ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

 ਨਵਾਂਸ਼ਹਿਰ, 2 ਦਸੰਬਰ :    ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟਮੇਲੇਧਾਰਮਿਕ ਸਥਾਨਾਂਜਲੂਸਬਰਾਤਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ 'ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ 'ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 31 ਜਨਵਰੀ 2025 ਤੱਕ ਲਾਗੂ ਰਹੇਗਾ।