ਪਿੰਡ ਚੱਕ ਸਿੰਘਾ ਵਿਖੇ ਲੱਗੇ 14 ਵੇਂ ਫਰੀ ਅੱਖਾਂ ਦੇ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 346 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ/ਚੱਕ ਸਿੰਘਾ 16 ਮਾਰਚ () ਐਨ. ਆਰ. ਆਈ. ਵੀਰਾਂ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਅਤੇ ਦਸਵੰਧ ਨੌਜਵਾਨ ਸਭਾ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 14ਵਾਂ ਫਰੀ ਅੱਖਾਂ ਦਾ ਚੈਕਐੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ, ਜਿਸ ਦਾ ਲੋੜਵੰਦ 346 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਵੱਲੋਂ ਕੈਂਪ ਦੀ ਆਰੰਭਤਾ ਸਮੂਹ ਮਰੀਜ਼ਾਂ ਦੀ ਚੜ੍ਹਦੀਕਲਾ, ਤੰਦਰੁਸਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਉਹਨਾਂ ਨੇ ਲੋੜਵੰਦਾਂ ਲਈ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾਉਣ ਲਈ ਐਨ ਆਰ ਆਈ ਵੀਰਾਂ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ, ਦਸਵੰਧ ਨੌਜਵਾਨ ਸਭਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਸਾਹਿਬਾਨ ਅਤੇ ਹਸਪਤਾਲ ਪ੍ਰਬੰਧਕ ਟਰੱਸਟ ਵੱਲੋਂ ਕੀਤੇ ਜਾਂਦੇ ਸੇਵਾ ਕਾਰਜਾਂ ਦੀ ਪ੍ਰਸੰਸਾ ਕੀਤੀ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ. ਆਰ. ਆਈ. ਵੀਰਾਂ, ਦਾਨੀ ਸੱਜਣਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਲਾਕੇ ਦੇ ਲੋੜਵੰਦਾਂ ਨੂੰ ਵਧੀਆ ਇਲਾਜ ਸੇਵਾਵਾਂ ਫਰੀ ਮੈਡੀਕਲ ਕੈਪਾਂ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਇਸ ਮੌਕੇ ਉਹਨਾਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ । ਅੱਖਾਂ ਦੇ ਫਰੀ ਚੈੱਕਐਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ, ਡਾ. ਕੁਲਦੀਪ ਸਿੰਘ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਵੱਲੋਂ ਕੈਂਪ ਵਿਚ ਆਏ 346 ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ । ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ । ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਫਰੀ ਕੀਤੇ ਗਏ । ਕੈਂਪ ਮਰੀਜ਼ਾਂ ਨੇ ਕੈਂਪ ਪ੍ਰਬੰਧਕਾਂ ਦਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰਬੰਧਕਾਂ, ਡਾਕਟਰ ਸਾਹਿਬਾਨ ਅਤੇ ਮੈਡੀਕਲ ਸਟਾਫ ਦਾ ਵਧੀਆ ਮੈਡੀਕਲ ਜਾਂਚ ਕਰਨ ਅਤੇ ਵਧੀਆਂ ਸਾਂਭ ਸੰਭਾਲ ਲਈ ਹਾਰਦਿਕ ਧੰਨਵਾਦ ਕੀਤਾ । ਫਰੀ ਚੈੱਕਅੱਪ ਕੈਂਪ ਮੌਕੇ ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਸਮਾਜ ਸੇਵਕ ਬਲਦੀਪ ਸਿੰਘ ਗਿੱਲ ਕਨੈਡਾ, ਪ੍ਰਭ ਸੰਘਾ, ਭਾਈ ਕਸ਼ਮੀਰ ਸਿੰਘ, ਲੱਕੀ ਸਿੰਘ, ਸਰਪੰਚ ਕੁਲਦੀਪ ਸਿੰਘ ਢਿੱਲੋਂ, ਰਾਜਿੰਦਰ ਸਿੰਘ ਨਵਾਂਸ਼ਹਿਰ, ਕੁਲਵਿੰਦਰ ਸਿੰਘ ਪੈਰੀ ਪੈਰੀ ਰੈਸਟੋਰੈਂਟ, ਜਗਤਾਰ ਸਿੰਘ ਤਾਰੀ ਪੰਚ, ਹਰਭਜਨ ਸਿੰਘ, ਅਰਸ਼, ਪਰਮਵੀਰ, ਦੀਪੂ, ਪੁਨੀਤ, ਹੈਰੀ ਅਤੇ ਦਸਵੰਧ ਨੌਜਵਾਨ ਸਭਾ ਪਿੰਡ ਚੱਕ ਸਿੰਘਾਂ ਦੇ ਮੈਂਬਰ ਵੀ ਕੈਂਪ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲੱਗੇ ਅੱਖਾਂ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਕੈਂਪ ਵਿਚ ਮਰੀਜ਼ਾਂ ਦਾ ਚੈੱਕਐਪ ਕਰਨ ਮੌਕੇ ਮਾਹਿਰ ਡਾਕਟਰ ਸਾਹਿਬਾਨ ਅਤੇ ਪਤਵੰਤੇ ਸੱਜਣ