ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਆਰੰਭ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਆਰੰਭ
ਬੰਗਾ : 01 ਜੁਲਾਈ () ਯੂਰੋਲੌਜੀ ਵਿਭਾਗ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਗੁਰਦਿਆਂ ਦੀਆਂ ਬਿਮਾਰੀਆਂ ਦਾ, ਪੱਥਰੀਆਂ ਦਾ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਅੱਜ ਤੋਂ  ਆਰੰਭ ਹੋਣ ਦਾ ਸਮਾਚਾਰ ਹੈ । ਇਸ ਕੈਂਪ ਦਾ ਉਦਘਾਟਨ ਡਾ. ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਉਹਨਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਵੱਲੋਂ ਆਮ ਲੋਕਾਈ ਲਈ ਯੂਰੋਲੌਜੀ ਵਿਭਾਗ ਦਾ ਫਰੀ ਕੈਂਪ ਲਗਾਉਣ ਦੇ ਕਾਰਜ ਦੀ ਸ਼ਾਲਾਘਾ ਕੀਤੀ । ਸਿਵਲ ਸਰਜਨ ਡਾ.ਗੁਰਿੰਦਰਜੀਤ ਸਿੰਘ ਨੇ ਹਸਪਤਾਲ ਵੱਲੋਂ ਸਰਕਾਰੀ ਸਿਹਤ ਸਕੀਮਾਂ ਨੂੰ ਲਾਗੂ  ਕਰਵਾਉਣ ਲਈ ਦਿੱਤੇ ਜਾਂਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ  ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਫਰੀ ਕੈਂਪਾਂ ਰਾਹੀਂ ਗਰੀਬ ਅਤੇ ਲੋੜਵੰਦਾਂ ਨੂੰ ਮਿਆਰੀ ਮੈਡੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹਨਾਂ ਸੇਵਾ ਕੈਂਪਾਂ ਦੀ ਲੜੀ ਵਿਚ ਹਸਪਤਾਲ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ ਲਗਾਇਆ ਗਿਆ ਹੈ । ਜਿਸ ਵਿਚ ਸੀਨੀਅਰ ਯੂਰੋਲੋਜਿਸਟ ਡਾਕਟਰ ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ ਵੱਲੋਂ ਮਰੀਜ਼ਾਂ ਦਾ ਫਰੀ ਚੈੱਕਅੱਪ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤੀ ਜਾ ਰਹੀ ਹੈ । ਕੈਂਪ ਦੌਰਾਨ ਲੈਬ ਟੈਸਟ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਆਦਿ ਵਿਚ 50 ਫੀਸਦੀ ਛੋਟ ਦਿੱਤੀ ਜਾ ਰਹੀ ਹੈ । ਸ. ਢਾਹਾਂ ਨੇ ਇਸ ਮੌਕੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ ਅੱਜ ਤੋਂ ਆਰੰਭ ਹੋ ਕੇ 15 ਜੁਲਾਈ ਤੱਕ ਚੱਲਣ ਵਾਲੇ 15 ਦਿਨਾਂ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਅਮਰਜੈਂਸੀ ਵਾਰਡ, ਆਈ ਸੀ ਯੂ ਵਾਰਡ, ਫਾਰਮੇਸੀ, ਡਾਇਲਸਿਸ ਯੂਨਿਟ, ਉ ਪੀ ਡੀ ਅਤੇ ਹੋਰ ਡਾਕਟਰੀ ਵਿਭਾਗਾਂ ਦਾ ਦੌਰਾ ਵੀ ਕੀਤਾ ਅਤੇ ਹਸਪਤਾਲ ਪਬੰਧਕ ਟਰੱਸਟ ਵੱਲੋਂ  ਉਹਨਾਂ ਨੂੰ ਯਾਦ ਚਿੰਨ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।  ਇਸ ਮੌਕੇ ਸ. ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ,  ਡਾ. ਹਰੀਸ਼ ਕਿਰਪਾਲ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਅਮਿਤ ਸੰਧੂ ਐਮ ਐਸ, ਐਮ ਸੀ ਐਚ(ਯੂਰੋਲੌਜੀ), ਡਾ. ਵਿਵੇਕ ਗੁੰਬਰ ਮੈਡੀਕਲ ਮਾਹਿਰ, ਡਾ. ਜਗਜੀਤ ਸਿੰਘ, ਡਾ. ਰਵੀਨਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ. ਜੋਤੀ ਭਾਟੀਆ ਫਰੰਟ ਡੈਸਕ ਮਨੈਜਰ ਤੋਂ ਇਲਾਵਾ ਸਮੂਹ ਹਸਪਤਾਲ ਅਤੇ ਸਮੂਹ ਡਾਕਟਰ ਸਾਹਿਬਾਨ ਹਾਜ਼ਰ ਸਨ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ ਦੇ, ਪੱਥਰੀਆਂ ਦੇ ਅਤੇ ਪਿਸ਼ਾਬ ਦੇ ਰੋਗਾਂ ਦਾ ਫਰੀ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਨਾਲ ਸਹਿਯੋਗ ਦੇ ਰਹੇ ਹਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਡਾਕਟਰ ਸਾਹਿਬਾਨ ਤੇ ਹਸਪਤਾਲ ਸਟਾਫ਼