ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ
ਬੰਗਾ 20 ਸਤੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਅੱਜ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ । ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫਤ ਡਾਕਟਰੀ ਸਲਾਹ ਦਿੱਤੀ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ, ਕੰਮਾਂਕਾਰਾਂ ਦੀਆਂ, ਪਰਿਵਾਰਕ ਅਤੇ ਸਮਾਜਿਕ ਚਿੰਤਾਵਾਂ, ਨੀਂਦ ਦੀਆਂ ਸਮੱਸਿਆਵਾਂ ਤੇ ਜੀਵਨ-ਸ਼ੈਲੀ ਵਿੱਚ ਹੋ ਰਹੇ ਭਾਰੀ ਬਦਲਾਅ ਕਾਰਨ ਬਹੁਤ ਸਾਰੇ ਲੋਕ ਵੱਖ-ਵੱਖ ਤਰ੍ਹਾਂ ਦੇ ਮਾਨਸਿਕ ਰੋਗਾਂ ਦਾ ਸਾਹਮਣਾ ਕਰ ਰਹੇ ਹਨ । ਇਸ ਕਰਕੇ ਇਲਾਕੇ ਦੇ ਲੋੜਵੰਦ ਮਰੀਜ਼ਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਇਹ ਮੁਫਤ ਕੈਂਪ ਹਸਪਤਾਲ ਦੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਦੀ ਨਿਗਰਾਨੀ ਹੇਠ ਲਗਾਇਆ ਗਿਆ ਹੈ । ਡਾ. ਨਿਤਿਨ ਬਲਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਈਗਰੇਨ, ਸਿਰ ਦਰਦ, ਸੀਜ਼ੋਫਰੇਨੀਆ, ਚਿੜਚਿੜਾਪਣ, ਗੁੱਸੇਖੋਰੀ, ਯਾਦਦਾਸ਼ਤ ਦੀ ਕਮਜ਼ੋਰੀ, ਨੀਂਦ ਨਾ ਆਉਣ ਦੀ ਸਮੱਸਿਆ, ਮਾਨਸਿਕ ਬਿਮਾਰੀਆਂ, ਮਿਰਗੀ ਦੇ ਦੌਰੇ, ਸਰੀਰਕ ਸੰਬੰਧਾਂ ਨਾਲ ਜੁੜੀਆਂ ਸਮੱਸਿਆਵਾਂ, ਬੱਚਿਆਂ ਦੀ ਪੜ੍ਹਾਈ ਵਿੱਚ ਕਮਜ਼ੋਰੀ, ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਨਾਲ ਪੀੜ੍ਹਤ ਵੱਖ-ਵੱਖ ਮਾਨਸਿਕ ਰੋਗਾਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ । ਡਾਕਟਰ ਸਾਹਿਬ ਨੇ ਲੋਕਾਂ ਨੂੰ ਜਾਗਰੂਕ ਕਰਦੇ ਕਿਹਾ ਕਿ ਮਾਨਸਿਕ ਬਿਮਾਰੀਆਂ ਦੇ ਇਲਾਜ ਲਈ ਮਾਹਿਰ ਡਾਕਟਰ ਤੋਂ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦੇ ਹਨ । ਇਸ ਮੌਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ । ਸ਼ੂਗਰ ਟੈਸਟ ਅਤੇ ਬੀ ਐਮ ਡੀ ਦਾ ਟੈਸਟ ਵੀ ਫਰੀ ਕੀਤਾ ਗਿਆ । ਕੈਂਪ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਵੱਲੋਂ ਕੀਤੇ ਇਸ ਉਪਰਾਲੇ ਦੀ ਭਾਰੀ ਸ਼ਲਾਘਾ ਕੀਤੀ। ਇਸ ਮੌਕੇ ਸ. ਸੁਰਿੰਦਰ ਸਿੰਘ ਸ਼ਾਹ ਜੀ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਕਰਨ ਛਾਬੜਾ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਰਬਜੀਤ ਕੌਰ ਡੀ ਐਨ ਐਸ., ਜੋਤੀ ਭਾਟੀਆ ਉ ਪੀ ਡੀ ਇੰਚਾਰਜ, ਹਸਪਤਾਲ ਦਾ ਨਰਸਿੰਗ ਅਤੇ ਸਹਾਇਕ ਸਟਾਫ ਵੀ ਹਾਜ਼ਰ ਸੀ ।
ਤਸਵੀਰ :- ਗੁਰੂ ਨਾਨਕ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ ਦਾ ਚੈੱਕਅੱਪ ਕਰਦੇ ਹੋਏ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ