ਗੁਰਦੁਆਰਾ ਸ੍ਰੀ ਸਰੋਵਰ ਸਾਹਿਬ ਵਿਖੇ ਫਰੀ ਮੈਡੀਕਲ ਤੇ ਅੱਖਾਂ ਦੇ ਚੈੱਕਅੱਪ ਕੈਂਪ ਦਾ 368 ਮਰੀਜ਼ਾਂ ਦਾ ਲਾਭ ਪ੍ਰਾਪਤ ਕੀਤਾ
ਬੰਗਾ: 10 ਮਾਰਚ () ਗੁਰਦੁਆਰਾ ਸ੍ਰੀ ਸਰੋਵਰ ਸਾਹਿਬ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ, ਪਿੰਡ ਗੁਣਾਚੌਰ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਸਮਾਜ ਸੇਵਕ ਮਨਧੀਰ ਸਿੰਘ ਚੱਠਾ, ਅਨਮੋਲਦੀਪ ਸਿੰਘ ਚੱਠਾ, ਸਮੂਹ ਚੱਠਾ ਪਰਿਵਾਰ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਫਰੀ ਮੈਡੀਕਲ ਚੈੱਕਅੱਪ ਕੈਂਪ ਅਤੇ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਜਿਸ ਦਾ 360 ਤੋਂ ਵੱਧ ਮਰੀਜ਼ਾਂ ਨੇ ਚੈੱਕਅੱਪ ਕਰਵਾ ਕੇ ਲਾਭ ਪ੍ਰਾਪਤ ਕੀਤਾ। ਇਸ ਕੈਂਪ ਦਾ ਉਦਘਾਟਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਉਹਨਾਂ ਦਾ ਸਹਿਯੋਗ ਸ ਮਨਧੀਰ ਸਿੰਘ ਚੱਠਾ ਪ੍ਰਧਾਨ ਗੁਰਦੁਆਰਾ ਸ੍ਰੀ ਸਰੋਵਰ ਸਾਹਿਬ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ ਨੇ ਦਿੱਤਾ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦੇ ਇਲਾਕੇ ਦੇ ਲੋੜਵੰਦਾਂ ਵਾਸਤੇ ਸਮਾਜ ਸੇਵਕ ਮਨਧੀਰ ਸਿੰਘ ਚੱਠਾ, ਉਹਨਾਂ ਦੇ ਬੇਟੇ ਅਨਮੋਲਦੀਪ ਸਿੰਘ ਚੱਠਾ ਤੇ ਪਰਿਵਾਰ ਵੱਲੋਂ ਫਰੀ ਮੈਡੀਕਲ ਅਤੇ ਅੱਖਾਂ ਦਾ ਚੈੱਕਅੱਪ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ. ਆਰ. ਆਈ. ਦਾਨੀ ਸੱਜਣਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਮਿਆਰੀ ਇਲਾਜ ਸੇਵਾਵਾਂ ਫਰੀ ਮੈਡੀਕਲ ਕੈਪਾਂ ਰਾਹੀਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਸ. ਢਾਹਾਂ ਨੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਵੱਖ ਵੱਖ ਮੈਡੀਕਲ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਜ ਸੇਵਕ ਮਨਧੀਰ ਸਿੰਘ ਚੱਠਾ ਨੇ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਭਰਪੂਰ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਦਾ, ਰੋਟਰੀ ਕਲੱਬ ਬੰਗਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਵੀਨ ਕੁਮਾਰ ਪ੍ਰਧਾਨ ਰੋਟਰੀ ਕਲੱਬ ਬੰਗਾ ਨੇ ਕਿਹਾ ਕਿ ਕਲੱਬ ਵੱਲੋ ਸਮਾਜ ਸੇਵਕ ਮਨਧੀਰ ਸਿੰਘ ਚੱਠਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਸਹਿਯੋਗ ਨਾਲ ਇਲਾਕੇ ਵਿਚ ਹੋਰ ਵੀ ਫਰੀ ਮੈਡੀਕਲ ਕੈਂਪ ਲਗਾਏ ਜਾਣਗੇ।
ਅੱਖਾਂ ਦੇ ਫਰੀ ਚੈੱਕਐਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਡਾ. ਟੀ. ਅਗਰਵਾਲ, ਡਾ. ਕੁਲਦੀਪ ਸਿੰਘ, ਡਾ.ਹਰਜਿੰਦਰ ਸਿੰਘ ਕਮਾਮ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਵੱਲੋਂ ਕੈਂਪ ਵਿਚ ਆਏ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ । ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ । ਕੈਂਪ ਵਿਚ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਲੈਫ: ਕਰਨਲ (ਰ) ਸ਼ਰਨਜੀਤ ਸਿੰਘ ਵਾਈਸ ਪ੍ਰਧਾਨ ਰੋਟਰੀ ਕਲੱਬ ਬੰਗਾ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਬੀਸਲਾ, ਮਾਸਟਰ ਅਜੀਤ ਸਿੰਘ, ਰਾਜਾ ਸ਼ੇਰਗਿੱਲ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਸੁਖਵੀਰ ਸਿੰਘ ਥਾਂਦੀ, ਜਤਿੰਦਰ ਸਿੰਘ ਸੋਨੂੰ ਅਤੇ ਇਲਾਕਾ ਨਿਵਾਸੀ ਪਤਵੰਤੇ ਵੀ ਕੈਂਪ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ। ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ : ਗੁਰਦੁਆਰਾ ਸ੍ਰੀ ਸਰੋਵਰ ਸਾਹਿਬ ਸ੍ਰੀ ਨਾਭ ਕਵੰਲ ਰਾਜਾ ਸਾਹਿਬ ਜੀ, ਪਿੰਡ ਗੁਣਾਚੌਰ ਵਿਖੇ ਫਰੀ ਮੈਡੀਕਲ ਚੈੱਕਅੱਪ ਕੈਂਪ ਦਾ ਉਦਘਾਟਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਨਾਲ ਸਹਿਯੋਗ ਦੇ ਰਹੇ ਹਨ ਮਨਧੀਰ ਸਿੰਘ ਚੱਠਾ ਅਤੇ ਹੋਰ ਪਤਵੰਤੇ