ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ - ਰਾਜੀਵ ਵਰਮਾ
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲਸ ਪੋਲੀਓ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਿਸ, ਜ਼ਿਲ੍ਹਾ ਟ੍ਰਾਂਸਪੋਰਟ ਵਿਭਾਗ, ਆਈ.ਸੀ.ਡੀ.ਐੱਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ ਅਤੇ ਇੰਡੀਅਨ ਮੈਡੀਕਲ ਕੌਂਸਲ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦਾ ਰੋਲ ਬਹੁਤ ਮਹੱਤਵਪੂਰਨ ਹੈ, ਇਸ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਣੂ ਵੀ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੋਲੀਓ ਦੀ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 46 ਨਿਗਰਾਨ ਤਾਇਨਾਤ ਕੀਤੇ ਗਏ ਹਨ। ਇਸ ਤਿੰਨ ਦਿਨਾ ਮੁਹਿੰਮ ਦੌਰਾਨ 138129 ਘਰਾਂ, 18 ਅਨਾਜ ਮੰਡੀਆਂ, 14 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜ਼ੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟ੍ਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਸਾਰੇ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 8 ਦਸੰਬਰ ਤੋਂ 10 ਦਸੰਬਰ, 2024 ਤੱਕ ਚੱਲਣ ਵਾਲੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ 13 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਵਿਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ, ਜੋ ਭਾਰਤ ਵਿਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਂਡ ਬਹੁਤ ਮਹੱਤਵਪੂਰਨ ਹੈ।
ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫਸਰ ਡਾ. ਗਗਨ ਸ਼ਰਮਾ ਨੇ ਪੂਰੀ ਦੁਨੀਆ ਤੇ ਭਾਰਤ ਵਿਚ ਪੋਲੀਓ ਬਿਮਾਰੀ ਦੀ ਮੌਜੂਦਾ ਸਥਿਤੀ ਬਾਰੇ ਇਕ ਵਿਸਥਾਰਤ ਪੇਸ਼ਕਾਰੀ ਵੀ ਦਿੱਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਏ.ਐੱਫ.ਪੀ ਸਰਵੀਲੈਂਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਪਿਛਲੇ 6 ਮਹੀਨੇ ਵਿਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਕਿਸੇ ਵੀ ਅੰਗ ਵਿਚ ਅਚਾਨਕ ਢਿੱਲਾਪਣ ਆ ਜਾਵੇ ਜਿਵੇਂ ਕਿ ਲੱਤ, ਬਾਂਹ, ਗਰਦਨ ਦਾ ਕਮਜ਼ੋਰ ਹੋਣਾ ਜਾਂ ਲਕਵਾ ਮਾਰ ਜਾਣਾ ਤਾਂ ਉਸ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ। ਉੁਨ੍ਹਾਂ ਇਸ ਮੌਕੇ ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਨ ਦੀ ਮਹੱਤਤਾ ਅਤੇ ਪ੍ਰਾਪਤ ਟੀਚਿਆਂ ਬਾਰੇ ਵੀ ਦੱਸਿਆ।
ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ, ਐੱਸ. ਐੱਮ. ਓ ਡਾ. ਜਤਿੰਦਰ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਗੁਰਿੰਦਰਜੀਤ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਈ.ਪੀ.ਆਈ ਅਸਿਸਟੈਂਟ ਸੁਸ਼ੀਲ ਕੁਮਾਰ ਅਤੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ) ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ :
-ਪਲਸ ਪੋਲੀਓ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ। ਨਾਲ ਹਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਹੋਰ ਅਧਿਕਾਰੀ।
ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 8 ਦਸੰਬਰ ਤੋਂ ਹੋਵੇਗੀ ਸ਼ੁਰੂ, ਜ਼ਿਲ੍ਹੇ ਵਿਚ 56421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ
ਨਵਾਂਸ਼ਹਿਰ, 2 ਦਸੰਬਰ : ਜ਼ਿਲ੍ਹੇ ਵਿਚ 8 ਤੋਂ 10 ਦਸੰਬਰ, 2024 ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 56421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ 226 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਦੌਰਾਨ ਪਹਿਲੇ ਦਿਨ ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ, ਜਦੋਂਕਿ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਬੱਚਿਆਂ ਨੂੰ 9 ਤੇ 10 ਦਸੰਬਰ, 2024 ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 451 ਟੀਮਾਂ ਤਾਇਨਾਤ ਰਹਿਣਗੀਆਂ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲਸ ਪੋਲੀਓ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧਾਂ ਦੀ ਸਮੀਖਿਆ ਕਰਨ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਵਿਭਾਗ ਸਮੇਤ ਸਿੱਖਿਆ ਵਿਭਾਗ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਿਸ, ਜ਼ਿਲ੍ਹਾ ਟ੍ਰਾਂਸਪੋਰਟ ਵਿਭਾਗ, ਆਈ.ਸੀ.ਡੀ.ਐੱਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ ਅਤੇ ਇੰਡੀਅਨ ਮੈਡੀਕਲ ਕੌਂਸਲ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਭਾਈਵਾਲਾਂ ਦਾ ਰੋਲ ਬਹੁਤ ਮਹੱਤਵਪੂਰਨ ਹੈ, ਇਸ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨਾਲ ਤਾਲਮੇਲ ਕਰਕੇ ਹਰ ਪੱਖ ਤੋਂ ਸਹਿਯੋਗ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਸਾਰੇ ਭਾਈਵਾਲ ਵਿਭਾਗਾਂ ਵੱਲੋਂ ਡਿਊਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਣੂ ਵੀ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਮਿੱਥੇ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੋਲੀਓ ਦੀ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੀ ਨਿਗਰਾਨੀ ਲਈ ਕੁੱਲ 46 ਨਿਗਰਾਨ ਤਾਇਨਾਤ ਕੀਤੇ ਗਏ ਹਨ। ਇਸ ਤਿੰਨ ਦਿਨਾ ਮੁਹਿੰਮ ਦੌਰਾਨ 138129 ਘਰਾਂ, 18 ਅਨਾਜ ਮੰਡੀਆਂ, 14 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜ਼ੋਖਮ (ਹਾਈ ਰਿਸਕ) ਵਾਲੇ ਖੇਤਰਾਂ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ ਅਤੇ ਟ੍ਰਾਂਜ਼ਿਟ ਟੀਮਾਂ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਸਿਵਲ ਸਰਜਨ ਨੇ ਸਾਰੇ ਸਹਿਯੋਗੀ ਵਿਭਾਗਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 8 ਦਸੰਬਰ ਤੋਂ 10 ਦਸੰਬਰ, 2024 ਤੱਕ ਚੱਲਣ ਵਾਲੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ 13 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫ਼ਗ਼ਾਨਿਸਤਾਨ ਵਿਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ, ਜੋ ਭਾਰਤ ਵਿਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਂਡ ਬਹੁਤ ਮਹੱਤਵਪੂਰਨ ਹੈ।
ਇਸੇ ਦੌਰਾਨ ਵਿਸ਼ਵ ਸਿਹਤ ਸੰਗਠਨ ਦੇ ਸਰਵੀਲੈਂਸ ਮੈਡੀਕਲ ਅਫਸਰ ਡਾ. ਗਗਨ ਸ਼ਰਮਾ ਨੇ ਪੂਰੀ ਦੁਨੀਆ ਤੇ ਭਾਰਤ ਵਿਚ ਪੋਲੀਓ ਬਿਮਾਰੀ ਦੀ ਮੌਜੂਦਾ ਸਥਿਤੀ ਬਾਰੇ ਇਕ ਵਿਸਥਾਰਤ ਪੇਸ਼ਕਾਰੀ ਵੀ ਦਿੱਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਏ.ਐੱਫ.ਪੀ ਸਰਵੀਲੈਂਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜੇਕਰ ਪਿਛਲੇ 6 ਮਹੀਨੇ ਵਿਚ 15 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਕਿਸੇ ਵੀ ਅੰਗ ਵਿਚ ਅਚਾਨਕ ਢਿੱਲਾਪਣ ਆ ਜਾਵੇ ਜਿਵੇਂ ਕਿ ਲੱਤ, ਬਾਂਹ, ਗਰਦਨ ਦਾ ਕਮਜ਼ੋਰ ਹੋਣਾ ਜਾਂ ਲਕਵਾ ਮਾਰ ਜਾਣਾ ਤਾਂ ਉਸ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ। ਉੁਨ੍ਹਾਂ ਇਸ ਮੌਕੇ ਮੀਜ਼ਲ ਅਤੇ ਰੁਬੇਲਾ ਦੇ ਟੀਕਾਕਰਨ ਦੀ ਮਹੱਤਤਾ ਅਤੇ ਪ੍ਰਾਪਤ ਟੀਚਿਆਂ ਬਾਰੇ ਵੀ ਦੱਸਿਆ।
ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫ਼ਸਰ ਡਾ ਰੇਣੂ ਮਿੱਤਲ, ਐੱਸ. ਐੱਮ. ਓ ਡਾ. ਜਤਿੰਦਰ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਕੁਲਵਿੰਦਰ ਮਾਨ, ਡਾ. ਗੁਰਿੰਦਰਜੀਤ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਸੋਨੀਆ, ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਈ.ਪੀ.ਆਈ ਅਸਿਸਟੈਂਟ ਸੁਸ਼ੀਲ ਕੁਮਾਰ ਅਤੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ) ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ :
-ਪਲਸ ਪੋਲੀਓ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ। ਨਾਲ ਹਨ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਅਤੇ ਹੋਰ ਅਧਿਕਾਰੀ।
Regards,
District Public Relations Officer,
Shaheed Bhagat Singh Nagar (Pb.)