ਰੋਟਰੀ ਕਲੱਬ ਬੰਗਾ ਵੱਲੋਂ ਬਲੱਡ ਸੈਂਟਰ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ
ਬੰਗਾ 06 ਨਵੰਬਰ : ਰੋਟਰੀ ਕਲੱਬ ਬੰਗਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਅੱਜ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ । ਜਿੱਥੇ 21 ਖੂਨਦਾਨੀ ਵਲੰਟੀਅਰਾਂ ਨੇ ਖੂਨਦਾਨ ਕੀਤਾ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸ੍ਰੀ ਪਵੀਨ ਕੁਮਾਰ ਅਤੇ ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ ਨੇ ਖੂਨਦਾਨ ਦੀ ਮਾਹਨਤਾ ਬਾਰੇ ਜਾਗਰੂਕ ਕੀਤਾ । ਉਹਨਾਂ ਕਿਹਾ ਕਿ ਖੂਨਦਾਨ ਸੰਸਾਰ ਦਾ ਸਭ ਤੋਂ ਉੱਤਮ ਦਾਨ ਹੈ ਤੇ ਦਾਨ ਵਿਚ ਦਿੱਤਾ ਹੋਇਆ ਖੂਨ ਅਨੇਕਾਂ ਕੀਮਤੀ ਮਨੁੱਖੀ ਜਾਨਾਂ ਬਚਾਉਣ ਦੇ ਕੰਮ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖੂਨਦਾਨ ਬਾਰੇ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਪਤਾ ਲੱਗ ਸਕੇ ਕਿਉਂਕਿ ਇਹ ਮਾਨਵਤਾ ਦੀ ਨਿਸ਼ਕਾਮ ਸੇਵਾ ਹੈ । ਇਸ ਮੌਕੇ ਉਹਨਾਂ ਨੇ ਖੂਨਦਾਨੀਆਂ ਨੂੰ ਯਾਦ ਚਿੰਨ੍ਹ ਅਤੇ ਸਨਮਾਨ ਪੱਤਰ ਦੇ ਕੇ ਵੀ ਸਨਮਾਨਿਤ ਕੀਤਾ । ਇਸ ਮੌਕੇ ਖੂਨਦਾਨੀਆਂ ਦੀਆਂ ਹੌਸਲਾ ਅਫਜ਼ਾਈ ਅਤੇ ਸੇਵਾ ਸੰਭਾਲ ਲਈ ਸਾਬਕਾ ਲੈਫਟੀਨੈਂਟ ਕਰਨਲ ਸ. ਸ਼ਰਨਜੀਤ ਸਿੰਘ ਮੀਤ ਪ੍ਰਧਾਨ ਰੋਟਰੀ ਕਲੱਬ ਬੰਗਾ, ਸ੍ਰੀ ਨਿਤਨ ਦੁੱਗਲ ਸੈਕਟਰੀ, ਰਿਜਨਲ ਚੇਅਰ ਐਂਡ ਪੋਲੀਓ ਸ੍ਰੀ ਰਾਜ ਕੁਮਾਰ ਬਜਾੜ, ਪ੍ਰੌਜੈਕਟ ਡਾਇਰੈਕਟਰ ਇਕਬਾਲ ਸਿੰਘ ਬਾਜਵਾ, ਪ੍ਰਿੰਸੀਪਲ ਗੁਰਜੰਟ ਸਿੰਘ ਸਾਬਕਾ ਪ੍ਰਧਾਨ, ਸ੍ਰੀ ਵਿਜੈ ਗੁਣਾਚੌਰ, ਸ. ਗੁਰਿੰਦਰਜੀਤ ਸਿੰਘ ਕੈਨੇਡਾ, ਸ੍ਰੀ ਅਮਨਦੀਪ ਸਿੰਘ ਐਸ.ਡੀ.ਐਮ. ਦਫਤਰ, ਸ੍ਰੀ ਸੁਨੀਲ ਕੁਮਾਰ, ਸ੍ਰੀ ਰਾਜ ਭੰਮਰਾ, ਮੈਡਮ ਕੁਸਮ ਕੌਰ, ਸ੍ਰੀ ਇੰਦਰਜੀਤ ਸਿੰਘ ਸ੍ਰੀ ਬਲਰਾਮ ਚੋਧਰੀ ਬੱਬਲੂ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਡਾ ਰਾਹੁਲ ਗੋਇਲ ਬੀ ਟੀ ਉ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਸ੍ਰੀ ਮਨਜੀਤ ਸਿੰਘ ਬੇਦੀ ਇੰਚਾਰਜ ਬਲੱਡ ਬੈਂਕ, ਸ੍ਰੀ ਹਿਮਾਸ਼ੂ ਟੈਕਨੀਸ਼ੀਅਨ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਕੈਂਪ ਵਿਚ ਸ. ਇਕਬਾਲ ਸਿੰਘ ਬਾਜਵਾ 80 ਵੀਂ ਵਾਰ ਅਤੇ ਸ੍ਰੀ ਰਾਜ ਕੁਮਾਰ ਬਜਾੜ 10 ਵੀਂ ਵਾਰ ਖੂਨਦਾਨ ਕਰਕੇ ਖੂਨਦਾਨੀਆਂ ਦੇ ਪ੍ਰਰੇਣਾ ਸਰੋਤ ਬਣੇ।
ਫੋਟੋ ਕੈਪਸ਼ਨ : ਬਲੱਡ ਸੈਂਟਰ ਢਾਹਾਂ ਕਲੇਰਾਂ ਵਿੱਚ ਲੱਗੇ ਸਵੈ-ਇਛੁੱਕ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਸ. ਇਕਬਾਲ ਸਿੰਘ ਬਾਜਵਾ (80 ਵੀਂ ਵਾਰ) ਅਤੇ ਸ੍ਰੀ ਰਾਜ ਕੁਮਾਰ ਬਜਾੜ (10 ਵੀਂ ਵਾਰ) ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪਤਵੰਤੇ ਸੱਜਣ