ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ

ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ
ਹੁਸ਼ਿਆਰਪੁਰ, 1 ਅਕਤੂਬਰ: ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੂੁਰ ਦੀ ਹਦੂਦ ਅੰਦਰ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇੰਸਸੀ ਅਸਲਾ/ਹਥਿਆਰ ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਕੈਰੀ (3arry) ਕਰਨ 'ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੀ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜੈਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 16 ਅਕਤੂਬਰ ਤੱਕ ਲਾਗੂ ਰਹੇਗਾ।