ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ

ਅਮਰੀਕਾ ਦੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਵੱਲੋਂ ਢਾਹਾਂ ਕਲੇਰਾਂ ਦਾ ਦੌਰਾ
ਬੰਗਾ  24 ਜੁਲਾਈ () ਅਮਰੀਕਾ ਦੀ ਸਮਾਜ ਸੇਵੀ ਸੰਸਥਾ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਅੱਜ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਥਾਪਿਤ ਸੰਸਥਾਵਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੌਰੇ 'ਤੇ ਪੁੱਜੇ । ਇਸ ਮੌਕੇ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ । ਸ. ਢਾਹਾਂ ਨੇ ਦੱਸਿਆ ਕਿ ਸ. ਗੁਰਬੀਰ ਸਿੰਘ ਬਰਾੜ ਅਮਰੀਕਾ ਵਿਚ ਸਮਾਜ ਸੇਵੀ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਹਨ, ਉੱਥੇ ਉਹ ਉੱਚ ਕੋਟੀ ਦੇ ਫੋਟੋਗਰਾਫਰ ਅਤੇ ਵਿਦਵਾਨ ਹਨ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਨੇ ਉਹਨਾਂ ਨੂੰ ਟਰੱਸਟ ਦੇ ਪ੍ਰਬੰਧ ਹੇਠਾਂ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਬਾਰੇ ਡਾਕੂਮੈਂਟਰੀ ਫਿਲਮ ਦਿਖਾਈ ਅਤੇ ਟਰੱਸਟ ਵੱਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਪ੍ਰੌਜਕਟਾਂ ਸਬੰਧੀ ਜਾਣਕਾਰੀ ਦਿੱਤੀ । ਸ. ਗੁਰਬੀਰ ਸਿੰਘ ਬਰਾੜ ਨੇ ਟਰੱਸਟ ਵੱਲੋਂ ਢਾਹਾਂ ਕਲੇਰਾਂ ਵਿਖੇ ਗ਼ਰੀਬ ਅਤੇ ਲੋੜਵੰਦ ਲੋਕਾਂ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਾਰੀ ਸ਼ਲਾਘਾ ਕੀਤੀ । ਉਨ੍ਹਾਂ ਨੇ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਸਕਾਲਰਸ਼ਿਪ ਰਾਹੀ ਸਹਿਯੋਗ ਪ੍ਰਦਾਨ ਕਰਨ ਦੇ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਵੀ ਕੀਤੀ । ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਦੇ ਐਗਜ਼ੀਕਿਊਟਿਵ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਵੀ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਪੁੱਜ ਕੇ ਇੱਥੇ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਸੁਨਿਹਰੀ ਭੱਵਿਖ ਲਈ ਉਲੀਕੇ ਪ੍ਰੌਜੈਕਟ ਲਈ ਧੰਨਵਾਦ ਵੀ ਕੀਤਾ । ਇਸ ਮੌਕੇ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ, ਸ.ਅਜੀਤ ਸਿੰਘ, ਸ.ਰਜ਼ਾ ਸਿੰਘ ਬਰਾੜ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਈਸ ਪ੍ਰਿੰਸੀਪਲ ਰਾਜਦੀਪ ਥਿਦਵਾਰ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਸ.ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਸੀਨੀਅਰ ਅਧਿਆਪਕ ਹਾਜ਼ਰ ਸਨ ।
ਫੋਟੋ ਕੈਪਸ਼ਨ :-   ਟਰੱਸਟ ਕੰਪਲੈਕਸ ਢਾਹਾਂ ਕਲੇਰਾਂ ਵਿਖੇ ਸਿੱਖ ਹਿਊਮਨ ਡਿਵੈਲਪਮੈਂਟ ਦੇ ਡਾਇਰੈਕਟਰ ਸ. ਗੁਰਬੀਰ ਸਿੰਘ ਬਰਾੜ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਸਹਿਯੋਗ ਦੇ ਰਹੇ ਹਨ ਜਥੇਦਾਰ ਸਵਰਨਜੀਤ ਸਿੰਘ ਮੁੱਖੀ ਤਰਨਾ ਦਲ ਦੁਆਬਾ ਅਤੇ ਪ੍ਰੌ: ਹਰਬੰਸ ਸਿੰਘ ਬੋਲੀਨਾ