Fwd: ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ


ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ

ਹੁਸ਼ਿਆਰਪੁਰ, 23 ਨਵੰਬਰ : ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ  ਜੇਤੂ ਰਹੇ।

          ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ। ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।