Fwd: 13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ

ਗ੍ਰਾਮ ਪੰਚਾਇਤ ਚੋਣਾਂ
13 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਨਸ਼ਾਬੰਦੀ ਦਾ ਐਲਾਨ-ਚੋਣਾਂ ਵਾਲੇ ਖੇਤਰਾਂ 'ਚ ਲਾਗੂ ਰਹੇਗੀ ਪਾਬੰਦੀ
ਪਟਿਆਲਾ, 12 ਅਕਤੂਬਰ:ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹਾ ਪਟਿਆਲਾ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਦੌਰਾਨ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 13 ਅਕਤੂਬਰ 2024 ਨੂੰ ਸ਼ਾਮ 6.00 ਵਜੇ ਤੋਂ 15 ਅਕਤੂਬਰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਦਾ ਐਲਾਨ ਕੀਤਾ ਹੈ। ਇਹ ਹੁਕਮ ਚੋਣਾਂ ਵਾਲੇ ਏਰੀਆ/ਸਥਾਨ ਦੀ ਹਦੂਦ ਵਿੱਚ ਲਾਗੂ ਹੋਵੇਗਾ। ਉਹਨਾਂ ਕਿਹਾ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ 'ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗ੍ਰਾਮ ਪੰਚਾਇਤ ਚੋਣਾਂ-2024 ਜੋ ਕਿ 15 ਅਕਤੂਬਰ 2024 ਨੂੰ ਹੋਣੀਆਂ ਹਨ। ਇਹਨਾਂ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ 'ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।