ਨਸ਼ੇ ਦੇ ਖਾਤਮੇ ਲਈ ਪੰਚਾਂ ਸਰਪੰਚਾਂ ਨੂੰ ਨਾਲ ਲੈ ਕੇ ਲੋਕਾਂ ਨੂੰ ਕਰੋ ਜਾਗਰੂਕ- ਡਿਪਟੀ ਕਮਿਸ਼ਨਰ

ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਪੁਲਿਸ ਨਾਲ ਸਾਂਝੀ ਕਰੋ- ਡੀ:ਸੀ:ਪੀ

ਅੰਮ੍ਰਿਤਸਰ , 20 ਜਨਵਰੀ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ 'ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੰਚਾਂ ਸਰਪੰਚਾਂ ਤੋਂ ਸਹਿਯੋਗ ਲੈਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਹਾ  ਗਿਆ ਕਿ ਨਵੀਂਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਨਾਲ ਲੈ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ ਅਤੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਉਹ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਲੈ ਕੇ ਜਾਣ ਜਿਥੇ ਉਨ੍ਹਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਂਦਾ ਹੈ

            ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਵਿੱਚ ਕਾਨੂੰਨ-ਵਿਵਸਥਾਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨਸ਼ਾ ਵਪਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਪਕੜ ਵਿੱਚ ਆਏ ਲੋਕਾਂ ਦੀ ਪੁਨਰਵਾਸ ਲਈ ਵਚਨਬੱਧ ਹੈਪਰ ਇਸ ਲਈ ਪੁਲਿਸ ਦੇ ਨਾਲ ਨਾਲ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਵਧੀਆ ਕਾਰਗੁਜਾਰੀ ਕੀਤੀ ਗਈ ਹੈ ਉਨ੍ਹਾਂ ਪਿੰਡਾਂ ਵਿੱਚ ਹੋਰ ਸੁਵਿਧਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾਣ

          ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਵੀਂਆਂ ਚੁਣੀਆਂ ਗਈਆਂ ਪੰਚਾਇਤਾਂ ਨਾਲ ਮਿਲ ਕੇ ਪਿੰਡਾਂ ਵਿੱਚ ਨਸ਼ਿਆਂ ਦੀ ਜਾਗਰੂਕਤਾ ਪ੍ਰਤੀ ਸਮਾਗਮ ਕਰਵਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਸਿਖਿਆ ਅਧਿਕਾਰੀ ਨੂੰ ਕਿਹਾ ਕਿ ਉਹ ਸਾਰੇ ਸਕੂਲਾਂ ਵਿੱਚ ਸਪੈਸ਼ਲ ਮੁਹਿੰਮ ਚਲਾਉਣ ਜਿਥੇ ਬੱਚਿਆਂ ਦੇ ਮਾਤਾ ਪਿਤਾ ਨਾਲ ਮਿਲ ਕੇ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ

          ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ  ਕਿ ਸਰਕਾਰੀ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਤੁਰੰਤ ਪ੍ਰਾਜੈਕਟ ਰਿਪੋਰਟ ਬਣਾ ਕੇ ਦੇਣ ਤਾਂ ਜੋ ਉਥੇ ਸੀ:ਸੀ:ਟੀ:ਵੀ ਕੈਮਰੇਇਸਤਰੀਆਂ ਲਈ ਵੱਖਰਾ ਕਮਰਾ ਅਤੇ ਹੋਰ ਪ੍ਰਬੰਧ ਕੀਤੇ ਜਾ ਸਕਣ  ਉਨ੍ਹਾਂ ਦੱਸਿਆ ਕਿ ਇਸੇ ਵਿੱਤੀ ਸਾਲ ਦੌਰਾਨ 11 ਲੱਖ ਰੁਪਏ ਦੀ ਲਾਗਤ ਨਾਲ ਇਸ ਕੇਂਦਰ ਦਾ ਕਾਇਆਕਲਪ ਕੀਤਾ ਜਾਣਾ ਹੈ

          ਡਿਪਟੀ ਕਮਿਸ਼ਨਰ ਆਫ ਪੁਲਿਸ ਸ੍ਰ ਹਰਪ੍ਰੀਤ ਸਿੰਘ ਮੰਡੇਰ  ਨੇ ਖੇਤਰ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਪੁਲਿਸ ਅਤੇ ਲੋਕਾਂ ਵਿਚਾਲੇ ਮਜਬੂਤ ਸਾਂਝ ਅਤੇ ਸਮੇਂ ਸਿਰ ਕਾਰਵਾਈ ਦੀ ਲੋੜ ਬਾਰੇ ਜ਼ੋਰ ਦਿੱਤਾ। ਸਾਰੇ ਅਧਿਕਾਰੀਆਂ ਨੇ ਅੰਮ੍ਰਿਤਸਰ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਲਈ ਮਿਲਜੁਲ ਕੇ ਕੰਮ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਫਤਰਾਂ ਅਤੇ ਆਪਣੇ ਸਰਕਲ ਵਿੱਚੋਂ ਵੀ ਇਸ ਬਾਬਤ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰਨ ਇਸ ਤੋਂ ਇਲਾਵਾ ਲੋਕਾਂ ਤੱਕ ਇਹ ਸੰਦੇਸ਼ ਜਰੂਰ ਜਾਣਾ ਚਾਹੀਦਾ ਹੈ ਕਿ ਨਸ਼ੇ ਸਿਹਤ ਲਈ ਬਹੁਤ ਘਾਤਕ ਹਨ ਅਤੇ ਇਸ ਖਿਲਾਫ ਲੜਾਈ ਵਿੱਚ ਉਸ ਦਾ ਸਾਥ ਦਿੱਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਜਬਤ ਕੀਤਾ ਜਾ ਰਿਹਾ ਹੈ

            ਮੀਟਿੰਗ ਨੂੰ ਸੰਬੋਧਨ ਕਰਦੇ ਹੋਏ  ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਮੌਸਮ ਵਿੱਚ ਭੰਗ ਬੂਟੀ ਬੜੀ ਤੇਜੀ ਪ੍ਰਸਾਰ ਕਰੇਗੀ ਇਸ ਲਈ ਖੇਤੀਬਾੜੀ ਅਧਿਕਾਰੀ ਦੇ ਨਾਲ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀ ਇਸ ਬੂਟੀ ਨੂੰ ਤੁਰੰਤ ਨਸ਼ਟ ਕਰਨ ਉਨ੍ਹਾਂ ਸਿਖਿਆ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿ ਸਕੂਲਾਂ ਦੇ ਖੇਡ ਮੈਦਾਨਾਂ ਵਿੱਚ ਇਹ ਬੂਟੀ ਪੈਦਾ ਨਾ ਹੋਵੇ ਅਤੇ ਤੁੰਰਤ ਹੀ ਇਸ ਬੂਟੀ ਨੂੰ ਖਤਮ ਕੀਤੇ ਜਾਣ ਦੇ ਪ੍ਰਬੰਧ ਕੀਤੇ ਜਾਣ

             ਇਸ ਮੌਕੇ ਬਾਰਡਰ ਸਿਕਿਉਰਟੀ ਫੋਰਸ ਦੇ ਅਧਿਕਾਰੀਆਂ ਨੇ ਸਰਹੱਦ ਉੱਤੇ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਨਸ਼ਿਆਂ ਦੀ ਤਸਕਰੀ ਬਾਰੇ ਦੱਸਿਆ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਬੀਐਸਐਫ ਨਸ਼ਿਆਂ ਦੀ ਬਰਾਮਦਗੀ ਲਈ ਦਿਨ ਰਾਤ ਇੱਕ ਕੰਮ ਕਰ ਰਹੀ ਹੈ ਅਤੇ ਇਸਦੇ ਨਤੀਜੇ ਵੀ ਬਹੁਤ ਵਧੀਆ ਆ ਰਹੇ ਹਨ ।ਉਨ੍ਹਾਂ ਦੱਸਿਆ ਕਿ ਸਰਹੱਦੋਂ ਪਾਰ ਲਗਾਤਾਰ ਨਵੀਂ ਤਕਨੀਕ ਦੇ ਹਲਕੇ ਡਰੋਨ ਆ ਰਹੇ ਹਨ ਪ੍ਰੰਤੂ ਬੀ:ਐਸ:ਐਫ ਜਵਾਨਾਂ ਦੀ ਚੌਕਸੀ ਸਦਕਾ ਇਨ੍ਹਾਂ ਡਰੋਨਾਂ ਨੂੰ ਫੜਿਆ ਜਾ ਰਿਹਾ ਹੈ ਡਿਪਟੀ ਕਮਿਸ਼ਨਰ ਨੇ ਬੀ:ਐਸ:ਐਫ ਅਧਿਕਾਰੀਆਂ ਨੂੰ ਕਿਹਾ ਕਿ ਉਹ ਡਰੋਨਾਂ ਦੇ ਨਾਲ ਨਾਲ ਉਨ੍ਹਾਂ ਅਪਰਾਧੀਆਂ ਨੂੰ ਵੀ ਫੜਣ ਜੋ ਸਰਹੱਦੋਂ ਪਾਰ ਡਰੋਨਾ ਰਾਹੀਂ ਨਸ਼ਾ ਮੰਗਵਾ ਰਹੇ ਹਨ

             ਇਸ ਮੌਕੇ  ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਗੁਰਸਿਮਰਨ ਕੌਰਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲਐਸ:ਡੀ:ਐਮ ਬਾਬਾ ਬਕਾਲਾ ਸ੍ਰ ਅਮਨਦੀਪ ਸਿੰਘਐਸ:ਡੀ:ਐਮ ਮਜੀਠਾ ਮੈਡਮ ਸੋਨਮਡਿਪਟੀ ਮੈਡੀਕਲ ਕਮਿਸ਼ਨਰ ਡਾਗੁਰਮੀਤ ਕੌਰਡੀ:ਸੀ:ਪੀ ਸ੍ਰ ਜਗਜੀਤ ਸਿੰਘ ਵਾਲੀਆ:ਡੀ:ਸੀ:ਪੀ ਸ੍ਰ ਨਵਜੋਤ ਸਿੰਘਐਸ:ਪੀ ਹੈਡਕੁਆਟਰ ਸ੍ਰੀ ਜਗਦੀਸ਼  ਕੁਮਾਰ:ਡੀ:ਸੀ:ਪੀ ਮੈਡਮ ਹਰਕੰਵਲ ਕੌਰਡਿਪਟੀ ਕਮਾਂਡੈਂਟ ਬੀ:ਐਸ:ਐਫ ਸ੍ਰੀ ਨੀਰਜ ਕੁਮਾਰ:ਡੀ:ਸੀ:ਪੀ-1 ਸ੍ਰ ਵਿਸ਼ਵਜੀਤ ਸਿੰਘਸਨ ਫਾਉਂਡੇਸ਼ਨ ਵੱਲੋਂ ਮਿਸ ਬਲਜੀਤ ਕੌਰ ਜੌਹਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ