ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 %
ਬੰਗਾ 13 ਮਈ () ਪੇਂਡੂ ਇਲਾਕੇ ਵਿਚ ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਦਸਵੀ ਕਲਾਸ ਦਾ ਨਤੀਜਾ 100% ਸ਼ਾਨਦਾਰ ਆਇਆ ਹੈ । ਇਹ ਜਾਣਕਾਰੀ ਸਿੱਖਿਆ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਅੱਜ ਮੀਡੀਆ ਨੂੰ ਪ੍ਰਦਾਨ ਕੀਤੀ। ਦਸਵੀਂ ਜਮਾਤ ਦੇ ਸ਼ਾਨਦਾਰ ਰਿਜ਼ਲਟ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਦਸਵੀਂ ਕਲਾਸ ਵਿਚੋ ਆਕਾਸ਼ਦੀਪ ਸਿੰਘ ਪੁੱਤਰ ਮਨਜੀਤ ਸਿੰਘ-ਸ੍ਰੀਮਤੀ ਰੋਮੀ ਨੇ 93.6 % ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਲੀਜ਼ਾ ਕੈਂਥ ਪੁੱਤਰੀ ਕਮਲ ਕੁਮਾਰ- ਸ੍ਰੀਮਤੀ ਸਰਬਜੀਤ ਕੌਰ ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਲੋਨੀ ਰੱਤੂ ਪੁੱਤਰੀ ਅਸ਼ੋਕ ਕੁਮਾਰ-ਸ੍ਰੀਮਤੀ ਕੁਲਵਿੰਦਰ ਕੌਰ ਨੇ 92.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਚ ਕਲਾਸ ਦੇ 122 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ ਦੱਸਵੀਂ ਕਲਾਸ ਪਾਸ ਕਰਕੇ ਸਕੂਲ ਦਾ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ । ਇਸ ਮੌਕੇ ਸਕੂਲ ਪ੍ਰਬੰਧਕ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟੀਆਂ ਵੱਲੋਂ ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸਮੂਹ ਸਕੂਲ ਅਧਿਆਪਕ ਹਾਜ਼ਰ ਸਨ । ਵਰਨਣਯੋਗ ਹੈ ਕਿ ਦਸਵੀ ਜਮਾਤ ਵਿਚ ਪੰਜਾਬੀ ਵਿਸ਼ੇ ਵਿਚ 44 ਵਿਦਿਆਰਥੀਆਂ ਨੇ, ਸਮਾਜਿਕ ਸਿੱਖਿਆ 7 ਵਿਦਿਆਰਥੀਆਂ ਨੇ, ਹਿੰਦੀ ਵਿਚੋਂ 14 ਵਿਦਿਆਰਥੀਆਂ ਨੇ, ਅੰਗਰੇਜ਼ੀ ਵਿਚੋਂ 4 ਵਿਦਿਆਰਥੀਆਂ ਨੇ, ਗਣਿਤ ਵਿਚ 1 ਵਿਦਿਆਰਥੀਆਂ ਨੇ ਅਤੇ ਵਿਗਿਆਨ ਵਿਚ 1 ਵਿਦਿਆਰਥੀ ਨੇ 90% ਤੋਂ ਜ਼ਿਆਦਾ ਅੰਕ ਪ੍ਰਾਪਤ ਕੀਤੇ ਹਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸੀ.ਬੀ.ਐਸ.ਈ ਬੋਰਡ ਦੀ ਦਸਵੀਂ ਕਲਾਸ ਵਿਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਟੌਪਰ ਵਿਦਿਆਰਥੀ