ਹਸਪਤਾਲ ਢਾਹਾਂ ਕਲੇਰਾਂ ਵਿਖੇ 21 ਜੂਨ ਨੂੰ ਲੱਗੇਗਾ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ

*ਹਸਪਤਾਲ ਢਾਹਾਂ ਕਲੇਰਾਂ ਵਿਖੇ 21 ਜੂਨ ਨੂੰ ਲੱਗੇਗਾ  ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ*
ਬੰਗਾ 16 ਜੂਨ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ 21 ਜੂਨ ਦਿਨ ਐਤਵਾਰ ਨੂੰ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲੱਗਣ ਜਾ ਰਿਹਾ ਹੈ । ਇਹ ਜਾਣਕਾਰੀ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਮੀਡੀਆ ਨੂੰ ਦਿੱਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਮਾਨਸਿਕ ਸਿਹਤ ਸੰਬੰਧੀ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਸਪਤਾਲ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਮਿਤੀ 21 ਜੂਨ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਿਹਰ 3 ਵਜੇ ਤੱਕ ਲੱਗ ਰਿਹਾ ਹੈ । ਇਸ ਮੌਕੇ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਮਰੀਜ਼ਾਂ ਦੀ ਮੁਫਤ ਜਾਂਚ ਕਰਨਗੇ । ਕੈੰਪ ਦੌਰਾਨ ਮੁਫਤ ਰਜਿਸਟਰੇਸ਼ਨ, ਮੁਫਤ ਜਾਂਚ, ਮੁਫਤ ਸ਼ੂਗਰ ਜਾਂਚ ਅਤੇ ਨਿਊਰੋਪੈਥੀ ਟੈਸਟ ਮੁਫਤ ਹੋਵੇਗਾ । ਕੈਂਪ ਵਿਚ ਰਜਿਸਟਰਡ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਸ. ਢਾਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ ਨਾ ਕੀਤਾ ਜਾਵੇ ਅਤੇ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ । ਮਾਨਸਿਕ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਸਿਰ ਦਰਦ ਅਤੇ ਮਾਈਗਰੇਨ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਿਰਗੀ ਦੇ ਦੌਰੇ, ਬੱਚਿਆਂ ਦਾ ਪੜ੍ਹਾਈ ਵਿੱਚ ਕਮਜ਼ੋਰ ਹੋਣਾ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਦਿੱਕਤਾਂ ਸਮੇਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ। ਮੁਫ਼ਤ ਚੈੱਕਅੱਪ ਕੈਂਪ ਦੀ ਜਾਣਕਾਰੀ ਦੇਣ ਮੌਕੇ ਹੁਨਰਦੀਪ ਸਿੰਘ ਬਰਾੜ ਡਾਇਰੈਕਟਰ ਐਚ ਆਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਅਤੇ ਹੋਰ ਪਤਵੰਤੇ ਹਾਜ਼ਰ ਸਨ ।
ਤਸਵੀਰ : ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਕੈਂਪ ਦੀ ਜਾਣਕਾਰੀ ਦਿੰਦੇ ਹੋਏ ਨਾਲ ਡਾ. ਨਿਤਿਨ ਬਲਦੀਪ ਸਿੰਘ
Uploaded Image