ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ
ਬੰਗਾ 9 ਜਨਵਰੀ () ਗੁਰਦੁਆਰਾ ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਵਿਖੇ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਢਿੱਲੋਂ ਕਲੇਰਾਂ ਵੱਲੋਂ ਆਪਣੇ ਪੜਪੋਤੇ ਨਿਰਵਾਨ ਸਿੰਘ ਢਿੱਲੋਂ ਦੇ ਜਨਮ ਦੀ ਖੁਸ਼ੀ ਨੂੰ ਸੰਗਤਾਂ ਨਾਲ ਸਾਂਝੀ ਕਰਦੇ ਹੋਏ ਕਰਵਾਇਆ ਗਿਆ । ਇਸ ਮੌਕੇ ਧੰਨ-ਧੰਨ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਗੁਰਮਤਿ ਸਮਾਗਮ ਵਿਚ ਭਾਈ ਸਾਹਿਬ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜੋਗਾ ਸਿੰਘ ਹਜ਼ੁਰੀ ਰਾਗੀ ਗੁ: ਗੁਰੂ ਨਾਨਕ ਮਿਸ਼ਨ  ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਕੀਰਤਨੀ ਜਥਿਆਂ ਨੇ ਇਲਾਹੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਗੁਰਮਤਿ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸੰਗਤਾਂ ਨੂੰ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਢਿੱਲੋਂ ਅਤੇ ਉਹਨਾਂ ਦੀ ਸੁਪਤਨੀ ਬੀਬੀ ਪ੍ਰੀਤਮ ਕੌਰ ਵੱਲੋਂ ਆਪਣੇ ਪੜਪੋਤੇ ਨਿਰਵਾਨ ਸਿੰਘ ਢਿੱਲੋਂ ਪੁੱਤਰ ਮਨਿੰਦਰ ਸਿੰਘ ਢਿੱਲੋਂ-ਤਰਨਜੀਤ ਕੌਰ ਯੂ.ਐਸ.ਏ. ਦੇ ਜਨਮ ਦੀ ਖੁਸ਼ੀ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਕਾਰਜ ਬਹੁਤ ਸ਼ਲਾਘਾਯੋਗ ਅਤੇ ਨਿਵੇਕਲਾ ਹੈ । ਸਾਨੂੰ ਸਾਰਿਆਂ ਨੂੰ ਵੀ ਹਮੇਸ਼ਾਂ ਧੀਆਂ-ਪੁੱਤਾਂ  ਦੀਆਂ ਦਾਤਾਂ ਪ੍ਰਾਪਤ ਹੋਣ 'ਤੇ  ਗੁਰਮਤਿ ਸਮਾਗਮ ਕਰਕੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ । ਸਮਾਗਮ ਵਿਚ ਪ੍ਰੌ: ਹਰਬੰਸ ਸਿੰਘ ਬੋਲੀਨਾ ‍ਡਾਇਰੈਕਟਰ ਸਿੱ‍ਖਿਆ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੇ ਗੁਰ ਇਤਿਹਾਸ, ਉਦੇਸ਼ ਅਤੇ ਜੀਵਨ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਗੁਰੂ 'ਤੇ ਵਿਸ਼ਵਾਸ਼ ਰੱਖਣ ਵਾਲੇ ਸੇਵਕਾਂ ਨੂੰ  ਹੀ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਪ੍ਰਾਪਤ ਹੁੰਦੀਆਂ ਹਨ ਅਤੇ ਜੀਵਨ ਸਫਲਾ ਹੁੰਦਾ ਹੈ । ਇਸ ਮੌਕੇ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਬਾਖੂਬੀ ਸਟੇਜ ਸੰਚਾਲਨਾ ਕਰਦੇ  ਢਿੱਲੋਂ ਪਰਿਵਾਰ ਵੱਲੋਂ ਕੀਤੀਆਂ ਜਾਂਦੀਆਂ ਸਮਾਜ ਪ੍ਰਤੀ ਨਿਸ਼ਕਾਮ ਸੇਵਾਵਾਂ ਬਾਰੇ ਚਾਨਣਾ ਪਾਇਆ । ਢਾਹਾਂ ਕਲੇਰਾਂ ਵਿਖੇ ਹੋਏ  ਗੁਰਮਤਿ ਸਮਾਗਮ ਵਿਚ ਦਵਿੰਦਰ ਸਿੰਘ ਢਿੱਲੋਂ-ਬੀਬੀ ਗੁਰਮੀਤ ਕੌਰ ਯੂ ਐਸ ਏ (ਦਾਦਾ ਜੀ-ਦਾਦੀ ਜੀ), ਰੁਪਿੰਦਰ ਸਿੰਘ ਢਿੱਲੋਂ- ਗਗਨਦੀਪ ਕੌਰ ਯੂ ਐਸ ਏ, ਧਰਜਿੰਦਰ ਸਿੰਘ ਰਾਏ-ਮਨਜੀਤ ਕੌਰ (ਨਾਨਾ ਜੀ-ਨਾਨੀ ਜੀ), ਮਨਜੀਤ ਸਿੰਘ ਰਾਏ-ਬੀਬੀ ਦਵਿੰਦਰ ਕੌਰ ਰਾਏ ਭੁੱਲਾਰਾਈ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ ਟਰੱਸਟ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਕੈਨੇਡਾ ਸੀਨੀਅਰ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ,  ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਏਵੀ ਸੰਸਥਾ, ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਜਥੇਦਾਰ ਅਕਾਲੀ ਦਲ, ਨਵਦੀਪ ਸਿੰਘ ਅਨੋਖਰਵਾਲ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਮੱਖਣ ਸਿੰਘ, ਦਾਰਾ ਸਿੰਘ ਸਰਪੰਚ ਕਲੇਰਾਂ, ਅਜੈਬ ਸਿੰਘ ਲੰਬੜਦਾਰ, ਰਾਜਿੰਦਰ ਸਿੰਘ ਢੰਡਵਾੜ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਰਮਨਦੀਪ ਕੌਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਸ੍ਰੀ ਰਾਜਦੀਪ ਥਿਥਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਬਲਵਿੰਦਰ ਸਿੰਘ ਡੀ ਐਮ ਐਸ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਭਾਈ ਮਨਜੀਤ ਸਿੰਘ ਤੋਂ ਇਲਾਵਾ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੇ ਅਦਾਰਿਆਂ ਦਾ ਸਮੂਹ ਸਟਾਫ਼, ਡਾਕਟਰ ਸਾਹਿਬਾਨ, ਨਰਸਿੰਗ ਅਤੇ ਪੈਰਾ ਮੈਡੀਕਲ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਚ ਕੀਰਤਨ ਕਰ ਰਿਹਾ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦਾ (ਖੱਬੇ) ਅਮਰਜੀਤ ਸਿੰਘ ਢਿੱਲੋਂ ਕਲੇਰਾਂ ਅਤੇ ਦਵਿੰਦਰ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ