ਡਾ. ਅੰਬੇਡਕਰ ਫਾਊਂਡੇਸ਼ਨ ਦੀ ਸਿਹਤ ਸਹਾਇਤਾ ਯੋਜਨਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ : ਸ੍ਰੀ ਮੋਹਿਤ ਭਾਰਦਵਾਜ

ਡਾ. ਅੰਬੇਡਕਰ ਫਾਊਂਡੇਸ਼ਨ ਦੀ ਸਿਹਤ ਸਹਾਇਤਾ ਯੋਜਨਾ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ : ਸ੍ਰੀ ਮੋਹਿਤ ਭਾਰਦਵਾਜ
ਬੰਗਾ 25 ਜੁਲਾਈ  () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਡਾ. ਅੰਬੇਡਕਰ ਫਾਊਂਡੇਸ਼ਨ ਅਤੇ ਭਾਰਤ ਸਰਕਾਰ ਵੱਲੋਂ ਚਲਾਈ ''ਸਿਹਤ ਸਹਾਇਤਾ ਯੋਜਨਾ'' ਅੱਜ ਤੋਂ ਆਰੰਭ ਹੋ ਗਈ ਹੈ, ਇਹ ਐਲਾਨ ਸ੍ਰੀ ਮੋਹਿਤ ਭਾਰਦਵਾਜ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਨੇ ਅੱਜ ਢਾਹਾਂ ਕਲੇਰਾਂ ਦੇ ਦੌਰੇ ਦੌਰਾਨ ਕੀਤਾ । ਉਹਨਾਂ ਨੇ ਦੱਸਿਆ ਕਿ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਐਸ. ਸੀ. ਅਤੇ ਐਸ. ਟੀ. ਵਰਗਾਂ ਦੇ  ਲੋੜਵੰਦ ਮਰੀਜ਼ਾਂ ਦਾ ''ਸਿਹਤ ਸਹਾਇਤਾ ਯੋਜਨਾ'' ਤਹਿਤ ਇਲਾਜ ਮੁਫਤ ਕਰਵਾਇਆ ਜਾ ਰਿਹਾ ਹੈ। ਇਸ  ਯੋਜਨਾ ਹੇਠ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨਾਂ, ਗੁਰਦਿਆਂ ਦੇ ਡਾਇਲਸਿਸ ਲਈ, ਗੁਰਦਿਆਂ ਦੀ ਬਿਮਾਰੀਆਂ, ਕੈਂਸਰ, ਦਿਲ ਦੀਆਂ ਬਿਮਾਰੀਆਂ ਤੋਂ ਇਲਾਵਾ ਹੋਰ ਜਾਨ ਲੇਵਾ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਮਰੀਜ਼ਾਂ ਨੂੰ  ਅਡਵਾਂਸ ਵਿਚ ਹੀ ਆਰਥਿਕ ਮਦਦ ਦਿੱਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਜਿਹਨਾਂ ਪਰਿਵਾਰਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ ਉਹ ਪਰਿਵਾਰ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ । ਇਸ ਮੌਕੇ ਸ੍ਰੀ ਮੋਹਿਤ ਭਾਰਦਵਾਜ ਨੇ ਕਿਹਾ ਕਿ ਇਹ ਯੋਜਨਾ ਹੁਣ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ ਹੋ ਚੁੱਕੀ ਹੈ ਅਤੇ ਇਲਾਕੇ ਦੇ ਐਸ. ਸੀ. ਤੇ ਐਸ. ਟੀ. ਵਰਗ ਦੇ ਲੋਕ ਢਾਹਾਂ ਕਲੇਰਾਂ ਹਸਪਤਾਲ ਵਿਖੇ ਉਕਤ ਬਿਮਾਰੀਆਂ ਦਾ ਇਲਾਜ ਕਰਵਾਉਣ ਲਈ  ਸਿਹਤ ਸਹਾਇਤਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ ਹਨ । ਇਸ ਦੌਰੇ ਦੌਰਾਨ ਸ੍ਰੀ ਮੋਹਿਤ ਭਾਰਦਵਾਜ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ  ਡਾ. ਅੰਬੇਡਕਰ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜ਼ੀਫਿਆਂ ਸਬੰਧੀ ਵਿਚਾਰਾਂ ਕੀਤੀਆਂ ।
ਇਸ ਤੋਂ ਪਹਿਲਾਂ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ: ਸ੍ਰੀ ਮੋਹਿਤ ਭਾਰਦਵਾਜ ਮੈਂਬਰ ਡਾ. ਅੰਬੇਡਕਰ ਫਾਊਂਡੇਸ਼ਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਦੱਸਿਆ ਸਾਲ 1984 ਤੋਂ ਚੱਲ ਰਿਹਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ,  ਭਾਰਤ ਸਰਕਾਰ ਦੀ ਹਸਪਤਾਲਾਂ ਦੀ ਨਿਗਰਾਨ ਸੰਸਥਾ ਨਾਭ ਤੋਂ  100 ਬੈੱਡਾਂ ਦੀ ਸਮਰੱਥਾ ਵਾਲਾ ਮਾਨਤਾ ਪ੍ਰਾਪਤ ਮਲਟੀਸਪੈਸ਼ਲਿਟੀ ਹਸਪਤਾਲ ਹੈ । ਡਾ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਡਾ. ਅੰਬੇਡਕਰ ਫਾਊਂਡੇਸ਼ਨ ਦੀ ''ਸਿਹਤ ਸਹਾਇਤਾ ਯੋਜਨਾ'' ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਰੰਭ ਕਰਨ ਲਈ ਸ੍ਰੀ ਮੋਹਿਤ ਭਾਰਦਵਾਜ ਦਾ ਹਾਰਦਿਕ ਧੰਨਵਾਦ ਕੀਤਾ ਅਤੇ ਉਹਨਾਂ ਦਾ ਸਨਮਾਨ ਕੀਤਾ ।  
      ਇਸ ਮੌਕੇ ਸ. ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਟਰੱਸਟ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਐਜ਼ੂਕੇਸ਼ਨ, ਸ. ਦਵਿੰਦਰ ਸਿੰਘ ਢਿੱਲੋਂ, ਸ. ਬਰਜਿੰਦਰ ਸਿੰਘ ਹੈਪੀ ਕਲੇਰਾਂ, ਸਮਾਜ ਸੇਵਕ ਜਗਜੀਤ ਕੁਲਥਮ, ਐਡਵੋਕੇਟ ਸੁਤੀਕਸ਼ਨ ਸਮਰੋਲ, ਸ੍ਰੀ ਸੰਦੀਪ ਨਾਰੰਗ, ਸਮਾਜ ਸੇਵਕ ਸਾਹਿਲ ਭੱਲਾ, ਐਡਵੋਕੇਟ ਏਕਮਜੋਤ ਸਿੰਘ ਗਿੱਲ, ਸ੍ਰੀ ਯੋਗਰਾਜ ਨਿਮਾਣਾ ਜ਼ਿਲ੍ਹਾ ਪ੍ਰਧਾਨ ਬੀਜੇਪੀ ਐਸ ਸੀ ਮੋਰਚਾ, ਸ੍ਰੀ ਬਲਬੀਰ ਸਾਬਕਾ ਸਰਪੰਚ ਲਾਦੀਆਂ, ਸ੍ਰੀ ਰਾਜ ਕੁਮਾਰ,  ਸ੍ਰੀ ਅਮਨ ਕੁਮਾਰ ਢਾਹਾਂ, ਸ੍ਰੀ ਦਵਿੰਦਰ ਕੁਮਾਰ, ਸ੍ਰੀ ਰਾਮ ਪਾਲ ਐਸ.ਐਚ.ਉ. ਸਦਰ ਬੰਗਾ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ, ਮਾਨਵਦੀਪ ਸਿੰਘ ਬੈਂਸ, ਡਾ. ਪਰਮਿੰਦਰ ਸਿੰਘ ਵਾਰੀਆ, ਡਾ. ਹਰਤੇਸ਼ ਸਿੰਘ ਪਾਹਵਾ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਪ੍ਰਿੰਸੀਪਲ ਰਾਜਦੀਪ ਥਿਦਵਾਰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਤੋ ਇਲਾਵਾ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਹਸਪਤਾਲ ਅਤੇ ਵਿਦਿਅਕ ਸੰਸਥਾਵਾਂ ਦੇ ਉੱਚ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਮੋਹਿਤ ਭਾਰਦਵਾਜ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਸ.ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਅਤੇ ਹੋਰ ਪਤਵੰਤੇ 

ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ

ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ  24 ਜੁਲਾਈ () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੌਰੇ 'ਤੇ ਪੁੱਜੇ । ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਸ. ਗੁਰਬੀਰ ਸਿੰਘ ਬਰਾੜ ਅਮਰੀਕਾ ਵਿਚ ਸਮਾਜ ਸੇਵੀ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਹਨ, ਉੱਥੇ ਉਹ ਉੱਚ ਕੋਟੀ ਦੇ ਫੋਟੋਗਰਾਫਰ ਅਤੇ ਵਿਦਵਾਨ ਹਨ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਬਾਰੇ ਡਾਕੂਮੈਂਟਰੀ ਫਿਲਮ ਦਿਖਾਈ ਅਤੇ ਟਰੱਸਟ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ । ਸ. ਗੁਰਬੀਰ ਸਿੰਘ ਬਰਾੜ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਉਨ੍ਹਾਂ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਸਕਾਲਰਸ਼ਿਪ ਰਾਹੀ ਸਹਿਯੋਗ ਪ੍ਰਦਾਨ ਕਰਨ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਵੀ ਕੀਤੀ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਪੁੱਜ ਕੇ ਇੱਥੇ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਸੁਨਿਹਰੀ ਭੱਵਿਖ ਲਈ ਉਲੀਕੇ ਪ੍ਰੌਜੈਕਟ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ, ਸ.ਅਜੀਤ ਸਿੰਘ, ਸ.ਰਜ਼ਾ ਸਿੰਘ ਬਰਾੜ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸ.ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਅਧਿਆਪਕ ਹਾਜ਼ਰ ਸਨ ।
ਫੋਟੋ ਕੈਪਸ਼ਨ :-   ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਦੇ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਸਹਿਯੋਗ ਦੇ ਰਹੇ ਹਨ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ ਅਤੇ ਪ੍ਰੌ: ਹਰਬੰਸ ਸਿੰਘ ਬੋਲੀਨਾ   

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਨੇ ਟੁੱਟੀ ਕੂਹਣੀ ਦੇ ਜੋੜ ਦਾ ਸਫਲ ਅਪਰੇਸ਼ਨ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਪਰਮਿੰਦਰ ਸਿੰਘ ਵਾਰੀਆ ਨੇ ਟੁੱਟੀ ਕੂਹਣੀ ਦੇ ਜੋੜ ਦਾ ਸਫਲ ਅਪਰੇਸ਼ਨ ਕੀਤਾ
ਬੰਗਾ 24 ਜੁਲਾਈ  ()  ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 
ਦੇ ਗੋਡੇ, ਮੋਢੇ ਅਤੇ ਚੂਲੇ ਦੇ ਜੋੜਾਂ ਦੀ ਬਦਲੀ ਦੇ ਮਾਹਿਰ ਸਰਜਨ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਨੇ ਬਾਂਹ ਦੀ ਟੁੱਟੀ ਕੂਹਣੀ ਦੇ ਜੋੜਾਂ ਦਾ ਸਫਲਤਾ ਪੂਰਵਕ ਅਪਰੇਸ਼ਨ ਕੀਤਾ ਹੈ । ਇਸ ਵਿਸ਼ੇਸ਼ ਅਪਰੇਸ਼ਨ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਦੱਸਿਆ ਕਿ ਬਾਬਾ ਬਿਕਰਮਜੀਤ ਸਿੰਘ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਾਲੇ ਆਪਣੀ ਬਾਂਹ ਦੀ ਤਕਲੀਫ ਲਈ ਇਲਾਜ ਕਰਵਾਉਣ ਆਏ ਅਤੇ ਜਦੋ ਜਾਂਚ ਕੀਤੀ ਤਾਂ ਉਹਨਾਂ ਦੀ ਕੂਹਣੀ ਦਾ ਜੋੜ ਟੁੱਟਾ ਹੋਇਆ ਸੀ ਅਤੇ ਜਿਸ ਕਰਕੇ ਉਹਨਾਂ ਦੀ ਬਾਂਹ ਠੀਕ ਤਰ੍ਹਾਂ ਕੰਮ ਨਹੀ ਕਰ ਰਹੀ ਸੀ । ਡਾ. ਸਾਹਿਬ ਨੇ ਦੱਸਿਆ ਕਿ ਕੂਹਣੀ ਦਾ ਜੋੜ ਤਿੰਨ ਹੱਡੀਆਂ ਨੂੰ ਮਿਲਾ ਕੇ ਬਣਦਾ ਹੈ ਅਤੇ ਇਸ ਦਾ ਅਪਰੇਸ਼ਨ ਵੀ ਬਹੁਤ ਗੁੰਝਲਦਾਰ ਹੁੰਦਾ ਹੈ । ਬਾਬਾ ਜੀ ਦੀ ਕੂਹਣੀ ਦੇ ਜੋੜ ਦਾ ਅਪਰੇਸ਼ਨ (ਰੇਡੀਅਲ ਹੈੱਡ ਫਿਕਸੇਸ਼ਨ) ਕਰਨ ਉਪਰੰਤ ਹੁਣ ਬਾਬਾ ਜੀ ਤੰਦਰੁਸਤ ਹਨ । ਉਹਨਾਂ ਦੀ ਬਾਂਹ ਅਤੇ ਕੂਹਣੀ ਦਾ ਜੋੜ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ । ਇਸ ਮੌਕੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਵੀਂ ਤਕਨੀਕ ਵਾਲੇ ਅਪਰੇਸ਼ਨ ਕਰਨ ਕਰਕੇ  ਦੁਰਘਨਾਵਾਂ ਵਿਚ ਟੁੱਟੀਆਂ ਹੱਡੀਆਂ ਅਤੇ ਜੋੜਾਂ ਦਾ ਮਿਆਰੀ ਇਲਾਜ ਕੀਤਾ ਜਾਂਦਾ ਹੈ ਤੇ ਅਪਰੇਸ਼ਨ ਬਾਅਦ ਮਰੀਜ਼ ਬਿਨਾਂ ਕਿਸੇ ਪ੍ਰੇਸ਼ਾਨੀ ਦੇ  ਰੋਜ਼ਾਨਾ ਦੇ ਕੰਮਕਾਰ ਅਤੇ ਘਰ ਦੇ ਕੰਮ ਕਰ ਸਕਦੇ ਹਨ । ਹਸਪਤਾਲ ਵਿਖੇ ਫਿਜ਼ਿਉਥੈਰਾਪੀ ਵਿਭਾਗ ਹੋਣ ਕਰਕੇ ਵਿਸ਼ੇਸ਼ ਕਸਰਤਾਂ ਨਾਲ ਮਰੀਜ਼ ਨੂੰ ਦੋਹਰਾ ਲਾਭ ਮਿਲਦਾ ਹੈ ਅਤੇ ਜਲਦੀ ਤੰਦਰੁਸਤ ਹੁੰਦਾ ਹੈ । ਇਸ ਮੌਕੇ ਬਾਬਾ ਜੀ ਨੇ ਡਾ. ਪਰਮਿੰਦਰ ਸਿੰਘ ਵਾਰੀਆ ਐਮ.ਐਸ. (ਆਰਥੋ) ਅਤੇ ਸਮੂਹ ਹਸਪਤਾਲ ਪ੍ਰਬੰਧਕਾਂ ਅਤੇ ਸਟਾਫ ਦਾ ਉਹਨਾਂ ਦਾ ਸ਼ਾਨਦਾਰ ਅਪਰੇਸ਼ਨ ਅਤੇ ਇਲਾਜ ਕਰਨ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬਾਬਾ ਬਾਬਾ ਬਿਕਰਮਜੀਤ ਸਿੰਘ ਡੇਰਾ ਬਿਸ਼ਨਪੁਰੀ ਦਾ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਪਰਮਿੰਦਰ ਸਿੰਘ ਵਾਰੀਆ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਹੱਡੀਆਂ ਦੇ ਵਿਭਾਗ ਵਿਚ ਖਰਾਬ ਗੋਡੇ, ਮੋਢੇ ਅਤੇ ਚੂਲੇ ਦੇ ਜੋੜ ਬਦਲੀ ਕਰਨ, ਹੱਡੀਆਂ ਦੀ ਵੱਖ ਵੱਖ ਬਿਮਾਰੀਆਂ ਦਾ ਇਲਾਜ ਅਤੇ ਅਪਰੇਸ਼ਨ ਸਫਲਤਾ ਪੂਰਵਕ ਕੀਤੇ ਜਾ ਰਹੇ ਹਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫਲ ਅਪਰੇਸ਼ਨ  ਉਪਰੰਤ ਡਾ. ਪਰਮਿੰਦਰ ਸਿੰਘ ਵਾਰੀਆ ਯਾਦਗਾਰੀ ਤਸਵੀਰ ਕਰਵਾਉਣ ਮੌਕੇ ਖੁਸ਼ੀ ਭਰੇ ਮਾਹੌਲ ਵਿਚ  ਬਾਬਾ ਜੀ ਅਤੇ ਸਟਾਫ

Fwd: Hindi & Punjabi PN: ਨਗਰ ਨਿਗਮ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤਾਇਨਾਤ ਕੀਤੇ ਵਾਰਡ ਨੋਡਲ ਅਫ਼ਸਰ

ਨਗਰ ਨਿਗਮ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤਾਇਨਾਤ ਕੀਤੇ ਵਾਰਡ ਨੋਡਲ ਅਫ਼ਸਰ

ਹੁਸ਼ਿਆਰਪੁਰ, 18 ਜੁਲਾਈ :       ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਨੂੰ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਨਗਰ ਨਿਗਮ ਵੱਲੋਂ ਹਰੇਕ ਵਾਰਡ ਵਿਚ ਵਾਰਡ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦਾ ਕੰਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਹੋਵੇਗਾ। ਇਸ ਵਿਚ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਬਤੌਰ ਅਫ਼ਸਰ ਇੰਚਾਰਜ, ਨਿਗਰਾਨ ਇੰਜੀਨੀਅਰ ਨੂੰ ਬਤੌਰ ਵਾਰਡ ਕੰਟਰੋਲਿੰਗ ਅਫ਼ਸਰ ਅਤੇ ਸੂਬੇਦਾਰ ਗੁਰਮੇਲ ਸਿੰਘ ਨੂੰ ਵਾਰਡ ਕੋਆਰਡੀਨੇਟਰ ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਵੱਖ- ਵੱਖ ਵਾਰਡਾਂ ਲਈ ਵਾਰਡ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਇਹ ਵਾਰਡ ਨੋਡਲ ਅਫਸਰ ਆਪਣੇ-ਆਪਣੇ ਅਲਾਟ ਕੀਤੇ ਗਏ ਵਾਰਡਾਂ ਦੇ ਓਵਰਆਲ ਇੰਚਾਰਜ ਰਹਿਣਗੇ, ਜਿਸ ਨਾਲ ਇਨ੍ਹਾਂ ਵਾਰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਸੀਵਰੇਜ, ਸਫਾਈ, ਸਟ੍ਰੀਟ ਲਾਈਟਾਂ, ਪੀਣ ਵਾਲੇ ਪਾਣੀ, ਸ਼ੜਕਾਂ ਆਦਿ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਸ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਉਣਗੇ।
     ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋਂ ਪਹਿਲਾਂ ਹੀ ਪਬਲਿਕ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੈਲਪਲਾਈਨ ਨੰਬਰ 01882-220322 ਅਤੇ ਵਟਸਐਪ ਸ਼ਿਕਾਇਤ ਨੰਬਰ 94634-97791 ਜਾਰੀ ਕੀਤੇ ਹੋਏ ਹਨ, ਜਿਸ ਉੱਪਰ ਆਮ ਪਬਲਿਕ ਨਗਰ ਨਿਗਮ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਫ਼ਤਰੀ ਸਮੇਂ ਅੰਦਰ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸੂਬੇਦਾਰ ਗੁਰਮੇਲ ਸਿੰਘ ਨੂੰ ਵਾਰਡ ਕੋਆਰਡੀਨੇਟਰ ਵਜੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਕਿਸੇ ਵੀ ਕੰਮ ਵਾਲੇ ਦਿਨ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ  ਅਤੇ ਦੁਪਹਿਰ 03:00 ਵਜੇ ਤੋਂ ਸ਼ਾਮ 04:00 ਵਜੇ ਤੱਕ ਨਗਰ ਨਿਗਮ ਦਫਤਰ ਵਿਖੇ ਤਾਇਨਾਤ ਰਹਿਣਗੇ। ਇਸ ਲਈ ਸਮੂਹ ਸ਼ਹਿਰ ਵਾਸੀ ਆਪਣੀਆਂ ਮੁਸ਼ਕਲਾਂ ਸਬੰਧੀ ਉਕਤ ਨੰਬਰਾ ਜਾਂ ਉਕਤ ਕਰਮਚਾਰੀ ਨਾਲ ਦਿੱਤੇ ਸਮੇਂ ਅਨੁਸਾਰ ਸੰਪਰਕ ਕਰਕੇ ਨਿਪਟਾਰਾ ਕਰਵਾ ਸਕਦੇ ਹਨ।

ਡਾ. ਸੁੱਖੀ ਵੱਲੋਂ ਢਾਹਾਂ ਕਲੇਰਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨਿਰਮਾਣ ਕਾਰਜ ਆਰੰਭ

ਡਾ. ਸੁੱਖੀ ਵੱਲੋਂ ਢਾਹਾਂ ਕਲੇਰਾਂ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਲਿੰਕ ਸੜਕ ਦਾ ਨਿਰਮਾਣ ਕਾਰਜ ਆਰੰਭ
ਬੰਗਾ 17 ਜੁਲਾਈ  () ਡਾ. ਸੁਖਵਿੰਦਰ ਕੁਮਾਰ ਸੁੱਖੀ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ  (ਕੈਬਨਿਟ ਰੈਂਕ ਪੰਜਾਬ ਸਰਕਾਰ) ਨੇ ਢਾਹਾਂ ਕਲੇਰਾਂ ਵਿਖੇ ਬੰਗਾ-ਫਗਵਾੜਾ ਸੜਕ ਤੋਂ  ਪਿੰਡ ਕਲੇਰਾਂ ਨੂੰ ਜਾਣਵਾਲੀ ਰੋਡ ਤੋਂ ਨਿਕਲਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜ ਦੀ ਆਰੰਭ ਆਪਣੇ ਕਰ ਕਮਲਾਂ ਨਾਲ ਰਿਬਨ ਕੱਟਕੇ ਕੀਤਾ । ਇਸ ਸੜਕ ਉੱਪਰ 40 ਲੱਖ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ । ਇਸ ਮੌਕੇ ਡਾ. ਸੁੱਖੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਕੰਮ ਤੇਜ਼ੀ ਨਾਲ ਹੋ ਰਹੇ ਹਨ ਅਤੇ ਪੰਜਾਬ ਵਿਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ । ਉਹਨਾਂ ਕਿਹਾ ਕਿ  ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾਂ ਦਾ ਨਵੀਨੀਕਰਨ ਤੇਜ਼ੀ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕਰਵਾਇਆ ਜਾ ਰਿਹਾ ਹੈ । ਇਹਨਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਢਾਹਾਂ ਕਲੇਰਾਂ ਵਿਖੇ ਪਿੰਡ ਕਲੇਰਾਂ ਨੂੰ ਜਾਂਦੀ ਸੜਕ ਤੋਂ ਪਿੰਡ ਬਾਹੜੋਵਾਲ, ਹਸਪਤਾਲ ਢਾਹਾਂ ਕਲੇਰਾਂ ਤੇ  ਸ਼ਮਸ਼ਾਨ ਘਾਟ ਢਾਹਾਂ ਨੂੰ ਜਾਂਦੀਆਂ ਲਿੰਕ ਪੁਰਾਣੀਆਂ ਸੜਕਾਂ ਦੇ ਨਵ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ।  ਡਾ. ਸੁਖਵਿੰਦਰ ਕੁਮਾਰ ਸੁੱਖੀ ਚੇਅਰਮੈਨ ਨੇ ਇਸ ਮੌਕੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਮੈਡੀਕਲ ਅਤੇ ਵਿਦਿਅਕ ਅਦਾਰਿਆਂ ਲਈ ਵੀ ਪੰਜਾਬ ਸਰਕਾਰ ਤੋਂ ਵੱਧ ਤੋਂ ਵੱਧ ਸਹਿਯੋਗ ਦੇਣ ਭਰੋਸਾ ਦਿਵਾਇਆ।
           ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਦਾ ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਦੇ ਸ਼ੁਰੂ  ਕਰਵਾਉਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਡਾ. ਸੁੱਖੀ ਵਿਸ਼ੇਸ਼ ਤੌਰ 'ਤੇ ਟਰੱਸਟ ਦਫਤਰ ਵਿਖੇ ਪੁੱਜੇ, ਜਿੱਥੇ ਉਹਨਾਂ ਦਾ ਟਰੱਸਟ ਵੱਲੋਂ ਸਨਮਾਨ ਕੀਤਾ ਗਿਆ।  ਇਸ ਮੌਕੇ  ਸ੍ਰੀ ਸੋਹਨ ਲਾਲ ਢੰਡਾ, ਪ੍ਰੋ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ ਗੁਰੂ ਨਾਨਕ ਮਿਸ਼ਨ ਪਬਲਿਕ ਸੀ.ਸੈ. ਸਕੂਲ ਢਾਹਾਂ ਕਲੇਰਾਂ, ਬਾਬਾ ਗੁਰਜੀਤ ਸਿੰਘ ਸੰਗਤੀਪੁਰ, ਸ. ਨਵਦੀਪ ਸਿੰਘ ਸੰਧੂ, ਸ੍ਰੀ ਗੌਰਵ ਭੱਟੀ ਐਕਸੀਅਨ, ਸ੍ਰੀ ਸੰਦੀਪ ਜੱਸੀ ਐਸ.ਡੀ.ਓ., ਸ. ਚਰਨਜੀਤ ਸਿੰਘ ਜੇ.ਈ., ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਇੰਜੀ: ਭੁਪਿੰਦਰ ਸਿੰਘ, ਸ. ਜਸਵੀਰ ਸਿੰਘ ਮਜਾਰੀ, ਸ. ਗੁਰਮੱਖ ਸਿੰਘ ਮੱਲੂਪੋਤਾ, ਸ. ਰਣਜੀਤ ਸਿੰਘ ਮਾਨ, ਸ੍ਰੀ ਜੋਗਾ ਰਾਮ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ । ਵਰਨਣਯੋਗ ਹੈ ਕਿ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਕੰਟਰੀਟ ਵਾਲੀ ਸੜਕ ਨਾਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ, ਹਸਪਤਾਲ ਢਾਹਾਂ ਕਲੇਰਾਂ ਨੂੰ ਆਣ ਵਾਲੇ ਮਰੀਜ਼ਾਂ ਨੂੰ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ।
ਤਸਵੀਰ : ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਸਮੇਂ ਡਾ. ਸੁਖਵਿੰਦਰ ਕੁਮਾਰ ਸੁੱਖੀ ਚੇਅਰਮੈਨ ਪੰਜਾਬ ਕੰਨਟੇਨਰ ਵੇਅਰਹਾਊਸ (ਕੈਬਨਿਟ ਰੈਂਕ) ਅਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ
 

ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ

*ਜ਼ਹਿਰੀਲੇ ਸੱਪਾਂ ਦੇ ਡੱਸਣ ਨਾਲ ਮੌਤ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਢਾਹਾਂ ਕਲੇਰਾਂ ਹਸਪਤਾਲ*
*ਸੱਪ ਦੇ ਡੱਸੇ ਦਲਬੀਰ ਸਿੰਘ ਪਿੰਡ ਪੋਸੀ ਦਾ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਫ਼ਲ ਇਲਾਜ* 
 (ਸਬ ਹੈਡਿੰਗ)
ਬੰਗਾ 14 ਜੁਲਾਈ () ਬੰਗਾ ਤੋਂ ਚਾਰ ਕਿਲੋਮੀਟਰ ਦੀ ਦੂਰੀ 'ਤੇ ਸਥਾਪਿਤ ਮਲਟੀਸਪੈਸ਼ਲਿਟੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪਾਂ ਦੇ ਡੱਸੇ ਮਰੀਜ਼ਾਂ ਦਾ ਸਫਲ ਇਲਾਜ ਕਰਨ ਵਾਲਾ ਇਲਾਕੇ ਦਾ ਪ੍ਰਮੁੱਖ ਹਸਪਤਾਲ ਬਣ ਚੁੱਕਾ ਹੈ। ਪਿਛਲੇ ਵੀਹ ਦਿਨਾਂ ਵਿੱਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੱਪਾਂ ਦੇ ਡੱਸੇ ਸੱਤ ਤੋਂ ਵੱਧ ਮਰੀਜ਼ਾਂ ਨੂੰ ਵੇਲੇ ਸਿਰ ਐਂਟੀ ਸਨੇਕ ਵੇਨਮ (ਸੱਪ ਦੀ ਜ਼ਹਿਰ ਦਾ ਐਂਟੀਡਾਟ) ਅਤੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਬਚਾਇਆ ਜਾ ਚੁੱਕਾ ਹੈ। ਇਸੇ ਤਹਿਤ ਹੀ ਸੱਪਾਂ ਦੇ ਡੱਸੇ ਪਿੰਡ ਪੋਸੀ ਦੇ ਮਰੀਜ਼ ਦਲਬੀਰ ਸਿੰਘ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ ਹੈ। ਇਹ ਜਾਣਕਾਰੀ ਹਸਪਤਾਲ ਦੇ ਮੁੱਖ ਪ੍ਰਬੰਧਕ ਸ. ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਢਾਹਾਂ ਕਲੇਰਾਂ ਨੇ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਪ੍ਰਦਾਨ ਕੀਤੀ। ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੱਪ ਦੇ ਡੱਸੇ ਮਰੀਜ਼ਾਂ ਦਾ ਇਲਾਜ ਅਤਿ ਆਧੁਨਿਕ ਤਰੀਕਿਆਂ ਨਾਲ ਸਫਲਤਾਪੂਰਵਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਦਲਬੀਰ ਸਿੰਘ ਨੂੰ ਬੀਤੀ ਨੌ ਜੁਲਾਈ ਦੀ ਰਾਤ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੱਸ ਲਿਆ ਸੀ। ਇਸ ਤੋਂ ਬਾਅਦ ਜਦੋਂ ਦਲਬੀਰ ਸਿੰਘ ਨੂੰ ਸਾਹ ਲੈਣ ਵਿਚ ਮੁਸ਼ਕਿਲ, ਪੇਟ ਦਰਦ, ਉਲਟੀ ਅਤੇ ਅੱਖਾਂ ਦਾ ਆਪਮੁਹਾਰੇ ਬੰਦ ਹੋਣਾ ਆਦਿ ਲੱਛਣ ਉਤਪੰਨ ਹੋਣ ਉਪਰੰਤ ਪਰਿਵਾਰ ਨੇ ਛੇਤੀ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲੈ ਕੇ ਆਇਆ। ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਹੇਠ ਮੁੱਢਲੀ ਜਾਂਚ ਤੋਂ ਮਰੀਜ਼ ਦਲਬੀਰ ਸਿੰਘ ਦੀ ਬਹੁਤ ਗੰਭੀਰ ਹਾਲਤ ਨੂੰ ਦੇਖਦੇ ਹੋਏ ਆਈ.ਸੀ.ਯੂ. ਵਿਚ ਚਾਰ ਦਿਨ ਰੱਖ ਕੇ ਵੈਂਟੀਲੇਟਰ ਦੀ ਮਦਦ ਨਾਲ ਸੱਪ ਦੇ ਡੰਗੇ ਜਾਣ 'ਤੇ ਇਲਾਜ ਕਰਨ ਵਾਲੀਆਂ ਖਾਸ ਦਵਾਈਆਂ ਨਾਲ ਇਲਾਜ ਕੀਤਾ ਗਿਆ । ਡਾਕਟਰ ਸਾਹਿਬ ਦੀ ਸਾਰੀ ਟੀਮ ਦੇ ਅਣਥੱਕ ਯਤਨਾਂ ਸਦਕਾ ਮਰੀਜ਼ ਨੂੰ ਨਵਾਂ ਜੀਵਨ ਮਿਲਿਆ, ਕਿਉਂਕਿ ਜਿਸ ਹਾਲਤ ਵਿੱਚ ਮਰੀਜ਼ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ ਉਸ ਸਮੇਂ ਉਹ ਬਹੁਤ ਨਾਜ਼ੁਕ ਹਾਲਤ ਵਿੱਚ ਸੀ। ਹੁਣ ਦਲਬੀਰ ਸਿੰਘ ਪੂਰੀ ਤਰ੍ਹਾਂ ਤੰਦਰੁਸਤ ਹੈ ਅਤੇ ਖੁਸ਼ ਹੈ । ਇਸ ਮੌਕੇ ਡਾ. ਵਿਵੇਕ ਗੁੰਬਰ ਨੇ ਗੱਲਬਾਤ ਕਰਦੇ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਸੱਪਾਂ ਦੇ ਡੰਗਣ ਨਾਲ 50 ਹਜ਼ਾਰ ਤੋਂ ਵੱਧ ਇਨਸਾਨ ਮੌਤ ਦੇ ਮੁੰਹ 'ਚ ਚਲੇ ਜਾਂਦੇ ਹਨ। ਡਾ. ਗੁੰਬਰ ਨੇ ਦੱਸਿਆ ਕਿ ਸੱਪ ਦੇ ਡੱਸਣ ਦੇ ਕਾਰਨ ਹੋਣ ਵਾਲੀਆਂ ਮੌਤਾਂ ਸੱਪਾਂ ਦੀਆਂ ਇਨ੍ਹਾਂ ਚਾਰ ਪ੍ਰਜਾਤੀਆਂ ਦੇ ਕਾਰਨ ਹੁੰਦੀਆਂ ਹਨ - ਕਾਮਨ ਕਰੇਟ, ਇੰਡੀਅਨ ਕੋਬਰਾ, ਰਸਲਜ਼ ਵਾਈਪਰ ਅਤੇ ਸਾਅ ਸਕੇਲਡ ਵਾਈਪਰ । ਪਰ ਬਹੁਤ ਸਾਰੇ ਲੋਕ ਅਗਿਆਨਤਾ ਕਰਕੇ ਜਾਂ ਹੋਰ ਕਾਰਨਾਂ ਕਰਕੇ ਵੇਲੇ ਸਿਰ ਉਹਨਾਂ ਸਿਹਤ ਕੇਂਦਰ ਤੱਕ ਪਹੁੰਚ ਹੀ ਨਹੀਂ ਪਾਉਂਦੇ ਜਿੱਥੇ ਐਂਟੀਵੇਨਮ (ਸੱਪ ਦੀ ਜ਼ਹਿਰ ਤੋਂ ਬਚਾਉਣ ਵਾਲਾ ਟੀਕਾ) ਉਪਲਬਧ ਹੋਵੇ ਅਤੇ ਸਮਾਂ ਰਹਿੰਦਿਆਂ ਉਹ ਟੀਕਾ ਮਰੀਜ਼ ਦੇ ਲੱਗ ਜਾਵੇ ਜੋ ਉਸ ਦੀ ਜਾਨ ਬਚਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ । ਬਹੁਤ ਵਾਰ ਲੋਕ ਵਹਿਮਾਂ-ਭਰਮਾਂ ਕਰਕੇ ਬਾਬਿਆਂ, ਤਾਂਤਰਿਕਾਂ ਦੇ ਚੱਕਰਾਂ ਵਿੱਚ ਉਲਝ ਕੇ "ਮਣਕਾ, ਜਾਦੂ ਟੂਣਾ" ਆਦਿ ਕਰਵਾਉਣ ਵਿੱਚ ਕੀਮਤੀ ਸਮਾਂ ਨਸ਼ਟ ਕਰਦੇ ਹਨ ਜਿਸ ਕਾਰਨ ਮਰੀਜ਼ ਦੀ ਮੌਤ ਹੋ ਜਾਂਦੀ ਹੈ । ਉਹਨਾਂ ਕਿਹਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਹਿਰੀਲੇ ਸੱਪ ਦੇ ਡੱਸੇ ਮਰੀਜ਼ਾਂ ਇਲਾਜ ਲਈ ਵਿਸ਼ੇਸ਼ ਦਵਾਈਆਂ ਅਤੇ ਪੂਰੇ ਪ੍ਰਬੰਧ ਹਨ। ਮਰੀਜ਼ ਦਲਬੀਰ ਸਿੰਘ ਅਤੇ ਉਸ ਦੇ ਪਰਿਵਾਰ ਨੇ ਖੁਸ਼ੀ ਭਰੇ ਮਾਹੌਲ ਵਿਚ ਵਧੀਆ ਇਲਾਜ ਕਰਨ ਲਈ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਸੋਨੀਆ ਸਿੰਘ ਇੰਚਾਰਜ ਆਈ ਸੀ ਯੂ ਅਤੇ ਹਸਪਤਾਲ ਦਾ ਨਰਸਿੰਗ ਅਤੇ ਮੈਡੀਕਲ ਸਟਾਫ ਮੈਂਬਰ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਦਲਬੀਰ ਸਿੰਘ ਨਾਲ ਯਾਦਗਾਰੀ ਤਸਵੀਰ ਵਿਚ ਮੈਡੀਕਲ ਮਾਹਿਰ ਡਾਕਟਰ ਵਿਵੇਕ ਗੁੰਬਰ ਅਤੇ ਹਸਪਤਾਲ ਸਟਾਫ਼ ।

ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ

ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ      
ਬੰਗਾ 12 ਜੁਲਾਈ :- ਸਾਡੀਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ ਅਤੇ ਜਿਸ ਕਰਕੇ ਮਰੀਜ਼ ਨੂੰ ਬਹੁਤ ਤੇਜ਼ ਦਰਦ ਸਹਿਣਾ ਪੈਂਦਾ ਹੈ । ਇਸ ਜਾਣਕਾਰੀ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ ਵਿਭਾਗ ਵਿਚ ਗੁਰਦਿਆਂ ਦੀਆਂ ਪੱਥਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਅਮਿਤ ਸੰਧੂ ਐੱਮ.ਐੱਸ., ਐੱਮ.ਸੀ.ਐੱਚ. ਨੇ ਗੱਲਬਾਤ ਕਰਦੇ ਦਿੱਤੀ । ਉਹਨਾਂ ਨੇ ਗੁਰਦਿਆਂ ਦੀ ਪੱਥਰੀ ਬਾਰੇ ਜਾਣਕਾਰੀ ਦਿੰਦੇ ਦੱਸਿਆ ਸਰੀਰ ਵਿੱਚੋਂ ਬਾਹਰ ਨਿਕਲਦੇ ਫਾਲਤੂ ਖਣਿਜ ਪਦਾਰਥ ਗੁਰਦੇ ਵਿੱਚ ਜਮ੍ਹਾਂ ਹੋ ਜਾਣ ਤਾਂ ਉਹ ਪੱਥਰੀ ਦਾ ਰੂਪ ਧਾਰ ਲੈਂਦੇ ਹਨ । ਇਹਨਾਂ ਵਿਚ ਮੁੱਖ ਤੌਰ 'ਤੇ ਕੈਲਸ਼ੀਅਮ ਅਤੇ ਯੂਰਿਕ ਐਸਿਡ ਸ਼ਾਮਿਲ ਹੁੰਦਾ ਹੈ । ਡਾ. ਸੰਧੂ ਨੇ ਦੱਸਿਆ ਕਿ ਪਿਸ਼ਾਬ ਵਿੱਚ ਕੈਲਸ਼ੀਅਮ ਅਕਸਲੇਟ  ਦੀ ਮਾਤਰਾ ਵੱਧਣ ਜਾਂ ਸਿਟਰੇਟ ਦੀ ਮਾਤਰਾ ਘੱਟਣ ਕਾਰਨ ਵੀ ਪੱਥਰੀ ਬਣ ਸਕਦੀ ਹੈ । ਇਸ ਤਰ੍ਹਾਂ ਜੇ ਪੇਟ ਵਿਚੋਂ ਦਰਦ ਸ਼ੁਰੂ ਹੋ ਕੇ ਪਿੱਠ ਵੱਲ ਜਾਵੇ ਤਾਂ ਗੁਰਦੇ ਵਿਚ ਪੱਥਰੀ ਹੋਣ ਦੀ ਸੰਭਾਵਨਾ ਹੁੰਦੀ ਹੈ । ਉਸ ਸਮੇਂ ਮਰੀਜ਼ ਨੂੰ ਬਹੁਤ ਤੇਜ਼ ਦਰਦ ਹੋ ਸਕਦਾ ਹੈ, ਪਿਸ਼ਾਬ ਵਿੱਚ ਖੂਨ ਆ ਸਕਦਾ ਹੈ ਅਤੇ ਪਿਸ਼ਾਬ ਰੁਕ ਵੀ ਸਕਦਾ ਹੈ । ਇਸ ਲਈ ਪੇਟ ਦਾ ਅਲਟਰਾ ਸਾਊਂਡ ਸਕੈਨ ਕਰਵਾ ਕੇ ਪੱਥਰੀ ਦਾ ਪਤਾ ਲੱਗਾਇਆ ਜਾਂਦਾਂ ਹੈ । ਡਾ. ਸੰਧੂ ਨੇ ਦੱਸਿਆ ਕਿ ਗੁਰਦੇ ਦੀ ਪੱਥਰੀ ਤੋਂ ਬਚਣ ਲਈ ਆਪਣੀ ਖੁਰਾਕ ਨੂੰ ਸੁੰਤਲਿਤ ਰੱਖਣਾ ਪਵੇਗਾ । ਖਾਣ-ਪੀਣ ਅਤੇ ਨਿਯਮਤ ਰੂਪ ਵਿੱਚ ਸਹੀ ਮਾਤਰਾ ਵਿਚ ਰੋਜ਼ਾਨਾ ਪਾਣੀ ਪੀਣ ਨਾਲ ਪੱਥਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ । ਇੱਕ ਵਾਰ ਪੱਥਰੀ ਬਣ ਜਾਣ ਤੋਂ ਬਾਅਦ ਦੁਬਾਰਾ ਬਣਨ ਦੀ ਬਹੁਤ ਸੰਭਾਵਨਾ ਰਹਿੰਦੀ ਹੈ । ਮੌਜੂਦਾ ਸਮੇਂ ਵਿਚ ਔਰਤਾਂ ਅਤੇ ਮਰਦਾਂ ਵਿਚ ਕਿਸੇ ਵੀ ਉਮਰ ਵਿਚ ਪੱਥਰੀਆਂ ਦੀ ਸਮੱਸਿਆ ਪੈਦਾ ਹੋ ਸਕਦੀ ਹੈ । ਉਹਨਾਂ ਦੱਸਿਆ ਕਿ ਗੁਰਦਿਆਂ ਵਿਚ ਛੋਟੀਆਂ ਪੱਥਰੀਆਂ ਹੋਣ ਦੀ ਸੂਰਤ ਵਿਚ ਇਹ ਦਵਾਈਆਂ ਦੀ ਸਹਾਇਤਾ ਨਾਲ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦੀਆਂ ਹਨ । ਪਰ ਵੱਡੀਆਂ ਪੱਥਰੀਆਂ ਹੋਣ ਜਾਂ ਪਿਸ਼ਾਬ ਨਲੀ ਵਿਚ ਫਸੇ ਹੋਣ ਦੀ ਸੂਰਤ ਵਿਚ ਦੂਰਬੀਨ (ਐਂਡੋਸਕੋਪਿਕ ਸਰਜਰੀ) ਰਾਹੀਂ ਅਪਰੇਸ਼ਨ ਕਰਕੇ ਇਲਾਜ ਕੀਤਾ ਜਾ ਸਕਦਾ ਹੈ । ਇਸ ਲਈ ਸਮੇਂ ਸਿਰ ਮਾਹਿਰ ਡਾਕਟਰ ਸਾਹਿਬਾਨ ਤੋਂ ਚੈੱਕਅੱਪ ਕਰਵਾ ਕਰਵਾਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਦਿਆਂ ਦੀਆਂ ਪੱਥਰੀਆਂ ਦੇ ਇਲਾਜ ਤੇ ਅਪਰੇਸ਼ਨ ਲਈ ਆਧੁਨਿਕ ਪ੍ਰਬੰਧ ਹਨ ਅਤੇ ਮਰੀਜ਼ਾਂ ਦਾ ਰੋਜ਼ਾਨਾ ਚੈੱਕਅੱਪ ਹੁੰਦਾ ਹੈ ।      
ਫੋਟੋ :- ਡਾ. ਅਮਿਤ ਸੰਧੂ ਗੁਰਦਿਆਂ ਦੀਆਂ ਪੱਥਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ,  ਯੂਰੋਲੌਜੀ ਵਿਭਾਗ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ 

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੁਲੀਸ ਵੱਲੋ ਪਾਸਕੋ ਐਕਟ 2012 ਅਤੇ ਟਰੈਫਿਕ ਜਾਗਰੁਕਤਾ ਸੈਮੀਨਾਰ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਪੁਲੀਸ ਵੱਲੋ ਪਾਸਕੋ ਐਕਟ 2012 ਅਤੇ ਟਰੈਫਿਕ ਜਾਗਰੁਕਤਾ ਸੈਮੀਨਾਰ
ਬੰਗਾ 09 ਜੁਲਾਈ ()  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਵੂਮੈਨ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਅਤੇ ਟਰੈਫਿਕ ਐਜ਼ੂਕੇਸ਼ਨਲ ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਵੱਲੋ ਪੋਕਸੋ ਐਕਟ (ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਅਫੈਂਸਿਸ ਐਕਟ) ਅਤੇ ਟਰੈਫਿਕ ਸਬੰਧੀ ਜਾਣਕਾਰੀ ਦੇਣ ਹਿੱਤ ਸਕੂਲ ਵਿਦਿਆਰਥੀਆਂ ਨੂੰ ਲਈ ਜਾਗਰੁਕਤਾ ਸੈਮੀਨਾਰ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਸਬ-ਇੰਸਪੈਕਟਰ ਮਨਜੀਤ ਕੌਰ ਇੰਚਾਰਜ ਵੂਮੈਨ ਸੈੱਲ ਨੇ ਦੱਸਿਆ ਕਿ ਸਾਲ 2012 ਵਿਚ ਜਿਨਸੀ ਸ਼ੋਸ਼ਣ ਵਰਗੇ ਅਪਰਾਧਾਂ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਪੋਕਸੋ ਐਕਟ ਬਣਾਇਆ ਗਿਆ ਸੀ । ਇਸ ਕਾਨੂੰਨ ਜ਼ਰੀਏ ਨਾਬਾਲਗ ਬੱਚਿਆਂ ਨਾਲ ਹੋਣ ਵਾਲੇ ਜਿਨਸੀ ਅਪਰਾਧਾਂ ਅਤੇ ਛੇੜਛਾੜ ਦੇ ਮਾਮਲਿਆਂ 'ਚ ਸਖਤ ਕਾਰਵਾਈ ਕੀਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਬੱਚਿਆਂ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਪੋਕਸੇ ਐਕਟ ਤਹਿਤ ਮੌਤ ਦੀ ਸਜ਼ਾ ਦੇਣ ਦਾ ਵੀ ਕਾਨੂੰਨ ਹੈ। ਇਸ ਮੌਕੇ ਏ.ਐਸ.ਆਈ. ਪ੍ਰਵੀਨ ਕੁਮਾਰ ਇੰਚਾਰਜ ਟਰੈਫਿਕ ਐਜ਼ੂਕੇਸ਼ਨਲ ਸੈੱਲ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ।  ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਦੇ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਸਕੂਲ ਵਿਖੇ ਪੁੱਜੇ ਵਿਸ਼ਾ ਮਾਹਿਰਾਂ ਦਾ ਪੋਕਸੋ ਐਕਟ-2012 ਅਤੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਕੂਲ ਵਿਦਿਆਰਥੀ ਵਾਸਤੇ ਸੈਮੀਨਾਰ ਲਗਾਉਣ ਲਈ ਹਾਰਦਿਕ ਧੰਨਵਾਦ ਕੀਤਾ । ਸੈਮੀਨਾਰ ਦੌਰਾਨ ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਏ.ਐਸ.ਆਈ. ਬਲਵਿੰਦਰ ਕੌਰ ਅਤੇ ਏ.ਐਸ.ਆਈ. ਜਸਵਿੰਦਰ ਸਿੰਘ ਟਰੈਫਿਕ ਇੰਚਾਰਜ ਬੰਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਪੋਕਸੋ ਐਕਟ-2012,  ਟਰੈਫਿਕ ਨਿਯਮਾਂ, ਵਾਤਾਵਰਣ ਦੀ ਸੰਭਾਲ ਅਤੇ ਸਮਾਜ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰ ਪੇਸ਼ ਕੀਤੇ । ਇਸ ਮੌਕੇ ਪੁਲੀਸ ਟੀਮ ਦਾ ਸਨਮਾਨ ਵੀ ਕੀਤਾ ਗਿਆ । ਸੈਮੀਨਾਰ ਵਿਚ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਹੈੱਡ ਕਾਂਸਟੇਬਲ ਅਨੀਤਾ ਬੈਂਸ, ਹੈੱਡ ਕਾਂਸਟੇਬਲ ਰੀਨਾ ਰਾਣੀ, ਮੈਡਮ ਪਰਮਜੀਤ ਕੌਰ ਵੀ ਹਾਜ਼ਰ ਸਨ । ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ ਨੇ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ ।
ਫੋਟੋ ਕੈਪਸ਼ਨ  : ਢਾਹਾਂ ਕਲੇਰਾਂ ਸਕੂਲ ਵਿਖੇ ਮੌਕੇ ਐਸ ਆਈ ਮਨਜੀਤ ਕੌਰ ਇੰਚਾਰਜ ਵੂਮੈਨ ਸੈੱਲ ਅਤੇ ਪੁਲੀਸ ਦਾ ਸਨਮਾਨ ਕਰਨ ਮੌਕੇ  ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਅਤੇ ਪ੍ਰਿੰਸੀਪਲ ਵਨੀਤਾ ਚੋਟ

*ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਹਾਰਟ ਫੇਲੀਅਰ ਨਾਲ ਜੂਝ ਰਹੇ 61 ਸਾਲਾ ਵਿਅਕਤੀ ਦੀ ਜਾਨ ਬਚਾਈ*

*ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਹਾਰਟ ਫੇਲੀਅਰ ਨਾਲ ਜੂਝ ਰਹੇ 61 ਸਾਲਾ ਵਿਅਕਤੀ ਦੀ ਜਾਨ ਬਚਾਈ*
ਬੰਗਾ 8 ਜੁਲਾਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਦਿਲ ਦੀ ਕਾਰਜ ਪ੍ਣਾਲੀ ਫੇਲ ਹੋਣ ਕਰਕੇ ਦਿਲ ਦੀ ਪੰਪ ਕਰਨ ਦੀ ਸਮਰੱਥਾ ਸਿਰਫ਼ ਵੀਹ ਫੀਸਦੀ  ਰਹਿ ਜਾਣ ਵਾਲੇ ਮਰੀਜ਼ ਪਿਆਰਾ ਲਾਲ ਉਮਰ 61 ਸਾਲ ਦੀ ਜਾਨ ਪੰਜ ਦਿਨ ਆਈ ਸੀ ਯੂ ਅਤੇ ਦੋ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਇਸ ਮੌਕੇ ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਪਿਆਰਾ ਲਾਲ ਬਹੁਤ ਮਾੜੀ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ। ਮਰੀਜ਼ ਦੇ ਦਿਲ ਦੀ ਕਾਰਜ ਕੁਸ਼ਲਤਾ ਪਹਿਲਾਂ ਹੀ ਘੱਟ ਸੀ ਜਿਸ ਕਾਰਨ ਮਰੀਜ਼ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਸਾਹ ਲੈਣ ਵਿੱਚ ਦਿੱਕਤ ਹੋ ਰਹੀ ਸੀ। ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਨੂੰ ਸਾਹ ਚੜ੍ਹ ਰਿਹਾ ਸੀ, ਛਾਤੀ ਵਿੱਚ ਤੇਜ਼ ਦਰਦ ਹੋ ਰਿਹਾ ਸੀ ਅਤੇ ਮਰੀਜ਼ ਦਾ ਬਲੱਡ ਪੈ੍ਸ਼ਰ ਰਿਕਾਰਡ ਨਹੀਂ ਹੋ ਰਿਹਾ ਸੀ। ਡਾਕਟਰਾਂ ਦੀ ਟੀਮ ਨੇ ਫੌਰੀ ਤੌਰ 'ਤੇ ਬਲੱਡ ਪੈ੍ਸ਼ਰ ਵਧਾਉਣ ਲਈ ਇਨਫਿਊਜਨ ਪੰਪ ਦੀ ਮਦਦ ਨਾਲ ਆਈਨੋਟਰੌਪਸ ਸ਼ੁਰੂ ਕੀਤੇ ਗਏ, ਸਾਹ ਲਈ ਵੈਂਟੀਲੇਟਰ ਲਗਾਇਆ ਗਿਆ। ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਿਆਰਾ ਲਾਲ ਦਾ ਪਹਿਲੇ ਪੰਜ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇਨਫਿਊਜਨ ਪੰਪ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਦੋ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਵਧੀਆ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼ ਪਿਆਰਾ ਲਾਲ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ.ਡੀ.ਯੂ. ਵਾਰਡ ਵਿਚ ਤੰਦਰੁਸਤ ਹੋਏ ਮਰੀਜ਼ ਪਿਆਰਾ ਲਾਲ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ
ਬੰਗਾ 4 ਜੁਲਾਈ () ਪੰਜਾਬ ਦੇ ਪੇਂਡੂ ਇਲਾਕੇ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਬੈਚ 2023-2027 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ ਅਤੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਅਵੱਲ ਦਰਜੇ ਵਿਚ ਪਾਸ ਹੋਏ ਹਨ । ਇਹ ਜਾਣਕਾਰੀ ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ  ਕਲਾਸ ਵਿਚੋਂ ਪਹਿਲਾ ਸਥਾਨ ਦੋ ਵਿਦਿਆਰਥੀਆਂ ਪਰਮੀਤ ਸਿੰਘ ਪੁੱਤਰ ਹਰਦੀਪ ਸਿੰਘ-ਪਰਮਿੰਦਰ ਕੌਰ ਨਵਾਂਸ਼ਹਿਰ ਅਤੇ ਅਨੂ ਚੁੰਬਰ ਪੁੱਤਰੀ ਰੋਸ਼ਨ ਲਾਲ-ਪਰਮਜੀਤ ਕੌਰ ਮੌਲੀ ਨੇ ਇਕੋ ਜਿਹੇ ਗਰੇਡ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਵੀ ਇੱਕੋ ਜਿੰਨੇ ਗਰੇਡ ਅੰਕ ਪ੍ਰਾਪਤ ਕਰਕੇ ਤਿੰਨ ਵਿਦਿਆਰਥਣਾਂ ਦੀਪਇੰਦਰ ਕੌਰ ਪੁੱਤਰੀ ਸੁਖਦੀਪ ਸਿੰਘ-ਪਵਿੱਤਰਜੀਤ ਕੌਰ ਮੁਹਾਲੀ, ਮਹਿਕਦੀਪ ਕੌਰ ਪੁੱਤਰੀ ਅਮਨਦੀਪ ਸਿੰਘ-ਲਖਵਿੰਦਰ ਕੌਰ ਗੁਰਦਾਸਪੁਰ ਅਤੇ ਮਨਜੋਤ ਕਲੇਰ ਪੁੱਤਰੀ ਸ਼ਤੀਸ਼ ਕੁਮਾਰ-ਬਲਵਿੰਦਰ ਕੌਰ ਫਗਵਾੜਾ ਨੇ ਪ੍ਰਾਪਤ ਕੀਤਾ ਹੈ। ਜਦ ਕਿ ਤੀਜਾ ਸਥਾਨ ਗੁਰਪ੍ਰੀਤ ਮਹਿਮੀ ਪੁੱਤਰੀ ਨਿਰਮਲ ਦਾਸ-ਚਰਨਜੀਤ ਕੌਰ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਦੇ ਸ਼ਾਨਦਾਰ ਨਤੀਜੇ ਲਈ ਸਮੂਹ  ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਵੰਦਨਾ ਬਸਰਾ, ਸ੍ਰੀ ਮੁਹੰਮਦ ਯੂਨਿਸ ਵਾਨੀ, ਮੈਡਮ ਰੀਤੂ, ਮੈਡਮ ਸਰਬਜੀਤ ਕੌਰ, ਮੈਡਮ ਨੇਹਾ ਰਾਣੀ, ਮੈਡਮ ਸ਼ਿਵਾਨੀ ਭਰਦਵਾਜ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਦੇ ਪਹਿਲੇ , ਦੂਜੇ ਅਤੇ ਤੀਜੇ ਸਥਾਨ 'ਤੇ ਆਏ ਟੌਪਰ ਵਿਦਿਆਰਥੀ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੌਜੀ ਵਿਭਾਗ ਵਿਚ ਡਾ. ਅਮਿਤ ਸੰਧੂ ਵੱਲੋਂ 70 ਸਾਲ ਦੀ ਹਾਈਰਿਕਸ ਬਜ਼ੁਰਗ ਔਰਤ ਦਾ ਸਫਲ ਅਪਰੇਸ਼ਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੌਜੀ ਵਿਭਾਗ ਵਿਚ ਡਾ. ਅਮਿਤ ਸੰਧੂ ਵੱਲੋਂ 70 ਸਾਲ ਦੀ ਹਾਈਰਿਕਸ ਬਜ਼ੁਰਗ ਔਰਤ ਦਾ ਸਫਲ ਅਪਰੇਸ਼ਨ
ਬੰਗਾ 04 ਜੁਲਾਈ () ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੀਨੀਅਰ ਯੂਰੋਲੌਜਿਸਟ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਹਾਈਰਿਸਕ ਮਰੀਜ਼ 70 ਸਾਲ ਉਮਰ ਦੀ ਬਜ਼ੁਰਗ ਮਾਤਾ ਸਤਵਿੰਦਰ ਕੌਰ  ਦਾ ਸਫਲ ਅਪਰੇਸ਼ਨ ਕੀਤਾ ਗਿਆ ਹੈ ।  ਪ੍ਰਾਪਤ ਜਾਣਕਾਰੀ ਅਨੁਸਾਰ  ਬਜ਼ੁਰਗ ਬੀਬੀ ਸਤਵਿੰਦਰ ਕੌਰ ਲੰਬੇ ਸਮੇਂ ਤੋਂ ਪਿਸ਼ਾਬ ਦੀਆਂ ਵੱਡੀਆਂ ਪੱਥਰੀਆਂ ਦੀ ਗੰਭੀਰ ਬਿਮਾਰੀ ਨਾਲ ਪੀੜ੍ਹਤ ਸਨ ਅਤੇ ਇਸ ਕਰਕੇ ਰੋਜ਼ਾਨਾ ਜੀਵਨ ਦੇ ਕਾਰ-ਵਿਹਾਰ ਵਿਚ ਮੁਸ਼ਕਲ ਪੇਸ਼ ਆ ਰਹੀ ਸੀ । ਉਹ ਵੱਡੇ ਸ਼ਹਿਰਾਂ ਵਿਚ ਆਪਣੇ ਇਲਾਜ ਕਰਵਾਉਣ ਗਏ ਪਰ ਦਿਲ ਦੇ ਰੋਗ, ਅਸਥਮਾ(ਦਮਾ), ਸ਼ੂਗਰ ਅਤੇ ਬੀ ਪੀ ਦੀ ਸਮੱਸਿਆ ਹੋਣ ਕਾਰਨ ਅਪਰੇਸ਼ਨ ਨਹੀਂ ਹੋਇਆ ।  ਪਰਿਵਾਰ ਵੱਲੋਂ ਮਰੀਜ਼ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਥੋੜ੍ਹਾ ਸਮਾਂ ਪਹਿਲਾਂ ਸਥਾਪਿਤ ਯੂਰੋਲੌਜੀ ਵਿਭਾਗ ਵਿਚ  ਯੂਰੋਲੌਜਿਸਟ ਡਾ. ਅਮਿਤ ਸੰਧੂ ਤੋਂ  ਚੈੱਕਅੱਪ ਲਈ ਲਿਆਂਦਾ ਗਿਆ  । ਇਸ ਮੌਕੇ ਡਾ. ਸੰਧੂ  ਨੇ ਹਾਈਰਿਸਕ ਮਰੀਜ਼ 70 ਸਾਲ ਦੀ ਮਾਤਾ ਜੀ ਦਾ ਚੈੱਕਅੱਪ ਕਰਕੇ ਪਰਿਵਾਰ ਨਾਲ ਮਸ਼ਵਰਾ ਕਰਨ ਉਪਰੰਤ ਮਰੀਜ਼ ਦੀਆਂ ਪੱਥਰੀਆਂ ਨੂੰ ਬਿਨਾਂ ਚੀਰੇ ਦੇ  ਇੰਡੋਸਕੋਪਿਕ ਅਪਰੇਸ਼ਨ ਕਰਕੇ ਬਾਹਰ ਕੱਢਿਆ । ਇਸ ਹਾਈਰਿਸਕ ਅਪਰੇਸ਼ਨ ਉਪਰੰਤ ਬਜ਼ੁਰਗ ਮਾਤਾ ਸਤਵਿੰਦਰ ਕੌਰ ਹੁਣ ਤੰਦਰੁਸਤ ਹਨ ਅਤੇ ਉਹਨਾਂ ਨੂੰ ਇਸ ਬਿਮਾਰੀ ਤੋ ਛੁਟਕਾਰਾ ਮਿਲਿਆ ਹੈ । ਇਸ ਮੌਕੇ ਡਾ.ਅਮਿਤ ਸੰਧੂ ਨੇ ਦੱਸਿਆ ਕਿ ਯੂਰੋਲੌਜੀ ਵਿਭਾਗ ਦੇ ਹੇਠਾਂ ਵੱਖ ਵੱਖ ਬਿਮਾਰੀਆਂ ਵਿਚ ਆਧੁਨਿਕ ਇੰਡੋਸਕੋਪਿਕ ਤਕਨੀਕ ਨਾਲ ਅਪਰੇਸ਼ਨ ਕਰਨ ਨਾਲ ਮਰੀਜ਼ ਜਲਦੀ ਤੰਦਰੁਸਤ ਹੁੰਦਾ ਹੈ ਅਤੇ ਅਪਰੇਸ਼ਨ ਉਪਰੰਤ ਮਰੀਜ਼ ਨੂੰ ਦੂਜੇ ਦਿਨ ਹਸਪਤਾਲ ਤੋਂ ਛੁੱਟੀ ਮਿਲਦੀ ਹੈ । ਵਧੀਆ ਇਲਾਜ ਅਤੇ ਅਪਰੇਸ਼ਨ ਕਰਨ ਲਈ ਮਾਤਾ ਸਤਵਿੰਦਰ ਕੌਰ ਨੇ ਖੁਸ਼ੀ ਭਰੇ ਮਾਹੌਲ ਵਿਚ  ਡਾ. ਅਮਿਤ ਸੰਧੂ ਯੂਰੋਲੌਜਿਸਟ, ਡਾ. ਦੀਪਕ ਦੁੱਗਲ ਅਨਸਥੀਸੀਆ ਮਾਹਿਰ , ਸਮੂਹ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਹਾਈਰਿਕਸ ਬਜ਼ੁਰਗ ਔਰਤ ਦੇ ਸਫਲ ਅਪਰੇਸ਼ਨ ਲਈ ਡਾਕਟਰ ਸੰਧੂ, ਡਾ. ਦੁੱਗਲ ਅਤੇ ਸਮੂਹ ਮੈਡੀਕਲ ਟੀਮ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਸੁਰਿੰਦਰ ਸਿੰਘ ਰਾਣਾ  (ਭਰਾ), ਜਸਬੀਰ ਕੌਰ (ਦਰਾਣੀ), ਬਲਬੀਰ ਕੌਰ ਵਾਰਡ ਇੰਚਾਰਜ, ਸਟਾਫ ਪਰਮਿੰਦਰ ਕੌਰ, ਸਟਾਫ ਮਨਦੀਪ ਕੌਰ ਵੀ ਮੌਜੂਦ ਸਨ ।  
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 70 ਸਾਲ ਉਮਰ ਦੀ ਬਜ਼ੁਰਗ ਮਾਤਾ ਸਤਵਿੰਦਰ ਕੌਰ ਸਫਲ ਅਪਰੇਸ਼ਨ ਉਪਰੰਤ ਡਾ. ਅਮਿਤ ਸੰਧੂ, ਡਾ. ਦੀਪਕ ਦੁੱਗਲ, ਜਸਬੀਰ ਕੌਰ ਅਤੇ ਹਸਪਤਾਲ ਸਟਾਫ਼ ਨਾਲ ਖੁਸ਼ੀ ਭਰੇ ਮਾਹੌਲ ਵਿਚ

ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ 75 ਸਾਲ ਦੇ ਦਿਲ ਦੇ ਮਰੀਜ਼ ਬਜ਼ੁਰਗ ਦੇ ਹਰਨੀਆਂ ਅਤੇ ਹਾੲਡਰੋਸੀਲ ਦਾ ਸਫਲ ਅਪਰੇਸ਼ਨ

ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ 75 ਸਾਲ ਦੇ ਦਿਲ ਦੇ ਮਰੀਜ਼ ਬਜ਼ੁਰਗ ਦੇ ਹਰਨੀਆਂ ਅਤੇ ਹਾੲਡਰੋਸੀਲ ਦਾ ਸਫਲ ਅਪਰੇਸ਼ਨ
ਬੰਗਾ 03 ਜੁਲਾਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਅਪਰੇਸ਼ਨਾਂ ਦੇ ਵਿਭਾਗ ਵਿਚ ਜਰਨਲ ਤੇ ਲੈਪਰੋਸਕੋਪਿਕ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ.ਐਸ. ਵੱਲੋਂ 75 ਸਾਲ ਦੀ ਉਮਰ ਦੇ ਦਿਲ ਦੇ ਮਰੀਜ਼ ਬਜ਼ੁਰਗ ਸ. ਜਗਤਾਰ ਸਿੰਘ ਦੇ ਹਰਨੀਆ ਅਤੇ ਹਾਈਡਰੋਸੀਲ (ਨਲਾਂ) ਦਾ ਸਫਲ ਅਪਰੇਸ਼ਨ ਕੀਤਾ ਹੈ ।  75 ਸਾਲ ਦੀ ਵਡੇਰੀ ਉਮਰ ਦਾ ਬਜ਼ੁਰਗ ਮਰੀਜ਼ ਕਾਫੀ ਅਰਸੇ ਤੋਂ ਹਰਨੀਆ ਅਤੇ ਹਾਈਡਰੋਸੀਲ ਦੀ ਬਿਮਾਰੀ ਨਾਲ ਪੀੜ੍ਹਤ ਸੀ ।  ਪਰ ਮਰੀਜ਼ ਦੀ ਹਾਲਤ ਖਰਾਬ ਹੁੰਦੀ ਦੇਖ ਕੇ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾ ਮਾਨਵਦੀਪ ਸਿੰਘ ਕੋਲ ਇਲਾਜ ਲਈ ਲਿਆਂਦਾ ਗਿਆ।  ਇਸ ਮੌਕੇ ਡਾਕਟਰ ਬੈਂਸ ਨੇ ਚੈੱਕਅੱਪ  ਦੌਰਾਨ ਪਾਇਆ ਕਿ ਉਹ ਦਿਲ ਦੀ ਬਿਮਾਰੀ ਦੇ ਵੀ ਮਰੀਜ਼ ਹਨ ਅਤੇ ਪਰ ਹਰਨੀਆ ਅਤੇ ਹਾਈਡਰੋਸੀਲ ਦੀ ਬਿਮਾਰੀ ਬਹੁਤ ਵੱਧ ਚੁੱਕੀ ਹੈ । ਇਸ ਸਬੰਧੀ ਮਰੀਜ਼ ਦੇ ਦਿਲ ਰੋਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਰੂਰੀ ਟੈਸਟ ਕਰਨ ਉਪਰੰਤ ਮਰੀਜ਼ ਦੀਆਂ ਦੋਨਾਂ ਬਿਮਾਰੀਆਂ ਹਰਨੀਆਂ ਦਾ ਅਤੇ ਹਾੲਡਰੋਸੀਲ ਦਾ ਸਫਲ ਅਪਰੇਸ਼ਨ ਕੀਤਾ ।  ਇੱਥੇ ਇਹ ਗੱਲ ਵਿਸ਼ੇਸ਼ ਤੌਰ ਤੇ ਵਰਨਣਯੋਗ ਹੈ ਕਿ ਮਰੀਜ਼ ਨੂੰ ਦਿਲ ਦੀ ਬਿਮਾਰੀ ਹੋਣ ਕਾਰਨ ਰੀੜ੍ਹ ਦੀ ਹੱਡੀ ਵਾਲਾ ਟੀਕਾ ਵੀ ਨਹੀਂ ਲਇਆ ਗਿਆ । ਹੁਣ ਅਪਰੇਸ਼ਨ ਉਪਰੰਤ ਮਰੀਜ਼ ਸ. ਜਗਤਾਰ ਸਿੰਘ ਤੰਦਰੁਸਤ ਹੈ । ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਹਨਾਂ ਦੇ ਵੱਡੇ ਭਰਾ ਦਾ ਵਧੀਆ ਅਪਰੇਸ਼ਨ ਕਰਕੇ ਤੰਦਰੁਸਤ ਕਰਨ ਲਈ ਡਾਕਟਰ ਮਾਨਵਦੀਪ ਸਿੰਘ ਬੈਂਸ ਅਤੇ ਸਮੂਹ ਹਸਪਤਾਲ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ । ਹਸਪਤਾਲ ਪ੍ਰਬੰਧਕ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਵੀ 75 ਸਾਲ ਦੇ ਬਜ਼ੁਰਗ ਮਰੀਜ਼ ਦੇ ਸਫਲ ਅਪਰੇਸ਼ਨ ਲਈ ਡਾਕਟਰ ਬੈਂਸ ਨੂੰ ਵਧਾਈ ਦਿੱਤੀ। ਇਸ ਮੌਕੇ ਬਲਜੀਤ ਕੌਰ ਕੰਗ ਇੰਚਾਰਜ ਸਰਜਰੀ ਵਾਰਡ, ਸਟਾਫ ਮੀਨੂ, ਸਟਾਫ ਗੌਰੀ ਕਸ਼ਅੱਪ, ਮਰੀਜ਼ ਦੇ ਭਰਾ-ਭਰਜਾਈਆਂ ਜਗਦੀਸ਼ ਸਿੰਘ-ਜਸਵੰਤ ਕੌਰ ਅਤੇ ਪਰਮਜੀਤ ਸਿੰਘ ਕਮਲਜੀਤ ਕੌਰ ਵੀ ਸਨ ।
 ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 75 ਸਾਲ ਦੇ ਸ. ਜਗਤਾਰ ਸਿੰਘ,  ਸਫਲ ਅਪਰੇਸ਼ਨ ਉਪਰੰਤ ਡਾ. ਮਾਨਵਦੀਪ ਸਿੰਘ ਬੈਂਸ ਤੇ ਹਸਪਤਾਲ ਸਟਾਫ਼ ਅਤੇ ਪਰਿਵਾਰਿਕ ਮੈਂਬਰਾਂ ਨਾਲ ਖੁਸ਼ੀ ਭਰੇ ਮਾਹੌਲ ਵਿਚ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ

ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ ਪਹਿਲਵਾਨ ਲੜਕੀ ਹੇਜ਼ਲ ਕੌਰ ਨੇ ਨੈਸ਼ਨਲ ਪੱਧਰ 'ਤੇ ਮਹਿਲਾ ਕੁਸ਼ਤੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਿਆ
ਬੰਗਾ 02 ਜੁਲਾਈ () ਬੀਤੇ ਦਿਨੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ (ਅੰਡਰ-15) ਫਰੀ ਸਟਾਇਲ ਮਹਿਲਾ ਕੁਸ਼ਤੀ ਚੈਂਪੀਅਨਸ਼ਿਪ, ਨਾਗਪੁਰ ਮਹਾਂਰਾਸ਼ਟਰ ਵਿਖੇ ਕਰਵਾਈ ਗਈ ਜਿਸ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੀ 
 ਪਹਿਲਵਾਨ ਲੜਕੀ ਹੇਜ਼ਲ ਕੌਰ ਸਪੁੱਤਰੀ ਮਾਸਟਰ ਗੁਰਨਾਮ ਰਾਮ-ਰਾਜਿੰਦਰ ਕੁਮਾਰੀ ਭਰੋ ਮਜਾਰਾ ਨੇ  ਪੰਜਾਬ  ਵੱਲੋਂ ਅੰਡਰ 15 ਸਾਲ 50 ਕਿਲੋਗ੍ਰਾਮ ਭਾਰ ਵਰਗ ਦੇ ਕੁਸ਼ਤੀ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਨੈਸ਼ਨਲ ਪੱਧਰ 'ਤੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਮਾਪਿਆਂ ਦਾ, ਅਖਾੜਾ ਬਾਹੜੋਵਾਲ ਦਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ । ਮੈਡਲ ਜਿੱਤਣ ਉਪਰੰਤ ਅਖਾੜਾ ਬਾਹੜੋਵਾਲ ਪਹੁੰਚਣ ਚੇਅਰਮੈਨ ਮਲਕੀਤ ਸਿੰਘ ਬਾਹੜੋਵਾਲ ਵੱਲੋਂ ਨੌਜਵਾਨ ਪਹਿਲਵਾਨ ਹੇਜ਼ਲ ਕੌਰ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਸਨਮਾਨ ਕੀਤਾ  । ਉਹਨਾਂ ਨੇ ਨੈਸ਼ਨਲ ਪੱਧਰ ਦੀ ਚੈਪੀਅਨਸ਼ਿੱਪ ਵਿਚੋਂ ਕਾਂਸੀ ਦਾ ਮੈਡਲ ਜਿੱਤਣ 'ਤੇ ਪਹਿਲਵਾਨ ਹੇਜ਼ਲ ਕੌਰ ਅਤੇ ਉਸ ਦੇ ਕੋਚ ਬਲਵੀਰ ਬੀਰਾ ਸੋਂਧੀ ਰਾਏਪੁਰ ਡੱਬਾ ਤੇ ਉਸ ਦੇ ਮਾਤਾ ਪਿਤਾ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮਾਸਟਰ ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ ਲਾਦੀਆਂ, ਮਾਸਟਰ ਗੁਰਨਾਮ ਰਾਮ ਭਰੋਮਜਾਰਾ (ਪਿਤਾ ਜੀ ਹੇਜ਼ਲ ਕੌਰ), ਕੁਲਵੰਤ ਸਿੰਘ ਗਹਿਲ ਮਜਾਰੀ ਅਤੇ ਅਖਾੜੇ ਦੇ ਪਹਿਲਵਾਨ ਹਾਜ਼ਰ ਸਨ । ਵਰਨਣਯੋਗ ਹੈ ਕਿ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿਖੇ ਲੜਕੇ ਅਤੇ ਲੜਕੀਆਂ ਨੂੰ ਫਰੀ ਸਟਾਈਲ ਤੇ ਗ੍ਰੀਕੋ ਰੋਮਨ ਕੁਸ਼ਤੀ ਦੀ ਮੁਫਤ  ਟਰੇਨਿੰਗ ਪ੍ਰਦਾਨ ਕੀਤੀ ਜਾਂਦੀ ਹੈ ।
ਫੋਟੋ ਕੈਪਸ਼ਨ :  ਨੈਸ਼ਨਲ ਲੇਵਲ ਦੇ ਕੁਸ਼ਤੀ ਮੁਕਾਬਲੇ ਦੀ ਕਾਂਸੀ ਦਾ ਮੈਡਲ ਜੇਤੂ ਪਹਿਲਵਾਨ ਹੇਜ਼ਲ ਕੌਰ ਦਾ ਸਨਮਾਨ ਕਰਦੇ ਹੋਏ  ਚੇਅਰਮੈਨ ਸ. ਮਲਕੀਅਤ ਸਿੰਘ ਬਾਹੜੋਵਾਲ ਅਤੇ ਨਾਲ ਹਨ ਕੋਚ ਬਲਵੀਰ ਬੀਰਾ ਸੋਂਧੀ 

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਆਰੰਭ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਆਰੰਭ
ਬੰਗਾ : 01 ਜੁਲਾਈ () ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਅੱਜ ਤੋਂ  ਆਰੰਭ ਹੋਣ ਦਾ ਸਮਾਚਾਰ ਹੈ । ਇਸ ਕੈਂਪ ਦਾ ਉਦਘਾਟਨ ਡਾ. ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਆਮ ਲੋਕਾਈ ਲਈ ਯੂਰੋਲੌਜੀ ਵਿਭਾਗ ਦਾ ਫਰੀ ਕੈਂਪ ਲਗਾਉਣ ਦੇ ਕਾਰਜ ਦੀ ਸ਼ਾਲਾਘਾ ਕੀਤੀ । ਸਿਵਲ ਸਰਜਨ ਡਾ.ਗੁਰਿੰਦਰਜੀਤ ਸਿੰਘ ਨੇ ਹਸਪਤਾਲ ਵੱਲੋਂ ਸਰਕਾਰੀ ਸਿਹਤ ਸਕੀਮਾਂ ਨੂੰ ਲਾਗੂ  ਕਰਵਾਉਣ ਲਈ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ  ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਫਰੀ ਕੈਂਪਾਂ ਰਾਹੀਂ ਗਰੀਬ ਅਤੇ ਲੋੜਵੰਦਾਂ ਨੂੰ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹਨਾਂ ਸੇਵਾ ਕੈਂਪਾਂ ਦੀ ਲੜੀ ਵਿਚ ਹਸਪਤਾਲ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਲਗਾਇਆ ਗਿਆ ਹੈ । ਜਿਸ ਵਿਚ ਸੀਨੀਅਰ ਯੂਰੋਲੋਜਿਸਟ ਡਾਕਟਰ ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ ਵੱਲੋਂ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤੀ ਜਾ ਰਹੀ ਹੈ । ਕੈਂਪ ਦੌਰਾਨ ਲੈਬ ਟੈਸਟ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਆਦਿ ਵਿਚ 50 ਫੀਸਦੀ ਛੋਟ ਦਿੱਤੀ ਜਾ ਰਹੀ ਹੈ । ਸ. ਢਾਹਾਂ ਨੇ ਇਸ ਮੌਕੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ ਅੱਜ ਤੋਂ ਆਰੰਭ ਹੋ ਕੇ 15 ਜੁਲਾਈ ਤੱਕ ਚੱਲਣ ਵਾਲੇ 15 ਦਿਨਾਂ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅਮਰਜੈਂਸੀ ਵਾਰਡ, ਆਈ ਸੀ ਯੂ ਵਾਰਡ, ਫਾਰਮੇਸੀ, ਡਾਇਲਸਿਸ ਯੂਨਿਟ, ਉ ਪੀ ਡੀ ਅਤੇ ਹੋਰ ਡਾਕਟਰੀ ਵਿਭਾਗਾਂ ਦਾ ਦੌਰਾ ਵੀ ਕੀਤਾ ਅਤੇ ਹਸਪਤਾਲ ਪਬੰਧਕ ਟਰੱਸਟ ਵੱਲੋਂ  ਉਹਨਾਂ ਨੂੰ ਯਾਦ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।  ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ,  ਡਾ. ਹਰੀਸ਼ ਕਿਰਪਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ(ਯੂਰੋਲੌਜੀ), ਡਾ. ਵਿਵੇਕ ਗੁੰਬਰ ਮੈਡੀਕਲ ਮਾਹਿਰ, ਡਾ. ਜਗਜੀਤ ਸਿੰਘ, ਡਾ. ਰਵੀਨਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ. ਜੋਤੀ ਭਾਟੀਆ ਫਰੰਟ ਡੈਸਕ ਮਨੈਜਰ ਤੋਂ ਇਲਾਵਾ ਸਮੂਹ ਹਸਪਤਾਲ ਅਤੇ ਸਮੂਹ ਡਾਕਟਰ ਸਾਹਿਬਾਨ ਹਾਜ਼ਰ ਸਨ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ ਦੇ, ਪੱਥਰੀਆਂ ਦੇ ਅਤੇ ਪਿਸ਼ਾਬ ਦੇ ਰੋਗਾਂ ਦਾ ਫਰੀ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਨਾਲ ਸਹਿਯੋਗ ਦੇ ਰਹੇ ਹਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਡਾਕਟਰ ਸਾਹਿਬਾਨ ਤੇ ਹਸਪਤਾਲ ਸਟਾਫ਼