ਚੋਣ ਅਮਲਾ, ਚੋਣ ਸਮੱਗਰੀ ਸਮੇਤ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ
15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਨਵਾਂਸ਼ਹਿਰ, 14 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਨੇ ਗ੍ਰਾਮ ਪੰਚਾਇਤ ਚੋਣਾਂ-2024 ਲਈ 15 ਅਕਤੂਬਰ ਨੂੰ ਭੈਣ ਜਾ ਰਹੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੰਜ ਬਲਾਕਾਂ ਵਿਚੋਂ ਅੱਜ ਚੋਣ ਅਮਲੇ ਨੂੰ ਚੋਣ ਸਮੱਗਰੀ ਸਹਿਤ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ 'ਤੇ ਪੋਲਿੰਗ ਪਾਰਟੀਆਂ ਅਤੇ ਸੁਰੱਖਿਆ ਬਲਾਂ ਨੂੰ ਭੇਜਣ ਤੋਂ ਪਹਿਲਾਂ ਡਿਸਪੈਚ ਬ੍ਰੀਫਿੰਗ ਕੀਤੀ ਗਈ। ਬ੍ਰੀਫਿੰਗ ਵਿਚ ਚੋਣ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਵੋਟਾਂ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰ ਰਾਹੀਂ ਪੈਣਗੀਆਂ। ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪੋਲਿੰਗ ਸਟੇਸ਼ਨ 'ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਾਗਰਿਕ ਪੋਲਿੰਗ ਬੂਥ 'ਤੇ ਪਛਾਣ ਦੇ ਸਬੂਤ ਵਜੋਂ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਨਰੇਗਾ ਜੌਬ ਕਾਰਡ, ਡਰਾਈਵਿੰਗ ਲਾਇਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਫੋਟੋ ਸਮੇਤ ਸਿਟੀਜ਼ਨ ਪਾਸਬੁੱਕ (ਬੈਂਕ/ਡਾਕਘਰ ਵੱਲੋਂ ਜਾਰੀ ਕੀਤੀ ਗਈ), ਸਿਹਤ ਬੀਮਾ ਸਮਾਰਟ ਕਾਰਡ (ਕਿਰਤ ਮੰਤਰਾਲੇ ਵੱਲੋਂ ਜਾਰੀ), ਕੇਂਦਰ/ਰਾਜ ਸਰਕਾਰ/ਪੀ.ਐੱਸ.ਯੂ. ਵੱਲੋਂ ਜਾਰੀ ਸੇਵਾ ਪਛਾਣ ਪੱਤਰ (ਫੋਟੋ ਸਮੇਤ)/ਪਬਲਿਕ ਸਮਾਰਟ ਕਾਰਡ (ਐਨ.ਪੀ.ਆਰ ਦੇ ਤਹਿਤ ਆਰ.ਜੀ.ਆਈ ਦੁਆਰਾ ਜਾਰੀ ਕੀਤਾ ਗਿਆ), ਪੈਨਸ਼ਨ ਦਸਤਾਵੇਜ਼ (ਫੋਟੋ ਸਮੇਤ), ਐਮ.ਪੀ/ ਐਮ.ਐਲ.ਏ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਯੂ.ਡੀ.ਆਈ.ਡੀ ਕਾਰਡ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 5 ਬਲਾਕ ਹਨ ਅਤੇ 466 ਗ੍ਰਾਮ ਪੰਚਾਇਤਾਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੰਚਾਇਤੀ ਚੋਣਾਂ ਸਬੰਧੀ ਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੱਸਿਆ ਕਿ ਸਰਪੰਚਾਂ ਲਈ 150 ਤੇ ਪੰਚਾਂ ਸਬੰਧੀ 1762 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲਾਂ ਹੀ 136 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਸਰਪੰਚਾਂ ਅਤੇ ਪੰਚਾਂ ਵਿਚ ਵੀ ਸਹਿਮਤੀ ਬਣ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਨਾਲ ਵੋਟ ਪਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।
ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਨੇ ਦੱਸਿਆ ਕਿ ਚੋਣਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਲੋੜੀਂਦੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਬਣਾਈਆਂ ਗਈਆਂ ਹਨ।