ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ

ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ
ਬੰਗਾ 21 ਜੁਲਾਈ ( ) ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ  ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਆਰੰਭ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਇਆ। ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ (17ਵੀਂ ਅੰਸ਼ ਗੁਰੂ ਨਾਨਕ ਦੇਵ ਜੀ), ਬਾਬਾ ਭਾਗ ਸਿੰਘ ਜੀ ਕਜਲੇ ਵਾਲੇ, ਬਾਬਾ ਜੋਗਿੰਦਰ ਸਿੰਘ ਜੀ ਅਟਾਰੀ ਵਾਲੇ, ਬਾਬਾ ਗੁਰਬਚਨ ਸਿੰਘ ਜੀ ਪਠਲਾਵਾ ਵਾਲੇ, ਬਾਬਾ ਸਤਨਾਮ ਸਿੰਘ ਜੀ ਮੁੱਖ ਸੇਵਾਦਾਰ ਕਿਲ੍ਹਾ ਅਨੰਦਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਬਾਬਾ ਬਲਜਿੰਦਰ ਸਿੰਘ ਜੀ ਜੋਤੀ ਸਰੂਪ ਵਾਲੇ, ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ, ਜਥੇਦਾਰ ਬਾਬਾ ਨੌਰੰਗ ਸਿੰਘ ਜੀ ਤਰਨਾ ਦਲ ਹਰੀਆਂ ਬੇਲਾਂ ਵਾਲੇ, ਜਥੇਦਾਰ ਬਾਬਾ ਸਵਰਨਜੀਤ ਸਿੰਘ ਜੀ ਮਿਸਲ ਸ਼ਹੀਦਾ ਤਰਨਾ ਦਲ, ਜਥੇਦਾਰ ਮਲਕੀਤ ਸਿੰਘ ਜੀ ਅਕਾਲੀ ਪੰਥ ਬੁੱਢਾ ਦਲ 96 ਕਰੋੜੀ ਅਤੇ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਸਮੇਤ ਅਨੇਕਾਂ ਧਾਰਮਿਕ, ਸਮਾਜਿਕ ਅਤੇ ਪੰਥਕ ਸ਼ਖਸੀਅਤਾਂ ਨੇ ਕੈਂਪ ਦਾ ਦੌਰਾ ਕਰਕੇ ਨਿਸ਼ਕਾਮ ਸੇਵਾ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।  ਬੁਲਾਰਿਆਂ ਨੇ ਕਿਹਾ ਕਿ ਸਿੱਖ ਧਰਮ ਦਾ ਸਰਬੱਤ ਦੇ ਭਲੇ ਦਾ ਮਹਾਨ ਸਿਧਾਂਤ ਮਨੁੱਖਤਾ ਦੀ ਸੇਵਾ, ਸਿਹਤ ਸੰਭਾਲ ਅਤੇ ਖੂਨਦਾਨ ਵਰਗੇ ਲੋਕ ਭਲਾਈ ਦੇ ਕਾਰਜਾਂ ਰਾਹੀਂ ਹੀ ਸਾਕਾਰ ਹੁੰਦਾ ਹੈ। ਉਨ੍ਹਾਂ ਨੇ ਖੂਨਦਾਨੀਆਂ, ਡਾਕਟਰੀ ਟੀਮ ਅਤੇ ਸੇਵਾਦਾਰਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਸਿਹਤਮੰਦ ਅਤੇ ਸੇਵਾ ਭਾਵਨਾ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।
            ਮੈਡੀਕਲ ਕੈਂਪ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਕੁਲਦੀਪ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਮੈਡੀਕਲ ਟੀਮ ਨੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੇ ਬੀ ਪੀ ਦੇ ਮਰੀਜ਼ਾਂ ਦੀ ਫਰੀ ਜਾਂਚ ਕੀਤੀ ਗਈ । ਇਸ ਦੌਰਾਨ ਮਰੀਜ਼ਾਂ ਦਾ ਮੁਫ਼ਤ ਸ਼ੂਗਰ ਟੈਸਟ, ਬੀਪੀ ਚੈੱਕਅੱਪ ਕਰਨ ਉਪਰੰਤ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ । ਇਸ ਮੌਕੇ ਨੌਰਾ ਤੋਂ ਆਪਟੋਮੀਟੀਰੀਅਸ ਪ੍ਰਵੀਨ ਕੁਮਾਰ ਬ੍ਰਾਈਟ ਵਿਜ਼ਨ ਵੱਲੋਂ ਮੁਫ਼ਤ ਐਨਕਾਂ ਵੀ ਪ੍ਰਦਾਨ ਕੀਤੀਆਂ ਗਈਆਂ । ਖੂਨਦਾਨ ਕੈਂਪ ਵਿੱਚ 21 ਨੌਜਵਾਨਾਂ ਅਤੇ ਬੀਬੀਆਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ । ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਖੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਕੈਂਪ ਸਮਾਗਮ ਲਈ ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਲਵਿੰਦਰ ਸਿੰਘ, ਸੈਕਟਰੀ ਸਤਵਿੰਦਰ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ, ਰਵਿੰਦਰ ਸਿੰਘ ਖਜ਼ਾਨਚੀ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਿਲੇ ਭਰਪੂਰ ਸਹਿਯੋਗ ਲਈ ਧੰਨਵਾਦ  ਕੀਤਾ । ਉਨ੍ਹਾਂ ਨੇ ਸੰਗਤ ਨੂੰ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਪਰਮਜੀਤ ਸਿੰਘ ਨੌਰਾ, ਦਵਿੰਦਰ ਸਿੰਘ ਪਾਬਲਾ, ਡਾ ਰਾਹੁਲ ਗੋਇਲ ਬੀ ਟੀ ਉ, ਮਨਜੀਤ ਸਿੰਘ ਬਲੱਡ ਬੈਂਕ ਇੰਚਾਰਜ, ਟੈਕਨੀਸ਼ੀਅਨ ਹਿਮਾਂਸ਼ੂ ਕੁਮਾਰ ਪਾਂਡੇ, ਹਰਦੀਪ ਸੰਧੀ ਸਟਾਫ  ਵੀ ਹਾਜ਼ਰ ਸਨ । 
Uploaded Image Uploaded Image

*ਸਮੇਂ ਸਿਰ ਇਲਾਜ ਬਣਿਆ ਵਰਦਾਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰਜਨ ਡਾ. ਬੈਂਸ ਨੇ ਬਚਾਈ ਨੌਜਵਾਨ ਦੀ ਜਾਨ*

*ਸਮੇਂ ਸਿਰ ਇਲਾਜ ਬਣਿਆ ਵਰਦਾਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਰਜਨ ਡਾ. ਬੈਂਸ ਨੇ ਬਚਾਈ ਨੌਜਵਾਨ ਦੀ ਜਾਨ*

*ਅਪੈਂਡਿਕਸ ਫੱਟਣ ਕਾਰਨ ਜਾਨਲੇਵਾ ਹਾਲਤ ਵਿੱਚ ਪਹੁੰਚੇ ਨੌਜਵਾਨ ਦੀ ਢਾਹਾਂ ਕਲੇਰਾਂ ਹਸਪਤਾਲ ਵਿੱਚ ਸਫ਼ਲ ਸਰਜਰੀ*

ਬੰਗਾ 21 ਜੁਲਾਈ ( ) ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਦੇ ਪੇਟ ਦੇ ਰੋਗਾਂ ਦੇ ਮਾਹਿਰ  ਲੈਪਰੋਸਕੋਪਿਕ ਅਤੇ ਵੱਡੇ ਅਪਰੇਸ਼ਨਾਂ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ ਐਮ ਐਸ ਨੇ ਸਮੇਂ ਸਿਰ ਐਮਰਜੈਂਸੀ ਸਰਜਰੀ ਕਰਕੇ  ਨੌਜਵਾਨ ਦੀ ਜਾਨ ਬਚਾਉਣ ਦਾ ਸਮਾਚਾਰ ਹੈ । ਹਸਪਤਾਲ ਵਿੱਚ ਪਹੁੰਚੇ ਮਰੀਜ਼ ਪਲਵਿੰਦਰ ਕੁਮਾਰ ਨੂੰ ਅਪੈਂਡਿਕਸ ਦੀ ਗੰਭੀਰ ਸਮੱਸਿਆ ਕਾਰਨ ਅਸਹਿਣਯੋਗ ਪੇਟ ਦਰਦ, ਸੋਜ ਅਤੇ ਉਲਟੀਆਂ ਦੀ ਸ਼ਿਕਾਇਤ ਸੀ । ਜਾਂਚ ਦੌਰਾਨ ਪਤਾ ਲੱਗਾ ਕਿ ਅਪੈਂਡਿਕਸ ਦੇ ਫੱਟ ਜਾਣ ਕਾਰਨ ਮਰੀਜ਼ ਦੀ ਸਥਿਤੀ ਬਹੁਤ ਨਾਜ਼ੁਕ ਅਤੇ ਗੰਭੀਰ ਸੀ, ਜਿਸ ਕਾਰਨ ਮਰੀਜ਼ ਦੀ ਜਾਨ ਨੂੰ ਖ਼ਤਰਾ ਸੀ । ਡਾ. ਬੈਂਸ ਨੇ ਬਿਨਾਂ ਦੇਰੀ ਕੀਤੇ ਐਮਰਜੈਂਸੀ ਅਪਰੇਸ਼ਨ ਕਰਨ ਦਾ ਫ਼ੈਸਲਾ ਲਿਆ ਅਤੇ ਅਪੈਂਡਿਕਸ ਦੀ ਸਫ਼ਲ ਸਰਜਰੀ ਤੋਂ ਬਾਅਦ ਮਰੀਜ਼ ਤੰਦਰੁਸਤ ਹੈ ਅਤੇ ਤੀਜੇ ਦਿਨ ਹੀ ਹਸਪਤਾਲ ਤੋਂ ਛੁੱਟੀ ਮਿਲ ਗਈ । ਡਾ. ਬੈਂਸ  ਨੇ ਦੱਸਿਆ ਕਿ ਜੇਕਰ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਇਲਾਜ ਵਿੱਚ ਦੇਰੀ ਹੋ ਜਾਵੇ ਤਾਂ ਅੰਤੜੀ ਨੂੰ ਨੁਕਸਾਨ ਪਹੁੰਚ ਸਕਦਾ ਹੈ ਅਤੇ ਮਰੀਜ਼ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ । ਉਹਨਾਂ ਨੇ ਦੱਸਿਆ ਕਿ ਅਪੈਂਡਿਕਸ ਇੱਕ ਛੋਟੀ ਉਂਗਲੀ ਦੇ ਆਕਾਰ ਦਾ ਥੈਲੀ ਹੈ ਜੋ ਪੇਟ ਦੇ ਹੇਠਲੇ ਸੱਜੇ ਹਿੱਸੇ ਵਿੱਚ ਵੱਡੀ ਅੰਤੜੀ ਨਾਲ ਜੁੜੀ ਹੁੰਦੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਪੈਂਡਿਕਸ ਕਰਕੇ ਪੇਟ ਦੇ ਵਿਚ ਸੱਜੇ ਪਾਸੇ ਤੇਜ਼ ਦਰਦ, ਉਲਟੀਆਂ ਜਾਂ ਪੇਟ ਵਿੱਚ ਸੋਜ ਵਰਗੇ ਲੱਛਣਾਂ ਪਤਾ ਲੱਗੇ ਤਾਂ ਇਸ ਨੂੰ ਆਮ ਦਰਦ ਸਮਝ ਕੇ ਨਜ਼ਰਅੰਦਾਜ਼ ਨਾ ਕੀਤਾ ਜਾਵੇ,  ਤੁਰੰਤ ਮਾਹਿਰ ਡਾਕਟਰ ਸਾਹਿਬਾਨ ਮਿਲਿਆ ਜਾਵੇ । ਇਸ ਮੌਕੇ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੇਂ ਸਿਰ, ਸਹੀ ਫੈਸਲਾ ਲੈ ਕੇ ਸਫ਼ਲ ਅਪਰੇਸ਼ਨ ਨਾਲ ਨੌਜਵਾਨ ਦੀ ਜਾਨ ਲਈ ਡਾ. ਮਾਨਵਦੀਪ ਸਿੰਘ ਬੈਂਸ ਅਤੇ ਉਹਨਾਂ ਦੀ ਟੀਮ ਨੂੰ ਵਧਾਈ ਦਿੱਤੀ । ਸ. ਢਾਹਾਂ ਨੇ ਕਿਹਾ ਕਿ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿੱਚ ਆਧੁਨਿਕ ਤਕਨੀਕਾਂ, ਤਜਰਬੇਕਾਰ  ਡਾਕਟਰਾਂ, ਸਰਜਨਾਂ ਅਤੇ 24 ਘੰਟੇ ਐਮਰਜੈਂਸੀ ਮੈਡੀਕਲ ਸੇਵਾਵਾਂ ਰਾਹੀਂ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ । ਇਸ ਮੌਕੇ ਨੌਜਵਾਨ ਦੇ ਮਾਤਾ ਜੀ ਪਰਮਜੀਤ ਕੌਰ, ਲੱਖੀ ਸਿੰਘ ਮਾਮਾ ਜੀ, ਜਸਵਿੰਦਰ ਰਾਮ ਚਾਚਾ ਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਅਤੇ ਡਾਕਟਰ ਮਾਨਵਦੀਪ ਸਿੰਘ ਬੈਂਸ ਅਤੇ ਸਮੂਹ ਮੈਡੀਕਲ ਟੀਮ ਦਾ ਵਧੀਆ ਅਪਰੇਸ਼ਨ ਅਤੇ ਇਲਾਜ  ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ ।
ਤਸਵੀਰ :  ਡਾ. ਮਾਨਵਦੀਪ ਸਿੰਘ ਬੈਂਸ, ਹਸਪਤਾਲ ਸਟਾਫ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਨਾਲ  ਮਰੀਜ਼ ਪਲਵਿੰਦਰ ਕੁਮਾਰ ਖੁਸ਼ੀ ਭਰੇ ਮਾਹੌਲ ਵਿਚ  
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਦੰਦਾਂ ਦਾ ਆਧੁਨਿਕ ਤਕਨੀਕਾਂ ਨਾਲ ਹੋ ਰਿਹਾ ਹੈ ਇਲਾਜ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੱਚਿਆਂ ਦੇ ਦੰਦਾਂ ਦਾ ਆਧੁਨਿਕ ਤਕਨੀਕਾਂ ਨਾਲ ਹੋ ਰਿਹਾ ਹੈ  ਇਲਾਜ
ਬੰਗਾ 20 ਜੁਲਾਈ () ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਜਿੱਥੇ ਆਮ ਲੋਕਾਂ ਨੂੰ ਮਿਆਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਹਸਪਤਾਲ ਦੇ ਦੰਦਾਂ ਦੇ ਵਿਭਾਗ ਵਿਚ ਬੱਚਿਆਂ ਦੇ ਦੰਦਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਆਧੁਨਿਕ ਤਕਨੀਕਾਂ ਅਤੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।  ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦਿੱਤੀ । ਸ. ਢਾਹਾਂ ਨੇ ਕਿਹਾ ਕਿ ਅੱਜ-ਕੱਲ੍ਹ ਬੱਚਿਆਂ ਵਿੱਚ ਚਾਕਲੇਟ, ਟੌਫੀਆਂ ਅਤੇ ਫਾਸਟ ਫੂਡ ਖਾਣ ਦੀਆਂ ਆਦਤਾਂ ਕਾਰਨ ਦੰਦਾਂ ਵਿੱਚ ਕੀੜਾ ਲੱਗਣਾ (ਕੈਵਿਟੀਜ਼) ਅਤੇ ਦੰਦ ਟੁੱਟਣ ਵਰਗੀਆਂ ਸਮੱਸਿਆਵਾਂ ਬਹੁਤ ਤੇਜ਼ੀ ਨਾਲ ਵਧ ਰਹੀਆਂ ਹਨ, ਜਿਸ ਲਈ ਸਮੇਂ ਸਿਰ ਸਹੀ ਇਲਾਜ ਬਹੁਤ ਜ਼ਰੂਰੀ ਹੈ। ਸ. ਢਾਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੰਦਾਂ ਦੇ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ ਐੱਮ.ਡੀ.ਐੱਸ. ਵੱਲੋਂ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬੱਚਿਆਂ ਅਤੇ ਵੱਡਿਆਂ ਦੇ ਦੰਦਾਂ ਦੀ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ। ਹਸਪਤਾਲ ਦੇ ਦੰਦਾਂ ਦੇ ਵਿਭਾਗ ਵਿੱਚ ਜਿੱਥੇ ਬੱਚਿਆਂ ਲਈ ਵਿਸ਼ੇਸ਼ ਪੀਡੋਡੌਂਟਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਆਧੁਨਿਕ ਕੰਪਿਊਟਰਾਈਜ਼ ਯੰਤਰਾਂ ਅਤੇ ਮਿਆਰੀ ਇਲਾਜ ਰਾਹੀਂ ਬੱਚਿਆਂ ਦੇ ਦੰਦਾਂ ਦੀ ਸੰਭਾਲ ਕੀਤੀ ਜਾਂਦੀ ਹੈ । ਜਿਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਇਲਾਕੇ ਵਿੱਚ ਹੀ ਉੱਚ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨਾ ਹੈ । ਇਸ ਲੋਕਾਂ ਨੂੰ ਜਾਗਰੁਕ  ਕਰਦੇ ਹੋਏ ਡਾ. ਜਗਜੀਤ ਸਿੰਘ ਨੇ ਕਿਹਾ ਕਿ ਅੱਜ-ਕੱਲ੍ਹ ਬੱਚਿਆਂ ਵਿੱਚ ਚਾਕਲੇਟਾਂ, ਟੌਫੀਆਂ, ਕੋਲਡ ਡਰਿੰਕਸ ਅਤੇ ਫਾਸਟ ਫੂਡ ਦੀ ਵਧਦੀ ਵਰਤੋਂ ਕਾਰਨ ਦੰਦਾਂ ਵਿੱਚ ਕੀੜਾ ਲੱਗਣ (ਕੈਵਿਟੀਜ਼), ਦੰਦਾਂ ਦਾ ਕਮਜ਼ੋਰ ਹੋਣਾ ਅਤੇ ਟੁੱਟਣ ਵਰਗੀਆਂ ਸਮੱਸਿਆਵਾਂ ਤੇਜ਼ੀ ਨਾਲ ਵਧ ਰਹੀਆਂ ਹਨ। ਇਸ ਲਈ ਉਹਨਾਂ ਦੇ ਦੰਦਾਂ ਦੀ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ । ਡਾ. ਜਗਜੀਤ ਸਿੰਘ  ਨੇ ਦੱਸਿਆ ਕਿ ਹਸਪਤਾਲ ਵਿੱਚ ਬੱਚਿਆਂ ਦੇ ਦੰਦਾਂ ਦਾ ਇਲਾਜ ਬਹੁਤ ਹੀ ਪਿਆਰ-ਭਰੇ ਮਾਹੌਲ ਵਿੱਚ ਕੀਤਾ ਜਾਂਦਾ ਹੈ ਤਾਂ ਜੋ ਬੱਚੇ ਬਿਨਾਂ ਡਰ ਤੋਂ ਇਲਾਜ ਕਰਵਾ ਸਕਣ ।  ਦੰਦਾਂ ਦੇ ਵਿਭਾਗ ਵਿੱਚ ਪੀਡੋਡੌਂਟਿਕ ਟਰੀਟਮੈਂਟ, ਖੋੜ੍ਹਾ ਦਾ ਆਧੁਨਿਕ ਫਿਲਿੰਗ ਮਟੀਰੀਅਲ ਨਾਲ ਇਲਾਜ, ਟੇਢੇ-ਮੇਢੇ ਦੰਦਾਂ ਦੀ ਸਹੀ ਬਣਤਰ ਲਈ ਬ੍ਰੇਸਿਸ ਅਤੇ ਅਲਾਈਨਰ, ਬੱਚਿਆਂ ਦੇ ਨਵੇਂ ਦੰਦਾਂ ਦੇ ਸਹੀ ਵਾਧੇ ਸਬੰਧੀ ਅਤੇ ਜ਼ਰੂਰਤ ਪੈਣ 'ਤੇ ਬਿਨਾਂ ਦਰਦ ਵਾਲੀ ਆਧੁਨਿਕ ਤਕਨੀਕ ਨਾਲ ਖ਼ਰਾਬ ਦੰਦ ਕੱਢਣ ਦੀ ਮਿਆਰੀ ਇਲਾਜ ਸਹੂਲਤ ਮਿਲਦੀ ਹੈ ।  ਡਾ. ਜਗਜੀਤ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਦੰਦਾਂ ਦੀ ਸਿਹਤ ਨੂੰ ਅਣਗੌਲਿਆ ਨਾ ਕੀਤਾ ਜਾਵੇ ਅਤੇ ਹਰ 6 ਮਹੀਨੇ ਬਾਅਦ ਬੱਚਿਆਂ ਦੇ ਦੰਦਾਂ ਦਾ ਚੈੱਕਅੱਪ ਜ਼ਰੂਰ ਕਰਵਾਉਣ। ਇਸ ਲਈ  ਬੱਚਿਆਂ ਦੇ ਦੰਦਾਂ ਦੇ ਮਿਆਰੀ ਇਲਾਜ ਲਈ ਹੁਣ ਮਾਪਿਆਂ ਨੂੰ ਦੂਰ-ਦੁਰਾਡੇ ਦੇ ਵੱਡੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ, ਕਿਉਂਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਹ ਸਾਰੀਆਂ ਆਧੁਨਿਕ ਇਲਾਜ ਸਹੂਲਤਾਂ ਇੱਕ ਹੀ ਛੱਤ ਹੇਠ ਮਿਲਦੀਆਂ ਹਨ ।  
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਜਗਜੀਤ ਸਿੰਘ ਐੱਮ.ਡੀ.ਐੱਸ  ਬੱਚੇ ਦੇ ਦੰਦਾਂ ਦੇ ਇਲਾਜ ਕਰਨ ਉਪਰੰਤ ਖੁਸ਼ੀ ਭਰੇ ਮਾਹੌਲ ਵਿਚ



Uploaded Image

*ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ*

*ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ*
ਬੰਗਾ 16 ਜੁਲਾਈ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਅਤੇ ਉਹਨਾਂ ਧਰਮਪਤਨੀ ਸੋਨੀਆ ਸਿੰਘਲ ਦੇ ਢਾਹਾਂ ਕਲੇਰਾਂ ਵਿਖੇ ਪੁੱਜਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਅਤੇ ਇਸ ਮੌਕੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ । ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ । ਉਨ੍ਹਾਂ ਨੇ ਸੰਸਥਾ ਦੇ ਸਮੂਹ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਲਈ ਕੰਮ ਕਰਦੇ ਰਹਿਣ ਦੀ ਕਾਮਨਾ ਕੀਤੀ।
        ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ
ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀਆਂ ਉਪਲਬਧੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ । ਇਸ ਦੇ ਨਾਲ ਹੀ ਟਰੱਸਟ ਦੀਆਂ ਗਤੀਵਿਧੀਆਂ ਉੱਤੇ ਆਧਾਰਿਤ ਇੱਕ ਡਾਕੂਮੈਂਟਰੀ ਫਿਲਮ ਵੀ ਵਿਖਾਈ ਗਈ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸਰਾਹਨਾ ਕੀਤੀ । ਰੋਟਰੀ ਕਲੱਬ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਟਰੱਸਟ ਵੱਲੋਂ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ । ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਸਰੋਤ ਹਨ ਅਤੇ ਮਨੁੱਖਤਾ ਦੀ ਸੇਵਾ ਦਾ ਵੱਡਾ ਉਦਾਹਰਨ ਹਨ । ਇਸ ਮੌਕੇ ਨਰੇਸ਼ ਅਨੰਦ ਜ਼ਿਲ੍ਹਾ ਸੈਕਟਰੀ ਜੀ ਉ ਵੀ, ਰਾਜ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ ਸਾਬਕਾ ਪ੍ਰਧਾਨ, ਇਕਬਾਲ ਸਿੰਘ ਬਾਜਵਾ, ਐਡਵੋਕੇਟ ਅਨਿਲ ਕਟਾਰੀਆ, ਐਮ.ਸੀ. ਜਸਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ, ਡਾ. ਗੁਰਤੇਜ ਸਿੰਘ, ਜੋਤੀ ਭਾਟੀਆ, ਜੋਗਾ ਰਾਮ, ਅਕਾਸ਼ ਕੁਮਾਰ, ਮਾਲੀ ਓਮ ਪ੍ਰਕਾਸ਼ , ਪ੍ਰੇਮ ਕੁਮਾਰ ਵੀ ਹਾਜ਼ਰ ਸਨ।
ਤਸਵੀਰ : ਹਸਪਤਾਲ ਢਾਹਾਂ ਕਲੇਰਾਂ ਵਿਖੇ ਰੋਟਰੀ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਪੌਦੇ ਲਗਾਉਣ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਹਸਪਤਾਲ ਸਟਾਫ ਨਾਲ
Uploaded Image

ਗੋਡਿਆਂ ਦੀਆਂ ਦਰਦਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਮੇਂ ਸਿਰ ਇਲਾਜ ਨਾਲ ਅਪਰੇਸ਼ਨ ਤੋਂ ਬਚਿਆ ਜਾ ਸਕਦਾ : ਡਾ. ਪਰਮਿੰਦਰ ਸਿੰਘ ਵਾਰੀਆ

ਗੋਡਿਆਂ ਦੀਆਂ ਦਰਦਾਂ ਨੂੰ ਨਜ਼ਰਅੰਦਾਜ਼ ਨਾ ਕਰੋ, ਸਮੇਂ ਸਿਰ ਇਲਾਜ ਨਾਲ ਅਪਰੇਸ਼ਨ ਤੋਂ ਬਚਿਆ ਜਾ ਸਕਦਾ : ਡਾ. ਪਰਮਿੰਦਰ ਸਿੰਘ ਵਾਰੀਆ
ਬੰਗਾ, 6 ਜੁਲਾਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹੱਡੀਆਂ ਅਤੇ ਜੋੜਾਂ ਦੇ ਰੋਗਾਂ ਦੇ ਮਾਹਿਰ  ਡਾ. ਪਰਮਿੰਦਰ ਸਿੰਘ ਵਾਰੀਆ ਐੱਮ.ਐੱਸ. (ਆਰਥੋਪੀਡਿਕਸ) ਨੇ ਕਿਹਾ ਹੈ ਕਿ ਗੋਡਿਆਂ ਦੇ ਦਰਦਾਂ ਨੂੰ ਕਦੇ ਵੀ ਆਮ ਸਮੱਸਿਆ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ । ਸਮੇਂ ਸਿਰ ਸਹੀ ਜਾਂਚ ਅਤੇ ਮਾਹਿਰ ਇਲਾਜ ਨਾਲ ਨਾ ਸਿਰਫ਼ ਦਰਦ ਤੋਂ ਰਾਹਤ ਮਿਲ ਸਕਦੀ ਹੈ, ਸਗੋਂ ਭਵਿੱਖ ਵਿੱਚ ਹੋਣ ਵਾਲੀਆਂ ਗੰਭੀਰ ਪੇਚੀਦਗੀਆਂ ਅਤੇ ਵੱਡੇ ਆਪ੍ਰੇਸ਼ਨਾਂ ਤੋਂ ਵੀ ਬਚਾਅ ਸੰਭਵ ਹੈ।
         
ਡਾ. ਪਰਮਿੰਦਰ ਸਿੰਘ ਵਾਰੀਆ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਗੋਡਿਆਂ ਦੇ ਦਰਦ ਦੀ ਸਮੱਸਿਆ ਸਿਰਫ਼ ਬਜ਼ੁਰਗਾਂ ਤੱਕ ਸੀਮਿਤ ਨਹੀਂ ਰਹੀ, ਬਲਕਿ ਨੌਜਵਾਨਾਂ ਵਿੱਚ ਵੀ ਇਹ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਵੱਧਦਾ ਸਰੀਰਕ ਭਾਰ, ਪੁਰਾਣੀਆਂ ਸੱਟਾਂ, ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਘਾਟ, ਗਠੀਆ, ਜੋੜਾਂ ਦਾ ਘਿਸਣਾ ਅਤੇ ਬੈਠਣ ਵਾਲੀ ਜੀਵਨ ਸ਼ੈਲੀ ਇਸ ਦੇ ਮੁੱਖ ਕਾਰਨ ਹਨ । ਉਨ੍ਹਾਂ ਕਿਹਾ ਕਿ ਜੇਕਰ ਤੁਰਨ-ਫਿਰਨ ਦੌਰਾਨ ਗੋਡਿਆਂ ਵਿੱਚ ਦਰਦ, ਸੋਜ਼, ਅਕੜਾਅ, ਪੌੜੀਆਂ ਚੜ੍ਹਨ-ਉਤਰਣ ਵਿੱਚ ਦਿੱਕਤ ਜਾਂ ਬੈਠਣ ਤੋਂ ਬਾਅਦ ਉੱਠਣ ਵੇਲੇ ਦਰਦ ਮਹਿਸੂਸ ਹੋਵੇ ਤਾਂ ਇਸ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਤੁਰੰਤ ਹੱਡੀਆਂ ਅਤੇ ਜੋੜ੍ਹਾਂ ਦੇ  ਮਾਹਿਰ ਡਾਕਟਰ ਸਾਹਿਬਾਨ ਨਾਲ ਸੰਪਰਕ ਕੀਤਾ ਜਾਵੇ। ਸ਼ੁਰੂਆਤ  ਵਿੱਚ ਦਵਾਈਆਂ, ਫਿਜ਼ੀਓਥੈਰੇਪੀ, ਕਸਰਤਾਂ ਅਤੇ ਸਾਡੀ ਜੀਵਨ ਸ਼ੈਲੀ ਵਿੱਚ ਕੁਝ ਤਬਦੀਲੀਆਂ ਕਰਨ ਨਾਲ ਬਿਮਾਰੀ ਨੂੰ ਕਾਬੂ ਕੀਤਾ ਜਾ ਸਕਦਾ ਹੈ । ਡਾ. ਵਾਰੀਆ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਦਾ ਹੱਡੀਆਂ ਦਾ ਵਿਭਾਗ ਅਤੇ ਜਾਇੰਟ ਰਿਪਲੇਸਮੈਂਟਰ ਕੇਂਦਰ ਆਧੁਨਿਕ ਮੈਡੀਕਲ ਤਕਨੀਕ ਅਤੇ ਉੱਚ ਪੱਧਰੀ ਉਪਕਰਨਾਂ ਜਿਵੇਂ ਕਿ ਡਿਜੀਟਲ ਐਕਸ-ਰੇ, ਸੀ.ਟੀ. ਸਕੈਨ ਅਤੇ ਸੀ-ਆਰਮ ਨਾਲ ਲੈਸ ਹੈ । ਇੱਥੇ ਤਜਰਬੇਕਾਰ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਹੱਡੀਆਂ ਅਤੇ ਜੋੜਾਂ ਨਾਲ ਸੰਬੰਧਿਤ ਹਰ ਤਰ੍ਹਾਂ ਦੀਆਂ ਬਿਮਾਰੀਆਂ, ਸੜਕੀ ਹਾਸਿਆਂ ਅਤੇ ਹੋਰ ਦੁਰਘਟਨਾਵਾਂ ਨਾਲ ਲੱਗੀਆਂ ਸੱਟਾਂ, ਖਿਡਾਰੀਆਂ ਦੀਆਂ ਸੱਟਾਂ ਅਤੇ ਗੋਡਾ, ਮੋਢਾ ਅਤੇ ਚੂਲੇ ਦੀ ਬਦਲੀ  ਸਮੇਤ ਆਧੁਨਿਕ ਜੋੜ ਬਦਲੀ ਦੇ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਜਾ ਰਹੇ ਹਨ।  ਹਸਪਤਾਲ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ ਅਤੇ ਹੋਰ ਦੇਸ਼ਾਂ ਤੋਂ ਆਉਣ ਵਾਲੇ ਕਈ ਐਨ.ਆਰ.ਆਈ. ਮਰੀਜ਼ ਵੀ ਗੋਡਾ ਬਦਲੀ ਦੇ ਸਫ਼ਲ ਆਪ੍ਰੇਸ਼ਨ ਕਰਵਾ ਕੇ ਮੁੜ ਸਿਹਤਮੰਦ ਅਤੇ ਸਰਗਰਮ ਜੀਵਨ ਬਤੀਤ ਕਰ ਰਹੇ ਹਨ । ਅੰਤ ਵਿੱਚ ਡਾ. ਵਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੋਡਿਆਂ ਦੇ ਦਰਦ ਜਾਂ ਤੁਰਨ-ਫਿਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਹੋਵੇ ਤਾਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਅਤੇ ਸਹੀ ਇਲਾਜ ਨਾਲ ਬਿਮਾਰੀ ਨੂੰ ਸ਼ੁਰੂਆਤੀ ਪੜਾਅ ਵਿੱਚ ਹੀ ਕਾਬੂ ਕੀਤਾ ਜਾ ਸਕਦਾ ਹੈ ਅਤੇ ਗੋਡਿਆਂ ਨੂੰ ਹੋਰ ਖਰਾਬ ਹੋਣ ਤੋਂ ਬਚਾਇਆ ਜਾ ਸਕਦਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ  ਡਾ. ਪਰਮਿੰਦਰ ਸਿੰਘ ਵਾਰੀਆ ਓ.ਪੀ.ਡੀ. ਵਿਚ ਇੱਕ ਮਰੀਜ਼ ਦੇ ਗੋਡੇ ਦੀ ਜਾਂਚ ਕਰਦੇ ਹੋਏ ।
Uploaded Image Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ
ਬੰਗਾ  01 ਜੁਲਾਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ। ਸ. ਢਾਹਾਂ ਨੇ ਕਿਹਾ ਕਿ ਬਿਮਾਰ ਇਨਸਾਨ ਲਈ ਡਾਕਟਰ ਕਿਸੇ ਮਸੀਹਾ ਤੋਂ ਘੱਟ ਨਹੀਂ ਹੁੰਦੇ, ਇਸ ਲਈ ਡਾਕਟਰ, ਮਾਨਵਤਾ ਦੇ ਸੱਚੇ ਸੇਵਾਦਾਰ ਹਨ, ਜੋ ਹਰ ਹਾਲਤ ਵਿੱਚ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਆਪਣਾ ਫਰਜ਼ ਨਿਭਾਉਂਦੇ ਹਨ ।
ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਨੈਸ਼ਨਲ ਡਾਕਟਰ ਦਿਵਸ ਮੌਕੇ ਸਮੂਹ ਡਾਕਟਰ ਸਾਹਿਬਾਨਾਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਧੰਨਵਾਦ ਕੀਤਾ। ਉਹਨਾਂ ਡਾਕਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ  1 ਜੁਲਾਈ ਨੂੰ ਨੈਸ਼ਨਲ ਡਾਕਟਰ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਪ੍ਰਸਿੱਧ ਡਾਕਟਰ ਅਤੇ ਭਾਰਤ ਰਤਨ ਡਾ. ਬਿਧਾਨ ਚੰਦਰ ਰਾਏ ਦੇ ਜਨਮਦਿਨ ਨੂੰ ਸਮਰਪਿਤ ਹੁੰਦਾ ਹੈ ਅਤੇ ਜੋ ਸਮੂਹ ਡਾਕਟਰਾਂ ਦੀ ਮਾਨਵਤਾ ਪ੍ਰਤੀ ਸੇਵਾ ਨੂੰ ਸਨਮਾਨ ਦੇਣ ਲਈ ਮਨਾਇਆ ਜਾਂਦਾ ਹੈ। ਇਹ ਦਿਨ  ਡਾਕਟਰ ਸਾਹਿਬਾਨ ਨੂੰ ਆਪਣੀ ਮਰੀਜ਼ਾਂ ਪ੍ਰਤੀ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਕਰਦਾ ਹੈ । ਇਸ ਖੁਸ਼ੀ ਦੇ ਮੌਕੇ ਡਾਕਟਰਾਂ ਦੇ ਸਨਮਾਨ ਵਿਚ ਵਿਸ਼ੇਸ਼ ਚਾਹ ਪਾਰਟੀ ਵੀ ਕੀਤੀ ਗਈ। ਨੈਸ਼ਨਲ ਡਾਕਟਰ ਦਿਵਸ ਮਨਾਉਣ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਰਾਹੁਲ ਗੋਇਲ, ਡਾ. ਤੁਸ਼ਾਰ ਅਗਰਵਾਲ,  ਡਾ.ਦੀਪਕ ਦੁੱਗਲ,  ਡਾ. ਵਿਵੇਕ ਗੁੰਬਰ, ਡਾ. ਪਰਮਿੰਦਰ ਸਿੰਘ ਵਾਰੀਆ, ਡਾ. ਮਾਨਵਦੀਪ ਸਿੰਘ ਬੈਂਸ, ਡਾ. ਸ਼ਵੇਤਾ ਬਗੜੀਆ, ਡਾ. ਜਗਜੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਰੋਹਨ ਕਪੂਰ, ਡਾ. ਕਰਨਵੀਰ ਸਿੰਘ, ਡਾ. ਗੁਰਤੇਜ ਸਿੰਘ,  ਡਾ. ਰਵੀਨਾ,  ਡਾ. ਤਨਪ੍ਰੀਤ ਕੌਰ ਤੋਂ ਇਲਾਵਾ ਸੀਨੀਅਰ ਸਟਾਫ ਮੈਂਬਰ ਵੀ ਹਾਜ਼ਰ ਸਨ।
ਫ਼ੋਟੋ ਕੈਪਸ਼ਨ : ਢਾਹਾਂ ਕਲੇਰਾਂ ਹਸਪਤਾਲ ਵਿਖੇ ਨੈਸ਼ਨਲ ਡਾਕਟਰ ਦਿਵਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ ਨਾਲ ਸਮੂਹ ਡਾਕਟਰ ਸਾਹਿਬਾਨ ਦੀ  ਯਾਦਗਾਰੀ ਤਸਵੀਰ
Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੋਜੀ ਵਿਭਾਗ ਵਿੱਚ ਗੁਰਦਿਆਂ, ਪੱਥਰੀ ਅਤੇ ਪਿਸ਼ਾਬ ਦੇ ਰੋਗਾਂ ਦਾ ਮਿਆਰੀ ਇਲਾਜ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਯੂਰੋਲੋਜੀ ਵਿਭਾਗ ਵਿੱਚ ਗੁਰਦਿਆਂ, ਪੱਥਰੀ ਅਤੇ ਪਿਸ਼ਾਬ ਦੇ ਰੋਗਾਂ ਦਾ ਮਿਆਰੀ ਇਲਾਜ 
ਬੰਗਾ  01 ਜੁਲਾਈ () – ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਥਾਪਿਤ ਯੂਰੋਲੋਜੀ ਵਿਭਾਗ ਵਿੱਚ ਮਰੀਜ਼ਾਂ ਨੂੰ ਆਧੁਨਿਕ ਤਕਨੀਕ ਅਤੇ ਤਜ਼ਰਬੇਕਾਰ ਮਾਹਿਰ ਡਾਕਟਰ ਦੀ ਦੇਖ-ਰੇਖ ਹੇਠ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਅਤੇ ਪਿਸ਼ਾਬ ਨਾਲ ਸੰਬੰਧਿਤ ਰੋਗਾਂ ਦੇ ਮਿਆਰੀ ਇਲਾਜ ਅਤੇ ਅਪਰੇਸ਼ਨਾਂ ਦੀਆਂ ਵਿਸ਼ੇਸ਼ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਯੂਰੋਲੋਜੀ ਵਿਭਾਗ ਵਿੱਚ ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ (ਐਮ.ਐਸ., ਐਮ.ਸੀ.ਐਚ.) ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ।  ਉਨ੍ਹਾਂ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਉਦੇਸ਼ ਮਰੀਜ਼ਾਂ ਨੂੰ ਕਿਫ਼ਾਇਤੀ ਦਰਾਂ 'ਤੇ ਉੱਚ ਪੱਧਰੀ ਅਤੇ ਆਧੁਨਿਕ ਮੈਡੀਕਲ ਸੇਵਾਵਾਂ ਪ੍ਰਦਾਨ ਕਰਨਾ ਹੈ ।
        ਹਸਪਤਾਲ ਦੇ ਸੁਪਰਸਪੈਸ਼ਲਿਸਟ ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਸਪਤਾਲ ਵਿੱਚ ਗੁਰਦਿਆਂ ਦੀ ਪੱਥਰੀ, ਗੁਰਦਿਆਂ ਦੀਆਂ ਵੱਖ-ਵੱਖ ਬਿਮਾਰੀਆਂ, ਪ੍ਰੋਸਟੇਟ (ਗਦੂਦਾਂ) ਦੀਆਂ ਸਮੱਸਿਆਵਾਂ, ਪਿਸ਼ਾਬ ਦੀਆਂ ਬਿਮਾਰੀਆਂ, ਮਰਦਾਨਾ ਕਮਜ਼ੋਰੀ, ਪਿਸ਼ਾਬ ਦੀ ਥੈਲੀ (ਬਲੈਡਰ) ਦੇ ਕੈਂਸਰ ਅਤੇ ਪੇਟ ਦੇ ਹੇਠਲੇ ਹਿੱਸੇ ਜਾਂ ਵੱਖੀ ਵਿੱਚ ਹੋਣ ਵਾਲੇ ਦਰਦ ਨਾਲ ਸੰਬੰਧਿਤ ਰੋਗਾਂ ਦੀ ਜਾਂਚ ਅਤੇ ਆਧੁਨਿਕ ਤਕਨੀਕ ਨਾਲ ਇਲਾਜ ਦੀ ਸੁਵਿਧਾ ਉਪਲਬਧ ਹੈ । ਮਰੀਜ਼ਾਂ ਦੀ ਸਹੂਲਤ ਲਈ ਵਿਸ਼ੇਸ਼ ਮਿਨੀਮਲ ਇਨਵੇਸਿਵ ਸਰਜਰੀ ਅਤੇ ਇੰਡੋਕੋਪਿਕ ਸਰਜਰੀ ਦੀਆਂ ਸੁਵਿਧਾਵਾਂ ਵੀ ਉਪਲਬਧ ਹਨ ।  ਹਸਪਤਾਲ ਵਿਖੇ ਯੂਰੋਲੋਜੀ ਨਾਲ ਸੰਬੰਧਿਤ ਬਿਮਾਰੀਆਂ ਦੇ ਹਰ ਤਰ੍ਹਾਂ ਦੇ ਇਲਾਜ ਅਤੇ ਅਪਰੇਸ਼ਨਾਂ ਲਈ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਅਪਰੇਸ਼ਨ ਥੀਏਟਰ, ਐਮਰਜੈਂਸੀ, ਆਈ. ਸੀ. ਯੂ. ਅਤੇ ਵਾਤਾਅਨਕੂਲ ਵਾਰਡ  ਹਨ, ਤਾਂ ਜੋ ਮਰੀਜ਼ਾਂ ਨੂੰ ਵੱਡੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਾ ਪਵੇ ਅਤੇ ਉਨ੍ਹਾਂ ਨੂੰ ਆਪਣੇ ਇਲਾਕੇ ਵਿੱਚ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ । ਡਾ. ਸੰਧੂ ਨੇ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਨੂੰ ਪਿਸ਼ਾਬ ਕਰਨ ਵਿੱਚ ਤਕਲੀਫ਼, ਗੁਰਦਿਆਂ ਦੀ ਪੱਥਰੀ, ਵਾਰ-ਵਾਰ ਇਨਫੈਕਸ਼ਨ, ਪਿਸ਼ਾਬ ਵਿੱਚ ਖੂਨ ਆਉਣਾ, ਗਦੂਦਾਂ ਦੀ ਸਮੱਸਿਆ ਜਾਂ ਪੇਟ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਵਰਗੀਆਂ ਸਮੱਸਿਆਵਾਂ ਹਨ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਤੁਰੰਤ ਮਾਹਿਰ ਡਾਕਟਰ ਨਾਲ ਸਲਾਹ ਕੀਤੀ ਜਾਵੇ । ਵਰਨਣਯੋਗ ਹੈ ਕਿ ਡਾ. ਅਮਿਤ ਸੰਧੂ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਓ.ਪੀ.ਡੀ. ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕਰਦੇ ਹਨ।
ਫੋਟੋ ਕੈਪਸ਼ਨ : ਯੂਰੋਲੋਜੀ ਓ.ਪੀ.ਡੀ. ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ  ਡਾ. ਅਮਿਤ ਸੰਧੂ  ਮਰੀਜ਼ ਦੀ ਜਾਂਚ ਕਰਦੇ ਹੋਏ
Uploaded Image Uploaded Image