ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂਮਹਿਲਾ ਪਲਟੂਨਪੰਜਾਬ ਹੋਮਗਾਰਡਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਅੰਮ੍ਰਿਤਸਰ, 24 ਜਨਵਰੀ   - 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਸ੍ਰੀ ਅਰਵਿੰਦ ਮੀਨਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂਪੰਜਾਬ ਪੁਲਿਸ ਦੀ ਮਹਿਲਾ ਪਲਟੂਨਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀਗਿੱਧਾਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਨੂੰ ਵਧਾਉਣ।

ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਮਾਗਮ ਦੀ ਸਫਲਤਾ ਲਈ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਪੁਲਿਸ ਕਮਿਸ਼ਨਰ ਜਗਜੀਤ ਸਿੰਘ ਵਾਲੀਆਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾਸ੍ਰੀਮਤੀ ਪਰਮਜੀਤ ਕੌਰਮੇਜਰ ਅਮਿਤ ਸਰੀਨਐਸ.ਡੀ.ਐਮ.-2 ਸ: ਮਨਕੰਵਲ ਸਿੰਘ ਚਾਹਲਐਸ.ਡੀ.ਐਮ-1 ਸ੍ਰੀ ਗੁਰਸਿਮਰਨ ਸਿੰਘਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰਜਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਪਲਵ ਸ੍ਰੇਸ਼ਟਡੀ.ਪੀ.ਆਰ.ਓ. ਸ੍ਰੀ ਸ਼ੇਰਜੰਗ ਸਿੰਘ ਹੁੰਦਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।