ਪੰਜਾਬ ਮੰਡੀ ਬੋਰਡ ਵੱਲੋਂ ਢਾਹਾਂ ਕਲੇਰਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦੇ ਨਿਰਮਾਣ ਦੀ ਆਰੰਭਤਾ
ਬੰਗਾ 26 ਜੂਨ () ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਵਿਕਾਸ ਅਗਵਾਈ ਵਿੱਚ ਅਤੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਉਦੱਮਾਂ ਨਾਲ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾਂ ਦਾ ਵਿਕਾਸ ਜ਼ੋਰਾਂ ਨਾਲ ਹੋ ਰਿਹਾ ਹੈ । ਇਹਨਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਸ. ਬਰਸਟ ਦੇ ਉਚੇਚੇ ਯਤਨਾਂ ਸਦਕਾ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਹਾਈਵੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਨੂੰ ਜਾਂਦੀ ਸੜਕ ਤੋਂ ਪਿੰਡ ਬਾਹੜੋਵਾਲ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਸ਼ਮਸ਼ਾਨ ਘਾਟ ਢਾਹਾਂ ਨੂੰ ਜਾਂਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਦੀ ਆਰੰਭਤਾ ਅਰਦਾਸ ਉਪੰਰਤ ਹੋਈ । ਆਧੁਨਿਕ ਤਕਨੀਕ ਨਾਲ ਬਣਨ ਵਾਲੀ ਕੰਟਰੀਟ ਦੀ ਇਸ ਸੜਕ 'ਤੇ 40 ਲੱਖ ਰੁਪਏ ਦੀ ਲਾਗਤ ਆਵੇਗੀ । ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੇ ਫੋਨ ਸੁਨੇਹੇ ਅਨੁਸਾਰ ਇਹ ਆਧੁਨਿਕ ਲਿੰਕ ਸੜਕ ਰਿਕਾਰਡ ਸਮੇਂ ਵਿੱਚ ਤਿਆਰ ਕੀਤੀ ਜਾਵੇਗੀ ਅਤੇ ਇਸ ਦੇ ਨਵੀਂ ਬਣਨ ਨਾਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਹਸਪਤਾਲ ਢਾਹਾਂ ਕਲੇਰਾਂ ਨੂੰ ਆਣ ਵਾਲੇ ਮਰੀਜ਼ਾਂ ਨੂੰ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਦੇ ਸ਼ੁੱਭ ਕਾਰਜ ਦੀ ਆਰੰਭਤਾ ਕਰਵਾਉਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ ਢਾਹਾਂ ਕਲੇਰਾਂ, ਸ੍ਰੀ ਗੌਰਵ ਭੱਟੀ ਕਾਰਜਕਾਰੀ ਇੰਜੀਨੀਅਰ, ਸ੍ਰੀ ਸੰਦੀਪ ਜੱਸੀ ਐਸ.ਡੀ.ਓ., ਸ. ਚਰਨਜੀਤ ਸਿੰਘ ਜੇ.ਈ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਇੰਜੀ: ਭੁਪਿੰਦਰ ਸਿੰਘ, ਰੋਡ ਇੰਜੀ: ਸੰਦੀਪ ਕੁਮਾਰ, ਸ. ਗੁਰਮੱਖ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।
ਤਸਵੀਰ : ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਕਾਰਜ ਦੀ ਆਰੰਭਤਾ ਦੀ ਅਰਦਾਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਹੋਰ ਪਤਵੰਤੇ