ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਪਲਸ ਪੋਲੀੳ" ਮੁਹਿੰਮ ਦਾ ਆਗਾਜ ਛੋਟੇ ਬੱਚਿਆ ਨੂੰ ਪੋਲੀਓ ਬੂੰਦਾ ਪਿਲਾ ਕੇ ਅਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਅੰਮ੍ਰਿਤਸਰ 8 ਦਸੰਬਰ- ਵਿਸ਼ਵ ਸਿਹਤ ਸੰਗਠਨ ਵਲੋਂ ਪਲਸ ਪੋਲੀਉ ਰਾਊਂਡ ਦੇ ਤਹਿਤ ਆਮ ਲੋਕਾ ਨੂੰ ਪੋਲੀਓ ਤੋਂ ਸੁੱਰਖਿਅਤ ਕਰਨ ਲਈ ਅਤੇ ਘਰ-ਘਰ ਵਿਚ ਪਲਸ ਪੋਲੀਉ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਤੋਂ ਇਕ ਆਟੋ ਰਿਕਸ਼ਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ ਵੱਖ ਹਿਸਿਆਂ ਵਿਚ ਜਾਗਰੂਕਤਾ ਲਈ ਰਵਾਨਾਂ ਕੀਤਾ ਅਤੇ ਨਾਲ ਹੀ ਇਕ ਛੋਟੇ ਬੱਚੇ ਨੂੰ ਪੋਲੀਉ ਬੂਂਦਾਂ ਪਿਲਾ ਕੇ ਇਸ ਮੁਹਿੰਮ ਦਾ ਸ਼ੁਭ ਆਰੰਭ ਕੀਤਾ।ਇਸ ਸੰਬਧੀ ਜਾਣਕਾਰੀ ਦਿੰਦਿਆਂ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਣ ਮਿਤੀ 8,9 ਅਤੇ 10 ਦਿਸੰਬਰ 2024 ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਹਿਲੇ ਦਿਨ ਬੂਥ ਲਗਾ ਕੇ ਅਤੇ ਬਾਕੀ ਦੇ ਦੋ ਦਿਨ ਘਰ-ਘਰ ਵਿਚ ਜਾ ਕੇ ਪੋਲੀਉ ਦੀਆਂ ਬੂੰਦਾਂ ਪਿਲਾਉਣਗੀਆਂ, ਇਸ ਲਈ ਉਹਨਾਂ ਆਮ ਜਨਤਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ 0 ਤੋਂ ਲੈ ਕੇ 5 ਸਾਲ ਤੱਕ ਦੇ ਸਾਰੇ ਬੱਚਿਆ ਨੂੰ ਜੀਵਨ ਰੂਪੀ ਪੋਲੀਉ ਬੰਦਾਂ ਜਰੂਰ ਪਿਲਾਈਆਂ ਜਾਣ। ਉਹਨਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਆਖਿਆ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ। ਪਾਕਿਸਤਾਨ ਅਤੇ ਅਫਗਾਨਿਸਤਾਨ ਗੁਆਢੀ ਦੇਸ਼ਾ ਵਿੱਚ ਵਾਇਰਲ ਪੋਲਿਓ ਵਾਇਰਸ ਹੋਣ ਕਾਰਕੇ ਇਹ ਖਤਰਾ ਬਣਿਆ ਰਹਿੰਦਾ ਹੈ।ਇਸ ਲਈ ਸਮੇ ਸਮੇ ਤੇ ਇਹ ਰਾਉਡ ਚਲਾਏ ਜਾ ਰਹੇ ਹਨ ਜਿਲ੍ਹਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਇਸ ਅਵਸਰ ਤੇ ਜਾਣਕਾਰੀ ਦਿੰਦਿਆ ਕਿਹਾ ਇਸ ਰਾੳਂੂਡ ਦੌਰਾਣ 2782768 ਅਬਾਦੀ ਦੇ 549027 ਘਰਾਂ ਵਿੱਚ ਰਹਿੰਦੇ 0 ਤੋ 5 ਸਾਲ ਦੇ 192487 ਬੱਚਿਆ ਨੂੰ 1474 ਬੂਥਾਂ ਅਤੇ 2856 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 279 ਸੁਪਰਵਾਈਜਰਾ ਵਲੋ ਇਨਾਂ ਟੀਮਾਂ ਦਾ ਨਿਰੀਖਣ ਕੀਤਾ ਜਾਵੇਗਾ।ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਸਵਰਨਜੀਤ ਧਵਨ, ਸੀਨੀਅਰ ਮੈਡੀਕਲ ਅਫਸਰ ਰਸ਼ਮੀਂ ਵਿਜ, ਡਬਯੂ.ਐਚ.ਓ. ਵਲੋਂ ਡਾ ਇਸ਼ਿਤਾ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਡਾ ਰਾਘਵ ਜੋਸ਼ੀ, ਮੇਟਰਨ ਕਮਲਜੀਤ ਕੌਰ, ਤ੍ਰਿਪਤਾ ਕੁਮਾਰੀ, ਰਾਧਾ ਸ਼ਰਮਾਂ ਅਤੇ ਸਮੂਹ ਸਟਾਫ ਹਾਜਰ ਸਨ।