resend with corrected news photo ਢਾਹਾਂ ਕਲੇਰਾਂ ਹਸਪਤਾਲ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਗਾ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਨੂੰ

ਢਾਹਾਂ ਕਲੇਰਾਂ ਹਸਪਤਾਲ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਗਾ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਨੂੰ
ਬੰਗਾ 27 ਨਵੰਬਰ:- ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟਰੱਸਟ ਦੇ ਮੌਜੂਦਾ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦੇ  ਦੱਸਿਆ ਕਿ ਬਾਬਾ ਜੀ ਦੇ 100ਵੇਂ ਜਨਮ ਦਿਨ ਮੌਕੇ ਵਿਸ਼ਾਲ ਫਰੀ ਮੈਡੀਕਲ ਚੈੱਕਅਪ ਕੈਂਪ 5 ਦਸਬੰਰ ਨੂੰ ਸਵੇਰੇ 9 ਵਜੇ ਤੋਂ 3 ਵਜੇ ਦੁਪਿਹਰ ਤੱਕ ਹਸਪਤਾਲ ਢਾਹਾਂ ਕਲੇਰਾਂ ਦੀ ਉ ਪੀ ਡੀ ਵਿਖੇ ਲਗਾਇਆ ਜਾਵੇਗਾ। ਜਿਸ ਵਿੱਚ ਸ਼ੂਗਰ, ਬੀ ਪੀ, ਗੁਰਦੇ ਤੇ ਆਮ ਸਰੀਰਿਕ ਬਿਮਾਰੀਆਂ ਦੇ ਮਾਹਿਰ ਡਾ. ਵਿਵੇਕ ਗੁੰਬਰ,  ਰੀੜ੍ਹ ਦੀ ਹੱਡੀ ਤੇ ਦਿਮਾਗ ਦੀਆਂ ਬਿਮਾਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ, ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਤੇ ਅਪਰੇਸ਼ਨਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ,  ਪਿਸ਼ਾਬ ਦੇ ਰੋਗਾਂ ਤੇ ਯੂਰੋਲੋਜੀ ਦੇ ਮਾਹਿਰ ਡਾ. ਅਮਿਤ ਸੰਧੂ,  ਜਨਰਲ ਸਰਜਰੀ ਅਤੇ ਲੈਪਰੋਸਕੋਪਿਕ ਸਰਜਰੀ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਜਗਜੀਤ ਸਿੰਘ, ਨੱਕ-ਕੰਨ-ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਬਲਵਿੰਦਰ ਸਿੰਘ, ਔਰਤ ਰੋਗਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ ਸ਼ਵੇਤਾ ਬਗੜੀਆ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ, ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ ਟੀ. ਅਗਰਵਾਲ ਮਾਹਿਰ ਕੈਂਪ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ । ਡਾ. ਢਾਹਾਂ ਨੇ ਕੈਂਪ ਵਿਚ ਮਿਲਣ ਵਾਲੀਆਂ ਮੁਫਤ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਇਸ ਮੌਕੇ  ਰਜਿਸਟਰੇਸ਼ਨ ਫਰੀ ਹੋਣ ਤੋਂ ਇਲਾਵਾ ਡਾਕਟਰੀ ਸਲਾਹ, ਫਾਈਬਰੋਸਕੈਨ (ਲਿਵਰ ਦੀ ਸੈਕਨਿੰਗ), ਥਾਇਰਾਇਡ, ਐਚ ਬੀ ਏ 1ਸੀ ਟੈਸਟ, ਬੀ ਐਮ ਡੀ ਟੈਸਟ,  ਬੱਚਿਆਂ ਦੇ ਟੇਢੇ ਮੇਢੇ ਦੰਦਾਂ ਦੀ ਫਰੀ ਜਾਂਚ, ਦੰਦਾਂ ਦੇ ਫਰੀ ਐਕਸਰੇ ਤੇ ਖਰਾਬ ਦੰਦ ਫਰੀ ਕੱਢੇ ਜਾਣਗੇ, ਯੂਰੋਫਲੋਮੈਟਰੀ ਟੈਸਟ, ਡਾਇਟ ਸਲਾਹ, ਸੁਣਾਈ ਵਾਲਾ ਪੀ ਟੀ ਏ ਟੈਸਟ, ਨਿਊਰੋਪੈਥੀ, ਤੋਤਲਾ ਤੇ ਘੱਟ ਬੋਲਣ ਵਾਲਿਆਂ ਲਈ ਸਪੀਚ ਥੈਰੇਪੀ ਟੈਸਟ ਆਦਿ ਵੀ ਮੁਫਤ ਹੋਣਗੇ । ਉਹਨਾਂ ਦੱਸਿਆ ਕਿ 5 ਦਸੰਬਰ ਨੂੰ ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਅਲਟਰਾਸਾਊਂਡ ਸਕੈਨ ਮੁਫਤ ਹੋਵੇਗੀ ਅਤੇ ਔਰਤ ਰੋਗਾਂ ਦੇ ਅਪਰੇਸ਼ਨਾਂ 'ਤੇ ਵਿਸ਼ੇਸ਼ ਛੋਟ ਪ੍ਰਦਾਨ ਕੀਤੀ ਜਾਵੇਗੀ । ਇਸ ਮੌਕੇ ਕੰਨਾਂ ਦੀਆਂ ਸੁਣਾਈ ਵਾਲੀਆਂ ਮਸ਼ੀਨਾਂ 'ਤੇ ਭਾਰੀ ਛੋਟ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਇਲਾਕਾ ਨਿਵਾਸੀਆਂ ਨੂੰ  5 ਦਸੰਬਰ ਨੂੰ ਲੱਗ ਰਹੇ ਫਰੀ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਪੀਲ ਵੀ ਕੀਤੀ ।  ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਸਨ ।
ਤਸਵੀਰ : ਫਰੀ ਮੈਡੀਕਲ ਚੈੱਕਅਪ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ 

ਢਾਹਾਂ ਕਲੇਰਾਂ ਹਸਪਤਾਲ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਗਾ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਨੂੰ

ਢਾਹਾਂ ਕਲੇਰਾਂ ਹਸਪਤਾਲ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਗਾ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਨੂੰ
ਬੰਗਾ 27 ਨਵੰਬਰ:- ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟਰੱਸਟ ਦੇ ਮੌਜੂਦਾ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦੇ  ਦੱਸਿਆ ਕਿ ਬਾਬਾ ਜੀ ਦੇ 100ਵੇਂ ਜਨਮ ਦਿਨ ਮੌਕੇ ਵਿਸ਼ਾਲ ਫਰੀ ਮੈਡੀਕਲ ਚੈੱਕਅਪ ਕੈਂਪ 5 ਦਸਬੰਰ ਨੂੰ ਸਵੇਰੇ 9 ਵਜੇ ਤੋਂ 3 ਵਜੇ ਦੁਪਿਹਰ ਤੱਕ ਹਸਪਤਾਲ ਢਾਹਾਂ ਕਲੇਰਾਂ ਦੀ ਉ ਪੀ ਡੀ ਵਿਖੇ ਲਗਾਇਆ ਜਾਵੇਗਾ। ਜਿਸ ਵਿੱਚ ਸ਼ੂਗਰ, ਬੀ ਪੀ, ਗੁਰਦੇ ਤੇ ਆਮ ਸਰੀਰਿਕ ਬਿਮਾਰੀਆਂ ਦੇ ਮਾਹਿਰ ਡਾ. ਵਿਵੇਕ ਗੁੰਬਰ,  ਰੀੜ੍ਹ ਦੀ ਹੱਡੀ ਤੇ ਦਿਮਾਗ ਦੀਆਂ ਬਿਮਾਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ, ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਤੇ ਅਪਰੇਸ਼ਨਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ,  ਪਿਸ਼ਾਬ ਦੇ ਰੋਗਾਂ ਤੇ ਯੂਰੋਲੋਜੀ ਦੇ ਮਾਹਿਰ ਡਾ. ਅਮਿਤ ਸੰਧੂ,  ਜਨਰਲ ਸਰਜਰੀ ਅਤੇ ਲੈਪਰੋਸਕੋਪਿਕ ਸਰਜਰੀ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਜਗਜੀਤ ਸਿੰਘ, ਨੱਕ-ਕੰਨ-ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਬਲਵਿੰਦਰ ਸਿੰਘ, ਔਰਤ ਰੋਗਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ ਸ਼ਵੇਤਾ ਬਗੜੀਆ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ, ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ ਟੀ. ਅਗਰਵਾਲ ਮਾਹਿਰ ਕੈਂਪ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ । ਡਾ. ਢਾਹਾਂ ਨੇ ਕੈਂਪ ਵਿਚ ਮਿਲਣ ਵਾਲੀਆਂ ਮੁਫਤ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਇਸ ਮੌਕੇ  ਰਜਿਸਟਰੇਸ਼ਨ ਫਰੀ ਹੋਣ ਤੋਂ ਇਲਾਵਾ ਡਾਕਟਰੀ ਸਲਾਹ, ਫਾਈਬਰੋਸਕੈਨ (ਲਿਵਰ ਦੀ ਸੈਕਨਿੰਗ), ਥਾਇਰਾਇਡ, ਐਚ ਬੀ ਏ 1ਸੀ ਟੈਸਟ, ਬੀ ਐਮ ਡੀ ਟੈਸਟ,  ਬੱਚਿਆਂ ਦੇ ਟੇਢੇ ਮੇਢੇ ਦੰਦਾਂ ਦੀ ਫਰੀ ਜਾਂਚ, ਦੰਦਾਂ ਦੇ ਫਰੀ ਐਕਸਰੇ ਤੇ ਖਰਾਬ ਦੰਦ ਫਰੀ ਕੱਢੇ ਜਾਣਗੇ, ਯੂਰੋਫਲੋਮੈਟਰੀ ਟੈਸਟ, ਡਾਇਟ ਸਲਾਹ, ਸੁਣਾਈ ਵਾਲਾ ਪੀ ਟੀ ਏ ਟੈਸਟ, ਨਿਊਰੋਪੈਥੀ, ਤੋਤਲਾ ਤੇ ਘੱਟ ਬੋਲਣ ਵਾਲਿਆਂ ਲਈ ਸਪੀਚ ਥੈਰੇਪੀ ਟੈਸਟ ਆਦਿ ਵੀ ਮੁਫਤ ਹੋਣਗੇ । ਉਹਨਾਂ ਦੱਸਿਆ ਕਿ 5 ਦਸੰਬਰ ਨੂੰ ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਅਲਟਰਾਸਾਊਂਡ ਸਕੈਨ ਮੁਫਤ ਹੋਵੇਗੀ ਅਤੇ ਔਰਤ ਰੋਗਾਂ ਦੇ ਅਪਰੇਸ਼ਨਾਂ 'ਤੇ ਵਿਸ਼ੇਸ਼ ਛੋਟ ਪ੍ਰਦਾਨ ਕੀਤੀ ਜਾਵੇਗੀ । ਇਸ ਮੌਕੇ ਕੰਨਾਂ ਦੀਆਂ ਸੁਣਾਈ ਵਾਲੀਆਂ ਮਸ਼ੀਨਾਂ 'ਤੇ ਭਾਰੀ ਛੋਟ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਇਲਾਕਾ ਨਿਵਾਸੀਆਂ ਨੂੰ  5 ਦਸੰਬਰ ਨੂੰ ਲੱਗ ਰਹੇ ਫਰੀ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਪੀਲ ਵੀ ਕੀਤੀ ।  ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਸਨ ।
ਤਸਵੀਰ : ਫਰੀ ਮੈਡੀਕਲ ਚੈੱਕਅਪ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਾ. ਕੁਲਵਿੰਦਰ ਸਿੰਘ ਢਾਹਾਂ 

ਅਮਰੀਕਾ ਰਹਿੰਦੇ ਸੀਨੀਅਰ ਪੱਤਰਕਾਰ ਸ੍ਰੀ ਹੁਸਨ ਲੜੋਆ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਨਮਾਨਿਤ

ਅਮਰੀਕਾ ਰਹਿੰਦੇ ਸੀਨੀਅਰ ਪੱਤਰਕਾਰ ਸ੍ਰੀ ਹੁਸਨ ਲੜੋਆ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਨਮਾਨਿਤ
ਬੰਗਾ 19 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਤੌਰ ਪੁੱਜੇ ਅਮਰੀਕਾ ਵਾਸੀ ਸੀਨੀਅਰ ਪੱਤਰਕਾਰ ਸ੍ਰੀ ਹੁਸਨ ਲੜੋਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਦੀ ਇਹ ਰਸਮ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਅਦਾ ਕੀਤੀ । ਡਾ. ਢਾਹਾਂ ਨੇ ਉਹਨਾਂ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਸ੍ਰੀ ਹੁਸਨ ਲੜੋਆ ਪ੍ਰਸਿੱਧ ਕੌਮਾਂਤਰੀ ਪੱਤਰਕਾਰ ਹਨ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਵਿਸ਼ੇਸ਼ ਸਹਿਯੋਗੀ ਹਨ । ਆਪ ਜੀ ਅਮਰੀਕਾ ਵਿਚ ਰਹਿੰਦੇ ਹੋਏ ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ, ਪਸਾਰ ਅਤੇ ਸਮਾਜ ਸੇਵਾ ਲਈ ਕਾਰਜੀਸ਼ਲ ਰਹਿੰਦੇ ਹਨ ।
ਇਸ ਮੌਕੇ ਸ੍ਰੀ ਹੁਸਨ ਲੜੋਆ ਨੇ ਉਹਨਾਂ ਦਾ ਅਤੇ ਉਹਨਾਂ ਦੇ ਪਰਿਵਾਰ ਦਾ ਸਨਮਾਨ ਕਰਨ ਲਈ ਹਾਰਦਿਕ ਧੰਨਵਾਦ ਕੀਤਾ ਅਤੇ ਮੌਜੂਦਾ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਚੱਲ ਰਹੀਆਂ ਵਿਦਿਅਕ ਅਤੇ ਮੈਡੀਕਲ ਸੇਵਾਵਾਂ ਦੀ ਭਾਰੀ ਸ਼ਲਾਘਾ ਕੀਤੀ । ਉਹਨਾਂ ਕਿਹਾ ਉਹ ਪਹਿਲਾਂ ਵਾਂਗ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਸੇਵਾਵਾਂ ਵਿਚ ਤਨ ਮਨ ਧੰਨ ਨਾਲ ਵੱਧ ਚੜ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ. ਜਸਬੀਰ ਸਿੰਘ ਨੂਰਪੁਰ ਜ਼ਿਲ੍ਹਾ ਇੰਚਾਰਜ ਰੋਜ਼ਾਨਾ ਅਜੀਤ ਵੀ ਹਾਜ਼ਰ ਸਨ ।
ਤਸਵੀਰ :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਖੇ ਸੀਨੀਅਰ ਪੱਤਰਕਾਰ ਸ੍ਰੀ ਹੁਸਨ ਲੜੋਆ ਅਤੇ ਉਹਨਾਂ ਦੇ ਪਰਿਵਾਰ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ  ਅਤੇ ਹੋਰ ਪਤਵੰਤੇ

news 02 ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਏਮਜ਼ ਰਾਏਬਰੇਲੀ ਵਿਖੇ ਹੋਈ ਇੱਕ ਰੋਜ਼ਾ ਕੌਮੀ ਕਾਨਫਰੰਸ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ

 ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਨੇ ਏਮਜ਼ ਰਾਏਬਰੇਲੀ ਵਿਖੇ ਹੋਈ ਇੱਕ ਰੋਜ਼ਾ ਕੌਮੀ ਕਾਨਫਰੰਸ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ
ਬੰਗਾ 17 ਨਵੰਬਰ () ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਢਾਹਾਂ ਕਲੇਰਾਂ ਦੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੀਤੇ ਦਿਨੀ ਏਮਜ਼ (ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਰਾਏਬਰੇਲੀ ਦੇ ਰੇਡੀਓਡਾਇਗਨੋਸਿਸ ਵਿਭਾਗ ਦੁਆਰਾ ਆਯੋਜਿਤ ਇੱਕ-ਰੋਜ਼ਾ ਕੌਮੀ ਕਾਨਫਰੰਸ, ਰੈਡ (RAD) ਕਨੈਕਟ ਯੂ ਪੀ (UP)2025 ਵਿੱਚ ਭਾਗ ਲੈ ਕੇ ਵੱਡੀ ਪ੍ਰਾਪਤੀਆਂ ਕੀਤੀਆਂ । ਇਸ ਕੌਮੀ ਕਾਨਫਰੰਸ ਵਿਚ ਕਾਲਜ ਦੇ ਵਾਈਸ ਪ੍ਰਿੰਸੀਪਲ ਸ੍ਰੀ ਰਾਜਦੀਪ ਥਿਦਵਾਰ ਨੇ ਬਤੌਰ ਕਾਨਫਰੰਸ ਚੇਅਰਪਰਸਨ ਵਜੋਂ ਸੇਵਾ ਨਿਭਾਉਂਦੇ ਹੋਏ ਕਾਨਫਰੰਸ ਦੀ ਕਾਰਵਾਈ ਦੀ ਜ਼ਿੰਮੇਵਾਰੀ ਬਹੁਤ ਸੁਚੱਜੇ ਢੰਗ ਨਾਲ ਚਲਾਈ ।  ਇਸ ਮੌਕੇ ਕਾਲਜ ਦੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਖੋਜ ਅਤੇ ਐਬਸਟਰੈਕਟ ਸ਼੍ਰੇਣੀ ਵਿੱਚ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ।  ਜਿਸ ਵਿਚ ਐਮ.ਐਸ.ਸੀ. ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਦੀ ਵਿਦਿਆਰਥਣ ਦੀਆ ਨੇ "ਪੰਜਾਬ ਖੇਤਰ ਵਿੱਚ ਹਸਪਤਾਲ-ਅਧਾਰਤ ਆਬਾਦੀ ਵਿੱਚ ਉਮਰ ਅਤੇ ਲਿੰਗ ਅਨੁਮਾਨ ਨਿਰਧਾਰਤ ਕਰਨ ਲਈ ਥਰੀ ਡੀ (3D) ਸਕੈਪੁਲਰ ਐਂਥਰੋਪੋਮੈਟਰੀ ਅਤੇ ਓਸੀਫਿਕੇਸ਼ਨ ਸੈਂਟਰ ਵਿਸ਼ਲੇਸ਼ਣ" ਵਿਸ਼ੇ ਹੇਠਾਂ ਆਪਣਾ ਖੋਜ  ਪੱਤਰ ਪੇਸ਼ ਕਰਕੇ ਪਹਿਲਾ ਇਨਾਮ ਪ੍ਰਾਪਤ ਕੀਤਾ । ਇਹ ਖੋਜ ਉਸ ਨੇ ਮੈਡਮ ਪਿਊਸ਼ੀ ਯਾਦਵ, ਮੁਖੀ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਭਾਗ ਦੀ ਨਿਗਰਾਨੀ ਹੇਠ ਪੂਰੀ ਕੀਤੀ ਸੀ । ਜਦ ਕਿ ਬੀ.ਐਸ.ਸੀ. ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਦੀ ਵਿਦਿਆਰਥਣ ਤਰੁਣਪ੍ਰੀਤ ਕੌਰ ਨੇ "ਓਸਟੀਓਪੋਰੋਸਿਸ ਦੀ ਸ਼ੁਰੂਆਤੀ ਖੋਜ ਵਿੱਚ ਡੈਕਸਾ (DEXA) ਸਕੈਨ ਦੀ ਭੂਮਿਕਾ" 'ਤੇ ਆਪਣਾ ਖੋਜ ਪੱਤਰ ਪੇਸ਼ ਕਰਕੇ ਦੂਜਾ ਇਨਾਮ ਹਾਸਲ ਕੀਤਾ । ਜੋ ਉਸ ਨੇ ਵਾਈਸ ਪ੍ਰਿੰਸੀਪਲ ਸ੍ਰੀ ਰਾਜਦੀਪ ਥਿਦਵਾਰ ਦੀ ਅਗਵਾਈ ਵਿਚ ਤਿਆਰ ਕੀਤਾ ।
ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ ਕੁਲਵਿੰਦਰ ਸਿੰਘ ਢਾਹਾਂ ਨੇ  ਜੇਤੂ ਵਿਦਿਆਰਥੀਆਂ ਅਤੇ ਕਾਨਫਰੰਸ ਦੀ ਚੇਅਰਪਰਸਨ ਦੀ ਜ਼ਿੰਮੇਵਾਰੀ ਸ਼ਾਨਦਾਰ ਢੰਗ ਨਾਲ ਨਿਭਾਉਣ ਲਈ ਕਾਲਜ ਦੇ ਵਾਈਸ ਪ੍ਰਿੰਸੀਪਲ ਦਾ ਢਾਹਾਂ ਕਲੇਰਾਂ ਵਿਖੇ ਨਿੱਘਾ ਸਵਾਗਤ ਕਰਦੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਨੇ ਕਾਲਜ ਵਿਦਿਆਰਥੀਆਂ ਵੱਲੋਂ ਕੌਮੀ ਪੱਧਰੀ ਕਾਨਫਰੰਸ ਵਿਚ ਕਾਲਜ ਦਾ ਨਾਮ ਰੋਸ਼ਨ ਕਰਨ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਸਮੂਹ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।  ਡਾ. ਢਾਹਾਂ ਨੇ ਕਿਹਾ ਕਿ ਇਹ ਸਫਲਤਾ ਰੇਡੀਓਲੋਜੀ ਅਤੇ ਇਮੇਜਿੰਗ ਤਕਨਾਲੋਜੀ ਵਿਭਾਗ ਅਤੇ ਕਾਲਜ ਦੇ ਸਮੂਹ  ਵਿਦਿਆਰਥੀਆਂ ਨੂੰ ਨਵੀਂਆਂ ਖੋਜਾਂ ਕਰਨ, ਆਪਣੇ ਕਿੱਤੇ ਅਤੇ ਪੜ੍ਹਾਈ ਪ੍ਰਤੀ ਇੰਟਰਨੈਸ਼ਨਲ ਪੱਧਰ ਦੀ ਸਿਹਤ ਸੰਭਾਲ ਸੇਵਾਵਾਂ ਵਿਚ ਪ੍ਰੌਫੈਸ਼ਨਲ ਦੂਰਦ੍ਰਿਸ਼ਟੀ ਰੱਖਣ ਪ੍ਰਤੀ ਉਤਸ਼ਾਹਿਤ ਕਰਨ ਕਰਦੀ ਹੈ।  
          ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀ ਰਾਜਦੀਪ ਥਿਦਵਾਰ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਅਤੇ ਉਹਨਾਂ ਵੱਲੋਂ ਇਹ ਪ੍ਰਾਪਤੀਆਂ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦੀ ਯੋਗ ਅਗਵਾਈ ਅਤੇ ਹੌਂਸਲਾ ਅਫਜ਼ਾਈ ਸਦਕਾ ਹੀ ਸੰਭਵ ਹੋਈਆਂ ਹਨ। ਉਹਨਾਂ ਦੱਸਿਆ ਕਿ ਏਮਜ਼ ਰਾਏਬਰੇਲੀ ਦੇ ਰੇਡੀਓਡਾਇਗਨੋਸਿਸ ਵਿਭਾਗ ਦੁਆਰਾ ਆਯੋਜਿਤ ਇਸ ਕੌਮੀ ਕਾਨਫਰੰਸ ਵਿਚ ਦੇਸ਼ ਭਰ ਦੇ ਪ੍ਰਮੁੱਖ ਰੇਡੀਓਲੋਜਿਸਟਾਂ, ਟੈਕਨਾਲੋਜਿਸਟਾਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਿਆਰਥੀਆਂ ਨੂੰ ਇੱਕ ਮੰਚ ਤੇ ਇਕੱਠਾ ਕੀਤਾ । ਇਸ ਮੌਕੇ ਵੱਖ ਵੱਖ ਵਿਸ਼ਾ ਮਾਹਿਰਾਂ ਨੇ  ਭਵਿੱਖ ਵਿਚ ਮੈਡੀਕਲ ਖੇਤਰ ਵਿਚ ਖਾਸ ਕਰਕੇ ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਖੇਤਰ ਵਿਚ ਆ ਰਹੀਆਂ ਨਵੀਂਆਂ ਚਨੌਤੀਆਂ ਅਤੇ ਨਵੀਆਂ ਤਕਨੀਕਾਂ ਬਾਰੇ ਵੀ ਵਿਚਾਰਾਂ ਸਾਂਝੀਆਂ ਕੀਤੀਆਂ । ਪੈਰਾਮੈਡੀਕਲ ਕਾਲਜ  ਢਾਹਾਂ ਕਲੇਰਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਮਾਣ-ਸਤਿਕਾਰ ਕਰਨ ਮੌਕੇ ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਕੂਲ ਸਿੱਖਿਆ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਪਿਊਸ਼ੀ ਯਾਦਵ ਅਤੇ ਕਾਲਜ ਅਧਿਆਪਕ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ -  ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਕਾਨਫਰੰਸ ਦੇ ਚੇਅਰਪਰਸਨ ਵਾਈਸ ਪ੍ਰਿੰਸੀਪਲ ਦਾ ਸਨਮਾਨ ਕਰਨ ਮੌਕੇ ਡਾ ਕੁਲਵਿੰਦਰ ਸਿੰਘ ਢਾਹਾਂ  ਅਤੇ ਪਤਵੰਤੇ 

ਢਾਹਾਂ ਕਲੇਰਾਂ ਹਸਪਤਾਲ ਵਿਚ ਲੱਗੇ ਚਮੜੀ ਦੀਆਂ ਬਿਮਾਰੀਆਂ ਦੇ ਮੁਫ਼ਤ ਕੈਂਪ ਦਾ 206 ਮਰੀਜ਼ਾਂ ਲਾਭ ਪ੍ਰਾਪਤ ਕੀਤਾ

ਢਾਹਾਂ ਕਲੇਰਾਂ ਹਸਪਤਾਲ ਵਿਚ ਲੱਗੇ ਚਮੜੀ ਦੀਆਂ ਬਿਮਾਰੀਆਂ ਦੇ ਮੁਫ਼ਤ ਕੈਂਪ ਦਾ 206 ਮਰੀਜ਼ਾਂ ਲਾਭ ਪ੍ਰਾਪਤ ਕੀਤਾ  
ਬੰਗਾ  17 ਨਵੰਬਰ ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਚਮੜੀ ਦੀਆਂ ਬਿਮਾਰੀਆਂ ਦਾ ਦੂਜਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ , ਜਿਸ ਦਾ 206  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ ।  ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ  ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਮੁਫਤ ਮੈਡੀਕਲ ਕੈਂਪਾਂ ਦੀ ਲੜੀ ਵਿਚ ਚਮੜੀ ਦੀਆਂ  ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਦੂਜਾ ਮੁਫਤ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਹਸਪਤਾਲ ਦੇ ਚਮੜੀ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਕਰਨ ਛਾਬੜਾ ਐਮ ਡੀ (ਸਕਿਨ) ਵੱਲੋਂ ਕੈਂਪ ਵਿਚ 206 ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਅਤੇ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ।  ਫਰੀ ਕੈਂਪ ਵਿਚ ਡਾ. ਕਰਨ ਛਾਬੜਾ ਨੇ  ਮਰੀਜ਼ਾਂ ਨੂੰ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਰੱਖਣ ਲਈ ਜਾਗਰੁਕ ਵੀ ਕੀਤਾ।  ਇਸ ਮੌਕੇ ਡਾ. ਨਿਤਿਕਾ ਠਾਕਰ ਮੈਡੀਕਲ ਅਫਸਰ, ਮੈਡਮ ਜੋਤੀ ਭਾਟੀਆ,  ਸ. ਰਣਜੀਤ ਸਿੰਘ ਮਾਨ, ਸ੍ਰੀ ਵਿਵੇਕ ਅਰੋੜਾ, ਸ੍ਰੀ ਕਰਨ ਸਰਗੰਲ, ਸ੍ਰੀ ਵਿਸ਼ਾਲ ਚੌਧਰੀ, ਸ੍ਰੀ ਰਾਹੁਲ ਵਰਮਾ, ਹਸਪਤਾਲ ਦਾ ਨਰਸਿੰਗ ਅਤੇ ਮੈਡੀਕਲ ਸਟਾਫ ਮੌਜੂਦ ਸੀ ।
ਤਸਵੀਰ :  ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਮੁਫਤ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਵਿਚ ਡਾ . ਕਰਨ ਛਾਬੜਾ ਮਰੀਜ਼ਾਂ ਦੀ ਜਾਂਚ ਮੌਕੇ  

*51000 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ ਦੇ ਸਾਲ 2025 ਲਈ ਜੇਤੂ ਅਤੇ ਫਾਈਨਲਿਸਟ ਪੁਸਤਕਾਂ ਦਾ ਐਲਾਨ*

*51000 ਹਜ਼ਾਰ ਕੈਨੇਡੀਅਨ ਡਾਲਰ ਵਾਲੇ ਢਾਹਾਂ ਸਾਹਿਤ ਇਨਾਮ ਦੇ ਸਾਲ 2025 ਲਈ ਜੇਤੂ ਅਤੇ ਫਾਈਨਲਿਸਟ ਪੁਸਤਕਾਂ ਦਾ ਐਲਾਨ*

*ਢਾਹਾਂ ਸਾਹਿਤ ਇਨਾਮ 2025 ਦੇ ਜੇਤੂ ਰਹੇ ਬਲਬੀਰ ਪਰਵਾਨਾ ਦੇ ਨਾਵਲ 'ਰੌਲਿਆਂ ਵੇਲੇ' ਨੇ ਜਿੱਤਿਆ 25000 ਕੈਨੇਡੀਅਨ ਡਾਲਰ ਦਾ ਇਨਾਮ*

*ਦੋ ਫਾਈਨਲਿਸਟ  ਮੁਦੱਸਰ ਬਸ਼ੀਰ (ਲਾਹੌਰ)  ਅਤੇ ਭਗਵੰਤ ਰਸੂਲਪੁਰੀ (ਜਲੰਧਰ)  ਦਾ 10-10 ਹਜ਼ਾਰ ਡਾਲਰ ਦੇ ਇਨਾਮ ਨਾਲ ਸਨਮਾਨ*


ਬੰਗਾ / ਵੈਨਕੂਵਰ (ਬੀ.ਸੀ) 15 ਨਵੰਬਰ  () ਪੰਜਾਬੀ ਗਲਪ ਲਈ ਵਿਸ਼ਵ ਦੇ ਪ੍ਰਸਿੱਧ ਸਾਹਿਤਕ ਢਾਹਾਂ ਸਾਹਿਤ ਇਨਾਮ ਨੇ ਆਪਣੇ 12ਵੇਂ ਜੇਤੂ ਨਾਵਲਕਾਰ ਸ੍ਰੀ ਬਲਬੀਰ ਪਰਵਾਨਾ (ਜਲੰਧਰ ) ਨੂੰ ਉਹਨਾਂ ਦੇ ਗੁਰਮੁਖੀ ਲਿਪੀ ਵਿਚ ਲਿਖੇ  ਨਾਵਲ 'ਰੌਲਿਆਂ ਵੇਲੇ' ਲਈ 25,000 ਕੈਨੇਡੀਅਨ ਡਾਲਰ ਦੇ ਪੁਰਸਕਾਰ ਨਾਲ ਸਰੀ, ਬੀ.ਸੀ. ਵਿੱਚ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਖੇ ਹੋਏ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ । ਜਦ ਕਿ ਦੋ ਫਾਈਨਲਿਸਟਾਂ ਸ੍ਰੀ ਮੁਦੱਸਰ ਬਸ਼ੀਰ (ਲਾਹੌਰ) ਨੂੰ ਸ਼ਾਹਮੁਖੀ ਲਿਪੀ ਵਿਚ ਲਿਖੇ ਨਾਵਲ 'ਗੋਇਲ' ਅਤੇ ਸ੍ਰੀ ਭਗਵੰਤ ਰਸੂਲਪੁਰੀ (ਜਲੰਧਰ) ਨੂੰ ਉਸ ਦੇ ਗੁਰਮੁਖੀ ਵਿਚ ਲਿਖੇ ਲਘੂ ਕਹਾਣੀ ਸੰਗ੍ਰਹਿ 'ਡਲਿਵਰੀ ਮੈਨ' ਲਈ 10-10 ਹਜ਼ਾਰ ਕੈਨੇਡੀਅਨ ਡਾਲਰ ਦੇ ਇਨਾਮ ਨਾਲ ਸਨਮਾਨ ਕੀਤਾ ਗਿਆ ।  ਤਿੰਨਾਂ ਇਨਾਮ ਜੇਤੂਆਂ ਨੂੰ ਹੱਥਾਂ ਨਾਲ ਤਿਆਰ ਕੀਤੇ ਵਿਸ਼ੇਸ਼ ਸਨਮਾਨ ਚਿੰਨ੍ਹਾਂ ਨਾਲ ਇਹ ਇਨਾਮ ਭੇਟ ਕੀਤੇ ਗਏ । ਇਸ ਮੌਕੇ  ਇਹਨਾਂ ਤਿੰਨਾਂ ਪੁਸਤਕਾਂ ਦੇ ਗੁਰਮੁਖੀ ਅਤੇ ਸ਼ਾਹਮੁਖੀ ਵਿੱਚ ਲਿਪੀਅੰਤਰਨ ਲਈ 6,000 ਕੈਨੇਡੀਅਨ ਡਾਲਰ ਦਾ ਇਨਾਮ ਪ੍ਰਦਾਨ ਕੀਤਾ ਗਿਆ।
       ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਨਾਵਲਕਾਰ ਸ੍ਰੀ ਬਲਬੀਰ ਪਰਵਾਨਾ ਨੇ ਕਿਹਾ ਕਿ, "ਇਸ ਪੁਰਸਕਾਰ ਨੇ ਮੇਰੇ ਨਾਵਲ ਨੂੰ ਪਾਠਕਾਂ ਦੀ ਇੱਕ ਨਵੀਂ ਦੁਨੀਆਂ ਦਿੱਤੀ ਹੈ,"  । ਜਦੋਂ ਮੈਂ ਆਪਣੇ ਨਾਮ ਦਾ ਐਲਾਨ ਸੁਣਿਆ ਤਾਂ ਮੈਂ ਖੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ । ਇਸ ਇਨਾਮ ਨੇ ਮੈਨੂੰ ਰਚਨਾਵਾਂ ਰਚਦੇ ਰਹਿਣ ਲਈ ਉਤਸ਼ਾਹਿਤ ਕੀਤਾ ਹੈ ।  ਲਹਿੰਦੇ ਪੰਜਾਬ ਤੋਂ  ਕੈਨੇਡਾ ਪੁੱਜੇ ਨਾਵਲਕਾਰ ਸ੍ਰੀ ਮੁਦੱਸਰ ਬਸ਼ੀਰ ਨੇ ਆਪਣੇ ਵਿਚਾਰਾਂ ਨੂੰ ਸਾਂਝਾ ਕਰਦੇ ਕਿਹਾ ਕਿ, " ਇਹ ਸਨਮਾਨ ਪ੍ਰਾਪਤ ਕਰਨ ਬਾਅਦ ਮੇਰੇ ਕੋਲ ਕਹਿਣ ਨੂੰ ਸ਼ਬਦ ਨਹੀਂ ਹਨ । ਮੈਂ ਆਪਣੀ ਮਾਂ ਬੋਲੀ ਪੰਜਾਬੀ ਨੂੰ ਬਹੁਤ ਪਿਆਰ ਕਰਦਾ ਹਾਂ । ਇਸ ਇਨਾਮ ਦੇ ਮਿਲਣ ਉਪਰੰਤ, ਮੈਂ ਮਾਂ ਬੋਲੀ ਪੰਜਾਬੀ ਦੀ ਸੇਵਾ ਹੋਰ ਵੀ ਜ਼ਿੰਮੇਵਾਰੀ ਨਾਲ ਜਾਰੀ ਰੱਖਣ ਦੀ ਪੂਰਨ ਆਸ ਰੱਖਦਾ ਹਾਂ ।" ਕਹਾਣੀਕਾਰ ਸ੍ਰੀ ਭਗਵੰਤ ਰਸੂਲਪੁਰੀ ਨੇ ਕਿਹਾ, " ਢਾਹਾਂ ਸਾਹਿਤ ਇਨਾਮ ਦੇ ਫਾਈਨਲਿਸਟ ਵਜੋਂ ਨਾਮਜ਼ਦ ਹੋਣਾ ਇੱਕ ਵੱਡੀ ਪ੍ਰਾਪਤੀ ਹੈ । ਜਿਸ ਨਾਲ ਹੁਣ ਮੇਰੀਆਂ ਕਹਾਣੀਆਂ ਪੰਜਾਬੀ ਭਾਸ਼ਾ ਦੀਆਂ ਸੀਮਾਵਾਂ ਤੋਂ ਪਾਰ ਹੋਰ ਭਾਸ਼ਾਵਾਂ ਦੇ ਪਾਠਕਾਂ ਤੱਕ ਵੀ ਪਹੁੰਚ ਕਰ ਸਕਦੀਆਂ ਹਨ ।"
      ਇਸ ਮੌਕੇ ਬੀ.ਸੀ. ਪੁਰਸਕਾਰ ਜੇਤੂ ਲੇਖਕ ਗੁਰਜਿੰਦਰ ਬਸਰਾਨ ਨੇ ਮੁੱਖ ਭਾਸ਼ਣ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ, ਢਾਹਾਂ ਸਾਹਿਤ ਇਨਾਮ ਦੇ ਤਿੰਨਾਂ ਜੇਤੂਆਂ ਨੂੰ ਹਾਰਦਿਕ ਵਧਾਈ ਦਿੱਤੀ । ਉਹਨਾਂ ਨੇ ਢਾਹਾਂ ਸਾਹਿਤ ਇਨਾਮ ਵੱਲੋ ਮਾਂ ਬੋਲੀ ਪੰਜਾਬੀ ਦੇ ਸਮੁੱਚੀ ਦੁਨੀਆਂ ਵਿਚ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਉੱਦਮਾਂ ਦੀ ਭਾਰੀ ਸ਼ਲਾਘਾ ਕੀਤੀ।
        ਸਮਾਰੋਹ ਵਿਚ ਇਨਾਮ ਦੇ ਸੰਸਥਾਪਕ  ਸ. ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ "ਸਾਡਾ ਮਿਸ਼ਨ ਪੰਜਾਬੀ ਸਾਹਿਤ ਨੂੰ ਵਿਸ਼ਵ ਪੱਧਰ 'ਤੇ ਉੱਚਾ ਚੁੱਕਣਾ ਹੈ ।  ਇਸ ਲਈ ਪੰਜਾਬੀ ਗਲਪ ਵਿੱਚ ਸ਼ਕਤੀਸ਼ਾਲੀ ਨਵੀਆਂ ਕਹਾਣੀਆਂ ਨੂੰ ਪਛਾਣ ਕੇ ਉਹਨਾਂ ਲਈ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਂਸਲਾ ਅਫਜ਼ਾਈ ਕਰਨੀ ਅਤੇ ਸਰਹੱਦਾਂ ਦੇ ਆਰ-ਪਾਰ ਸੱਭਿਆਚਾਰਕ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। " ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਦੁਨੀਆਂ ਭਰ ਵਿਚ ਹਰ ਸਾਲ ਪ੍ਰਕਾਸ਼ਿਤ ਹੋਣ ਵਾਲੀਆਂ ਪੰਜਾਬੀ ਗਲਪ ਦੀਆਂ ਉੱਤਮ ਰਚਨਾਵਾਂ ਨੂੰ ਆਮ ਲੋਕਾਈ ਤੱਕ ਪਹੁੰਚਾਉਣਾ ਹੈ ।  ਅਸੀਂ ਸਾਹਿਤ ਰਾਹੀਂ ਦੋਵਾਂ ਪੰਜਾਬਾਂ ਵਿਚ ਵੀ ਸਾਂਝਾਂ ਦਾ ਪੁਲ ਬਣਾਉਣ ਲਈ ਯਤਨਸ਼ੀਲ  ਹਾਂ । ਇਸ ਲਈ ਇਹਨਾਂ ਜੇਤੂ ਪੁਸਤਕਾਂ ਦਾ ਲਿਪੀਅੰਤਰਨ ਕਰਕੇ ਆਮ ਲੋਕਾਈ ਤੱਕ ਪੁੰਹਚਣਾ ਇਸ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਪ੍ਰਮੁੱਖ ਹੈ ।  ਉਹਨਾਂ ਕਿਹਾ ਕਿ ਸਾਲ 2025 ਇਨਾਮ ਦੇ ਜੇਤੂ ਜਿੱਥੇ ਸਾਡੇ ਪੰਜਾਬੀ ਸਾਹਿਤ  ਦੇ ਉੱਚ ਕੋਟੀ ਦੇ ਨਾਵਲਕਾਰ ਅਤੇ ਕਹਾਣੀਕਾਰ ਹਨ, ਉੱਥੇ ਉਹਨਾਂ ਦੀਆਂ ਪੁਸਤਕਾਂ ਦੇ ਵਿਸ਼ੇ ਸਾਨੂੰ ਇੱਕ ਵਿੱਲਖਣ ਸੁਨੇਹਾ ਪ੍ਰਦਾਨ ਕਰਦੇ ਹਨ । ਉਹਨਾਂ ਕਿਹਾ ਕਿ ਢਾਹਾਂ ਸਾਹਿਤ ਪੁਰਸਕਾਰ ਵੱਲੋਂ ਪੰਜਾਬੀ ਸਾਹਿਤ ਰਚਨਾ ਨੂੰ ਉਤਸ਼ਾਹਿਤ ਕਰਨ, ਵਿਸ਼ਵ ਭਰ ਦੇ ਪੰਜਾਬੀ ਭਾਈਚਾਰਿਆਂ ਨੂੰ ਜੋੜਨ, ਮਾਂ-ਬੋਲੀ ਅਤੇ ਪੰਜਾਬੀ ਭਾਸ਼ਾ-ਸਾਹਿਤ ਦੇ ਪ੍ਰਚਾਰ ਅਤੇ ਪਸਾਰ ਕਰਨ ਲਈ ਵੱਖ ਵੱਖ ਉਪਰਾਲੇ ਕਰ ਰਿਹਾ ਹੈ ।  
      ਇਸ ਮੌਕੇ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਦੇ ਪ੍ਰਧਾਨ, ਸੈਨੇਟਰ ਸ. ਬਲਤੇਜ ਸਿੰਘ ਢਿੱਲੋਂ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਯਮਲਾ ਜੱਟ ਦੇ ਪੋਤੇ ਵਿਜੇ ਯਮਲਾ ਵੱਲੋਂ ਮਨਮੋਹਕ ਸੰਗੀਤਕ ਪੇਸ਼ਕਾਰੀ ਕਰਕੇ ਸਰੋਤਿਆਂ ਦਾ ਮਨ ਮੋਹ ਲਿਆ ।   ਸਨਮਾਨ ਸਮਾਰੋਹ ਦੌਰਾਨ  ਬ੍ਰਿਟਿਸ਼ ਕੋਲੰਬੀਆ ਦੇ ਵੈਨਕੂਵਰ ਸ਼ਹਿਰ ਅਤੇ ਸਰੀ ਸ਼ਹਿਰ ਵਿਚ ਢਾਹਾਂ ਸਾਹਿਤ ਇਨਾਮ ਨੂੰ ਸਮਰਪਿਤ "ਪੰਜਾਬੀ ਸਾਹਿਤ ਹਫਤੇ" ਦੀ ਹੋਈ ਘੋਸ਼ਣਾ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ  ।  ਇਸ ਮੌਕੇ ਵੱਖ ਵੱਖ ਪ੍ਰਸਿੱਧ ਲੇਖਕਾਂ ਤੋਂ ਇਲਾਵਾ ਸਿਆਸੀ ਆਗੂ, ਸਮਾਜਿਕ ਕਾਰਕੁੰਨ ਤੇ ਪੰਜਾਬੀ ਮਾਂ-ਬੋਲੀ ਨੂੰ ਪਿਆਰ ਕਰਨ ਵਾਲੀਆਂ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ।
         ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਢਾਹਾਂ ਪਰਿਵਾਰ ਵੱਲੋਂ ਸਾਲ 2013 'ਚ ਸਥਾਪਿਤ ਕੀਤਾ ਗਿਆ ਸੀ। ਇਸ ਖਿੱਤੇ ਵਿੱਚ ਪੰਜਾਬੀ ਲੋਕਾਂ, ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ। ਪੰਜਾਬੀ  ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਧਾਗਾ ਹੈ। ਇਸ ਇਨਾਮ ਦੇ ਪ੍ਰਮੁੱਖ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਤੇ ਉਹਨਾਂ ਦੀ ਪਤਨੀ ਰੀਟਾ ਢਾਹਾਂ ਵੱਲੋਂ ਸਮੂਹ ਢਾਹਾਂ ਪਰਿਵਾਰ, ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ (CIES) ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (UBC) ਦੇ ਸਹਿਯੋਗ ਨਾਲ ਸਾਲ 2013 ਵਿੱਚ ਢਾਹਾਂ ਪੁਰਸਕਾਰ ਦੀ ਸ਼ੁਰੂਆਤ ਕੀਤੀ ਸੀ । ਢਾਹਾਂ ਸਾਹਿਤ ਇਨਾਮ ਨੇ ਪਿਛਲੇ ਬਾਰਾਂ ਸਾਲਾਂ ਦੇ ਸ਼ਾਨਦਾਰ ਸਫਰ ਦੌਰਾਨ ਆਲੋਚਨਾਤਮਕ ਪ੍ਰਸ਼ੰਸਾ ਅਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਜਿਸ ਨਾਲ ਜੇਤੂ ਲੇਖਕਾਂ ਅਤੇ ਉਨ੍ਹਾਂ ਦੀਆਂ ਕਿਤਾਬਾਂ ਲਈ ਵਿਆਪਕ, ਬਹੁ-ਭਾਸ਼ਾਈ ਸਰੋਤਿਆਂ ਤੱਕ ਪਹੁੰਚਣ ਲਈ  ਢਾਹਾਂ ਸਾਹਿਤ ਇਨਾਮ ਨੇ ਨਵੇਂ ਰਾਹ ਬਣਾਏ ਹਨ ।  
           ਵਰਨਣਯੋਗ  ਹੈ ਕਿ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਢਾਹਾਂ ਦੇ ਜੰਮਪਲ ਅਤੇ ਬੀ.ਸੀ. ਕੈਨੇਡਾ ਦੇ ਨਿਵਾਸੀ ਬਰਜਿੰਦਰ ਸਿੰਘ ਢਾਹਾਂ, ਬੀਬੀ ਕਸ਼ਮੀਰ ਕੌਰ ਢਾਹਾਂ ਅਤੇ ਪ੍ਰਸਿੱਧ ਸਮਾਜ ਸੇਵਕ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਅਤੇ ਇਸ ਟਰੱਸਟ ਦੇ  ਮੌਜੂਦਾ ਮੀਤ ਪ੍ਰਧਾਨ ਵੀ ਹਨ । ਉਹਨਾਂ ਦੇ ਸਮੂਹ ਢਾਹਾਂ ਪਰਿਵਾਰ ਵੱਲੋਂ ਕਾਇਮ ਕੀਤਾ ਢਾਹਾਂ ਸਾਹਿਤ ਇਨਾਮ ਪੰਜਾਬੀ ਭਾਸ਼ਾ ਵਿੱਚ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ ਬਣ ਚੁੱਕਾ ਹੈ ।

ਫੋਟੋ ਕੈਪਸ਼ਨ  : ਢਾਹਾਂ ਸਾਹਿਤ ਇਨਾਮ ਦੇ ਜੇਤੂ  ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਅਤੇ ਭਗਵੰਤ ਰਸੂਲਪੁਰੀ ਆਪਣੀਆਂ ਜੇਤੂ ਟਰਾਫੀਆਂ ਸਮੇਤ  

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਿਨ
ਬੰਗਾ 13 ਨਵੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਅੱਜ ਸਮੂਹ  ਇਲਾਕਾ ਨਿਵਾਸੀ ਸਾਧ ਸੰਗਤਾਂ ਦੇ ਸਹਿਯੋਗ ਨਾਲ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਜੇ ਦੀਵਾਨ ਵਿਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਮ ਸਿਰਮਨ ਰਾਹੀਂ ਸੰਗਤਾਂ ਨੂੰ  ਗੁਰੂ ਚਰਨਾਂ ਨਾਲ ਜੋੜਿਆ । ਇਸ ਮੌਕੇ  ਭਾਈ ਜੋਗਾ ਸਿੰਘ ਜੀ ਹਜ਼ੂਰੀ ਰਾਗੀ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ,  ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੂਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ । ਸਮਾਗਮ ਵਿਚ ਗਿਆਨੀ ਗੁਰਪ੍ਰੀਤ ਸਿੰਘ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅੰਮ੍ਰਿਤਸਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਬਾਰੇ ਚਾਣਨਾ ਪਾਉਂਦੇ ਹੋਏ ਗੁਰੂ ਜੀ ਵੱਲੋ ਦਰਸਾਏ ਸੇਵਾ ਮਾਰਗ ਤੇ ਚਲਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਸੰਗਤਾਂ ਨੂੰ ਕਿਰਤ ਕਰਨ, ਵੰਡ ਛਕਣ, ਨਾਮ ਸਿਮਰਨ ਕਰਨ ਲਈ ਪ੍ਰੇਰਿਆ ਅਤੇ ਦਿਨੋ ਦਿਨ ਵੱਧ ਰਹੇ ਪਾਖੰਡਵਾਦ ਤੋਂ ਬਚਣ ਲਈ ਵੀ ਸੰਗਤਾਂ ਨੂੰ ਚੇਤੰਨ ਕੀਤਾ ।  ਮਹਾਨ ਗੁਰਮਤਿ ਸਮਾਗਮ ਵਿਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ  ਨੇ ਇਕੱਤਰ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਟਰੱਸਟ ਵੱਲੋ ਚਲਾਏ ਜਾ ਰਹੇ ਅਦਾਰਿਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ।  ਉਹਨਾਂ ਨੇ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਿੱਖੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਦੇ ਹੋਏ ਸਮੂਹ ਸੰਗਤਾਂ ਨੂੰ ਜਲ ਅਤੇ ਵਾਤਾਵਰਣ ਦੀ ਰਾਖੀ  ਲਈ ਜਾਗੁਰਕ ਕੀਤਾ । ਇਸ ਮੌਕੇ ਸਤਨਾਮ ਸਿੰਘ ਲਾਦੀਆਂ ਨੇ ਸਮਾਗਮ ਅਤੇ ਸੰਸਥਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਬਾਖੂਬੀ ਸਟੇਜ ਸੰਚਾਲਨਾ ਕੀਤੀ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਜਥੇਦਾਰ ਜੰਗ ਬਹਾਦਰ ਸਿੰਘ ਐਗਜ਼ੀਕਿਊਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਬਾਬਾ ਜੋਗਿੰਦਰ ਸਿੰਘ ਨਿਰਮਲ ਕੁਟੀਆ ਰਾਮਪੁਰ ਅਟਾਰੀ ਵਾਲੇ, ਜਥੇਦਾਰ ਬਾਬਾ ਨੌਰੰਗ ਸਿੰਘ ਮੁੱਖ ਸੇਵਾਦਾਰ ਗੁ: ਮੰਜੀ ਸਾਹਿਬ ਪਾ: ਨੌਵੀਂ ਨਵਾਂਸ਼ਹਿਰ,  ਨਰਿੰਦਰ ਸਿੰਘ ਸ਼ੇਰਗਿੱਲ ਮੈਂਬਰ ਸੀਨੀਅਰ ਮੈਂਬਰ ਟਰੱਸਟ, ਬੀਬੀ ਬਲਵਿੰਦਰ ਕੌਰ ਖਜ਼ਾਨਚੀ ਟਰੱਸਟ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਸੁੱਚਾ ਸਿੰਘ ਲੋਹਗੜ੍ਹ ਇੰਟਰਨੈਸ਼ਨਲ ਅਕਾਲ ਮਿਸ਼ਨ ਯੂ ਕੇ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਗੁਰਦੀਪ ਸਿੰਘ ਢਾਹਾਂ, ਇੰਦਰਜੀਤ ਸਿੰਘ ਵਾਰੀਆ ਮੁੱਖ ਸੇਵਾਦਾਰ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਸੋਹਨ ਲਾਲ ਢੰਡਾ ਸੀਨੀਅਰ ਆਗੂ, ਸਤਵੀਰ ਸਿੰਘ ਪੱਲੀ ਝਿੱਕੀ ਸੀਨੀਅਰ ਆਗੂ, ਨਵਦੀਪ ਸਿੰਘ ਅਨੋਖਰਵਾਲ ਸੀਨੀਅਰ ਆਗੂ,  ਬਾਬਾ ਰੇਸ਼ਮ ਸਿੰਘ ਬੰਗਾ, ਪ੍ਰਿੰਸੀਪਲ ਰਣਜੀਤ ਸਿੰਘ ਭਾਈ ਸੰਗਤ ਸਿੰਘ ਕਾਲਜ ਬੰਗਾ, ਪ੍ਰੋਫੈਸਰ ਗੁਲਬਹਾਰ ਸਿੰਘ, ਐਡਵੋਕੇਟ ਅਮਰੀਕ ਸਿੰਘ ਬੰਗਾ, ਬਲਵੰਤ ਸਿੰਘ ਲਾਦੀਆ, ਮਹਿੰਦਰ ਸਿੰਘ ਢਾਹਾਂ, ਜਥੇਦਾਰ ਤਰਲੋਕ ਸਿੰਘ ਫਲੋਰਾ ਹੀਉਂ, ਸੁਰਿੰਦਰ ਸਿੰਘ ਘੁੰਮਣਾ ਸ਼ਾਹ ਜੀ, ਜਸਵੀਰ ਸਿੰਘ ਨਾਗਰਾ, ਅਮਰੀਕ ਸਿੰਘ ਮੰਡੀ, ਐਸ ਡੀ ਓ ਪਰਮਜੀਤ ਸਿੰਘ ਮੰਡੀ, ਲੰਬੜਦਾਰ ਸਵਰਨ ਸਿੰਘ ਕਾਹਮਾ, ਉਂਕਾਰ ਸਿੰਘ ਭੂਤਾਂ, ਭਾਈ ਸਤਨਾਮ ਸਿੰਘ ਗੁ: ਚਰਨਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ, ਬਲਵੀਰ ਸਿੰਘ ਕੰਗਰੋੜ, ਜਥੇਦਾਰ ਗੁਰਨਾਮ ਸਿੰਘ, ਬਹਾਦਰ ਸਿੰਘ ਮਜਾਰੀ, ਬਾਬਾ ਕਸ਼ਮੀਰਾ ਸਿੰਘ, ਧਰਮਿੰਦਰ ਸਿੰਘ ਕਲੇਰਾਂ, ਮਹਿੰਦਰ ਸਿੰਘ ਧਾਲੀਵਾਲ, ਜਗਦੀਪ ਸਿੰਘ ਨਵਾਂਸ਼ਹਿਰ, ਜਗਜੀਤ ਸਿੰਘ ਨਵਾਂਸ਼ਹਿਰ, ਮਨਮੋਹਨ ਸਿੰਘ ਨਵਾਂਸ਼ਹਿਰ, ਕੁਲਜੀਤ ਸਿੰਘ ਖਾਲਸਾ ਨਵਾਂਸ਼ਹਿਰ, ਹਕੀਕਤ ਸਿੰਘ ਨਵਾਂਸ਼ਹਿਰ, ਬੂਟਾ ਸਿੰਘ ਢੰਢੂਹਾ, ਸੁਖਵਿੰਦਰ ਸਿੰਘ ਗੋਬਿੰਦਪੁਰ, ਕਮਲਜੀਤ ਸਿੰਘ ਕੁਲਥਮ, ਦਵਿੰਦਰ ਸਿੰਘ ਕਲਸੀ, ਬਲਵੀਰ ਸਿੰਘ ਅਜੀਮਲ, ਜਸਵੀਰ ਸਿੰਘ ਨਾਗਰਾ ਬਹਿਰਾਮ, ਬਲਜਿੰਦਰ ਸਿੰਘ ਹੈਪੀ ਕਲੇਰਾਂ, ਦਾਰਾ ਸਿੰਘ ਸਰਪੰਚ ਕਲੇਰਾਂ, ਭਾਈ ਸਤਨਾਮ ਸਿੰਘ ਢਾਹਾਂ, ਦਲਜੀਤ ਸਿੰਘ ਕਲੇਰਾਂ, ਗੁਦਾਵਰ ਸਿੰਘ ਕਲੇਰਾਂ, ਰਾਜਿੰਦਰ ਸਿੰਘ ਢੰਡਵਾੜ, ਕੁਲਵਿੰਦਰ ਸਿੰਘ ਢਿੱਲੋਂ, ਡਾ ਸੁਖਵਿੰਦਰ ਸਿੰਘ ਕਲਸੀ,  ਗੁਰਮੀਤ ਸਿੰਘ, ਹੈਡਮਾਸਟਰ ਰਾਜਿੰਦਰ ਸਿੰਘ ਖਾਲਸਾ ਹਾਈ ਸਕੂਲ ਬੰਗਾ, ਪਰਮਜੀਤ ਸਿੰਘ ਖਾਲਸਾ, ਸਤਨਾਮ ਸਿੰਘ ਝਿੱਕਾ, ਰਾਜ ਕੁਮਾਰ ਰਾਜ ਟਰੈਵਲ, ਲੈਫਟੀਨੈਂਟ ਕਰਨਲ ਸ਼ਰਨਜੀਤ ਸਿੰਘ ਰੋਟਰੀ ਕਲੱਬ ਬੰਗਾ, ਮਾਸਟਰ ਜੀਤ ਸਿੰਘ ਗੁਣਾਚੌਰ, ਬਾਬਾ ਗੁਰਜਿੰਦਰ ਸਿੰਘ ਸਰਹਾਲਾ ਖੁਰਦ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ,  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ,  ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ,  ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਬੰਗਾ,  ਕਮੇਟੀ ਗੁਰਦੁਆਰਾ ਫੱਤੂਆਣਾ ਸਾਹਿਬ ਅਤੇ ਸਮੂਹ ਸੰਗਤਾਂ ਤੋਂ ਇਲਾਵਾ ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼, ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ। ਇਸ ਮੌਕੇ ਭਾਈ ਘਨੱਈਆ ਸੇਵਕ ਜਥਾ ਜਾਡਲਾ ਨੇ ਜੋੜਿਆਂ ਦੀ ਸੇਵਾ ਨਿਭਾਈ। ਸਮਾਗਮ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੀਆਂ ਝਲਕੀਆਂ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 13 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 13 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ
ਬੰਗਾ 11 ਨਵੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ  ਮਨਾਇਆ ਜਾ ਰਿਹਾ ਹੈ ।  ਇਸ ਸਬੰਧੀ ਹੋ ਰਹੇ ਸਮਾਗਮ ਦੀ ਤਿਆਰੀਆਂ ਦਾ ਜ਼ਾਇਜਾ ਲੈਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ
 ਜਾਣਕਾਰੀ ਦਿੰਦੇ ਦੱਸਿਆ ਕਿ ਹਸਪਤਾਲ ਕੰਪਲੈਕਸ ਵਿਖੇ  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਮਹਾਨ ਗੁਰਮਤਿ ਸਮਾਗਮ 13 ਨਵੰਬਰ, ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ  ਬੜੀ ਸ਼ਰਧਾ  ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ  । ਜਿਸ ਵਿਚ ਭਾਈ ਜੁਝਾਰ  ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਅਤੇ  ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਅਦਾਰਿਆਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ  ਗੁਰਬਾਣੀ ਕੀਰਤਨ ਕੀਤਾ ਜਾਵੇਗਾ । ਸਮਾਗਮ ਵਿਚ ਪ੍ਰਸਿੱਧ ਕਥਾਵਾਵਕ ਗਿਆਨੀ ਗੁਰਪ੍ਰੀਤ ਸਿੰਘ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅੰਮ੍ਰਿਤਸਰ ਗੁਰਬਾਣੀ ਕਥਾ ਸੰਗਤਾਂ ਨੂੰ ਸਰਵਣ ਕਰਾਉਣਗੇ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁੰਕਮਲ ਹੋ ਗਈਆਂ ਹਨ ਅਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਨੂੰ ਮਹਾਨ ਗੁਰਮਤਿ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ । ਇਸ ਮੌਕੇ ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਤੇ ਕਮਲਜੀਤ ਸਿੰਘ ਮੱਟੂ ਅਕਾਊਟੈਂਟ ਵੀ ਨਾਲ ਸਨ ।
ਫੋਟੋ ਕੈਪਸ਼ਨ :  ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦਾ ਜ਼ਾਇਜ਼ਾ ਲੈਂਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ 

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 16 ਨਵੰਬਰ ਦਿਨ ਐਤਵਾਰ ਨੂੰ

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 16 ਨਵੰਬਰ ਦਿਨ ਐਤਵਾਰ ਨੂੰ
ਬੰਗਾ  11 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 16 ਨਵੰਬਰ, ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦੇ ਦੱਸਿਆ ਕ‍ਿ  ਗੁਰੂ ਨਾਨਕ ਮਿਸ਼ਨ ਹਸਪਤਾਲ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 16 ਨਵੰਬਰ, ਦਿਨ ਐਤਵਾਰ ਨੂੰ  ਹਸਪਤਾਲ ਵਿਚ ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾ ਰਿਹਾ  ਹੈ । ਜਿਸ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ  ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਮੁਫਤ ਦਵਾਈ ਦਿੱਤੀ ਜਾਵੇਗੀ । ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ ਐਫ ਟੀ, ਆਰ ਐਫ ਟੀ, ਵਾਇਰਲ ਮਾਰਕ, ਆਇਰਨ ਫੇਰੀਟਿਨ, ‍ਵਿਟਾਮਿਨ  ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਡਾ. ਢਾਹਾਂ ਨੇ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ,  ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ,  ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ,  ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ,  ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਦੇ ਮਰੀਜ਼ਾਂ ਨੂੰ ਇਸ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗਣ ਵਾਲੇ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਦੀ ਜਾਣਕਾਰੀ ਦੇਣ ਮੌਕੇ ਡਾ ਕੁਲਵਿੰਦਰ ਸਿੰਘ ਢਾਹਾਂ 

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਨਵੰਬਰ ਨੂੰ

 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ  ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਨਵੰਬਰ ਨੂੰ
ਬੰਗਾ 08 ਨਵੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੁੱਗੋ ਜੁੱਗ ਅਟੱਲ ਧੰਨ-ਧੰਨ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 13 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ  ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮੀਡੀਆ ਨੂੰ ਪ੍ਰਦਾਨ ਕੀਤੀ । ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਨਵੰਬਰ, ਦਿਨ ਵੀਰਵਾਰ  ਨੂੰ ਹਸਪਤਾਲ ਕੰਪਲੈਕਸ ਵਿਚ ਮਹਾਨ ਗੁਰਮਤਿ ਸਮਾਗਮ ਹੋ ਰਿਹਾ ਹੈ,  ਜਿਸ ਵਿਚ ਭਾਈ ਜੁਝਾਰ  ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿੰਤਸਰ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੇ ਅਦਾਰਿਆਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ  ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋਂ  ਗੁਰਬਾਣੀ ਕੀਰਤਨ ਕੀਤਾ ਜਾਵੇਗਾ । ਇਸ ਮੌਕੇ ਗਿਆਨੀ ਗੁਰਪ੍ਰੀਤ ਸਿੰਘ ਕਥਾ ਵਾਚਕ  ਗੁਰਦੁਆਰਾ ਸ਼ਹੀਦ ਗੰਜ ਸ੍ਰੀ ਅਮ੍ਰਿੰਤਸਰ  ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ।  ਮਹਾਨ ਗੁਰਮਤਿ ਸਮਾਗਮ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਅਤੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ :  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ 

ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਕਰਮੀਆਂ ਲਈ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਸਿਹਤ ਸਕੀਮ ਆਰੰਭ

ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਦੇ ਕਰਮੀਆਂ ਲਈ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਸਿਹਤ ਸਕੀਮ ਆਰੰਭ
ਬੰਗਾ  07 ਨਵੰਬਰ  :- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਭਾਰਤ ਸਰਕਾਰ ਦੀ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ ਹੇਠਾਂ ਮੁਫਤ ਮੈਡੀਕਲ ਇਲਾਜ ਸੇਵਾਵਾਂ ਮਿਲਣੀਆਂ ਆਰੰਭ ਹੋ ਗਈਆਂ ਹਨ । ਅੱਜ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਉਕਤ ਯੋਜਨਾ ਅਧੀਨ ਰਜਿਸਟਰਡ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੰਮ ਕਰਨ ਵਾਲੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ  ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਦੇ ਈ ਪਹਿਚਾਣ ਪੱਤਰ ਆਪਣੇ ਕਰ ਕਮਲਾਂ ਪ੍ਰਦਾਨ ਕੀਤੇ । ਉਹਨਾਂ ਨੇ ਕਿਹਾ ਕਿ  ਹੁਣ ਢਾਹਾਂ ਕਲੇਰਾਂ ਵਿਖੇ ਚੱਲਦੇ ਸਮੂਹ ਅਦਾਰਿਆਂ ਦੇ ਕਰਮਚਾਰੀ ਇਸ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ ।  ਇਸ ਸਕੀਮ ਹੇਠਾਂ ਵਿਚ ਕਰਮਚਾਰੀ ਤੋਂ ਇਲਾਵਾ ਉਸ  'ਤੇ
 ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਇਸ ਸਕੀਮ ਹੇਠਾਂ ਰਜਿਸਟਰਡ ਹਸਪਤਾਲਾਂ ਵਿਖੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ।  ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਨੇ ਕਰਮਚਾਰੀ ਰਾਜ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ  ਤੇ  ਇਸ  ਦੇ  ਲਾਭਾਂ ਬਾਰੇ ਦੱਸਿਆ ਅਤੇ ਹਸਪਤਾਲ ਵਿਖੇ ਮਿਲਦੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਇਹ ਸਕੀਮ ਕਰਮਚਾਰੀ ਰਾਜ ਬੀਮਾ ਨਿਗਮ ਦੁਆਰਾ ਪ੍ਰਾਈਵੇਟ ਅਦਾਰਿਆਂ, ਕਾਰਖਾਨਿਆਂ, ਸਕੂਲਾਂ, ਹਸਪਤਾਲਾਂ ਆਦਿ ਵਿੱਚ ਕੰਮ ਕਰਦੇ ਉਹਨਾਂ ਕਰਮਚਾਰੀਆਂ ਲਈ ਚਲਾਈ ਜਾਂਦੀ ਹੈ ਜਿਹਨਾਂ ਦੀ ਤਨਖਾਹ 21 ਹਜ਼ਾਰ ਰੁਪਏ ਤੱਕ ਤੋਂ ਘੱਟ ਹੈ ਅਤੇ ਇਹ ਬੀਮਾ ਯੋਜਨਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮਚਾਰੀਆਂ ਲਈ ਵੀ ਸ਼ੁਰੂ ਹੋ ਗਈ ਹੈ । ਇਸ ਮੌਕੇ ਸ. ਮਹਿੰਦਰ ਪਾਲ ਸਿੰਘ ਦਫਤਰ ਸੁਪਰਡੈਂਟ,  ਸ. ਕਮਲਜੀਤ ਸਿੰਘ ਅਕਾਊਟੈਂਟ, ਸ੍ਰੀ ਜੋਗਾ ਰਾਮ ਇੰਚਾਰਜ ਹਾਊਸ ਕੀਪਿੰਗ ਵਿਭਾਗ ਅਤੇ ਹਸਪਤਾਲ ਕਰਮਚਾਰੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਕਰਮੀਆਂ ਨੂੰ ਕਰਮਚਾਰੀ ਰਾਜ ਬੀਮਾ ਸੁਰੱਖਿਆ ਯੋਜਨਾ (ਈ.ਐਸ.ਆਈ.) ਦੇ ਈ ਪਹਿਚਾਣ ਪੱਤਰ  ਪ੍ਰਦਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਨਾਲ ਹਨ  ਡਾ. ਜਸਦੀਪ ਸਿੰਘ ਸੈਣੀ, ਮਹਿੰਦਰਪਾਲ ਸਿੰਘ 

ਰੋਟਰੀ ਕਲੱਬ ਬੰਗਾ ਵੱਲੋਂ ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ

ਰੋਟਰੀ ਕਲੱਬ ਬੰਗਾ ਵੱਲੋਂ ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ
ਬੰਗਾ 06 ਨਵੰਬਰ :  ਰੋਟਰੀ ਕਲੱਬ ਬੰਗਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ  ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ । ਜਿੱਥੇ  21 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸ੍ਰੀ ਪਵੀਨ ਕੁਮਾਰ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨਦਾਨ ਦੀ ਮਾਹਨਤਾ ਬਾਰੇ ਜਾਗਰੂਕ ਕੀਤਾ । ਉਹਨਾਂ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਦਾਨ ਵਿਚ ਦਿੱਤਾ ਹੋਇਆ ਖੂਨ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ  ਕਿਹਾ ਕਿ ਸਾਨੂੰ ਖੂਨਦਾਨ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਪਤਾ ਲੱਗ ਸਕੇ ਕਿਉਂਕਿ ਇਹ ਮਾਨਵਤਾ ਦੀ ਨਿਸ਼ਕਾਮ ਸੇਵਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ  ਸਾਬਕਾ ਲੈਫਟੀਨੈਂਟ ਕਰਨਲ ਸ. ਸ਼ਰਨਜੀਤ ਸਿੰਘ ਮੀਤ ਪ੍ਰਧਾਨ ਰੋਟਰੀ ਕਲੱਬ ਬੰਗਾ, ਸ੍ਰੀ ਨਿਤਨ ਦੁੱਗਲ ਸੈਕਟਰੀ, ਰਿਜਨਲ ਚੇਅਰ ਐਂਡ ਪੋਲੀਓ ਸ੍ਰੀ ਰਾਜ ਕੁਮਾਰ ਬਜਾੜ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਸ੍ਰੀ ਵਿਜੈ ਗੁਣਾਚੌਰ, ਸ. ਗੁਰਿੰਦਰਜੀਤ ਸਿੰਘ ਕੈਨੇਡਾ, ਸ੍ਰੀ ਅਮਨਦੀਪ ਸਿੰਘ ਐਸ.ਡੀ.ਐਮ. ਦਫਤਰ, ਸ੍ਰੀ ਸੁਨੀਲ ਕੁਮਾਰ, ਸ੍ਰੀ ਰਾਜ ਭੰਮਰਾ, ਮੈਡਮ ਕੁਸਮ ਕੌਰ, ਸ੍ਰੀ ਇੰਦਰਜੀਤ ਸਿੰਘ ਸ੍ਰੀ  ਬਲਰਾਮ ਚੋਧਰੀ ਬੱਬਲੂ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ ਰਾਹੁਲ ਗੋਇਲ ਬੀ ਟੀ ਉ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਸ੍ਰੀ ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਸ੍ਰੀ ਹਿਮਾਸ਼ੂ ਟੈਕਨੀਸ਼ੀਅਨ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਕੈਂਪ ਵਿਚ ਸ. ਇਕਬਾਲ ਸਿੰਘ ਬਾਜਵਾ 80 ਵੀਂ ਵਾਰ ਅਤੇ ਸ੍ਰੀ ਰਾਜ ਕੁਮਾਰ ਬਜਾੜ 10 ਵੀਂ ਵਾਰ ਖੂਨਦਾਨ ਕਰਕੇ ਖੂਨਦਾਨੀਆਂ ਦੇ ਪ੍ਰਰੇਣਾ ਸਰੋਤ ਬਣੇ।
ਫੋਟੋ ਕੈਪਸ਼ਨ : ਬਲੱਡ  ਸੈਂਟਰ ਢਾਹਾਂ ਕਲੇਰਾਂ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਸ. ਇਕਬਾਲ ਸਿੰਘ ਬਾਜਵਾ (80 ਵੀਂ ਵਾਰ) ਅਤੇ ਸ੍ਰੀ ਰਾਜ ਕੁਮਾਰ ਬਜਾੜ (10 ਵੀਂ ਵਾਰ) ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ