Fwd:

ਪੀ ਐਮ ਸ੍ਰੀ ਸਸਸਸ ਲੰਗੜੋਆ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ 
ਨਵਾਂਸ਼ਹਿਰ 3- ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਅਤੇ ਐਸ ਐਮ ਓ ਡਾਕਟਰ ਸਤਵਿੰਦਰ ਸਿੰਘ ਤੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਸਿਹਤ ਵਿਭਾਗ ਦੀ ਟੀਮ ਤੋਂ ਆਏ ਕੌਂਸਲਰ ਮਨਦੀਪ ਕੌਰ, ਏ.ਆਰ.ਟੀ ਧਰਮਿੰਦਰ ਸਿੰਘ, ਲੈਬ ਟੈਕਨੀਸ਼ੀਅਨ ਹਰਜੀਤ ਸਿੰਘ, ਹੈਲਥ ਪ੍ਰਮੋਟਰ ਗੁਰਵਿੰਦਰ ਸਿੰਘ ਅਤੇ ਮਨਿੰਦਰ ਕੌਰ ਅਤੇ ਸੰਪੂਰਨ ਸੁਰੱਖਿਆ ਕੇਂਦਰ ਦੇ ਯੁਵਰਾਜ ਸਿੰਘ ਨੇ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਏਡਜ ਦੇ ਵਾਇਰਸ ਪ੍ਰਤੀ ਜਾਗਰੂਕ ਕੀਤਾ। ਸਿਹਤ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨੂੰ ਐਚ ਆਈਵੀ ਵਾਇਰਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਨੂਰ ਨਾਟਕ ਕਲਾ ਕੇਂਦਰ ਪਟਿਆਲਾ ਦੀ ਟੀਮ ਦੇ ਕਾਰਨ ਸਾਹਿਲ ਅਤੇ ਵਿਸ਼ਾਲ ਨੇ ਏਡਜ ਦੀ ਰੋਕਥਾਮ ਦੇ ਸੰਬੰਧ ਵਿੱਚ ਇੱਕ ਨੁਕੜ ਨਾਟਕ ਖੇਡਿਆ ਜਿਸ ਨੂੰ ਵਿਦਿਆਰਥੀਆਂ ਨੇ ਬਹੁਤ ਸਲਾਹਿਆ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਸਿਹਤ ਵਿਭਾਗ ਦੀ ਟੀਮ ਦਾ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਧੰਨਵਾਦ ਕੀਤਾ।ਇਸ ਮੌਕੇ ਸੰਸਥਾ ਦੇ ਅਧਿਆਪਕ ਸੁਖਵਿੰਦਰ ਲਾਲ, ਰੇਖਾ ਜਨੇਜਾ ਤੇ ਹਰਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਬੱਚਿਆਂ ਵਲੋਂ ਨਸ਼ਿਆਂ ਤੇ ਏਡਜ਼ ਸਬੰਧੀ ਭਾਸ਼ਣ ਦਿੱਤਾ ਗਿਆ।ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।