*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ 80ਵਾਂ ਅਜ਼ਾਦੀ ਦਿਵਸ ਮਨਾਇਆ*
*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ 80ਵਾਂ ਅਜ਼ਾਦੀ ਦਿਵਸ*
ਬੰਗਾ 14 ਅਗਸਤ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹੋਏ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ। ਪ੍ਰਧਾਨਗੀ ਮੰਡਲ ਵਿੱਚ ਉੱਘੇ ਕੌਮੀ ਖਿਡਾਰੀ ਸ. ਜੋਗਿੰਦਰ ਸਿੰਘ ਕਲਸੀ, ਪ੍ਰਿੰਸੀਪਲ ਵਨੀਤਾ ਚੋਟ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ ਅਤੇ ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ ਸ਼ਾਮਲ ਸਨ ।
ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਸੰਬੋਧਨ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਜ਼ਾਦੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਿਰਫ਼ ਇੱਕ ਰਾਸ਼ਟਰੀ ਤਿਉਹਾਰ ਨਹੀਂ, ਸਗੋਂ ਉਹਨਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘਲਾਟੀਆਂ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਯਾਦ ਕਰਨ ਦਾ ਪਵਿੱਤਰ ਦਿਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਸੀ । ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਉੱਚ ਸਿੱਖਿਆ ਪ੍ਰਾਪਤ ਕਰਨ, ਚੰਗੇ ਚਰਿੱਤਰ ਅਤੇ ਰਾਸ਼ਟਰ ਨਿਰਮਾਣ ਦੇ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ । ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਿਆਰਥੀਆਂ ਨੂੰ ਅਜ਼ਾਦੀ ਦਿਵਸ ਦੀ ਮਹਾਨਤਾ ਅਤੇ ਭਾਰਤੀ ਸੰਵਿਧਾਨ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ।
ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਾਲੀ, ਕਵਿਤਾਵਾਂ ਅਤੇ ਕੋਰੀਓਗ੍ਰਾਫੀ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ । ਸੱਭਿਆਚਾਰਕ ਪੇਸ਼ਕਾਰੀਆਂ ਨੇ ਹਾਜ਼ਰੀਨ ਦੇ ਦਿਲਾਂ ਦੇਸ਼ ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ । ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਣ ਤਿਰੰਗੇ ਦੇ ਰੰਗਾਂ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਿਆ ਨਜ਼ਰ ਆਇਆ । ਇਸ ਮੌਕੇ ਸੱਭਿਆਚਾਰਕ ਮੁਕਾਬਲਿਆਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵੱਲੋਂ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਰਾਸ਼ਟਰੀ ਗੀਤ ਨਾਲ ਵਿੱਚ ਦੇਸ਼ ਦੀ ਤਰੱਕੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸਮੂਹ ਸਕੂਲ ਸਟਾਫ਼, ਵਿਦਿਆਰਥੀ, ਮਾਪੇ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
ਤਸਵੀਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਮਨਾਏ ਗਏ 80ਵੇਂ ਅਜ਼ਾਦੀ ਦਿਵਸ ਸਮਾਗਮ ਦੀਆਂ ਝਲਕੀਆਂ