ਪਿੰਡ ਚੱਕ ਸਿੰਘਾ ਵਿਖੇ ਲੱਗੇ ਫਰੀ ਅੱਖਾਂ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 401 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਪਿੰਡ ਚੱਕ ਸਿੰਘਾ ਵਿਖੇ ਲੱਗੇ ਫਰੀ ਅੱਖਾਂ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 401 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ/ਚੱਕ ਸਿੰਘਾ 11 ਮਾਰਚ  - ਐਨ. ਆਰ. ਆਈ. ਵੀਰਾਂ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਅਤੇ ਦਸਵੰਧ ਨੌਜਵਾਨ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ  ਨੂੰ ਸਮਰਪਿਤ 13ਵਾਂ ਫਰੀ ਅੱਖਾਂ ਦਾ ਚੈਕਐੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ, ਜਿਸ ਦਾ ਲੋੜਵੰਦ 401  ਮਰੀਜ਼ਾਂ  ਨੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਸੰਤ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ  ਨੇ ਇਲਾਕੇ  ਦੇ  ਲੋੜਵੰਦਾਂ ਵਾਸਤੇ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾਉਣ ਲਈ ਐਨ ਆਰ ਆਈ ਵੀਰਾਂ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਸਮੂਹ ਪ੍ਰਬੰਧਕ ਟਰੱਸਟ ਵੱਲੋਂ ਕੀਤੇ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ ।  ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ. ਆਰ. ਆਈ. ਵੀਰਾਂ, ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਲਾਕੇ ਦੇ ਲੋੜਵੰਦਾਂ ਨੂੰ ਵਧੀਆ ਇਲਾਜ ਸੇਵਾਵਾਂ ਫਰੀ ਮੈਡੀਕਲ ਕੈਪਾਂ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਇਸ ਮੌਕੇ ਉਹਨਾਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ । ਅੱਖਾਂ ਦੇ ਫਰੀ ਚੈੱਕਐਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਹਸਪਤਾਲ ਢਾਹਾਂ ਕਲੇਰਾਂ ਦੇ  ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ, ਡਾ.ਨਵਦੀਪ ਕੌਰ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਵੱਲੋਂ ਕੈਂਪ ਵਿਚ ਆਏ 401 ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ । ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ । ਅੱਖਾਂ ਦੇ ਅਪਰੇਸ਼ਨਾਂ ਲਈ ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਗਏ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅਪਰੇਸ਼ਨ ਉਪਰੰਤ ਮਰੀਜ਼ਾਂ ਨੂੰ ਹਸਪਤਾਲ ਤੋਂ ਭੇਜਣ ਸਮੇਂ ਉਹਨਾਂ ਤੰਦਰੁਸਤੀ ਅਤੇ ਲੰਬੀ ਉਮਰ ਲਈ ਸ਼ੁਭਕਾਮਨਾਵਾਂ ਦਿੱਤੀਆਂ । ਸਮੂਹ ਮਰੀਜ਼ਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰਬੰਧਕਾਂ, ਡਾਕਟਰਾਂ ਅਤੇ ਮੈਡੀਕਲ ਸਟਾਫ ਦਾ ਵਧੀਆ ਅਪਰੇਸ਼ਨ ਕਰਨ ਅਤੇ ਵਧੀਆਂ ਸਾਂਭ ਸੰਭਾਲ ਲਈ ਹਾਰਦਿਕ ਧੰਨਵਾਦ ਕੀਤਾ। ਫਰੀ ਚੈੱਕਅੱਪ ਕੈਂਪ ਮੌਕੇ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਸਮਾਜ ਸੇਵਕ  ਬਲਦੀਪ ਸਿੰਘ ਗਿੱਲ ਕਨੈਡਾ, ਪ੍ਰਭ ਸੰਘਾ, ਭਾਈ ਸਤਨਾਮ ਸਿੰਘ ਘੁੰਮਣ, ਭਾਈ ਕਸ਼ਮੀਰ ਸਿੰਘ, ਲੱਕੀ ਸਿੰਘ, ਸਰਪੰਚ ਕੁਲਦੀਪ ਸਿੰਘ ਢਿੱਲੋਂ, ਜੁਝਾਰ ਸਿੰਘ, ਰਾਜਿੰਦਰ ਸਿੰਘ ਨਵਾਂਸ਼ਹਿਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਵਿਕਰਾਂਤ,  ਸਮੂਹ ਮੈਂਬਰ ਦਸਵੰਧ ਨੌਜਵਾਨ ਸਭਾ ਪਿੰਡ ਚੱਕ ਸਿੰਘਾਂ ਅਤੇ ਅਤੇ  ਹਸਪਤਾਲ ਢਾਹਾਂ ਕਲੇਰਾਂ ਦੀ ਮੈਡੀਕਲ ਟੀਮ ਮੈਂਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲੱਗੇ ਅੱਖਾਂ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਕੈਂਪ ਵਿਚ ਮਰੀਜ਼ਾਂ ਦਾ ਚੈੱਕਐਪ ਕਰਦੇ ਹੋਏ ਮਾਹਿਰ ਡਾਕਟਰ ਸਾਹਿਬਾਨ 

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਜੀ ਐਨ ਐਮ (ਤੀਜਾ ਸਾਲ) ਦਾ ਨਤੀਜਾ 100 ਫੀਸਦੀ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਜੀ ਐਨ ਐਮ (ਤੀਜਾ ਸਾਲ) ਦਾ ਨਤੀਜਾ 100 ਫੀਸਦੀ
ਅਮਰਦੀਪ ਕੌਰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਬੰਗਾ : 11 ਮਾਰਚ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਜੀ.ਐਨ.ਐਮ (ਤੀਜਾ ਸਾਲ) ਕਲਾਸ ਦਾ ਫਾਈਨਲ  ਨਤੀਜਾ 100% ਰਿਹਾ ਹੈ ਅਤੇ ਨਰਸਿੰਗ ਵਿਦਿਆਰਥਣ ਅਮਰਦੀਪ ਕੌਰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਜਾਣਕਾਰੀ ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਕਾਲਜ ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਦੇ ਹੋਏ  ਜੀ ਐਨ ਐਮ (ਤੀਜਾ ਸਾਲ) ਬੈਚ 2021-2024 ਦੀ ਵਿਦਿਆਰਥਣ ਅਮਰਦੀਪ ਕੌਰ ਪੁੱਤਰੀ ਸ. ਸੁਖਦੇਵ ਸਿੰਘ-ਰਾਜਬੀਰ ਕੌਰ ਪਿੰਡ ਖੇੜਾ ਦੋਨਾ ਪਹਿਲੇ ਸਥਾਨ ਤੇ ਰਹੀ ਹੈ ਅਤੇ ਸਿਮਰਨਜੀਤ  ਕੌਰ ਪੁੱਤਰੀ ਜਸਵਿੰਦਰ ਸਿੰਘ-ਹਰਜਿੰਦਰ ਕੌ੍ਰ ਜਾਫਰਪੁਰ ਨੇ 75 ਫੀਸਦੀ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਕੋਮਲ ਵਿਰਦੀ ਪੁੱਤਰੀ ਕੁਲਵੀਰ ਸਿੰਘ-ਲਛਮੀ ਤਲਵੰਡੀ ਫੱਤੂ , ਪਲਕ ਬੰਗੜ ਪੁੱਤਰੀ ਕੁਲਦੀਪ ਕੁਮਾਰ-ਮਨਜੀਤ ਕੌਰ ਫਗਵਾੜਾ  ਅਤੇ ਸਿਮਰਨਪ੍ਰੀਤ ਕੌਰ ਪੁੱਤਰੀ ਚਰਨਜੀਤ ਸਿੰਘ-ਬਰਿੰਦਰ ਕੌਰ ਪੱਲੀ ਝਿੱਕੀ ਨੇ ਇੱਕੋ ਜਿਹੇ 74 ਫੀਸਦੀ ਅੰਕ  ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਜਸਪਾਲ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਰਸਿੰਗ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ।
      ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸ਼ਾਨਦਾਰ ਨਤੀਜੇ ਲਈ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ ਤੀਜਾ ਸਾਲ ਦੇ ਸਮੂਹ ਵਿਦਿਆਰਥੀਆਂ ਨੂੰ, ਸਮੂਹ ਅਧਿਆਪਕਾਂ ਅਤੇ ਕਾਲਜ ਪ੍ਰਿੰਸੀਪਲ ਨੂੰ ਵਧਾਈਆਂ ਵੀ ਦਿੱਤੀਆਂ । ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ, ਮੈਡਮ ਸੁਖਮਿੰਦਰ ਕੌਰ, ਕਲਾਸ ਇੰਚਾਰਜ ਮੈਡਮ ਸ਼ਿਵਾਨੀ ਭਰਦਵਾਜ, ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਨਵਜੋਤ ਕੌਰ, ਮੈਡਮ ਭਾਰਤੀ, ਮੈਡਮ ਕਿਰਨ ਬੇਦੀ ਅਤੇ ਮੈਡਮ ਹਰਦੀਪ ਕੌਰ (ਸਾਰੇ ਨਰਸਿੰਗ ਅਧਿਆਪਕ) ਵੀ ਹਾਜ਼ਰ ਸਨ।
ਫੋਟੋ ਕੈਪਸ਼ਨ :  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਜੀ ਐਨ ਐਮ (ਤੀਜਾ ਸਾਲ) ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਏ ਵਿਦਿਆਰਥੀ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਸਿਹਤ ਸਕੀਮ ਆਰੰਭ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਸਿਹਤ ਸਕੀਮ ਆਰੰਭ
ਬੰਗਾ  7 ਮਾਰਚ :- ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਉੱਚ ਪੱਧਰੀ ਮੈਡੀਕਲ ਸੇਵਾਵਾਂ ਦੇ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਭਾਰਤ ਸਰਕਾਰ ਦੀ  ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ ਅਧੀਨ  ਹੁਣ ਮੈਡੀਕਲ ਇਲਾਜ ਸੇਵਾਵਾਂ ਮਿਲਣੀਆਂ ਆਰੰਭ ਹੋ ਗਈਆਂ ਹਨ । ਇਸ ਮੌਕੇ ਅੱਜ ਕਰਮਚਾਰੀ ਰਾਜ ਬੀਮਾ ਯੋਜਨਾ ਵਿਭਾਗ ਵੱਲੋਂ ਆਪਣੇ 74ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਜਾਗਰੁਕਤਾ ਕੈਂਪ ਹਸਪਤਾਲ ਵਿਖੇ ਲਗਾਇਆ ਗਿਆ। ਇਸ ਮੌਕੇ ਈ.ਐਸ.ਆਈ. ਦੇ ਮੈਡੀਕਲ ਅਫਸਰ ਡਾ. ਉਤਕਰਸ਼ ਅਤੇ ਸ੍ਰੀ ਸੰਤ ਰਾਮ ਮਨੈਜਰ ਨਵਾਂਸ਼ਹਿਰ-ਰੋਪੜ ਜ਼ੋਨ ਨੇ ਢਾਹਾਂ ਕਲੇਰਾਂ ਹਸਪਤਾਲ ਵਿਖੇ  ਸਰਕਾਰ ਵੱਲੋਂ ਕਰਮਚਾਰੀਆਂ ਨੂੰ ਸਮਾਜਿਕ ਅਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਇਸ ਸਕੀਨ ਅਧੀਨ ਮਿਲਦੇ ਲਾਭਾਂ ਬਾਰੇ ਸਮੂਹ ਹਸਪਤਾਲ ਦੇ ਕਰਮਚਾਰੀਆਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਇਹ ਸਕੀਮ ਕਰਮਚਾਰੀ ਰਾਜ ਬੀਮਾ ਨਿਗਮ ਦੁਆਰਾ ਉਹਨਾਂ ਕਰਮਚਾਰੀਆਂ ਲਈ ਚਲਾਈ ਜਾਂਦੀ ਹੈ ਜੋ ਪ੍ਰਾਈਵੇਟ ਅਦਾਰਿਆਂ, ਕਾਰਖਾਨਿਆਂ, ਸਕੂਲਾਂ, ਹਸਪਤਾਲਾਂ ਆਦਿ ਵਿੱਚ ਕੰਮ ਕਰਦੇ ਹਨ ਅਤੇ ਜਿਹਨਾਂ ਦੀ ਤਨਖਾਹ 21 ਹਜ਼ਾਰ ਰੁਪਏ ਤੱਕ ਤੋਂ ਘੱਟ ਹੈ । ਹੁਣ ਇਹ ਸਕੀਮ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਆਰੰਭ ਹੋ ਗਈ ਹੈ । ਜਿਸ ਵਿੱਚ ਕਰਮਚਾਰੀ ਨੂੰ ਈ ਪਹਿਚਾਣ ਪੱਤਰ ਜਾਰੀ ਕੀਤਾ ਜਾਂਦਾ ਹੈ। ਇਸ ਵਿਚ ਕਰਮਚਾਰੀ ਤੋਂ ਇਲਾਵਾ ਉਸ ਦੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਵੀ ਮੁਫ਼ਤ ਇਲਾਜ ਦੀ ਸਹੂਲਤ ਮਿਲਦੀ ਹੈ । ਬੁਲਾਰਿਆਂ ਨੇ ਈ.ਐਸ.ਆਈ ਕਾਰਡ ਧਾਰਕਾਂ ਨੂੰ ਇਸ ਲਈ ਆਪਣੇ ਪਰਿਵਾਰ ਦੇ ਮੈਂਬਰਾਂ ਬਾਰੇ ਸਹੀ ਜਾਣਕਾਰੀ ਸੂਚੀ ਵਿਚ ਦਰਜ ਕਰਵਾਉਣ ਲਈ ਕਿਹਾ ਤਾਂ ਜੋ ਐਮਰਜੈਂਸੀ ਹਾਲਾਤਾਂ ਵਿਚ ਉਹ ਕਰਮਚਾਰੀ ਰਾਜ ਸੁਰੱਖਿਆ ਬੀਮਾ ਸਰੁੱਖਿਆ ਯੋਜਨਾ ਅਧੀਨ ਮਿਲਦੇ  ਮੈਡੀਕਲ ਲਾਭ, ਬਿਮਾਰੀ ਲਾਭ, ਜਣੇਪਾ ਲਾਭ, ਨਿਰਭਰ ਲਾਭ ਆਦਿ ਬਿਨਾਂ ਕਿਸੇ ਸਮੱਸਿਆ ਦੇ ਪ੍ਰਾਪਤ ਕਰ ਸਕਣ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਨੇ  ਕਰਮਚਾਰੀ ਰਾਜ ਬੀਮਾ ਯੋਜਨਾ ਵਿਭਾਗ ਦੀ ਟੀਮ ਦਾ ਸਵਾਗਤ ਕੀਤਾ ਅਤੇ ਹਸਪਤਾਲ ਵਿਖੇ ਮਿਲਦੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ । ਦਫਤਰ ਸੁਪਰਡੈਂਟ ਮਹਿੰਦਰ ਪਾਲ ਸਿੰਘ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ ਦਾ ਲਾਭ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ।  ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਰਮਚਾਰੀ ਰਾਜ ਬੀਮਾ ਯੋਜਨਾ ਵਿਭਾਗ ਟੀਮ ਦਾ ਸਨਮਾਨ ਕੀਤਾ ਅਤੇ ਹਸਪਤਾਲ ਵਿਖੇ ਕਰਮਚਾਰੀਆਂ ਨੂੰ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ ਸਬੰਧੀ ਜਾਗਰੁਕ ਕਰਨ ਦੇ ਕਾਰਜ ਦੀ ਸ਼ਾਲਾਘਾ ਕੀਤੀ ।  ਇਸ ਮੌਕੇ ਸ੍ਰੀ ਸ਼ਿਵਮ ਕੁਮਾਰ ਫਾਰਮਾਸਿਸਟ, ਸ. ਦਵਿੰਦਰ ਸਿੰਘ ਕਲਰਕ, ਸ. ਹਰਦੀਪ ਸਿੰਘ,  ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ. ਕਮਲਜੀਤ ਸਿੰਘ ਅਕਾਊਟੈਂਟ ਤੋਂ ਇਲਾਵਾ ਹਸਪਤਾਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿਖੇ ਈ.ਐਸ.ਆਈ. ਦੇ ਮੈਡੀਕਲ ਅਫਸਰ ਡਾ. ਉਤਕਰਸ਼,  ਮੈਨੇਜਰ ਸੰਤ ਰਾਮ ਅਤੇ ਸਟਾਫ ਦਾ ਸਨਮਾਨ ਕਰਦੇ ਹੋਏ ਸ ਕੁਲਵਿੰਦਰ ਸਿੰਘ ਢਾਹਾਂ, ਨਾਲ ਹਨ ਡਾ. ਜਸਦੀਪ ਸਿੰਘ ਸੈਣੀ, ਮਹਿੰਦਰਪਾਲ ਸਿੰਘ


ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਮਰੀਜ਼ ਦੇ ਦੋਵੇਂ ਖਰਾਬ ਗੋਡੇ ਅਮਰੀਕਨ ਤਕਨੀਕ ਨਾਲ ਬਦਲੀ ਕਰਨ ਦਾ ਸਫਲ ਅਪਰੇਸ਼ਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਮਰੀਜ਼ ਦੇ ਦੋਵੇਂ ਖਰਾਬ ਗੋਡੇ ਅਮਰੀਕਨ ਤਕਨੀਕ ਨਾਲ ਬਦਲੀ ਕਰਨ ਦਾ ਸਫਲ ਅਪਰੇਸ਼ਨ
ਬੰਗਾ 06 ਮਾਰਚ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਲੋਕ ਸੇਵਾ ਹਿੱਤ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਲਖੀਮਪੁਰ ਖੀਰੀ (ਯੂ ਪੀ) ਦੇ ਵਾਸੀ ਬੀਬੀ ਜਸਬੀਰ ਕੌਰ ਦੇ ਦੋਵੇਂ ਖਰਾਬ ਗੋਡੇ ਹਸਪਤਾਲ ਢਾਹਾਂ ਕਲੇਰਾਂ ਦੇ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਸਰਜਨ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਨੇ ਦੋਵੇਂ ਗੋਡੇ ਇਕੱਠੇ ਸਫਲਤਾ ਪੂਰਬਕ  ਅਪਰੇਸ਼ਨ ਕਰਕੇ ਬਦਲੀ ਕੀਤੇ ਹਨ । ਇਸ ਵਿਸ਼ੇਸ਼ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਮੀਡੀਆ ਨਾਲ ਗੱਲਬਾਤ ਕਰਦੇ ਦੱਸਿਆ ਕਿ ਮਰੀਜ਼ ਬੀਬੀ ਜਸਬੀਰ ਕੌਰ ਦੇ ਦੋਵੇਂ ਖਰਾਬ ਗੋਡੇ ਬਦਲ ਕੇ ਨਵੀਂ ਤਕਨੀਕ ਵਾਲੇ ਗੋਡੇ ਪਾਏ ਗਏ ਹਨ । ਜਦੋ ਬੀਬੀ ਜੀ ਆਪਣੀ ਗੋਡਿਆਂ ਦੀ ਤਕਲੀਫ ਕਰਕੇ ਯੂ ਪੀ ਤੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਚੈੱਕਅੱਪ ਕਰਵਾਉਣ ਆਏ ਤਾਂ ਮੈਡੀਕਲ  ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਉਹਨਾਂ ਦੇ ਦੋਵੇਂ ਗੋਡੇ ਖਰਾਬ ਹੋ ਚੁੱਕੇ ਹਨ, ਜਿਸ ਕਰਕੇ ਪਿਛਲੇ ਦਸ ਸਾਲਾਂ ਤੋਂ  ਬਹੁਤ ਤਕਲੀਫ ਵਿਚ ਸਨ,  ਪਰ ਹੁਣ ਗੋਡੇ ਬਦਲੀ ਕਰਨ ਉਪਰੰਤ ਬੀਬੀ ਜੀ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ । ਇਸ ਮੌਕੇ ਮਰੀਜ਼ ਬੀਬੀ ਜਸਬੀਰ ਕੌਰ ਨੇ ਖ਼ੁਸ਼ੀ ਭਰੇ ਮਾਹੌਲ ਵਿਚ ਦੱਸਿਆ ਕਿ ਪਿਛਲੇ ਦਸ ਸਾਲਾਂ ਤੋਂ  ਉਹ ਗੋਡਿਆਂ ਦੀ ਖਰਾਬੀ ਕਾਰਨ ਹੁੰਦੀਆਂ ਦਰਦਾਂ ਕਰਕੇ ਬਹੁਤ ਮੁਸ਼ਕਲ ਵਿਚ ਸਨ, ਕਈ ਥਾਵਾਂ ਤੋਂ ਇਲਾਜ ਕਰਵਾਇਆ, ਬੱਸ ਦਿਨ -ਬ-ਦਿਨ ਤੁਰਨ ਫਿਰਨ ਵਿਚ ਮੁਸ਼ਕਲ ਵੱਧ ਰਹੀ ਸੀ। ਘਰੇਲੂ ਕੰਮ ਕਾਜ ਕਰਨ ਵਿਚ ਬਹੁਤ ਔਖ ਹੁੰਦੀ ਸੀ । ਜਦੋਂ ਉਹਨਾਂ  ਹਸਪਤਾਲ ਢਾਹਾਂ ਕਲੇਰਾਂ ਵਿਖੇ ਗੋਡੇ ਬਦਲਣ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੂੰ ਆਪਣੇ ਗੋਡਿਆਂ ਦੀ ਖਰਾਬੀ ਕਰਕੇ ਹੋ ਰਹੀਆਂ ਦਰਦਾਂ ਅਤੇ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮਿਲੇ ਤਾਂ ਡਾਕਟਰ ਸਾਹਿਬ ਨੇ ਬਹੁਤ ਵਧੀਆ ਚੈੱਕਅੱਪ ਕੀਤਾ ਅਤੇ ਗੋਡਿਆਂ ਦੇ ਸਹੀ ਇਲਾਜ ਬਾਰੇ ਸਮਝਾਇਆ । ਹੁਣ ਬੀਬੀ ਜਸਬੀਰ ਕੌਰ ਹੁਣ ਦੋਵੇਂ ਨਵੇਂ ਗੋਡੇ ਪਾਉਣ ਉਪਰੰਤ ਉਹ ਤੰਦਰੁਸਤ ਹਨ ।
ਇਸ ਮੌਕੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਦੱਸਿਆ ਕਿ ਖਰਾਬ ਹੋਏ ਗੋਡਿਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੀਂ ਤਕਨੀਕ ਵਾਲੇ ਅਪਰੇਸ਼ਨਾਂ ਕਰਕੇ ਅਸਾਨੀ ਨਾਲ ਬਦਲੀ ਕੀਤਾ ਜਾਂਦਾ ਹੈ ਅਤੇ ਅਪਰੇਸ਼ਨ ਬਾਅਦ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਰੋਜ਼ਾਨਾ ਦੇ ਕੰਮਕਾਰ ਅਤੇ ਘਰ ਦੇ ਕੰਮ ਕਰ ਸਕਦੇ ਹਨ । ਉਹਨਾਂ ਦੱਸਿਆ ਕਿ ਹਸਪਤਾਲ ਢਾਹਾਂ-ਕਲੇਰਾਂ ਵਿਖੇ ਅਮਰੀਕਨ ਤਕਨੀਕ ਨਾਲ ਅਪਰੇਸ਼ਨ ਕਰਨ ਕਰਕੇ ਮਰੀਜ਼ ਤੀਜੇ ਦਿਨ ਹੀ ਚੱਲਣ ਫਿਰਨ ਲੱਗ ਜਾਂਦਾ ਹੈ । ਹਸਪਤਾਲ ਵਿਖੇ ਫਿਜ਼ੀਥੈਰਾਪੀ ਦੀਆਂ ਵਿਸ਼ੇਸ਼ ਕਸਰਤਾਂ ਨਾਲ ਮਰੀਜ਼ ਤੇਜ਼ੀ ਨਾਲ ਤੰਦਰੁਸਤ ਹੁੰਦਾ ਹੈ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ  ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਜ਼ਿਲ੍ਹਾ ਲਖੀਮਪੁਰ ਖੀਰੀ (ਯੂ ਪੀ) ਵਾਸੀ ਮਰੀਜ਼ ਬੀਬੀ ਜਸਬੀਰ ਕੌਰ ਦੇ ਦੋਵੇਂ ਗੋਡੇ ਬਦਲਣ ਦਾ ਸ਼ਾਨਦਾਰ ਅਪਰੇਸ਼ਨ ਕਰਨ ਕਰਕੇ ਤੰਦਰੁਸਤ ਕਰਨ ਲਈ ਡਾ. ਪਰਮਿੰਦਰ ਸਿੰਘ ਵਾਰੀਆ ਨੂੰ ਵਧਾਈਆਂ ਦਿੱਤੀਆਂ । ਸ. ਢਾਹਾਂ ਨੇ ਜਾਣਕਾਰੀ ਦਿੰਦੇ  ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੇ ਜੁਆਇੰਟ ਰਿਪੈਲੇਸਮੈਂਟ ਵਿਭਾਗ ਵਿਚ ਖਰਾਬ ਗੋਡੇ, ਮੋਢੇ ਅਤੇ ਚੂਲੇ ਦੇ ਜੋੜ ਬਦਲੀ ਕਰਨ ਦੇ ਅਪਰੇਸ਼ਨ ਸਫਲਤਾ ਪੂਰਬਕ ਕੀਤੇ ਜਾ ਰਹੇ ਹਨ । ਇਸ ਮੌਕੇ ਬੀਬੀ ਜਸਬੀਰ ਕੌਰ ਦੇ ਪਤੀ ਹਰਜੀਤ ਸਿੰਘ ਨੇ ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਸਰਜਨ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਅਤੇ ਸਮੂਹ ਹਸਪਤਾਲ ਸਟਾਫ ਦਾ ਉਹਨਾਂ ਪਤਨੀ ਦਾ ਸ਼ਾਨਦਾਰ ਅਪਰੇਸ਼ਨ ਅਤੇ ਸਾਂਭ ਸੰਭਾਲ ਕਰਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਡਾ ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਬਲਜੀਤ ਕੌਰ ਇੰਚਾਰਜ ਸਰਜਰੀ ਵਾਰਡ, ਨਰਸਿੰਗ ਤੇ ਮੈਡੀਕਲ ਸਟਾਫ ਮੈਂਬਰ, ਮਰੀਜ਼ ਦੇ ਪਤੀ ਹਰਜੀਤ ਸਿੰਘ ਤੇ ਪਰਿਵਾਰਿਕ ਮੈਂਬਰ ਵੀ ਹਾਜ਼ਰ  ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦੋਵੇ ਗੋਡੇ ਬਦਲੀ ਕਰਵਾਉਣ ਉਪਰੰਤ ਡਾ. ਪਰਮਿੰਦਰ ਸਿੰਘ ਵਾਰੀਆ ਯਾਦਗਾਰੀ ਤਸਵੀਰ ਕਰਵਾਉਣ ਮੌਕੇ ਖੁਸ਼ੀ ਭਰੇ ਮਾਹੌਲ ਵਿਚ ਮਰੀਜ਼ ਬੀਬੀ ਜਸਬੀਰ ਕੌਰ

Fwd: Punjabi & English PN. ਤਹਿਸੀਲਾਂ ’ਚ ਨਿਰਵਿਘਨ ਜਾਰੀ ਰਹੇਗਾ ਰਜਿਸਟਰੇਸ਼ਨ ਦਾ ਕੰਮ: ਆਸ਼ਿਕਾ ਜੈਨ


ਤਹਿਸੀਲਾਂ 'ਚ ਨਿਰਵਿਘਨ ਜਾਰੀ ਰਹੇਗਾ ਰਜਿਸਟਰੇਸ਼ਨ ਦਾ ਕੰਮ: ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਨੇ ਰਜਿਸਟਰੇਸ਼ਨ ਲਈ 4 ਸੁਪਰਡੰਟ ਤੇ 5 ਕਾਨੂੰਗੋਆਂ ਨੂੰ ਰਜਿਸਟਰੇਸ਼ਨ ਲਈ ਕੀਤਾ ਅਧਿਕਾਰਤ

ਹੁਸ਼ਿਆਰਪੁਰ, 4 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ ਵਿਚ ਰਜਿਸਟਰੀਆਂ ਦਾ ਕੰਮ ਨਿਰਵਿਘਨ ਜਾਰੀ ਰਹੇਗਾ ਅਤੇ ਲੋਕਾਂ ਨੂੰ ਮਾਲ ਵਿਭਾਗ ਦੇ ਦਫ਼ਤਰਾਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

       ਜ਼ਿਲ੍ਹੇ ਦੀਆਂ ਸਬ-ਡਵੀਜਨਾਂ ਵਿਚ ਰਜਿਸਟਰੀਆਂ ਦੇ ਕੰਮ ਦੀ ਜਾਣਕਾਰੀ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਗੜ੍ਹਸ਼ੰਕਰ, ਹੁਸ਼ਿਆਰਪੁਰ, ਟਾਂਡਾ, ਦਸੂਹਾ ਅਤੇ ਮੁਕੇਰੀਆਂ ਵਿਖੇ ਅੱਜ 55 ਰਜਿਸਟਰੀਆਂ ਅਤੇ ਪਾਵਰ ਆਫ ਅਟਾਰਨੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਰਜਿਸਟਰੇਸ਼ਨ ਦੇ ਕੰਮ ਲਈ ਕਰਮਚਾਰੀਆਂ ਨੂੰ ਅਧਿਕਾਰਤ ਵੀ ਕੀਤਾ ਗਿਆ ਹੈ ਜਿਨ੍ਹਾਂ ਵਿਚ 4 ਸੁਪਰਡੰਟ ਅਤੇ 5 ਕਾਨੂੰਗੋ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬੁੱਧਵਾਰ ਤੋਂ ਰਜਿਸਟਰੀਆਂ ਅਤੇ ਪਾਵਰ ਆਫ਼ ਅਟਾਰਨੀ ਦਾ ਕੰਮ ਲਗਾਤਾਰ ਜਾਰੀ ਰਹੇਗਾ।ਉਨ੍ਹਾਂ ਕਿਹਾ ਕਿ ਉਹ ਖੁੱਦ ਤਹਿਸੀਲ ਕੰਪਲੈਕਸਾਂ ਵਿਚ ਜਾ ਕੇ ਰਜਿਸਟਰੀਆ ਦੇ ਕੰਮ ਦੀ ਸਮੀਖਿਆ ਅਤੇ ਲੋਕਾਂ ਨਾਲ ਗੱਲਬਾਤ ਕਰਨਗੇ।

       ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਨਾਗਰਿਕ ਸਹੂਲਤਾਂ ਬਿਨ੍ਹਾਂ ਕਿਸੇ ਦਿੱਕਤ ਤੋਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਜ਼ਾਇਦਾਦਾ ਦੀ ਰਜਿਸਟਰੇਸ਼ਨ ਸਹਿਜੇ ਹੀ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਹਦਾਇਤ ਕੀਤੀ ਜਾ ਚੁੱਕੀ ਹੈ ਤਾਂ ਜੋ ਪੂਰੀ ਪਾਰਦਰਸ਼ਤਾ ਨਾਲ ਲੋਕਾਂ ਦੇ ਕੰਮਾਂ ਨੂੰ ਯਕੀਨੀ ਬਣਾਇਆ ਜਾ ਸਕੇ।

       ਡਿਪਟੀ ਕਮਿਸ਼ਨਰ-ਕਮ-ਰਜਿਸਟਰਾਰ ਆਸ਼ਿਕਾ ਜੈਨ ਨੇ ਪੰਜਾਬ ਰਜਿਸਟਰੇਸ਼ਨ ਐਕਟ ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ 9 ਕਰਮਚਾਰੀਆਂ ਨੂੰ ਰਜਿਸਟਰੇਸ਼ਨ ਦੇ ਕੰਮ ਦਾ ਅਧਿਕਾਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ ਗਰੇਡ-2 ਸੁਪਰਡੰਟ ਸੁਖਵਿੰਰਦ ਸਿੰਘ ਨੂੰ ਮੁਕੇਰੀਆਂ ਦੇ ਸਬ ਰਜਿਸਟਰਾਰ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੁਪਰਡੰਟ ਗਰੇਡ-2 ਗੁਰਜਿੰਦਰ ਕੌਰ ਨੂੰ ਰਜਿਸਟਰਾਰ/ਸਬ ਰਜਿਸਟਰਾਰ ਹੁਸ਼ਿਆਰਪੁਰ, ਸੁਪਰਡੰਟ ਗਰੇਡ-2 ਕਮਲੇਸ਼ ਦੇਵੀ ਨੂੰ ਗੜ੍ਹਸ਼ੰਕਰ ਅਤੇ ਮਾਹਿਲਪੁਰ ਅਤੇ ਸੁਪਰਡੰਟ ਗਰੇਡ-2 ਨਿਰਮਲ ਸਿੰਘ ਨੂੰ ਟਾਂਡਾ ਦਾ ਚਾਰਜ ਦਿੱਤਾ ਗਿਆ ਹੈ।

       ਇਸੇ ਤਰ੍ਹਾਂ ਫੀਲਡ ਕਾਨੂੰਗੋ ਵਰਿੰਦਰ ਕੁਮਾਰ ਨੂੰ ਦਸੂਹਾ ਅਤੇ ਗੜਦੀਵਾਲਾ, ਕਾਨੂੰਗੋ ਸੁਖਦੇਵ ਕੁਮਾਰ ਨੂੰ ਹਾਜੀਪੁਰ, ਕਾਨੂੰਗੋ ਵਿਜੇ ਕੁਮਾਰ ਨੂੰ ਭੂੰਗਾ, ਕਾਨੂੰਗੋ ਵਰਿੰਦਰ ਕੁਮਾਰ ਨੂੰ ਤਲਵਾੜਾ ਅਤੇ ਕਾਨੂੰਗੋ ਸੁਖਜਿੰਦਰ ਸਿੰਘ ਨੂੰ ਸ਼ਾਮ ਚੁਰਾਸੀ ਦਾ ਚਾਰਜ ਦਿੱਤਾ ਗਿਆ ਹੈ।      

 

ਪਿੰਡ ਮੰਢਾਲੀ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਵਿਚ 415 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਪਿੰਡ ਮੰਢਾਲੀ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਵਿਚ 415 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ 4 ਮਾਰਚ  ( ) ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ  ਪਿੰਡ ਮੰਢਾਲੀ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਸਹਿਯੋਗ ਨਾਲ ਇਲਾਕਾ ਨਿਵਾਸੀ ਸੰਗਤਾਂ ਦੇ ਭਲੇ ਲਈ  ਪਿੰਡ ਮੰਢਾਲੀ ਵਿਖੇ ਲਗਾਏ ਗਏ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 415 ਤੋਂ ਮਰੀਜ਼ਾਂ ਨੇ ਆਪਣਾ ਚੈੱਕ ਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ।  ਪਿੰਡ ਮੰਢਾਲੀ ਵਿਖੇ ਲੱਗੇ  ਫਰੀ ਚੈੱਕਅੱਪ ਕੈਂਪ ਵਿਚ ਡਾ. ਟੀ ਅਗਰਵਾਲ (ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਡਾ. ਨਵਦੀਪ ਕੌਰ ਮੈਡੀਕਲ ਅਫਸਰ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਨੇ ਕੈਂਪ ਵਿਚ ਆਏ 415 ਮਰੀਜ਼ਾਂ ਦਾ ਮੁਫ਼ਤ  ਚੈੱਕਅੱਪ ਕੀਤਾ। ਇਹਨਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਮੁਫਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ।  ਮਰੀਜ਼ਾਂ ਦਾ ਸ਼ੂਗਰ ਟੈਸਟ ਵੀ ਫਰੀ ਕੀਤਾ ਗਿਆ।  ਇਸ ਮੌਕੇ ਸ. ਮਲਕੀਤ ਸਿੰਘ ਮੰਢਾਲੀ ਯੂ.ਐਸ.ਏ. ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਨੇ ਸਮੂਹ ਕੈਂਪ ਸਹਿਯੋਗੀਆਂ ਦਾ,.  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਅਤੇ ਇਲਾਕਾ ਨਿਵਾਸੀਆਂ ਦਾ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ  ਨੂੰ ਕਾਮਯਾਬ ਕਰਨ ਲਈ ਦਿੱਤੇ ਗਏ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਡਾ ਟੀ ਅਗਰਵਾਲ ਨੇ ਦੱਸਿਆ ਕਿ ਅੱਖਾਂ ਦੇ ਅਪਰੇਸ਼ਨਾਂ ਲਈ ਚੁਣੇ ਗਏ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਜਾਣਗੇ । ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਮੁਫ਼ਤ ਅੱਖਾਂ ਦੇ ਚੈੱਕਅੱਪ ਅਤੇ ਮੈਡੀਕਲ ਚੈੱਕਅੱਪ ਕੈਂਪ  ਸ. ਮਲਕੀਤ ਸਿੰਘ ਮੰਢਾਲੀ ਯੂ.ਐਸ.ਏ. ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ , ਬੀਬੀ ਨੀਲਮ ਕੁਮਾਰੀ ਸ਼ਰਮਾ ਸਰਪੰਚ ਪਿੰਡ ਮੰਢਾਲੀ,  ਸ. ਬਲਵਿੰਦਰ ਸਿੰਘ ਰੰਧਾਵਾ,  ਸੁਖਵਿੰਦਰ ਸਿੰਘ ਸੁੱਖਾ, ਅ੍ਰਮਿੰਤ ਕੂਨਰ ਤੋਂ ਇਲਾਵਾ ਨਗਰ ਨਿਵਾਸੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ ।  ਇਸ ਮੌਕੇ ਕੈਂਪ ਪ੍ਰਬੰਧਕਾਂ ਵੱਲੋਂ ਮੈਡੀਕਲ ਕੈਂਪ ਟੀਮ ਦਾ ਸਨਮਾਨ ਵੀ ਕੀਤਾ ਗਿਆ ।
ਫੋਟੋ ਕੈਪਸ਼ਨ :  ਪਿੰਡ ਮੰਢਾਲੀ ਵਿਖੇ ਡਾਕਟਰ ਟੀ ਅਗਰਵਾਲ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਨਾਲ ਹਨ ਸ. ਮਲਕੀਤ ਸਿੰਘ ਯੂ.ਐਸ.ਏ ਅਤੇ ਹੋਰ ਪਤਵੰਤੇ ਸੱਜਣ

Fwd: Punjabi, Hindi and English Press Note----ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
* ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਜਹਾਨਖੇਲਾ (ਹੁਸ਼ਿਆਰਪੁਰ), 2 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।
ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।

ਹਸਪਤਾਲ ਢਾਹਾਂ ਕਲੇਰਾਂ ਵਿਖੇ ਨੇਤਰਹੀਣ ਔਰਤ ਦੇ 8 ਕਿਲੋ ਭਾਰੇ ਟਿਊਮਰ ਦਾ ਸਫਲ ਅਪਰੇਸ਼ਨ

ਹਸਪਤਾਲ ਢਾਹਾਂ ਕਲੇਰਾਂ ਵਿਖੇ ਨੇਤਰਹੀਣ ਔਰਤ ਦੇ 8 ਕਿਲੋ ਭਾਰੇ ਟਿਊਮਰ ਦਾ ਸਫਲ ਅਪਰੇਸ਼ਨ
ਬੰਗਾ 01 ਮਾਰਚ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਲੈਪਰੋਸਕੋਪਿਕ ਅਤੇ ਜਨਰਲ ਸਰਜਨ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ 58 ਸਾਲਾਂ ਦੀ ਨੇਤਰਹੀਣ ਔਰਤ ਮਰੀਜ਼ ਜੋ 8 ਕਿਲੋਗ੍ਰਾਮ ਭਾਰੇ ਖਤਰਨਾਕ ਟਿਊਮਰ ਨਾਲ ਜਾਨ ਦੇ ਜੋਖਮ ਨਾਲ ਜੂਝ ਰਹੀ ਸੀ, ਦਾ ਸਫਲ ਅਪਰੇਸ਼ਨ ਕਰਕੇ ਮੈਡੀਕਲ ਇਲਾਜ ਸੇਵਾਵਾਂ ਦੇ ਖੇਤਰ ਵਿਚ ਨਵਾਂ ਇਤਹਾਸ ਬਣਾਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 58 ਸਾਲਾ ਨੇਤਰਹੀਣ ਔਰਤ ਦੀ ਗਰਦਨ 'ਤੇ ਹੋਇਆ ਟਿਊਮਰ ਪਿਛਲੇ ਪੰਜ ਸਾਲਾਂ ਤੋਂ ਉਸ ਦੀ ਜਾਨ ਲਈ ਖਤਰਾ ਬਣ ਰਿਹਾ ਸੀ। ਮਰੀਜ਼ ਦੀ ਗਰਦਨ 'ਤੇ ਬਹੁਤ ਭਾਰ ਪੈ ਰਿਹਾ ਸੀ ਅਤੇ ਇਸ ਟਿਊਮਰ ਨੇ ਦਿਮਾਗ ਨੂੰ ਜਾਂਦੀਆਂ ਖੂਨ ਵਾਲੀਆਂ ਨਾੜਾਂ ਨੂੰ ਵੀ ਆਪਣੀ ਜਕੜ ਵਿਚ ਲੈ ਲਿਆ ਸੀ । ਜਿਸ ਨਾਲ ਮਰੀਜ਼ ਦੇ ਸਿਰ ਨੂੰ ਜਾਂਦੀ ਖੂਨ ਦੀ ਸਪਲਾਈ ਵਿਚ ਰੁਕਾਵਟ ਪੈ ਰਹੀ ਸੀ ਅਤੇ ਸਾਹ ਲੈਣ ਵਿਚ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਮਰੀਜ਼ ਨੂੰ ਕਈ ਵੱਡੇ ਹਸਪਤਾਲ ਇਲਾਜ ਤੋਂ ਜਵਾਬ ਦੇ ਚੁੱਕੇ ਸਨ । ਇਸ ਸਬੰਧੀ ਪਰਿਵਾਰ ਨੇ ਮਰੀਜ਼ ਨੂੰ ਗੰਭੀਰ ਹਾਲਤ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਜਨਰਲ ਸਰਜਨ ਅਤੇ ਲੈਪਕਰੋਸਕੋਪਿਕ ਸਰਜਨ ਡਾ. ਮਾਨਵਦੀਪ ਸਿੰਘ ਬੈਂਸ ਕੋਲ ਇਲਾਜ ਲਈ ਲਿਆਂਦਾ । ਡਾਕਟਰ ਸਾਹਿਬ ਨੇ ਮਰੀਜ਼ ਦੀ ਜਾਂਚ ਕੀਤੀ, ਜਰੂਰੀ ਸਕੈਨ ਅਤੇ ਟੈਸਟ ਕਰਕੇ ਕਰਕੇ ਬਿਮਾਰੀ ਦਾ ਪਤਾ ਲਗਾਇਆ । ਨੇਤਰਹੀਣ ਮਰੀਜ਼ ਦੀ ਨਾਜ਼ੁਕ ਹਾਲਤ ਅਤੇ ਜਾਨ ਤੇ ਪਏ ਭਾਰੀ ਖਤਰੇ ਨੂੰ ਦੇਖਦੇ ਹੋਏ ਇਸ ਖਤਰਨਾਕ ਵੱਡੇ ਟਿਊਮਰ ਦਾ ਅਪਰੇਸ਼ਨ ਕਰਨ ਦਾ ਫੈਸਲਾ ਕੀਤਾ। ਡਾ. ਮਾਨਵਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਹਸਪਤਾਲ ਢਾਹਾਂ ਕਲੇਰਾਂ ਦੇ ਆਧੁਨਿਕ ਅਪਰੇਸ਼ਨ ਥੀਏਟਰ ਵਿਚ ਤਿੰਨ ਘੰਟੇ ਤੋਂ ਵੱਧ ਸਮਾਂ ਚੱਲੇ ਅਪਰੇਸ਼ਨ ਵਿਚ ਮਰੀਜ਼ ਦੇ 8 ਕਿਲੋਗ੍ਰਾਮ ਭਾਰੇ ਟਿਊਮਰ ਨੂੰ ਸਰੀਰ ਵਿਚੋਂ ਬਾਹਰ ਕੱਢਿਆ ਅਤੇ ਮਰੀਜ਼ ਦੀ ਦਿਮਾਗ ਦੀਆਂ ਨਾੜਾਂ ਨੂੰ ਵੀ ਬਚਾਇਆ । ਅਪਰੇਸ਼ਨ ਉਪਰੰਤ ਮਰੀਜ਼ ਤੰਦਰੁਸਤ ਹੈ ਅਤੇ ਹੁਣ ਹਸਪਤਾਲ ਤੋਂ ਛੁੱਟੀ ਲੈ ਕੇ ਆਪਣੇ ਪਰਿਵਾਰ ਨਾਲ ਖੁਸ਼ੀ ਭਰਿਆ ਸਮਾਂ ਬਿਤਾ ਰਿਹਾ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੀ ਮਾਤਾ ਜੀ ਦਾ ਸ਼ਾਨਦਾਰ ਅਪਰੇਸ਼ਨ ਕਰਕੇ ਤੰਦਰੁਸਤ ਕਰਨ ਲਈ ਹਸਪਤਾਲ ਢਾਹਾਂ ਕਲੇਰਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ ਮਾਨਵਦੀਪ ਸਿੰਘ ਬੈਂਸ ਅਤੇ ਸਮੂਹ ਮੈਡੀਕਲ ਟੀਮ ਦਾ ਹਾਰਦਿਕ ਧੰਨਵਾਦ ਕੀਤਾ। ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ  ਨੇਤਰਹੀਣ ਔਰਤ ਮਰੀਜ਼ ਦਾ ਸ਼ਾਨਦਾਰ ਅਪਰੇਸ਼ਨ ਕਰਕੇ ਤੰਦਰੁਸਤ ਕਰਨ  ਲਈ ਡਾ. ਮਾਨਵਦੀਪ ਸਿੰਘ ਬੈਂਸ  ਦੀ ਸ਼ਲਾਘਾ ਦਿੱਤੀ । ਮੀਡੀਆ ਨੂੰ ਇਸ ਵਿਸ਼ੇਸ਼ ਅਪਰੇਸ਼ਨ ਦੀ ਜਾਣਕਾਰੀ ਦੇਣ ਮੌਕੇ ਡਾ. ਬਲਵਿੰਦਰ ਸਿੰਘ ਮੈਡੀਕਲ ਸੁਪਰਡੈਂਟ, ਡਾ. ਦੀਪਕ ਦੁੱਗਲ ਐਮ ਡੀ (ਐਨਸਥੀਸੀਆ ਮਾਹਿਰ), ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਨਰਸਿੰਗ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ ।
ਫ਼ੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਨਾਲ ਤਸਵੀਰ ਵਿਚ ਡਾ. ਮਾਨਵਦੀਪ ਸਿੰਘ ਬੈਂਸ ਐਮ ਐਸ (ਜਨਰਲ ਤੇ ਲੈਪਰੋਸਕੋਪਿਕ ਸਰਜਨ) ਅਤੇ ਇਨਸੈੱਟ ਵਿਚ 8 ਕਿਲੋਗ੍ਰਾਮ ਭਾਰਾ ਟਿਊਮਰ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ  54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ
ਬੰਗਾ 28 ਫਰਵਰੀ - ਬੀਤੇ ਦਿਨੀ  ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਬੈਚਲਰ ਆਫ ਮੈਡੀਕਲ ਲੈਬ ਸਾਇੰਸ ਦੇ ਚੌਥੇ ਸਮੇਸਟਰ ਦੇ ਵਿਦਿਆਰਥੀਆਂ ਮਨਿੰਦਰ ਮਹਿਮੀ ਅਤੇ ਰਫੀਉੱਲਾ ਦਾ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨ ਵੀ ਕੀਤਾ ਗਿਆ । ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਰਾਸ਼ਟਰੀ ਕਨਵੈਨਸ਼ਨ ਵਿੱਚ ਦੋਵਾਂ ਵਿਦਿਆਰਥੀਆਂ ਸ਼ਾਨਦਾਰ ਸ਼ਮੂਲੀਅਤ ਇਹਨਾਂ ਦੀ ਆਪਣੇ ਪ੍ਰੌਫੈਸ਼ਨਲ ਕੋਰਸ ਪ੍ਰਤੀ ਵਚਨਬੱਧਤਾ ਪ੍ਰਤੀ ਮਿਸਾਲ ਹੈ ।  ਕਾਲਜ ਪੁੱਜਣ ਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਅਤੇ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਵੱਲੋਂ ਕਾਲਜ ਦੀ ਨੁੰਮਾਇੰਦੀ ਕਰਕੇ ਅਤੇ ਸਨਮਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਪ੍ਰੌਫੈਸ਼ਨਲ ਕਿੱਤੇ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਕਰਨ ਲਈ ਪ੍ਰੇਰਿਤ ਕੀਤਾ ।

Fwd: PN PBI & ENG ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ
 ਅਗਲੇਰੀ ਜਾਂਚ ਜਾਰੀ  ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ

ਪਟਿਆਲਾ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ  ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
         ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ  ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤੇ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ (ਪੀਬੀ 23 ਏਏ 0795) ਵੀ ਜ਼ਬਤ ਕੀਤਾ ਹੈ।
         ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜ਼ਬਰਨ ਵਸੂਲੀ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ  ਸੌਂਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ, ਅਸਲਾ ਐਕਟ, ਇਰਾਦਾ ਕਤਲ , ਜ਼ਬਰਨ ਵਸੂਲੀ, ਡਕੈਤੀ, ਲੁੱਟ-ਖੋਹ ਆਦਿ  ਕਈ ਮਾਮਲੇ ਦਰਜ ਹਨ।
        ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।  ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਪੈਸ਼ਲ ਸੈੱਲ ਰਾਜਪੁਰਾ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਕਾਰਕੁਨ ਸਰਹਿੰਦ-ਰਾਜਪੁਰਾ ਸੜਕ 'ਤੇ ਕਿਸੇ ਨੂੰ ਨਸ਼ੀਲੀਆਂ ਗੋਲੀਆਂ ਪਹੁੰਚਾਉਣ ਜਾ ਰਹੇ ਹਨ, ਜਿਸ ਤੋਂ ਬਾਅਦ, ਉਨ੍ਹਾਂ ਨੇ ਰਾਜਪੁਰਾ ਵਿੱਚ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾਣਾ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਪੈਸ਼ਲ ਸੈੱਲ ਰਾਜਪੁਰਾ ਨੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਵਿੱਚ  ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ  ਹਾਸਲ ਕੀਤੀ।
       ਐਸ.ਐਸ.ਪੀ. ਨੇ ਦੱਸਿਆ ਕਿ ਦੋ ਪ੍ਰਮੁੱਖ ਵਿਅਕਤੀ, ਜਿਨ੍ਹਾਂ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀ ਭਰੇ ਫੋਨ ਵੀ ਆਏ ਸਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਿਸ਼ਾਨੇ 'ਤੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ  ਕੇਸ ਐਫਆਈਆਰ ਨੰ. 13 ਮਿਤੀ 19/2/2025 ਨੂੰ ਪਟਿਆਲਾ ਦੇ ਪੁਲਿਸ ਸਟੇਸ਼ਨ ਸਦਰ ਰਾਜਪੁਰਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

Fwd: ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ


ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

8 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਲੱਗੇਗੀ ਕੌਮੀ ਲੋਕ ਅਦਾਲਤ

ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

        ਜਾਗਰੂਕਤਾ ਪ੍ਰੋਗਰਾਮ ਦੌਰਾਨ ਜੁਡੀਸ਼ੀਅਲ ਮੈਜਿਸਟਰੇਟਾਂ ਵਲੋਂ ਪੀੜਤਾਂ ਦੀ ਦੇਖ-ਭਾਲ ਅਤੇ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 8 ਮਾਰਚ 2025 ਨੂੰ ਜ਼ਿਲ੍ਹਾ ਪੱਧਰ 'ਤੇ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਵਾਲੇ ਕੇਸਾਂ ਦਾ ਦੋਵਾਂ ਧਿਰਾਂ ਦੇ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਬਾਰੇ ਵੀ ਕਿਹਾ ਗਿਆ।

          ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ 'ਤੇ ਸਮੂਹ ਪੈਰਾ ਲੀਗਲ ਵਲੰਟੀਅਰਾਂ  ਨੂੰ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਅਪੰਗਤਾ ਸਰਟੀਫਿਕੇਟ ਬਣਾਉਣ ਲਈ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਇਹ ਟਰੇਨਿੰਗ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਦਿੱਤੀ ਗਈ ਜਿਸ ਵਿੱਚ ਪੈਰਾ ਲੀਗਲ ਵਲੰਟੀਅਰਾ ਨੂੰ ਕੰਪਿਉਟਰ ਉਪਰੇਟਰ, ਸੇਵਾ ਕੇਦਰ ਹੁਸ਼ਿਆਰਪੁਰ ਪਰਦੀਪ ਸਿੰਘ ਵਲੋਂ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਗਈ।

                   

 

Fwd: Punjabi & Hindi--- ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ

ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ
ਨੇਚਰ ਫੈਸਟ ਦੇ ਆਖਰੀ ਦਿਨ ਲੋਕਾਂ ਨੇ ਬੋਟਿੰਗ, ਜੰਗਲ ਸਫਾਰੀ ਅਤੇ ਪਤੰਗ ਸ਼ੋਅ ਦਾ ਮਾਣਿਆ ਆਨੰਦ
ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਮਨਮੋਹਕ ਗਾਇਕੀ ਨਾਲ ਸਭ ਨੂੰ ਕੀਲਿਆ
ਹੁਸ਼ਿਆਰਪੁਰ, 25 ਫਰਵਰੀ: ਪੰਜ ਰੋਜ਼ਾ ਹੁਸ਼ਿਆਰਪੁਰ ਨੇਚਰ ਫੈਸਟ-2025 ਇੱਕ ਅਭੁੱਲ ਤਜਰਬੇ ਨਾਲ ਸਮਾਪਤ ਹੋਇਆ ਜਿਸ ਵਿੱਚ ਕੁਦਰਤ ਪ੍ਰੇਮੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਫੈਸਟ ਨਾ ਸਿਰਫ਼ ਮਨੋਰੰਜਨ ਦਾ ਮਾਧਿਅਮ ਬਣ ਗਿਆ, ਸਗੋਂ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਮਜਬੂਤ ਪਲੇਟਫਾਰਮ ਵੀ ਸਾਬਤ ਹੋਇਆ।
ਫੈਸਟ ਦੇ ਆਖਰੀ ਦਿਨ ਸੈਲਾਨੀਆਂ ਨੇ ਨੇਚਰ ਰੀਟਰੀਟ ਚੌਹਾਲ ਵਿਖੇ ਬੋਟਿੰਗ ਦਾ ਆਨੰਦ ਮਾਣਿਆ। ਸ਼ਾਂਤ ਪਾਣੀ ਵਿੱਚ ਬੋਟਿੰਗ ਕਰਦੇ ਹੋਏ, ਉਸਨੇ ਕੁਦਰਤ ਦੀ ਵਿਲੱਖਣ ਸ਼ਾਨ ਦਾ ਅਨੁਭਵ ਕੀਤਾ। ਇਸ ਦੇ ਨਾਲ ਹੀ ਜੰਗਲ ਸਫਾਰੀ ਦੌਰਾਨ ਸੈਲਾਨੀਆਂ ਨੇ ਸੰਘਣੇ ਜੰਗਲਾਂ ਵਿੱਚ ਜੰਗਲੀ ਜੀਵਾਂ ਨੂੰ ਨੇੜਿਓਂ ਦੇਖਿਆ ਅਤੇ ਕੁਦਰਤ ਨਾਲ ਡੂੰਘੀ ਸਾਂਝ ਮਹਿਸੂਸ ਕੀਤੀ। ਸਮਾਪਨ 'ਤੇ ਪਤੰਗਾਂ ਦਾ ਸ਼ੋਅ ਵੀ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਰੰਗਾਂ, ਆਕਾਰਾਂ ਅਤੇ ਡਿਜ਼ਾਈਨਾਂ ਦੀਆਂ ਪਤੰਗਾਂ ਨੇ ਅਸਮਾਨ ਨੂੰ ਰੌਸ਼ਨ ਕੀਤਾ। ਇਸ ਮਨਮੋਹਕ ਨਜ਼ਾਰਾ ਨੇ ਦਰਸ਼ਕਾਂ ਨੂੰ ਰੋਮਾਂਚਿਤ ਕਰ ਦਿੱਤਾ ਅਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੇ ਇਸ ਅਨੁਭਵ ਦਾ ਭਰਪੂਰ ਆਨੰਦ ਲਿਆ।
ਫੈਸਟ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਲੋਕ ਨਾਚ, ਸੰਗੀਤ ਅਤੇ ਨਾਟਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵੱਖ-ਵੱਖ ਕਲਾਕਾਰਾਂ ਨੇ ਆਪਣੀ ਕਲਾ ਅਤੇ ਪਰੰਪਰਾਵਾਂ ਦਾ ਪ੍ਰਦਰਸ਼ਨ ਕਰਕੇ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਦਰਸ਼ਕਾਂ ਨੇ ਸੰਗੀਤ ਦੀਆਂ ਧੁਨਾਂ 'ਤੇ ਨੱਚ ਕੇ ਸ਼ਾਮ ਦਾ ਖੂਬ ਆਨੰਦ ਮਾਣਿਆ।
ਫੈਸਟ ਦੇ ਸਮਾਪਨ ਦੀ ਖਾਸ ਗੱਲ ਸੀ ਸਟਾਰ ਨਾਈਟ, ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਮਨਮੋਹਕ ਗਾਇਕੀ ਨਾਲ ਸਮਾਂ ਬੰਨ ਦਿੱਤਾ। ਉਨ੍ਹਾਂ ਦੇ ਪ੍ਰਸਿੱਧ ਗੀਤਾਂ ਨੇ ਸਰੋਤਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ ਅਤੇ ਪੂਰੇ ਮਾਹੌਲ ਨੂੰ ਇੱਕ ਵੱਖਰੀ ਊਰਜਾ ਨਾਲ ਭਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ, ਏਡੀਸੀ ਨਿਕਾਸ ਕੁਮਾਰ, ਐਸਡੀਐਮ ਟਾਂਡਾ ਪੰਕਜ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੈਸਟ ਦੇ ਆਖ਼ਰੀ ਦਿਨ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰੀ, ਕੱਪੜੇ, ਗਹਿਣੇ, ਝੂਲੇ ਅਤੇ ਸਥਾਨਕ ਪਕਵਾਨਾਂ ਦੇ ਸਟਾਲ ਲੋਕਾਂ ਦੀ ਖਿੱਚ ਦਾ ਕੇਂਦਰ ਰਹੇ। ਸੈਲਾਨੀਆਂ ਨੇ ਭਾਰੀ ਖਰੀਦਦਾਰੀ ਕੀਤੀ ਅਤੇ ਸਥਾਨਕ ਕਾਰੀਗਰਾਂ ਦੁਆਰਾ ਬਣਾਏ ਉਤਪਾਦਾਂ ਦੀ ਸ਼ਲਾਘਾ ਕੀਤੀ। ਹੁਸ਼ਿਆਰਪੁਰ ਨੇਚਰ ਫੈਸਟ-2025 ਦੀ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ।

Fwd: 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ


2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 25 ਫਰਵਰੀ: ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ, ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

        ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਲੋੜੀਂਦੀਆਂ ਸੇਵਾਵਾਂ ਹਰ ਹਾਲ ਮਿੱਥੇ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨਾਲ ਜੁੜੇ ਹੋਏ ਮਾਮਲਿਆਂ ਨੂੰ ਪੂਰੀ ਤਰਜ਼ੀਹ ਦਿੱਤੀ ਜਾਵੇ।

        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੇਂ-ਸਮੇਂ ਸਿਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਨਤਾ ਅਤੇ ਭ੍ਰਿਸ਼ਟ ਸਰਗਰਮੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਆਸ਼ਿਕਾ ਜੈਨ ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸਨ। ਆਸ਼ਿਕਾ ਜੈਨ 2018 ਵਿਚ ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ, 2019 ਵਿਚ ਐਸ.ਏ.ਐਸ. ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ, 2021 ਵਿਚ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ, 2022 ਵਿਚ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ 'ਤੇ ਸੇਵਾਵਾਂ ਦੇ ਚੁੱਕੇ ਹਨ।

ਕੈਪਸ਼ਨ: 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਹੁਸ਼ਿਆਰਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦੇ ਹੋਏ।

ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਗਾਰਡ ਆਫ਼ ਆਨਰ ਤੋਂ ਸਲਾਮੀ ਲੈਂਦੇ ਹੋਏ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ 15 ਵਿਦਿਆਰਥੀਆਂ ਨੇ ਲਖਨਊ ਵਿਖੇ ਆਯੋਜਿਤ ਟੈਕਨੋਕੂਨ-2025 ਤੀਜੀ ਰਾਸ਼ਟਰੀ ਕਾਨਫਰੰਸ 'ਚ ਕਾਲਜ ਦੀ ਪ੍ਰਤੀਨਿਧਤਾ ਕੀਤੀ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ 15 ਵਿਦਿਆਰਥੀਆਂ ਨੇ ਲਖਨਊ ਵਿਖੇ ਆਯੋਜਿਤ ਟੈਕਨੋਕੂਨ-2025 ਤੀਜੀ ਰਾਸ਼ਟਰੀ ਕਾਨਫਰੰਸ 'ਚ ਕਾਲਜ ਦੀ ਪ੍ਰਤੀਨਿਧਤਾ ਕੀਤੀ
ਬੰਗਾ 25 ਫਰਵਰੀ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ( ਬੀ ਉ ਟੀ ਟੀ) ਦੀ ਕਲਾਸ ਵਿਚ ਪੜ੍ਹ ਰਹੇ 15 ਵਿਦਿਆਰਥੀਆਂ ਨੇ ਬੀਤੇ ਦਿਨੀ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਲਖਨਊ ਦੁਆਰਾ ਆਯੋਜਿਤ ਟੈਕਨੋਕੂਨ-2025 ਤੀਜੀ ਨੈਸ਼ਨਲ ਕਾਨਫਰੰਸ ਵਿੱਚ ਭਾਗ ਲਿਆ । ਜੋ ਇਹਨਾਂ ਵਿਦਿਆਰਥੀਆਂ ਦੇ ਵਿਦਿਅਕ ਅਤੇ ਪੇਸ਼ੇਵਰ ਸਫ਼ਰ ਵਿੱਚ ਮੀਲ ਪੱਥਰ ਸਾਬਤ ਹੋਵੇਗੀ । ਇਹ ਜਾਣਕਾਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਦਿੱਤੀ । ਉਹਨਾਂ ਦੱਸਿਆ ਕਿ ਕਾਲਜ ਦੇ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਵੱਖ ਵੱਖ ਸਮੈਸਟਰਾਂ ਦੇ ਵਿਦਿਆਰਥੀਆਂ ਨੇਹਾ , ਕੋਮਲ, ਸਰਵਜੋਤ, ਗੁਰਮਨ, ਲਵਲੀਨ, ਅਦਿਤੀ ਕੌਰ, ਦਿਵਿਆ ਪਾਲ, ਹਮੀਸ਼ਾ, ਈਸ਼ੂ, ਮਨੀਸ਼ਾ, ਮੁਸਕਾਨ ਸਹਿਜਲ, ਨਵਦੀਪ ਕੌਰ, ਪ੍ਰਿਆ, ਤੇਜਸਵੀ, ਵਿਸ਼ਾਲ ਚੌਹਾਨ ਨੇ ਇਸ ਕਾਨਫਰੰਸ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀ ਪ੍ਰਤੀਨਿਧਤਾ ਕੀਤੀ ਅਤੇ ਆਪਣੇ ਕਾਲਜ ਦਾ ਮਾਣ ਵਧਾਇਆ । ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਸ ਬਰਜਿੰਦਰ ਸਿੰਘ ਢਾਹਾਂ ਨੇ ਕਾਨਫਰੰਸ ਵਿਚ ਸ਼ਿਰਕਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ । ਉਨ੍ਹਾਂ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਬੈਚਲਰ ਆਫ ਆਪਰੇਸ਼ਨ ਥੀਏਟਰ ਟੈਕਨਾਲੋਜੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਟੈਕਨੋਕੂਨ-2025 ਲਈ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਫਲਤਾ ਲਈ ਕਾਮਨਾ ਕੀਤੀ।
ਫੋਟੋ ਕੈਪਸ਼ਨ : ਟੈਕਨੋਕੂਨ-2025 ਤੀਜੀ ਨੈਸ਼ਨਲ ਕਾਨਫਰੰਸ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਸ, ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ

ਪਿੰਡ ਥਾਂਦੀਆਂ ਵਿਖੇ ਲੱਗੇ ਛੇਵੇਂ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 304 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਪਿੰਡ ਥਾਂਦੀਆਂ ਵਿਖੇ ਲੱਗੇ ਛੇਵੇਂ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 304  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ : 24 ਫਰਵਰੀ () ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਛੇਵਾਂ ਫਰੀ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅੱਪ ਕੈਂਪ ਗੁ: ਬਾਬਾ ਮੀਹਾਂ ਜੀ ਪਿੰਡ ਥਾਂਦੀਆਂ ਵਿਖੇ ਲਗਾਇਆ ਗਿਆ ਜਿਸ ਵਿਚ 304 ਲੋੜਵੰਦ ਮਰੀਜ਼ਾਂ ਨੇ ਫਰੀ ਚੈੱਕਅੱਪ ਕਰਵਾਇਆ ਅਤੇ ਫਰੀ ਦਵਾਈਆਂ ਪ੍ਰਾਪਤ ਕੀਤੀਆਂ । ਇਸ ਕੈਂਪ ਦੀ ਆਰੰਭਤਾ ਸਮੂਹ ਮਰੀਜ਼ਾਂ ਦੀ ਚੜ੍ਹਦੀਕਲਾ, ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪਰੰਤ ਹੋਈ ।
       ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਹਰ ਸਾਲ  ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ  ਵੱਲੋਂ ਅੱਖਾਂ ਅਤੇ ਜਨਰਲ ਮੈਡੀਕਲ ਚੈੱਕਅੱਪ ਲਗਾਉਣ ਲਈ ਕੀਤੇ ਜਾਂਦੇ ਉਦੱਮਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਉਹਨਾਂ ਨੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਕਨੈਡਾ ਨਿਵਾਸੀ ਦਲਵੀਰ ਸਿੰਘ ਥਾਂਦੀ ਨੇ ਗੁ: ਬਾਬਾ ਮੀਹਾਂ ਜੀ ਪ੍ਰਬੰਧਕ ਕਮੇਟੀ, ਸਮੂਹ ਐਨ ਆਰ ਆਈ ਵੀਰਾਂ, ਨਗਰ ਨਿਵਾਸੀ, ਗ੍ਰਾਮ ਪੰਚਾਇਤ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ  ਅੱਖਾਂ ਦਾ ਤੇ ਫਰੀ ਮੈਡੀਕਲ ਚੈੱਕਐਪ ਕੈਂਪ ਲਗਾਉਣ ਲਈ ਹਰ ਸਾਲ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ ।
         ਇਸ ਮੌਕੇ ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ, ਡਾ, ਨਵਦੀਪ ਕੌਰ  ਅਤੇ ਉਪਟਰੋਮੀਟਰਸ ਦਲਜੀਤ ਕੌਰ ਨੇ ਕੈਂਪ ਵਿਚ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ । ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਪ੍ਰਦਾਨ ਕੀਤੀਆਂ ਅਤੇ ਸ਼ੂਗਰ ਟੈਸਟ ਫਰੀ ਹੋਏ । ਇਸ ਮੌਕੇ ਅੱਖਾਂ ਦੇ ਅਪਰੇਸ਼ਨਾਂ ਲਈ 34 ਮਰੀਜ਼ ਚੁਣੇ ਗਏ ਜਿਹਨਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਜਾਣਗੇ । ਇਸ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਸਮੂਹ ਗੁ: ਬਾਬਾ ਮੀਹਾਂ ਜੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਕੈਂਪ ਪ੍ਰਬੰਧਕਾਂ ਵੱਲੋਂ ਇਕੱਤਰ ਇਲਾਕਾ ਨਿਵਾਸੀਆਂ  ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਪ੍ਰਤੀ ਜਾਗਰੁਕ ਕਰਦੇ ਹੋਏ ਇਸ ਮੌਕੇ 200 ਤੋਂ ਵਧੇਰੇ ਪੌਦੇ ਵੀ ਵੰਡੇ ਗਏ।
ਫੋਟੋ ਕੈਪਸ਼ਨ : ਗੁ: ਮੀਹਾਂ ਸਾਹਿਬ ਜੀ ਪਿੰਡ ਥਾਂਦੀਆਂ ਵਿਖੇ ਲੱਗੇ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਦੀ ਤਸਵੀਰ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਚ ਸ਼ਾਨਦਾਰ ਸੇਵਾਵਾਂ ਕਰਨ ਵਾਲੇ 10 ਸੇਵਾਕਰਮੀ ਸਾਲਾਨਾ ਸੇਵਾ ਉੱਤਮਤਾ ਅਵਾਰਡ ਨਾਲ ਸਨਮਾਨਿਤ

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਚ ਸ਼ਾਨਦਾਰ ਸੇਵਾਵਾਂ ਕਰਨ ਵਾਲੇ 10 ਸੇਵਾਕਰਮੀ ਸਾਲਾਨਾ ਸੇਵਾ ਉੱਤਮਤਾ ਅਵਾਰਡ  ਨਾਲ ਸਨਮਾਨਿਤ
ਬੰਗਾ 22 ਫਰਵਰੀ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਵੱਖ ਵੱਖ ਅਦਾਰਿਆਂ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਸੇਵਾਕਰਮੀਆਂ ਨੂੰ  ਸਾਲਾਨਾ ਸੇਵਾ ਉੇੱਤਮਤਾ ਐਵਾਰਡ 2024-25 ਨਾਲ ਸਨਮਾਨਿਤ ਕੀਤਾ ਗਿਆ । ਗੁਰੂ ਨਾਨਕ ਕਾਲਜ ਆਫ ਨਰਸਿੰਗ ਵਿਖੇ ਹੋਏ ਸਨਮਾਨ ਸਮਾਗਮ ਵਿਚ ਮੈਡੀਕਲ ਅਫਸਰ ਡਾ. ਸੁਰੇਸ਼ ਬਸਰਾ ਮੈਡੀਕਲ ਅਫ਼ਸਰ, ਰਾਜ ਰਾਣੀ ਸਫਾਈ ਸੇਵਕ, ਮਹਿੰਦਰ ਸਿੰਘ ਸਕਿਉਰਿਟੀ ਗਾਰਡ, ਪਰਮਿੰਦਰ ਕੌਰ ਸਟਾਫ ਨਰਸ , ਕਾਬਲ ਸਿੰਘ ਢਿੱਲੋਂ ਸਕੂਲ ਡਰਾਈਵਰ, ਅਮਨਦੀਪ ਕੌਰ ਨਰਸਿੰਗ ਏਡ, ਮਨਪ੍ਰੀਤ ਕੌਰ ਨਰਸਿੰਗ ਅਧਿਆਪਕ, ਰਾਜ ਰਾਣੀ ਇੰਚਾਰਜ ਪੈਥਲੋਜੀ ਲੈਬ, ਪਰਮਜੀਤ ਕੌਰ ਪੰਜਾਬੀ ਅਧਿਆਪਕ ਅਤੇ ਰਾਜ ਬਹਾਦਰ ਯਾਦਵ ਸੇਵਾਦਾਰ ਨੂੰ ਆਪੋ ਆਪਣੀਆਂ ਸੰਸਥਾਵਾਂ ਵਿਚ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਸਾਲਾਨਾ ਸੇਵਾ ਉੇੱਤਮਤਾ ਐਵਾਰਡ 2024-25 ਸਰਟੀਫੀਕੇਟ, ਵਿਸ਼ੇਸ਼ ਗੁੱਟ ਘੜੀ ਭੇਟ ਕਰਕੇ ਅਤੇ ਕਾਲਰ ਪਿੰਨ ਲਗਾ ਕੇ ਸਨਮਾਨਿਤ ਕੀਤਾ ਗਿਆ । ਸਨਮਾਨ ਸਮਾਗਮ ਵਿਚ ਟਰੱਸਟ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਬਾਹੜੋਵਾਲ ਅਤੇ ਸੀਨੀਅਰ ਮੈਂਬਰ ਸੁਰਿੰਦਰਪਾਲ ਸਿੰਘ ਥੰਮਣਵਾਲ ਸਾਬਕਾ ਮੰਤਰੀ ਪੰਜਾਬ ਦਾ ਉਨ੍ਹਾਂ ਦੀ ਟਰੱਸਟ ਪ੍ਰਤੀ ਕੀਤੀਆ ਜਾ ਰਹੀਆਂ ਸ਼ਾਨਦਾਰ ਨਿਸ਼ਕਾਮ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਾਧੜਾ ਯੂ ਕੇ ਨੇ ਸਮੂਹ ਟਰੱਸਟ ਮੈਬਰਾਂ ਵੱਲੋਂ ਸੇਵਾਕਰਮੀਆਂ ਨੂੰ ਸਨਮਾਨ ਕਰਨ ਦੀ ਰਸਮ ਅਦਾ ਕੀਤੀ ।
        ਸਮਾਗਮ ਵਿਚ ਸੰਬੋਧਨ ਕਰਦੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਕਿਹਾ ਕਿ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਨੇ ਸਾਲ 1979 ਵਿਚ ਦੇਸ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਸੰਸਥਾਵਾਂ ਸਥਾਪਿਤ ਕੀਤੀਆਂ , ਜਿਹਨਾਂ ਦੀ ਕਾਮਯਾਬੀ ਲਈ ਇਹਨਾਂ ਸਨਮਾਨਿਤ ਸੇਵਾਕਰਮੀਆਂ ਅਤੇ ਸੀਨੀਅਰ ਟਰੱਸਟੀਆਂ ਦਾ ਵਿਸ਼ੇਸ਼ ਯੋਗਦਾਨ ਹੈ । ਉਹਨਾਂ ਢਾਹਾਂ ਕਲੇਰਾਂ ਵਿਖੇ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ ਬੁਲੰਦੀਆਂ 'ਤੇ ਪੁੰਹਚਾਉਣ ਲਈ ਦਾਨੀਆਂ ਅਤੇ ਸਟਾਫ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਹਾਰਦਿਕ ਧੰਨਵਾਦ ਵੀ ਕੀਤਾ ।
        ਟਰੱਸਟ ਦੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਸਨਮਾਨਿਤ ਹਸਤੀਆਂ ਨੂੰ ਸਮੂਹ ਟਰੱਸਟ ਵੱਲੋਂ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਸੇਵਾਕਰਮੀਆਂ ਅਤੇ ਟਰੱਸਟ ਮੈਂਬਰਾਂ ਵੱਲੋਂ ਗੁਰੂ ਨਾਨਕ ਮਿਸ਼ਨ ਲਈ ਕੀਤੇ ਸੇਵਾ ਕਾਰਜਾਂ ਬਾਰੇ ਵੀ ਚਾਨਣਾ ਪਾਇਆ । ਇਸ ਮੌਕੇ ਸੰਬੋਧਨ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਨਮਾਨਿਤ ਪੰਜਾਬੀ ਅਧਿਆਪਕਾ ਪਰਮਜੀਤ ਕੌਰ ਨੇ  ਸਨਮਾਨਿਤ ਸੇਵਾ ਕਰਮੀਆਂ ਵੱਲੋਂ ਸਾਲਾਨਾ ਸੇਵਾ ਉੇੱਤਮਤਾ ਐਵਾਰਡ ਨਾਲ ਸਨਮਾਨ ਪ੍ਰਦਾਨ ਕਰਨ ਲਈ ਟਰੱਸਟ ਪ੍ਰਬੰਧਕਾਂ ਦਾ ਹਾਰਦਿਕ  ਧੰਨਵਾਦ ਕੀਤਾ । ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਹੋਏ ਸਨਮਾਨ ਸਮਾਗਮ ਵਿੱਚ ਅਮਰਜੀਤ ਸਿੰਘ ਕਲੇਰਾਂ ਸਕੱਤਰ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ, ਪ੍ਰੌ: ਹਰਬੰਸ ਸਿੰਘ ਡਾਇਰੈਕਟਰ ਸਿੱਖਿਆ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਡਾ. ਸੁਰਿੰਦਰ ਕੌਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਰਮਨਦੀਪ ਕੌਰ ਵਾਈਸ ਪ੍ਰਿੰਸੀਪਲ, ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਸਟਾਫ ਤੋਂ ਇਲਾਵਾ ਟਰੱਸਟ ਸਟਾਫ ਵੀ ਹਾਜ਼ਰ ਸੀ । ਇਸ ਮੌਕੇ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਨੇ ਮੰਚ ਸੰਚਾਲਨ ਦੀ ਸੇਵਾ ਬਾਖੂਭੀ ਨਿਭਾਈ ।
ਫੋਟੋ ਕੈਪਸ਼ਨ - ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਸੇਵਾ ਕਰਮੀਆਂ ਦੀ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ, ਟਰੱਸਟ ਅਹੁਦੇਦਾਰਾਂ, ਮੈਂਬਰਾਂ ਅਤੇ ਦਾਨੀ ਸਹਿਯੋਗੀਆਂ ਨਾਲ ਯਾਦਗਾਰੀ ਤਸਵੀਰ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 35 ਸਾਲਾਂ ਨੌਜਵਾਨ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 35 ਸਾਲਾਂ ਨੌਜਵਾਨ ਦੀ ਜਾਨ ਬਚਾਈ
ਬੰਗਾ 13 ਫਰਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਪਲਮੋਨਿਰੀ ਐਂਬੋਲਿਜ਼ਮ ਅਤੇ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪਏ ਬੁਰੇ ਪ੍ਰਭਾਵਾਂ ਕਰਕੇ ਮੌਤ ਨਾਲ ਜੂਝ ਰਹੇ ਪੀੜ੍ਹਤ ਮਰੀਜ਼ 35 ਸਾਲ ਉਮਰ ਦੇ ਬਲਜਿੰਦਰ ਸਿੰਘ  ਦੀ ਜਾਨ ਨੌ ਦਿਨ ਆਈ.ਸੀ.ਯੂ. ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਵੱਡੇ ਸ਼ਹਿਰ ਦੇ ਨਿੱਜੀ ਹਸਪਤਾਲ ਤੋਂ ਜਵਾਬ ਮਿਲਣ ਕਰਕੇ ਬਹੁਤ ਮਾੜੀ ਅਤੇ ਗੰਭੀਰ ਹਾਲਤ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਇਲਾਜ ਲਈ ਲਿਆਂਦਾ ਗਿਆ । ਮਰੀਜ਼  ਦੇ  ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਸਰੀਰ ਵਿਚ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵੱਧ ਜਾਣ ਨਾਲ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਇੱਕ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ 'ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਦੁਨੀਆ ਭਰ ਵਿਚ ਵਰਤੀ ਜਾਂਦੀ ਖਾਸ ਤਕਨੀਕ ਸੀ.ਪੀ.ਆਰ. ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਈ ਸੀ । ਉਸ ਤੋਂ ਬਾਅਦ ਮਰੀਜ਼ ਨੂੰ ਸਾਹ ਦੇਣ ਲਈ ਸਾਹ ਨਲੀ ਵਿੱਚ ਇੰਡੋਟਰੈਕਲ ਟਿਊਬ ਪਾ ਕੇ ਵੈਂਟੀਲੇਟਰ ਦੀ ਮਦਦ ਲਈ ਗਈ ਮਰੀਜ਼ ਦੀ ਹਾਲਤ ਵਿੱਚ ਸੁਧਾਰ ਹੋਣ ਲੱਗਾ । ਇਲਾਜ ਦੌਰਾਨ ਪੰਜਵੇਂ ਦਿਨ ਫਿਰ ਅਚਾਨਕ ਮਰੀਜ਼ ਨੂੰ ਦਿਲ ਦਾ ਦੌਰਾ ਪਿਆ । ਜਿੱਥੇ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ  ਆਈ.ਸੀ.ਯੂ. ਵਿਭਾਗ ਦੀ ਟੀਮ ਨੇ ਸੀ.ਪੀ.ਆਰ. ਦੇ ਜ਼ਰੀਏ ਮਰੀਜ਼ ਦੀ ਧੜਕਣ ਨੂੰ ਦੁਬਾਰਾ ਚਾਲੂ ਕੀਤਾ ਸੀ। ਪਹਿਲੇ ਨੌ ਦਿਨ ਆਈ ਸੀ ਯੂ ਅਤੇ ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੀ ਪਤਨੀ ਜਸਪ੍ਰੀਤ ਕੌਰ ਵੱਲੋਂ ਉਹਨਾਂ ਪਤੀ ਬਲਜਿੰਦਰ ਸਿੰਘ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ। ਹਸਪਤਾਲ ਵਿਚ ਮਿਲਦੀਆਂ ਮੈਡੀਕਲ ਸਹੂਲਤਾਂ ਬਾਰੇ ਡਾ. ਵਿਵੇਕ ਗੁੰਬਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ.ਸੀ.ਯੂ., ਆਈ.ਸੀ.ਸੀ. ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ  ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ  ਕਰਕੇ ਦਿਲ, ਫੇਫੜਿਆਂ ਅਤੇ ਗੁਰਦਿਆਂ ਦੇ  ਬਿਮਾਰੀਆਂ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ । ਇਸ ਮੌਕੇ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਕੁਲਦੀਪ ਸਿੰਘ ਐਸ ਐਮ ਉ,  ਡਾ. ਮਾਇਆ ਪਾਲ, ਸੋਨੀਆ ਸਿੰਘ ਆਈ ਸੀ ਯੂ ਇੰਚਾਰਜ, ਗੁਰਪ੍ਰੀਤ ਕੌਰ ਅਮਰਜੈਂਸੀ ਇੰਚਾਰਜ, ਬਲਬੀਰ ਕੌਰ ਉ ਪੀ ਡੀ ਇੰਚਾਰਜ, ਹਸਪਤਾਲ ਨਰਸਿੰਗ ਸਟਾਫ ਵੀ ਹਾਜ਼ਰ ਸੀ ।  
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਮੈਡੀਕਲ ਓ.ਪੀ.ਡੀ. ਵਿਚ ਮਰੀਜ਼ ਬਲਜਿੰਦਰ ਸਿੰਘ ਨਾਲ ਖੁਸ਼ੀ ਭਰੇ ਮਾਹੌਲ ਵਿਚ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+1 ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10+1 ਦੇ ਵਿਦਿਆਰਥੀਆਂ ਵੱਲੋਂ 10+2 ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
ਮੁੱਖ ਮਹਿਮਾਨ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ

ਬੰਗਾ  7  ਫਰਵਰੀ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਅੱਜ 10+1 ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਿਨ ਕੀਤਾ ਗਿਆ । ਇਸ ਮੌਕੇ ਵਿਦਾਇਗੀ ਪਾਰਟੀ ਦੀ ਸ਼ੁਰੂਆਤ ਮਹਿਮਾਨ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਉਦਘਾਟਨ ਕਰ ਕੇ ਕੀਤੀ । ਉਹਨਾਂ ਨੇ ਆਪਣੇ ਸੰਬੋਧਨ ਵਿੱਚ ਸਕੂਲ ਤੋਂ ਵਿਦਾ ਹੋ ਰਹੇ 10+2 ਜਮਾਤ ਦੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦੇ ਹੋਏ ਉਹਨਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ । ਚੇਅਰਮੈਨ ਸ. ਜਲਵਾਹਾ ਨੇ ਸਮੂਹ ਵਿਦਿਆਰਥੀਆਂ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਜਾਗਰੁਕ ਕੀਤਾ।
          ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਇਛਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਕਿਹਾ ਕਿ ਜੀਵਨ ਦੇ ਟੀਚਿਆਂ ਦੀ ਪ੍ਰਾਪਤੀ ਕਰਨ ਲਈ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ । ਇਸ ਤੋਂ ਪਹਿਲਾਂ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਨੇ ਚੇਅਰਮੈਨ ਸ. ਸਤਨਾਮ ਸਿੰਘ ਜਲਵਾਹਾ ਦਾ ਨਿੱਘਾ ਸਵਾਗਤ ਕੀਤਾ ਅਤੇ ਸਕੂਲ ਬਾਰੇ ਜਾਣਕਾਰੀ ਸਾਂਝੀ ਕੀਤੀ । ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਾਇਗੀ ਸਮਾਰੋਹ ਵਿਚ ਸ਼ਾਮਿਲ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ  ਸਕੂਲ ਤੋਂ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਸਕੂਲ ਤੋਂ ਪ੍ਰਾਪਤ ਸਿੱਖਿਆਵਾਂ ਅਤੇ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਲਈ ਜਾਗਰੁਕ ਕੀਤਾ ।
        ਇਸ ਤੋਂ ਪਹਿਲਾਂ  ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।  ਵਿਦਾਇਗੀ ਸਮਾਰੋਹ ਵਿਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ  ਪ੍ਰੋਗਰਾਮ ਪੇਸ਼ ਕੀਤਾ। ਜਿਸ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ । ਉਪੰਰਤ ਗਿੱਧਾ, ਭੰਗੜਾ ਅਤੇ  ਲੋਕ ਗੀਤ ਦੀਆਂ ਮਨਮੋਹਕ ਪੇਸ਼ਕਾਰੀਆਂ ਕੀਤੀਆਂ । ਸਮਾਗਮ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਦੀ ਕੀਤੀਆਂ ਪਿਆਰ ਭਰੀਆਂ ਤਾਰੀਫ਼ਾਂ ਖਿੱਚ ਦਾ ਕੇਂਦਰ ਸਨ । ਵਿਦਾਇਗੀ ਸਮਾਰੋਹ ਵਿੱਚ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ,  ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ ਟਰੱਸਟ,  ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸ. ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ,  ਸ੍ਰੀ ਦਵਿੰਦਰ ਸਿੰਘ ਢਿੱਲੋਂ ਅਮਰੀਕਾ,  ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਟਰੱਸਟ, ਸ੍ਰੀ ਰਾਜਦੀਪ ਥਿਥਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪੈਰਾ ਮੈਡੀਕਲ ਕਾਲਜ , ਸ੍ਰੀ ਲਾਲ ਚੰਦ ਵਾਈਸ ਪ੍ਰਿੰਸੀਪਲ, ਸ੍ਰੀਮਤੀ ਰਵਿੰਦਰ ਕੌਰ ਵਾਈਸ ਪ੍ਰਿੰਸੀਪਲ, ਸ੍ਰੀ ਰਮਨ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਪਰਮਜੀਤ ਕੌਰ, ਸਮੂਹ ਅਧਿਆਪਕ, ਦਫਤਰੀ ਸਟਾਫ, ਸਮੂਹ  ਵਿਦਿਆਰਥੀ ਵੀ ਹਾਜ਼ਰ ਸਨ । ਇਸ ਮੌਕੇ ਵਿਦਾ ਹੋ ਰਹੇ 10+2 ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਨੂੰ 13 ਹੋਟ ਕੇਸ, ਇੱਕ ਮਿਊਜਿਕ ਸਿਸਟਮ ਅਤੇ ਚਾਰ ਮੈਟਰਸ ਵੀ ਭੇਟ ਕੀਤੇ ਗਏ ।  
ਫੋਟੋ ਕੈਪਸ਼ਨ :-  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਹੋਈ ਨਿੱਘੀ ਵਿਦਾਇਗੀ ਪਾਰਟੀ ਦਾ ਉਦਘਾਟਨ ਕਰਦੇ ਹੋਏ ਸ. ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ , ਨਾਲ ਸਹਿਯੋਗ ਦੇ ਰਹੇ ਹਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ ਸੱਜਣ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 6 ਫਰਵਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਆਈ.ਐਸ.ਸੀ. ਵੈਲਫੇਅਰ ਐਸੋਸ਼ੀਏਸ਼ਨ ਯੂ.ਕੇ. ਵੱਲੋਂ 24 ਹੁਸ਼ਿਆਰ ਵਿਦਿਆਰਥੀਆਂ ਨੂੰ 1,05,500 ਰੁਪਏ ਦੇ ਵਜ਼ੀਫੇ ਪ੍ਰਦਾਨ

ਆਈ.ਐਸ.ਸੀ. ਵੈਲਫੇਅਰ ਐਸੋਸ਼ੀਏਸ਼ਨ ਯੂ.ਕੇ. ਵੱਲੋਂ 24 ਹੁਸ਼ਿਆਰ ਵਿਦਿਆਰਥੀਆਂ ਨੂੰ 1,05,500 ਰੁਪਏ ਦੇ ਵਜ਼ੀਫੇ ਪ੍ਰਦਾਨ
ਬੰਗਾ 6 ਫਰਵਰੀ () ਸਮਾਜ ਸੇਵਾ ਨੂੰ ਸਮਰਪਿਤ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ ਡਰਬੀ ਯੂ ਕੇ ਦੀ ਪੰਜਾਬ ਇਕਾਈ ਵੱਲੋਂ ਬੰਗਾ ਵਿਖੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫਾ ਵੰਡ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੇ  ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ 24‍ ਵਿਦਿਆਰਥੀਆਂ ਨੂੰ 1,05,500/- ਰੁਪਏ (ਇੱਕ ਲੱਖ, ਪੰਜ ਹਜ਼ਾਰ ਤੇ ਪੰਜ ਸੌ ਰੁਪਏ)  ਦੇ ਵਜ਼ੀਫੇ ਤਕਸੀਮ ਕੀਤੇ । ਇਸ ਮੌਕੇ ਸ. ਢਾਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਐੋਸੋਸ਼ੀਏਸ਼ਨ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ ਅਤੇ ਉਹਨਾਂ ਦੇ ਸੁਨਿਹਿਰੀ ਭਵਿੱਖ ਦੀ ਕਾਮਨਾ ਕੀਤੀ। ਸ. ਢਾਹਾਂ ਨੇ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ ਵੱਲੋਂ ਲੋੜਵੰਦ, ਹੁਸ਼ਿਆਰ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਵਜ਼ੀਫੇ ਦੇ ਰੂਪ ਵਿੱਚ ਵਿੱਤੀ ਮੱਦਦ ਮੁਹੱਈਆ ਕਰਵਾਉਣ ਦੇ ਕਾਰਜਾਂ ਦੀ  ਭਾਰੀ ਸ਼ਲਾ੍ਘਾ ਕੀਤੀ ।
           ਸਮਾਗਮ ਵਿਚ ਐਸੋਸੀਏਸ਼ਨ ਦੇ ਚੇਅਰਮੈਨ ਸ. ਪਰਮਜੀਤ ਸਿੰਘ ਸਾਬਕਾ ਸਰਪੰਚ ਗੁਣਾਚੌਰ ਅਤੇ ਕਮਾਂਡੈਂਟ (ਰਿਟਾ.) ਸ. ਗਿਆਨ ਸਿੰਘ ਨੇ ਕਿਹਾ ਕਿ ਇੰਡੀਅਨ ਸ਼ਡਿਊਲ ਕਾਸਟ ਵੈਲਫੇਅਰ ਐੋਸੋਸ਼ੀਏਸ਼ਨ  ਜ਼ਰੂਰਤਮੰਦ ਪੜ੍ਹਨ ਵਾਲੇ ਵਿਦਿਆਰਥੀ ਨੂੰ ਲਗਾਤਾਰ ਮਦਦ ਕਰਨ ਲਈ ਵਚਨਬੱਧ ਹੈ । ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਐਸ਼ੋਸ਼ੀਏਸ਼ਨ ਵਲੋਂ ਸਪਾਂਸਰ ਵਿਦਿਆਰਥੀਆਂ ਵਿਚੋਂ ਅਨੇਕਾਂ ਬੱਚੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਕੇ ਵਧੀਆ ਜੀਵਨ ਬਿਤਾ ਰਹੇ ਹਨ। ਇਸ ਤੋਂ ਪਹਿਲਾਂ ਐਸ਼ੋਸ਼ੀਏਸ਼ਨ ਦੇ  ਸਮੂਹ ਅਹੁਦੇਦਾਰਾਂ ਵੱਲੋਂ ਮੁੱਖ ਮਹਿਮਾਨ  ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾ ਦਾ ਨਿੱਘਾ ਸਵਾਗਤ ਕੀਤਾ ਅਤੇ  ਧੰਨਵਾਦ ਕਰਦੇ ਹੋਏ ਵਿਸ਼ੇਸ਼ ਸਨਮਾਨ ਵੀ ਕੀਤਾ। ਉਹਨਾਂ ਕਿਹਾ ਕਿ ਸ. ਕੁਲਵਿੰਦਰ ਸਿੰਘ ਢਾਹਾਂ ਜੀ ਦੀ ਅਗਵਾਈ ਹੇਠ  ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਸਿੱਖਿਆ ਸੇਵਾਵਾਂ ਇਲਾਕੇ ਲਈ ਵਰਦਾਨ ਹਨ ।
        ਇਸ ਮੌਕੇ ਸ੍ਰੀ ਅਮਰਜੀਤ ਜੱਸਲ, ਉਪਿੰਦਰਜੀਤ ਜੱਸਲ, ਹਰਮੇਸ਼ ਲਾਲ, ਵਰਿੰਦਰ ਜੱਸਲ, ਅਵਤਾਰ ਵਿਰਦੀ, ਕੁਲਵੰਤ ਸਿੰਘ, ਲੰਬੜਦਾਰ ਬਲਦੇਵ ਸਿੰਘ, ਡਾ. ਸਿਮਰਨਜੀਤ ਕੌਰ ਬੀ ਡੀ ਐਸ, ਹਰਜੋਤ ਕੌਰ ਬੀ ਐਸ ਸੀ ਨਰਸਿੰਗ, ਰਾਜਵਿੰਦਰ ਕੌਰ ਬੀ ਏ ਐਲ ਐਲ ਬੀ, ਮੁਸਕਾਨ ਸੱਲਾਂ ਕਿੱਕ ਬੌਕਸਿੰਗ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਤਸਵੀਰ : ਆਈ.ਐਸ. ਸੀ. ਵੈੱਲਫੇਅਰ  ਐਸੋਸ਼ੀਏਸ਼ਨ ਯੂ.ਕੇ. ਵੱਲੋਂ 24 ਹੁਸ਼ਿਆਰ ਵਿਦਿਆਰਥੀਆਂ ਨੂੰ 1,05,500 ਰੁਪਏ ਦੇ ਵਜ਼ੀਫੇ ਪ੍ਰਦਾਨ ਕਰਨ ਮੌਕੇ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ, ਸ. ਪਰਮਜੀਤ ਸਿੰਘ  ਚੇਅਰਮੈਨ, ਕਮਾਂਡੈਂਟ (ਰਿਟਾ.) ਸ. ਗਿਆਨ ਸਿੰਘ  ਅਤੇ ਹੋਰ ਪਤਵੰਤੇ

Fwd: ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ 'ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ 
 ਪਟਿਆਲਾ, 2 ਫ਼ਰਵਰੀ: ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ 'ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।
 ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ 'ਤੇ ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ 'ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।  ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ। 
        ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।
        ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ 'ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਮਾਲੇਰਕੋਟਲਾ ਦੇ 6 ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।

51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ ਦੀਆਂ ਨਾਮਜ਼ਦਗੀਆਂ ਆਰੰਭ

51 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ-2025 ਲਈ ਪੁਸਤਕਾਂ ਦੀਆਂ ਨਾਮਜ਼ਦਗੀਆਂ ਆਰੰਭ
ਪੁਸਤਕਾਂ ਭੇਜਣ ਦੀ ਆਖਰੀ ਤਾਰੀਕ 28 ਫਰਵਰੀ 2025

ਵੈਨਕੂਵਰ/ਬੰਗਾ  02 ਫਰਵਰੀ () ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ ਸਾਲ 2025 ਲਈ  ਨਾਮਜ਼ਦਗੀਆਂ ਹੁਣ ਪ੍ਰਵਾਨ ਕਰਨੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਾਰੀਖ 28 ਫਰਵਰੀ 2025 ਹੈ । ਇਹ ਜਾਣਕਾਰੀ ਢਾਹਾਂ ਸਾਹਿਤ ਇਨਾਮ ਦੇ ਬਾਨੀ ਸ੍ਰੀ ਬਰਜਿੰਦਰ ਸਿੰਘ ਢਾਹਾਂ ਦੁਆਰਾ  ਦਿੱਤੀ ਗਈ । ਉਹਨਾਂ ਕਿਹਾ ਕਿ ਇਸ ਸਨਮਾਨ ਮਾਂ-ਬੋਲੀ ਪੰਜਾਬੀ ਵਿਚ ਸਮੁੱਚੇ ਸੰਸਾਰ ਵਿਚ ਰਚੇ ਗਏ ਉੱਤਮ ਸਾਹਿਤ ਦੀ ਪਛਾਣ ਕਰਨ ਅਤੇ  ਪੰਜਾਬੀ ਸਾਹਿਤ-ਸਿਰਜਣਾ ਨੂੰ ਉਤਸ਼ਾਹ ਦੇਣ ਦੇ ਮਨੋਰਥ ਨਾਲ ਸ਼ੁਰੂ ਕੀਤਾ ਗਿਆ । ਜੋ ਕੌਮਾਂਤਰੀ ਪੱਧਰ ਉੱਤੇ ਮਾਂ ਬੋਲੀ ਪੰਜਾਬੀ ਦੀ ਗੁਰਮੁਖੀ ਜਾਂ ਸ਼ਾਹਮੁਖੀ  ਲਿਪੀ ਵਿਚ ਛਪੇ ਨਾਵਲ ਤੇ ਕਹਾਣੀ ਦੀਆਂ ਤਿੰਨ ਕਿਤਾਬਾਂ ਨੂੰ ਦਿੱਤਾ ਜਾਂਦਾ ਹੈ । ਜਿਸ ਵਿਚ ਤਿੰਨ ਪੁਸਤਕਾਂ ਵਿਚੋ ਇੱਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋ ਪੁਸਤਕਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਬਹੁਤ ਸਤਿਕਾਰ ਸਹਿਤ ਭੇਟ ਕੀਤਾ ਜਾਂਦਾ ਹੈ । ਇਸ ਮੌਕੇ ਜੇਤੂ ਕਿਤਾਬਾਂ ਦੇ ਲੇਖਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਵਿਸ਼ੇਸ਼ ਸਨਮਾਨ ਵੀ ਭੇਟ ਕੀਤਾ ਜਾਂਦਾ ਹੈ। ਢਾਹਾਂ ਸਾਹਿਤ ਇਨਾਮ ਵੱਲੋਂ  11 ਸਾਲਾਂ ਦੇ ਸਫਰ ਵਿਚ ਹੁਣ ਤੱਕ ਭਾਰਤ, ਪਾਕਿਸਤਾਨ, ਅਮਰੀਕਾ, ਇੰਗਲੈਂਡ ਅਤੇ ਕੈਨੇਡਾ ਦੇ ਪੰਜਾਬੀ ਲੇਖਕਾਂ ਦੀਆਂ  33  ਨਾਮਵਰ ਪੁਸਤਕਾਂ  ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿਚ ਨਾਵਲ ਤੇ ਕਹਾਣੀ ਸੰਗ੍ਰਿਹ ਸ਼ਾਮਿਲ ਹਨ ।  ਸ. ਢਾਹਾਂ ਨੇ ਇਸ ਮੌਕੇ  ਢਾਹਾਂ ਸਾਹਿਤ ਇਨਾਮ ਨੂੰ ਦੇਸ-ਵਿਦੇਸ ਦੇ ਲੇਖਕਾਂ, ਪ੍ਰਕਾਸ਼ਿਕਾਂ ਅਤੇ ਪਾਠਕਾਂ ਵੱਲੋ ਦਿੱਤੇ ਜਾ ਰਹੇ ਪਿਆਰ-ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਕੀਤਾ।
          ਸ. ਢਾਹਾਂ ਨੇ ਨਾਮਜ਼ਦਗੀਆਂ ਦਾਖਲ ਕਰਨ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2025 ਦੇ ਢਾਹਾਂ ਇਨਾਮ ਲਈ  ਪ੍ਰਕਾਸ਼ਿਤ ਨਾਵਲ ਜਾਂ ਕਹਾਣੀਆਂ ਦੀ ਕਿਤਾਬ ਨਾਮਜ਼ਦ ਕਰਨ ਦੇ ਚਾਹਵਾਨ ਲੇਖਕ, ਪ੍ਰਕਾਸ਼ਿਕ  ਨਾਮਜ਼ਦਗੀ ਫਾਰਮ ਭਰ ਕੇ  ਸੰਬਧਿਤ ਪੁਸਤਕ ਦੀਆਂ ਤਿੰਨ ਕਾਪੀਆਂ ਨੂੰ ਢਾਹਾਂ ਇਨਾਮ ਦੇ ਮੁੱਖ ਦਫਤਰ Dhahan Prize Book Submission # 1058 – 2560 Shell Road Richmond, B.C.,  Canada V6X 0B8 ਜਾਂ ਈਮੇਲ submissions@dhahanprize.com  'ਤੇ ਭੇਜ ਸਕਦੇ ਹਨ  । ਇਸ ਸਬੰਧੀ ਹੋਰ ਜਾਣਕਾਰੀ  ਵੈਬਸਾਈਟ www.dhahanprize.com  ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਸ ਤੋਂ ਲੇਖਕ-ਪ੍ਰਕਾਸ਼ਿਕ ਤਿੰਨ ਭਾਸ਼ਾਵਾਂ ਗੁਰਮੁਖੀ, ਸ਼ਾਹਮੁਖੀ ਅਤੇ ਅੰਗਰੇਜ਼ੀ ਵਿਚ ਜਾਣਕਾਰੀ ਮਿਲ ਸਕਦੀ ਹੈ । ਵਰਨਣਯੋਗ ਹੈ ਕਿ ਢਾਹਾਂ ਇਨਾਮ ਪੰਜਾਬੀ ਭਾਸ਼ਾ ਦਾ ਸਭ ਤੋਂ ਵੱਡਾ ਸਨਮਾਨ ਹੈ, ਜੋ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨ, ਸੰਸਾਰ ਦੇ ਵੱਖ ਵੱਖ ਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀ ਭਾਈਚਾਰੇ ਨੂੰ ਆਪਸ ਵਿੱਚ ਜੋੜਨ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬੀ ਸਾਹਿਤ ਦਾ ਪ੍ਰਚਾਰ ਤੇ ਪਸਾਰ ਕਾਰਜਸ਼ੀਲ ਹੈ । ਇਸ ਨਾਲ ਪੰਜਾਬੀ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਨਿਵੇਕਲੀ ਪਛਾਣ ਮਿਲਦੀ ਹੈ ਅਤੇ ਜਿਸ ਰਾਹੀਂ ਉਹ ਦੁਨੀਆ ਭਰ ਦੇ ਬਹੁ-ਭਾਸ਼ੀ ਪਾਠਕਾਂ ਤੱਕ ਪਹੁੰਚ ਸਕਦੇ ਹਨ ।
        ਢਾਹਾਂ ਇਨਾਮ ਦੀ ਸਥਾਪਨਾ ਬਰਜ ਢਾਹਾਂ (ਬਰਜਿੰਦਰ ਸਿੰਘ) ਅਤੇ ਉਹਨਾਂ ਧਰਮਪਤਨੀ ਰੀਟਾ ਢਾਹਾਂ ਦੁਆਰਾ ਪਰਿਵਾਰ, ਦੋਸਤਾਂ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਵੈਨਕੂਵਰ, ਕੈਨੇਡਾ ਵਿੱਚ ਸਾਲ 2013 ਵਿਚ ਕੀਤੀ ਸੀ । ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ (ਕਨੈਡਾ) ਸਥਾਪਿਤ ਹੋਇਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਪੰਜਾਬੀ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਇਸ ਤੋਂ ਇਲਾਵਾ ਮਾਣ ਵਾਲੀ ਗੱਲ ਹੈ ਕਿ ਪੰਜਾਬੀ  ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਜੋ ਇਸ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਥੰਮ ਦਾ ਕੰਮ ਕਰ ਰਹੀ ਹੈ ।
ਤਸਵੀਰ : ਢਾਹਾਂ ਸਾਹਿਤ ਇਨਾਮ ਦੇ ਬਾਨੀ ਸ. ਬਰਜਿੰਦਰ ਸਿੰਘ ਢਾਹਾਂ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ*
ਬੰਗਾ  31 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ‍ ਵਿਖੇ ਅੱਜ ਲਿਵਰ (ਜਿਗਰ) ਦੀ ਜਾਂਚ ਦੇ ਮਹਿੰਗੇ ਟੈਸਟ ਫਾਈਬਰੋ ਸਕੈਨ ਕਰਨ ਦਾ ਫਰੀ ਕੈਂਪ ਲਗਾਇਆ ਗਿਆ, ਜਿਸ ਦਾ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਕੈਂਪ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਇਸ ਮੌਕੇ ਉਹਨਾਂ ਨੇ ਦੱਸਿਆ ਲੋੜਵੰਦਾਂ ਦੀ ਮਦਦ ਕਰਨ ਲਈ ਅੱਜ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਸਰੀਰ ਦੇ ਮਹੱਤਵਪੂਰਨ ਅੰਗ ਲਿਵਰ ਦੀ ਜਾਂਚ ਕਰਨ ਵਾਲਾ ਮਹਿੰਗਾ ਟੈਸਟ ਫਾਈਬਰੋ ਸਕੈਨ ਫਰੀ ਕਰਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ । ਸ. ਢਾਹਾਂ ਨੇ ਲੋੜਵੰਦ ਮਰੀਜ਼ਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਰਿਆਇਤੀ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ  ਫੈਟੀ ਲਿਵਰ, ਕਾਲਾ ਪੀਲੀਆ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ,  ਮੋਟਾਪਾ, ਉੱਚ ਕੈਲਸਟਰੋਲ, ਸਿਗਰਟ ਪੀਣ ਅਤੇ ਸ਼ਰਾਬ ਪੀਣ ਦੀ ਆਦਤ ਵਾਲੇ ਮਰੀਜ਼ਾਂ ਨੂੰ  ਫਾਈਬਰੋ ਸਕੈਨ ਕਰਵਾ ਕੇ ਵੱਡਾ ਲਾਭ ਮਿਲੇਗਾ।  ਇਸ ਮੌਕੇ ਫਰੀ ਸਕੈਨ ਕਰਵਾਉਣ ਵਾਲੇ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਲਿਵਰ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਵੱਡੇ ਸ਼ਹਿਰਾਂ 'ਚ ਹੋਣ ਵਾਲਾ ਮਹਿੰਗਾ ਸਕੈਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਕੈਂਪ ਲਗਾ ਕੇ ਕਰਵਾਉਣ ਲਈ ਧੰਨਵਾਦ ਵੀ ਕੀਤਾ,  ਇਸ  ਟੈਸਟ ਕਰਵਾਉਣ ਤੋਂ ਬਾਅਦ ਮਰੀਜ਼ ਹੁਣ ਆਪਣੀ ਬਿਮਾਰੀ ਦਾ ਸਮਾਂ ਰਹਿੰਦੇ  ਇਲਾਜ ਕਰਵਾ ਕੇ ਤੰਦੁਰਸਤ ਹੋ ਸਕਣਗੇ । ਅੱਜ 200 ਤੋਂ ਵੱਧ ਮਰੀਜ਼ਾਂ ਨੇ ਫਰੀ ਫਾਈਬਰੋ ਸਕੈਨ ਕਰਵਾਇਆ ਅਤੇ ਹਸਪਤਾਲ ਦੇ ਮਾਹਿਰ ਡਾਕਟਰ ਸਾਹਿਬਾਨ ਤੋਂ ਆਪਣੇ ਇਲਾਜ ਲਈ ਸਲਾਹ ਮਸ਼ਵਰਾ ਕੀਤਾ ਗਿਆ । ਇਸ ਮੌਕੇ ਡਾ. ਸ਼ਵੇਤਾ ਗਬੜਿਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੋਨੀਆ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਬਲਬੀਰ ਕੌਰ, ਸੁਨੀਤਾ ਰਾਣੀ, ਪਰਮਿੰਦਰ ਕੌਰ,.ਕਿਰਨਜੀਤ  ਕੌਰ (ਸਾਰੇ ਵਾਰਡ ਇੰਚਾਰਜ), ਜੋਤੀ ਭਾਟੀਆ ਫਰੰਟ ਡੈਕਸ ਮੈਨੇਜਰ, ਅਮਨ ਗਿੱਲ ਮੈਡੀਕੋ ਮਾਰਕੀਟ ਮਨੈਜਰ ਜੀਡਸ , ਟੈਕਨੀਸ਼ੀਅਨ ਗੁਰਜਿੰਦਰ ਸਿੰਘ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ , ਨਾਲ ਹਨ ਡਾ. ਵਿਵੇਕ ਗੁੰਬਰ ਅਤੇ ਹਸਪਤਾਲ ਸਟਾਫ

ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ’ਤੇ ਰੱਖਿਆ ਗਿਆ ਦੋ ਮਿੰਟ ਦਾ ਮੌਨ

ਹੁਸ਼ਿਆਰਪੁਰ, 30 ਜਨਵਰੀ: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਜੀਆਂ ਦੇ ਦਿਸ਼ਾ-ਨਿਰਦੇਸ਼ਾ 'ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਸਮੂਹ ਸਟਾਫ ਮੈਂਬਰਾਂ ਨਾਲ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ 'ਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮਹਾਤਮਾ ਗਾਂਧੀ ਜੀ ਦੇ ਅਨਮੋਲ ਵਿਚਾਰ ਜੀਵਨ ਜਿਊਣ ਦਾ ਸਹੀ ਤਰੀਕਾ ਸਿਖਾਉਂਦੇ ਹਨ। ਮੋਹਨਦਾਸ ਕਰਮਚੰਦ ਗਾਂਧੀ ਜੀ ਬਾਪੂ ਦੇ ਨਾਮ ਨਾਲ ਵੀ ਜਾਣੇ ਜਾਂਦੇ ਹਨ, ਅੱਜ ਉਨ੍ਹਾਂ ਦੀ 75ਵੀਂ ਬਰਸੀ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਜੀ ਉਨ੍ਹਾਂ ਆਜ਼ਾਦੀ ਘੁਲਾਟੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਦੇਸ਼ ਵਿੱਚ ਹੋ ਰਹੇ ਅੱਤਿਆਚਾਰਾਂ ਨੂੰ ਵੇਖਦਿਆਂ, ਉਹ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਹਿੱਸਾ ਬਣ ਗਏ। ਉਨ੍ਹਾਂ ਨੇ ਸੱਚ ਅਤੇ ਅਹਿੰਸਾ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਪੇਸ਼ ਕੀਤਾ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ 'ਤੇ ਅੱਜ ਵੀ ਉਨਾਂ ਦੇ ਆਦਰਸ਼ਾਂ ਨੂੰ ਪੂਰੀ ਦੁਨੀਆ ਵਿਚ ਆਪਣਾਇਆ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਚਾਹੀਦਾ ਹੈ ਕਿ ਜਿੰਦਗੀ ਵਿੱਚ ਕਾਮਯਾਬ ਹੋਣ ਲਈ ਆਪਣੇ ਸਹੀ ਅਤੇ ਸੱਚੇ ਵਿਚਾਰਾਂ ਨੂੰ ਆਪਣਾਂਉਦੇ ਹੋਏ ਸਫਲਤਾ ਹਾਸਲ ਕਰਨੀ ਚਾਹੀਦੀ ਹੈ।

ਇਸ ਤੋਂ ਇਲਾਵਾ ਅੱਜ ਹੁਸ਼ਿਆਰਪੁਰ ਦੇ ਸਲੰਮ ਏਰਿਆ ਮੁਹੱਲਾ ਸੁੰਦਰ ਨਗਰ, ਨਜਦੀਕ ਵਰਧਮਾਨ ਮਿੱਲ ਨੇੜੇ ਝੁੱਗੀ ਝੋਪੜੀ ਵਾਲੇ ਖੇਤਰ ਵਿੱਚ ਕਾਨੂੰਨੀ ਸੇਵਾਵਾਂ ਕੈੰਪ ਲਗਾਇਆ ਗਿਆ ਅਤੇ ਉੱਥੇ ਰਹਿ ਰਹੇ ਬੱਚਿਆਂ ਦੇ ਕਾਨੂੰਨੀ ਹੱਕਾਂ ਬਾਰੇ ਉਹਨਾਂ ਦੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਗਿਆ। ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਵਲੋਂ ਦੱਸਿਆ ਗਿਆ ਕਿ ਭਾਰਤ ਦੇ ਸੰਵਿਧਾਨ ਵਿੱਚ 86ਵੀਂ ਸੋਧ ਇਹ ਵਿਵਸਥਾ ਕਰਦੀ ਹੈ ਕਿ 6 ਤੋਂ 14 ਸਾਲ ਦੇ ਉਮਰ ਦੇ ਹਰ ਬੱਚੇ ਅਤੇ 6 ਸਾਲ ਦੀ ਉਮਰ ਤੱਕ ਦੇ ਅਰਲੀ ਚਾਇਲਡ ਹੁਡ ਕੇਅਰ ਮੁਫਤ ਸਿੱਖਿਆ ਦੇ ਹੱਕਦਾਰ ਹਨ ਬਾਰੇ ਵਿਸਥਾਰ ਪੁਰਵਕ ਜਾਣੂ ਕਰਵਾਇਆ ਗਿਆ। ਕਾਨੂੰਨੀ ਸੇਵਾਵਾਂ ਪ੍ਰੋਗਰਾਮ ਦੇ ਅੰਤ ਵਿੱਚ ਅਨੀਤਾ ਕੁਮਾਰੀ ਪੀ.ਐਲ.ਵੀ. ਵਲੋਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

-ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ
-ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ : ਡਾ. ‌ਪ੍ਰੀਤੀ ਯਾਦਵ
ਪਟਿਆਲਾ, 30 ਜਨਵਰੀ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ।
ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਧਮ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਸਮੇਤ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਅਹਿਮ ਹੈ, ਕਿਉਂਕਿ ਇਸ ਦਿਨ ਸਮੁੱਚਾ ਦੇਸ਼ ਆਜ਼ਾਦੀ ਸੰਗਰਾਮ 'ਚ ਆਪਣੀ ਜਾਨ ਦੀ ਆਹੂਤੀ ਪਾਉਣ ਵਾਲਿਆਂ ਨੂੰ ਸਿਜਦਾ ਕਰਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ‌ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਅਪਣਾਉਂਦਿਆਂ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਉਨ੍ਹਾਂ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਨਾਵਲਕਾਰ ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ

ਭਾਸ਼ਾ ਵਿਭਾਗ ਪੰਜਾਬ ਨੇ ਲਾਇਬਰੇਰੀ 'ਚ ਸਥਾਪਤ ਕੀਤਾ ਵਿਸ਼ੇਸ਼ ਸ਼ੈਕਸ਼ਨ
ਪਟਿਆਲਾ 30 ਜਨਵਰੀ:ਨਾਮਵਰ ਲੇਖਕ ਨਾਨਕ ਸਿੰਘ (ਸਵ.) ਦੇ ਪਰਿਵਾਰ ਵੱਲੋਂ ਉਨ੍ਹਾਂ ਦੀਆਂ ਕੁਝ ਨਿੱਜੀ ਵਸਤੂਆਂ ਭਾਸ਼ਾ ਵਿਭਾਗ ਪੰਜਾਬ ਨੂੰ ਭੇਟ ਕੀਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ 'ਚ ਭਾਸ਼ਾ ਭਵਨ ਪਟਿਆਲਾ ਵਿਖੇ ਲਾਇਬਰੇਰੀ 'ਚ ਸ. ਨਾਨਕ ਸਿੰਘ ਦੀਆਂ ਨਿੱਜੀ ਵਸਤੂਆਂ ਲਈ ਇੱਕ ਵੱਖਰਾ ਸੈਕਸ਼ਨ ਸਥਾਪਤ ਕੀਤਾ ਗਿਆ ਹੈ। ਇਸ ਨਵੇਂ ਸੈਕਸ਼ਨ ਦੀ ਬੀਤੇ ਕੱਲ੍ਹ ਸ. ਨਾਨਕ ਸਿੰਘ ਦੇ ਪੋਤਰੇ ਸ. ਕਰਮਵੀਰ ਸਿੰਘ ਸੂਰੀ ਦੀ ਹਾਜ਼ਰੀ ਵਿੱਚ ਘੁੰਡ ਚੁਕਾਈ ਕੀਤੀ ਗਈ। ਇਸ ਮੌਕੇ ਸੰਯੁਕਤ ਨਿਰਦੇਸ਼ਕਾ ਸ੍ਰੀਮਤੀ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਆਲੋਕ ਚਾਵਲਾ ਤੇ ਸੁਰਿੰਦਰ ਕੌਰ, ਸੁਪਰਡੈਂਟ ਭੁਪਿੰਦਰਪਾਲ ਸਿੰਘ ਤੇ ਸਵਰਨਜੀਤ ਕੌਰ, ਖੋਜ ਸਹਾਇਕ ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਮਨਜਿੰਦਰ ਸਿੰਘ, ਸ੍ਰੀਮਤੀ ਨੇਹਾ ਅਤੇ ਜਗਮੇਲ ਸਿੰਘ ਹਾਜ਼ਰ ਸਨ।
  ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਹੈ ਕਿ ਵਿਭਾਗ ਵੱਲੋਂ ਨਾਮਵਰ ਲੇਖਕਾਂ ਦੀਆਂ ਯਾਦਗਾਰੀ ਤੇ ਨਿੱਜੀ ਵਸਤੂਆਂ ਦੀ ਸਾਂਭ-ਸੰਭਲ ਲਈ ਕੀਤੀ ਗਈ ਇਹ ਨਵੀਂ ਪਹਿਲਕਦਮੀ ਕੀਤੀ ਗਈ ਹੈ। ਇਸ ਕਾਰਜ ਦੀ ਆਰੰਭਤਾ ਮਹਾਨ ਨਾਵਲਕਾਰ ਨਾਨਕ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਇਸ ਤਰ੍ਹਾਂ ਦੇ ਹੋਰ ਉਪਰਾਲੇ ਵੀ ਲੇਖਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਕੀਤੇ ਜਾਣਗੇ ਅਤੇ ਵਿਭਾਗ ਲੇਖਕਾਂ ਨਾਲ ਸਬੰਧਤ ਵਸਤਾਂ ਦਾ ਹੌਲੀ ਹੌਲੀ ਇੱਕ ਤਰ੍ਹਾਂ ਦਾ ਅਜਾਇਬ ਘਰ ਸਥਾਪਤ ਹੋ ਜਾਵੇਗਾ। ਸ. ਕਰਮਵੀਰ ਸਿੰਘ ਸੂਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਨੀ ਬਣਦੀ ਹੈ। ਉਨ੍ਹਾਂ ਵਿਭਾਗ ਵੱਲੋਂ ਸ. ਨਾਨਕ ਸਿੰਘ ਦੀਆਂ ਵਸਤੂਆਂ ਨੂੰ ਖੂਬਸੂਰਤ ਤਰੀਕੇ ਨਾਲ ਸੰਭਾਲਣ ਲਈ ਧੰਨਵਾਦ ਵੀ ਕੀਤਾ। ਸੰਯੁਕਤ ਨਿਰਦੇਸ਼ਕਾ ਹਰਪ੍ਰੀਤ ਕੌਰ ਨੇ ਸ. ਕਰਮਵੀਰ ਸਿੰਘ ਸੂਰੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ।
ਤਸਵੀਰ:- ਸ. ਕਰਮਵੀਰ ਸਿੰਘ ਸੂਰੀ ਆਪਣੇ ਦਾਦਾ ਅਤੇ ਨਾਵਮਵਰ ਨਾਵਲਕਾਰ ਸ. ਨਾਨਕ ਦੀਆਂ ਨਿੱਜੀ ਵਸਤੂਆਂ ਨਾਲ ਸਬੰਧਤ ਸੈਕਸ਼ਨ ਦੀ ਭਾਸ਼ਾ ਭਵਨ ਪਟਿਆਲਾ ਵਿਖੇ ਘੁੰਡ ਚੁਕਾਈ ਕਰਨ ਮੌਕੇ ਵਿਭਾਗ ਦੇ ਅਧਿਕਾਰੀਆਂ ਨਾਲ।

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਸਾਹ ਪ੍ਰਣਾਲੀ ਫੇਲ੍ਹ ਵਾਲੇ ਮਰੀਜ਼ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਸਾਹ ਪ੍ਰਣਾਲੀ ਫੇਲ੍ਹ ਵਾਲੇ ਮਰੀਜ਼ ਦੀ ਜਾਨ ਬਚਾਈ
ਬੰਗਾ 30 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁੱਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਏ.ਆਰ.ਡੀ.ਐਸ. ਨਾਲ ਪੀੜ੍ਹਤ ਮਰੀਜ਼ ਧੰਤੀ ਦੇਵੀ ਉਮਰ 75 ਸਾਲ ਦੀ ਜਾਨ 15 ‍ਦਿਨ ਵੈਂਟੀਟੀਲੇਟਰ ਦੀ ਮਦਦ ਨਾਲ ਵਧੀਆ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਵੱਡੇ ਸ਼ਹਿਰ ਦੇ ਨਿੱਜੀ ਹਸਪਤਾਲ ਤੋਂ ਜਵਾਬ ਮਿਲਣ ਕਰਕੇ ਬਹੁਤ ਮਾੜੀ  ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼  ਦੇ  ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਫੇਫੜਿਆਂ ਨੇ ਲੱਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਮਰੀਜ਼ ਦਾ ਪਹਿਲਾਂ ਥਾਇਰਾਇਡ ਗ੍ਰੰਥੀ ਦਾ ਅਪਰੇਸ਼ਨ ਪਰਿਵਾਰ ਨੇ ਕਿਸੇ ਨਿੱਜੀ ਹਸਪਤਾਲ ਵਿਚ ਕਰਵਾਇਆ ਸੀ, ਪਰ ਉਚਿਤ ਇਲਾਜ ਨਾ ਹੋਣ ਕਰਕੇ ਉਸ ਦੀ ਹਾਲਤ ਵਿਗੜ ਗਈ ਸੀ । ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਧੰਤੀ ਦੇਵੀ ਦੇ ਫੇਫੜਿਆਂ ਦੀ ਸੀ ਟੀ ਸਕੈਨ, ਦਿਲ ਦਾ ਰੰਗੀਨ ਸਕੈਨ ਅਤੇ ਜ਼ਰੂਰੀ ਟੈਸਟ ਕਰਵਾ ਕੇ ਬਿਮਾਰੀ ਦਾ ਡਾਇਗਨੋਜ਼ ਕੀਤਾ ਗਿਆ । ਇਸ ਉਪਰੰਤ  ਡਾਕਟਰ ਸਾਹਿਬ ਨੇ  ਮਾਤਾ ਧੰਤੀ ਦੇਵੀ ਦੀ ਜਾਨ ਬਚਾਉਣ ਲਈ ਆਈ.ਸੀ.ਯੂ. ਵਿਚ ਸਾਹ ਵਾਲੀ ਟਿਊਬ ਅਤੇ ਵੈਂਟੀਲੇਟਰ ਅਤੇ ਖਾਸ ਦਵਾਈਆਂ ਦੀ ਸਹਾਇਤਾ ਨਾਲ ਇਲਾਜ ਕਰਨਾ ਆਰੰਭ ਕੀਤਾ । ਵਧੀਆ ਇਲਾਜ ਤੇ ਨਰਸਿੰਗ ਕੇਅਰ ਨਾਲ ਮਰੀਜ਼ ਨੂੰ 15 ਬਾਅਦ ਵੈਂਟੀਲੇਟਰ, ਇੰਡੋਟਰੈਕਲ ਤੇ ਟਰੇਕੀਉਸਟੋਮੀ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਨੂੰ ਹਟਾ ਕੇ, ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ  ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੀ ਮਾਤਾ ਜੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ ਅਤੇ ਸਮੂਹ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ ।  ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ  ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ  ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ  ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ । ਇਸ ਮੌਕੇ ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਕੁਲਦੀਪ ਸਿੰਘ ਐਸ ਐਮ ਉ, ਡਾ. ਸੁਰੇਸ਼ ਬਸਰਾ ਮੈਡੀਕਲ ਅਫਸਰ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਡਾ. ਮਾਇਆ ਪਾਲ, ਸੋਨੀਆ ਸਿੰਘ ਆਈ ਸੀ ਯੂ ਇੰਚਾਰਜ, ਕਿਰਨ ਮਹਿਮੀ ਐਚ.ਡੀ.ਯੂ.  ਵੀ ਹਾਜ਼ਰ ਸਨ ।  
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ ਡੀ ਯੂ ਵਾਰਡ ਵਿਚ  ਮਰੀਜ਼ ਮਾਤਾ ਧੰਤੀ ਦੇਵੀ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼

ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਬਣਾਓ ਯਕੀਨੀ – ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ

ਮਿਡ-ਡੇ-ਮੀਲ  ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ ਸਮੇਂ ਸਿਰ ਜਾਂਚ

ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਸਕੂਲੀ ਬੱਚਿਆਂ ਦਾ ਮੁਫ਼ਤ ਇਲਾਜ ਕਰਵਾਉਂਦੀ ਹੈ ਸਰਕਾਰ

ਅੰਮ੍ਰਿਤਸਰ 30 ਜਨਵਰੀ - ਅੱਜ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਵਿਖੇ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨਰ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਲ੍ਹੇ ਵਿੱਚ ਸਾਰੇ ਸਰਕਾਰੀ ਸਕੂਲਾਂ ਦੀ ਪਾਣੀ ਦੀ ਸੈਂਪਲਿੰਗ ਕਰਕੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਮਿਡ ਡੇ-ਮੀਲ ਦੇ ਰਾਸ਼ਨ ਦੀ ਸਟੋਰੇਜ ਵਿਵਸਥਾ ਖੁੱਲੇ ਅਤੇ ਹਵਾਦਾਰ ਕਮਰੇ ਵਿਚ ਹੋਣੀ ਚਾਹੀਦੀ ਹੈ ਤਾਂ ਜੋ ਰਾਸ਼ਨ ਖ਼ਰਾਬ ਨਾ ਹੋ ਸਕੇ।

                ਚੇਅਰਮੈਨ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਡੀਕਲ ਚੈਕਅਪ ਕੈਂਪ ਨਿਰੰਤਰ ਲਗਾਏ ਜਾਣ ਅਤੇ ਸਕੂਲੀ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਦੱਸਿਆ ਕਿ ਸਰਕਾਰ ਸਕੂਲੀ ਬੱਚਿਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਗੰਭੀਰ ਬਿਮਾਰੀ ਦਾ ਸਾਰਾ ਇਲਾਜ ਖੁਦ ਉਠਾਉਂਦੀ ਹੈ ਚਾਹੇ ਉਹ ਇਲਾਜ ਪੀ.ਜੀ.ਆਈ ਰਾਹੀਂ ਹੋਵੇ ਜਾਂ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸਕੂਲੀ ਬੱਚਿਆਂ ਦਾ ਸਿਹਤ ਚੈਕਅਪ ਕਰਦੀਆਂ ਹਨ। ਜਿਸ ਵਿੱਚ 30 ਬਿਮਾਰੀਆਂ ਦਾ ਚੈਕਅਪ ਕੀਤਾ ਜਾਂਦਾ ਹੈ ਅਤੇ ਜੇਕਰ ਕਿਸੇ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਪਾਈ ਜਾਂਦੀ ਹੈ ਤਾਂ ਉਸਨੂੰ ਪੀ.ਜੀ.ਆਈ. ਜਾਂ ਕਿਸੇ ਵੱਡੇ ਪ੍ਰਾਈਵੇਟ ਹਸਪਤਾਲ ਵਿੱਚ ਉਸਦਾ ਸਾਰਾ ਇਲਾਜ ਮੁਫ਼ਤ ਕਰਵਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਕਰੀਬ 70 ਸਕੂਲੀ ਬੱਚਿਆਂ ਨੂੰ ਗੰਭੀਰ ਬਿਮਾਰੀ ਪਾਈ ਗਈ ਸੀ, ਜਿਨਾਂ ਦਾ ਇਲਾਜ ਸਰਕਾਰ ਵਲੋਂ ਮੁਫ਼ਤ ਕੀਤਾ ਗਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਇਸੇ ਤਰ੍ਹਾਂ ਆਯੂਸ਼ਮਾਨ ਸਕੀਮ ਤਹਿਤ ਸਕੂਲ ਹੈਲਥ ਵੈਲਨੈਸ ਰਾਹੀਂ ਸਕੂਲੀ  ਅਧਿਆਪਕਾਂ ਨੂੰ ਟ੍ਰੇਨਿੰਗ ਦੇ ਕੇ ਬੱਚਿਆਂ ਦਾ ਫਿਜੀਕਲ ਚੈਕਅਪ ਯਕੀਨੀ ਬਣਾਇਆ ਜਾ ਰਿਹਾ ਹੈ।

                ਚੇਅਰਮੈਨ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿਥੇ ਬੱਚਿਆਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆਂ ਹੋਣਗੀਆਂ। ਉਨਾਂ ਜਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਡਿਪੂਆਂ ਦੀ ਲਗਾਤਾਰ ਨਿਗਰਾਣੀ ਕਰਨ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਕਣਕ ਠੀਕ ਮਾਤਰਾ ਵਿੱਚ ਮਿਲ ਸਕੇ।  ਜਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਕਰੀਬ 1800 ਡਿਪੂ ਹਨ ਅਤੇ 3 ਲੱਖ 66 ਹਜ਼ਾਰ ਕਾਰਡ ਹੋਲਡਰ ਦੇ ਕਰੀਬ 12 ਲੱਖ ਪਰਿਵਾਰਾਂ ਨੂੰ ਅਨਾਜ ਮੁਹੱਈਆ ਕਰਵਾਈ ਜਾਂਦੀ ਹੈ।

                ਚੇਅਰਮੈਨ ਨੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੂੰ ਕਿਹਾ ਕਿ ਉਹ ਹਰ ਮਹੀਨੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਉਸਦੀ ਰਿਪੋਰਟ ਕਮਿਸ਼ਨ ਨੂੰ ਭੇਜਣ। ਉਨਾਂ ਕਿਹਾ ਕਿ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲ ਸਕੇਗਾ।

                ਚੇਅਰਮੈਨ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਨਾਗਰੀਕਾਂ ਨੂੰ ਰਾਸ਼ਨ ਕਾਰਡ ਡਿਪੂਆਂ, ਆਂਗਣਵਾੜੀ ਕੇਂਦਰਾਂ, ਸਕੂਲਾਂ ਰਾਹੀਂ ਪ੍ਰਦਾਨ ਕੀਤੇ ਰਾਸ਼ਨ, ਅਨਾਜ ਖਾਣੇ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਹੋਵੇ ਤਾਂ ਉਹ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ-ਕਮ-ਜਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨਜਦੀਕ ਜਿਲ੍ਹਾ ਪ੍ਰੀਸ਼ਦ, ਜਿਲ੍ਹਾ ਕਚਹਿਰੀਆਂ ਵਿਖੇ ਆਪਣੀ ਸ਼ਿਕਾਇਤ ਦੇ ਸਕਦਾ ਹੈ ਜਾਂ ਈਮੇਲ dgrofrasr@gmail.com ਤੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦਾ ਹੈ।

                ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਸ੍ਰੀਮਤੀ ਰਜਿੰਦਰ ਪਾਲ ਕੌਰ, ਸਹਾਇਕ ਕਮਿਸ਼ਨਰ ਫੂਡ ਸੇਫਟੀ ਸ੍ਰੀ ਰਜਿੰਦਰਪਾਲ, ਏ.ਐਫ.ਐਸ.ਓ. ਸ: ਸੰਦੀਪ ਸਿੰਘ, ਡਾ. ਸੁਮਿਤ, ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਇੰਦੂ ਮੰਗੋਤਰਾ, ਮਿਡ-ਡੇ-ਮੀਲ ਮੈਨੇਜਰ ਸੌਰਵ ਸ਼ਰਮਾ, ਸ: ਇਕਬਾਲ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ : ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨਰ ਸ੍ਰੀ ਬਾਲ ਮੁਕੰਦ ਸ਼ਰਮਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।