*ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚੋਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਜਿੱਤਿਆ ਇਨਾਮ*
*ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਸ਼ਾਨਦਾਰ ਪ੍ਰਾਪਤੀ*
ਬੰਗਾ 3 ਸਤੰਬਰ () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠ ਚੱਲ ਰਹੇ ਸੀ.ਬੀ.ਐੱਸ.ਈ. ਬੋਰਡ ਤੋਂ ਐਫੀਲੀਏਟਿਡ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦਿਆਂ ਬੀਤੇ ਦਿਨੀਂ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਘੁੰਮਣਾਂ ਵਿਖੇ ਇੰਟਰ ਸਕੂਲ ਦਸਤਾਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਦਸਤਾਰ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਪੁੱਤਰ ਸੁਖਵਿੰਦਰ ਸਿੰਘ-ਇੰਦਰਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ । ਸ.ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਦਸਤਾਰ ਸਿੱਖ ਵਿਰਸੇ, ਸਤਿਕਾਰ ਅਤੇ ਸਿੱਖ ਪਹਿਚਾਣ ਦਾ ਮਹੱਤਵਪੂਰਨ ਪ੍ਰਤੀਕ ਹੈ। ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਗੁਰਫਤਿਹ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ, ਉਸ ਦੇ ਮਾਪਿਆਂ, ਧਾਰਮਿਕ ਅਧਿਆਪਕਾਂ ਅਤੇ ਸਕੂਲ ਪ੍ਰਿੰਸੀਪਲ ਨੂੰ ਵੀ ਮੁਬਾਰਕਬਾਦ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਵਿਦਿਆ, ਗੁਰਬਾਣੀ ਸੰਥਿਆ ਅਤੇ ਗੁਰਬਾਣੀ ਕੀਰਤਨ ਅਤੇ ਤਬਲਾ ਵਾਦਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਨੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਸ੍ਰੀ ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ, ਸ. ਸੁਖਵਿੰਦਰ ਸਿੰਘ ਮੱਲੂਪੋਤਾ, ਮੈਡਮ ਜਸਵੀਰ ਕੌਰ, ਮੈਡਮ ਕੋਮਲ ਅਤੇ ਸ੍ਰੀ ਕੁਲਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਇੰਟਰ ਸਕੂਲ ਦਸਤਾਰ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਗੁਰਫਤਿਹ ਸਿੰਘ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਟਰੱਸਟ ਦੇ ਪ੍ਰਬੰਧਕ