ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਸੰਗਤਾਂ ਨੂੰ ਵਧਾਈ ਦੇਣ ਲਈ ਉਚੇਚੇ ਤੌਰ ਤੇ ਪੁੱਜੇ
ਅੰਮ੍ਰਿਤਸਰ, 1 ਦਸੰਬਰ : ਸ਼੍ਰੀ ਵਾਲਮੀਕ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਸੰਗਤਾਂ ਨੂੰ ਵਧਾਈ ਦੇਣ ਦੀ ਉਚੇਚੇ ਤੌਰ ਉੱਤੇ ਤੀਰਥ ਵਿਖੇ ਪੁੱਜੇ ਅਤੇ ਇਹਨਾਂ ਜਸ਼ਨਾ ਵਿੱਚ ਹਿੱਸਾ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਦਿ ਕਵੀ ਮਹਾਂਰਿਸ਼ੀ ਵਾਲਮੀਕਿ ਜੀ ਨੇ ਮਾਨਵਤਾ ਦੀ ਭਲਾਈ ਅਤੇ ਕਲਿਆਣ ਲਈ ਵਡਮੁੱਲਾ ਯੋਗਦਾਨ ਪਾਇਆ ਹੈ। ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਨੇ ਲਵ ਅਤੇ ਕੁਸ਼ ਨੂੰ ਸਿੱਖਿਆ ਦਿੱਤੀ ਅਤੇ ਰਮਾਇਣ ਪਾਠ ਯਾਦ ਕਰਵਾਇਆ, ਜਿਸ ਵਿੱਚ 24000 ਹਜ਼ਾਰ ਸਲੋਕ ਤੇ 7 ਕਾਂਡ ਹਨ।
ਉਹਨਾਂ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਲਿਖੀ ਰਮਾਇਣ ਵਿੱਚ ਭਗਵਾਨ ਰਾਮ ਚੰਦਰ ਜੀ ਦੁਆਰਾ ਰਾਵਣ ਨੂੰ ਮਾਰਨ ਬਾਰੇ ਦੱਸਿਆ ਗਿਆ ਹੈ ਜਿਸ ਨੂੰ ਬੁਰਾਈ ਉਤੇ ਚੰਗਿਆਈ ਦੀ ਜਿੱਤ ਦੇ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਉਦੇ ਹਾਂ ਤੇ ਭਗਵਾਨ ਰਾਮ ਦੇ ਅਯੁੱਧਿਆ ਵਾਪਸ ਵਰਤਣ ਬਾਰੇ ਵੀ ਦੱਸਿਆ ਹੈ ਜਿਸ ਨੂੰ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਭਗਵਾਨ ਵਾਲਮੀਕਿ ਦੁਆਰਾ ਦਰਸਾਏ ਗਏ ਮਾਰਗ ਉੱਤੇ ਚੱਲ ਕੇ ਜਿੱਥੇ ਆਪਣਾ ਜੀਵਨ ਸਫਲਾ ਕਰ ਸਕਦੇ ਹਾਂ ਉਥੇ ਸਮਾਜ ਤੇ ਭਲੇ ਲਈ ਵਡਾਈ ਯੋਗਨ ਵੀ ਪਾ ਸਕਦੇ ਹਾਂ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਸ਼ਿਰਕਤ ਕੀਤੀ।