Fwd: -ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ - ਅਵਨੀਤ ਕੌਰ

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ - ਅਵਨੀਤ ਕੌਰ
ਬਲਾਚੌਰ/ਨਵਾਂਸ਼ਹਿਰ,ਨਵੰਬਰ :     ਵਧੀਕ ਡਿਪਟੀ ਕਮਿਸ਼ਨਰ  (ਵਿਕਾਸ) ਸ਼ਹੀਦ ਭਗਤ ਸਿੰਘ ਨਗਰ ਅਵਨੀਤ ਕੌਰ ਵੱਲੋਂ ਅੱਜ ਬਲਾਚੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਮਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਿਪਿਨ ਕੁਮਾਰ ਅਤੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਉਹ ਚੱਲ ਰਹੇ ਸਾਰੇ ਕੰਮਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਸਮੇਂ-ਸਮੇਂ 'ਤੇ ਇਨ੍ਹਾਂ ਦਾ ਜਾਇਜ਼ਾ ਲੈਣ। ਇਸ ਦੌਰਾਨ ਉਨ੍ਹਾਂ ਪਿੰਡਾਂ ਨੂੰ ਸਾਫ-ਸੁਥਰਾ ਰੱਖਣ ਦੇ ਮਕਸਦ ਨਾਲ ਸਮੂਹ ਪਿੰਡਾਂ ਵਿਚ ਸੁੱਕੇ ਅਤੇ ਗਿੱਲੇ ਕੂੜੇ ਦੇ ਨਿਪਟਾਰੇ ਲਈ 'ਸਾਲਿਡ ਵੇਸਟ ਮੈਨੇਜਮੈਂਟ ਅਤੇ ਲੀਕੁਇਡ ਵੇਸਟ ਮੈਨੇਜਮੈਂਟ ਪਲਾਨ' ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।