ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ
ਬੰਗਾ 22 ਜੁਲਾਈ () ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵੱਲੋਂ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸ਼ਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਲੋੜਵੰਦਾਂ ਮਰੀਜ਼ਾਂ ਲਈ ਸਿਹਤ ਸੇਵਾਵਾਂ ਦਾ ਭਰੋਸੇਯੋਗ ਹਸਪਤਾਲ ਬਣ ਚੁੱਕਾ ਹੈ । ਉਨ੍ਹਾਂ ਨੇ ਹਸਪਤਾਲ ਨੂੰ ਵੱਖ-ਵੱਖ ਸਿਹਤ ਅਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਦੇ ਨਾਲ-ਨਾਲ ਖੂਨਦਾਨ ਕੈਂਪਾਂ, ਮੈਡੀਕਲ ਕੈਂਪਾਂ ਲਈ ਰੋਟਰੀ ਕਲੱਬ ਬੰਗਾ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ।
ਇਸ ਤੋਂ ਪਹਿਲਾਂ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ । ਉਹਨਾਂ ਨੇ ਰੋਟਰੀ ਕਲੱਬ ਬੰਗਾ ਵੱਲੋਂ ਸਮਾਜ ਸੇਵਾ ਅਤੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਪ੍ਰੌਜੈਕਟਾਂ ਦੀ ਸ਼ਲਾਘਾ ਕੀਤੀ । ਸ. ਢਾਹਾਂ ਨੇ ਹਸਪਤਾਲ ਵਿਖੇ ਚੱਲ ਰਹੀਆਂ ਸਿਹਤ ਅਤੇ ਸਿੱਖਿਅਕ ਸੇਵਾ ਪ੍ਰੋਜੈਕਟਾਂ ਵਿਚ ਸਹਿਯੋਗ ਦੇਣ ਦੇ ਫ਼ੈਸਲੇ ਲਈ ਰੋਟਰੀ ਕਲੱਬ ਦਾ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਰੋਟਰੀ ਕਲੱਬ ਬੰਗਾ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਚਕਾਰ ਆਮ ਲੋਕਾਈ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਸੀ ਸਹਿਯੋਗ ਨੂੰ ਵਧਾਉਣ ਦੇ ਵਿਚਾਰਾਂ ਕੀਤੀਆਂ ਗਈਆਂ । ਇਸ ਮੌਕੇ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਰੋਟਰੀ ਕਲੱਬ ਬੰਗਾ ਅਤੇ ਸਮਾਜ ਸੇਵਿਕਾ ਜਗਜੀਤ ਕੌਰ ਕਰਨਾਣਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ ।
ਤਸਵੀਰ : ਰੋਟਰੀ ਕਲੱਬ ਬੰਗਾ ਦੇ ਨਵੇਂ ਪ੍ਰਧਾਨ ਸ਼ਰਨਜੀਤ ਸਿੰਘ ਦਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ