ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੋਜੀ ਵਿਭਾਗ ਵਿੱਚ ਡਾ.ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨਿਯੁਕਤ
ਬੰਗਾ 21 ਜੂਨ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਸੇਵਾਵਾਂ ਵਿਚ ਵਾਧਾ ਕਰਦੇ ਹੋਏ ਯੂਰੋਲੋਜੀ ਵਿਭਾਗ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਵਿਚ ਯੂਰੋਲੋਜੀ ਦੇ ਮਾਹਿਰ ਡਾਕਟਰ ਅਮਿਤ ਸੰਧੂ ਐਮ.ਐਸ.,ਐਮ.ਸੀ.ਐਚ. ਨੂੰ ਸੀਨੀਅਰ ਯੂਰੋਲੋਜਿਸਟ ਨਿਯੁਕਤ ਕੀਤਾ ਗਿਆ ਹੈ । ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ । ਉਹਨਾਂ ਦੱਸਿਆ ਕਿ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਭਾਰੀ ਮੰਗ ਕਰਕੇ ਅਤੇ ਮਰੀਜ਼ਾਂ ਦੀ ਸਹੂਲਤ ਲਈ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ ਯੂਰੋਲੋਜੀ ਵਿਭਾਗ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬਣਾਇਆ ਗਿਆ ਹੈ । ਜਿਸ ਵਿਚ ਮਾਹਿਰ ਡਾਕਟਰ ਅਮਿਤ ਸੰਧੂ ਰੋਜ਼ਾਨਾ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ ਦੀਆਂ ਬਿਮਾਰੀਆਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ ਦਾ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿਚ ਦਰਦਾਂ ਦੀ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਗੇ । ਉਹਨਾਂ ਦੱਸਿਆ ਕਿ ਡਾ. ਸੰਧੂ ਯੂਰੋਲੋਜੀ ਨਾਲ ਸੰਬਧਿਤ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਕਰਨ ਦੇ ਮਾਹਿਰ ਅਤੇ ਤਜਰਬੇਕਾਰ ਡਾਕਟਰ ਹਨ । ਉਹਨਾਂ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ ਐਮ.ਐਸ. ਅਤੇ ਸਰਦਾਰ ਪਟੇਲ ਮੈਡੀਕਲ ਕਾਲਜ ਬੀਕਾਨੇਰ ਤੋਂ ਐਮ.ਸੀ.ਐਚ. (ਯੂਰੋਲੋਜੀ) ਦੀ ਡਿਗਰੀ ਕੀਤੀ ਹੋਈ ਹੈ ਅਤੇ ਯੂ ਕੇ ਤੋਂ ਵੀ ਵਿਸ਼ੇਸ਼ ਫੈਲੋਸ਼ਿਪ ਪ੍ਰਾਪਤ ਕੀਤੀ ਹੋਈ ਹੈ । ਇਸ ਤੋਂ ਪਹਿਲਾਂ ਉਹ ਆਈ ਵੀ ਵਾਈ (ਲਿਵਾਸਾ) ਹਸਪਤਾਲ, ਸਰਵੋਦਿਆ ਹਸਪਤਾਲ ਜਲੰਧਰ ਅਤੇ ਯੂ.ਕੇ. ਦੇ ਪ੍ਰਸਿੱਧ ਨੌਰਥੈਂਪਟਨ ਜਨਰਲ ਹਸਪਤਾਲ, ਨੌਰਥੈਂਪਟਨ, ਇੰਗਲੈਂਡ ਵਿਖੇ ਵਧੀਆ ਇਲਾਜ ਅਤੇ ਅਪਰੇਸ਼ਨ ਕਰਕੇ ਹਜ਼ਾਰਾਂ ਮਰੀਜ਼ਾਂ ਨੂੰ ਤੰਦਰੁਸਤ ਕਰ ਚੁੱਕੇ ਹਨ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਡਾ. ਅਮਿਤ ਸੰਧੂ ਹੁਣ ਰੋਜ਼ਾਨਾ ਸਵੇਰੇ 09 ਵਜੇ ਤੋਂ 1 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਦਾ ਜਾਂਚ ਕਰਿਆ ਕਰਨਗੇ । ਇਸ ਲਈ ਹਸਪਤਾਲ ਵਿਖੇ ਯੂਰੋਲੋਜੀ ਵਿਭਾਗ ਵਿਚ ਉਕਤ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾਕਟਰ ਅਮਿਤ ਸੰਧੂ ਐਮ.ਐਸ., ਐਮ. ਸੀ.ਐਚ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਜੋਤੀ ਭਾਟੀਆ ਫਰੰਟ ਡੈਕਸ ਮੈਨੇਜਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਡਾਕਟਰ ਅਮਿਤ ਸੰਧੂ ਐਮ.ਐਸ., ਐਮ. ਸੀ.ਐਚ., ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣੀ ਓ.ਪੀ.ਡੀ. ਵਿੱਚ