ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਲੰਗੜੋਆ ਸਕੂਲ ਦੇ ਬੱਚਿਆਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ
ਨਵਾਂਸ਼ਹਿਰ ਸਟਾਫ ਰਿਪੋਰਟਰ- ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਲਈ ਕਰੀਅਰ ਗਾਈਡੈਂਸ ਸਬੰਧੀ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਨੌਵੀਂ ਤੋਂ ਬਾਰਵੀਂ ਦੇ ਬੱਚਿਆਂ ਨੂੰ ਸਵੈ ਰੁਜਗਾਰ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕੈਰੀਅਰ ਕੌਂਸਲਰ ਵਿਸ਼ਾਲ ਚਾਵਲਾ ਨੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ। ਸ਼ਾਮ ਚਾਵਲਾ ਵੱਲੋਂ ਵਿਦਿਆਰਥੀਆਂ ਨੂੰ ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਜਿਸ ਵਿੱਚ ਆਰਮੀ, ਨੇਵੀ ਅਤੇ ਏਅਰ ਫੋਰਸ ਆਦਿ ਸੈਨਾਵਾਂ ਸ਼ਾਮਿਲ ਹਨ ਲਈ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇਜਿੰਦਰ ਸਿੰਘ ਸੀ ਪਾਈਟ ਕੈਂਪ ਦੇ ਟਰੇਨਿੰਗ ਅਫਸਰ ਨੇ ਬੱਚਿਆਂ ਨੂੰ ਵੱਖ-ਵੱਖ ਤਰਹਾਂ ਦੀਆਂ ਸੁਰੱਖਿਆ ਬਲਾਂ ਤੇ ਫੋਰਸਾਂ ਵਿੱਚ ਭਰਤੀ ਹੋਣ ਅਤੇ ਉਹਨਾਂ ਦੇ ਰਾਹੋਂ ਰੋਡ ਸਥਿਤ ਕੈਂਪ ਵਿੱਚ ਦਿੱਤੀ ਜਾਣ ਵਾਲੀ ਟ੍ਰੇਨਿੰਗ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨਾਲ ਆਏ ਦਲਵੀਰ ਸਿੰਘ ਐਸ ਆਈ ਪੀ ਨੇ ਆਪਣੇ ਵਿਚਾਰਾਂ ਵਿੱਚ ਬੱਚਿਆਂ ਨੂੰ ਸਵੈ ਰੁਜਗਾਰ ਅਤੇ ਸਕਿੱਲ ਡਿਵੈਲਪਮੈਂਟ ਪ੍ਰਤੀ ਜਾਗਰੂਕ ਕੀਤਾ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਜ਼ਿਲ੍ਹਾ ਰੁਜ਼ਗਾਰ ਦਫਤਰ ਵੱਲੋਂ ਆਈ ਸਮੁੱਚੀ ਟੀਮ ਦਾ ਵਿਦਿਆਰਥੀਆਂ ਨੂੰ ਦਿੱਤੀ ਗਈ ਜਾਣਕਾਰੀ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਲੰਗੜੋਆ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਤੋਂ ਇਲਾਵਾ ਸਾਹਿਵਾਜਪੁਰ ਸਕੂਲ ਦੇ ਵਿਦਿਆਰਥੀ ਅਧਿਆਪਕ ਆਦਿ ਸ਼ਾਮਿਲ ਸਨ।
ਤਸਵੀਰ
ਜਿਲਾ ਰੋਜ਼ਗਾਰ ਉਤਪੱਤੀ ਹੁਨਰ ਤੇ ਵਿਕਾਸ ਸਿਖਲਾਈ ਦਫਤਰ ਤੋਂ ਆਈ ਟੀਮ ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ।