ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ
ਬੰਗਾ 29 ਅਪੈ੍ਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਕੋਰ ਪਲਮੋਨੇਲ ਅਤੇ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਸ਼ੌਰੀ ਲਾਲ ਉਮਰ 62 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਪੰਜ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਪਸ਼ੌਰੀ ਲਾਲ ਬਹੁਤ ਮਾੜੀ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ 'ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀਪੀਆਰ (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ। ਸਹੀ ਦਿਸ਼ਾ ਵਿੱਚ ਸੀਪੀਆਰ ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ। ਮਰੀਜ਼ ਨੂੰ ਸਾਹ ਦੇਣ ਲਈ ਸਾਹ ਨਲੀ ਵਿੱਚ ਇੰਡੋਟਰੈਕਲ ਟਿਊਬ ਪਾ ਕੇ ਵੈਂਟੀਲੇਟਰ ਦੀ ਮਦਦ ਲਈ ਗਈ । ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਹੋਣ ਲੱਗਾ।   ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਸ਼ੌਰੀ ਲਾਲ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ  ਉਪਰੰਤ  ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਵਧੀਆ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼  ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼ ਪਸ਼ੌਰੀ ਲਾਲ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ.ਡੀ.ਯੂ. ਵਾਰਡ ਵਿਚ ਤੰਦਰੁਸਤ ਹੋਏ ਮਰੀਜ਼ ਪਸ਼ੌਰੀ ਲਾਲ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼।