ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ

ਪੰਜਾਬ ਐਂਡ ਸਿੰਧ ਬੈਂਕ ਦੇ 119ਵੇਂ ਸਥਾਪਨਾ ਦਿਵਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਵ੍ਹੀਲ ਚੇਅਰਾਂ ਭੇਟ
ਬੰਗਾ 24 ਜੂਨ () – ਪੰਜਾਬ ਐਂਡ ਸਿੰਧ ਬੈਂਕ
ਬ੍ਰਾਂਚ ਢਾਹਾਂ ਕਲੇਰਾਂ ਵਿਖੇ ਅੱਜ ਬੈਂਕ ਦਾ 119ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਬੈਂਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਮਰੀਜ਼ਾਂ ਦੀ ਸਹੂਲਤ ਲਈ ਦੋ ਵ੍ਹੀਲ ਚੇਅਰਾਂ ਭੇਟ ਕੀਤੀਆਂ ਗਈਆਂ। ਬੈਂਕ ਦੇ ਮੈਨੇਜਰ ਸ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਾਲ 1908 ਵਿੱਚ ਭਾਈ ਵੀਰ ਸਿੰਘ, ਸਰ ਸੁੰਦਰ ਸਿੰਘ ਮਜੀਠੀਆ ਅਤੇ ਸ. ਤਰਲੋਚਨ ਸਿੰਘ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਬੈਂਕ ਆਪਣੇ 119ਵੇਂ ਸਥਾਪਨਾ ਦਿਵਸ ਮੌਕੇ ਸਮਾਜ ਸੇਵਾ ਦੇ ਉਦੇਸ਼ ਨਾਲ ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਮਰੀਜ਼ਾਂ ਦੀ ਸਹੂਲਤ ਲਈ ਇਹ ਵ੍ਹੀਲ ਚੇਅਰਾਂ ਭੇਟ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਬੈਂਕ ਦੇ ਰਿਜਨਲ ਮੈਨੇਜਰ ਸ੍ਰੀ ਧਰਿੰਦਰ ਵਿਕਰਮ ਸਿੰਘ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਹੈ ।
          ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ  ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ  ਨੇ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲਈ ਦੋ ਵ੍ਹੀਲ ਚੇਅਰਾਂ ਭੇਟ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਦਾ ਹਾਰਦਿਕ ਧੰਨਵਾਦ ਕਰਦੇ  ਕਿਹਾ ਕਿ ਇਹ ਵੀਲ ਚੇਅਰਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੋਣਗੀਆਂ । ਇਸ ਮੌਕੇ ਬੈਂਕ ਨੂੰ 119ਵੇਂ ਸਥਾਪਨਾ ਦਿਵਸ ਦੀਆਂ ਮੁਬਾਰਕਾਂ ਵੀ ਦਿੱਤੀਆਂ  ਅਤੇ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਆਪਣੇ ਗਾਹਕਾਂ ਨੂੰ ਦਿੱਤੀਆਂ ਜਾ ਰਹੀਆਂ ਵਧੀਆ ਬੈਂਕਿੰਗ ਸਹੂਲਤਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸ. ਕਮਲਜੀਤ ਸਿੰਘ ਬੈਂਕ ਅਫਸਰ, ਮੈਡਮ ਸੋਨੂੰ ਚੌਧਰੀ ਬੈਂਕ ਅਫਸਰ, ਸ੍ਰੀ ਦੀਪਕ ਕੁਮਾਰ ਕੈਸ਼ੀਅਰ, ਸ੍ਰੀ ਸਤਿੰਦਰ ਕੁਮਾਰ, ਮੈਡਮ ਕ੍ਰਿਸ਼ਨਾ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਮੈਡਮ ਜੋਤੀ ਭਾਟੀਆ ਓ.ਪੀ.ਡੀ. ਇੰਚਾਰਜ ਅਤੇ ਜੋਗਾ ਰਾਮ ਹਾਊਸ ਕੀਪਿੰਗ ਇੰਚਾਰਜ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਨੂੰ ਵੀਲ ਚੇਅਰਾਂ ਭੇਟ ਕਰਨ ਮੌਕੇ ਦੀ ਯਾਦਗਾਰੀ ਤਸਵੀਰ
Uploaded Image