ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ
ਨਾਮਜ਼ਦਗੀ ਦੇ ਅਤਿੰਮ ਦਿਨ ਤੱਕ ਕੁੱਲ 8 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ : ਰਿਟਰਨਿੰਗ ਅਫ਼ਸਰ
ਹੁਸ਼ਿਆਰਪੁਰ, 25 ਅਕਤੂਬਰ: ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ ਅੱਜ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ। ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਣਜੀਤ ਕੁਮਾਰ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਗੁਰਮੀਤ ਰਾਮ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ, ਆਜ਼ਾਦ ਉਮੀਦਵਾਰ ਦਵਿੰਦਰ ਸਿੰਘ ਅਤੇ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ, ਉਨ੍ਹਾਂ ਦੇ ਕਵਰਿੰਗ ਉਮੀਦਵਾਰ ਡਾ. ਰਾਜ ਕੁਮਾਰ ਤੋਂ ਇਲਾਵਾ ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਵਲੋਂ ਨਾਮਜ਼ਦਗੀ ਪੱਤਰ ਭਰਿਆ ਜਾ ਚੁੱਕਾ ਹੈ।
ਰਾਹੁਲ ਚਾਬਾ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਭਰਨ ਦੇ ਅੱਜ ਅੰਤਿਮ ਦਿਨ ਤੱਕ ਕੁੱਲ 8 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ 28 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ।