*ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ ਸੈਣੀ ਨੇ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਕਰਕੇ 72 ਸਾਲਾ ਬਜ਼ੁਰਗ ਨੂੰ ਮੁੜ ਤੁਰਨ-ਫਿਰਨ ਦੇ ਯੋਗ ਬਣਾਇਆ*
ਬੰਗਾ 14 ਅਕਤੂਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ ਸੀ ਐਚ ਨੇ ਰੀੜ੍ਹ ਦੀ ਹੱਡੀ ਦਾ ਸਫਲ ਅਪਰੇਸ਼ਨ ਕਰਕੇ 72 ਸਾਲਾ ਬਜ਼ੁਰਗ ਮਰੀਜ਼ ਨੂੰ ਮੁੜ ਤੁਰਨ-ਫਿਰਨ ਦੇ ਯੋਗ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਰੀਜ਼ ਪਿਛਲੇ ਕਾਫ਼ੀ ਸਮੇਂ ਤੋਂ ਲੱਤਾਂ ਦੀ ਗੰਭੀਰ ਸਮੱਸਿਆ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸੀ, ਜਿਸ ਕਾਰਨ ਉਸ ਨੂੰ ਰੋਜ਼ਾਨਾ ਆਪਣੀ ਜ਼ਿੰਦਗੀ ਦੇ ਆਮ ਕੰਮਕਾਜਾਂ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਪਰਿਵਾਰ ਵੱਲੋਂ ਮਰੀਜ਼ ਨੂੰ ਇਲਾਜ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਦੀ ਉ ਪੀ ਡੀ ਵਿਚ ਲਿਆਂਦਾ ਗਿਆ । ਡਾ. ਸੈਣੀ ਨੇ ਮਰੀਜ਼ ਦੀਆਂ ਤਕਲੀਫ਼ਾਂ ਨੂੰ ਧਿਆਨ ਪੂਰਬਕ ਸੁਣ ਕੇ ਲੋੜੀਂਦੇ ਮੈਡੀਕਲ ਟੈਸਟ ਅਤੇ ਰੀੜ੍ਹ ਦੀ ਹੱਡੀ ਦੀ ਅੰਦਰੂਨੀ ਸਥਿਤੀ ਤੇ ਸਮੱਸਿਆ ਦਾ ਪਤਾ ਲਗਾਉਣ ਲਈ ਐੱਮ.ਆਰ.ਆਈ. ਜਾਂਚ ਵੀ ਕਰਵਾਈ । ਜਾਂਚ ਰਿਪੋਰਟਾਂ ਦੇ ਆਧਾਰ ’ਤੇ ਰੀੜ੍ਹ ਦੀ ਹੱਡੀ ਦੇ ਮਣਕਿਆਂ ਅਤੇ ਸਪਾਈਨਲ ਕੋਰਡ ਨਾਲ ਸਬੰਧਤ ਬਿਮਾਰੀ ਦਾ ਪਤਾ ਲਗਾ ਕੇ ਸਫਲ ਅਪਰੇਸ਼ਨ ਕੀਤਾ ਗਿਆ । ਡਾ ਸੈਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰੀੜ੍ਹ ਦੀ ਹੱਡੀ ਦਾ ਅਪਰੇਸ਼ਨ ਇੱਕ ਬਹੁਤ ਬਾਰੀਕੀ ਵਾਲਾ, ਮਹੱਤਵਪੂਰਨ ਤੇ ਗੁੰਝਲਦਾਰ ਅਪਰੇਸ਼ਨ ਹੁੰਦਾ ਹੈ, ਕਿਉਂਕਿ ਰੀੜ੍ਹ ਦੀ ਹੱਡੀ ਤੇ ਸਪਾਈਨਲ ਕੋਰਡ ਮਨੁੱਖੀ ਸਰੀਰ ਦਾ ਉਹ ਅਹਿਮ ਅੰਗ ਹਨ, ਜੋ ਸਰੀਰ ਦੇ ਨਰਵਿਸ ਸਿਸਟਮ ਨੂੰ ਸਹੀ ਤਰ੍ਹਾਂ ਚੱਲਦਾ ਰੱਖਣ ਲਈ ਬਹੁਤ ਜ਼ਰੂਰੀ ਹੁੰਦੇ ਹਨ । ਤਿੰਨ ਘੰਟੇ ਤੋਂ ਵੱਧ ਸਮਾਂ ਚੱਲੇ ਅਪਰੇਸ਼ਨ ਤੋਂ ਬਾਅਦ ਮਰੀਜ਼ ਤੰਦਰੁਸਤ ਹੈ ਅਤੇ ਉਹ ਮੁੜ ਤੁਰਨ-ਫਿਰਨ ਦੇ ਕਾਬਲ ਹੋ ਗਿਆ । ਮਰੀਜ਼ ਅਤੇ ਉਸ ਦੇ ਪਰਿਵਾਰ ਨੇ ਸਫਲ ਇਲਾਜ ਲਈ ਡਾ. ਜਸਦੀਪ ਸਿੰਘ ਸੈਣੀ ਤੇ ਹਸਪਤਾਲ ਦੀ ਸਮੁੱਚੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ। ਡਾ ਸੈਣੀ ਨੇ ਕਿਹਾ ਕਿ ਰੀੜ੍ਹ ਦੀ ਹੱਡੀ ਨਾਲ ਸਬੰਧਤ ਸਮੱਸਿਆਵਾਂ ਨੂੰ ਕਦੀ ਅਣਗੌਲਿਆ ਨਹੀਂ ਕਰਨਾ ਚਾਹੀਦਾ । ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਕਮਰ ਦਰਦ, ਲੱਤਾਂ ਵਿੱਚ ਸੁੰਨਾ ਪਨ, ਕਮਜ਼ੋਰੀ, ਤੁਰਨ-ਫਿਰਨ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਮੇਂ ਸਿਰ ਮਾਹਿਰ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ।
ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਡਾ. ਜਸਦੀਪ ਸਿੰਘ ਸੈਣੀ ਨੂੰ ਮਰੀਜ਼ ਦੇ ਸਫਲ ਇਲਾਜ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਮੁੱਖ ਉਦੇਸ਼ ਹੈ । ਉਹਨਾਂ ਦੱਸਿਆ ਕਿ ਦੇ ਨਿਊਰੋ ਸਰਜਰੀ ਵਿਭਾਗ ਵਿਚ ਆਧੁਨਿਕ ਸਹੂਲਤਾਂ ਅਤੇ ਮਾਹਿਰ ਡਾਕਟਰ ਮਰੀਜ਼ਾਂ ਦੇ ਇਲਾਜ 24 ਘੰਟੇ ਕਾਰਜ਼ਸ਼ੀਲ ਰਹਿੰਦੇ ਹਨ ਅਤੇ ਹਸਪਤਾਲ ਵਿਚ ਮਰੀਜ਼ਾਂ ਦੀਆਂ ਹੋਰ ਵੀ ਵੱਖ-ਵੱਖ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਆਧੁਨਿਕ ਮੈਡੀਕਲ ਸਹੂਲਤਾਂ ਉਪਲਬਧ ਹਨ ।
ਤਸਵੀਰ : ਡਾ ਜਸਦੀਪ ਸਿੰਘ ਸੈਣੀ ਨਾਲ ਮਰੀਜ਼ ਦੀ ਯਾਦਗਾਰੀ ਤਸਵੀਰ