ਸਵ: ਸਰਪੰਚ ਹਰਪ੍ਰੀਤ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਲੱਗਾ

ਸਵ: ਸਰਪੰਚ ਹਰਪ੍ਰੀਤ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਲੱਗਾ
ਬੰਗਾ 31 ਅਗਸਤ () ਪਿੰਡ ਮੀਰਪੁਰ ਲੱਖਾ ਦੇ ਨੌਜਵਾਨ ਸਰਪੰਚ ਸਵ: ਸ. ਹਰਪ੍ਰੀਤ ਸਿੰਘ (ਹੈਪੀ ਸਰਪੰਚ) ਦੀ ਬਰਸੀ ਮੌਕੇ ਉਹਨਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਦੁਆਰਾ ਸ਼ਹੀਦ ਬਾਬਾ ਫਤਹਿ ਸਿੰਘ ਮੀਰਪੁਰ ਲੱਖਾ ਵਿਖੇ ਸਮੂਹ ਪਰਿਵਾਰ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਸਵੈ-ਇਛੱਤ ਖੂਨਦਾਨ ਕੈਂਪ ਲਗਾਇਆ ਗਿਆ । ਇਸ ਮੌਕੇ ਸ੍ਰੀ ਮੋਹਨ ਲਾਲ ਸਾਬਕਾ ਐਮ ਐਲ ਏ ਅਤੇ ਸੀਨੀਅਰ ਆਗੂ ਸਤਵੀਰ ਸਿੰਘ ਪੱਲੀ ਝਿੱਕੀ ਨੇ ਸਵ. ਸਰਪੰਚ ਹਰਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਮੂਹ ਪਰਿਵਾਰ ਵੱਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਉਣ ਦੇ ਨੇਕ ਕਾਰਜ ਦੀ ਸ਼ਲਾਘਾ ਕੀਤੀ । ਬੁਲਾਰਿਆ ਕਿਹਾ ਕਿ ਖੂਨਦਾਨ ਕਰਨਾ ਮਾਨਵਤਾ ਦੀ ਸੱਚੀ ਸੇਵਾ ਹੈ ਅਤੇ ਹਰ ਸਿਹਤਮੰਦ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨ ਕਰਨ ਵਾਲੇ 15 ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਮੌਕੇ ਬੀਬੀ ਰਾਜਵੀਰ ਕੌਰ ਸੁਪਤਨੀ ਸਵ: ਹਰਪ੍ਰੀਤ ਸਿੰਘ ਹੈਪੀ ਸਰਪੰਚ, ਸਿਮਰਵੀਰ ਸਿੰਘ (ਬੇਟਾ), ਵੰਸ਼ਪ੍ਰੀਤ ਕੌਰ (ਬੇਟੀ), ਗੁਰਵਿੰਦਰ ਸਿੰਘ (ਭਰਾ), ਸਤਵਿੰਦਰ ਕੌਰ (ਭਰਜਾਈ),  ਦਵਿੰਦਰ ਸਿੰਘ, ਬਲਕਾਰ ਸਿੰਘ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਪੰਚ, ਕੇਸਰ ਸਿੰਘ ਲੰਬੜਦਾਰ, ਚਰਨਜੀਤ ਸਿੰਘ ਠੇਕੇਦਾਰ, ਜਸਵਿੰਦਰ ਸਿੰਘ, ਤਰਸੇਮ ਬਿੱਟੂ, ਨਛੱਤਰ ਸਿੰਘ, ਹਰਪਾਲ ਸਿੰਘ, ਲੱਡੂ ਪੰਡਤ, ਡਾ. ਰਾਹੁਲ ਗੋਇਲ ਬੀ ਟੀ ਉ, ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਡਾ. ਰਾਹੁਲ ਵਰਮੋਤਾ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਮੈਡਮ ਰਾਜ ਰਾਣੀ ਲੈਬ ਇੰਚਾਰਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਇਲਾਵਾ ਸਮੂਹ ਨਗਰ‍ ਨਿਵਾਸੀ ਅਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਸਵ: ਸ. ਹਰਪ੍ਰੀਤ ਸਿੰਘ ਹੈਪੀ ਸਰਪੰਚ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ 

ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਗਿਆਨੀ ਰਘਬੀਰ ਸਿੰਘ ਹੋਰਾਂ ਨੇ ਕੀਤੀ ਅਰਦਾਸ


ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ-ਧਾਲੀਵਾਲ

ਕਿਹਾ ਕਿ ਸਿਆਸਤ ਬਾਅਦ ਵਿੱਚ ਕਰ ਲਵਾਂਗੇ, ਪੰਜਾਬ ਲਈ ਸੋਚੋ

ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰ ਰਹੇ ਨੇ ਦੌਰਾ

ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਗਿਆਨੀ ਰਘਬੀਰ ਸਿੰਘ ਹੋਰਾਂ ਨੇ ਕੀਤੀ ਅਰਦਾਸ

ਅੰਮ੍ਰਿਤਸਰ, 30 ਅਗਸਤ:

               ਕੇਂਦਰ ਸਰਕਾਰ ਦਾ ਵਤੀਰਾ ਸ਼ੁਰੂ ਤੋਂ ਹੀ ਪੰਜਾਬ ਨਾਲ ਮਤਰੇਈ ਮਾਂ ਵਰਗਾ ਰਿਹਾ ਹੈ ਅਤੇ ਹੁਣ ਹੜ੍ਹਾਂ ਦੇ ਸਮੇਂ ਵੀ ਕੇਂਦਰ ਨੇ ਪੰਜਾਬ ਲਈ ਕੋਈ ਕੁਝ ਨਹੀਂ ਕੀਤਾ, ਇਨ੍ਹਾਂ ਦੇ ਲੀਡਰ ਕੇਵਲ ਸੈਰਾਂ ਕਰਕੇ ਇਥੋ ਕੂਚ ਕਰ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਤੇ ਵਿਧਾਇਕ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਪਿੰਡ ਹਰੜ ਕਲਾਂ ਦਾ ਦੌਰਾ ਕਰਨ ਸਮੇਂ ਕੀਤਾ। ਅੱਜ ਅਜਨਾਲਾ ਵਿਖੇ ਇਸ ਸੰਕਟ ਦੀ ਘੜੀ ਵਾਹਿਗੁਰੂ ਦਾ ਓਟ ਆਸਰਾ ਲੈਣ ਲਈ ਜਦ ਗਿਆਨੀ ਰਘਬੀਰ ਸਿੰਘ ਹੋਰਾਂ ਕੋਲੋਂ ਅਰਦਾਸ ਕਰਵਾਈ ਗਈ ਤਾਂ ਗਿਆਨੀ ਜੀ ਇਸ ਮੌਕੇ ਬਹੁਤ ਭਾਵਕ ਹੋ ਗਏ ਅਤੇ ਉਹਨਾਂ ਨੂੰ ਹੌਸਲਾ ਦਿੰਦੇ ਸਨ ਧਾਲੀਵਾਲ ਦੀਆਂ ਅੱਖਾਂ ਵਿੱਚ ਵੀ ਅਥਰੂ ਆ ਗਏ।

               ਸ੍ਰ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀ:ਐਸ:ਐਫ ਦਾ ਘੇਰਾ ਤਾਂ 50 ਕਿਲੋਮੀਟਰ ਕਰ ਦਿੱਤਾ ਹੈ ਪਰ ਹੁਣ ਹੜ੍ਹਾਂ ਦੀ ਸਥਿਤੀ ਵਿੱਚ ਕੇਂਦਰ ਤੋਂ ਸਾਡੀ ਬਾਂਹ ਫੜਣ ਲਈ ਕੋਈ ਵੀ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡੇ ਹਾਲਾਤ ਬਹੁਤ ਮਾੜੇ ਹਨ ਘਰਾਂ ਦੇ ਘਰ ਡੁੱਬ ਚੁੱਕੇ ਹਨ, ਪਸ਼ੂ ਵੀ ਪਾਣੀ ਦੀ ਲਪੇਟ ਵਿੱਚ ਆਉਣ ਨਾਲ ਮਰ ਚੁੱਕੇ ਹਨ। ੳਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਨੇਤਾਂ ਕੇਵਲ ਗੱਲਾਂ ਕਰਨ ਲਈ ਇਥੇ ਆਏ ਅਤੇ ਗੱਲਾਂ ਕਰਕੇ ਹੀ ਚਲੇ ਗਏ। ਉਨ੍ਹਾਂ ਕਿਹਾ ਕਿ ਗੱਲਾਂ ਨਾਲ ਕੁਝ ਨਹੀਂ ਹੋਣਾ ਜੇਕਰ ਕਰਨਾ ਹੈ ਤਾਂ ਪੰਜਾਬ ਲਈ ਕੋਈ ਵਿਸ਼ੇਸ਼ ਪੈਕੇਜ ਲੈ ਕੇ ਆਓ।

               ਸ੍ਰ ਧਾਲੀਵਾਲ ਨੇ ਕਿਹਾ ਹਲਕਾ ਅਜਨਾਲਾ ਦੀ ਬਾਸਮਤੀ ਸਭ ਤੋਂ ਬੇਹਰਤਰੀਨ ਬਾਸਮਤੀ ਮੰਨੀ ਜਾਂਦੀ ਹੈ ਜੋ ਦੇਸ਼ਾਂ ਵਿਦੇਸ਼ਾਂ ਵਿੱਚ ਜਾਂਦੀ ਹੈ ਪਰ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਡੇ ਕੋਲ ਖਾਣ ਲਈ ਕਿਲੋ ਚੌਲ ਤੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਉਸ ਤਰ੍ਹਾਂ ਦਾ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਜਿਸ ਨੇ ਪੂਰੇ ਦੇਸ਼ ਦਾ ਢਿੱਡ ਭਰਿਆ, ਪਰ ਅੱਜ ਦੀ ਕੇਂਦਰ ਸਰਕਾਰ ਦਾ ਵਤੀਰਾ ਬਹੁਤ ਹੀ ਖਤਰਨਾਕ ਹੈ। ਉਨ੍ਹਾਂ ਦੱਸਿਆ ਕਿ ਸਾਡੇ ਕਰੀਬ 100 ਤੋਂ ਵਧੇਰੇ ਪਿੰਡ ਡੁੱਬ ਚੁੱਕੇ ਹਨ ਜਿੰਨਾਂ ਦੀ ਸਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਦੋ ਸ਼ਬਦ ਤੱਕ ਨਹੀ ਨਿਕਲੇ। ਸ੍ਰ ਧਾਲੀਵਾਲ ਨੇ ਕਿਹਾ ਕਿ ਚਾਹੇ 1947 ਦੀ ਵੰਡ ਜਾਂ 1965 ਅਤੇ 1971 ਦੀ ਜੰਗਫਿਰ ਆਤੰਕਵਾਦ ਦਾ ਦੌਰ, ਹੁਣ ਫਿਰ ਪਾਕਿਸਤਾਨ ਨਾਲ ਜੰਗ ਅਤੇ ਹੁਣ ਫਿਰ ਹੜ੍ਹਾਂ ਦੀ ਮਾਰ ਸਾਨੂੰ ਪਈ ਹੈ। ਉਨ੍ਹਾਂ ਕਿਹਾ ਕਿ ਅਸੀਂ ਬਾਰਡਰ ਤੇ ਖੜ੍ਹੇ ਹਾਂ ਅਤੇ ਸਾਡੇ ਪੰਜਾਬੀ ਦੇਸ਼ ਦੀ ਢਾਲ ਬਣ ਕੇ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਵੀ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ ਪਰ ਅੱਜ ਇਹ ਦੇਖ ਕੇ ਦੁੱਖ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਪ੍ਰਤੀ ਕੋਈ ਵੀ ਗੱਲ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਸ੍ਰੀ ਸੁਨੀਲ ਜਾਖੜ ਤੇ ਨਿਸ਼ਾਨਾ ਸਾਧਦੇ ਕਿਹਾ ਕਿ ਉਹ ਇਥੇ ਖਾਲੀ ਹੱਥ ਆਏ ਅਤੇ ਖਾਲੀ ਹੱਥ ਹੀ ਵਾਪਸ ਚਲੇ ਗਏ ਜਦ ਕਿ ਉਨ੍ਹਾਂ ਨੂੰ ਕੇਂਦਰ ਵੱਲੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣਾ ਚਾਹੀਦਾ ਸੀ।

               ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਆਪਣਾ ਸਰਕਾਰੀ ਹੈਲੀਕਾਪਟਰ ਵੀ ਲੋਕਾਂ ਦੀ ਸੇਵਾ ਲਈ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਪੂਰਾ ਪ੍ਰਸਾਸ਼ਨ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਿਹਾ ਹੈ ਅਤੇ ਹੜ੍ਹਾਂ ਤੋਂ ਬਾਅਦ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜਾ ਵੀ ਦਿੱਤਾ ਜਾਵੇਗਾ।

------

ਫਾਈਲ ਫੋਟੋ

ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਿਧਾਇਕ ਹਲਕਾ ਅਜਨਾਲਾ

ਸੰਕਟ ਦੀ ਘੜੀ ਵਾਹਿਗੁਰੂ ਦਾ ਆਸਰਾ ਲੈਣ ਲਈ ਅਰਦਾਸ ਕਰਦੇ ਹੋ ਗਿਆਨੀ ਰਘਬੀਰ ਸਿੰਘ। ਨਾਲ ਹਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪਤਵੰਤੇ।

==--


*ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼*



---------- Forwarded message ---------
From: DPRO AMRITSAR 1 <dproamritsar1@gmail.com>
Date: Thu, Aug 28, 2025, 7:05 PM
Subject: Cm press note pbi_eng_hindi === *ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼*
To:


*ਮੁੱਖ ਮੰਤਰੀ ਦਫ਼ਤਰ, ਪੰਜਾਬ*

*ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼*

*ਬਿਆਸ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ; ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧ ਦਹੁਰਾਈ*

*ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ* 

*ਬਿਆਸ (ਅੰਮ੍ਰਿਤਸਰ), 28 ਅਗਸਤ:*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ 'ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਨਿਕਾਸੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢਣ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਆਪਣੇ ਸਾਰੇ ਸਰੋਤ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ, ਪੀਣ ਵਾਲਾ ਪਾਣੀ,  ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਚਾਰਾ ਅਤੇ ਜ਼ਰੂਰੀ ਦਵਾਈਆਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਰਾਹਤ ਲਈ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ 'ਤੇ ਜ਼ਿਲ੍ਹਿਆਂ ਨੂੰ ਹੋਰ ਫੰਡ ਅਲਾਟ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ।

ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਰਾਹਤ, ਬਚਾਅ ਅਤੇ ਨਿਕਾਸੀ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾੜਾਂ ਨੂੰ ਪੂਰਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਪ੍ਰਭਾਵਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦੀ ਢੁਕਵੀਂ ਸਪਲਾਈ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਦੇ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਢੁਕਵਾਂ ਮੁਆਵਜ਼ਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਲੋਕਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਜੀਵਨ ਸਭ ਤੋਂ ਮਹੱਤਵਪੂਰਨ ਹੈ ਇਸ ਲਈ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਇਸ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਉਪਰੰਤ ਪੈਦਾ ਹੋਈ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਸਹਾਇਤਾ ਲਈ ਹਰ ਸਮੇਂ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਅਤੇ ਇਸ ਦਾ ਮੁਕਾਬਲਾ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਠੋਸ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਅਤੇ ਸੂਬੇ ਦੇ ਹਰ ਕੋਨੇ ਤੋਂ ਸਥਿਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਇਕ ਕੁਦਰਤੀ ਆਫ਼ਤ ਹੈ ਅਤੇ ਇਸ 'ਤੇ ਕਿਸੇ ਵੀ ਵਿਅਕਤੀ ਦਾ ਕੋਈ ਜ਼ੋਰ ਨਹੀਂ ਹੈ ਪਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਖੇਤਰਾਂ ਵਿੱਚ ਨਿੱਜੀ ਤੌਰ 'ਤੇ ਮੌਜੂਦ ਹਨ ਅਤੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ।
--

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ
ਬੰਗਾ 28 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੋਜੀ ਵਿਭਾਗ ਵਿਚ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 01 ਸਤੰਬਰ ਤੋਂ 15 ਸਤੰਬਰ ਤੱਕ ਲੱਗੇਗਾ । ਇਹ ਜਾਣਕਾਰੀ ਡਾ. ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ । ਡਾ. ਢਾਹਾਂ ਨੇ ਅੱਗੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਵਾਸਤੇ ਯੂਰੋਲੋਜੀ ਵਿਭਾਗ ਵਿਚ ਲਗਾਏ ਜਾ ਰਹੇ 15 ਦਿਨਾਂ ਫਰੀ ਚੈੱਕਅੱਪ ਕੈਂਪ ਵਿਚ ਹਸਪਤਾਲ ਦੇ ਯੂਰੋਲੋਜੀ ਵਿਭਾਗ ਦੇ ਮਾਹਿਰ ਡਾਕਟਰ ਡਾ. ਅਮਿਤ ਸੰਧੂ ਐਮ.ਐਸ., ਐਮ.ਸੀ.ਐਚ. ਵੱਲੋਂ ਗੁਰਦਿਆਂ ਦੀਆਂ ਪੱਥਰੀਆਂ, ਗਦੂਦਾਂ, ਪਿਸ਼ਾਬ ਦੀਆਂ ਬਿਮਾਰੀਆਂ, ਗੁਰਦਿਆਂ ਦੀਆਂ ਬਿਮਾਰੀਆਂ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਦੇ ਮਰੀਜ਼ਾਂ ਦੀਆਂ ਬਿਮਾਰੀਆਂ ਦਾ ਫਰੀ ਚੈੱਕਅੱਪ ਰੋਜ਼ਾਨਾ ਸਵੇਰੇ 9 ਵਜੇ ਤੋਂ 12 ਵਜੇ ਤੱਕ ਕੀਤਾ ਜਾਵੇਗਾ। ਇਸ ਮੌਕੇ ਮਰੀਜ਼ਾਂ ਦੀ ਰਜਿਟਰੇਸ਼ਨ ਮੁਫਤ ਹੋਵੇਗੀ ਅਤੇ ਅਲਟਰਾ ਸਾਊਂਡ ਸਕੈਨ ਸਿਰਫ 300/- ਰੁਪਏ ਵਿਚ ਕੀਤਾ ਜਾਵੇਗਾ । ਇਸ ਤੋਂ ਇਲਾਵਾ ਕੈਂਪ ਦੌਰਾਨ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਲੈਬ ਟੈਸਟਾਂ ਜਿਵੇਂ ਪੀ ਐਸ ਏ, ਆਰ ਐਫ ਟੀ, ਸੀ ਬੀ ਸੀ ਅਤੇ ਪਿਸ਼ਾਬ ਦੇ ਟੈਸਟਾਂ ਵਿਚ ਵੀ  50 ਫੀਸਦੀ ਛੋਟ ਮਿਲੇਗੀ । ਮਰੀਜ਼ਾਂ ਦੇ ਅਪਰੇਸ਼ਨ ਵੀ ਰਿਆਇਤੀ ਦਰਾਂ  'ਤੇ ਹੋਣਗੇ । ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸਮੂਹ ਇਲਾਕਾ ਨਿਵਾਸੀ ਲੋੜਵੰਦ ਮਰੀਜ਼ਾਂ ਨੂੰ 1 ਸਤੰਬਰ ਤੋਂ 15 ਸਤੰਬਰ ਤੱਕ ਲੱਗ ਰਹੇ ਇਸ 15 ਦਿਨਾਂ ਦੇ ਫਰੀ ਚੈੱਕਅੱਪ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ ਐਮ ਐਸ, ਡਾ. ਅਮਿਤ ਸੰਧੂ ਸੀਨੀਅਰ ਯੂਰੋਲੌਜਿਸਟ ਅਤੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿਖੇ 01 ਸਤੰਬਰ ਤੋਂ ਲੱਗ ਰਹੇ 15 ਦਿਨਾਂ ਯੂਰੋਲੋਜੀ ਦੇ ਫਰੀ ਚੈੱਕਅੱਪ ਕੈਂਪ ਬਾਰੇ  ਜਾਣਕਾਰੀ ਦਿੰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ

ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਘਰੇਲੂ ਹਾਦਸਿਆਂ ਦੇ ਸ਼ਿਕਾਰ ਦੋ ਬੱਚਿਆਂ ਦੇ ਸਫਲ ਅਪਰੇਸ਼ਨ

*ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਘਰੇਲੂ ਹਾਦਸਿਆਂ ਦੇ ਸ਼ਿਕਾਰ ਦੋ ਬੱਚਿਆਂ ਦੇ ਸਫਲ ਅਪਰੇਸ਼ਨ*
*ਮਾਪੇ ਬੱਚਿਆਂ ਦਾ ਧਿਆਨ ਰੱਖਣ , ਤਾਂ ਬੱਚਿਆਂ ਨੂੰ ਘਰੇਲੂ ਹਾਦਸਿਆਂ ਤੋਂ ਬਚਾਇਆ ਜਾ ਸਕਦਾ  : ਡਾ. ਪਰਮਿੰਦਰ ਸਿੰਘ ਵਾਰੀਆ*
ਬੰਗਾ 26 ਅਗਸਤ () ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ ਅਤੇ ਜਿਸ ਕਰਕੇ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਪਿਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਕਤ ਵਿਚਾਰਾਂ ਦਾ ਪ੍ਰਗਟਾਵਾ ਸੂਬੇ ਦੇ ਦੁਆਬਾ ਖੇਤਰ ਦੇ ਪ੍ਰਸਿੱਧ ਮਲਟੀਸਪੈਸ਼ਲਿਟੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਆਰਥੋਪੈਡਿਕ ਸਰਜਨ ਡਾ. ਪਰਮਿੰਦਰ ਸਿੰਘ ਵਾਰੀਆਂ ਐਮ ਐਸ ਵੱਲੋਂ ਦੋ ਵੱਖ-ਵੱਖ ਘਰੇਲੂ ਹਾਦਸਿਆਂ ਦਾ ਸ਼ਿਕਾਰ ਬੱਚਿਆਂ ਦਾ ਸਫਲ ਅਪਰੇਸ਼ਨ ਕਰਨ ਉਪਰੰਤ ਆਮ ਲੋਕਾਈ ਨੂੰ ਜਾਗਰੂਕ ਕਰਨ ਮੌਕੇ ਪ੍ਰਗਟਾਏ । ਉਹਨਾਂ ਦੱਸਿਆ ਕਿ ਪਿਛਲੇ ਦਿਨੀ ਕਸਬਾ ਅੱਪਰਾ ਦੇ ਨੇੜਲੇ ਪਿੰਡ ਤੂਰਾਂ ਦੇ ਸਕੂਲ ਪੜ੍ਹਦੇ ਫਰਹਾਨ ਮੁਹੰਮਦ ਦਾ ਹੱਥ ਟੋਕਾ ਮਸ਼ੀਨ ਵਿਚ ਆ ਜਾਣ ਕਰਕੇ ਚਾਰੇ ਉਂਗਲਾਂ ਕੱਟੀਆਂ ਗਈਆਂ ਸਨ । ਇਸ ਦੇ ਹੱਥ ਅਤੇ ਅੰਗੂਠੇ ਨੂੰ ਬਚਾਉਣ ਲਈ ਵੱਖ-ਵੱਖ ਚਾਰ ਅਪਰੇਸ਼ਨਾਂ ਤੋਂ ਇਲਾਵਾ ਜਟਿਲ ਰੀਕੰਸਟ੍ਰੈਕਟਿਵ ਸਰਜਰੀ ਕੀਤੀ ਗਈ । ਇਸ ਤੋਂ ਇਲਾਵਾ ਖਾਨਖਾਨਾ ਦੀ 8 ਸਾਲਾ ਬੱਚੀ ਸ਼ਬੀਨਾ ਜਿਸ ਦੀਆਂ ਖੱਬੇ ਹੱਥ ਦੀਆਂ ਉਂਗਲਾਂ ਮਸ਼ੀਨ ਵਿਚ ਆ ਜਾਣ ਨਾਲ ਟੁੱਟ ਗਈਆਂ ਸਨ, ਇਹਨਾਂ ਉਗਲਾਂ ਦੀਆਂ ਹੱਡੀਆਂ ਨੂੰ ਅਪਰੇਸ਼ਨ ਕਰਕੇ ਜੋੜਿਆ ਗਿਆ । ਇਹ ਦੋਵੇਂ ਬੱਚੇ ਹੁਣ ਤੰਦਰੁਸਤ ਹਨ । ਦੋਵਾਂ ਬੱਚਿਆਂ ਦੇ ਪਰਿਵਾਰਾਂ ਨੇ ਵੀ ਉਹਨਾਂ ਬੱਚਿਆਂ ਦਾ ਸ਼ਾਨਦਾਰ ਇਲਾਜ ਕਰਨ ਲਈ  ਡਾ. ਪਰਮਿੰਦਰ ਸਿੰਘ ਵਾਰੀਆਂ ਐਮ ਐਸ (ਆਰਥੋਪੈਡਿਕ) ਅਤੇ ਡਾ. ਦੀਪਕ ਦੁੱਗਲ ਐਮ ਡੀ (ਐਨਾਥੀਸੀਆ) ਦਾ ਅਤੇ ਸਮੂਹ ਹਸਪਤਾਲ ਸਟਾਫ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਡਾ. ਵਾਰੀਆ ਨੇ ਕਿਹਾ ਜੇ ਅਸੀਂ ਆਪਣੇ ਬੱਚਿਆਂ ਦਾ ਉਹਨਾਂ ਦੇ ਖੇਡਣ ਸਮੇਂ ਅਤੇ ਉਹਨਾਂ ਵੱਲੋਂ ਕਿਸੇ ਪ੍ਰਕਾਰ ਦੇ ਘਰੇਲੂ ਕੰਮ ਕਰਨ ਮੌਕੇ ਧਿਆਨ ਰੱਖਾਂਗੇ ਤਾਂ ਇਸ ਤਰ੍ਹਾਂ ਦੇ ਹਾਦਸੇ ਰੋਕੇ ਜਾ ਸਕਦੇ ਹਨ । ਵਰਨਣਯੋਗ ਹੈ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਅਤੇ ਜੋੜ ਬਦਲੀ ਵਿਭਾਗ ਵਿਚ ਸੜਕ ਦੁਰਘਨਾਵਾਂ, ਹੱਡੀਆਂ ਤੇ ਜੋੜਾਂ ਦੇ ਫਰੈਕਰਚਰ ਅਤੇ ਹੋਰ ਵੱਖ ਵੱਖ ਹਾਦਸਿਆਂ ਵਿਚ ਜ਼ਖਮੀ ਮਰੀਜ਼ਾਂ ਦੇ ਇਲਾਜ ਲਈ ਅਤਿ ਆਧੁਨਿਕ ਯੰਤਰਾਂ ਨਾਲ ਲੈਸ ਉੱਚ ਪੱਧਰੀ ਟਰੌਮਾ ਕੇਅਰ ਸੈਂਟਰ, ਐਮਰਜੈਂਸੀ, ਆਈ ਸੀ ਯੂ ਅਤੇ  ਚਾਰ ਮਾਡੂਲਰ ਉਪਰੇਸ਼ਨ ਥੀਏਟਰ ਹਨ, ਜਿੱਥੇ ਮਾਹਿਰ ਡਾਕਟਰ ਸਾਹਿਬਾਨ 24 ਘੰਟੇ ਹਾਜ਼ਰ ਰਹਿੰਦੇ ਹਨ ।
 ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਬੱਚਾ ਫਰਹਾਨ ਮੁਹੰਮਦ ਤੰਦਰੁਸਤੀ ਉਪਰੰਤ ਡਾ. ਪਰਮਿੰਦਰ ਸਿੰਘ ਵਾਰੀਆਂ ਅਤੇ ਡਾ. ਦੀਪਕ  ਦੁੱਗਲ ਨਾਲ ਖੁਸ਼ੀ ਭਰੇ ਮਾਹੌਲ ਵਿਚ

ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 85 ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਲੱਗਾ

ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 85 ਵੀਂ ਬਰਸੀ ਨੂੰ ਸਮਰਪਿਤ ਸਵੈ-ਇੱਛਤ ਖੂਨਦਾਨ ਕੈਂਪ ਲੱਗਾ
ਬੰਗਾ 24 ਅਗਸਤ - ਰੋਟਰੀ ਕਲੱਬ ਬੰਗਾ ਅਤੇ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਸਾਂਝੇ ਤੌਰ 'ਤੇ ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 85ਵੀਂ ਬਰਸੀ ਨੂੰ ਸਮਰਪਿਤ ਸਵੈ ਇਛੱਤ ਖੂਨਦਾਨ ਕੈਂਪ ਗੁਰਦੁਆਰਾ ਸਰੋਵਰ ਸਾਹਿਬ ਵਿਖੇ  ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਅਤੇ ਇਸ ਮੌਕੇ 25 ਖੂਨਦਾਨੀਆਂ ਨੇ ਖੂਨਦਾਨ ਕੀਤਾ।  ਇਸ ਕੈਂਪ ਦੀ ਸਫ਼ਲਤਾ ਲਈ  ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਸਮੂਹ ਰੋਟਰੀ ਕਲੱਬ ਮੈਂਬਰਾਂ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਬੰਧਕਾਂ ਦਾ ਅਤੇ ਸਮੂਹ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਮਨੁੱਖਤਾ ਦੇ ਭਲੇ ਅਤੇ ਕੀਮਤੀ ਜਾਨਾਂ ਬਚਾਉਣ ਲਈ ਖੂਨ ਦਾਨ ਦੀ ਲਹਿਰ ਪ੍ਰਤੀ ਸਮਾਜ ਨੂੰ ਜਾਗੁਰਕਤਾ ਕਰਨ ਲਈ ਰੋਟਰੀ ਕਲੱਬ ਬੰਗਾ ਵੱਲੋਂ ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਕਿਉਂਕਿ ਖੂਨ ਦਾਨ ਕਰਨਾ ਸਮਾਜ ਦੀ ਸੱਚੀ ਸੇਵਾ ਹੈ, ਇਸ ਲਈ ਹਰ ਸਿਹਤਮੰਦ ਮਨੁੱਖ ਨੂੰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਇਕਬਾਲ ਸਿੰਘ ਬਾਜਵਾ 79ਵੀਂ ਵਾਰ ਖੂਨਦਾਨ ਕਰਕੇ ਸਮੂਹ ਖੂਨਦਾਨੀਆਂ ਲਈ ਪ੍ਰਰੇਣਾ ਸਰੋਤ ਬਣੇ । ਇਸ ਮੌਕੇ ਖੂਨਦਾਨੀਆਂ ਦੀ ਸੇਵਾ ਸੰਭਾਲ ਲਈ ਸ਼ਰਨਜੀਤ ਸਿੰਘ ਮੀਤ ਪ੍ਰਧਾਨ, ਰਾਜ ਬਾਜਾੜ ਸਾਬਕਾ ਪ੍ਰਧਾਨ, ਮਨਧੀਰ ਸਿੰਘ ਚੱਠਾ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਪਰਮਜੀਤ ਸਿੰਘ ਭੋਗਲ,  ਗੁਰਿੰਦਰ ਸਿੰਘ ਲਾਡੀ, ਐਡਵੋਕੇਟ ਅਨਿਲ ਕਟਾਰੀਆ, ਇੰਦਰਜੀਤ ਸਿੰਘ, ਵਿਜੈ ਗੁਣਾਚੌਰ, ਡਾ. ਰਾਹੁਲ ਗੋਇਲ ਬੀ ਟੀ ਉ, ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰਦੁਆਰਾ ਸਰੋਵਰ ਸਾਹਿਬ ਵਿਖੇ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ  ਪ੍ਰਵੀਨ ਕੁਮਾਰ ਪ੍ਰਧਾਨ ਅਤੇ ਪਤਵੰਤੇ ਸੱਜਣ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਦੁਆਰਾ ਮਲਟੀ ਆਰਗਨ ਫੇਲੀਅਰ ਮਰੀਜ਼ ਦਾ ਸਫ਼ਲ ਇਲਾਜ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਦੁਆਰਾ ਮਲਟੀ ਆਰਗਨ ਫੇਲੀਅਰ ਮਰੀਜ਼ ਦਾ ਸਫ਼ਲ ਇਲਾਜ
ਬੰਗਾ 22 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਮਲਟੀ ਆਰਗਨ ਡਿਸਟਰੈੱਸ ਸਿੰਡਰੋਮ (ਇਨਫੈਕਸ਼ਨ ਤੇ ਹੋਰ ਕਾਰਨਾਂ ਕਰਕੇ ਸਰੀਰ ਦੇ ਅੰਦਰੂਨੀ ਅੰਗਾਂ ਦਾ ਕੰਮ ਕਰਨਾ ਬੰਦ ਹੋਣਾ) ਦੀ ਗੰਭੀਰ ਬਿਮਾਰੀ ਕਰਕੇ ਫੇਫੜਿਆਂ ਵਿੱਚ ਸੋਜਿਸ਼ ਦੇ ਕਾਰਨ,  ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ,  ਦਿਲ ਦੀ ਕਾਰਜ ਪ੍ਰਣਾਲੀ 'ਤੇ ਪਏ ਬੁਰੇ ਪ੍ਰਭਾਵਾਂ, ਜਿਗਰ ਦੀ ਸੋਜਿਸ਼  ਅਤੇ ਪੀਲੀਆ ਨਾਲ ਪੀੜ੍ਹਤ ਮਰੀਜ਼ ਸੋਨੀਆ ਉਮਰ 44 ਸਾਲ ਦੀ ਜਾਨ 8 ਦਿਨ ਆਈ.ਸੀ.ਯੂ. ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਬਚਾਏ ਜਾਣ ਦਾ ਸਮਾਚਾਰ ਹੈ।  ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਨੂੰ ਅਤਿ ਗੰਭੀਰ ਹਾਲਤ  ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ। ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਗੁਰਦਿਆਂ ਨੇ ਵੀ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ। ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਦਾ ਬਲੱਡ ਪੈ੍ਸ਼ਰ ਕਾਫੀ ਘੱਟ ਸੀ ਜਿਸ ਕਾਰਨ ਮਰੀਜ਼ ਦੀ ਜਾਨ ਨੂੰ ਖਤਰਾ ਸੀ। ਖੂਨ ਦੇ ਟੈਸਟਾਂ ਵਿੱਚ ਪਲੇਟਲੈਟਸ ਸੈੱਲ ਸਿਰਫ 36 ਹਜ਼ਾਰ ਸਨ , ਜਿਸ ਲਈ ਦੋ ਯੂਨਿਟ ਪਲੇਟਲੈਟਸ ਅਤੇ ਇੱਕ ਯੂਨਿਟ ਖੂਨ ਚੜਾਇਆ ਗਿਆ। ਇਸ ਦੇ ਨਾਲ ਹੋਰ ਵੀ ਸਹਾਇਕ ਦਵਾਈਆਂ ਅਤੇ ਵੈਂਟੀਲੇਟਰ ਦੀ ਮਦਦ ਲਈ ਗਈ ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਆਇਆ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਦਾ ਪਹਿਲੇ ਅੱਠ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ  ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁਲ ਤੰਦਰੁਸਤ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ  ਮਰੀਜ਼ ਸੋਨੀਆ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ। ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਐਚ.ਡੀ.ਯੂ. ਵਾਰਡ ਵਿਖੇ ਤੰਦਰੁਸਤ ਹੋਏ ਮਰੀਜ਼ ਸੋਨੀਆ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲੱਗਾ, 176 ਮਰੀਜਾਂ ਨੇ ਕਰਵਾਇਆ ਮੁਫਤ ਚੈੱਕਅੱਪ

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲੱਗਾ, 176 ਮਰੀਜਾਂ ਨੇ ਕਰਵਾਇਆ ਮੁਫਤ ਚੈੱਕਅੱਪ
ਬੰਗਾ  19 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ  ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ । ਜਿਸ ਦਾ 176 ਮਰੀਜ਼ਾਂ ਨੇ ਆਪਣੀ ਮੁਫਤ ਜਾਂਚ ਕਰਵਾਕੇ ਅਤੇ ਮੁਫਤ ਦਵਾਈਆਂ ਪ੍ਰਾਪਤ ਕਰਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਲਗਾਇਆ ਗਿਆ ਹੈ। ਜਿਸ ਵਿਚ ਹਸਪਤਾਲ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਕੈਂਪ ਦੌਰਾਨ 176 ਦੇ ਕਰੀਬ ਮਰੀਜ਼ਾਂ ਦੀ ਮੁਫਤ ਜਾਂਚ ਕਰਕੇ  ਉਹਨਾਂ ਨੂੰ ਮੁਫਤ ਦਵਾਈ ਦਿੱਤੀ । ਸ. ਢਾਹਾਂ ਨੇ ‍ਕਿਹਾ ਕਿ ਭਵਿੱਖ ਵਿੱਚ ਇਲਾਕੇ ਦੀ ਲੋੜ ਨੂੰ ਮੁੱਖ ਰੱਖਦਿਆਂ ਹੋਇਆਂ ਹੋਰ ਵੀ ਵੱਡੇ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਏ ਜਾਣਗੇ । ਇਸ ਮੌਕੇ ਡਾ. ਕਰਨ ਛਾਬੜਾ ਨੇ ਚੈਕਅੱਪ ਕਰਵਾਉਣ ਆਏ ਮਰੀਜ਼ਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹਨਾਂ ਨੂੰ ਤੰਦਰੁਸਤ ਰਹਿਣ ਲਈ ਆਪਣੇ ਖਾਣ-ਪੀਣ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ ਅਤੇ ਚਮੜੀ ਰੋਗਾਂ ਤੋਂ ਬਚਣ ਲਈ ਹਰ ਪ੍ਰਕਾਰ ਦੇ ਜੰਕ ਫੂਡ ਤੋਂ ਪ੍ਰਹੇਜ਼ ਕਰਨ ਦੀ ਲੋੜ ਹੈ । ਧੁੱਪ ਵਿਚ ਜਾਣ ਸਮੇਂ ਸਾਵਧਾਨੀ ਵਰਤਣ ਦੀ ਲੋੜ ਹੈ । ਉਹਨਾਂ ਨੇ ਮਰੀਜ਼ਾਂ ਦੀ ਮੁਫਤ ਜਾਂਚ ਕਰਨ ਮੌਕੇ ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਣ ਦੇ ਅਹਿਮ ਨੁਕਤੇ ਸਾਂਝੇ ਕੀਤੇ । ਕੈਂਪ 'ਚ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਡਾ. ਕੁਲਦੀਪ ਸਿੰਘ, ਮੈਡਮ ਜੋਤੀ ਭਾਟੀਆ, ਮੈਡਮ ਪਵਨਦੀਪ ਕੌਰ,  ਸ. ਰਣਜੀਤ ਸਿੰਘ ਮਾਨ, ਸ੍ਰੀ ਕਰਨ ਸਰਗੰਲ, ਸ੍ਰੀ ਵਿਸ਼ਾਲ ਚੌਧਰੀ, ਸ੍ਰੀ ਰਾਹੁਲ ਵਰਮਾ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਮੌਜੂਦ ਸੀ ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਮੁਫਤ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਡਾ. ਕਰਨ ਛਾਬੜਾ ਮਰੀਜ਼ਾਂ ਦੀ ਜਾਂਚ ਕਰਨ ਮੌਕੇ 

Fwd: REPEAT-Punjabi and Hindi Press Note----ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

-ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ
- ਕਿਹਾ, ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ  
-ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
ਹੁਸ਼ਿਆਰਪੁਰ, 15 ਅਗਸਤ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
  ਇਸ ਦੌਰਾਨ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ,  ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।  
ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ 'ਤੇ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। ਇਨ੍ਹਾਂ ਵਿਚ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫ਼ਤ ਬਿਜਲੀ, ਈਜੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫ਼ਾਈ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨੱਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਅਜਿਹੇ ਫੈਸਲੇ ਹਨ ਜਿਨ੍ਹਾਂ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਪੰਜਾਬ ਦੇ ਸਿੱਖਿਆ ਦੇ ਖੇਤਰ 'ਚ ਪਹਿਲੇ ਨੰਬਰ 'ਤੇ ਆਉਣ, ਬੇਰੁਜਗਾਰਾਂ ਨੂੰ 55 ਹਜ਼ਾਰ ਤੋਂ ਨੌਕਰੀਆਂ, ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ, ਜਿਸ ਤਹਿਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦੇ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ 1 ਕਰੋੜ ਰੁਪਏ ਐਕਸਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੇ 30 ਪਰਿਵਾਰਾਂ ਨੂੰ ਇਹ ਗਰਾਂਟ ਦਿੱਤੀ ਗਈ ਹੈ।
  ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੈਨਿਕ ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਥੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੰਪਿਊਟਰ ਕੋਰਸਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਉਸਾਰੇ ਗਏ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਥਾਣਾ ਅਤੇ ਚੌਹਾਲ ਡੈਮ ਵਿਖੇ ਵਿਕਸਤ ਕੀਤੇ ਗਏ ਈਕੋ ਟੂਰਿਜ਼ਮ ਪ੍ਰੋਜੈਕਟ ਤੋਂ ਇਲਾਵਾ ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬੋਰਟਰੀ ਅਤੇ ਡਿਜੀਟਲ ਲਾਇਬ੍ਰੇਰੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।  
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਡਾਇਰੈਕਟਰ ਟੂਰਿਜ਼ਮ ਡਾ. ਸੰਜੀਵ ਕੁਮਾਰ ਤਿਵਾੜੀ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਚੇਚੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ, ਜ਼ਿਲ੍ਹਾ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ, ਮਹਿਲਾ ਵਿੰਗ ਪ੍ਰਧਾਨ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ, ਐਸ.ਪੀ. ਨਵਨੀਤ ਕੌਰ ਗਿੱਲ, ਐਸ.ਪੀ. ਡਾ. ਮੁਕੇਸ਼, ਜਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ, ਜਨਰਲ ਸਕੱਤਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਪੰਜਾਬੀ ਦੇ ਸਭ ਤੋਂ ਵੱਡੇ 51 ਹਜ਼ਾਰ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ - 2025 ਲਈ ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ ਦੀ ਚੋਣ

*ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ*

*ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ  ਇਨਾਮ  - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ*

*ਪੰਜਾਬੀ ਦੇ ਸਭ ਤੋਂ ਵੱਡੇ 51 ਹਜ਼ਾਰ ਡਾਲਰ ਵਾਲੇ ਢਾਹਾਂ ਸਾਹਿਤ  ਇਨਾਮ - 2025 ਲਈ ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ ਦੀ ਚੋਣ*

ਸਰੀ (ਬੀ.ਸੀ.) / ਬੰਗਾ 15 ਅਗਸਤ : ਕੈਨੇਡਾ ਦੀ ਧਰਤੀ ਤੋਂ ਸਾਲ 2013 ਵਿਚ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ 2025 ਦੇ ਆਖਰੀ ਪੜਾਅ ਵਿਚ ਪੁੱਜੀਆਂ ਤਿੰਨ ਪੁਸਤਕਾਂ ਅਤੇ ਉਹਨਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਰ ਦਿੱਤਾ ਗਿਆ ਹੈ । ਇਸ ਮੌਕੇ ਸ. ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ ਇਨਾਮ ਨੇ ਸੰਬੋਧਨ ਕਰਦੇ ਤਿੰਨ ਫਾਈਨਲਿਸਟਾਂ ਸ੍ਰੀ ਬਲਬੀਰ ਪਰਵਾਨਾ (ਜਲੰਧਰ) ਦੇ ਨਾਵਲ 'ਰੌਲਿਆਂ ਵੇਲੇ', ਸ੍ਰੀ ਮੁਦੱਸਰ ਬਸ਼ੀਰ (ਲਾਹੌਰ) ਦੇ ਨਾਵਲ 'ਗੋਇਲ' ਅਤੇ ਸ੍ਰੀ ਭਗਵੰਤ ਰਸੂਲਪੁਰੀ (ਜਲੰਧਰ) ਦੇ ਕਹਾਣੀ ਸੰਗ੍ਰਹਿ 'ਡਲਿਵਰੀ ਮੈਨ' ਦੇ ਨਾਵਾਂ ਦਾ ਐਲਾਨ ਕੀਤਾ । ਉਹਨਾਂ ਦੱਸਿਆ ਕਿ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਸਰੀ ਵਿਚ 13 ਨਵੰਬਰ 2025 ਨੂੰ ਹੋ ਰਹੇ ਸਨਮਾਨ ਸਮਾਰੋਹ ਵਿਚ ਇਹਨਾਂ ਵਿਚੋਂ ਇੱਕ ਪੁਸਤਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋਵਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਬਹੁਤ ਸਤਿਕਾਰ ਸਹਿਤ ਭੇਟ ਕੀਤਾ ਜਾਵੇਗਾ । ਇਸ ਮੌਕੇ ਜੇਤੂ ਕਿਤਾਬਾਂ ਦੇ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਸਨਮਾਨ ਭੇਟ ਕੀਤਾ ਜਾਵੇਗਾ ।
  ਸ. ਬਰਜਿੰਦਰ ਸਿੰਘ ਢਾਹਾਂ ਨੇ ਗੱਲਬਾਤ ਕਰਦੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਦਾ ਉਦੇਸ਼ ਮਾਂ ਬੋਲੀ ਪੰਜਾਬੀ ਵਿਚ ਰਚੇ ਪੰਜਾਬੀ ਸਾਹਿਤ ਦਾ ਵਿਸ਼ਵ ਪੱਧਰ 'ਤੇ ਪ੍ਰਚਾਰ ਅਤੇ ਪਸਾਰ ਕਰਨਾ, ਪੰਜਾਬੀ ਗਲਪ ਦੀਆਂ ਨਵੀਆਂ ਉੱਤਮ ਰਚਨਾਵਾਂ ਲਈ ਪੰਜਾਬੀ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਂਸਲਾ ਅਫ਼ਜ਼ਾਈ ਕਰਨੀ ਅਤੇ ਸਰਹੱਦੋਂ ਪਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ । ਇਸ ਦੇ ਇਨਾਮ ਦੇ ਜੇਤੂ ਜਿੱਥੇ ਪੰਜਾਬੀ ਸਾਹਿਤ ਜਗਤ ਦੇ ਉੱਚ ਕੋਟੀ ਦੇ ਨਾਵਲਕਾਰ ਅਤੇ ਕਹਾਣੀਕਾਰ ਹਨ, ਉੱਥੇ ਉਹਨਾਂ ਦੀਆਂ ਪੁਸਤਕਾਂ ਦੇ ਵਿਸ਼ੇ ਪੰਜਾਬੀ ਸਾਹਿਤ ਜਗਤ ਨੂੰ ਇਕ ਵਿੱਲਖਣ ਸੁਨੇਹਾ ਦਿੰਦੀਆਂ ਹਨ । ਸ. ਢਾਹਾਂ ਨੇ ਦੱਸਿਆ ਕਿ ਜਿਊਰੀ ਨੂੰ ਇਸ ਸਾਲ ਇਨਾਮ ਲਈ ਕੈਨੇਡਾ, ਭਾਰਤ, ਪਾਕਿਸਤਾਨ, ਆਸਟ੍ਰੇਲੀਆ, ਅਮਰੀਕਾ ਅਤੇ ਯੂ.ਕੇ. ਤੋਂ 55 ਪੁਸਤਕਾਂ ਪ੍ਰਾਪਤ ਹੋਈਆਂ । ਸ. ਢਾਹਾਂ ਨੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਕੇ ਗੁਰਮੁਖੀ ਅਤੇ ਸ਼ਾਹਮੁਖੀ ਦੋਵਾਂ ਲਿਪੀਆਂ ਵਿੱਚ ਪੰਜਾਬੀ ਸਾਹਿਤ ਦੇ ਸਥਾਪਿਤ ਅਤੇ ਨਵੇਂ ਲੇਖਕਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ ਤੇ ਦੋਵਾਂ ਪੰਜਾਬਾਂ ਵਿਚ ਸਾਂਝਾਂ ਦਾ ਪੁਲ ਬਣ ਰਿਹਾ ਹੈ । ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ 13 ਨਵੰਬਰ ਨੂੰ ਹੋ ਰਹੇ ਸਨਮਾਨ ਸਮਾਰੋਹ ਵਿੱਚ ਪ੍ਰਸਿੱਧ ਕੈਨੇਡੀਅਨ ਨਾਵਲਕਾਰ ਗੁਰਜਿੰਦਰ ਬਸਰਾਨ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ ਅਤੇ ਇਸ ਮੌਕੇ ਕਲਾਕਾਰਾਂ ਵੱਲੋਂ ਸ਼ਾਨਦਾਰ ਸੰਗੀਤਕ ਪੇਸ਼ਕਾਰੀਆਂ ਵੀ ਹੋਣਗੀਆਂ ।
     ਢਾਹਾਂ ਇਨਾਮ ਸਲਾਹਕਾਰ ਕਮੇਟੀ ਦੇ ਚੇਅਰਮੈਨ ਸ੍ਰੀ ਬਲਬੀਰ ਮਾਧੋਪੁਰੀ ਨੇ ਕਿਹਾ ਕਿ ਜਿਊਰੀ ਵੱਲੋਂ ਇਨਾਮਾਂ ਲਈ ਪ੍ਰਾਪਤ ਅਰਜ਼ੀਆਂ ਵਿੱਚੋਂ ਤਿੰਨ ਫਾਈਨਲਿਸਟਾਂ ਦੀ ਚੋਣ ਬਹੁਤ ਹੀ ਯੋਗ ਤੇ ਨਿਰਪੱਖ ਢੰਗ ਨਾਲ ਕੀਤੀ ਗਈ ਹੈ । ਸਨਮਾਨਿਤ ਪੁਸਤਕਾਂ ਦਾ ਐਲਾਨ ਕਰਨ ਮੌਕੇ ਹੋਏ ਸਮਾਗਮ ਦੇ ਮੁੱਖ ਮਹਿਮਾਨ ਕੈਨੇਡੀਅਨ ਸੈਨੇਟਰ ਬਲਤੇਜ ਸਿੰਘ ਢਿੱਲੋਂ ਸਨ । ਇਸ ਮੌਕੇ ਪ੍ਰਸਿੱਧ ਨਾਵਲਕਾਰ ਸ. ਜਰਨੈਲ ਸਿੰਘ ਸੇਖਾ, ਸ਼ਾਇਰ ਸ੍ਰੀ ਮੋਹਨ ਗਿੱਲ, ਸ੍ਰੀ ਅਜਮੇਰ ਰੋਡੇ, ਸ੍ਰੀ ਸਾਧੂ ਬਿਨਿੰਗ ਤੋਂ ਇਲਾਵਾ ਅਨੇਕਾਂ ਸਾਹਿਤ ਪ੍ਰੇਮੀ ਵੀ ਹਾਜ਼ਰ ਸਨ ।
          ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਕੈਨੇਡਾ ਵਿਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਦੁਆਰਾ ਦਿੱਤਾ ਜਾਂਦਾ ਹੈ ਅਤੇ ਜੋ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਡਿਪਾਰਟਮੈਂਟ ਆਫ ਏਸ਼ੀਅਨ ਸਟੱਡੀਜ਼ ਦੇ ਸਹਿਯੋਗ ਨਾਲ ਬਣਾਇਆ ਗਿਆ ਸੀ। ਇਸ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਤੇ ਉਹਨਾਂ ਸੁਪਤਨੀ ਬੀਬੀ ਰੀਟਾ ਢਾਹਾਂ ਹਨ । ਦੱਖਣ ਏਸ਼ਿਆਈ ਭਾਸ਼ਾਵਾਂ ਵਿੱਚੋਂ ਢਾਹਾਂ ਸਾਹਿਤ ਇਨਾਮ ਪੰਜਾਬੀ ਭਾਸ਼ਾ ਦੀ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਦੀਆਂ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਇਨਾਮ ਹੈ, ਜੋ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਖੇ ਸਾਲ 2013 ਵਿਚ ਸਥਾਪਿਤ ਕੀਤਾ ਗਿਆ ਸੀ, ਜਿੱਥੇ ਪੰਜਾਬੀ ਲੋਕਾਂ ਦਾ, ਪੰਜਾਬੀ ਭਾਸ਼ਾ ਦਾ ਅਤੇ ਪੰਜਾਬੀ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਹੁਣ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰ ਦਾ ਪ੍ਰਮੁੱਖ ਹਿੱਸਾ ਹੈ ।
ਫੋਟੋ ਕੈਪਸ਼ਨ : ਸਾਲ 2025 ਦੇ ਢਾਹਾਂ ਸਾਹਿਤ ਇਨਾਮ ਲਈ ਚੁਣੇ ਗਏ ਤਿੰਨ ਲੇਖਕਾਂ ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਅਤੇ ਉਹਨਾਂ ਪੁਸਤਕਾਂ ਦੀ ਤਸਵੀਰ

Resend :- ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  
ਬੰਗਾ 14 ਅਗਸਤ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਗਗਨਦੀਪ ਸਿੰਘ ਕੀਰਤਨੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਸਮਾਗਮ ਦੌਰਾਨ ਕਥਾਵਾਚਕ ਗਿਆਨੀ ਅੰਮ੍ਰਿਤਪਾਲ ਸਿੰਘ ਸਰਲੀ ਧਰਮ ਪ੍ਰਚਾਰ ਕਮੇਟੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਹਨਾਂ ਦੇ ਪਰਿਵਾਰ, ਗੁਰ ਇਤਿਹਾਸ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਉਹਨਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ 2025 ਵਿਚ ਹੋ ਰਹੇ ਕੌਮੀ ਸ਼ਹੀਦੀ ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਨੂੰ ਜਾਗਰੁਕ ਕਰਨ ਹਿੱਤ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾ ਰਹੀ ਹੈ  ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ ਗੁਰਸਿੱਖਾਂ ਨਾਲ ਆਪਣੇ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਲਈ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਦੁੱਤੀ ਮਿਸਾਲ ਹੈ । ਉਹਨਾਂ ਨੇ ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਸੰਗਤਾਂ ਦਾ ਗੁਰਮਤਿ ਸਮਾਗਮ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । 
         ਢਾਹਾਂ ਕਲੇਰਾਂ ਵਿਖੇ ਹੋਏ ਇਸ ਗੁਰਮਤਿ ਸਮਾਗਮ ਵਿਚ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਨਰਿੰਦਰ ਸਿੰਘ ਢਾਹਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂੰਨੀ, ਰਣਜੀਤ ਸਿੰਘ ਮਾਨ, ਗੁਰਮੁੱਖ ਸਿੰਘ ਮੱਲੂਪੋਤਾ, ਡੋਗਰ ਰਾਮ ਮਜਾਰੀ, ਸੁਖਪ੍ਰੀਤ ਸਿੰਘ ਚਾਹਲ ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ।
ਫੋਟੋ ਕੈਪਸ਼ਨ :- ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਸਵੀਰਾਂ 

ਢਾਹਾਂ ਕਲੇਰਾਂ ਵਿਖੇ ਗੁਰੂ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਢਾਹਾਂ ਕਲੇਰਾਂ ਵਿਖੇ ਗੁਰੂ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ  
ਬੰਗਾ 14 ਅਗਸਤ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਗਗਨਦੀਪ ਸਿੰਘ ਕੀਰਤਨੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਸਮਾਗਮ ਦੌਰਾਨ ਕਥਾਵਾਚਕ ਗਿਆਨੀ ਅੰਮ੍ਰਿਤਪਾਲ ਸਿੰਘ ਸਰਲੀ ਧਰਮ ਪ੍ਰਚਾਰ ਕਮੇਟੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਹਨਾਂ ਦੇ ਪਰਿਵਾਰ, ਗੁਰ ਇਤਿਹਾਸ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਉਹਨਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ 2025 ਵਿਚ ਹੋ ਰਹੇ ਕੌਮੀ ਸ਼ਹੀਦੀ ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਨੂੰ ਜਾਗਰੁਕ ਕਰਨ ਹਿੱਤ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾ ਰਹੀ ਹੈ  ।  ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ ਗੁਰਸਿੱਖਾਂ ਨਾਲ ਆਪਣੇ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਲਈ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਦੁੱਤੀ ਮਿਸਾਲ ਹੈ । ਉਹਨਾਂ ਨੇ ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਸੰਗਤਾਂ ਦਾ ਗੁਰਮਤਿ ਸਮਾਗਮ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
  ਢਾਹਾਂ ਕਲੇਰਾਂ ਵਿਖੇ ਹੋਏ ਇਸ ਗੁਰਮਤਿ ਸਮਾਗਮ ਵਿਚ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਨਰਿੰਦਰ ਸਿੰਘ ਢਾਹਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂੰਨੀ, ਰਣਜੀਤ ਸਿੰਘ ਮਾਨ, ਗੁਰਮੁੱਖ ਸਿੰਘ ਮੱਲੂਪੋਤਾ, ਡੋਗਰ ਰਾਮ ਮਜਾਰੀ, ਸੁਖਪ੍ਰੀਤ ਸਿੰਘ ਚਾਹਲ ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ।
ਫੋਟੋ ਕੈਪਸ਼ਨ :- ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ  350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਸਵੀਰਾਂ  

23 ਜ਼ਿਲ੍ਹਿਆਂ 'ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ - ਹਰਭਜਨ ਸਿੰਘ ਈ.ਟੀ.ਓ.


-ਪੰਜਾਬ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸਭ ਤੋਂ ਵੱਧ ਅਸਥਾਨ ਪਟਿਆਲਾ 'ਚ ਸਥਿਤ - ਤਰੁਨਪ੍ਰੀਤ ਸਿੰਘ ਸੌਂਦ

-ਪਟਿਆਲਾ ਜ਼ਿਲ੍ਹੇ ਦੇ ਅਸਥਾਨਾਂ ਨੂੰ ਵਿਕਸਤ ਕਰਨ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ

-350 ਸਾਲਾ ਸ਼ਤਾਬਦੀ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਦਾ ਸੁਨਹਿਰੀ ਮੌਕਾ-ਸੌਂਦ

-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਉਲੀਕੇ ਜਾਣ ਵਾਲ਼ੇ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਪੁੱਜੇ ਕੈਬਨਿਟ ਮੰਤਰੀ

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਲੈ ਰਹੇ ਹਨ ਸਾਰੀਆਂ ਤਿਆਰੀਆਂ ਦਾ ਜਾਇਜ਼ਾ

-ਗੁਰੂ ਸਾਹਿਬ ਦੀ ਕੁਰਬਾਨੀ ਨੂੰ ਅਕੀਦਤ ਭੇਟ ਕਰਨ ਲਈ 20 ਨਵੰਬਰ ਨੂੰ ਪਟਿਆਲਾ ਪੁੱਜੇਗੀ ਧਾਰਮਿਕ ਯਾਤਰਾ

-ਗੁਰੂ ਸਾਹਿਬ ਦੀ ਸ਼ਹਾਦਤ ਦਾ ਦਿਹਾੜਾ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ - ਦੀਪਕ ਬਾਲੀ

ਪਟਿਆਲਾ, 4 ਅਗਸਤ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਕਰ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕ ਕੀਤੀ।

ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਹਦਾਇਤਾਂ ਜਾਰੀ ਕੀਤੀਆਂ।ਮੀਟਿੰਗ ਬਾਅਦ ਕੈਬਨਿਟ ਮੰਤਰੀ ਸ੍ਰੀ ਗੁਰੂ ਤੇਗ ਬਹਾਦਰਾ ਸਾਹਿਬ ਦੇ ਪਵਿੱਤਰ ਅਸਥਾਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਅਰਦਾਸ ਕੀਤੀ ਅਤੇ ਸਮੂਹ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ-ਹੁਮਾ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।

                   ਇਸ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਪੰਜਾਬ 'ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ 'ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ, ਜਿਨ੍ਹਾਂ ਦੇ ਚਹੁੰਪੱਖੀ ਵਿਕਾਸ ਲਈ 70 ਕਰੋੜ ਰੁਪਏ ਦੇ ਪ੍ਰਾਜੈਕਟ ਉਲੀਕੇ ਗਏ ਹਨ। ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸੈਰ ਸਪਾਟਾ ਵਿਭਾਗ ਦੇ ਸਕੱਤਰ ਅਭਿਨਵ ਤ੍ਰਿਖਾ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਬੀਰ ਸਿੰਘ ਜੱਸੀ ਸੋਹੀਆਂ ਵਾਲਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।

                   ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀ ਮਿਲਦੀ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।

                   ਉਨ੍ਹਾਂ ਦੱਸਿਆ ਕਿ ਇਹ ਦਿਹਾੜਾ 19 ਨਵੰਬਰ ਤੋਂ 25 ਨਵੰਬਰ ਤੱਕ 6 ਦਿਨ ਰਾਜ ਪੱਧਰੀ ਸਮਾਗਮ ਕਰਵਾ ਕੇ ਰਾਜ ਸਰਕਾਰ ਵੱਲੋਂ ਇੱਕ ਨਿਮਾਣੇ ਸੇਵਕ ਵਜੋਂ ਪੂਰੀ ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਮੁਤਾਬਕ ਮਨਾਇਆ ਜਾਵੇਗਾ। ਇਸ ਲਈ ਸਮੁੱਚੇ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਇੱਕ ਸ਼ਰਧਾਲੂ ਦੀ ਤਰ੍ਹਾਂ ਨਿਭਾਉਣ ਕਿਉਂਕਿ ਸਾਡੇ ਲਈ ਇਹ ਬਹੁਤ ਭਾਗਾਂ ਵਾਲਾ ਸੁਨਹਿਰੀ ਮੌਕਾ ਹੈ ਜਦੋਂ ਅਸੀਂ 350 ਸਾਲਾ ਸ਼ਤਾਬਦੀ ਸਮਾਗਮ ਮਨਾ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਤੇ ਧਾਰਮਿਕ ਵਿਰਾਸਤ ਨੂੰ ਸਨਮਾਨ ਦੇਣ ਜਾ ਰਹੇ ਹਾਂ।

                   ਇਸ ਮੌਕੇ ਸਲਾਹਕਾਰ ਦੀਪਕ ਬਾਲੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰੋਗਰਾਮਾਂ ਦੌਰਾਨ ਇੱਕ ਸੇਵਾਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਦਿਹਾੜਾ ਸਾਡੇ ਲਈ ਸੇਵਾ ਤੇ ਸ਼ਰਧਾ ਦਾ ਮਹਾਂ-ਸੰਗਮ ਦਾ ਮੌਕਾ ਹੈ, ਇਸ ਲਈ ਆਉ ਸਾਰੇ ਰਲਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨਾਲ ਜੋੜਨ ਲਈ ਇਸ ਮੌਕੇ ਵਿਸ਼ੇਸ਼ ਇਕ ਪੁਲ ਦਾ ਕੰਮ ਕਰਕੇ ਆਪਣਾ ਯੋਗਦਾਨ ਪਾਈਏ। 

ਦੀਪਕ ਬਾਲੀ ਨੇ ਦੱਸਿਆ ਕਿ ਇਤਿਹਾਸਕ ਹਵਾਲਿਆ ਮੁਤਾਬਕ ਪਟਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 3 ਮਹੀਨਿਆਂ ਤੋਂ ਵਧੇਰੇ ਸਮਾਂ ਬਿਤਾਇਆ ਹੈ, ਇਸ ਲਈ ਪਟਿਆਲਾ ਇੱਕ ਗੁਰੂ ਸਾਹਿਬ ਤੋਂ ਵਰੋਸਾਇਆ ਸ਼ਹਿਰ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਨੂੰ ਇਕੱਲੇ ਸਿੱਖ ਹੀ ਨਹੀਂ ਬਲਕਿ ਹਰ ਪੰਜਾਬ ਵਾਸੀ ਤੇ ਕੁਲ ਦੁਨੀਆਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀਓ. ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ 'ਤੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਸ ਮੌਕੇ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜਿਨਾਂ ਵਿੱਚ ਗੁਰਦਾਸਪੁਰ ਤੋਂ ਮਾਝਾ, ਦੁਆਬਾ ਤੋਂ ਯਾਤਰਾ ਸਮੇਤ ਮਾਲਵਾ ਤੋਂ ਦੋ ਯਾਤਰਾਵਾਂ ਬਠਿੰਡਾ ਅਤੇ ਫਰੀਦਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੀਆਂ ਜੋ ਸੂਬੇ ਦੇ ਲਗਭਗ ਸਾਰੇ ਜਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ। ਜਦਕਿ 20 ਨਵੰਬਰ ਨੂੰ ਬਠਿੰਡਾ ਤੋਂ ਚੱਲਣ ਵਾਲੀ ਮਾਲਵਾ-2 ਯਾਤਰਾ ਰਾਤ ਨੂੰ ਪਟਿਆਲਾ ਵਿਖੇ ਪੁੱਜੇਗੀ ਤੇ ਵਿਸ਼ਰਾਮ ਕਰੇਗੀ।

                   ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਬਾਰੇ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਇਸੇ ਦਿਨ ਵਿਰਾਸਤ ਏ ਖਾਲਸਾ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਸ਼ਾਨੀ ਸ਼ਹਾਦਤ ਨੂੰ ਦਰਸਾਉਦੀ ਡਿਜੀਟਲ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੇ ਰਾਖੇ ਨੋਵੇ ਪਾਤਸ਼ਾਹ ਦੇ ਸ਼ਹੀਦੀ ਸਮਾਗਮਾਂ ਮੌਕੇ ਸਰਵ ਧਰਮ ਸੰਮੇਲਨ ਕਰਵਾਏ ਜਾਣਗੇ, ਜਿਸ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਰੱਖਣ ਵਾਲੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਇੱਕ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ।

                   ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਮੁਹੱਲਾ ਖ਼ਾਲਸਾ ਪ੍ਰਦਰਸ਼ਨੀ ਕੀਤੀ ਜਾਵੇਗੀ। ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵੀ ਦਰਬਾਰ, ਢਾਡੀ, ਕਵੀਸ਼ਰੀ ਪ੍ਰੋਗਰਾਮ ਆਯੋਜਿਤ ਹੋਣਗੇ। ਇਸੇ ਦਿਨ ਪੰਜ ਪਿਆਰਾ ਪਾਰਕ ਵਿਚ 'ਲਾਈਟ ਐਂਡ ਸਾਊਡ ਤੇ ਡਰੋਨ ਸ਼ੋਅ' ਰੋਸ਼ਨੀ ਅਤੇ ਅਵਾਜ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਹ ਸ਼ੋ ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਕਰਵਾਇਆ ਜਾਵੇਗਾ।

                   ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ 25 ਨਵੰਬਰ ਨੂੰ ਸ਼ਾਮ 7 ਵਜੇ ਮਿਸ਼ਾਲ ਏ ਸ਼ਹਾਦਤ ਦੀ ਰੋਸ਼ਨੀ ਵਿੱਚ ਸੂਬੇ ਭਰ ਦੀਆਂ ਸਰਕਾਰੀ ਇਮਾਰਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਰਦੇ ਹੋਏ ਰੁਸ਼ਨਾਇਆ ਜਾਵੇਗਾ, ਇਸ ਦੇ ਲਈ ਸਮੁੱਚੀ ਸੰਗਤ ਨੂੰ ਵੀ ਬੇਨਤੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਰਹਿਣ ਲਈ ਟੈਂਟ ਸਿਟੀ ਅਤੇ ਵੱਖ ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ ਰਿਕਸ਼ਾ ਦੇ ਪ੍ਰਬੰਧ ਹੋਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ 5 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਭਾਈ ਜੈਤਾ ਜੀ ਦੀ ਬਣ ਰਹੀ ਯਾਦਗਰ ਦਾ ਉਦਘਾਟਨ ਦੇ ਨਾਲ ਹੀ ਇਹ ਪ੍ਰੋਗਰਾਮ ਸ਼ੁਰੂ ਹੋ ਜਾਣਗੇ।

                   ਉਨ੍ਹਾਂ ਨੇ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜੀਵਨ ਉੱਤੇ ਅਧਾਰਿਤ ਲਾਈਟ ਐਂਡ ਸਾਊਂਡ (ਹਿੰਦ ਦੀ ਚਾਦਰ)/ ਕਵੀ ਦਰਬਾਰ ਕਰਵਾਏ ਜਾਣਗੇ। ਉੱਥੇ ਹੀ ਪੰਜਾਬ ਸਾਰੇ ਹੀ ਵਿਦਿਅਕ ਸੰਸਥਾਵਾਂ ਵਿੱਚ ਸ਼੍ਰੀ ਗੁਰੂ ਸਾਹਿਬ ਦੀ ਜ਼ਿੰਦਗੀ ਅਤੇ ਸ਼ਹਾਦਤ ਸਬੰਧੀ ਸੈਮੀਨਾਰ ਤੇ ਚਰਚਾ ਪ੍ਰੋਗਰਾਮ ਵੀ ਕਰਵਾਏ ਜਾਣਗੇ।

               ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੇ ਰਹਿਣ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਜਿਵੇਂ ਉਹਨਾਂ ਦੇ ਰਹਿਣ ਲਈ ਟੈਂਟ ਸਿਟੀ, ਸੜਕਾਂ ਦੀ ਮੁਰੰਮਤ, ਇਮਾਰਤਾਂ ਦਾ ਰੰਗ ਰੋਗਨ, ਲਾਈਟਨਿੰਗ ਆਦਿ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਜਿਹਨਾਂ ਵਿੱਚ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਲਾਈਟਨਿੰਗ ਨਾਲ ਪੂਰੀ ਤਰ੍ਹਾਂ ਸਜਾਇਆ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਗੁਰੂ ਸਾਹਿਬ ਦੀ ਪਵਿੱਤਰ ਚਰਨ ਛੋਹ ਅਸਥਾਨਾਂ ਦੇ ਵਿਕਾਸ ਲਈ ਬਣਾਈ ਤਜਵੀਜ ਸਮੇਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਕੈਬਨਿਟ ਮੰਤਰੀਆਂ ਨਾਲ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਏ.ਡੀ.ਸੀਜ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਤੇ ਤੇਜਿੰਦਰ ਮਹਿਤਾ, ਲੋਕ ਸਭਾ ਹਲਕਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਾਰਕੀਟ ਕਮੇਟੀ ਚੇਅਰਮੈਨ ਭਾਦਸੋਂ ਗੁਰਦੀਪ ਸਿੰਘ, ਸ਼ਹਿਰ ਦੇ ਕੌਂਸਲਰ, ਵਪਾਰ ਮੰਡਲ ਤੇ ਦੁਕਾਨਦਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ, ਐਸ.ਡੀ.ਐਮਜ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

-ਵਿਧਾਇਕ ਤੇ ਸਾਬਕਾ ਮੰਤਰੀ ਸ: ਧਾਲੀਵਾਲ ਨੇ ਰਮਦਾਸ ਵਿਖੇ ਜਨਤਾ ਦਰਬਾਰ ਲਗਾ ਕੇ ਪ੍ਰਭਾਵਿਤ ਲੋਕਾਂ ਨੂੰ ਦਰਪੇਸ਼ ਦਿੱਕਤਾਂ ਦਾ ਹੱਲ ਕੀਤਾ-

ਅੰਮ੍ਰਿਤਸਰ/ਅਜਨਾਲਾ/ਰਮਦਾਸ, 4 ਅਗਸਤ()- ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਇਤਿਹਾਸਕ ਤੇ ਸਰਹੱਦੀ  ਨਗਰੀ ਰਮਦਾਸ ਸਮੇਤ ਨੇੜੇ ਤੇੜੇ ਦੇ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸ਼ਨੀ ਸਮੱਸਿਆਵਾਂ ਦਾ ਨਿਆਂ ਦਿਵਾਉਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਨਗਰ ਰਮਦਾਸ ਵਿਖੇ ਜਨਤਾ ਦਰਬਾਰ ਲਗਾਇਆ ਗਿਆਜਿਸ ਦੌਰਾਨ ਵਿਧਾਇਕ ਸ: ਧਾਲੀਵਾਲ ਨੇ ਪੁਲੀਸਸਿਹਤ ਸਿੱਖਿਆਵਿਕਾਸਬਿਜਲੀ ਵਿਭਾਗਸਿੰਚਾਈ ਵਿਭਾਗਆਂਗਣਵਾੜੀ ਕੇਂਦਰਾਂਤੇ ਪੰਚਾਇਤੀ ਰਾਜ ਸਮੇਤ ਅਜਨਾਲਾ ਸਬ ਡਵੀਜਨ ਚੋਂ ਲੰਘਦੇ ਕੌਮਾਂਤਰੀ ਰਾਵੀ ਦਰਿਆ 'ਚ ਸੰਭਾਵੀ ਹੜਾਂ ਬਾਰੇ ਵੀ ਮੁੱਦਾ ਉਠਾਉਣ ਆਦਿ ਵਿਭਾਗਾਂ ਨਾਲ ਜੁੜੀਆਂ ਦਰਜਨਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਪ੍ਰਸ਼ਾਸ਼ਨ ਕੋਲੋਂ ਹੱਲ ਕਰਵਾ ਕੇ ਇਨ੍ਹਾਂ ਦਿੱਕਤਾਂ ਦਾ ਹੱਲ ਕਰਵਾਉਣ ਲਈ ਦੂਰ ਨੇੜੇ ਦਫਤਰਾਂ 'ਚ ਜਾਣ ਸਮੇਂ ਹੁੰਦੀ ਖੱਜ਼ਲ ਖਰਾਬੀ ਤੋਂ ਵੱਡੀ ਰਾਹਤ ਦਿਵਾਈ। ਜਨਤਾ ਦਰਬਾਰ  ਨੂੰ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਲੋਕ ਸੇਵਾ ਹੀ ਮਾਨਵਤਾ ਦੀ ਉਤਮ ਸੇਵਾ ਹੈ ਅਤੇ ਮਾਨਵਤਾ ਦੀ ਸੇਵਾ 'ਚੋਂ ਹੀ ਰੱਬ ਦੀ ਸੇਵਾ ਨਜ਼ਰ ਆਉਂਦੀ ਹੈਜਿਸ ਦੇ ਮੱਦੇਨਜ਼ਰ ਉਨ੍ਹਾਂ ਸਮੇਤ ਉਨ੍ਹਾਂ ਦਾ ਪਰਿਵਾਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਲੋਕਾਂ ਦੀ ਸੇਵਾ ਲਈ 24 ਘੰਟੇ ਦਰਵਾਜੇ ਖੁਲ੍ਹੇ ਹਨ। ਉਨ੍ਹਾਂ ਨੇ ਹਲਕੇ ਚ ਆਂਗਣਵਾੜੀ ਕੇਂਦਰਾਂ 'ਚ ਮੁਲਾਜਮਾਂ ਦੀ ਘਾਟ ਬਾਰੇ ਉੱਠੇ ਮੱਸਲੇ ਦੇ ਜੁਆਬ 'ਚ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਅਗਲੇ ਮਹੀਨੇ 30 ਸਤੰਬਰ ਤੱਕ 5 ਹਜਾਰ ਤੋਂ ਵੱਧ ਆਗਣਵਾੜੀ ਵਰਕਰ ਤੇ ਸਹਾਇਕਾਂ ਦੀ ਮੈਰਿਟ ਦੇ ਅਧਾਰ ਤੇ ਭਰਤੀ ਕਰਨ ਜਾ ਰਹੀ ਹੈ ਜਿਸ ਬਾਰੇ ਬਕਾਇਦਾ ਇਸੇ ਮਹੀਨੇ 22 ਅਗਸਤ ਨੂੰ ਨਵੀਂ ਭਰਤੀ ਲਈ ਮੀਡੀਆ 'ਚ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਅਤੇ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਲਈ ਨੌਕਰੀ ਲੈਣ ਦੇ ਇੱਛੁਕ ਉਮੀਦਵਾਰਾਂ ਨੂੰ ਵਿਭਾਗੀ ਪਤੇ ਤੇ ਆਪਣੀਆਂ ਅਰਜੀਆਂ 22 ਸਤੰਬਰ ਤੱਕ ਪੁੱਜਦੀਆਂ ਕਰਨੀਆਂ ਹੋਣਗੀਆਂ। ਸਾਬਕਾ ਮੰਤਰੀ ਤੇ ਵਿਧਾਇਕ ਸ: ਧਾਲੀਵਾਲ ਨੇ ਸਿੱਖਾਂ ਦੇ 3 ਗੁਰੂਆਂ ਸ੍ਰੀ ਗੁਰੂ ਨਾਨਕ ਦੇਵ ਜੀਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਮੇਤ ਬ੍ਰਹਮ ਗਿਆਨੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ  ਜੀ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਰਮਦਾਸ ਦੇ ਵਿਕਾਸ ਪੱਖੋਂ ਸੁੰਦਰੀਕਰਨ ਦੀ ਜਾਣਕਾਰੀ ਦਿੰਦਿਆਂ ਪ੍ਰਗਟਾਵਾ ਕੀਤਾ ਕਿ ਰਮਦਾਸ ਵਿਖੇ 2.75 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਾਹਰੀ ਗੇਟ ਬਣਾਉਣ ਲਈ ਬਕਾਇਦਾ ਰਕਮ ਜਾਰੀ ਹੋ ਗਈ ਹੈ। ਜਦੋਂਕਿ ਅਜ਼ਾਦੀ ਪਿੱਛੋਂ ਸਾਬਕਾ ਸਰਕਾਰਾਂ ਦੇ ਥਪੇੜੇ ਝਲਦਾ ਆ ਰਿਹਾ ਖਸਤਾ ਹਾਲਤ ਰੇਲਵੇ ਪਲੇਟਫਾਰਮ ਦੀ ਨਵ ਉਸਾਰੀ ਅਤੇ ਇਸ ਰੇਲਵੇ ਸਟੇਸ਼ਨ ਦਾ ਨਾਮ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਂ ਤੇ ਰੱਖਣ ਲਈ ਪ੍ਰਵਾਨਗੀਆਂ ਲਈਆਂ ਹਨ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਰਮਦਾਸ ਸ਼ਹਿਰੀ ਦੇ ਕੌਂਸਲਰ ਇਲਾਕੇ ਦੇ ਪੰਚ ਸਰਪੰਚ ਤੇ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।

ਗੁਰਦਿਆਂ ਦੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

*ਗੁਰਦਿਆਂ ਦੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦਾ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ*

*ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਪੈਸ਼ਲਿਸਟ ਡਾ. ਵਿਵੇਕ ਗੁੰਬਰ ਦੁਆਰਾ ਕੀਤੇ ਇਲਾਜ ਨੇ 55 ਸਾਲਾ ਔਰਤ ਦੀ ਜਾਨ ਬਚਾਈ*
ਬੰਗਾ 4 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਗੁਰਦਿਆਂ ਅਤੇ ਫੇਫੜਿਆਂ ਦੀ ਗੰਭੀਰ ਬਿਮਾਰੀ ਪਲਮੋਨੇਰੀ ਅਡੀਮਾ ਅਤੇ ਇਸ ਦੇ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਿੰਕੀ ਦੇਵੀ ਉਮਰ 55 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਅਤੇ ਸਮੇਂ ਸਿਰ ਡਾਇਲਸਿਸ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਦਾ ਇਲਾਜ ਪੰਜਾਬ ਦੇ ਵੱਡੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਤੋਂ ਚੱਲ ਰਿਹਾ ਸੀ । ਬਹੁਤ ਗੰਭੀਰ ਹਾਲਤ ਹੋਣ 'ਤੇ ਮਰੀਜ਼ ਨੂੰ ਉਸਦੇ ਪਰਿਵਾਰ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦਾ ਗਿਆ । ਜਦੋਂ  ਜਾਂਚ ਕੀਤੀ ਗਈ ਤਾਂ ਪਤਾ ਚਲਿਆ ਕਿ ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘੱਟਣ ਕਰਕੇ ਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵੱਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਕਾਰਨ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਮਰੀਜ਼ ਨੂੰ ਗੁਰਦਿਆਂ ਦੀ ਤਕਲੀਫ ਪਹਿਲਾਂ ਤੋਂ ਹੀ ਚੱਲ ਰਹੀ ਸੀ ਤੇ ਢਾਹਾਂ ਕਲੇਰਾਂ ਹਸਪਤਾਲ ਵਿਚ ਡਾਇਲਸਿਸ ਵੀ ਕੀਤੇ ਗਏ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ, ਫੌਰੀ ਤੌਰ 'ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀ.ਪੀ.ਆਰ. (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ । ਸੀ.ਪੀ.ਆਰ. ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਡਾਕਟਰ ਸਾਹਿਬਾਨ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ । ਮਰੀਜ਼ ਨੂੰ ਸਾਹ ਦੇਣ ਲਈ ਵੈਂਟੀਲੇਟਰ ਦੀ ਮਦਦ ਲਈ ਗਈ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਿੰਕੀ ਦੇਵੀ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼  ਪਿੰਕੀ ਦੇਵੀ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮਰੀਜ਼ ਪਿੰਕੀ ਦੇਵੀ  ਦਾ ਸ਼ਾਨਦਾਰ ਇਲਾਜ ਕਰਨ ਲਈ ਡਾਕਟਰ ਵਿਵੇਕ ਗੁੰਬਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ । ਉਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਚੱਲ ਰਿਹਾ ਮੈਡੀਕਲ ਵਿਭਾਗ, ਆਧੁਨਿਕ ਆਈ.ਸੀ.ਯੂ., ਆਈ.ਸੀ.ਸੀ.ਯੂ., ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਤੰਦਰੁਸਤ ਹੋਏ ਮਰੀਜ਼ ਪਿੰਕੀ ਦੇਵੀ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼