ਨਗਰ ਨਿਗਮ ਵੱਲੋਂ ਸਥਾਨਕ ਸਰਕਾਰਾਂ ਦੀ ਮੁਹਿੰਮ ਤਹਿਤ ਪ੍ਰਮੁੱਖ ਧਾਰਮਿਕ ਸਥਾਨਾਂ ਦੁਆਲੇ ਸਫ਼ਾਈ ਮੁਹਿੰਮ
ਪਟਿਆਲਾ, 28 ਅਕਤੂਬਰ : ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਨੇ ਪਟਿਆਲਾ ਸ਼ਹਿਰ ਦੇ ਪ੍ਰਮੁੱਖ ਧਾਰਮਿਕ ਸਥਾਨਾਂ, ਜਿਨ੍ਹਾਂ ਵਿੱਚ ਕਾਲੀ ਮਾਤਾ ਮੰਦਰ, ਰੋਡੇਸ਼ਾਹ ਦਰਗਾਹ, ਗੁਰਦੁਆਰਾ ਸ਼੍ਰੀ ਦੁਖਨਿਵਾਰਨ ਸਾਹਿਬ ਅਤੇ ਸਥਾਨਕ ਚਰਚ ਸ਼ਾਮਲ ਹਨ, ਵਿਖੇ ਇੱਕ ਵਿਆਪਕ ਸਫਾਈ ਮੁਹਿੰਮ ਚਲਾਈ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਨੇ ਦੱਸਿਆ ਕਿ ਵਲੰਟੀਅਰਾਂ ਨੇ ਨਗਰ ਨਿਗਮ ਦੇ ਨਾਲ ਮਿਲ ਕੇ ਕੂੜੇ ਨੂੰ ਇਕੱਠਾ ਕਰਨ ਅਤੇ ਨਿਪਟਾਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ, ਜਿਸ ਨਾਲ ਇਨ੍ਹਾਂ ਪਵਿੱਤਰ ਥਾਵਾਂ ਦੀ ਪੂਰੀ ਤਰ੍ਹਾਂ ਸਫ਼ਾਈ ਨੂੰ ਯਕੀਨੀ ਬਣਾਇਆ ਗਿਆ।
ਡਾ. ਉਬਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਸ਼ਹਿਰ ਵਿਖੇ ਸੈਲਾਨੀਆਂ, ਸ਼ਰਧਾਲੂਆਂ ਅਤੇ ਪੂਜਾ ਕਰਨ ਵਾਲਿਆਂ ਲਈ ਸਾਫ਼ ਬਣਾਈ ਰੱਖਣ ਦੇ ਮਹੱਤਵ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸਥਾਨਾਂ ਦੀ ਰੋਜ਼ਾਨਾ ਦੇਖਭਾਲ ਲਈ ਨਗਰ ਨਿਗਮ ਵਚਨਬੱਧ ਹੈ।