ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਨ.ਆਰ.ਆਈ. ਦਾਨੀ ਸੱਜਣਾਂ ਦਾ ਵਿਸ਼ੇਸ਼ ਸਨਮਾਨ
ਬੰਗਾ 12 ਸਤੰਬਰ () ਇਲਾਕੇ ਦੀ ਮਾਣਮੱਤੀ ਸੰਸਥਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ਿਲ੍ਹਾ ਜਲੰਧਰ ਦੇ ਪਿੰਡ ਫਤਿਹਪੁਰ ਖੇੜਾ ਦੇ ਜੱਦੀ ਵਸਨੀਕ ਅਤੇ ਹੁਣ ਕੈਨੇਡਾ ਵਿਖੇ ਰਹਿ ਰਹੇ ਉੱਘੇ ਸਮਾਜ ਸੇਵਕ ਅਤੇ ਕੈਮੀਕਲ ਇੰਜੀਨੀਅਰ ਸ. ਜਸਵਿੰਦਰ ਸਿੰਘ ਸੰਧੂ ਅਤੇ ਉਹਨਾਂ ਦੇ ਜਵਾਈ ਸ. ਬੌਬੀ ਸਿੰਘ ਅਮਰੀਕਾ ਵਾਸੀ ਦਾ ਹਸਪਤਾਲ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ । ਸਨਮਾਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਸ. ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਸਿਰਫ ਇੱਕ ਹਸਪਤਾਲ ਹੀ ਨਹੀਂ, ਸਗੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਇੱਕ ਵੱਡੀ ਆਸ ਦੀ ਕਿਰਨ ਹੈ । ਉਹਨਾਂ ਕਿਹਾ ਕਿ ਇਹ ਹਸਪਤਾਲ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿਨ-ਰਾਤ ਮਨੁੱਖਤਾ ਦੀ ਸੇਵਾ ਵਿੱਚ ਲੱਗਾ ਹੋਇਆ ਹੈ । ਉਹਨਾਂ ਨੇ ਹਸਪਤਾਲ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਅਜਿਹੀਆਂ ਸੰਸਥਾਵਾਂ ਦੀ ਵੱਧ ਤੋਂ ਵੱਧ ਮਦਦ ਕਰਨ ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ. ਜਸਵਿੰਦਰ ਸਿੰਘ ਸੰਧੂ ਅਤੇ ਸ. ਬੌਬੀ ਸਿੰਘ ਦਾ ਢਾਹਾਂ ਕਲੇਰਾਂ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਉਹਨਾਂ ਨੇ ਆਏ ਹੋਏ ਮਹਿਮਾਨਾਂ ਨੂੰ ਹਸਪਤਾਲ ਵਿੱਚ ਚੱਲ ਰਹੀਆਂ ਨਵੀਆਂ ਅਤੇ ਅਤਿ-ਆਧੁਨਿਕ ਮੈਡੀਕਲ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸ. ਢਾਹਾਂ ਨੇ ਦੱਸਿਆ ਕਿ ਹਸਪਤਾਲ ਵਿਖੇ ਲੋੜਵੰਦ ਮਰੀਜ਼ਾਂ ਨੂੰ ਰਿਆਇਤੀ ਦਰਾਂ 'ਤੇ ਮਿਆਰੀ ਮੈਡੀਕਲ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਹਸਪਤਾਲ ਵੱਲੋਂ ਚਿੱਟਾ ਮੋਤੀਆ ਮੁਕਤ ਲਹਿਰ ਤਹਿਤ ਇਲਾਕੇ ਦੇ ਲੋੜਵੰਦ ਅੱਖਾਂ ਦੇ ਮਰੀਜ਼ਾਂ ਦੇ ਅਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ । ਇਸ ਮੌਕੇ ਸ. ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸ.ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ ਅਤੇ ਸਾਬਕਾ ਪ੍ਰਧਾਨ ਸ. ਮਲਕੀਅਤ ਸਿੰਘ ਬਾਹੜੋਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਸ. ਜਸਵਿੰਦਰ ਸਿੰਘ ਸੰਧੂ ਦਾ ਪਰਿਵਾਰ ਹਮੇਸ਼ਾ ਹੀ ਸੇਵਾ ਕਾਰਜਾਂ ਵਿੱਚ ਮੋਹਰੀ ਰਿਹਾ ਹੈ । ਉਹਨਾਂ ਦੇ ਪਿਤਾ ਸ. ਸੰਤੋਖ ਸਿੰਘ ਸੰਧੂ ਅਤੇ ਮਾਤਾ ਸ੍ਰੀਮਤੀ ਅਮਰਜੀਤ ਕੌਰ ਸੰਧੂ ਵੱਲੋਂ ਜੱਦੀ ਪਿੰਡ ਫਤਿਹਪੁਰ ਖੇੜਾ ਲਈ ਹਸਪਤਾਲ ਵਿੱਚ ਇੱਕ ਬੈੱਡ ਹਮੇਸ਼ਾ ਲਈ ਫਰੀ ਕਰਵਾਇਆ ਹੋਇਆ ਹੈ । ਇਸ ਤੋਂ ਇਲਾਵਾ ਪਰਿਵਾਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਐਂਬੂਲੈਂਸ ਵੀ ਹਸਪਤਾਲ ਨੂੰ ਦਾਨ ਵਜੋਂ ਦਿੱਤੀ ਗਈ ਹੈ, ਜੋ ਅੱਜ ਵੀ ਲੋਕ ਸੇਵਾ ਵਿੱਚ ਹਾਜ਼ਰ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ. ਜਸਵਿੰਦਰ ਸਿੰਘ ਸੰਧੂ ਅਤੇ ਸ. ਬੌਬੀ ਸਿੰਘ ਦਾ ਸਨਮਾਨ ਕਰਦੇ ਹੋਏ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ