ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਦੀ ਸਿਲਵਰ ਮੈਡਲ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਢਾਹਾਂ ਕਲੇਰਾਂ ਸਕੂਲ ਪੁੱਜਣ ਤੇ ਸ਼ਾਨਦਾਰ ਸਵਾਗਤ

ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਦੀ ਸਿਲਵਰ ਮੈਡਲ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਢਾਹਾਂ ਕਲੇਰਾਂ ਸਕੂਲ ਪੁੱਜਣ ਤੇ ਸ਼ਾਨਦਾਰ ਸਵਾਗਤ
ਬੰਗਾ 24 ਸਤੰਬਰ () ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਰੋਸ਼ਨ ਕਰਨ ਵਾਲੀ ਵਿਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਹੋਣਹਾਰ ਵਿਦਿਆਰਥਣ ਅਤੇ ਪੰਜਾਬ ਪੱਧਰ ’ਤੇ ਸਿਲਵਰ ਮੈਡਲ ਜੇਤੂ ਪਹਿਲਵਾਨ ਸਰਗੁਣ ਕੌਰ ਢਾਹਾਂ ਦਾ ਸਕੂਲ ਪਹੁੰਚਣ ’ਤੇ ਬਹੁਤ ਹੀ ਧੂਮ-ਧਾਮ ਸਵਾਗਤ ਕੀਤਾ ਗਿਆ । ਬੀਤੇ ਦਿਨੀਂ ਜ਼ਿਲ੍ਹਾ ਫਾਜ਼ਿਲਕਾ ਵਿਖੇ ਆਯੋਜਿਤ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੀ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਦੀ ਸਿਲਵਰ ਮੈਡਲ ਜੇਤੂ ਪਹਿਲਵਾਨ ਸਰਗੁਣ ਕੌਰ  ਸਕੂਲ ਪਹੁੰਚੀ ਤਾਂ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ ।  ਇਸ ਮੌਕੇ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿੱਥੇ ਮੈਡਲ ਜੇਤੂ ਖਿਡਾਰਨ ਨੂੰ ਹਾਰ ਪਾ ਕੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਾਮਨਿਤ ਕੀਤਾ ਗਿਆ ।
          ਸ. ਕੁਲਵਿੰਦਰ ਸਿੰਘ ਢਾਹਾਂ (ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ) ਨੇ ਇਸ ਮੌਕੇ ਵਿਸ਼ੇਸ਼ ਤੌਰ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਦੱਸਿਆ ਕਿ  ਪਿੰਡ ਢਾਹਾਂ ਦੀ ਸਰਗੁਣ ਕੌਰ ਢਾਹਾਂ ਪੁੱਤਰੀ ਬਲਜੀਤ ਸਿੰਘ ਅਤੇ ਡਾ. ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿੱਚ ਸੂਬਾ ਪੱਧਰ ’ਤੇ ਸਿਲਵਰ ਮੈਡਲ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਪੂਰੇ ਸੂਬੇ ਵਿੱਚ ਚਮਕਾਇਆ ਹੈ । ਉਨ੍ਹਾਂ ਕਿਹਾ ਕਿ ਸਰਗੁਣ ਕੌਰ ਦੀ ਇਹ ਕਾਮਯਾਬੀ ਬਾਕੀ ਵਿਦਿਆਰਥੀਆਂ ਖਾਸ ਕਰਕੇ ਧੀਆਂ ਲਈ ਖੇਡਾਂ ਵਿੱਚ ਅੱਗੇ ਵਧਣ ਵਾਸਤੇ ਪ੍ਰੇਰਣਾ ਦਾ ਵੱਡਾ ਸਰੋਤ ਬਣੇਗੀ। ਟਰੱਸਟ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰਨ ਆਉਣ ਵਾਲੇ ਸਮੇਂ ਵਿੱਚ ਰਾਸ਼ਟਰੀ  ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਵੀ ਪੰਜਾਬ ਦਾ ਨਾਮ ਉੱਚਾ ਕਰੇਗੀ। ਇਸ ਮੌਕੇ ਉਹਨਾਂ ਨੇ ਸਰਗੁਣ ਕੌਰ  ਦੀ ਸਾਰੇ ਸਾਲ ਦੀ ਸਕੂਲ ਫੀਸ ਮਾਫ ਕਰਨ ਦੇ ਨਾਲ ਖੇਡ ਸਹੂਲਤਾਂ ਲਈ ਹੋਰ ਮਦਦ ਕਰਨ ਦਾ ਐਲਾਨ ਵੀ ਕੀਤਾ ।
         ਇਸ ਖੁਸ਼ੀ ਭਰੇ ਮਾਹੌਲ ਵਿੱਚ ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ । ਉਨ੍ਹਾਂ  ਕਿਹਾ ਕਿ ਸਰਗੁਣ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਸਕੂਲ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਲਈ ਬੇਹੱਦ ਮਾਣ ਵਾਲੀ ਗੱਲ ਹਨ। ਇਸ ਸ਼ਾਨਦਾਰ ਸਵਾਗਤ ਅਤੇ ਸਨਮਾਨ ਸਮਾਰੋਹ ਦੌਰਾਨ ਸ.ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ.ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਮੈਡਮ ਜਸਵੀਰ ਕੌਰ, ਮੈਡਮ ਕੋਮਲ ਅਤੇ ਸ੍ਰੀ ਕੁਲਜੀਤ ਸਿੰਘ (ਸਾਰੇ ਖੇਡ ਅਧਿਆਪਕ), ਸਮੂਹ ਸਕੂਲ ਸਟਾਫ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ ।
ਤਸਵੀਰ :-  ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਦੀ ਸਿਲਵਰ ਮੈਡਲ ਜੇਤੂ ਖਿਡਾਰਨ ਸਰਗੁਣ ਕੌਰ ਢਾਹਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਟਰੱਸਟ ਮੈਂਬਰ, ਸਕੂਲ ਪ੍ਰਿੰਸੀਪਲ ਤੇ ਸਟਾਫ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ
ਬੰਗਾ 20 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ  ਮਾਨਸਿਕ ਰੋਗਾਂ ਦੇ ਵਿਭਾਗ ਵਿਚ ਅੱਜ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ । ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਮਰੀਜ਼ਾਂ ਦੀ  ਮੁਫਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫਤ ਡਾਕਟਰੀ ਸਲਾਹ ਦਿੱਤੀ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ, ਕੰਮਾਂਕਾਰਾਂ ਦੀਆਂ, ਪਰਿਵਾਰਕ ਅਤੇ ਸਮਾਜਿਕ ਚਿੰਤਾਵਾਂ, ਨੀਂਦ ਦੀਆਂ ਸਮੱਸਿਆਵਾਂ ਤੇ ਜੀਵਨ-ਸ਼ੈਲੀ ਵਿੱਚ ਹੋ ਰਹੇ ਭਾਰੀ ਬਦਲਾਅ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਤਰ੍ਹਾਂ ਦੇ ਮਾਨਸਿਕ ਰੋਗਾਂ ਦਾ ਸਾਹਮਣਾ ਕਰ ਰਹੇ ਹਨ । ਇਸ ਕਰਕੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਇਹ ਮੁਫਤ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ । ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਈਗਰੇਨ, ਸਿਰ ਦਰਦ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ,  ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਬੱਚਿਆਂ ਦੀ ਪੜ੍ਹਾਈ ਵਿੱਚ ਕਮਜ਼ੋਰੀ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨਾਲ ਪੀੜ੍ਹਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ । ਡਾਕਟਰ ਸਾਹਿਬ ਨੇ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਮਾਨਸਿਕ ਬਿਮਾਰੀਆਂ ਦੇ  ਇਲਾਜ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦੇ ਹਨ । ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ।  ਸ਼ੂਗਰ ਟੈਸਟ ਅਤੇ  ਬੀ ਐਮ ਡੀ ਦਾ ਟੈਸਟ ਵੀ ਫਰੀ ਕੀਤਾ ਗਿਆ । ਕੈਂਪ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਭਾਰੀ ਸ਼ਲਾਘਾ ਕੀਤੀ।  ਇਸ ਮੌਕੇ
ਸ. ਸੁਰਿੰਦਰ ਸਿੰਘ ਸ਼ਾਹ ਜੀ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ ਐਨ ਐਸ., ਜੋਤੀ ਭਾਟੀਆ ਉ ਪੀ ਡੀ ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸੀ ।
ਤਸਵੀਰ :- ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਦਾ ਚੈੱਕਅੱਪ ਕਰਦੇ ਹੋਏ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ 

Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲਾ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲਾ*
*174 ਮਰੀਜ਼ਾਂ ਦੀ ਹੋਈ ਮੁਫ਼ਤ ਪੀ.ਸੀ.ਓ.ਡੀ. ਤੇ ਪੀ.ਸੀ.ਓ.ਐੱਸ. ਜਾਂਚ*
ਬੰਗਾ 19 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵੱਲੋਂ ਔਰਤਾਂ ਦੇ ਵਿਭਾਗ ਵਿੱਚ ਔਰਤਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼  ਉਪਰਾਲਾ ਕੀਤਾ ਗਿਆ । ਇਸ ਦੌਰਾਨ ਬਾਂਝਪਨ, ਜੱਚਾ-ਬੱਚਾ ਅਤੇ ਔਰਤਾਂ ਦੀਆਂ ਅੰਦਰੂਨੀ ਬਿਮਾਰੀਆਂ ਦੀ ਮਾਹਿਰ ਡਾ. ਸ਼ਵੇਤਾ ਬਾਗਰੀਆ ਵੱਲੋਂ 174 ਮਰੀਜ਼ਾਂ ਦੀ ਪੀ.ਸੀ.ਓ.ਡੀ. ਅਤੇ ਪੀ.ਸੀ.ਓ.ਐੱਸ. ਸਬੰਧੀ ਮੁਫ਼ਤ ਜਾਂਚ ਕੀਤੀ ਗਈ।  ਉਨ੍ਹਾਂ ਨੇ ਔਰਤਾਂ ਨੂੰ ਬਿਮਾਰੀ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਕੇ ਜਾਗਰੂਕ ਕੀਤਾ। ਇਸ ਮੌਕੇ ਪੀ.ਸੀ.ਓ.ਡੀ. ਤੇ ਪੀ.ਸੀ.ਓ.ਐੱਸ. ਮਰੀਜ਼ਾਂ ਅਤੇ ਗਰਭਵਤੀ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸਕੈਨ ਦੀ ਸਹੂਲਤ ਪ੍ਰਦਾਨ ਕੀਤੀ ਗਈ । ਲੋੜਵੰਦ ਮਰੀਜ਼ਾਂ ਦੇ ਥਾਇਰਾਇਡ, ਸ਼ੂਗਰ, ਯੂਰਿਕ ਐਸਿਡ ਅਤੇ ਨਿਊਰੋਪੈਥੀ ਦੇ ਟੈਸਟ ਵੀ ਮੁਫ਼ਤ ਕੀਤੇ ਗਏ। ਜਦ ਕਿ ਪੀ.ਸੀ.ਓ.ਡੀ. ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਅਤੇ ਲਕੋਰੀਆ (ਪੈਪ ਸਮੀਅਰ) ਦੀ ਜਾਂਚ 'ਤੇ 50% ਫ਼ੀਸਦੀ ਵਿਸ਼ੇਸ਼ ਛੋਟ ਵੀ ਦਿੱਤੀ ਗਈ।  ਇਸ ਮੌਕੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਅੱਜ-ਕੱਲ੍ਹ ਔਰਤਾਂ ਵਿੱਚ ਪੀ.ਸੀ.ਓ.ਡੀ. ਤੇ ਪੀ.ਸੀ.ਓ.ਐੱਸ. ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ , ਜਿਸ ਕਰਕੇ ਬਾਂਝਪਣ ਦੀ ਸਮੱਸਿਆ ਵਿਚ ਵਾਧਾ ਹੋ ਰਿਹਾ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ, ਹਸਪਤਾਲ ਪ੍ਰਬੰਧਕਾਂ ਨੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦੇ ਹੋਏ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਹਿੱਤ ਇਹ ਉਦੱਮ ਕੀਤਾ ਗਿਆ  ।  ਇਸ ਮੌਕੇ ਮਰੀਜ਼ਾਂ ਨੇ ਵੀ ਹਸਪਤਾਲ ਪ੍ਰਬੰਧਕਾਂ, ਡਾ. ਸ਼ਵੇਤਾ ਬਾਗਰੀਆ ਅਤੇ ਸਮੂਹ ਸਟਾਫ ਦਾ ਮੁਫਤ ਜਾਂਚ ਕਰਕੇ ਵਧੀਆ ਸਲਾਹ ਦੇਣ ਲਈ ਧੰਨਵਾਦ ਕੀਤਾ । ਇਸ ਮੌਕੇ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਜੋਤੀ ਰਾਣੀ ਉ ਪੀ ਡੀ ਇੰਚਾਰਜ ਅਤੇ ਹਸਪਤਾਲ ਦਾ ਸਟਾਫ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ:- ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਮਾਹਿਰ ਡਾ. ਸ਼ਵੇਤਾ ਬਾਗਰੀਆ ਮਰੀਜ਼ਾਂ ਦੀ ਜਾਂਚ ਕਰਦੇ ਹੋਏ



Uploaded Image

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਰਾਏ ਨੇ ਬੀ.ਐਸ.ਸੀ. ਨਰਸਿੰਗ ਚੌਥਾ ਸਾਲ (ਸੱਤਵਾਂ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਰਾਏ ਨੇ ਬੀ.ਐਸ.ਸੀ. ਨਰਸਿੰਗ ਚੌਥਾ ਸਾਲ (ਸੱਤਵਾਂ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
ਬੰਗਾ 18 ਸਤੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੀ ਕਲਾਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫੀਸਦੀ ਨਤੀਜਾ  ਪ੍ਰਾਪਤ ਕੀਤਾ ਹੈ । ਕਾਲਜ ਦੀ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ  ਦੀ ਇਸ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਕਲਾਸ ਦਾ ਨਤੀਜਾ 100 ਫੀਸਦੀ ਰਿਹਾ । ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਕੌਰ ਰਾਏ ਪੁੱਤਰੀ ਸ੍ਰੀ ਹਰਵਿੰਦਰ ਸਿੰਘ-ਸ੍ਰੀਮਤੀ ਮਨਜੀਤ ਕੌਰ ਨਵਾਂਸ਼ਹਿਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ । ਜਦ ਕਿ ਦੂਜਾ ਸਥਾਨ ਅੰਜਲੀ ਪਿੰਕੋ ਪੁੱਤਰੀ ਸ. ਕੁਲਵਿੰਦਰ ਸਿੰਘ-ਸ੍ਰੀਮਤੀ ਸੁਖਜਿੰਦਰ ਕੌਰ ਸਿੰਬਲੀ, ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤੀਜਾ ਸਥਾਨ ਪ੍ਰਨੀਤ ਕੌਰ ਪੁੱਤਰੀ ਸ੍ਰੀ ਕੁਲਵਿੰਦਰ ਸਿੰਘ-ਸ੍ਰੀਮਤੀ ਰੁਪਿੰਦਰ ਕੌਰ ਤਰਨਤਾਰਨ ਨੇ ਹਾਸਲ ਕੀਤਾ ਹੈ ।  ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੇ ਸਮੂਹ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਕਲਾਸ ਦੀਆਂ ਟੌਪਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦੀ ਪ੍ਰਿੰਸੀਪਲ ਨੂੰ ਹਾਰਦਿਕ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਰਾਬੀਆ ਹਾਟਾ, ਮੈਡਮ ਪੈਰੀ ਚੁੰਬਰ ਕਲਾਸ ਇੰਚਾਰਜ, ਮੈਡਮ ਹਰਦੀਪ ਕੌਰ, ਮੈਡਮ ਅਮਨਦੀਪ ਕੌਰ, ਮੈਡਮ ਨਿਵੇਦਤਾ ਸ਼ਰਮਾ, ਮੈਡਮ ਹਰਲੀਨ ਕੌਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਟੌਪਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀ.ਐੱਸ.ਸੀ. ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੀ ਕਲਾਸ ਦੇ ਟੌਪਰ ਵਿਦਿਆਰਥੀ 
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਭਰਵਾਂ ਸਵਾਗਤ*
ਬੰਗਾ 18 ਸਤੰਬਰ ( ) ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਵਿਸ਼ਾਲ ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਹੁੰਚਣ 'ਤੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਹੇਠ ਸਮੂਹ ਟਰੱਸਟ ਮੈਂਬਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਖਾਲਸਾ ਮਾਰਚ ਵਿੱਚ ਸ਼ਾਮਲ ਪੰਜਾਂ ਪਿਆਰਿਆਂ ਅਤੇ ਸਿੰਘ ਸਾਹਿਬਾਨ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ । ਉਹਨਾਂ ਨੇ  ਸਮੂਹ ਟਰੱਸਟ ਵੱਲੋਂ ਪੰਜਾਂ ਪਿਆਰਿਆਂ ਅਤੇ ਨਾਲ ਆਏ ਸਿੰਘ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਗੁਰੂ ਸਾਹਿਬਾਨ ਜੀ ਦੇ ਪਵਿੱਤਰ ਅਤੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਸੰਗਤਾਂ ਨੇ ਕੀਤੇ । ਸਮੂਹ ਸੰਗਤਾਂ ਵੱਲੋਂ  ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ ਅਤੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਲਗਾਏ ਜੈਕਾਰਿਆਂ ਨਾਲ ਆਸਮਾਨ ਗੂੰਜ ਉੱਠਿਆ ।
ਹਸਪਤਾਲ ਢਾਹਾਂ ਕਲੇਰਾਂ ਵਿਖੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਖਾਲਸਾ ਮਾਰਚ  ਮੁੱਖ ਮੰਤਵ ਅੱਜ ਦੀ ਨੌਜਵਾਨ ਪੀੜ੍ਹੀ ਨੂੰ  ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਤੋਂ ਜਾਣੂ ਕਰਵਾਉਣਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ । ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਿੱਖ ਜੀਵਨ ਵਿੱਚ ਧਾਰਮਿਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਮਹੱਤਵ ਨੂੰ ਦਰਸਾਉਂਦਾ ਹੈ । ਜਥੇਦਾਰ ਸਾਹਿਬ ਨੇ  ਨੌਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ, ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਕੌਮ ਨੂੰ ਮੀਰੀ ਅਤੇ ਪੀਰੀ ਦੋਵੇਂ ਤਾਕਤਾਂ ਨਾਲ ਲੈਸ ਕਰਕੇ ਇੱਕ ਨਵੀਂ ਅਤੇ ਵਿਲੱਖਣ ਸੇਧ ਦਿੱਤੀ । ਉਨ੍ਹਾਂ ਨੇ ਖਾਲਸਾ ਮਾਰਚ ਵਿੱਚ ਸ਼ਾਮਲ ਸਾਰੇ ਸਿੰਘ ਸਾਹਿਬਾਨ, ਪੰਜਾਂ ਪਿਆਰਿਆਂ, ਧਾਰਮਿਕ ਜਥਿਆਂ ਅਤੇ ਦੂਰ-ਦੁਰਾਡੇ ਤੋਂ ਪਹੁੰਚੀ ਸੰਗਤ ਦਾ ਢਾਹਾਂ ਕਲੇਰਾਂ ਪੁੱਜਣ 'ਤੇ ਤਹਿ ਦਿਲੋਂ ਧੰਨਵਾਦ ਕੀਤਾ ।  
           ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ, ਸ. ਗੁਰਵਿੰਦਰ ਸਿੰਘ ਮਥਰਾ, ਸ. ਭਗਵੰਤ ਸਿੰਘ ਸੰਘੇੜਾ, ਸ. ਸੁਖਬੀਰ ਸਿੰਘ, ਸ. ਕੁਲਵੰਤ ਸਿੰਘ, ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਸ. ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਸ. ਸੁਖਦੀਪ ਸਿੰਘ ਸ਼ੁਕਾਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਸਤਨਾਮ ਸਿੰਘ ਲਾਦੀਆਂ ਸੀਨੀਅਰ ਆਗੂ, ਸ. ਗੁਰਦੀਪ ਸਿੰਘ ਢਾਹਾਂ, ਸ. ਬਰਜਿੰਦਰ ਸਿੰਘ ਹੈਪੀ ਕਲੇਰਾਂ, ਸ. ਭੁਪਿੰਦਰ ਸਿੰਘ, ਸ.ਹਰਦੀਪ ਸਿੰਘ ਕਲਸੀ, ਭਾਈ ਜੋਗਾ ਸਿੰਘ, ਸ੍ਰੀ ਦਾਰਾ ਸਿੰਘ ਕਲੇਰਾਂ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ  ਡਾਕਟਰ ਸਾਹਿਬਾਨ, ਮੈਡੀਕਲ ਸਟਾਫ , ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ  ਦੇ ਪ੍ਰਿੰਸੀਪਲ ਸਾਹਿਬਾਨ, ਸਮੂਹ ਸਟਾਫ, ਵਿਦਿਆਰਥੀ ਅਤੇ  ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ । ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਠੰਡੇ ਮਿੱਠੇ ਜਲ ਦੇ ਲੰਗਰ ਅਤੇ ਕੇਲਿਆਂ ਦੇ ਲੰਗਰ ਦਾ ਅਤੁੱਟ ਵਰਤਾਇਆ ਗਿਆ ।
ਤਸਵੀਰ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਦੀਆਂ ਤਸਵੀਰਾਂ 
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਨ.ਆਰ.ਆਈ. ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਨ.ਆਰ.ਆਈ. ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ
ਬੰਗਾ 12 ਸਤੰਬਰ () ਇਲਾਕੇ ਦੀ ਮਾਣਮੱਤੀ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਵਸਨੀਕ ਅਤੇ ਹੁਣ ਕੈਨੇਡਾ ਵਿਖੇ ਰਹਿ ਰਹੇ ਉੱਘੇ ਸਮਾਜ ਸੇਵਕ ਅਤੇ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਅਤੇ ਉਹਨਾਂ ਦੇ ਜਵਾਈ ਸ. ਬੌਬੀ ਸਿੰਘ ਅਮਰੀਕਾ ਵਾਸੀ ਦਾ ਹਸਪਤਾਲ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ । ਸਨਮਾਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਿਰਫ ਇੱਕ ਹਸਪਤਾਲ ਹੀ ਨਹੀਂ, ਸਗੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਇੱਕ ਵੱਡੀ ਆਸ ਦੀ ਕਿਰਨ ਹੈ । ਉਹਨਾਂ ਕਿਹਾ ਕਿ ਇਹ ਹਸਪਤਾਲ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿਨ-ਰਾਤ ਮਨੁੱਖਤਾ ਦੀ ਸੇਵਾ ਵਿੱਚ ਲੱਗਾ ਹੋਇਆ ਹੈ । ਉਹਨਾਂ ਨੇ ਹਸਪਤਾਲ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਅਜਿਹੀਆਂ ਸੰਸਥਾਵਾਂ ਦੀ ਵੱਧ ਤੋਂ ਵੱਧ ਮਦਦ ਕਰਨ ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਜਸਵਿੰਦਰ ਸਿੰਘ ਸੰਧੂ ਅਤੇ ਸ. ਬੌਬੀ ਸਿੰਘ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਆਏ ਹੋਏ ਮਹਿਮਾਨਾਂ ਨੂੰ ਹਸਪਤਾਲ ਵਿੱਚ ਚੱਲ ਰਹੀਆਂ ਨਵੀਆਂ ਅਤੇ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੂੰ ਰਿਆਇਤੀ ਦਰਾਂ  'ਤੇ ਮਿਆਰੀ ਮੈਡੀਕਲ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਹਸਪਤਾਲ ਵੱਲੋਂ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਇਲਾਕੇ ਦੇ  ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ । ਇਸ ਮੌਕੇ ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ.ਦਵਿੰਦਰ ਸਿੰਘ ਢਿੱਲੋਂ ਟਰੱਸਟ  ਮੈਂਬਰ ਅਤੇ ਸਾਬਕਾ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਸ. ਜਸਵਿੰਦਰ ਸਿੰਘ ਸੰਧੂ ਦਾ ਪਰਿਵਾਰ ਹਮੇਸ਼ਾ ਹੀ ਸੇਵਾ ਕਾਰਜਾਂ ਵਿੱਚ ਮੋਹਰੀ ਰਿਹਾ ਹੈ । ਉਹਨਾਂ ਦੇ ਪਿਤਾ ਸ. ਸੰਤੋਖ ਸਿੰਘ ਸੰਧੂ ਅਤੇ ਮਾਤਾ ਸ੍ਰੀਮਤੀ ਅਮਰਜੀਤ ਕੌਰ ਸੰਧੂ ਵੱਲੋਂ ਜੱਦੀ ਪਿੰਡ ਫਤਿਹਪੁਰ ਖੇੜਾ ਲਈ ਹਸਪਤਾਲ ਵਿੱਚ ਇੱਕ ਬੈੱਡ ਹਮੇਸ਼ਾ ਲਈ ਫਰੀ ਕਰਵਾਇਆ ਹੋਇਆ ਹੈ । ਇਸ ਤੋਂ ਇਲਾਵਾ ਪਰਿਵਾਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਐਂਬੂਲੈਂਸ ਵੀ ਹਸਪਤਾਲ ਨੂੰ ਦਾਨ ਵਜੋਂ ਦਿੱਤੀ ਗਈ ਹੈ, ਜੋ ਅੱਜ ਵੀ ਲੋਕ ਸੇਵਾ ਵਿੱਚ ਹਾਜ਼ਰ ਹੈ ।
ਫੋਟੋ ਕੈਪਸ਼ਨ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਜਸਵਿੰਦਰ ਸਿੰਘ ਸੰਧੂ ਅਤੇ ਸ. ਬੌਬੀ ਸਿੰਘ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਪੀ ਸੀ ਉ ਡੀ ਤੇ ਪੀ ਸੀ ਉ ਐਸ ਜਾਂਚ ਕੈਂਪ 15 ਸਤੰਬਰ ਦਿਨ ਮੰਗਲਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਪੀ.ਸੀ.ਉ.ਡੀ. ਤੇ ਪੀ.ਸੀ. ਉ. ਐਸ. ਜਾਂਚ ਕੈਂਪ 15 ਸਤੰਬਰ ਦਿਨ ਮੰਗਲਵਾਰ ਨੂੰ  
      ਬੰਗਾ 10 ਸਤੰਬਰ ()  ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਔਰਤਾਂ ਦੀ ਸਿਹਤ ਨੂੰ ਪਹਿਲ ਦਿੰਦਿਆਂ ਹੋਇਆ  ਮੁਫ਼ਤ ਪੀ.ਸੀ.ਓ.ਡੀ. ਤੇ ਪੀ.ਸੀ.ਓ.ਐੱਸ. ਜਾਂਚ ਕੈਂਪ ਆਉਂਦੀ 15 ਸਤੰਬਰ, ਦਿਨ ਮੰਗਲਵਾਰ ਨੂੰ ਸਵੇਰੇ 9:00 ਵਜੇ ਤੋਂ ਲੈ ਕੇ ਦੁਪਹਿਰ 3:00 ਵਜੇ ਤੱਕ ਹਸਪਤਾਲ ਦੀ ਉ.ਪੀ. ਡੀ. ਵਿੱਚ  ਲਗਾਇਆ ਜਾ ਰਿਹਾ ਹੈ । ਇਸ ਮੌਕੇ ਬਾਂਝਪਨ, ਜੱਚਾ-ਬੱਚਾ ਅਤੇ ਔਰਤਾਂ ਦੀਆਂ ਹਰ ਤਰ੍ਹਾਂ ਦੀਆਂ ਅੰਦਰੂਨੀ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਾਗਰੀਆ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ । ਇਸ ਕੈਂਪ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾ. ਸ਼ਵੇਤਾ ਬਾਗਰੀਆ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਔਰਤਾਂ ਵਿੱਚ ਪੀ.ਸੀ.ਓ.ਡੀ. ਅਤੇ ਪੀ.ਸੀ.ਓ.ਐੱਸ. ਦੀ ਸਮੱਸਿਆ ਬਹੁਤ ਤੇਜ਼ੀ ਨਾਲ ਵਧ ਰਹੀ ਹੈ, ਜਿਸ ਕਰਕੇ ਇਸ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ ਦੇਣ ਦੇ ਨਾਲ-ਨਾਲ ਪੀ.ਸੀ.ਓ.ਡੀ., ਪੀ.ਸੀ.ਓ.ਐੱਸ. ਲਈ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਮੁਫ਼ਤ ਅਲਟਰਾਸਾਊਂਡ ਸਕੈਨ ਵੀ ਕੀਤੇ ਜਾਣਗੇ । ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਲਈ ਕਈ ਅਹਿਮ ਲੈਬਾਰਟਰੀ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ ਜਿਨ੍ਹਾਂ ਵਿੱਚ ਮੁਫ਼ਤ ਥਾਇਰਾਇਡ ਟੈਸਟ, ਸ਼ੂਗਰ ਟੈਸਟ, ਯੂਰਿਕ ਐਸਿਡ ਟੈਸਟ ਅਤੇ ਨਿਊਰੋਪੈਥੀ ਟੈਸਟ ਸ਼ਾਮਲ ਹਨ । ਉਹਨਾਂ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਨੂੰ ਵੱਡੀ ਰਾਹਤ ਦਿੰਦਿਆਂ  ਕੈਂਪ ਦੌਰਾਨ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਤੌਰ 'ਤੇ ਪੀ.ਸੀ.ਓ.ਡੀ. ਟੈਸਟਾਂ, ਬੱਚੇਦਾਨੀ ਦੀਆਂ ਰਸੌਲੀਆਂ ਅਤੇ ਲਕੋਰੀਆ ਦੀ ਜਾਂਚ (ਪੈਪ ਸਮੀਅਰ) ਦੇ ਟੈਸਟਾਂ ਉੱਤੇ 50 ਫ਼ੀਸਦੀ  ਦੀ ਭਾਰੀ ਛੋਟ ਦਿੱਤੀ ਜਾਵੇਗੀ । ਉਹਨਾਂ ਨੇ ਇਲਾਕੇ ਦੀਆਂ ਔਰਤਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਪੀਲ ਵੀ ਕੀਤੀ ।
ਤਸਵੀਰ :- ਡਾ. ਸ਼ਵੇਤਾ ਬਾਗਰੀਆ 15 ਸਤੰਬਰ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਲੱਗ ਰਹੇ ਇਸ ਕੈਂਪ ਜਾਣਕਾਰੀ ਦਿੰਦੇ ਹੋਏ

Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਨਾਇਆ ਗਿਆ ਵਿਸ਼ਵ ਫਿਜ਼ੀਓਥੈਰੇਪੀ ਦਿਵਸ*
ਬੰਗਾ 8 ਸਤੰਬਰ ()  ਇਲਾਕੇ ਦੀ ਪ੍ਰਮੁੱਖ ਸਿਹਤ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ ਗਿਆ। ਇਹ ਦਿਨ ਮਨਾਉਂਦੇ ਹੋਏ ਹਸਪਤਾਲ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਕੇਕ ਕੱਟਿਆ ਗਿਆ ਅਤੇ ਲੋੜਵੰਦ ਮਰੀਜ਼ਾਂ ਲਈ ਵਿਸ਼ੇਸ਼ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਹਸਪਤਾਲ ਪ੍ਰਬੰਧਕ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਫਿਜ਼ੀਓਥੈਰੇਪੀ ਦਿਵਸ ਦੇ ਮਹੱਤਵ ਅਤੇ ਮਨੁੱਖੀ ਜੀਵਨ ਵਿੱਚ ਇਸ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ । ਉਹਨਾਂ ਨੇ ਦੱਸਿਆ ਕਿ ਅੱਜ-ਕੱਲ੍ਹ ਦੀ ਭੱਜ-ਦੌੜ ਵਾਲੀ ਜ਼ਿੰਦਗੀ ਤੇ ਸਾਡੇ ਰਹਿਣ-ਸਹਿਣ ਦੇ ਗਲਤ ਢੰਗ-ਤਰੀਕਿਆਂ ਕਰਕੇ ਜੋੜਾਂ ਦਾ ਦਰਦ, ਕਮਰ ਦਰਦ ਅਤੇ ਹੋਰ ਸਰੀਰਿਕ ਦੀਆਂ ਸਮੱਸਿਆਵਾਂ ਆਮ ਹੋ ਚੁੱਕੀਆਂ ਹਨ। ਇਸੇ ਨੂੰ ਮੁੱਖ ਰੱਖਦਿਆਂ ਹਸਪਤਾਲ ਦੇ ਫਿਜ਼ੀਓਥੈਰੇਪੀ ਵਿਭਾਗ ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਨੂੰ ਸਮਰਪਿਤ ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਲ 2026 ਲਈ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਦਾ ਵਿਸ਼ਾ ਦਿਲ ਦੇ ਰੋਗ ਅਤੇ ਲਕਵੇ ਦੇ ਮਰੀਜ਼ਾਂ ਦੀਆਂ ਸਰੀਰਕ ਗਤੀਵਿਧੀਆਂ ਨੂੰ ਫਿਜ਼ੀਓਥੈਰੇਪੀ ਰਾਹੀਂ ਮੁੜ ਕਾਰਜਸ਼ੀਲ ਕਰਨ ਅਤੇ ਉਹਨਾਂ ਨੂੰ ਤੰਦਰੁਸਤ ਰੱਖਣ ਵਿੱਚ ਅਹਿਮ ਯੋਗਦਾਨ ਪਾਉਣਾ  ਹੈ । ਸ. ਢਾਹਾਂ ਨੇ ਦੱਸਿਆ ਕਿ ਹਸਪਤਾਲ ਵੱਲੋਂ "ਸਿਹਤਮੰਦ ਸਰੀਰ, ਖੁਸ਼ਹਾਲ ਜੀਵਨ" ਦੇ ਸੰਦੇਸ਼ ਹੇਠ ਇੱਕ ਨਵੀਂ ਪਹਿਲਕਦਮੀ ਕਰਦਿਆਂ ਫਿਜ਼ੀਓਥੈਰੇਪੀ ਦੀਆਂ ਸਾਰੀਆਂ ਇਲਾਜ ਸੇਵਾਵਾਂ 'ਤੇ ਅੱਜ 50 ਪ੍ਰਤੀਸ਼ਤ (50%) ਦੀ ਵਿਸ਼ੇਸ਼ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਮਾਰੀਆਂ ਦੇ ਇਲਾਜ ਲਈ ਕਿਫ਼ਾਇਤੀ ਪੈਕੇਜ ਵੀ ਲਾਂਚ ਕੀਤੇ ਗਏ ਹਨ। ਹਸਪਤਾਲ ਦੀ ਸੀਨੀਅਰ ਫਿਜ਼ੀਓਥੈਰੇਪਿਸਟ ਡਾ. ਰਵੀਨਾ ਨੇ ਕੈਂਪ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫਤ ਸਲਾਹ ਦਿੱਤੀ। ਕਮਰ ਦਰਦ, ਗਰਦਨ ਦਰਦ, ਅਤੇ ਗੋਡਿਆਂ ਦੀ ਮਜ਼ਬੂਤੀ ਲਈ ਵਿਸ਼ੇਸ਼ ਕਸਰਤਾਂ ਦੱਸੀਆਂ ਗਈਆਂ ਅਤੇ ਉਹਨਾਂ ਨੂੰ ਜੀਵਨ ਸ਼ੈਲੀ ਸੁਧਾਰ ਕਰਕੇ ਰੋਜ਼ਾਨਾ ਦੇ ਕੰਮਕਾਜ ਦੌਰਾਨ ਸਰੀਰ ਨੂੰ ਸਹੀ ਸਥਿਤੀ ਵਿੱਚ ਰੱਖਣ ਦੇ ਤਰੀਕੇ ਸਿਖਾਏ ਗਏ । ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਉਣ ਮੌਕੇ ਕੇਕ ਕੱਟਣ ਦੀ ਰਸਮ ਸੀਨੀਅਰ ਫਿਜ਼ੀਓਥੈਰੇਪਿਸਟ ਡਾ. ਰਵੀਨਾ ਨੇ ਅਦਾ ਕੀਤੀ । ਇਸ ਮੌਕੇ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ. ਪਰਮਿੰਦਰ ਸਿੰਘ ਵਾਰੀਆ, ਡਾ. ਸ਼ਵੇਤਾ ਬਗੜਿਆ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਮੈਡਮ ਜੋਤੀ ਰਾਣੀ ਓ.ਪੀ.ਡੀ. ਇੰਚਾਰਜ, ਸ.ਸੁਖਪ੍ਰੀਤ ਸਿੰਘ ਚਾਹਲ ਤੇ ਹਸਪਤਾਲ ਦੇ ਸਟਾਫ ਮੈਂਬਰ ਹਾਜ਼ਰ ਸਨ ।
ਤਸਵੀਰ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 'ਵਿਸ਼ਵ ਫਿਜ਼ੀਓਥੈਰੇਪੀ ਦਿਵਸ' ਮਨਾਉਣ ਮੌਕੇ ਕੇਕ ਕੱਟਣ ਦੀ ਰਸਮ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਸ. ਦਵਿੰਦਰ ਸਿੰਘ ਢਿੱਲੋਂ, ਡਾ. ਜਸਦੀਪ ਸਿੰਘ ਸੈਣੀ, ਡਾ, ਰਵੀਨਾ, ਸਮੂਹ ਸੀਨੀਅਰ ਡਾਕਟਰ ਸਾਹਿਬਾਨ ਅਤੇ ਹਸਪਤਾਲ ਸਟਾਫ
Uploaded Image

*ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਾਲਾਨਾ ਫ਼ੇਟ-2026 ਦਾ ਆਯੋਜਨ*

*ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਸਾਲਾਨਾ ਫ਼ੇਟ-2026 ਦਾ ਆਯੋਜਨ*
ਬੰਗਾ, 8 ਸਤੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੱਜ 'ਫ਼ੇਟ-2026' ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਟਰੱਸਟ ਮੈਂਬਰ ਦਵਿੰਦਰ ਸਿੰਘ ਢਿੱਲੋਂ ਅਤੇ ਕਾਲਜ ਦੀ ਪ੍ਰਿੰਸੀਪਲ ਰਮਨਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਟਰੱਸਟ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਲਈ ਅਜਿਹੇ ਫ਼ੇਟ ਦਾ ਆਯੋਜਨ ਕਰਨਾ ਇੱਕ ਸ਼ਲਾਘਾਯੋਗ ਉੱਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਨਰਸਿੰਗ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਂਝੇ ਉੱਦਮ ਕਰਨ, ਆਪਸੀ ਭਾਈਚਾਰਕ ਸਾਂਝ ਬਣਾਉਣ ਅਤੇ ਸਮਾਜ ਸੇਵਾ ਦੀ ਪ੍ਰੇਰਨਾ ਮਿਲਦੀ ਹੈ। ਨਰਸਿੰਗ ਦਾ ਖੇਤਰ ਖ਼ੁਦ ਇੱਕ ਸੇਵਾ-ਭਾਵਨਾ ਵਾਲਾ ਕਿੱਤਾ ਹੈ ਅਤੇ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਅੰਦਰ ਪ੍ਰਬੰਧਕੀ ਕਾਰਜਾਂ ਅਤੇ ਟੀਮ ਵਜੋਂ ਕੰਮ ਕਰਨ ਦੀ ਸਮਰੱਥਾ ਦਾ ਵਿਕਾਸ ਹੁੰਦਾ ਹੈ। ਸਮਾਗਮ ਦੌਰਾਨ ਟਰੱਸਟ ਪ੍ਰਧਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ । ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਫ਼ੇਟ-2026 ਦੇ ਆਯੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਪੰਜਾਬੀ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ। ਮਹਿਮਾਨਾਂ ਨੇ ਵਿਦਿਆਰਥੀਆਂ ਦੇ ਇਸ ਸਿਰਜਣਾਤਮਕ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਰੰਗਾ-ਰੰਗ ਸੱਭਿਆਚਾਰਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ । ਰਜਿਸਟ੍ਰੇਸ਼ਨ ਕਾਊਂਟਰ ਤੇ ਮੈਡਮ ਵੰਦਨਾ ਬਸਰਾ, ਮੈਡਮ ਰੀਤੂ, ਮੈਡਮ ਹਰਦੀਪ ਕੌਰ ਅਤੇ ਮੈਡਮ ਹਰਨੀਤ ਕੌਰ ਨੇ ਬਾਖੂਬੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਫੇਟ ਪ੍ਰਬੰਧਕ ਮੈਡਮ ਸੁਖਮਿੰਦਰ ਕੌਰ, ਮੈਡਮ ਨਿਵੇਦਤਾ ਸ਼ਰਮਾ ਸਟੂਡੈਂਟ ਨਰਸਿੰਗ ਐਸੋਸੀਏਸ਼ਨ ਅਡਵਾਈਜ਼ਰ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ 'ਫ਼ੇਟ-2026' ਦਾ ਉਦਘਾਟਨ ਕਰਦੇ ਹੋਏ ਟਰੱਸਟ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ, ਨਾਲ ਹਨ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਰਮਨਦੀਪ ਕੌਰ
Uploaded Image

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਗੁਰਦਿਆਂ ਦੀ ਗੰਭੀਰ ਬਿਮਾਰੀ ਤੇ ਹਾਰਟ ਅਟੈਕ ਨਾਲ ਜੂਝ ਰਹੀ 67 ਸਾਲਾ ਔਰਤ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਗੁਰਦਿਆਂ ਦੀ ਗੰਭੀਰ ਬਿਮਾਰੀ ਤੇ ਹਾਰਟ ਅਟੈਕ ਨਾਲ ਜੂਝ ਰਹੀ 67 ਸਾਲਾ ਔਰਤ ਦੀ ਜਾਨ ਬਚਾਈ
ਬੰਗਾ 5 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਵੱਲੋਂ ਗੁਰਦੇ ਖਰਾਬ (ਕਰੋਨਿਕ ਕਿਡਨੀ ਡਿਸੀਜ) ਤੇ ਹਾਰਟ ਅਟੈਕ (ਮਾਇਓਕਾਰਡੀਅਲ ਇਨਫਾਕਸ਼ਨ) ਕਰਕੇ ਫੇਫੜਿਆਂ ਦੀ ਸੋਜਿਸ਼ (ਪਲਮੋਨੇਰੀ ਅਡੀਮਾ) ਕਾਰਨ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ ’ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ 67 ਸਾਲਾ ਔਰਤ ਮਰੀਜ਼ ਦੀ ਜਾਨ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਬਹੁਤ ਮਾੜੀ ਹਾਲਤ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦੀ ਗਈ ਸੀ। ਹਾਰਟ ਅਟੈਕ ਕਾਰਨ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਕੁਝ ਸਮੇਂ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ ’ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀਪੀਆਰ (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ। ਸਹੀ ਦਿਸ਼ਾ ਵਿੱਚ ਸੀਪੀਆਰ ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਈ। ਮਰੀਜ਼ ਨੂੰ ਸਾਹ ਦੇਣ ਲਈ ਸਾਹ ਨਲੀ ਵਿੱਚ ਇੰਡੋਟਰੈਕਲ ਟਿਊਬ ਪਾ ਕੇ ਵੈਂਟੀਲੇਟਰ ਦੀ ਮਦਦ ਲਈ ਗਈ। ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਹੋਣ ਲੱਗਾ। ਡਾ. ਵਿਵੇਕ ਗੁੰਬਰ ਦੀ ਅਗਵਾਈ ਵਿਚ ਇਸ ਮਰੀਜ਼ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਮਿਆਰੀ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਵਿੱਚ ਖਰਾਬ ਹੋਏ ਗੁਰਦੇ ਦੇ ਮਰੀਜ਼ਾਂ ਲਈ ਅਤਿ ਆਧੁਨਿਕ ਡਾਇਲਸਿਸ ਯੂਨਿਟ ਸਥਾਪਿਤ ਹੈ ਜਿੱਥੇ 24 ਘੰਟੇ ਡਾਇਲਸਿਸ ਕਰਵਾਉਣ ਦੀ ਸਹੂਲਤ ਮਿਲਦੀ  ਹੈ। ਇਸ ਤੋਂ ਇਲਾਵਾ ਹਸਪਤਾਲ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ, ਹੋਰ ਮੈਡੀਕਲ ਉਪਕਰਨਾਂ ਨਾਲ ਅਤੇ ਮਾਹਿਰ ਡਾਕਟਰਾਂ ਦੀ ਟੀਮ ਨਾਲ
ਲੈਸ ਹੈ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਤੰਦਰੁਸਤ ਹੋਏ ਮਰੀਜ਼ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼ 
Uploaded Image

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਸਾਹਿਬ ਸਿੰਘ ਨੇ ਜਿੱਤਿਆ ਸਿਲਵਰ ਮੈਡਲ

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਸਾਹਿਬ ਸਿੰਘ ਨੇ ਜਿੱਤਿਆ ਸਿਲਵਰ ਮੈਡਲ
ਬੰਗਾ 4 ਸਤੰਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਹਿਲਵਾਨ ਸਾਹਿਬ ਸਿੰਘ ਨੇ ਖੇਡਾਂ ਦੇ ਖੇਤਰ ਵਿੱਚ ਸਕੂਲ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਬੀਤੇ ਦਿਨੀਂ ਪਿੰਡ ਬਾਹੜੋਵਾਲ ਦੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਦੇ ਅਖਾੜੇ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਟੂਰਨਾਮੈਂਟ ਵਿੱਚ ਸਾਹਿਬ ਸਿੰਘ ਨੇ ਅੰਡਰ-17 ਸਾਲ, 110 ਕਿਲੋ ਭਾਰ ਵਰਗ ਵਿੱਚ ਸ਼ਾਨਦਾਰ ਗ੍ਰੀਕੋ ਰੋਮਨ ਤੇ ਫਰੀ ਸਟਾਈਲ ਕੁਸ਼ਤੀ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ 'ਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਜੇਤੂ ਪਹਿਲਵਾਨ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ-ਸੁਖਵੀਰ ਕੌਰ ਪਿੰਡ ਝੰਡੇਰ ਕਲਾਂ ਦਾ ਟਰੱਸਟ ਦਫਤਰ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜਰੂਰੀ ਹਨ ਅਤੇ ਸਾਹਿਬ ਸਿੰਘ ਦੀ ਇਹ ਮਿਹਨਤ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਸਾਹਿਬ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਕੂਲ ਵਿੱਚ ਕੁਸ਼ਤੀ, ਅਥਲੈਟਿਕਸ, ਫੁੱਟਬਾਲ, ਵਾਲੀਬਾਲ ਅਤੇ ਰਗਬੀ ਵਰਗੀਆਂ ਖੇਡਾਂ ਲਈ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੇ ਹਨ। ਇਸ ਸਨਮਾਨ ਸਮਾਰੋਹ ਦੌਰਾਨ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ ਅਤੇ ਖੇਡ ਅਧਿਆਪਕ  ਜਸਵੀਰ ਕੌਰ, ਕੋਮਲ ਤੇ ਕੁਲਜੀਤ ਸਿੰਘ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤਣ ਵਾਲੇ ਪਹਿਲਵਾਨ ਸਾਹਿਬ ਸਿੰਘ ਦਾ ਸਨਮਾਨ ਕਰਦੇ ਹੋਏ ਟਰੱਸਟ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਹੋਰ ਪ੍ਰਬੰਧਕ
Uploaded Image

*ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਜਿੱਤਿਆ ਇਨਾਮ*

*ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਜਿੱਤਿਆ ਇਨਾਮ*

*ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਸ਼ਾਨਦਾਰ ਪ੍ਰਾਪਤੀ*

ਬੰਗਾ 3 ਸਤੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਬੋਰਡ ਤੋਂ ਐਫੀਲੀਏਟਿਡ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦਿਆਂ ਬੀਤੇ ਦਿਨੀਂ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਘੁੰਮਣਾਂ ਵਿਖੇ ਇੰਟਰ ਸਕੂਲ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਦਸਤਾਰ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਪੁੱਤਰ ਸੁਖਵਿੰਦਰ ਸਿੰਘ-ਇੰਦਰਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ । ਸ.ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਦਸਤਾਰ ਸਿੱਖ ਵਿਰਸੇ, ਸਤਿਕਾਰ ਅਤੇ ਸਿੱਖ ਪਹਿਚਾਣ ਦਾ ਮਹੱਤਵਪੂਰਨ ਪ੍ਰਤੀਕ ਹੈ। ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਗੁਰਫਤਿਹ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ, ਉਸ ਦੇ ਮਾਪਿਆਂ, ਧਾਰਮਿਕ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਵੀ ਮੁਬਾਰਕਬਾਦ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ  ਵੱਲੋਂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਵਿਦਿਆ, ਗੁਰਬਾਣੀ ਸੰਥਿਆ ਅਤੇ ਗੁਰਬਾਣੀ ਕੀਰਤਨ ਅਤੇ ਤਬਲਾ ਵਾਦਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਨੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ, ਸ. ਸੁਖਵਿੰਦਰ ਸਿੰਘ ਮੱਲੂਪੋਤਾ, ਮੈਡਮ ਜਸਵੀਰ ਕੌਰ, ਮੈਡਮ ਕੋਮਲ ਅਤੇ ਸ੍ਰੀ ਕੁਲਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ  ਹਾਜ਼ਰ ਸਨ।
ਫੋਟੋ ਕੈਪਸ਼ਨ : ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਗੁਰਫਤਿਹ ਸਿੰਘ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਟਰੱਸਟ ਦੇ ਪ੍ਰਬੰਧਕ 
Uploaded Image

ਇੰਟਰ-ਸਕੂਲ ਖੇਡਾਂ ਵਿੱਚ ਪਹਿਲਵਾਨ ਸਰਗੁਣ ਕੌਰ ਕੰਗ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ

ਇੰਟਰ-ਸਕੂਲ ਖੇਡਾਂ ਵਿੱਚ ਪਹਿਲਵਾਨ ਸਰਗੁਣ ਕੌਰ ਕੰਗ ਨੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ
ਬੰਗਾ 2 ਸਤੰਬਰ  () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਅੱਠਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਕੁਸ਼ਤੀ ਖਿਡਾਰਨ ਪਹਿਲਵਾਨ ਸਰਗੁਣ ਕੌਰ ਕੰਗ ਨੇ ਅੰਡਰ-14 ਸਾਲ ਉਮਰ ਵਰਗ ਦੇ 54 ਕਿਲੋ ਭਾਰ ਵਰਗ ਵਿੱਚ  ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਰਗੁਣ ਕੌਰ ਕੰਗ ਪੁੱਤਰੀ ਬਲਜੀਤ ਸਿੰਘ-ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ  ਦੀ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਖਿਡਾਰਨ, ਉਸਦੇ ਮਾਪਿਆਂ, ਕੋਚਾਂ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਸਰਗੁਣ ਕੌਰ ਕੰਗ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰਨ ਆਉਣ ਵਾਲੇ ਸਮੇਂ ਵਿੱਚ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਉੱਚਾ ਕਰੇਗੀ। ਉਨ੍ਹਾਂ ਸਰਗੁਣ ਕੌਰ ਕੰਗ ਦੇ ਸੁਨਹਿਰੇ ਭਵਿੱਖ ਅਤੇ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਵੀ ਜੇਤੂ ਖਿਡਾਰਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ  ਟਰੱਸਟ ਮੈਂਬਰ, ਭਾਈ ਜੋਗਾ ਸਿੰਘ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਸੁਖਵਿੰਦਰ ਸਿੰਘ ਮੱਲੂਪੋਤਾ,  ਜਸਵੀਰ ਕੌਰ,  ਕੋਮਲ ਅਤੇ ਕੁਲਜੀਤ ਸਿੰਘ (ਸਾਰੇ ਖੇਡ ਅਧਿਆਪਕ) ਵੀ ਹਾਜ਼ਰ ਸਨ ।
ਤਸਵੀਰ ਕੈਪਸ਼ਨ: ਜ਼ਿਲ੍ਹਾ ਪੱਧਰੀ ਇੰਟਰ-ਸਕੂਲ ਖੇਡਾਂ ਵਿੱਚ 54 ਕਿਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਜੇਤੂ ਖਿਡਾਰਨ ਸਰਗੁਣ ਕੌਰ ਦਾ ਟਰੱਸਟ ਦਫ਼ਤਰ ਵਿਖੇ ਸਨਮਾਨ ਕਰਦੇ ਹੋਏ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਅਤੇ ਟਰੱਸਟ ਮੈਂਬਰ। 
Uploaded Image

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦਾ ਪ੍ਰਮੁੱਖ ਇਲਾਜ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ
ਬੰਗਾ 29 ਅਗਸਤ () ਬੰਗਾ ਤੋਂ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਾਪਿਤ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਜ਼ਹਿਰੀਲੇ ਸੱਪ ਦੇ ਡੰਗੇ ਮਰੀਜ਼ਾਂ ਦੇ ਇਲਾਜ ਲਈ ਇਲਾਕੇ ਦਾ ਪ੍ਰਮੁੱਖ ਸਿਹਤ ਕੇਂਦਰ ਬਣਦਾ ਜਾ ਰਿਹਾ ਹੈ। ਹਸਪਤਾਲ ਵਿੱਚ ਪਿਛਲੇ ਵੀਹ ਦਿਨਾਂ ਦੌਰਾਨ ਜ਼ਹਿਰੀਲੇ ਸੱਪਾਂ ਦੇ ਡੱਸੇ ਦਰਜਨ ਤੋਂ ਵੱਧ ਮਰੀਜ਼ਾਂ ਦਾ ਸਮੇਂ ਸਿਰ ਐਂਟੀ-ਸਨੇਕ ਵੇਨਮ (ਸੱਪ ਦੇ ਜ਼ਹਿਰ ਦਾ ਐਂਟੀਡੋਟ) ਅਤੇ ਵੈਂਟੀਲੇਟਰ ਦੀ ਸਹਾਇਤਾ ਨਾਲ ਸਫਲਤਾਪੂਰਵਕ ਇਲਾਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਮੁੱਖ ਪ੍ਰਬੰਧਕ ਸ. ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ  ਦੱਸਿਆ ਕਿ ਹਸਪਤਾਲ ਵਿਖੇ ਸੱਪ ਦੇ ਡੰਗੇ ਮਰੀਜ਼ਾਂ ਦਾ ਇਲਾਜ ਮਿਆਰੀ ਅਤੇ ਆਧੁਨਿਕ ਮੈਡੀਕਲ ਤਰੀਕਿਆਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਪ ਡੱਸਣ ਦੇ ਮਾਮਲਿਆਂ ਵਿੱਚ ਸਮੇਂ ਸਿਰ ਹਸਪਤਾਲ ਪਹੁੰਚਣਾ ਅਤੇ ਤੁਰੰਤ ਡਾਕਟਰੀ ਇਲਾਜ ਸ਼ੁਰੂ ਹੋਣਾ ਮਰੀਜ਼ ਦੀ ਜਾਨ ਬਚਾਉਣ ਲਈ ਬੇਹੱਦ ਮਹੱਤਵਪੂਰਨ ਹੈ । ਜਿਸ ਦੀ ਤਾਜ਼ਾ ਮਿਸਾਲ ਹੈ ਕਿ ਬੀਤੇ ਦਿਨੀਂ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ, ਐਮ.ਡੀ. ਮੈਡੀਸਨ ਕੋਲ ਮਰੀਜ਼ ਸੈਮਸਲ ਆਲਮ ਉਮਰ 24 ਸਾਲ ਆਇਆ,  ਜਿਸ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੱਸ ਲਿਆ ਸੀ । ਸੱਪ ਦੇ ਡੱਸਣ ਤੋਂ ਬਾਅਦ ਉਸ ਨੂੰ ਪੇਟ ਦਰਦ, ਉਲਟੀ, ਅੱਖਾਂ ਦਾ ਆਪਮੁਹਾਰੇ ਬੰਦ ਹੋਣਾ (ਟੌਸਿਸ) ਅਤੇ ਸਾਹ ਲੈਣ ਵਿੱਚ ਮੁਸ਼ਕਿਲ ਵਰਗੇ ਗੰਭੀਰ ਲੱਛਣਾਂ ਨੇ ਘੇਰ ਲਿਆ ਸੀ । ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਸਾਥੀਆਂ ਨੇ ਬਿਨਾਂ ਦੇਰੀ ਕੀਤੇ ਉਸ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਪਹੁੰਚਾਇਆ । ਇਸ ਮੌਕੇ ਮਰੀਜ਼ ਨੂੰ ਤੁਰੰਤ ਆਈ.ਸੀ.ਯੂ.  ਵਿੱਚ ਦਾਖਲ ਕੀਤਾ ਗਿਆ । ਉਸ ਦੀ ਅਤਿ ਨਾਜ਼ੁਕ ਹਾਲਤ ਨੂੰ ਦੇਖਦਿਆਂ  ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਮੈਡੀਕਲ ਟੀਮ ਨੇ ਮਰੀਜ਼ ਨੂੰ ਚਾਰ ਦਿਨ ਵੈਂਟੀਲੇਟਰ ਦੀ ਸਹਾਇਤਾ ਅਤੇ ਸੱਪ ਦੇ ਡੰਗ ਦੇ ਇਲਾਜ ਲਈ ਲੋੜੀਂਦੀਆਂ ਮਿਆਰੀ ਦਵਾਈਆਂ ਅਤੇ ਐਂਟੀ ਸਨੇਕ ਵੇਨਮ ਨਾਲ ਇਲਾਜ ਕੀਤਾ । ਇਹਨਾਂ ਯਤਨਾਂ ਸਦਕਾ ਮਰੀਜ਼ ਦੀ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਆਇਆ ਤੇ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹੈ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਭਾਰਤ ਵਿੱਚ ਜ਼ਹਿਰੀਲੇ ਸੱਪਾਂ ਵਿਚ ਇੰਡੀਅਨ ਕੋਬਰਾ, ਕਾਮਨ ਕਰੇਟ,  ਰਸਲਜ਼ ਵਾਈਪਰ ਅਤੇ ਸਾਅ-ਸਕੇਲਡ ਵਾਈਪਰ  ਵਾਲੀਆਂ ਪ੍ਰਜਾਤੀਆਂ ਪ੍ਰਮੁੱਖ ਹਨ । ਉਨ੍ਹਾਂ ਕਿਹਾ ਕਿ ਸੱਪ ਦੇ ਡੱਸਣ ਤੋਂ ਬਾਅਦ ਅੱਖਾਂ ਦਾ ਆਪਮੁਹਾਰੇ ਬੰਦ ਹੋਣਾ, ਪਲਕਾਂ ਦਾ ਝੁਕਣਾ, ਪੇਟ ਦਰਦ, ਉਲਟੀ, ਨਿਗਲਣ ਵਿੱਚ ਮੁਸ਼ਕਿਲ, ਕਮਜ਼ੋਰੀ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੇ ਲੱਛਣ ਦਿਖਾਈ ਦੇਣ ਤਾਂ ਇਨ੍ਹਾਂ ਨੂੰ ਬਿਲਕੁਲ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ । ਡਾ. ਗੁੰਬਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਪ ਦੇ ਡੱਸਣ ਦੀ ਸਥਿਤੀ ਵਿੱਚ ਘਰੇਲੂ ਨੁਸਖਿਆਂ, ਝਾੜ-ਫੂਕ, ਮਣਕਾ, ਜਾਦੂ-ਟੂਣਾ ਜਾਂ ਦੇਸੀ ਇਲਾਜ ’ਤੇ ਸਮਾਂ ਬਰਬਾਦ ਨਾ ਕੀਤਾ ਜਾਵੇ, ਸਗੋਂ ਤੁਰੰਤ ਡਾਕਟਰੀ ਸਹਾਇਤਾ ਲਈ ਹਸਪਤਾਲ ਪਹੁੰਚਿਆ ਜਾਵੇ । ਮਰੀਜ਼ ਦੇ ਪਰਿਵਾਰਜਨਾਂ ਨੇ ਵਧੀਆ ਇਲਾਜ ਕਰਨ ਲਈ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰ ਸਾਹਿਬਾਨ, ਨਰਸਿੰਗ ਸਟਾਫ ਅਤੇ ਹਸਪਤਾਲ ਪ੍ਰਬੰਧਕਾਂ ਦਾ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ,  ਦਵਿੰਦਰ ਕੌਰ ਨਰਸਿੰਗ ਸੁਪਰਡੈਂਟ,  ਸੁਨੀਤਾ ਵਾਰਡ ਇੰਚਾਰਜ ਅਤੇ ਮਰੀਜ਼ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ ।
ਫੋਟੋ ਕੈਪਸ਼ਨ : ਤੰਦਰੁਸਤ ਹੋਏ ਮਰੀਜ਼ ਨਾਲ ਡਾ. ਵਿਵੇਕ ਗੁੰਬਰ ਅਤੇ ਉਹਨਾਂ ਦੀ ਮੈਡੀਕਲ ਟੀਮ
Uploaded Image

“ਰੁੱਖ ਲਗਾਉਣਾ ਸਭ ਤੋਂ ਵੱਡੀ ਸਮਾਜ ਸੇਵਾ : ਕੁਲਵਿੰਦਰ ਸਿੰਘ ਢਾਹਾਂ

“ਰੁੱਖ ਲਗਾਉਣਾ ਸਭ ਤੋਂ ਵੱਡੀ ਸਮਾਜ ਸੇਵਾ : ਕੁਲਵਿੰਦਰ ਸਿੰਘ ਢਾਹਾਂ
ਬੰਗਾ 24 ਅਗਸਤ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਈਕੋ ਕਲੱਬ ਵੱਲੋਂ ਸਕੂਲ ਕੈਂਪਸ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਵਿੱਚ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਈਕੋ ਕਲੱਬ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨਾਲ ਖੁਦ ਰੁੱਖ ਲਗਾਏ।  ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਕਰਨਾ ਮਨੁੱਖਤਾ ਦੀ ਸੇਵਾ ਦਾ ਹੀ ਇੱਕ ਮਹੱਤਵਪੂਰਨ ਰੂਪ ਹੈ। ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਰੁੱਖ ਲਗਾਉਣਾ ਤੇ ਉਨ੍ਹਾਂ ਦੀ ਸੰਭਾਲ ਕਰਨਾ ਸਭ ਤੋਂ ਵੱਡੀ ਸਮਾਜ ਸੇਵਾ ਹੈ।  ਉਨ੍ਹਾਂ ਕਿਹਾ ਕਿ ਅੱਜ ਲਗਾਇਆ ਗਿਆ ਇੱਕ ਰੁੱਖ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ ਹਵਾ, ਛਾਂ ਅਤੇ ਸਿਹਤਮੰਦ ਵਾਤਾਵਰਣ ਦਾ ਤੋਹਫ਼ਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹਰ ਵਿਦਿਆਰਥੀ ਹਰ ਸਾਲ ਸਕੂਲ ਵਿਚ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਵੀ ਆਪਣੇ ਸਿਰ ਲਵੇ । ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਵਿੱਚ ਕੁਦਰਤ ਨਾਲ ਪਿਆਰ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਪ੍ਰਿੰਸੀਪਲ ਵਨੀਤਾ ਚੋਟ ਨੇ ਕਿਹਾ ਕਿ  ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ, ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਣਾ ਵੀ ਹੈ। ਉਹਨਾਂ ਨੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਦਾ ਵਣ ਮਹਾਂਉਤਸਵ ਵਿੱਚ ਸ਼ਾਮਲ ਹੋਣ ਅਤੇ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦੇਣ ਲਈ  ਧੰਨਵਾਦ ਕੀਤਾ।  ਈਕੋ ਕਲੱਬ ਦੀ ਇੰਚਾਰਜ ਮੈਡਮ ਮੇਨਕਾ ਦੱਤਾ ਨੇ ਈਕੋ ਕਲੱਬ ਵੱਲੋਂ ਸਕੂਲ ਵਿੱਚ ਵਾਤਾਵਰਣ ਦੀ ਸੰਭਾਲ, ਪੌਦੇ ਲਗਾਉਣ ਅਤੇ ਵਿਦਿਆਰਥੀਆਂ ਨੂੰ ਕੁਦਰਤ ਪ੍ਰਤੀ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਰਮਨ ਕੁਮਾਰ, ਧਾਰਮਿਕ ਅਧਿਆਪਕ ਭਾਈ ਜੋਗਾ ਸਿੰਘ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਪੌਦੇ ਲਗਾਏ ਅਤੇ ਉਨ੍ਹਾਂ ਦੀ ਨਿਰੰਤਰ ਸੰਭਾਲ ਕਰਨ ਦਾ ਅਹਿਦ ਲਿਆ।
ਤਸਵੀਰ :- ਵਣ ਮਹਾਂਉਤਸਵ ਮੌਕੇ ਪੌਦੇ ਲਗਾਉਣ ਮੌਕੇ ਮੁੱਖ  ਮਹਿਮਾਨ ਕੁਲਵਿੰਦਰ ਸਿੰਘ ਢਾਹਾਂ, ਪ੍ਰਿੰਸੀਪਲ ਵਨੀਤਾ ਚੋਟ, ਸਕੂਲ ਸਟਾਫ਼ ਅਤੇ ਵਿਦਿਆਰਥੀ
Uploaded Image

ਢਾਡੀ ਦੀਦਾਰ ਸਿੰਘ ਰਟੈਂਡਾ ਦੀ ਰਚਨਾ ਬਾਰੇ ਕਿਤਾਬ ‘ਪੀਰ ਮੁਰੀਦਾ ਪਿਰਹੜੀ’ ਨੂੰ ਢਾਡੀ ਨਛੱਤਰ ਸਿੰਘ ਨੇ ਕੀਤਾ ਰਿਲੀਜ਼

ਢਾਡੀ ਦੀਦਾਰ ਸਿੰਘ ਰਟੈਂਡਾ ਦੀ ਰਚਨਾ ਬਾਰੇ ਕਿਤਾਬ ‘ਪੀਰ ਮੁਰੀਦਾ ਪਿਰਹੜੀ’ ਨੂੰ ਢਾਡੀ ਨਛੱਤਰ ਸਿੰਘ ਨੇ ਕੀਤਾ ਰਿਲੀਜ਼
ਬੰਗਾ 22 ਅਗਸਤ () ਪ੍ਰਸਿੱਧ ਢਾਡੀ ਦੀਦਾਰ ਸਿੰਘ ਰਟੈਂਡਾ ਦੇ ਜੀਵਨ, ਰਚਨਾਵਾਂ ਅਤੇ ਢਾਡੀ ਪਰੰਪਰਾ ਨੂੰ ਸਮਰਪਿਤ ‘ਪੀਰ ਮੁਰੀਦਾ ਪਿਰਹੜੀ’ ਅੱਜ ਪਿੰਡ ਕਲੇਰਾਂ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਹਨਾਂ ਦੇ ਸ਼ਾਗਿਰਦ ਢਾਡੀ ਸਾਰੰਗੀ ਮਾਸਟਰ ਨਛੱਤਰ ਸਿੰਘ ਪਿੰਡ ਕਲੇਰਾਂ ਦੇ ਕਰ ਕਮਲਾਂ ਨਾਲ ਰਿਲੀਜ਼ ਕੀਤੀ ਗਈ। ਇਹ ਕਿਤਾਬ ਪੰਜਾਬੀ ਲੋਕ ਧਾਰਾ ਨਾਲ ਜੁੜੇ ਉੱਘੇ ਲੇਖਕ ਹਰਦਿਆਲ ਸਿੰਘ ਥੂਹੀ ਵੱਲੋਂ ਲਿਖੀ ਗਈ ਹੈ। ਕਿਤਾਬ ਵਿੱਚ ਢਾਡੀ ਦੀਦਾਰ ਸਿੰਘ ਰਟੈਂਡਾ ਦੇ ਜੀਵਨ, ਉਨ੍ਹਾਂ ਦੀਆਂ ਰਚਨਾਵਾਂ ਅਤੇ ਢਾਡੀ ਕਲਾ ਲਈ ਪਾਏ ਯੋਗਦਾਨ ਨੂੰ ਵਿਸਥਾਰ ਨਾਲ ਦਰਸਾਇਆ ਗਿਆ ਹੈ । ਇਸ ਦੇ ਨਾਲ ਉਨ੍ਹਾਂ ਦੇ ਸ਼ਾਗਿਰਦ ਢਾਡੀ ਸਾਰੰਗੀ ਮਾਸਟਰ ਨਛੱਤਰ ਸਿੰਘ ਦੇ ਜੀਵਨ ਅਤੇ ਕਲਾ-ਸਫ਼ਰ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ । ਹਰਦਿਆਲ ਸਿੰਘ ਥੂਹੀ ਨੇ ਦੱਸਿਆ ਕਿ ਕਿਤਾਬ ਵਿੱਚ ਪ੍ਰਸਿੱਧ ਢਾਡੀ ਦੀਦਾਰ ਸਿੰਘ ਰਟੈਂਡਾ ਅਤੇ ਸ਼ਾਗਿਰਦ ਢਾਡੀ ਨਛੱਤਰ ਸਿੰਘ ਦੇ ਜੀਵਨ ਅਤੇ ਉਹਨਾਂ ਵੱਲੋ ਕੀਤੀਆਂ ਢਾਡੀ ਪੇਸ਼ਕਾਰੀਆਂ ਦੀ ਮਹੱਤਵਪੂਰਨ ਜਾਣਕਾਰੀ ਇਕੱਤਰ ਕੀਤੀ ਗਈ ਹੈ । ਇਹ ਪੁਸਤਕ ਸ਼ਾਗਿਰਦ ਢਾਡੀ ਨਛੱਤਰ ਸਿੰਘ ਵੱਲੋਂ ਆਪਣੇ ਉਸਤਾਦ ਦੀ ਯਾਦ ਨੂੰ ਸਮਰਪਿਤ ਕੀਤੀ ਗਈ ਹੈ। ਜਿਸ ਵਿਚ ਉਹਨਾਂ ਦੇ ਰਚੇ 8 ਧਾਰਮਿਕ ਪ੍ਰਸੰਗਾਂ ਤੋਂ ਇਲਾਵਾ ਉਨ੍ਹਾਂ ਦੀਆਂ ਸਮੁੱਚੀਆਂ ਰਿਕਾਰਡਿੰਗਾਂ ਸਬੰਧੀ ਵੇਰਵੇ ਵੀ ਸ਼ਾਮਲ ਕੀਤੇ ਗਏ ਹਨ । ਇਸ ਤੋਂ ਇਲਾਵਾ ਉਸ ਦੌਰ ਵਿੱਚ ਵਰਤੇ ਜਾਂਦੇ ਗ੍ਰਾਮੋਫੋਨ ਦੇ ਕਾਲੇ ਤਵਿਆਂ ਅਤੇ ਢਾਡੀ ਵਿਰਸੇ ਨਾਲ ਜੁੜੀ ਹੋਰ ਦੁਰਲੱਭ ਜਾਣਕਾਰੀ ਨੂੰ ਵੀ ਸੰਭਾਲਣ ਦਾ ਯਤਨ ਕੀਤਾ ਗਿਆ ਹੈ । ਇਸ ਮੌਕੇ ਸੁਲੱਖਣ ਸਿੰਘ ਗੋਸਲ ਸਰਪੰਚ ਰਟੈਂਡਾ ਨੇ ਕਿਹਾ ਕਿ ‘ਪੀਰ ਮੁਰੀਦਾ ਪਿਰਹੜੀ’ ਕਿਤਾਬ ਨਾ ਸਿਰਫ਼ ਢਾਡੀ ਦੀਦਾਰ ਸਿੰਘ ਰਟੈਂਡਾ ਅਤੇ ਉਹਨਾਂ ਦੇ ਸ਼ਾਗਿਰਦ ਦੀ ਢਾਡੀ ਸਾਰੰਗੀ ਮਾਸਟਰ ਨਛੱਤਰ ਸਿੰਘ ਪਿੰਡ ਕਲੇਰਾਂ ਦੇ ਜੀਵਨ ਅਤੇ ਉਹਨਾਂ ਦੀ ਢਾਡੀ ਕਲਾ ਨੂੰ ਪੇਸ਼ ਕਰਦੀ ਹੈ, ਸਗੋਂ ਪੰਜਾਬ ਦੀ ਪੁਰਾਤਨ ਢਾਡੀ ਪਰੰਪਰਾ, ਧਾਰਮਿਕ ਪ੍ਰਸੰਗਾਂ ਅਤੇ ਪੁਰਾਣੀਆਂ ਰਿਕਾਰਡਿੰਗਾਂ ਨਾਲ ਜੁੜੇ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਵੀ ਮਹੱਤਵਪੂਰਨ ਯਤਨ ਹੈ । ਸਮਾਗਮ ਦੌਰਾਨ ਮੋਹਨ ਬੀਕਾ ਪ੍ਰਧਾਨ ਪੰਜਾਬੀ ਸਾਹਿਤ ਸਭਾ ਬੰਗਾ, ਲੇਖਕ ਦੀਪ ਕਲੇਰ ਅਤੇ ਮਾਸਟਰ ਜੋਗਾ ਸਿੰਘ ਦੁਸਾਂਝ ਚਾਹਲ ਕਲਾਂ ਨੇ ਇਸ ਢਾਡੀ ਕਲਾ ਦੀ ਇਸ ਨਿਵੇਕਲੀ ਪੁਸਤਕ ਦਾ ਸਵਾਗਤ ਕੀਤਾ ਅਤੇ ਇਸ ਨੂੰ ਪੰਜਾਬੀ ਢਾਡੀ ਵਿਰਸੇ ਦੀ ਸੰਭਾਲ ਵੱਲ ਇੱਕ ਅਹਿਮ ਕਦਮ ਦੱਸਿਆ। ਇਸ ਮੌਕੇ ਢਾਡੀ ਨਛੱਤਰ ਸਿੰਘ, ਗੁਰਜੰਟ ਸਿੰਘ ਬਿੰਦਰਾ, ਲੇਖਕ ਹਰਦਿਆਲ ਸਿੰਘ ਥੂਹੀ, ਮੋਹਨ ਬੀਕਾ ਪ੍ਰਧਾਨ, ਸਰਪੰਚ ਸੁਲੱਖਣ ਸਿੰਘ ਗੋਸਲ, ਦੀਪ ਕਲੇਰ, ਮਾਸਟਰ ਜੋਗਾ ਸਿੰਘ ਦੁਸਾਂਝ ਅਤੇ ਗੁਰਿੰਦਰ ਸਿੰਘ ਨਾਭਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।  
ਤਸਵੀਰ : ਕਿਤਾਬ ‘ਪੀਰ ਮੁਰੀਦਾ ਪਿਰਹਿੜੀ’ ਨੂੰ ਰਲੀਜ਼ ਕਰਦੇ ਹੋਏ ਢਾਡੀ  ਸਾਰੰਗੀ ਮਾਸਟਰ ਨਛੱਤਰ ਸਿੰਘ, ਨਾਲ ਸਹਿਯੋਗ ਦੇ ਰਹੇ ਹਨ ਹਰਦਿਆਲ ਸਿੰਘ ਥੂਹੀ, ਸੁਲੱਖਣ ਸਿੰਘ ਗੋਸਲ ਸਰਪੰਚ, ਮੋਹਨ ਬੀਕਾ ਪ੍ਰਧਾਨ ਅਤੇ ਹੋਰ ਪਤਵੰਤੇ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਥਾਇਰਾਇਡ ਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ’ਚ 217 ਮਰੀਜ਼ਾਂ ਨੇ ਲਿਆ ਲਾਭ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਥਾਇਰਾਇਡ ਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ’ਚ 217 ਮਰੀਜ਼ਾਂ ਨੇ ਲਿਆ ਲਾਭ
ਬੰਗਾ 21 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਬਿਮਾਰੀਆਂ ਦੀ ਪਛਾਣ ਕਰਨ ਦੇ ਉਦੇਸ਼ ਨਾਲ ਅੱਜ ਮੁਫ਼ਤ ਥਾਇਰਾਇਡ ਅਤੇ ਐਚ.ਬੀ.ਏ 1ਸੀ  ਸ਼ੂਗਰ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ 217 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ।
        ਇਸ ਮੌਕੇ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ 21ਵੀਂ ਸਦੀ ਦੀ ਤੇਜ਼ ਰਫ਼ਤਾਰ ਜੀਵਨਸ਼ੈਲੀ ਵਿੱਚ ਲੋਕਾਂ ਨੂੰ ਸ਼ੂਗਰ ਅਤੇ ਥਾਇਰਾਇਡ ਵਰਗੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਲਈ ਲੋਕਾਂ ਦੀ ਸਿਹਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਅਤੇ ਥਾਇਰਾਇਡ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਹੋ ਜਾਣ ਨਾਲ ਮਰੀਜ਼ਾਂ ਨੂੰ ਤੰਦਰੁਸਤ ਰਹਿਣ ਅਤੇ ਇਹਨਾਂ ਬਿਮਾਰੀਆਂ ਦੇ ਇਲਾਜ ਵਿਚ ਮਦਦ ਮਿਲੇਗੀ । ਕੈਂਪ ਦੌਰਾਨ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਅਤੇ ਪੈਥੋਲੋਜਿਸਟ ਡਾ. ਰਾਹੁਲ ਗੋਇਲ ਦੀ ਅਗਵਾਈ ਹੇਠ ਮਰੀਜ਼ਾਂ ਦੇ ਥਾਇਰਾਇਡ ਅਤੇ ਐਚਬੀਏ1ਸੀ ਟੈਸਟ ਕੀਤੇ ਗਏ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਚੈੱਕਅਪ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਖੁਰਾਕ, ਜੀਵਨਸ਼ੈਲੀ ਅਤੇ ਸਿਹਤ ਸੰਭਾਲ ਸਬੰਧੀ ਸਲਾਹ ਵੀ ਦਿੱਤੀ ਗਈ।
         ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ,  ਡਾ. ਜਸਦੀਪ ਸਿੰਘ ਸੈਣੀ
ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਜੋਤੀ ਰਾਣੀ ਉ.ਪੀ.ਡੀ. ਇੰਚਾਰਜ, ਲੈਬ ਇੰਚਾਰਜ ਰਾਜ ਰਾਣੀ, ਟੈਕਨੀਸ਼ੀਅਨ ਰਜਨਦੀਪ ਕੌਰ ਖੜੌਦ, ਜਸਪ੍ਰੀਤ ਕੌਰ ਸਮੇਤ ਹਸਪਤਾਲ ਸਟਾਫ ਅਤੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀ ਹਾਜ਼ਰ ਸਨ ।
ਤਸਵੀਰ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫ਼ਤ ਥਾਇਰਾਇਡ ਅਤੇ ਐਚਬੀਏ1ਸੀ ਸ਼ੂਗਰ ਜਾਂਚ ਕੈਂਪ ਦੌਰਾਨ ਡਾ. ਵਿਵੇਕ ਗੁੰਬਰ, ਡਾ. ਰਾਹੁਲ ਗੋਇਲ ਅਤੇ ਹਸਪਤਾਲ ਦਾ ਸਟਾਫ
Uploaded Image

*ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ*

*ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ*

(ਸਬ ਹੈਡਿੰਗ)
*ਐਂਬਰ ਹੁਸੈਨੀ, ਰਾਜਪ੍ਰੀਤ ਕੌਰ ਬੈਨੀਪਾਲ ਅਤੇ ਅਕਮਲ ਸ਼ਹਿਜ਼ਾਦ ਘੁੰਮਣ ਦੀਆਂ ਰਚਨਾਵਾਂ ਅੰਤਿਮ ਮੁਕਾਬਲੇ ਵਿੱਚ; ਪਹਿਲੀ ਵਾਰ ਦੋ ਮਹਿਲਾ ਸਾਹਿਤਕਾਰ ਫਾਈਨਲ ਵਿੱਚ*

ਸਰੀ (ਬੀ.ਸੀ.)/ਬੰਗਾ 18 ਅਗਸਤ () ਮਾਂ-ਬੋਲੀ ਪੰਜਾਬੀ ਸਾਹਿਤ ਨੂੰ ਸਮਰਪਿਤ ਅੰਤਰਰਾਸ਼ਟਰੀ ਸਨਮਾਨ ਢਾਹਾਂ ਪੰਜਾਬੀ ਸਾਹਿਤ ਇਨਾਮ-2026 ਦੇ ਅੰਤਿਮ ਪੜਾਅ ਵਿੱਚ ਪਹੁੰਚੀਆਂ ਤਿੰਨ ਪੰਜਾਬੀ ਪੁਸਤਕਾਂ ਅਤੇ ਉਨ੍ਹਾਂ ਦੇ ਲੇਖਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਸਰੀ ਲਾਇਬ੍ਰੇਰੀ ਦੀ ਨਿਊਟਨ ਸ਼ਾਖਾ ਵਿਖੇ ਹੋਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਨੇ ਸਾਲ 2026 ਦੇ ਤਿੰਨ ਫਾਈਨਲਿਸਟਾਂ ਦੇ ਨਾਵਾਂ ਦਾ ਐਲਾਨ ਕੀਤਾ । ਇਸ ਸਾਲ 51,000 ਕੈਨੇਡੀਅਨ ਡਾਲਰ ਦੀ ਕੁੱਲ ਇਨਾਮੀ ਰਾਸ਼ੀ ਵਾਲੇ ਇਸ ਅੰਤਰਰਾਸ਼ਟਰੀ ਸਨਮਾਨ ਲਈ ਬੀਬੀ ਐਂਬਰ ਹੁਸੈਨੀ (ਸਰਗੋਧਾ, ਪੰਜਾਬ, ਪਾਕਿਸਤਾਨ) ਦੇ ਨਾਵਲ ‘ਨਵਾਂ ਪਿੰਡ’, ਸ੍ਰੀ ਅਕਮਲ ਸ਼ਹਿਜ਼ਾਦ ਘੁੰਮਣ (ਇਸਲਾਮਾਬਾਦ) ਦੇ ਨਾਵਲ ‘ਪਰਛਾਵਾਂ’ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ (ਖੰਨਾ, ਪੰਜਾਬ, ਭਾਰਤ) ਦੇ ਕਹਾਣੀ ਸੰਗ੍ਰਹਿ ‘ਕਬਰਾਂ ਵਿੱਚ ਉੱਗੇ ਫੁੱਲ’ ਨੂੰ ਫਾਈਨਲ ਵਿਚ ਚੁਣਿਆ ਗਿਆ ਹੈ । ਢਾਹਾਂ ਸਾਹਿਤ ਇਨਾਮ ਦਾ ਸ਼ਾਨਦਾਰ ਸਨਮਾਨ ਸਮਾਰੋਹ 18 ਨਵੰਬਰ 2026 ਨੂੰ ਸਰੀ ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਖੇ ਹੋਵੇਗਾ । ਸਮਾਰੋਹ ਦੌਰਾਨ ਤਿੰਨ ਫਾਈਨਲਿਸਟ ਪੁਸਤਕਾਂ ਵਿੱਚੋਂ ਇੱਕ ਨੂੰ 25,000 ਕੈਨੇਡੀਅਨ ਡਾਲਰ ਦਾ ਮੁੱਖ ਇਨਾਮ ਪ੍ਰਦਾਨ ਕੀਤਾ ਜਾਵੇਗਾ, ਜਦਕਿ ਬਾਕੀ ਦੋ ਫਾਈਨਲਿਸਟਾਂ ਨੂੰ 10,000-10,000 ਕੈਨੇਡੀਅਨ ਡਾਲਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 6000 ਕੈਨੇਡੀਅਨ ਡਾਲਰ ਦਾ ਇਨਾਮ ਜੇਤੂ ਪੁਸਤਕਾਂ ਨੂੰ ਗੁਰਮੁਖੀ ਜਾਂ ਸ਼ਾਹਮੁਖੀ ਲਿਪੀ ਵਿੱਚ ਲਿਪੀਅੰਤਰਨ ਕਰਨ ਲਈ ਦਿੱਤੀ ਜਾਵੇਗੀ । ਇਸ ਉਪਰਾਲੇ ਦਾ ਮਕਸਦ ਪੰਜਾਬੀ ਸਾਹਿਤ ਦੀਆਂ ਉੱਤਮ ਰਚਨਾਵਾਂ ਨੂੰ ਦੁਨੀਆ ਭਰ ਦੇ ਪੰਜਾਬੀ ਪਾਠਕਾਂ ਤੱਕ ਪਹੁੰਚਾਉਣਾ ਹੈ ।
   ਸ. ਬਰਜਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਢਾਹਾਂ ਸਾਹਿਤ ਇਨਾਮ ਦਾ ਉਦੇਸ਼ ਮਾਂ ਬੋਲੀ ਪੰਜਾਬੀ ਵਿਚ ਰਚੇ ਪੰਜਾਬੀ ਸਾਹਿਤ ਦਾ ਵਿਸ਼ਵ ਪੱਧਰ ‘ਤੇ ਪ੍ਰਚਾਰ ਅਤੇ ਪਸਾਰ ਕਰਨਾ, ਪੰਜਾਬੀ ਗਲਪ ਦੀਆਂ ਨਵੀਆਂ ਉੱਤਮ ਰਚਨਾਵਾਂ ਲਈ ਪੰਜਾਬੀ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਂਸਲਾ ਅਫ਼ਜ਼ਾਈ ਕਰਨੀ ਅਤੇ ਸਰਹੱਦੋਂ ਪਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ । ਇਸ ਇਨਾਮ ਦੇ ਜੇਤੂ ਜਿੱਥੇ ਪੰਜਾਬੀ ਸਾਹਿਤ ਜਗਤ ਦੇ ਉੱਚ ਕੋਟੀ ਦੇ ਨਾਵਲਕਾਰ ਅਤੇ ਕਹਾਣੀਕਾਰ ਹਨ, ਉੱਥੇ ਉਹਨਾਂ ਦੀਆਂ ਪੁਸਤਕਾਂ ਦੇ ਵਿਸ਼ੇ ਵੀ ਸਮਾਜ ਨੂੰ ਇਕ ਵਿੱਲਖਣ ਸੁਨੇਹਾ ਦਿੰਦੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬੀ ਗਲਪ ਅੱਜ ਸਿਰਫ਼ ਇੱਕ ਖੇਤਰ ਜਾਂ ਦੇਸ਼ ਤੱਕ ਸੀਮਤ ਨਹੀਂ ਰਿਹਾ, ਸਗੋਂ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਵਿਸ਼ਿਆਂ, ਨਵੇਂ ਅਨੁਭਵਾਂ ਅਤੇ ਨਵੇਂ ਸਾਹਿਤਕ ਅੰਦਾਜ਼ ਨਾਲ ਲਗਾਤਾਰ ਵਿਕਸਤ ਹੋ ਰਿਹਾ ਹੈ । ਪਿਛਲੇ 14 ਸਾਲਾਂ ਤੋਂ ਢਾਹਾਂ ਸਾਹਿਤ ਇਨਾਮ ਨੇ ਸਰਹੱਦਾਂ ਤੋਂ ਉੱਪਰ ਉੱਠਕੇ ਪੰਜਾਬੀ ਦੇ ਉੱਘੇ ਅਤੇ ਉਭਰਦੇ ਲੇਖਕਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ । ਖਾਸ ਤੌਰ ’ਤੇ ਗੁਰਮੁਖੀ ਅਤੇ ਸ਼ਾਹਮੁਖੀ ਦੋਵਾਂ ਲਿਪੀਆਂ ਵਿੱਚ ਲਿਖੇ ਸਾਹਿਤ ਨੂੰ ਇੱਕੋ ਮੰਚ ’ਤੇ ਸਨਮਾਨਿਤ ਕਰਨਾ ਇਸ ਇਨਾਮ ਦੀ ਵਿਸ਼ੇਸ਼ਤਾ ਹੈ ।
         ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ-2026 ਲਈ ਭਾਰਤ, ਕੈਨੇਡਾ, ਪਾਕਿਸਤਾਨ, ਆਸਟ੍ਰੇਲੀਆ, ਅਮਰੀਕਾ ਅਤੇ ਯੂ ਕੇ ਸਮੇਤ ਵੱਖ-ਵੱਖ ਦੇਸ਼ਾਂ ਤੋਂ 62 ਪੁਸਤਕਾਂ ਪ੍ਰਾਪਤ ਹੋਈਆਂ ਸਨ । ਇਨ੍ਹਾਂ ਵਿੱਚੋਂ ਜਿਊਰੀ ਦੇ ਮੈਂਬਰਾਂ ਵੱਲੋਂ ਤਿੰਨ ਪੁਸਤਕਾਂ ਨੂੰ ਫਾਈਨਲ ਲਈ ਚੁਣਿਆ । ਸ. ਢਾਹਾਂ ਨੇ ਦੱਸਿਆ ਕਿ ਇਸ ਸਾਲ 2026 ਦਾ ਢਾਹਾਂ ਸਾਹਿਤ ਇਨਾਮ ਇੱਕ ਹੋਰ ਪੱਖੋਂ ਵੀ ਵਿਸ਼ੇਸ਼ ਬਣ ਗਿਆ ਹੈ । ਇਨਾਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੋ ਮਹਿਲਾ ਸਾਹਿਤਕਾਰ ਫਾਈਨਲ ਵਿੱਚ ਪਹੁੰਚੀਆਂ ਹਨ । ਬੀਬੀ ਐਂਬਰ ਹੁਸੈਨੀ ਅਤੇ ਬੀਬੀ ਰਾਜਪ੍ਰੀਤ ਕੌਰ ਬੈਨੀਪਾਲ ਦੀਆਂ ਰਚਨਾਵਾਂ ਨੇ ਅੰਤਿਮ ਤਿੰਨਾਂ ਵਿੱਚ ਆਪਣੀ ਥਾਂ ਬਣਾਈ ਹੈ, ਜੋ ਪੰਜਾਬੀ ਸਾਹਿਤ ਵਿੱਚ ਮਹਿਲਾ ਲੇਖਣੀ ਦੀ ਮਜ਼ਬੂਤ ਅਤੇ ਲਗਾਤਾਰ ਵਧ ਰਹੀ ਭੂਮਿਕਾ ਨੂੰ ਪ੍ਰਗਟਾਉਂਦਾ ਹੈ ।
       ਪ੍ਰੈੱਸ ਕਾਨਫਰੰਸ ਮੌਕੇ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਜਨਾਬ ਰਾਏ ਅਜ਼ੀਜ਼ ਉੱਲਾ ਖਾਨ, ਸਾਧੂ ਬਿਨਿੰਗ, ਅਜਮੇਰ ਰੋਡੇ, ਪ੍ਰੋ. ਰਘਬੀਰ ਸਿੰਘ ਸਿਰਜਨਾ, ਢਾਹਾਂ ਇਨਾਮ ਕੋਆਰਡੀਨੇਟਰ ਹਰਿੰਦਰ ਕੌਰ ਢਾਹਾਂ, ਸਾਬਕਾ ਮੰਤਰੀ ਬੀਬੀ ਰਚਨਾ ਸਿੰਘ, ਪ੍ਰੋ. ਗੁਰਿੰਦਰ ਮਾਨ, ਡਾ. ਰਤਿੰਦਰ ਕੌਰ ਸਾਈਮਨ ਫਰੇਜ਼ਰ ਯੂਨੀਵਰਸਿਟੀ, ਨਾਵਲਕਾਰ ਸ. ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਸੁਰਜੀਤ ਗਿੱਲ, ਤੇਰਾ ਸਿੰਘ ਰਾਇਲ ਬੈਂਕ, ਡਾ. ਸੈਫ ਖਾਲਿਦ ਤੋਂ ਇਲਾਵਾ ਸਾਹਿਤ ਪ੍ਰੇਮੀ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲਾਂ ਦੇ ਪੰਜਾਬੀ ਅਧਿਆਪਕ ਵੀ ਹਾਜ਼ਰ ਸਨ।
       ਵਰਨਣਯੋਗ ਹੈ ਕਿ ਢਾਹਾਂ ਸਾਹਿਤ ਇਨਾਮ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਕੈਨੇਡਾ ਇੰਡੀਆ ਐਜੂਕੇਸ਼ਨ ਸੋਸਾਇਟੀ ਵੱਲੋਂ ਪ੍ਰਦਾਨ ਕੀਤਾ ਜਾਂਦਾ ਹੈ। ਇਹ ਇਨਾਮ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਦੇ ਡਿਪਾਰਟਮੈਂਟ ਆਫ਼ ਏਸ਼ੀਅਨ ਸਟੱਡੀਜ਼ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਸੀ। ਇਸ ਵੱਕਾਰੀ ਇਨਾਮ ਦੇ ਬਾਨੀ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਅਤੇ ਉਨ੍ਹਾਂ ਦੀ ਸੁਪਤਨੀ ਬੀਬੀ ਰੀਟਾ ਢਾਹਾਂ ਹਨ । ਸਾਲ 2013 ਵਿੱਚ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਖੇ ਸਥਾਪਿਤ ਹੋਇਆ ਇਹ ਇਨਾਮ ਅੱਜ ਪੰਜਾਬੀ ਗਲਪ ਲਈ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਮਹੱਤਵਪੂਰਨ ਪਛਾਣ ਬਣ ਚੁੱਕਾ ਹੈ । ਕੈਨੇਡਾ ਵਿੱਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਅੱਜ ਕੈਨੇਡਾ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀਆਂ ਗੈਰ-ਸਰਕਾਰੀ ਭਾਸ਼ਾਵਾਂ ਵਿੱਚੋਂ ਇੱਕ ਹੈ ।
     ਜ਼ਿਕਰਯੋਗ ਹੈ ਕਿ ਹੁਣ ਪੰਜਾਬੀ ਸਾਹਿਤ ਪ੍ਰੇਮੀਆਂ ਦੀਆਂ ਨਜ਼ਰਾਂ 18 ਨਵੰਬਰ 2026 ’ਤੇ ਟਿਕੀਆਂ ਹਨ, ਜਦੋਂ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਸਰੀ ਵਿੱਚ ਹੋਣ ਵਾਲੇ ਸ਼ਾਨਦਾਰ ਸਮਾਰੋਹ ਦੌਰਾਨ 2026 ਦੇ 25,000 ਕੈਨੇਡੀਅਨ ਡਾਲਰ ਦੇ ਢਾਹਾਂ ਪੰਜਾਬੀ ਸਾਹਿਤ ਇਨਾਮ ਦੇ ਜੇਤੂ ਦਾ ਐਲਾਨ ਹੋਵੇਗਾ ।
ਫੋਟੋ ਕੈਪਸ਼ਨ : ਢਾਹਾਂ ਸਾਹਿਤ ਇਨਾਮ-2026 ਦੇ ਫਾਈਨਲ ਲਈ ਚੁਣੇ ਗਏ ਲੇਖਕ ਐਂਬਰ ਹੁਸੈਨੀ, ਅਕਮਲ ਸ਼ਹਿਜ਼ਾਦ ਘੁੰਮਣ ਅਤੇ ਰਾਜਪ੍ਰੀਤ ਕੌਰ ਬੈਨੀਪਾਲ ਅਤੇ ਉਹਨਾਂ ਦੀਆਂ ਪੁਸਤਕਾਂ ‘ਨਵਾਂ ਪਿੰਡ’, ‘ ‘ਪਰਛਾਵਾਂ’ ਅਤੇ 'ਕਬਰਾਂ ਵਿੱਚ ਉੱਗੇ ਫੁੱਲ’
Uploaded Image

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ

*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਇਆ*

*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ*

ਬੰਗਾ 14 ਅਗਸਤ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਪ੍ਰਧਾਨਗੀ ਮੰਡਲ ਵਿੱਚ ਉੱਘੇ ਕੌਮੀ ਖਿਡਾਰੀ ਸ. ਜੋਗਿੰਦਰ ਸਿੰਘ ਕਲਸੀ, ਪ੍ਰਿੰਸੀਪਲ ਵਨੀਤਾ ਚੋਟ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ ਅਤੇ ਭਾਈ ਜੋਗਾ ਸਿੰਘ  ਧਾਰਮਿਕ ਅਧਿਆਪਕ ਸ਼ਾਮਲ ਸਨ ।
         ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਸੰਬੋਧਨ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜ਼ਾਦੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਨਹੀਂ, ਸਗੋਂ ਉਹਨਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘਲਾਟੀਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਨ ਦਾ ਪਵਿੱਤਰ ਦਿਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ । ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਉੱਚ ਸਿੱਖਿਆ ਪ੍ਰਾਪਤ ਕਰਨ, ਚੰਗੇ ਚਰਿੱਤਰ ਅਤੇ ਰਾਸ਼ਟਰ ਨਿਰਮਾਣ ਦੇ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ । ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਵਸ ਦੀ ਮਹਾਨਤਾ ਅਤੇ ਭਾਰਤੀ ਸੰਵਿਧਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ।
ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਾਲੀ, ਕਵਿਤਾਵਾਂ ਅਤੇ ਕੋਰੀਓਗ੍ਰਾਫੀ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ । ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ । ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਣ ਤਿਰੰਗੇ ਦੇ ਰੰਗਾਂ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਿਆ ਨਜ਼ਰ ਆਇਆ । ਇਸ ਮੌਕੇ ਸੱਭਿਆਚਾਰਕ ਮੁਕਾਬਲਿਆਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵੱਲੋਂ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸਮੂਹ ਸਕੂਲ ਸਟਾਫ਼, ਵਿਦਿਆਰਥੀ, ਮਾਪੇ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
ਤਸਵੀਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਮਨਾਏ ਗਏ 80ਵੇਂ ਅਜ਼ਾਦੀ ਦਿਵਸ ਸਮਾਗਮ ਦੀਆਂ ਝਲਕੀਆਂ
Uploaded Image

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਦਾ ਸ਼ਾਨਦਾਰ ਆਯੋਜਨ

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਦਾ ਸ਼ਾਨਦਾਰ ਆਯੋਜਨ
ਬੰਗਾ 12 ਅਗਸਤ () ਪੰਜਾਬ ਦੇ ਪ੍ਰਸਿੱਧ ਪੈਰਾਮੈਡੀਕਲ ਸਿੱਖਿਆ ਦੀ ਸੰਸਥਾ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿੱਚ ਐਨਸਥੀਸੀਆ ਅਤੇ ਆਪਰੇਸ਼ਨ ਥੀਏਟਰ ਤਕਨਾਲੋਜੀ ਵਿਸ਼ੇ ‘ਤੇ ਨੈਸ਼ਨਲ ਕਾਨਫਰੰਸ ਨੈਕਸਸ-2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੌਮੀ ਕਾਨਫਰੰਸ ਵਿੱਚ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਮੈਡੀਕਲ ਅਤੇ ਪੈਰਾ ਮੈਡੀਕਲ ਕਾਲਜਾਂ ਦੇ ਮਾਹਿਰ, ਅਧਿਆਪਕ, ਖੋਜੀ ਅਤੇ ਵਿਦਿਆਰਥੀ ਸ਼ਾਮਿਲ ਹੋਏ । ਕਾਨਫਰੰਸ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ, ਜਦਕਿ ਪ੍ਰਧਾਨਗੀ ਮੰਡਲ ਵਿੱਚ ਪ੍ਰੋ. (ਡਾ.) ਪ੍ਰਵੀਨ ਬਾਂਸਲ ਡੀਨ ਰੀਸਰਚ ਐਂਡ ਡਿਵੈਲਪਮੈਂਟ, ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਪ੍ਰੋ. (ਡਾ.) ਲਲਿਤ ਗੁਪਤਾ ਸੀਨੀਅਰ ਐਨਸਥੀਸੀਆ ਮਾਹਿਰ, ਮੌਲਾਨਾ ਆਜ਼ਾਦ ਮੈਡੀਕਲ ਕਾਲਜ ਅਤੇ ਲੋਕ ਨਾਇਕ ਹਸਪਤਾਲ, ਨਵੀਂ ਦਿੱਲੀ ਅਤੇ ਡਾ. ਜਸਦੀਪ ਸਿੰਘ ਸੈਣੀ  ਮੈਡੀਕਲ ਸੁਪਰਡੈਂਟ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਏ ।
          ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸ਼ਮਾ ਰੋਸ਼ਨ ਦੀ ਰਸਮ ਨਾਲ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਨਸਥੀਸੀਆ ਅਤੇ ਅਪਰੇਸ਼ਨ ਥੀਏਟਰ ਪੈਰਾਮੈਡੀਕਲ ਸੇਵਾਵਾਂ ਕਿਸੇ ਵੀ ਹਸਪਤਾਲ ਵਿਚ ਸਫਲ ਅਪਰੇਸ਼ਨਾਂ ਲਈ ਰੀੜ੍ਹ ਦੀ ਹੱਡੀ ਹੁੰਦੇ ਹਨ । ਸ. ਢਾਹਾਂ ਨੇ ਨੈਸ਼ਨਲ ਕਾਨਫਰੰਸ ਨੈਕਸਸ-2026 ਦੇ ਸਫਲ ਆਯੋਜਿਨ ਦੀ ਵਧਾਈ ਦਿੰਦੇ ਕਿਹਾ ਕਿ ਮਰੀਜ਼ਾਂ ਦੇ ਮਿਆਰੀ ਅਤੇ ਸਫਲ ਅਪਰੇਸ਼ਨਾਂ ਲਈ ਐਨਸਥੀਸੀਆ ਤੇ ਓਪਰੇਸ਼ਨ ਥੀਏਟਰ ਟੈਕਨਾਲੋਜੀ ਦੇ  ਸਮੂਹ ਅਧਿਆਪਕਾਂ, ਖੋਜੀਆਂ, ਵਿਦਿਆਰਥੀਆਂ ਅਤੇ ਟੈਕਨੀਸ਼ੀਅਨਾਂ ਦਾ ਨਵੀਆਂ ਆਧੁਨਿਕ ਕੰਪਿਊਟਰਈਜ਼ਡ ਤਕਨੀਕਾਂ ਨਾਲ ਨਿਰੰਤਰ ਅੱਪਡੇਟ ਰਹਿਣਾ ਸਮੇਂ ਦੀ ਅਹਿਮ ਜ਼ਰੂਰਤ ਹੈ । ਉਹਨਾਂ ਨੈਸ਼ਨਲ ਪੱਧਰੀ ਕਾਨਫਰੰਸਾਂ ਨੂੰ ਸਿੱਖਿਆ, ਖੋਜ ਅਤੇ ਆਧੁਨਿਕ ਤਕਨੀਕੀ ਵਿਕਾਸ ਨੂੰ ਇੱਕ ਮੰਚ ‘ਤੇ ਲਿਆਉਣ ਦਾ ਮਹੱਤਵਪੂਰਨ ਕਾਰਜ ਦੱਸਿਆ ।
      ਇਸ ਮੌਕੇ ਪ੍ਰੋ. (ਡਾ.) ਪ੍ਰਵੀਨ ਬਾਂਸਲ ਨੇ ਕਿਹਾ ਕਿ ਖੋਜ ਅਤੇ ਨਵੇਂ ਵਿਚਾਰਾਂ ਤੋਂ ਬਿਨਾਂ ਕਿਸੇ ਵੀ ਪ੍ਰੌਫੈਸ਼ਨਲ ਕਿੱਤੇ ਦੀ ਤਰੱਕੀ ਸੰਭਵ ਨਹੀਂ ਹੁੰਦੀ । ਉਨ੍ਹਾਂ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਕਿਹਾ ਕਿ ਨੈਕਸਸ-2026 ਵਰਗੀਆਂ ਕਾਨਫਰੰਸਾਂ ਵਿਦਿਆਰਥੀਆਂ ਨੂੰ ਨੈਸ਼ਨਲ ਪੱਧਰ ਦੇ ਉੱਚ ਕੋਟੀ ਦੇ  ਆਧਿਆਪਕਾਂ ਨਾਲ ਸਿੱਧੇ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਪ੍ਰੋ. (ਡਾ.) ਲਲਿਤ ਗੁਪਤਾ ਨੇ ਐਨਸਥੀਸੀਆ ਦੇ ਖੇਤਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਅਪਰੇਸ਼ਨ ਥੀਏਟਰ ਮੈਨੇਜਮੈਂਟ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਐਨਸਥੀਸੀਆ ਟੈਕਨੀਸ਼ੀਅਨ ਦੀ ਭੂਮਿਕਾ ਸਿਰਫ਼ ਤਕਨੀਕੀ ਸਹਾਇਤਾ ਤੱਕ ਸੀਮਿਤ ਨਹੀਂ ਰਹੀ, ਸਗੋਂ ਉਹ ਅਪਰੇਸ਼ਨ ਥੀਏਟਰ ਟੀਮ ਦਾ ਇੱਕ ਅਹਿਮ ਅੰਗ ਬਣ ਚੁੱਕੇ ਹਨ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵੱਲੋਂ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਇੱਕ ਦੂਜੇ ਨਾਲ ਜੋੜਿਆ ਹੈ ਅਤੇ ਦੋਵਾਂ ਸੰਸਥਾਵਾਂ ਦਾ ਇਹ ਸਹਿਯੋਗ  ਵਿਦਿਆਰਥੀਆਂ ਨੂੰ ਪ੍ਰੈਕਟੀਕਲ ਕੰਮ ਸਿੱਖਣ ਅਤੇ ਹਸਪਤਾਲ ਦਾ ਤਜਰਬਾ ਪ੍ਰਾਪਤ ਕਰਨ ਵਿੱਚ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।
ਕਾਨਫਰੰਸ ਦੌਰਾਨ ਦੇਸ਼ ਦੇ ਨਾਮਵਰ ਵਿਸ਼ਾ ਮਾਹਿਰਾਂ ਡਾ. ਦੀਪਕ ਦੁੱਗਲ ਅਨਸਥੀਸੀਆ ਮਾਹਿਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ਼ੇਸ਼ਨਾਥ ਯਾਦਵ ਪ੍ਰਧਾਨ ਆਈ ਐਸ ਟੀ ਚੰਡੀਗੜ੍ਹ, ਮੁਬੰਈ, ਮਹਾਂਰਾਸ਼ਟਰ ਨੇ ''ਮਾਡਰਨ ਪ੍ਰੈਕਟਿਸ ਵਿੱਚ ਭਵਿੱਖ ਦੇ ਮੌਕੇ'', ਰਾਜੀਵ ਕੁਮਾਰ ਸੈਕਸੇਨਾ ਐਸ ਟੀ ਉ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਲਖਨਊ ਨੇ ''ਐਨਸਥੀਸੀਆ ਤੇ ਓ.ਟੀ. ਟੈਕਨੋਲੋਜਿਸਟਸ ਦੀ ਭੂਮਿਕਾ'', ਮਨੋਜ ਕੁਮਾਰ ਟੈਕਨੀਕਲ ਅਫਸਰ ਪੀ.ਜੀ.ਆਈ. ਚੰਡੀਗੜ੍ਹ ਨੇ ''ਇਮੀਡੀਏਟ ਟਰੌਮਾ ਲਾਈਫ ਸਪੋਰਟ'' , ਮਕਸੂਦ ਆਲਮ ਸੀਨੀਅਰ ਟੈਕਨੀਕਲ ਅਫਸਰ ਏਮਜ਼ ਰਿਸ਼ੀਕੇਸ਼ ਨੇ ''ਐਨ.ਸੀ.ਏ.ਐਚ.ਪੀ. ਐਕਟ 2021'', ਮਹਿੰਦਰ ਸਿੰਘ ਉ.ਟੀ. ਵਿਭਾਗ, ਉੱਤਰ ਪ੍ਰਦੇਸ਼ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਸੈਫ਼ਈ, ਇਟਾਵਾ ਨੇ ''ਬੇਸਿਕ ਲਾਈਫ ਸਪੋਰਟ'' ਅਤੇ  ਨਰੇਸ਼ ਕੁਮਾਰ ਟੈਕਨੀਕਲ ਅਫਸਰ ਅਨਸਥੀਸੀਆ ਵਿਭਾਗ ਪੀ.ਜੀ.ਆਈ. ਚੰਡੀਗੜ੍ਹ ਨੇ ''ਟਰਾਂਸਪੋਰਟ ਵੈਂਟੀਲੇਟਰ'' ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਖੋਜ ਭਰਪੂਰ ਜਾਣਕਾਰੀ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ।
       ਰਾਜਦੀਪ ਥਿਦਵਾਰ ਐਸੋਸੀਏਟ ਪ੍ਰੋਫੈਸਰ (ਰੇਡੀਓਲੋਜੀ) ਤੇ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਨੇ ਨੈਸ਼ਨਲ ਕਾਨਫਰੰਸ ਨੈਕਸਸ-2026 ਦੇ ਪ੍ਰਬੰਧਕ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਸੰਸਥਾ ਪੰਜਾਬ ਦੇ ਪ੍ਰਮੁੱਖ ਪੈਰਾਮੈਡੀਕਲ ਕਾਲਜਾਂ ਵਿੱਚੋਂ ਇੱਕ ਹੈ । ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ, ਖੋਜਾਂ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਸਬੰਧੀ ਜਾਗਰੂਕ ਕਰਨਾ ਸੀ ਅਤੇ ਉਹਨਾਂ ਸਭ ਨੂੰ ਇਹ ਕਾਨਫਰੰਸ ਇਸ ਖੇਤਰ ਵਿਚ ਇੱਕ ਨਵਾਂ ਮੁਕਾਮ ਪ੍ਰਦਾਨ ਕਰੇਗੀ । ਇਸ ਮੌਕੇ ਕਾਨਫਰੰਸ ਪ੍ਰਬੰਧਕਾਂ ਵੱਲੋਂ ਮਹਿਮਾਨਾਂ ਦਾ ਯਾਦ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਕਾਨਫਰੰਸ ਵਿਚ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਵੰਨਗੀਆਂ ਨੇ ਮਹਿਮਾਨਾਂ ਅਤੇ ਸਰੋਤਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਲਜ ਵਿਦਿਆਰਥੀਆਂ ਇੰਦਰਪ੍ਰੀਤ ਕੌਰ, ਦੀਆ  ਅਤੇ ਪਲਕ ਠਾਕੁਰ ਨੇ ਸਾਂਝੇ ਰੂਪ 'ਚ ਬਾਖੂਬੀ ਨਿਭਾਈ । ਇਸ ਕਾਨਫਰੰਸ ਦੇ ਸਫਲ ਆਯੋਜਨ ਵਿੱਚ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਪਿਯੂਸ਼ੀ ਯਾਦਵ ਐਚ.ਓ.ਡੀ. ਅਤੇ ਕਾਨਫਰੰਸ ਕਨਵੀਨਰ, ਵਿਕਾਸ ਕੁਮਾਰ ਅਸਿਸਟੈਂਟ ਪ੍ਰੋਫੈਸਰ, ਇੰਦੂ ਬਾਲਾ ਅਸਿਸਟੈਂਟ ਪ੍ਰੋਫੈਸਰ, ਆਰਚੀ ਅਸਿਸਟੈਂਟ ਪ੍ਰੋਫੈਸਰ ਨੇ ਅਹਿਮ ਯੋਗਦਾਨ ਪਾਇਆ ।
ਤਸਵੀਰ : ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਵਿਚ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ, ਪ੍ਰੋ. (ਡਾ.) ਪ੍ਰਵੀਨ ਬਾਂਸਲ, ਪ੍ਰੋ. (ਡਾ.) ਲਲਿਤ ਗੁਪਤਾ, ਡਾ. ਜਸਦੀਪ ਸਿੰਘ ਸੈਣੀ ਅਤੇ ਹੋਰ ਵਿਸ਼ਾ ਮਾਹਿਰ ਆਪਣੇ ਵਿਚਾਰ ਸਾਂਝੇ ਕਰਦੇ ਹੋਏ
Uploaded Image

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਦਾ ਸ਼ਾਨਦਾਰ ਆਯੋਜਨ

ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਦਾ ਸ਼ਾਨਦਾਰ ਆਯੋਜਨ
ਬੰਗਾ 13 ਅਗਸਤ () ਪੰਜਾਬ ਦੇ ਪ੍ਰਸਿੱਧ ਪੈਰਾਮੈਡੀਕਲ ਸਿੱਖਿਆ ਦੀ ਸੰਸਥਾ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿੱਚ ਐਨਸਥੀਸੀਆ ਅਤੇ ਆਪਰੇਸ਼ਨ ਥੀਏਟਰ ਤਕਨਾਲੋਜੀ ਵਿਸ਼ੇ ‘ਤੇ ਨੈਸ਼ਨਲ ਕਾਨਫਰੰਸ ਨੈਕਸਸ-2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੌਮੀ ਕਾਨਫਰੰਸ ਵਿੱਚ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਮੈਡੀਕਲ ਅਤੇ ਪੈਰਾ ਮੈਡੀਕਲ ਕਾਲਜਾਂ ਦੇ ਮਾਹਿਰ, ਅਧਿਆਪਕ, ਖੋਜੀ ਅਤੇ ਵਿਦਿਆਰਥੀ ਸ਼ਾਮਿਲ ਹੋਏ । ਕਾਨਫਰੰਸ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ, ਜਦਕਿ ਪ੍ਰਧਾਨਗੀ ਮੰਡਲ ਵਿੱਚ ਪ੍ਰੋ. (ਡਾ.) ਪ੍ਰਵੀਨ ਬਾਂਸਲ ਡੀਨ ਰੀਸਰਚ ਐਂਡ ਡਿਵੈਲਪਮੈਂਟ, ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਪ੍ਰੋ. (ਡਾ.) ਲਲਿਤ ਗੁਪਤਾ ਸੀਨੀਅਰ ਐਨਸਥੀਸੀਆ ਮਾਹਿਰ, ਮੌਲਾਨਾ ਆਜ਼ਾਦ ਮੈਡੀਕਲ ਕਾਲਜ ਅਤੇ ਲੋਕ ਨਾਇਕ ਹਸਪਤਾਲ, ਨਵੀਂ ਦਿੱਲੀ ਅਤੇ ਡਾ. ਜਸਦੀਪ ਸਿੰਘ ਸੈਣੀ  ਮੈਡੀਕਲ ਸੁਪਰਡੈਂਟ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਏ ।
         ਕਾਨਫਰੰਸ ਦਾ ਉਦਘਾਟਨ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸ਼ਮਾ ਰੋਸ਼ਨ ਦੀ ਰਸਮ ਨਾਲ ਕੀਤਾ। ਉਹਨਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਨਸਥੀਸੀਆ ਅਤੇ ਅਪਰੇਸ਼ਨ ਥੀਏਟਰ ਪੈਰਾਮੈਡੀਕਲ ਸੇਵਾਵਾਂ ਕਿਸੇ ਵੀ ਹਸਪਤਾਲ ਵਿਚ ਸਫਲ ਅਪਰੇਸ਼ਨਾਂ ਲਈ ਰੀੜ੍ਹ ਦੀ ਹੱਡੀ ਹੁੰਦੇ ਹਨ । ਸ. ਢਾਹਾਂ ਨੇ ਨੈਸ਼ਨਲ ਕਾਨਫਰੰਸ ਨੈਕਸਸ-2026 ਦੇ ਸਫਲ ਆਯੋਜਿਨ ਦੀ ਵਧਾਈ ਦਿੰਦੇ ਕਿਹਾ ਕਿ ਮਰੀਜ਼ਾਂ ਦੇ ਮਿਆਰੀ ਅਤੇ ਸਫਲ ਅਪਰੇਸ਼ਨਾਂ ਲਈ ਐਨਸਥੀਸੀਆ ਤੇ ਓਪਰੇਸ਼ਨ ਥੀਏਟਰ ਟੈਕਨਾਲੋਜੀ ਦੇ  ਸਮੂਹ ਅਧਿਆਪਕਾਂ, ਖੋਜੀਆਂ, ਵਿਦਿਆਰਥੀਆਂ ਅਤੇ ਟੈਕਨੀਸ਼ੀਅਨਾਂ ਦਾ ਨਵੀਆਂ ਆਧੁਨਿਕ ਕੰਪਿਊਟਰਈਜ਼ਡ ਤਕਨੀਕਾਂ ਨਾਲ ਨਿਰੰਤਰ ਅੱਪਡੇਟ ਰਹਿਣਾ ਸਮੇਂ ਦੀ ਅਹਿਮ ਜ਼ਰੂਰਤ ਹੈ । ਉਹਨਾਂ ਨੈਸ਼ਨਲ ਪੱਧਰੀ ਕਾਨਫਰੰਸਾਂ ਨੂੰ ਸਿੱਖਿਆ, ਖੋਜ ਅਤੇ ਆਧੁਨਿਕ ਤਕਨੀਕੀ ਵਿਕਾਸ ਨੂੰ ਇੱਕ ਮੰਚ ‘ਤੇ ਲਿਆਉਣ ਦਾ ਮਹੱਤਵਪੂਰਨ ਕਾਰਜ ਦੱਸਿਆ ।
           ਇਸ ਮੌਕੇ ਪ੍ਰੋ. (ਡਾ.) ਪ੍ਰਵੀਨ ਬਾਂਸਲ ਨੇ ਕਿਹਾ ਕਿ ਖੋਜ ਅਤੇ ਨਵੇਂ ਵਿਚਾਰਾਂ ਤੋਂ ਬਿਨਾਂ ਕਿਸੇ ਵੀ ਪ੍ਰੌਫੈਸ਼ਨਲ ਕਿੱਤੇ ਦੀ ਤਰੱਕੀ ਸੰਭਵ ਨਹੀਂ ਹੁੰਦੀ । ਉਨ੍ਹਾਂ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਕਿਹਾ ਕਿ ਨੈਕਸਸ-2026 ਵਰਗੀਆਂ ਕਾਨਫਰੰਸਾਂ ਵਿਦਿਆਰਥੀਆਂ ਨੂੰ ਨੈਸ਼ਨਲ ਪੱਧਰ ਦੇ ਉੱਚ ਕੋਟੀ ਦੇ  ਆਧਿਆਪਕਾਂ ਨਾਲ ਸਿੱਧੇ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਪ੍ਰੋ. (ਡਾ.) ਲਲਿਤ ਗੁਪਤਾ ਨੇ ਐਨਸਥੀਸੀਆ ਦੇ ਖੇਤਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਅਤੇ ਅਪਰੇਸ਼ਨ ਥੀਏਟਰ ਮੈਨੇਜਮੈਂਟ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਐਨਸਥੀਸੀਆ ਟੈਕਨੀਸ਼ੀਅਨ ਦੀ ਭੂਮਿਕਾ ਸਿਰਫ਼ ਤਕਨੀਕੀ ਸਹਾਇਤਾ ਤੱਕ ਸੀਮਿਤ ਨਹੀਂ ਰਹੀ, ਸਗੋਂ ਉਹ ਅਪਰੇਸ਼ਨ ਥੀਏਟਰ ਟੀਮ ਦਾ ਇੱਕ ਅਹਿਮ ਅੰਗ ਬਣ ਚੁੱਕੇ ਹਨ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵੱਲੋਂ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਇੱਕ ਦੂਜੇ ਨਾਲ ਜੋੜਿਆ ਹੈ ਅਤੇ ਦੋਵਾਂ ਸੰਸਥਾਵਾਂ ਦਾ ਇਹ ਸਹਿਯੋਗ  ਵਿਦਿਆਰਥੀਆਂ ਨੂੰ ਪ੍ਰੈਕਟੀਕਲ ਕੰਮ ਸਿੱਖਣ ਅਤੇ ਹਸਪਤਾਲ ਦਾ ਤਜਰਬਾ ਪ੍ਰਾਪਤ ਕਰਨ ਵਿੱਚ ਬਹੁਤ ਲਾਭਦਾਇਕ ਸਾਬਤ ਹੋ ਰਿਹਾ ਹੈ।
ਕਾਨਫਰੰਸ ਦੌਰਾਨ ਦੇਸ਼ ਦੇ ਨਾਮਵਰ ਵਿਸ਼ਾ ਮਾਹਿਰਾਂ ਡਾ. ਦੀਪਕ ਦੁੱਗਲ ਅਨਸਥੀਸੀਆ ਮਾਹਿਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਸ਼ੇਸ਼ਨਾਥ ਯਾਦਵ ਪ੍ਰਧਾਨ ਆਈ ਐਸ ਟੀ ਚੰਡੀਗੜ੍ਹ, ਮੁਬੰਈ, ਮਹਾਂਰਾਸ਼ਟਰ ਨੇ ''ਮਾਡਰਨ ਪ੍ਰੈਕਟਿਸ ਵਿੱਚ ਭਵਿੱਖ ਦੇ ਮੌਕੇ'', ਰਾਜੀਵ ਕੁਮਾਰ ਸੈਕਸੇਨਾ ਐਸ ਟੀ ਉ ਸੰਜੇ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਲਖਨਊ ਨੇ ''ਐਨਸਥੀਸੀਆ ਤੇ ਓ.ਟੀ. ਟੈਕਨੋਲੋਜਿਸਟਸ ਦੀ ਭੂਮਿਕਾ'', ਮਨੋਜ ਕੁਮਾਰ ਟੈਕਨੀਕਲ ਅਫਸਰ ਪੀ.ਜੀ.ਆਈ. ਚੰਡੀਗੜ੍ਹ ਨੇ ''ਇਮੀਡੀਏਟ ਟਰੌਮਾ ਲਾਈਫ ਸਪੋਰਟ'' , ਮਕਸੂਦ ਆਲਮ ਸੀਨੀਅਰ ਟੈਕਨੀਕਲ ਅਫਸਰ ਏਮਜ਼ ਰਿਸ਼ੀਕੇਸ਼ ਨੇ ''ਐਨ.ਸੀ.ਏ.ਐਚ.ਪੀ. ਐਕਟ 2021'', ਮਹਿੰਦਰ ਸਿੰਘ ਉ.ਟੀ. ਵਿਭਾਗ, ਉੱਤਰ ਪ੍ਰਦੇਸ਼ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਸੈਫ਼ਈ, ਇਟਾਵਾ ਨੇ ''ਬੇਸਿਕ ਲਾਈਫ ਸਪੋਰਟ'' ਅਤੇ  ਨਰੇਸ਼ ਕੁਮਾਰ ਟੈਕਨੀਕਲ ਅਫਸਰ ਅਨਸਥੀਸੀਆ ਵਿਭਾਗ ਪੀ.ਜੀ.ਆਈ. ਚੰਡੀਗੜ੍ਹ ਨੇ ''ਟਰਾਂਸਪੋਰਟ ਵੈਂਟੀਲੇਟਰ'' ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਖੋਜ ਭਰਪੂਰ ਜਾਣਕਾਰੀ ਹਾਜ਼ਰ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ।
        ਰਾਜਦੀਪ ਥਿਦਵਾਰ ਐਸੋਸੀਏਟ ਪ੍ਰੋਫੈਸਰ (ਰੇਡੀਓਲੋਜੀ) ਤੇ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਨੇ ਨੈਸ਼ਨਲ ਕਾਨਫਰੰਸ ਨੈਕਸਸ-2026 ਦੇ ਪ੍ਰਬੰਧਕ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਸੰਸਥਾ ਪੰਜਾਬ ਦੇ ਪ੍ਰਮੁੱਖ ਪੈਰਾਮੈਡੀਕਲ ਕਾਲਜਾਂ ਵਿੱਚੋਂ ਇੱਕ ਹੈ । ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ, ਖੋਜਾਂ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਸਬੰਧੀ ਜਾਗਰੂਕ ਕਰਨਾ ਸੀ ਅਤੇ ਉਹਨਾਂ ਸਭ ਨੂੰ ਇਹ ਕਾਨਫਰੰਸ ਇਸ ਖੇਤਰ ਵਿਚ ਇੱਕ ਨਵਾਂ ਮੁਕਾਮ ਪ੍ਰਦਾਨ ਕਰੇਗੀ । ਇਸ ਮੌਕੇ ਕਾਨਫਰੰਸ ਪ੍ਰਬੰਧਕਾਂ ਵੱਲੋਂ ਮਹਿਮਾਨਾਂ ਦਾ ਯਾਦ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਕਾਨਫਰੰਸ ਵਿਚ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਸਭਿਆਚਾਰਕ ਵੰਨਗੀਆਂ ਨੇ ਮਹਿਮਾਨਾਂ ਅਤੇ ਸਰੋਤਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਲਜ ਵਿਦਿਆਰਥੀਆਂ ਇੰਦਰਪ੍ਰੀਤ ਕੌਰ, ਦੀਆ  ਅਤੇ ਪਲਕ ਠਾਕੁਰ ਨੇ ਸਾਂਝੇ ਰੂਪ 'ਚ ਬਾਖੂਬੀ ਨਿਭਾਈ । ਇਸ ਕਾਨਫਰੰਸ ਦੇ ਸਫਲ ਆਯੋਜਨ ਵਿੱਚ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਪਿਯੂਸ਼ੀ ਯਾਦਵ ਐਚ.ਓ.ਡੀ. ਅਤੇ ਕਾਨਫਰੰਸ ਕਨਵੀਨਰ, ਵਿਕਾਸ ਕੁਮਾਰ ਅਸਿਸਟੈਂਟ ਪ੍ਰੋਫੈਸਰ, ਇੰਦੂ ਬਾਲਾ ਅਸਿਸਟੈਂਟ ਪ੍ਰੋਫੈਸਰ, ਆਰਚੀ ਅਸਿਸਟੈਂਟ ਪ੍ਰੋਫੈਸਰ ਨੇ ਅਹਿਮ ਯੋਗਦਾਨ ਪਾਇਆ ।
ਤਸਵੀਰ : ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਕਾਨਫਰੰਸ ‘ਨੈਕਸਸ-2026’ ਵਿਚ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ, ਪ੍ਰੋ. (ਡਾ.) ਪ੍ਰਵੀਨ ਬਾਂਸਲ, ਪ੍ਰੋ. (ਡਾ.) ਲਲਿਤ ਗੁਪਤਾ, ਡਾ. ਜਸਦੀਪ ਸਿੰਘ ਸੈਣੀ ਅਤੇ ਹੋਰ ਵਿਸ਼ਾ ਮਾਹਿਰ ਆਪਣੇ ਵਿਚਾਰ ਸਾਂਝੇ ਕਰਦੇ ਹੋਏ
Uploaded Image

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲੱਗਾ*

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫ਼ਤ ਚੈਕਅੱਪ ਕੈਂਪ ਲੱਗਾ*
*217 ਮਰੀਜ਼ਾਂ ਨੇ ਕਰਵਾਇਆ
ਮੁਫ਼ਤ ਚੈੱਕਅੱਪ, ਮੁਫ਼ਤ ਦਵਾਈਆਂ ਅਤੇ ਮੁਫ਼ਤ ਡਾਕਟਰੀ ਸਲਾਹ ਦਾ ਉਠਾਇਆ ਲਾਭ*
ਬੰਗਾ  9 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦੇ ਵਿਭਾਗ ਵਿਚ ਚਮੜੀ ਦੇ ਰੋਗਾਂ ਦਾ ਵਿਸ਼ਾਲ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ । ਜਿਸ ਦਾ 217 ਮਰੀਜ਼ਾਂ ਨੇ ਆਪਣੀ ਜਾਂਚ ਮੁਫਤ ਕਰਵਾਕੇ ਅਤੇ ਮੁਫਤ ਦਵਾਈਆਂ ਪ੍ਰਾਪਤ ਕਰਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ  ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਇਹ ਕੈਂਪ ਲਗਾਇਆ ਗਿਆ ਹੈ । ਜਿਸ ਵਿਚ ਹਸਪਤਾਲ ਦੇ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਐਮ ਡੀ ਵੱਲੋਂ ਕੈਂਪ ਦੌਰਾਨ ਮਰੀਜ਼ਾਂ ਦੀ  ਮੁਫਤ ਜਾਂਚ ਕੀਤੀ ਗਈ ਅਤੇ  ਉਹਨਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ । ਇਸ ਮੌਕੇ ਡਾ. ਕਰਨ ਛਾਬੜਾ ਨੇ ਕਿਹਾ ਕਿ ਚਮੜੀ ਦੇ ਰੋਗਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਕਿਉਂਕਿ ਛੋਟੀ ਜਿਹੀ ਸਮੱਸਿਆ ਵੀ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਗੰਭੀਰ ਬਿਮਾਰੀ ਦਾ ਰੂਪ ਧਾਰ ਸਕਦੀ ਹੈ । ਉਨ੍ਹਾਂ ਅਪੀਲ ਕੀਤੀ ਕਿ ਜੇਕਰ ਚਮੜੀ ’ਤੇ ਕਿਸੇ ਪ੍ਰਕਾਰ ਦੀ ਖਾਰਸ਼, ਲਾਲੀ, ਦਾਗ-ਧੱਬੇ, ਛਾਲੇ, ਅਲਰਜੀ ਜਾਂ ਹੋਰ ਕੋਈ ਸਮੱਸਿਆ ਲੰਬੇ ਸਮੇਂ ਤੱਕ ਰਹਿੰਦੀ ਹੈ ਤਾਂ ਤੁਰੰਤ ਮਾਹਿਰ ਚਮੜੀ ਰੋਗਾਂ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ । ਕੈਂਪ ਵਿਚ ਆਏ ਮਰੀਜ਼ਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਫਰੀ ਕੈਂਪ ਲਗਾ ਕੇ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾ. ਸ਼ਿਵਾਨੀ ਸ਼ਰਮਾ ਮੈਡੀਕਲ ਅਫਸਰ, ਜੋਤੀ ਰਾਣੀ ਉ ਪੀ ਡੀ ਇੰਚਾਰਜ, ਜਸਵੀਰ ਕੌਰ ਸਟਾਫ, ਹਰਜੀਤ ਕੌਰ ਫਾਰਮਾਸਿਸਟ, ਰੀਨਾ, ਲੰਬੜਦਾਰ ਸਵਰਨ ਸਿੰਘ ਕਾਹਮਾ, ਕਰਨ ਸਰਗੰਲ, ਵਿਸ਼ਾਲ ਚੌਧਰੀ, ਰਾਹੁਲ ਵਰਮਾ, ਅਮਿਤ ਪੁਰੀ, ਵਿਵੇਕ ਅਰੋੜਾ, ਹਸਪਤਾਲ ਦਾ ਨਰਸਿੰਗ, ਮੈਡੀਕਲ ਅਤੇ ਸਹਾਇਕ ਸਟਾਫ ਵੀ ਮੌਜੂਦ ਸੀ ।
ਤਸਵੀਰ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੱਗੇ ਵਿਸ਼ਾਲ ਮੁਫ਼ਤ ਚਮੜੀ ਰੋਗ ਜਾਂਚ ਕੈਂਪ ਦੌਰਾਨ ਡਾ. ਕਰਨ ਛਾਬੜਾ ਮਰੀਜ਼ਾਂ ਦੀ ਜਾਂਚ ਕਰਨ ਮੌਕੇ
Uploaded Image

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਜਗਜੀਤ ਸਿੰਘ ਨੇ ਐਨ ਆਰ ਆਈ ਮਰੀਜ਼ ਦੇ ਦੰਦਾਂ ਦੇ ਇੰਪਲਾਂਟ ਲਗਾ ਕੇ ਦਿੱਤੀ ਨਵੀਂ ਮੁਸਕਾਨ*

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਜਗਜੀਤ ਸਿੰਘ ਨੇ ਐਨ ਆਰ ਆਈ ਮਰੀਜ਼ ਦੇ ਦੰਦਾਂ ਦੇ ਇੰਪਲਾਂਟ ਲਗਾ ਕੇ ਦਿੱਤੀ ਨਵੀਂ ਮੁਸਕਾਨ*

*ਆਧੁਨਿਕ ਡੈਂਟਲ ਇੰਪਲਾਂਟ ਤਕਨੀਕ ਨਾਲ ਸਫ਼ਲ ਇਲਾਜ, ਵਿਦੇਸ਼ ਤੋਂ ਆਏ ਮਰੀਜ਼ ਨੂੰ ਮਿਲਿਆ ਸਥਾਈ ਹੱਲ*
ਬੰਗਾ 8 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਦੰਦਾਂ ਦੇ ਵਿਭਾਗ ਦੇ ਮੁਖੀ ਡਾਕਟਰ ਡਾ. ਜਗਜੀਤ ਸਿੰਘ ਐੱਮ.ਡੀ.ਐੱਸ. ਨੇ ਇੱਕ ਐਨ. ਆਰ. ਆਈ. ਮਰੀਜ਼ ਦੇ ਦੰਦਾਂ ਦਾ ਸਫ਼ਲ ਡੈਂਟਲ ਇੰਪਲਾਂਟ ਇਲਾਜ ਕਰਕੇ ਉਸ ਨੂੰ ਨਵੀਂ ਮੁਸਕਾਨ ਪ੍ਰਦਾਨ ਕੀਤੀ ਹੈ । ਇਹ ਇਲਾਜ ਆਧੁਨਿਕ ਡੈਂਟਲ ਇੰਪਲਾਂਟ ਤਕਨੀਕ ਰਾਹੀਂ ਕੀਤਾ ਗਿਆ, ਜਿਸ ਨਾਲ ਮਰੀਜ਼ ਨੂੰ ਦੰਦਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੁਸ਼ਕਲ ਤੋਂ ਸਥਾਈ ਰਾਹਤ ਮਿਲੀ । ਐਨ. ਆਰ. ਆਈ. ਮਰੀਜ਼ ਮਰੀਜ਼ ਲੰਬੇ ਸਮੇਂ ਤੋਂ ਆਪਣੇ ਦੰਦਾਂ ਦੀ ਸਮੱਸਿਆ ਕਰਕੇ ਪਰੇਸ਼ਾਨ ਸੀ । ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਇਹ ਮਰੀਜ਼ ਤੋਂ ਵਿਦੇਸ਼ ਤੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡੈਂਟਲ ਵਿਭਾਗ ਵਿਚ ਆਪਣੇ ਦੰਦਾਂ ਦੇ ਇਲਾਜ ਲਈ ਆਏ । ‍ਇਸ ਮੌਕੇ ਮਰੀਜ਼ ਦੇ ਦੰਦਾਂ ਦੀ ਜਾਂਚ ਕਰਨ ਤੋਂ ਬਾਅਦ ਉਸ ਦੇ ਜਬਾੜੇ ਦੀਆਂ ਹੱਡੀਆਂ ਦੀ ਮਜ਼ਬੂਤੀ, ਮਸੂੜੇ ਅਤੇ ਦੰਦਾਂ ਦੀ ਬਣਤਰ ਦੀ ਵੀ ਜਾਂਚ ਕੀਤੀ ਗਈ । ਮਰੀਜ਼ ਦੇ ਡੈਂਟਲ ਇੰਪਲਾਂਟ ਲਗਾਉਣ ਉਪਰੰਤ ਦੰਦਾਂ ਦੀ ਕੁਦਰਤੀ ਦਿੱਖ, ਚਬਾਉਣ ਦੀ ਸਮਰੱਥਾ ਅਤੇ ਮੁਸਕਾਨ ਮੁੜ ਬਹਾਲ ਹੋ ਗਈ। ਡਾਕਟਰ ਸਾਹਿਬ ਨੇ ਦੱਸਿਆ ਕਿ ਖਰਾਬ ਹੋ ਚੁੱਕੇ ਦੰਦਾਂ ਲਈ ਡੈਂਟਲ ਇੰਪਲਾਂਟ ਇੱਕ ਮਿਆਰੀ ਅਤੇ ਆਧੁਨਿਕ ਇਲਾਜ ਹੈ. ਜੋ ਕੁਦਰਤੀ ਦੰਦਾਂ ਵਾਂਗ ਦਿੱਸਦੇ ਹਨ । ਡਾ. ਜਗਜੀਤ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇੱਕ ਜਾਂ ਇੱਕ ਤੋਂ ਵੱਧ ਦੰਦ ਗੁਆ ਚੁੱਕਾ ਹੈ, ਤਾਂ ਉਸ ਨੂੰ ਸਮੇਂ ਸਿਰ ਡੈਂਟਲ ਮਾਹਿਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਦੰਦਾਂ ਦੀ ਕਮੀ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕਰਨ ਨਾਲ ਜਬਾੜੇ ਦੀ ਹੱਡੀ ਕਮਜ਼ੋਰ ਹੋ ਸਕਦੀ ਹੈ ਅਤੇ ਹੋਰ ਦੰਦਾਂ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ ।
       ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਡਾ. ਜਗਜੀਤ ਸਿੰਘ ਨੂੰ ਉਕਤ ਮਰੀਜ਼ ਦੇ ਸਫ਼ਲ ਇਲਾਜ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਢਾਹਾਂ ਕਲੇਰਾਂ ਹਸਪਤਾਲ ਵਿੱਚ ਦੰਦਾਂ ਦੀਆਂ ਹਰ ਕਿਸਮ ਦੀਆਂ ਬਿਮਾਰੀਆਂ ਦਾ ਇਲਾਜ ਆਧੁਨਿਕ ਮਸ਼ੀਨਾਂ ਅਤੇ ਤਜਰਬੇਕਾਰ ਡੈਂਟਲ ਮਾਹਿਰ ਵੱਲੋਂ ਕੀਤਾ ਜਾਂਦਾ ਹੈ । ਜਿੱਥੇ ਪੰਜਾਬ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਦੰਦਾਂ ਦੇ ਮਰੀਜ਼ ਇਲਾਜ ਲਈ ਪਹੁੰਚ ਰਹੇ ਹਨ । ਇਸ ਮੌਕੇ ਐਨ.ਆਰ.ਆਈ. ਮਰੀਜ਼ ਨੇ ਵੀ ਡਾ. ਜਗਜੀਤ ਸਿੰਘ ਅਤੇ ਹਸਪਤਾਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਹਸਪਤਾਲ ਢਾਹਾਂ ਕਲੇਰਾਂ ਵਿਖੇ  ਉੱਚ ਪੱਧਰੀ ਡੈਂਟਲ ਸਹੂਲਤਾਂ, ਮਿਆਰੀ ਡਾਕਟਰੀ ਇਲਾਜ ਅਤੇ ਵਧੀਆ ਦੇਖਭਾਲ ਮਿਲੀ । ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਦੰਦਾਂ ਦੇ ਵਿਭਾਗ ਵਿੱਚ ਡੈਂਟਲ ਇੰਪਲਾਂਟ, ਰੂਟ ਕੈਨਾਲ, ਕੌਸਮੈਟਿਕ ਡੈਂਟਿਸਟਰੀ, ਬੱਚਿਆਂ ਦੇ ਦੰਦਾਂ ਦਾ ਇਲਾਜ, ਮਸੂੜਿਆਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਹੋਰ ਵਿਸ਼ੇਸ਼ ਡੈਂਟਲ ਸੇਵਾਵਾਂ ਉਪਲਬਧ ਹਨ । ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਹਸਪਤਾਲ ਦਾ ਮੈਡੀਕਲ ਸਟਾਫ਼ ਵੀ ਹਾਜ਼ਰ ਸੀ ।
ਤਸਵੀਰ:  ਡਾ. ਜਗਜੀਤ ਸਿੰਘ ਦੇ ਨਾਲ ਦੰਦਾਂ ਦਾ ਇੰਪਲਾਂਟ ਲਗਾਉਣ ਉਪਰੰਤ ਐਨ ਆਰ ਆਈ ਮਰੀਜ਼ ਖੁਸ਼ੀ ਭਰੇ ਮਾਹੌਲ ਵਿੱਚ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਾਬਕਾ ਫੌਜੀਆਂ ਲਈ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਆਯੋਜਿਤ

*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਾਬਕਾ ਫੌਜੀਆਂ ਲਈ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਆਯੋਜਿਤ*
ਬੰਗਾ 7 ਅਗਸਤ ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਸਾਬਕਾ ਫੌਜੀਆਂ ਦੀ ਭਲਾਈ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾਂਦੀ ਸਿਹਤ ਸਕੀਮ ਈ.ਸੀ.ਐਚ.ਐਸ. ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ।
        ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਾਬਕਾ ਫੌਜੀਆਂ ਅਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕਰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਆਧੁਨਿਕ ਮੈਡੀਕਲ ਸਹੂਲਤਾਂ ਅਤੇ ਤਜਰਬੇਕਾਰ ਡਾਕਟਰਾਂ ਦੀ ਟੀਮ ਲੈਸ  ਹੈ । ਦੇਸ਼ ਦੇ ਸਾਬਕਾ ਫੌਜੀ ਸਾਡੇ ਸਮਾਜ ਦਾ ਮਾਣ ਹਨ ਅਤੇ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਾਡਾ ਫ਼ਰਜ਼ ਹੈ । ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਾਬਕਾ ਫੌਜੀਆਂ ਨੂੰ ਈ.ਸੀ.ਐਚ.ਐਸ. ਸਕੀਮ ਅਧੀਨ ਕੈਸ਼ਲੈੱਸ ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਹੈ ।
      ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ, ਮੈਡੀਕਲ ਸੁਪਰਡੈਂਟ ਅਤੇ ਨਿਊਰੋ ਸਰਜਨ ਨੇ ਹਸਪਤਾਲ ਵਿੱਚ ਚੱਲ ਰਹੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਨਿਊਰੋ ਸਰਜਰੀ, ਯੂਰੋਲੋਜੀ, ਜਨਰਲ ਮੈਡੀਸਨ, ਜਨਰਲ ਸਰਜਰੀ, ਹੱਡੀਆਂ ਦੇ ਰੋਗ, ਡੈਂਟਲ, ਗਾਇਨੀਕੋਲੋਜੀ, ਬੱਚਿਆਂ ਦੇ ਰੋਗ, ਈ ਐਨ ਟੀ, ਚਮੜੀ ਦੇ ਰੋਗ, ਮਾਨਸਿਕ ਰੋਗ, ਅੱਖਾਂ ਦੇ ਰੋਗ, ਫਿਜ਼ੀਉਥੈਰਾਪੀ, ਐਮਰਜੈਂਸੀ, ਟਰੌਮਾ ਸੈਂਟਰ ਅਤੇ ਆਧੁਨਿਕ ਡਾਇਗਨੋਸਟਿਕ ਸੇਵਾਵਾਂ ਉਪਲਬਧ ਹਨ । ਡਾ. ਅਮਿਤ ਸੰਧੂ ਯੂਰੋਲੋਜਿਸਟ ਨੇ ਗੁਰਦੇ, ਪਿਸ਼ਾਬ ਦੀ ਨਲੀ, ਪ੍ਰੋਸਟੇਟ ਅਤੇ ਹੋਰ ਯੂਰੋਲੋਜੀਕਲ ਸਮੱਸਿਆਵਾਂ ਦੇ ਆਧੁਨਿਕ ਇਲਾਜ ਬਾਰੇ ਜਾਣਕਾਰੀ ਦਿੱਤੀ । ਡਾ. ਜਗਜੀਤ ਸਿੰਘ ਡੈਂਟਲ ਸਰਜਨ ਨੇ ਦੰਦਾਂ ਦੀਆਂ ਬਿਮਾਰੀਆਂ, ਮਸੂੜਿਆਂ ਦੀਆਂ ਸਮੱਸਿਆਵਾਂ, ਡੈਂਟਲ ਇੰਪਲਾਂਟ, ਰੂਟ ਕੈਨਾਲ ਇਲਾਜ ਅਤੇ ਮੂੰਹ ਦੀ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ ਨੇ ਦੱਸਿਆ ਕਿ ਈ.ਸੀ.ਐਚ.ਐਸ. ਸਿਹਤ ਸਕੀਮ ਦੇ ਅਧੀਨ ਸਾਬਕਾ ਫੌਜੀਆਂ ਨੂੰ ਕੈਸ਼ਲੈੱਸ ਇਲਾਜ ਅਤੇ ਮਾਹਿਰ ਡਾਕਟਰਾਂ ਦੀ ਸੇਵਾਵਾਂ ਮਿਲਦੀਆਂ ਹਨ । ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਇਲਾਜ ਸਬੰਧੀ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ । 
         ਇਸ ਮੌਕੇ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਉਹ ਵੀ ਸਾਬਕਾ ਫੌਜੀ ਹਨ ਅਤੇ ਅਜਿਹੇ ਜਾਗਰੂਕਤਾ ਸੈਮੀਨਾਰ ਸਾਬਕਾ ਫੌਜੀਆਂ ਲਈ ਬਹੁਤ ਲਾਭਦਾਇਕ ਹੁੰਦੇ ਹਨ । ਕਿਉਂਕਿ ਬਹੁਤ ਸਾਰੇ ਈ.ਸੀ.ਐਚ.ਐਸ. ਲਾਭਪਾਤਰੀ ਸਕੀਮ ਦੀਆਂ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਤੋਂ ਵਾਂਝੇ ਰਹਿ ਜਾਂਦੇ ਹਨ। ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ ਨੇ ਹਸਪਤਾਲ ਪ੍ਰਬੰਧਕ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਫੌਜੀਆਂ ਦੀ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਅਜਿਹੇ ਸੈਮੀਨਾਰ ਨਿਯਮਤ ਤੌਰ ’ਤੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਲੈ ਸਕਣ ।  ਸੈਮੀਨਾਰ ਵਿਚ ਹਾਜ਼ਰ ਸਾਬਕਾ ਫੌਜੀਆਂ ਨੇ ਗੁਰੂ ਨਾਨਕ ਮਿਸ਼ਨ  ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਾਬਕਾ ਫੌਜੀਆਂ ਦੀ ਭਲਾਈ ਕੀਤੇ ਇਸ ਉਦੱਮ ਦੀ ਸ਼ਲਾਘਾ ਕੀਤੀ । ਇਸ ਮੌਕੇ ਦਵਿੰਦਰਸਿੰਘ ਢਿੱਲੋਂ ਟਰੱਸਟ ਮੈਂਬਰ, ਰਾਜ ਕੁਮਾਰ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਬੀਬੀ ਜਗਜੀਤ ਕੌਰ ਕਰਨਾਣਾ, ਕੈਪਟਨ ਦੌਲਤ ਸਿੰਘ, ਸੂਬੇਦਾਰ ਮੇਜਰ ਪ੍ਰੇਮ ਸਿੰਘ, ਸੂਬੇਦਾਰ ਮੇਜਰ ਰਾਮ ਲੁਭਾਇਆ, ਰਿਸਾਲਦਾਰ ਆਦਰ ਸਿੰਘ, ਹਵਲਦਾਰ ਰਾਮ ਸਿੰਘ, ਹਵਲਦਾਰ ਦਲਬੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਾਬਕਾ ਫੌਜੀ, ਰੋਟਰੀ ਕਲੱਬ ਦੇ ਅਹੁਦੇਦਾਰ ਅਤੇ ਹਸਪਤਾਲ ਦੇ ਸਮੂਹ ਮੈਡੀਕਲ ਮਾਹਿਰ ਹਾਜ਼ਰ ਸਨ ।
ਫੋਟੋ ਕੈਪਸ਼ਨ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਾਬਕਾ ਫੌਜੀਆਂ ਲਈ ਕਰਵਾਏ ਗਏ ਈ.ਸੀ.ਐਚ.ਐਸ. ਜਾਗਰੂਕਤਾ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਮਾਹਿਰ ਡਾਕਟਰ, ਹਸਪਤਾਲ ਪ੍ਰਬੰਧਕ ਅਤੇ ਰੋਟਰੀ ਕਲੱਬ ਦੇ ਅਹੁਦੇਦਾਰ
Uploaded Image

re ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ
ਬੰਗਾ  06 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਸਵੇਰੇ 9 ਵਜੇ ਤੋਂ 3 ਵਜੇ ਤੱਕ  ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾਵੇਗਾ। ਜਿਸ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਦਵਾਈ ਫਰੀ ਦਿੱਤੀ ਜਾਵੇਗੀ । ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ.ਐਫ.ਟੀ., ਆਰ ਐਫ ਟੀ, ਵਾਇਰਲ ਮਾਰਕਰ, ਆਇਰਨ ਫੇਰੀਟਿਨ, ‍ਵਿਟਾਮਿਨ  ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਇਸ ਮੌਕੇ ਡਾ. ਕਰਨ ਛਾਬੜਾ ਨੇ ਕੈਂਪ ਵਿਚ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ,  ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ,  ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਨੂੰ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 09 ਅਗਸਤ ਨੂੰ ਲੱਗਣ ਵਾਲੇ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਦੀ ਜਾਣਕਾਰੀ ਦੇਣ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ  ਡਾ. ਕਰਨ ਛਾਬੜਾ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ
ਬੰਗਾ  07 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਸਵੇਰੇ 9 ਵਜੇ ਤੋਂ 3 ਵਜੇ ਤੱਕ  ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾਵੇਗਾ। ਜਿਸ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਦਵਾਈ ਫਰੀ ਦਿੱਤੀ ਜਾਵੇਗੀ । ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ.ਐਫ.ਟੀ., ਆਰ ਐਫ ਟੀ, ਵਾਇਰਲ ਮਾਰਕਰ, ਆਇਰਨ ਫੇਰੀਟਿਨ, ‍ਵਿਟਾਮਿਨ  ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਇਸ ਮੌਕੇ ਡਾ. ਕਰਨ ਛਾਬੜਾ ਨੇ ਕੈਂਪ ਵਿਚ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ,  ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ,  ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਨੂੰ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 09 ਅਗਸਤ ਨੂੰ ਲੱਗਣ ਵਾਲੇ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਦੀ ਜਾਣਕਾਰੀ ਦੇਣ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ  ਡਾ. ਕਰਨ ਛਾਬੜਾ
Uploaded Image

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 09 ਅਗਸਤ ਦਿਨ ਐਤਵਾਰ ਨੂੰ

ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 09 ਅਗਸਤ ਦਿਨ ਐਤਵਾਰ ਨੂੰ
ਬੰਗਾ  06 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 09 ਅਗਸਤ ਦਿਨ ਐਤਵਾਰ ਨੂੰ  ਸਵੇਰੇ 9 ਵਜੇ ਤੋਂ 3 ਵਜੇ ਤੱਕ  ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾਵੇਗਾ। ਜਿਸ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਦਵਾਈ ਫਰੀ ਦਿੱਤੀ ਜਾਵੇਗੀ । ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ.ਐਫ.ਟੀ., ਆਰ ਐਫ ਟੀ, ਵਾਇਰਲ ਮਾਰਕਰ, ਆਇਰਨ ਫੇਰੀਟਿਨ, ‍ਵਿਟਾਮਿਨ  ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਇਸ ਮੌਕੇ ਡਾ. ਕਰਨ ਛਾਬੜਾ ਨੇ ਕੈਂਪ ਵਿਚ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ,  ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ  ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ,  ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਤੋਂ ਪੀੜ੍ਹਤ ਮਰੀਜ਼ਾਂ ਨੂੰ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ ।
ਤਸਵੀਰ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 09 ਅਗਸਤ ਨੂੰ ਲੱਗਣ ਵਾਲੇ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ ਦੀ ਜਾਣਕਾਰੀ ਦੇਣ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ  ਡਾ. ਕਰਨ ਛਾਬੜਾ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਜਾਂਚ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਜਾਂਚ ਕੈਂਪ ਲੱਗਾ
ਬੰਗਾ 6 ਅਗਸਤ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਇਲਾਕੇ ਦੇ ਲੋਕਾਂ ਨੂੰ ਫੈਟੀ ਲਿਵਰ ਅਤੇ ਇਸ ਨਾਲ ਸਬੰਧਿਤ ਹੋਰ ਬਿਮਾਰੀ ਤੋਂ ਜਾਗਰੂਕ ਕਰਨ ਲਈ ਫਰੀ ਜਾਂਚ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਫਰੀ ਫਾਈਬਰੋ ਸਕੈਨ ਕੈਂਪ ਲਗਾਇਆ ਗਿਆ, ਜਿਸ ਦਾ 191 ਮਰੀਜ਼ਾਂ ਨੇ ਮੁਫ਼ਤ ਜਾਂਚ ਕਰਵਾ ਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਫਰੀ ਫਾਈਬਰੋ ਸਕੈਨ ਕੈਂਪ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕੱਲ੍ਹ ਫੈਟੀ ਲੀਵਰ ਦੀ ਸਮੱਸਿਆ ਲੋਕਾਂ ਵਿਚ ਤੇਜ਼ੀ ਨਾਲ ਵੱਧ ਰਹੀ ਹੈ ।  ਉਨ੍ਹਾਂ ਦੱਸਿਆ ਕਿ ਹਸਪਤਾਲ ਵੱਲੋਂ  ਫਰੀ ਕੈਂਪ ਲਗਾਉਣ ਦਾ ਮਕਸਦ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਪਛਾਣ ਕਰਕੇ ਗੰਭੀਰ ਰੋਗਾਂ ਤੋਂ ਬਚਾਅ ਕਰਨਾ ਹੈ । ਇਹ ਕੈਂਪ ਹਸਪਤਾਲ ਦੇ ਮੈਡੀਕਲ ਮਾਹਿਰ ਡਾ. ਵਿਵੇਕ ਗੁੰਬਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਵਿਵੇਕ ਗੁੰਬਰ ਨੇ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲਿਵਰ ਦੀ ਤੰਦਰੁਸਤੀ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਫੈਟੀ ਲਿਵਰ ਦਾ ਮੁੱਖ ਕਾਰਨ ਗਲਤ ਖਾਣ-ਪੀਣ ਦੀਆਂ ਆਦਤਾਂ, ਮੋਟਾਪਾ, ਸ਼ੂਗਰ, ਕਸਰਤ ਦੀ ਕਮੀ ਅਤੇ ਜੀਵਨ ਸ਼ੈਲੀ ਵਿੱਚ ਆਏ ਬਦਲਾਅ ਹਨ । ਉਨ੍ਹਾਂ ਮਰੀਜ਼ਾਂ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਭਾਰ ਕੰਟਰੋਲ ਵਿੱਚ ਰੱਖਣ ਦੀ ਸਲਾਹ ਦਿੱਤੀ । ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਵੱਲੋਂ ਮੁਫ਼ਤ ਕੈਂਪ ਲਗਾਉਣ ਦੇ ਕਾਰਜ ਅਤੇ ਡਾ. ਵਿਵੇਕ ਗੁੰਬਰ ਵੱਲੋਂ ਦਿੱਤੀ ਮਿਆਰੀ ਮੈਡੀਕਲ ਸਲਾਹ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਜੋਤੀ ਰਾਣੀ ਉ.ਪੀ.ਡੀ. ਇੰਚਾਰਜ, ਰਣਜੀਤ ਸਿੰਘ ਸੁਰੱਖਿਆ ਇੰਚਾਰਜ ਅਤੇ ਜੋਗਾ ਰਾਮ  ਹਾਊਸ ਕੀਪਿੰਗ
ਇੰਚਾਰਜ ਵੀ ਹਾਜ਼ਰ ਸਨ।
ਤਸਵੀਰ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਏ ਗਏ ਫਰੀ ਫਾਈਬਰੋ ਸਕੈਨ ਜਾਂਚ ਕੈਂਪ ਦੌਰਾਨ ਡਾ. ਵਿਵੇਕ ਗੁੰਬਰ ਮਰੀਜ਼ ਦੀ ਜਾਂਚ ਕਰਨ ਮੌਕੇ
Uploaded Image

ਗਠੀਆ ਅਜਿਹਾ ਖਤਰਨਾਕ ਰੋਗ ਹੈ, ਜੋ ਸਰੀਰ ਨੂੰ ਜੀਵਨ ਭਰ ਲਈ ਅਪਾਹਜ ਕਰ ਸਕਦਾ ਹੈ : ਡਾ. ਪਰਮਿੰਦਰ ਸਿੰਘ ਵਾਰੀਆ

 ਗਠੀਆ ਅਜਿਹਾ ਖਤਰਨਾਕ ਰੋਗ ਹੈ, ਜੋ ਸਰੀਰ ਨੂੰ ਜੀਵਨ ਭਰ ਲਈ ਅਪਾਹਜ ਕਰ ਸਕਦਾ ਹੈ : ਡਾ. ਪਰਮਿੰਦਰ ਸਿੰਘ ਵਾਰੀਆ
ਬੰਗਾ 4 ਅਗਸਤ ( ) ਗਠੀਆ ਅੱਜ ਦੇ ਸਮੇਂ ਵਿੱਚ ਇੱਕ ਤੇਜ਼ੀ ਨਾਲ ਵੱਧ ਰਹੀ ਸਰੀਰ ਦੀ ਗੰਭੀਰ ਅਤੇ ਖਤਰਨਾਕ ਬਿਮਾਰੀ ਬਣ ਰਹੀ ਹੈ । ਗਠੀਆ ਉਹ ਖਤਰਨਾਕ ਰੋਗ ਹੈ ਜੋ ਹੱਥਾਂ, ਪੈਰਾਂ ਅਤੇ ਸਰੀਰ ਦੇ ਵੱਖ-ਵੱਖ ਜੋੜਾਂ ਵਿਚ ਦਰਦ ਦਾ ਕਾਰਨ ਬਣਨ ਦੇ ਨਾਲ-ਨਾਲ ਸਰੀਰ ਨੂੰ ਜੀਵਨ ਭਰ ਲਈ ਅਪਾਹਜ ਕਰ ਸਕਦਾ ਹੈ । ਇਹ ਜਾਣਕਾਰੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ ਐਮ ਐਸ (ਆਰਥੋ) ਨੇ ਆਮ ਲੋਕਾਈ ਨੂੰ ਗਠੀਆ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਦੇ ਹੋਏ ਦਿੱਤੀ । ਉਨ੍ਹਾਂ ਕਿਹਾ ਕਿ ਗਠੀਆ ਨੂੰ ਆਮ ਜੋੜਾਂ ਦਾ ਦਰਦ ਵਾਂਗ ਸਮਝ ਲੈਣਾ ਇੱਕ ਵੱਡੀ ਗਲਤੀ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਨਾਲ ਬਿਮਾਰੀ ਵੱਧ ਜਾਂਦੀ ਹੈ ਤੇ ਬਾਅਦ ਵਿੱਚ ਇਲਾਜ ਬਹੁਤ ਔਖਾ ਹੋ ਜਾਂਦਾ ਹੈ। ਜਿਹਨਾਂ ਲੋਕਾਂ ਨੂੰ ਸਵੇਰੇ ਉੱਠਣ ਸਮੇਂ ਜੋੜਾਂ ਦਾ ਅਕੜਾਂਦ, ਸੋਜ ਮਹਿਸੂਸ ਹੋਵੇ, ਤੁਰਨ-ਫਿਰਨ ਜਾਂ ਪੌੜੀਆਂ ਚੜ੍ਹਨ ਵਿੱਚ ਮੁਸ਼ਕਲ, ਗੋਡਿਆਂ, ਚੂਲੇ, ਮੋਢਿਆਂ ਜਾਂ ਹੱਥਾਂ ਦੇ ਜੋੜਾਂ ਵਿੱਚ ਦਰਦ ਨਿਰੰਤਰ ਰਹੇ ਜਾਂ ਜੋੜਾਂ ਦੀ ਹਿਲਜੁਲ ਘੱਟ ਜਾਣ ਆਦਿ ਲੱਛਣ ਦੋ ਤੋਂ ਚਾਰ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਰਹਿਣ ਤਾਂ ਉਹਨਾਂ ਨੂੰ ਤੁਰੰਤ ਹੱਡੀਆਂ ਅਤੇ ਜੋੜਾਂ ਦੇ ਮਾਹਿਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਡਾ. ਵਾਰੀਆ ਨੇ ਦੱਸਿਆ ਕਿ ਸਮੇਂ ਸਿਰ ਜਾਂਚ ਹੀ ਗਠੀਆ ਤੋਂ ਬਚਾਅ ਦਾ ਸਭ ਤੋਂ ਵੱਡਾ ਇਲਾਜ ਹੈ । ਹੁਣ ਐਕਸ-ਰੇ ਅਤੇ ਖੂਨ ਦੀਆਂ ਜਾਂਚਾਂ ਨਾਲ ਇਸ ਬਿਮਾਰੀ ਦੀ ਪਛਾਣ ਕਰਨ ਵਿਚ ਅਸਾਨੀ ਜੋ ਗਈ ਹੈ। ਉਹਨਾਂ ਦੱਸਿਆ ਕਿ ਗਠੀਆ ਬਾਰੇ ਆਮ ਧਾਰਨਾ ਸੀ ਕਿ ਇਹ ਬਿਮਾਰੀ ਸਿਰਫ਼ ਵੱਡੀ ਉਮਰ ਦੇ ਲੋਕਾਂ ਨੂੰ ਹੁੰਦੀ ਹੈ, ਪਰ ਇਹ ਬਿਮਾਰੀ 30 ਤੋਂ 40 ਸਾਲ ਉਮਰ ਵਿਚ ਵਧੇਰੇ ਹੁੰਦੀ ਹੈ । ਮੌਜੂਦਾ ਸਮੇਂ 30 ਸਾਲ ਤੋਂ ਘੱਟ ਅਤੇ ਬੱਚਿਆਂ ਵਿੱਚ ਵੀ ਗਠੀਆ ਦੀ ਬਿਮਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਿਉਂਕਿ ਗਠੀਆ ਇੱਕ ਜਿਨੈਟਿਕ ਕਿਸਮ ਦੀ ਬਿਮਾਰੀ ਹੈ ਅਤੇ ਜਿਨ੍ਹਾਂ ਪਰਿਵਾਰਾਂ ਦੇ ਕਿਸੇ ਜੀਅ ਨੂੰ ਗਠੀਆ ਦੀ ਬਿਮਾਰੀ ਹੋਈ ਹੋਵੇ ਤਾਂ ਉਹਨਾਂ ਨੂੰ ਇਹ ਬਿਮਾਰੀ ਹੋ ਸਕਦੀ ਹੈ । ਗਠੀਆ ਦੀ ਬਿਮਾਰੀ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਘੱਟ ਜਾਣ ਕਰਕੇ ਇਸ ਕਰਕੇ ਦਿਲ, ਅੱਖਾਂ, ਫੇਫੜਿਆਂ ਅਤੇ ਚਮੜੀ ਤੇ ਅਸਰ ਹੋ ਸਕਦਾ ਹੈ । ਡਾ. ਪਰਮਿੰਦਰ ਸਿੰਘ ਵਾਰੀਆ ਨੇ ਕਿਹਾ ਕਿ ਸਿਹਤਮੰਦ ਜੋੜ ਸਰੀਰ ਨੂੰ ਤੰਦਰੁਸਤ ਰੱਖਦੇ ਹਨ ਅਤੇ ਉਹ ਇੱਕ ਖੁਸ਼ਹਾਲ ਜੀਵਨ ਜੀਅ ਸਕਦਾ ਹੈ। ਡਾਕਟਰ ਸਾਹਿਬ ਨੇ ਗਠੀਆ ਤੋਂ ਪੀੜ੍ਹਤ ਮਰੀਜ਼ਾਂ ਅਤੇ ਜੋੜਾਂ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਜਾਂਚ ਅਤੇ ਸਹੀ ਦਿਸ਼ਾ ਵਿਚ  ਇਲਾਜ ਕਰਵਾਉਣ । ਉਹਨਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਠੀਆ ਤੋਂ ਇਲਾਵਾ ਹੱਡੀਆਂ ਅਤੇ ਜੋੜਾਂ ਨਾਲ ਸੰਬਧਿਤ ਬਿਮਾਰੀਆਂ ਦੇ ਮਿਆਰੀ ਇਲਾਜ ਲਈ ਖਾਸ ਪ੍ਰਬੰਧ ਹਨ । ਜਿੱਥੇ 24 ਘੰਟੇ ਮਾਹਿਰ ਡਾਕਟਰ ਸਾਹਿਬਾਨ ਮਰੀਜ਼ਾਂ ਦੇ ਇਲਾਜ ਲਈ ਤਾਇਨਾਤ ਰਹਿੰਦੇ ਹਨ ।
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਪਰਮਿੰਦਰ ਸਿੰਘ ਵਾਰੀਆ  ਗਠੀਆ ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦੇ ਹੋਏ
Uploaded Image

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਡੀਟੋਰੀਅਮ ਮੀਲ ਪੱਥਰ ਸਾਬਤ ਹੋਵੇਗਾ – ਕੁਲਵਿੰਦਰ ਸਿੰਘ ਢਾਹਾਂ

*ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਡੀਟੋਰੀਅਮ ਮੀਲ ਪੱਥਰ ਸਾਬਤ ਹੋਵੇਗਾ – ਸ. ਕੁਲਵਿੰਦਰ ਸਿੰਘ ਢਾਹਾਂ*

*ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਆਧੁਨਿਕ ਆਡੀਟੋਰੀਅਮ ਦਾ
ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਵੱਲੋਂ ਉਦਘਾਟਨ*

ਬੰਗਾ 27 ਜੁਲਾਈ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ  ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਮੌਕੇ ਉਨ੍ਹਾਂ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਇਸ ਆਡੀਟੋਰੀਅਮ ਵਿਚ ਆਯੋਜਿਤ ਹੋਣ ਵਾਲੇ ਸੈਮੀਨਾਰਾਂ, ਵਰਕਸ਼ਾਪਾਂ, ਵਿਦਿਅਕ ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ ਅਤੇ ਹੋਰ ਵਿਦਿਅਕ ਗਤੀਵਿਧੀਆਂ  ਨਾਲ ਪੈਰਾ ਮੈਡੀਕਲ ਕਾਲਜ ਵਿਦਿਆਰਥੀਆਂ ਨੂੰ ਤਰੱਕੀ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ ਅਤੇ  ਉਨ੍ਹਾਂ ਦੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਹੋਵੇਗਾ। ਇਸ ਦੇ ਨਾਲ-ਨਾਲ ਇਹ ਆਡੀਟੋਰੀਅਮ ਵਿਦਿਆਰਥੀਆਂ ਦੀ ਅਕਾਦਮਿਕ, ਸੱਭਿਆਚਾਰਕ ਅਤੇ ਉਹਨਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ਇੱਕ ਮਹੱਤਵਪੂਰਨ ਕੇਂਦਰ ਵਜੋਂ ਕੰਮ ਕਰੇਗਾ। 
         ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਕਾਲਜ ਪ੍ਰਬੰਧਕ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਡੀਟੋਰੀਅਮ ਦੀ ਉਸਾਰੀ ਨਾਲ ਕਾਲਜ ਨੂੰ ਇੱਕ ਨਵੀਂ ਪਛਾਣ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਵਿਦਿਆਰਥੀਆਂ ਲਈ ਗਿਆਨ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਮਾਗਮ ਦੌਰਾਨ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਸ. ਮਹਿੰਦਰ ਪਾਲ ਸਿੰਘ ਦਫ਼ਤਰ ਸੁਪਰਡੈਂਟ ਅਤੇ ਮੈਡਮ ਜੋਤੀ ਰਾਣੀ ਇੰਚਾਰਜ ਉ.ਪੀ.ਡੀ. ਮੈਨੇਜਰ ਨੇ ਵੀ ਇਸ ਨਵੀਂ ਉਪਲਬਧੀ ਲਈ ਵਧਾਈ ਦਿੱਤੀ। ਇਸ ਆਧੁਨਿਕ ਆਡੀਟੋਰੀਅਮ ਦੀ ਉਸਾਰੀ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਵਾਲੇ ਕਿਰਤੀਆਂ ਅਤੇ ਉਹਨਾਂ ਸਹਿਯੋਗੀਆਂ ਨੂੰ ਵੀ ਸ. ਕੁਲਵਿੰਦਰ ਸਿੰਘ ਢਾਹਾਂ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ । ਸਮਾਗਮ ਵਿੱਚ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ,  ਸ.ਭੁਪਿੰਦਰ ਸਿੰਘ ਇੰਜੀਨੀਅਰ, ਮੈਡਮ ਪਿਯੂਸ਼ੀ ਯਾਦਵ ਸਹਾਇਕ ਪ੍ਰੋਫੈਸਰ, ਡਾ. ਰਾਹੁਲ ਵਰਮੂਟਾ ਸਹਾਇਕ ਪ੍ਰੋਫੈਸਰ, ਸਮੂਹ ਅਧਿਆਪਕ, ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਤਸਵੀਰ : ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ ਆਡੀਟੋਰੀਅਮ ਦਾ ਉਦਘਾਟਨ ਕਰਦੇ ਹੋਏ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਕੈਂਪ ਲੱਗਾ
ਬੰਗਾ 25 ਜੁਲਾਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਿਊਰੋਪੈਥੀ ਵਿਸ਼ੇਸ਼ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ । ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮੇਂ-ਸਮੇਂ 'ਤੇ ਸਿਹਤ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਮਿਆਰੀ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਸਹੀ ਇਲਾਜ ਉਪਲਬਧ ਕਰਵਾਉਣਾ ਹੈ। ਇਹ ਨਿਊਰੋਪੈਥੀ ਕੈਂਪ ਹਸਪਤਾਲ ਦੇ ਮੈਡੀਸਨ ਮਾਹਿਰ ਡਾ. ਵਿਵੇਕ ਗੁੰਬਰ ਦੀ ਅਗਵਾਈ ਵਿਚ ਨਿਊਰੋਪੈਥੀ ਕੈਂਪ ਲਗਾਇਆ ਗਿਆ ਹੈ । ਇਸ ਮੌਕੇ ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਸ਼ੂਗਰ ਦੇ ਮਰੀਜ਼ਾਂ ਵਿੱਚ ਨਸਾਂ ਦੀ ਕਮਜ਼ੋਰੀ (ਨਿਊਰੋਪੈਥੀ) ਇੱਕ ਆਮ ਪਰ ਗੰਭੀਰ ਸਮੱਸਿਆ ਹੈ। ਜੇਕਰ ਪੈਰ ਸੌਣ, ਸੁੰਨਾਪਨ, ਝਨਝਨਾਹਟ, ਸੜਨ, ਦਰਦ ਜਾਂ ਸੰਵੇਦਨਾ ਘੱਟ ਹੋਣ ਵਰਗੇ ਲੱਛਣ ਮਹਿਸੂਸ ਹੋਣ ਤਾਂ ਉਨ੍ਹਾਂ ਨੂੰ ਕਦੇ ਵੀ ਅਣਡਿੱਠਾ ਨਹੀਂ ਕਰਨਾ ਚਾਹੀਦਾ । ਇਸ ਲਈ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ ਅਤੇ ਗੰਭੀਰ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਦੇ ਮਰੀਜ਼ ਆਪਣੀ ਖੂਨ ਵਿੱਚ ਸ਼ੂਗਰ ਦੀ ਮਾਤਰਾ ਨੂੰ ਨਿਯੰਤਰਿਤ ਰੱਖਣ, ਪੈਰਾਂ ਦੀ ਰੋਜ਼ਾ
ਨਾ ਜਾਂਚ ਕਰਨ, ਆਰਾਮਦਾਇਕ ਜੁੱਤੀਆਂ ਦੀ ਵਰਤੋਂ ਕਰਨ ਅਤੇ ਸਮੇਂ-ਸਮੇਂ 'ਤੇ ਮਾਹਿਰ ਡਾਕਟਰ ਤੋਂ ਸਲਾਹ ਲੈਂਦੇ ਰਹਿਣ । ਕੈਂਪ ਦੌਰਾਨ ਟੈਕਨੀਸ਼ੀਅਨ ਹਰਸ਼ ਰੱਤੂ ਮੈਨਕਾਈਂਡ ਵੱਲੋਂ ਮਰੀਜ਼ਾਂ ਦੇ ਨਿਊਰੋਪੈਥੀ ਦਾ ਅਤੇ ਯੂਰਿਕ ਐਸਿਡ ਦੇ ਟੈਸਟ ਵੀ ਮੁਫਤ ਕੀਤੇ ਗਏ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਜੋਤੀ ਭਾਟੀਆ ਓਪੀਡੀ ਇੰਚਾਰਜ ਵੀ ਹਾਜ਼ਰ ਸਨ ।
Uploaded Image

ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ

ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ
ਬੰਗਾ 22 ਜੁਲਾਈ () ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸ਼ਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲੋੜਵੰਦਾਂ ਮਰੀਜ਼ਾਂ ਲਈ ਸਿਹਤ ਸੇਵਾਵਾਂ ਦਾ ਭਰੋਸੇਯੋਗ ਹਸਪਤਾਲ ਬਣ ਚੁੱਕਾ ਹੈ । ਉਨ੍ਹਾਂ ਨੇ ਹਸਪਤਾਲ ਨੂੰ ਵੱਖ-ਵੱਖ ਸਿਹਤ ਅਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਦੇ ਨਾਲ-ਨਾਲ ਖੂਨਦਾਨ ਕੈਂਪਾਂ, ਮੈਡੀਕਲ ਕੈਂਪਾਂ ਲਈ ਰੋਟਰੀ ਕਲੱਬ ਬੰਗਾ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ।
ਇਸ ਤੋਂ ਪਹਿਲਾਂ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ  ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਰੋਟਰੀ ਕਲੱਬ ਬੰਗਾ ਵੱਲੋਂ ਸਮਾਜ ਸੇਵਾ ਅਤੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਪ੍ਰੌਜੈਕਟਾਂ ਦੀ ਸ਼ਲਾਘਾ ਕੀਤੀ । ਸ. ਢਾਹਾਂ ਨੇ ਹਸਪਤਾਲ ਵਿਖੇ ਚੱਲ ਰਹੀਆਂ ਸਿਹਤ ਅਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਵਿਚ ਸਹਿਯੋਗ ਦੇਣ ਦੇ ਫ਼ੈਸਲੇ ਲਈ ਰੋਟਰੀ ਕਲੱਬ ਦਾ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਰੋਟਰੀ ਕਲੱਬ ਬੰਗਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚਕਾਰ ਆਮ ਲੋਕਾਈ ਨੂੰ  ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਸੀ ਸਹਿਯੋਗ ਨੂੰ ਵਧਾਉਣ ਦੇ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਅਤੇ ਸਮਾਜ ਸੇਵਿਕਾ ਜਗਜੀਤ ਕੌਰ ਕਰਨਾਣਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ ।
ਤਸਵੀਰ : ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ
Uploaded Image

ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ

ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ
ਬੰਗਾ 21 ਜੁਲਾਈ ( ) ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ  ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਆਰੰਭ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ (17ਵੀਂ ਅੰਸ਼ ਗੁਰੂ ਨਾਨਕ ਦੇਵ ਜੀ), ਬਾਬਾ ਭਾਗ ਸਿੰਘ ਜੀ ਕਜਲੇ ਵਾਲੇ, ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ, ਬਾਬਾ ਗੁਰਬਚਨ ਸਿੰਘ ਜੀ ਪਠਲਾਵਾ ਵਾਲੇ, ਬਾਬਾ ਸਤਨਾਮ ਸਿੰਘ ਜੀ ਮੁੱਖ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਬਾਬਾ ਬਲਜਿੰਦਰ ਸਿੰਘ ਜੀ ਜੋਤੀ ਸਰੂਪ ਵਾਲੇ, ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ, ਜਥੇਦਾਰ ਬਾਬਾ ਨੌਰੰਗ ਸਿੰਘ ਜੀ ਤਰਨਾ ਦਲ ਹਰੀਆਂ ਬੇਲਾਂ ਵਾਲੇ, ਜਥੇਦਾਰ ਬਾਬਾ ਸਵਰਨਜੀਤ ਸਿੰਘ ਜੀ ਮਿਸਲ ਸ਼ਹੀਦਾ ਤਰਨਾ ਦਲ, ਜਥੇਦਾਰ ਮਲਕੀਤ ਸਿੰਘ ਜੀ ਅਕਾਲੀ ਪੰਥ ਬੁੱਢਾ ਦਲ 96 ਕਰੋੜੀ ਅਤੇ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖਸੀਅਤਾਂ ਨੇ ਕੈਂਪ ਦਾ ਦੌਰਾ ਕਰਕੇ ਨਿਸ਼ਕਾਮ ਸੇਵਾ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।  ਬੁਲਾਰਿਆਂ ਨੇ ਕਿਹਾ ਕਿ ਸਿੱਖ ਧਰਮ ਦਾ ਸਰਬੱਤ ਦੇ ਭਲੇ ਦਾ ਮਹਾਨ ਸਿਧਾਂਤ ਮਨੁੱਖਤਾ ਦੀ ਸੇਵਾ, ਸਿਹਤ ਸੰਭਾਲ ਅਤੇ ਖੂਨਦਾਨ ਵਰਗੇ ਲੋਕ ਭਲਾਈ ਦੇ ਕਾਰਜਾਂ ਰਾਹੀਂ ਹੀ ਸਾਕਾਰ ਹੁੰਦਾ ਹੈ। ਉਨ੍ਹਾਂ ਨੇ ਖੂਨਦਾਨੀਆਂ, ਡਾਕਟਰੀ ਟੀਮ ਅਤੇ ਸੇਵਾਦਾਰਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਸਿਹਤਮੰਦ ਅਤੇ ਸੇਵਾ ਭਾਵਨਾ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।
            ਮੈਡੀਕਲ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਕੁਲਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੇ ਬੀ ਪੀ ਦੇ ਮਰੀਜ਼ਾਂ ਦੀ ਫਰੀ ਜਾਂਚ ਕੀਤੀ ਗਈ । ਇਸ ਦੌਰਾਨ ਮਰੀਜ਼ਾਂ ਦਾ ਮੁਫ਼ਤ ਸ਼ੂਗਰ ਟੈਸਟ, ਬੀਪੀ ਚੈੱਕਅੱਪ ਕਰਨ ਉਪਰੰਤ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ । ਇਸ ਮੌਕੇ ਨੌਰਾ ਤੋਂ ਆਪਟੋਮੀਟੀਰੀਅਸ ਪ੍ਰਵੀਨ ਕੁਮਾਰ ਬ੍ਰਾਈਟ ਵਿਜ਼ਨ ਵੱਲੋਂ ਮੁਫ਼ਤ ਐਨਕਾਂ ਵੀ ਪ੍ਰਦਾਨ ਕੀਤੀਆਂ ਗਈਆਂ । ਖੂਨਦਾਨ ਕੈਂਪ ਵਿੱਚ 21 ਨੌਜਵਾਨਾਂ ਅਤੇ ਬੀਬੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ । ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਕੈਂਪ ਸਮਾਗਮ ਲਈ ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਲਵਿੰਦਰ ਸਿੰਘ, ਸੈਕਟਰੀ ਸਤਵਿੰਦਰ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਰਵਿੰਦਰ ਸਿੰਘ ਖਜ਼ਾਨਚੀ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਿਲੇ ਭਰਪੂਰ ਸਹਿਯੋਗ ਲਈ ਧੰਨਵਾਦ  ਕੀਤਾ । ਉਨ੍ਹਾਂ ਨੇ ਸੰਗਤ ਨੂੰ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਪਰਮਜੀਤ ਸਿੰਘ ਨੌਰਾ, ਦਵਿੰਦਰ ਸਿੰਘ ਪਾਬਲਾ, ਡਾ ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬਲੱਡ ਬੈਂਕ ਇੰਚਾਰਜ, ਟੈਕਨੀਸ਼ੀਅਨ ਹਿਮਾਂਸ਼ੂ ਕੁਮਾਰ ਪਾਂਡੇ, ਹਰਦੀਪ ਸੰਧੀ ਸਟਾਫ  ਵੀ ਹਾਜ਼ਰ ਸਨ । 
Uploaded Image Uploaded Image