ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਆਯੋਜਿਤ

ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਆਯੋਜਿਤ
ਬੰਗਾ 23 ਨਵੰਬਰ () ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੱਲੋਂ ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।  ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਰਸ-ਭਿੰਨੀ ਤੇ ਮਿੱਠੀ ਆਵਾਜ਼ ਵਿੱਚ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਮੁਕਾਬਲੇ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ ਦੀ ਟੀਮ ਨੇ ਪ੍ਰਾਪਤ ਕੀਤਾ, ਦੂਸਰਾ ਸਥਾਨ ਆਰ.ਐਮ.ਵੀ. ਡੀ.ਏ.ਵੀ. ਸਕੂਲ ਮੂਸਾਪੁਰ ਅਤੇ ਤੀਸਰਾ ਸਥਾਨ ਸਾਧੂ ਸਿੰਘ ਸ਼ੇਰਗਿੱਲ ਸਕੂਲ ਮੁਕੰਦਪੁਰ ਦੀ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਟੀਮਾਂ ਦਾ ਸਨਮਾਨ ਕਰਨ ਦੀ ਰਸਮ ਗੁਰੂ ਨਾਨਕ ਮਿਸ਼ਨ ਮੈਡੀਕਲ ਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਨਿਭਾਈ। ਉਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੁਕਾਬਲੇ ਦੀ ਆਰੰਭਤਾ ਮੌਕੇ ਸਕੂਲ ਪ੍ਰਿੰਸੀਪਲ ਵਨੀਤਾ ਚੋਟ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਗ ਲੈਣ ਆਏ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਹਾਰਦਿਕ ਸਵਾਗਤ ਕਰਦੇ ਹੋਏ, ਮੁਕਾਬਲੇ ਦੇ ਨਿਯਮਾਂ ਦੀ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਸ਼ਬਦ ਗਾਇਨ ਮੁਕਾਬਲੇ ਵਿੱਚ ਪ੍ਰੋ. ਭੁਪਿੰਦਰ ਸਿੰਘ, ਭਾਈ ਹਰਮੇਸ਼ ਸਿੰਘ ਜੀਂਦੋਵਾਲ ਅਤੇ ਭਾਈ ਪਰਮਜੀਤ ਸਿੰਘ ਖਾਲਸਾ ਲਧਾਣਾ ਝਿੱਕਾ ਨੇ ਜੱਜਾਂ ਦੀ ਭੂਮਿਕਾ ਅਦਾ ਕੀਤੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸੰਗੀਤ ਅਧਿਆਪਕ ਗੁਰਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਮਨਜਿੰਦਰ ਸਿੰਘ, ਪ੍ਰਭਜੀਤ ਕੌਰ, ਜਸਵੀਰ ਕੌਰ, ਰਾਜਪ੍ਰੀਤ ਕੌਰ, ਰੀਨਾ ਰਾਏ, ਨਰਵੀਤ ਕੌਰ, ਮਨਪ੍ਰੀਤ ਲਾਦੀਆਂ, ਰਵਿੰਦਰ ਕੌਰ, ਸ਼ਿਫਾ ਲੜੋਈਆ, ਪ੍ਰਮੋਦ ਕੁਮਾਰ, ਸਤਵਿੰਦਰ ਕੌਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲੇ ਸਥਾਨ 'ਤੇ ਰਹੀ ਟੀਮ ਦਾ ਸਨਮਾਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਨਾਲ ਹਨ ਪ੍ਰਿੰਸੀਪਲ ਮੈਡਮ ਵਨੀਤਾ ਚੋਟ

Uploaded Image

ਢਾਹਾਂ ਇਨਾਮ ਵੱਲੋਂ 2026 ਵਿੱਚ ਪੰਜਾਬੀ ਗਲਪ ਦੇ ਖੇਤਰ ਦੇ ਸਭ ਤੋਂ ਵੱਡੇ 51,000 ਕੈਨੇਡੀਅਨ ਡਾਲਰ ਦੇ ਇਨਾਮਾਂ ਦਾ ਐਲਾਨ, ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ ਦੇ ਨਾਵਲ 'ਪਰਛਾਵਾਂ' ਨੇ ਜਿੱਤਿਆ 25,000 ਕੈਨੇਡੀਅਨ ਡਾਲਰ ਦਾ ਢਾਹਾਂ ਇਨਾਮ

*ਢਾਹਾਂ ਇਨਾਮ ਵੱਲੋਂ 2026 ਵਿੱਚ ਪੰਜਾਬੀ ਗਲਪ ਦੇ ਖੇਤਰ ਦੇ ਸਭ ਤੋਂ ਵੱਡੇ 51,000 ਕੈਨੇਡੀਅਨ ਡਾਲਰ ਦੇ ਇਨਾਮਾਂ ਦਾ ਐਲਾਨ*

*ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ ਦੇ ਨਾਵਲ 'ਪਰਛਾਵਾਂ' ਨੇ ਜਿੱਤਿਆ 25,000 ਕੈਨੇਡੀਅਨ ਡਾਲਰ ਦਾ ਢਾਹਾਂ ਇਨਾਮ*

*ਦੋਵਾਂ ਫਾਈਨਲਿਸਟਾਂ ਰਾਜਪ੍ਰੀਤ ਕੌਰ ਬੈਨੀਪਾਲ ਅਤੇ ਅੰਬਰ ਹੁਸੈਨੀ ਦਾ 10-10 ਹਜ਼ਾਰ ਕੈਨੇਡੀਅਨ ਡਾਲਰ ਦੇ ਢਾਹਾਂ ਇਨਾਮ ਨਾਲ ਸਨਮਾਨ*

ਸਰੀ, ਬੀ.ਸੀ./ਬੰਗਾ 21 ਨਵੰਬਰ () ਪੰਜਾਬੀ ਗਲਪ ਲਈ ਦੁਨੀਆ ਦੇ ਪ੍ਰਮੁੱਖ ਇਨਾਮ 'ਢਾਹਾਂ ਇਨਾਮ' ਨੇ ਆਪਣੇ 13ਵੇਂ ਸਾਲਾਨਾ ਜੇਤੂ ਵਜੋਂ ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ, ਪਾਕਿਸਤਾਨ ਦੇ ਨਾਂ ਦਾ ਐਲਾਨ ਕੀਤਾ, ਜੋ ਉਨ੍ਹਾਂ ਦੇ ਲਿਖੇ ਨਾਵਲ 'ਪਰਛਾਵਾਂ' ਦੇ ਲਈ 25,000 ਕੈਨੇਡੀਅਨ ਡਾਲਰ ਦਾ ਇਨਾਮ ਦਿੱਤਾ ਗਿਆ। ਇਸੇ ਤਰ੍ਹਾਂ ਰਾਜਪ੍ਰੀਤ ਕੌਰ ਬੈਨੀਪਾਲ ਖੰਨਾ, ਪੰਜਾਬ (ਭਾਰਤ) ਅਤੇ ਅੰਬਰ ਹੁਸੈਨੀ ਸਰਗੋਧਾ, ਪੰਜਾਬ (ਪਾਕਿਸਤਾਨ) ਨੂੰ ਫਾਈਨਲਿਸਟ (ਅੰਤਿਮ ਪੜਾਅ ਤੱਕ ਪਹੁੰਚਣ ਵਾਲੇ) ਵਜੋਂ 10,000-10,000 ਕੈਨੇਡੀਅਨ ਡਾਲਰ  ਦੀ ਇਨਾਮੀ ਰਾਸ਼ੀ ਨਾਲ ਸਨਮਾਨ ਦਿੱਤਾ ਗਿਆ। ਰਾਜਪ੍ਰੀਤ ਕੌਰ ਬੈਨੀਪਾਲ  ਨੂੰ ਉਨ੍ਹਾਂ ਦੇ ਕਹਾਣੀ ਸੰਗ੍ਰਹਿ 'ਕਬਰਾਂ ਵਿੱਚ ਉੱਗੇ ਫੁੱਲ'  ਲਈ ਅਤੇ ਅੰਬਰ ਹੁਸੈਨੀ ਨੂੰ ਉਨ੍ਹਾਂ ਦੇ ਨਾਵਲ 'ਨਵਾਂ ਪਿੰਡ'  ਲਈ  ਸਨਮਾਨਿਤ ਕੀਤਾ ਗਿਆ । ਇਨ੍ਹਾਂ ਇਨਾਮਾਂ ਦਾ ਐਲਾਨ ਸਰੀ, ਬੀ.ਸੀ. ਸਥਿਤ 'ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ' ਆਯੋਜਿਤ ਸਨਮਾਨ ਸਮਾਗਮ ਦੌਰਾਨ ਬਰਜਿੰਦਰ ਸਿੰਘ ਢਾਹਾਂ ਬਾਨੀ 'ਢਾਹਾਂ ਇਨਾਮ' ਨੇ ਕੀਤਾ । ਇਸ ਤੋਂ ਇਲਾਵਾ ਇਹਨਾਂ ਜੇਤੂ ਕਿਤਾਬਾਂ ਨੂੰ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਲਿਪੀਅੰਤਰਿਤ ਕਰਨ ਲਈ 6000 ਕੈਨੇਡੀਅਨ ਡਾਲਰ ਦੀ ਰਾਸ਼ੀ ਵੀ ਭੇਟ ਕੀਤੀ ਗਈ ।
           ਭਾਵੇਂ ਕਿ ਅਕਮਲ ਸ਼ਹਿਜ਼ਾਦ ਘੁੰਮਣ  ਅਤੇ ਬੀਬੀ ਅੰਬਰ ਹੁਸੈਨੀ ਇਸ ਮੌਕੇ ਸਨਮਾਨ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ । ਉਨ੍ਹਾਂ ਨੇ ਵੀਡੀਓ ਸੁਨੇਹੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ । ਅਕਮਲ ਸ਼ਹਿਜ਼ਾਦ ਘੁੰਮਣ ਨੇ ਕਿਹਾ ਕਿ “ਇਹ ਅਵਾਰਡ ਨਿੱਜੀ ਮਾਨਤਾ ਤੋਂ ਕਿਤੇ ਵੱਧ ਮਹੱਤਵ ਰੱਖਦਾ ਹੈ,” । “ਇਹ ਪੰਜਾਬੀ ਸਾਹਿਤ ਲਈ ਅਤੇ ਉਨ੍ਹਾਂ ਸਾਰਿਆਂ ਲਈ ਮਾਣ ਦਾ ਪਲ ਹੈ ਜਿਨ੍ਹਾਂ ਨੇ ਆਪਣੀ ਲਿਖਤ, ਪੜ੍ਹਤ ਅਤੇ ਇਸ ਭਾਸ਼ਾ ਪ੍ਰਤੀ ਪਿਆਰ ਰਾਹੀਂ ਇਸ ਨੂੰ ਜਿਉਂਦਾ ਰੱਖਿਆ ਹੈ।”  
ਲੇਖਕਾ  ਅੰਬਰ ਹੁਸੈਨੀ ਨੇ  ਕਿਹਾ ਕਿ “ਮੈਨੂੰ ਪ੍ਰੇਰਣਾ ਮਿਲੀ ਹੈ ਅਤੇ ਮੇਰਾ ਹੌਸਲਾ ਵਧਿਆ ਹੈ । ਮੈਨੂੰ ਮਹਿਸੂਸ ਹੁੰਦਾ ਹੈ ਕਿ ਮੈਨੂੰ ਆਪਣੀਆਂ ਲਿਖਤਾਂ ਨੂੰ ਦੁਨੀਆ ਭਰ ਦੇ ਵਧੇਰੇ ਪਾਠਕਾਂ ਤੱਕ ਪਹੁੰਚਾਉਣ ਲਈ ਇੱਕ ਮੰਚ ਅਤੇ ਸਹਿਯੋਗ ਪ੍ਰਦਾਨ ਕੀਤਾ ਗਿਆ ਹੈ।”
          ਖੰਨਾ, ਪੰਜਾਬ ਤੋਂ ਆਈ ਲੇਖਕਾ ਰਾਜਪ੍ਰੀਤ ਕੌਰ ਬੈਨੀਪਾਲ ਨੇ ਇਹ ਪੁਰਸਕਾਰ ਖੁਦ ਪ੍ਰਾਪਤ ਕੀਤਾ। ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ, “ਇਸ ਅਵਾਰਡ ਲਈ ਫਾਈਨਲਿਸਟ ਵਜੋਂ, ਮੈਨੂੰ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਕਿਸੇ ਬਜ਼ੁਰਗ ਨੇ  ਮੇਰਾ ਹੱਥ ਫੜ ਕੇ ਮੈਨੂੰ ਅਸਮਾਨ ਦੀਆਂ ਬੁਲੰਦੀਆਂ ਤੱਕ ਪਹੁੰਚਾ ਦਿੱਤਾ ਹੋਵੇ।”
         ਸਨਮਾਨ ਸਮਾਗਮ ਵਿਚ ਬੀ.ਸੀ. ਵਿੱਚ ਜਨਮੀ ਕਵਿਤਰੀ ਅਤੇ ਸੋਸ਼ਲ ਮੀਡੀਆ ਦੀ ਬੁਲੰਦ ਪਹਿਚਾਨ ਹਰਮਨ ਕੌਰ ਨੇ ਮੁੱਖ ਬੁਲਾਰੇ ਵਜੋਂ ਭਾਸ਼ਣ ਦਿੱਤਾ ਅਤੇ ਢਾਹਾਂ ਇਨਾਮ ਅਤੇ ਲੇਖਕਾਂ ਵੱਲੋਂ ਸਾਹਿਤ ਜਗਤ ਵਿਚ ਪਾਏ ਯੋਗਦਾਨ ਦੀ ਭਾਰੀ ਸ਼ਾਲਾਘਾ ਕੀਤੀ । ਇਸ ਮੌਕੇ ਸੈਨੇਟਰ ਬਲਤੇਜ ਸਿੰਘ ਢਿੱਲੋਂ ਪ੍ਰਧਾਨ ਕੈਨੇਡਾ ਇੰਡੀਆ ਐਜੂਕੇਸ਼ਨ ਸੁਸਾਇਟੀ ਦੇ ਸਮਾਗਮ ਵਿਚ ਜੇਤੂਆਂ ਨੂੰ ਵਧਾਈਆਂ ਦਿੱਤੀਆਂ ।
ਢਾਹਾਂ ਸਾਹਿਤ ਇਨਾਮ ਦੇ ਬਾਨੀ ਬਰਜਿੰਦਰ ਸਿੰਘ ਢਾਹਾਂ ਨੇ ਜੇਤੂ ਲੇਖਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੇ ਵਿਚਾਰਾਂ ਦੀ ਸਾਂਝ ਹਾਜ਼ਰੀਨ ਨਾਲ ਪਾਈ । ਉਹਨਾਂ ਕਿਹਾ ਕਿ “ਢਾਹਾਂ ਇਨਾਮ ਉਨ੍ਹਾਂ ਲੇਖਕਾਂ ਦਾ ਸਨਮਾਨ ਕਰਦਾ ਹੈ ਜਿਨ੍ਹਾਂ ਦੀਆਂ ਰਚਨਾਵਾਂ ਪੰਜਾਬੀ ਗਲਪ ਦੇ ਭਵਿੱਖ ਨੂੰ ਆਕਾਰ ਦੇ ਰਹੀਆਂ ਹਨ। ਇਸ ਵਿਲੱਖਣ, ਨਵੇਂ ਸਾਹਿਤ ਨੂੰ ਵਿਸ਼ਵਵਿਆਪੀ ਪਾਠਕ ਵਰਗ ਤੱਕ ਪਹੁੰਚਾਉਣ ਨਾਲ ਇਨ੍ਹਾਂ ਲੇਖਕਾਂ ਨੂੰ ਉਹ ਮਾਨਤਾ ਮਿਲਦੀ ਹੈ ਜੋ ਹੋਰ ਹਾਲਤ ਵਿੱਚ ਉਨ੍ਹਾਂ ਨੂੰ ਨਹੀਂ ਮਿਲਣੀ ਸੀ। ਇਹ ਇਨਾਮ ਦੁਨੀਆ ਦੇ ਸਾਹਿਤਕ ਖੇਤਰ ਵਿੱਚ ਪੰਜਾਬੀ ਸਾਹਿਤ ਦੀ ਥਾਂ ਨੂੰ ਮਜ਼ਬੂਤ ਕਰਦਾ ਹੈ।”
          ਸਨਮਾਨ ਸਮਾਰੋਹ ਦੌਰਾਨ ਸਰੀ ਸ਼ਹਿਰ ਦੇ ਮੇਅਰ ਵੱਲੋਂ ਢਾਹਾਂ ਇਨਾਮ ਨੂੰ ਸਮਰਪਿਤ “ਪੰਜਾਬੀ ਸਾਹਿਤ ਹਫਤਾ” ਦੇ ਐਲਾਨਨਾਮੇ ਨੂੰ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਕੈਲਗਰੀ ਵਾਸੀ ਪਾਕਿਸਤਾਨੀ ਪੰਜਾਬੀ ਗਾਇਕ ਜਮਾਲ ਰਾਜਾ ਨੇ ਸੰਗੀਤਕ ਪੇਸ਼ਕਾਰੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ । ਸਨਮਾਨ ਸਮਾਗਮ ਵਿਚ ਵੱਖ-ਵੱਖ ਲੇਖਕਾਂ, ਪਾਠਕਾਂ  ਤੋਂ ਇਲਾਵਾ ਸਿਆਸੀ, ਧਾਰਮਿਕ, ਸਮਾਜਿਕ ਸ਼ਖਸ਼ੀਅਤਾਂ ਵੀ ਹਾਜ਼ਰ ਸਨ ।
          ਢਾਹਾਂ ਇਨਾਮ ਦੇ ਪ੍ਰਮੁੱਖ ਸੰਸਥਾਪਕ ਸ. ਬਰਜਿੰਦਰ ਸਿੰਘ ਢਾਹਾਂ ਤੇ ਉਹਨਾਂ ਦੀ ਜੀਵਨ ਸਾਥੀ ਰੀਟਾ ਢਾਹਾਂ ਵੱਲੋਂ ਸਮੂਹ ਢਾਹਾਂ ਪਰਿਵਾਰ, ਕੈਨੇਡਾ ਇੰਡੀਆ ਐਜੂਕੇਸ਼ਨਲ ਸੁਸਾਇਟੀ ਅਤੇ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ ਦੇ ਸਹਿਯੋਗ ਨਾਲ ਸਾਲ 2013 ਵਿੱਚ ਢਾਹਾਂ ਇਨਾਮ ਦੀ ਸਥਾਪਨਾ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਕੀਤੀ ਗਈ ਸੀ, ਜਿੱਥੇ ਪੰਜਾਬੀ ਲੋਕਾਂ, ਭਾਸ਼ਾ ਅਤੇ ਸੱਭਿਆਚਾਰ ਦਾ ਇੱਕ ਅਮੀਰ ਇਤਿਹਾਸ ਹੈ । ਪੰਜਾਬੀ ਕੈਨੇਡਾ ਵਿੱਚ ਤੀਜੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਦੇਸ਼ ਦੇ ਬਹੁ-ਸੱਭਿਆਚਾਰਕ ਤਾਣੇ-ਬਾਣੇ ਵਿੱਚ ਇੱਕ ਮਜ਼ਬੂਤ ਥੰਮ ਹੈ । ਢਾਹਾਂ ਸਾਹਿਤ ਇਨਾਮ ਨੇ ਪਿਛਲੇ ਤੇਰਾਂ ਸਾਲਾਂ ਦੇ ਸ਼ਾਨਦਾਰ ਸਫਰ ਦੌਰਾਨ ਆਲੋਚਨਾਤਮਕ ਪ੍ਰਸ਼ੰਸਾ ਅਤੇ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਜਿਸ ਨਾਲ ਜੇਤੂ ਲੇਖਕਾਂ ਅਤੇ ਉਨ੍ਹਾਂ ਦੀਆਂ ਕਿਤਾਬਾਂ ਲਈ ਵਿਆਪਕ, ਬਹੁ-ਭਾਸ਼ਾਈ ਪਾਠਕਾਂ ਤੱਕ ਪਹੁੰਚਣ ਲਈ  ਢਾਹਾਂ ਇਨਾਮ ਨੇ ਨਵੇਂ ਰਾਹ ਬਣਾਏ ਹਨ ।  
          ਵਰਨਣਯੋਗ ਹੈ ਕਿ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਢਾਹਾਂ ਦੇ ਜੰਮਪਲ ਅਤੇ ਬੀ.ਸੀ. ਕੈਨੇਡਾ ਦੇ ਨਿਵਾਸੀ ਬਰਜਿੰਦਰ ਸਿੰਘ ਢਾਹਾਂ, ਬੀਬੀ ਕਸ਼ਮੀਰ ਕੌਰ ਢਾਹਾਂ ਅਤੇ ਪ੍ਰਸਿੱਧ ਸਮਾਜ ਸੇਵਕ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਹੋਣਹਾਰ ਸਪੁੱਤਰ ਅਤੇ ਇਸ ਟਰੱਸਟ ਦੇ  ਮੌਜੂਦਾ ਮੀਤ ਪ੍ਰਧਾਨ ਵੀ ਹਨ । ਉਹਨਾਂ ਦੇ ਸਮੂਹ ਢਾਹਾਂ ਪਰਿਵਾਰ ਵੱਲੋਂ ਕਾਇਮ ਕੀਤਾ ਢਾਹਾਂ ਇਨਾਮ ਪੰਜਾਬੀ ਭਾਸ਼ਾ ਵਿੱਚ ਗਲਪ ਪੁਸਤਕਾਂ ਲਈ ਸਭ ਤੋਂ ਵੱਡਾ ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ ਬਣ ਚੁੱਕਾ ਹੈ ।
ਫੋਟੋ ਕੈਪਸ਼ਨ  :  
 ਢਾਹਾਂ ਸਾਹਿਤ ਇਨਾਮ ਸਾਲ 2026 ਦੇ ਜੇਤੂਆਂ ਦੀਆਂ ਤਸਵੀਰਾਂ (ੳ)  25,000 ਕੈਨੇਡੀਅਨ ਡਾਲਰ ਦਾ ਇਨਾਮ ਦੇ ਜੇਤੂ ਅਕਮਲ ਸ਼ਹਿਜ਼ਾਦ ਘੁੰਮਣ ਇਸਲਾਮਾਬਾਦ ਤੇ ਉਹਨਾਂ ਦਾ ਨਾਵਲ 'ਪਰਛਾਵਾਂ'  (ਅ).  ਲੇਖਕਾ  ਰਾਜਪ੍ਰੀਤ ਕੌਰ ਬੈਨੀਪਾਲ ਦੀ 'ਢਾਹਾਂ ਇਨਾਮ' ਹਾਸਲ ਕਰਨ ਮੌਕੇ ਬਰਜਿੰਦਰ ਸਿੰਘ ਢਾਹਾਂ ਬਾਨੀ 'ਢਾਹਾਂ ਇਨਾਮ' ਨਾਲ ਯਾਦਗਾਰੀ ਤਸਵੀਰ (ੲ) ਲੇਖਕਾ ਅੰਬਰ ਹੁਸੈਨੀ ਅਤੇ ਉਹਨਾਂ ਦਾ ਨਾਵਲ 'ਨਵਾਂ ਪਿੰਡ'
Uploaded Image

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ (ਪੰਜਵਾਂ ਸਮੈਸਟਰ) ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ 100% ਨਤੀਜਾ
ਸਬ ਹੈਡਿੰਗ : ਅਨੂ ਚੁੰਬਰ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ ਕੀਤਾ

ਬੰਗਾ 21 ਨਵੰਬਰ () ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ. ਸੀ ਨਰਸਿੰਗ ਤੀਜਾ ਸਾਲ (ਪੰਜਵਾਂ ਸਮੈਸਟਰ) ਦਾ ਸ਼ਾਨਦਾਰ 100% ਨਤੀਜਾ ਆਇਆ ਹੈ । ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਜਾਣਕਾਰੀ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਦਿੱਤੀ । ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ (ਪੰਜਵੇਂ ਸਮੈਸਟਰ)ਦੀ ਪ੍ਰੀਖਿਆ ਵਿਚ ਸਾਰੇ ਵਿਦਿਆਰਥੀਆਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ। ਇਸ ਸਾਲ ਅਨੂ ਚੁੰਬਰ ਪੁੱਤਰੀ ਰੋਸ਼ਨ ਲਾਲ- ਪਰਮਜੀਤ ਕੌਰ ਫਗਵਾੜਾ ਨੇ ਪਹਿਲਾ ਸਥਾਨ ਪ੍ਰਾਪਤ  ਕੀਤਾ ਹੈ । ਜਦ ਕਿ ਦੂਜਾ ਸਥਾਨ ਚਾਰ ਵਿਦਿਆਰਥੀਆਂ  ਦੀਪਇੰਦਰ ਕੌਰ ਪੁੱਤਰੀ ਸੁਖਦੀਪ ਸਿੰਘ-ਪਵਿੱਤਰਜੀਤ ਕੌਰ ਮੁਹਾਲੀ, ਜੈਸਮੀਨ ਪੁੱਤਰੀ ਨਰਿੰਦਰ ਕੁਮਾਰ-ਅਮਰਜੀਤ ਕੌਰ ਚੱਕ ਬਿਲਗਾ ਜ਼ਿਲ੍ਹਾ ਸ਼ਹੀਦ ਭਗਤ ਨਗਰ, ਪਲਕ ਪੁੱਤਰੀ ਜਰਨੈਲ ਸਿੰਘ -ਰਾਵੀਤਾ ਰਾਣੀ ਪੱਦੀ ਮੱਟ ਵਾਲੀ ਅਤੇ ਸਿਮਰਨਜੀਤ ਕੌਰ ਪੁੱਤਰੀ ਗੁਰਦੇਵ ਸਿੰਘ-ਸ਼ਰਨਜੀਤ ਕੌਰ ਜ਼ਿਲ੍ਹਾ ਗੁਰਦਾਸਪੁਰ ਨੇ ਇੱਕੋ ਜਿਹੇ ਅੰਕ ਪ੍ਰਾਪਤ ਪ੍ਰਾਪਤ ਕਰਕੇ ਹਾਸਲ ਕੀਤਾ ਹੈ । ਜਦ ਕਿ ਤੀਜਾ ਸਥਾਨ ਹਰਨੂਰ ਕੌਰ ਪੁੱਤਰੀ ਕੁਲਵਿੰਦਰ ਸਿੰਘ-ਨਿਰਮਲਜੀਤ ਕੌਰ ਕਮਾਲਪੁਰ ਨੇ ਸ਼ਾਨਦਾਰ ਅੰਕਾਂ ਨਾਲ ਪ੍ਰਾਪਤ ਕੀਤਾ ।  ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੀਆਂ ਮੰਜ਼ਿਲਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ । ਇਸ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸੁਖਮਿੰਦਰ ਕੌਰ ਉੱਭੀ, ਨਿਵੇਦਤਾ ਸ਼ਰਮਾ ਕਲਾਸ ਇੰਚਾਰਜ,  ਰੁਪਿੰਦਰ ਸ਼ਰਮਾ ਕਲਾਸ ਇੰਚਾਰਜ, ਅਮਨਦੀਪ ਕੌਰ, ਜਸਵੀਰ ਕੌਰ, ਪ੍ਰਿਯੰਕਾ (ਸਾਰੇ ਅਧਿਆਪਕ) ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ ਤੀਜਾ ਸਾਲ  (ਪੰਜਵੇਂ ਸਮੈਸਟਰ) ਦੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ 

Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਵੀ ਰਾਜਦੇਵ ਈ.ਐਨ.ਟੀ. ਸਰਜਨ ਨਿਯੁਕਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਵੀ ਰਾਜਦੇਵ ਈ.ਐਨ.ਟੀ. ਸਰਜਨ ਨਿਯੁਕਤ
ਬੰਗਾ 20 ਨਵੰਬਰ ()  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੱਕ, ਕੰਨ ਅਤੇ ਗਲਾ (ਈ.ਐਨ.ਟੀ.) ਵਿਭਾਗ ਵਿਚ ਡਾ. ਸੈਵੀ ਰਾਜਦੇਵ ਐਮ.ਬੀ.ਬੀ.ਐਸ., ਐਮ.ਐਸ., ਡੀ.ਐਨ.ਬੀ. (ਈ.ਐਨ.ਟੀ.), ਏ.ਏ.ਐਸ.ਸੀ ਨੂੰ  ਈ.ਐਨ.ਟੀ. ਸਰਜਨ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਨੇ ਕੰਮ ਕਰਨਾ ਆਰੰਭ ਕਰ ਦਿੱਤਾ ਹੈ ।  ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ  ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ। ਉਹਨਾਂ ਦੱਸਿਆ ਕਿ ਡਾ. ਸੈਵੀ ਰਾਜਦੇਵ ਨੇ ਐਮ.ਬੀ.ਬੀ.ਐਸ. ਦੀ ਡਿਗਰੀ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ ਅਤੇ ਐਮ.ਐਸ. (ਈ.ਐਨ.ਟੀ.) ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੋਂ ਪ੍ਰਾਪਤ ਕੀਤੀ ਹੈ। ਉਹ ਨੱਕ, ਕੰਨ ਅਤੇ ਗਲੇ ਦੀਆਂ ਬਿਮਾਰੀਆਂ ਦੇ ਜਰਨਲ ਅਪਰੇਸ਼ਨ ਕਰਨ  ਤੋਂ ਇਲਾਵਾ ਆਧੁਨਿਕ ਡਿਜੀਟਲ ਤੇ ਲੇਜ਼ਰ ਤਕਨੀਕ ਨਾਲ ਵੀ ਅਪਰੇਸ਼ਨ ਤੇ ਇਲਾਜ ਕਰਨ ਦੇ ਮਾਹਿਰ ਡਾਕਟਰ  ਹਨ । ਉਹ ਸਾਬਕਾ ਸੀਨੀਅਰ ਰੈਜ਼ੀਡੈਂਟ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਅਤੇ ਇੰਡਸ ਹਸਪਤਾਲ, ਮੋਹਾਲੀ ਦਾ ਤਜਰਬਾ ਹੈ। ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਸੈਵੀ ਰਾਜਦੇਵ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਨਗੇ । ਸ. ਢਾਹਾਂ ਨੇ ਦੱਸਿਆ ਕਿ  ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਨੂੰ ਕੰਨ, ਨੱਕ ਤੇ ਗਲੇ ਦੇ ਰੋਗਾਂ ਜਿਵੇਂ ਕੰਨ ਦੇ ਵਗਣ, ਕੰਨ ਦਾ ਪਰਦਾ ਫਟਣਾ, ਬੋਲਾਪਣ, ਨੱਕ ਦੀ ਹੱਡੀ ਟੇਢੀ, ਸਾਈਨਸ, ਨੱਕ ਬੰਦ ਹੋਣਾ, ਨੱਕ ਵਗਣਾ, ਗਲੇ ਦੀ ਖਰਾਸ਼, ਟੌਂਸਿਲ, ਆਵਾਜ਼ ਬੈਠਣੀ, ਥਾਇਰਾਇਡ, ਗਲੇ ਦੀਆਂ ਗੱਠਾਂ, ਬੱਚਿਆਂ ਤੇ ਬਜ਼ੁਰਗਾਂ ਦੇ ਕੰਨ-ਨੱਕ-ਗਲੇ ਦੇ ਰੋਗ ਅਤੇ ਐਂਡੋਸਕੋਪੀ ਨਾਲ ਆਧੁਨਿਕ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ । ਸ. ਢਾਹਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ ਵਿਖੇ ਨੱਕ, ਕੰਨ ਅਤੇ ਗਲਾ ਵਿਭਾਗ ਵਿਚ ਮਰੀਜ਼ਾਂ ਦੇ ਮਿਆਰੀ ਇਲਾਜ ਲਈ ਆਧੁਨਿਕ ਕੰਪਿਊਟਰਾਈਜ਼ਡ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਬਣਾਏ ਗਏ ਹਨ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਅਤੇ ਡਾ. ਸੈਵੀ  ਰਾਜਦੇਵ ਹਾਜ਼ਰ ਸਨ ।
ਫੋਟੋ ਕੈਪਸ਼ਨ : ਡਾ. ਸੈਵੀ ਰਾਜਦੇਵ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 

Uploaded Image

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਡਵਾਂਸ ਦਰਦ ਨਿਵਾਰਕ ਕਲੀਨਿਕ ਵਿਚ 87 ਨੇ ਲਾਭ ਪ੍ਰਾਪਤ ਕੀਤਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਡਵਾਂਸ ਦਰਦ ਨਿਵਾਰਕ ਕਲੀਨਿਕ ਵਿਚ 87 ਨੇ ਲਾਭ ਪ੍ਰਾਪਤ ਕੀਤਾ
ਬੰਗਾ 19 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਐਡਵਾਂਸ ਦਰਦ ਨਿਵਾਰਕ ਕਲੀਨਿਕ ਲੱਗਾ, ਜਿਸ ਵਿਚ 87 ਮਰੀਜ਼ਾਂ ਨੇ ਫਰੀ ਜਾਂਚ ਕਰਵਾਕੇ ਲਾਭ ਪ੍ਰਾਪਤ ਕੀਤਾ । ਇਸ ਮੌਕੇ ਹਸਪਤਾਲ ਦੇ ਮੁੱਖ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਇਲਾਕੇ ਦੇ ਮਰੀਜ਼ਾਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਅੱਜ ਹਸਪਤਾਲ ਦੇ ਨਿਊਰੋ ਸਰਜਰੀ ਵਿਭਾਗ ਵਿਚ ਐਡਵਾਂਸ ਦਰਦ ਨਿਵਾਰਕ ਕਲੀਨਿਕ ਲਗਾਇਆ ਹੈ । ਜਿੱਥੇ ਮਰੀਜ਼ਾਂ ਨੂੰ ਮੁਫ਼ਤ ਰਜਿਸਟ੍ਰੇਸ਼ਨ, ਮੁਫਤ ਨਿਊਰੋਪੈਥੀ ਟੈਸਟ, ਮੁਫ਼ਤ ਯੂਰਿਕ ਐਸਿਡ ਟੈਸਟ, ਰੀੜ੍ਹ ਦੀ ਹੱਡੀ ਦੇ ਐਕਸ-ਰੇ 'ਤੇ 10 ਫ਼ੀਸਦੀ ਛੋਟ,  ਮਾਈਲੋਮਾ ਪ੍ਰੋਫਾਈਲ ਤੇ ਐਚ.ਐਲ.ਏ.ਬੀ. 27 ਲੈਵਲ ਟੈਸਟ 'ਤੇ 25 ਫ਼ੀਸਦੀ ਛੋਟ, ਆਰ.ਏ. ਫੈਕਟਰ, ਸੀ.ਆਰ.ਪੀ., ਏ.ਐਨ.ਏ. ਟਾਈਟਰ ਤੇ ਐਂਟੀ ਸੀ.ਸੀ.ਪੀ. ਟੈਸਟਾਂ 'ਤੇ 50 ਫ਼ੀਸਦੀ ਛੋਟ ਪ੍ਰਦਾਨ ਕੀਤੀ ਗਈ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ. (ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਮਾਹਿਰ) ਨੇ ਜਾਣਕਾਰੀ ਦਿੰਦੇ ਦੱਸਿਆ ਕਿ  ਐਡਵਾਂਸ ਦਰਦ ਨਿਵਾਰਕ ਕਲੀਨਿਕ ਵਿਚ ਮੁੱਖ ਤੌਰ ਤੇ ਮਰੀਜ਼ਾਂ ਦੀ ਪਿੱਠ ਦਰਦ, ਗਰਦਨ ਦਾ ਦਰਦ ਤੇ ਅਕੜਾਅ, ਸ਼ਿਆਟਿਕਾ (ਕਮਰ ਤੋਂ ਲੱਤ ਵਿੱਚ ਜਾਣ ਵਾਲਾ ਦਰਦ), ਹੱਥਾਂ-ਪੈਰਾਂ ਵਿੱਚ ਸੁੰਨਾਪਨ, ਜਲਣ ਤੇ ਨਸਾਂ ਦੀ ਕਮਜ਼ੋਰੀ, ਰੀੜ੍ਹ ਦੀ ਹੱਡੀ ਵਿੱਚ ਫ੍ਰੈਕਚਰ ਤੇ ਹੱਡੀਆਂ ਦੀ ਬਣਤਰ ਵਿੱਚ ਅਸਧਾਰਨਤਾ, ਹੱਡੀਆਂ ਵਿੱਚ ਦਰਦ ਅਤੇ  ਹੋਰ ਸਰੀਰਿਕ ਦਰਦਾਂ ਦੀ ਫਰੀ ਜਾਂਚ ਕੀਤੀ ਗਈ । ਉਹਨਾਂ ਕਿਹਾ ਕਿ ਦਰਦ ਦਾ ਸਹੀ ਇਲਾਜ ਕਰਵਾਉਣ ਵਿਚ ਲਾਪਰਵਾਹੀ ਨਹੀਂ ਕਰਨੀ ਚਾਹੀਦੀ ਹੈ । ਉਹਨਾਂ ਨੇ ਮਰੀਜ਼ਾਂ ਨੂੰ ਦਰਦਾਂ ਤੋਂ ਬਚਾਅ ਰੱਖਣ ਸਬੰਧੀ ਕਸਰਤਾਂ ਅਤੇ ਹੋਰ ਜ਼ਰੂਰੀ ਸੁਝਾਅ ਵੀ ਦਿੱਤੇ । ਇਸ ਮੌਕੇ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦਾ ਇਲਾਕੇ ਵਿਚ ਪਹਿਲੀ ਵਾਰ ਐਡਵਾਂਸ ਦਰਦ ਨਿਵਾਰਕ ਕਲੀਨਿਕ ਨਾਲ ਫਰੀ ਜਾਂਚ ਕਰਨ ਦੇ ਕਾਰਜ ਦੀ ਭਾਰੀ ਸ਼ਲਾਘਾ ਕੀਤੀ ।
 ਤਸਵੀਰ  : ਐਡਵਾਂਸ ਦਰਦ ਨਿਵਾਰਕ ਕਲੀਨਿਕ ਵਿਚ ਡਾ ਜਸਦੀਪ ਸਿੰਘ ਸੈਣੀ ਮਰੀਜ਼ਾਂ ਦੀ ਜਾਂਚ ਕਰਨ ਮੌਕੇ

Uploaded Image

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਨਵੰਬਰ ਨੂੰ

ਢਾਹਾਂ ਕਲੇਰਾਂ  ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 27 ਨਵੰਬਰ ਨੂੰ
ਬੰਗਾ 17 ਨਵੰਬਰ ()  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ ਕਿ 27 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ, ਢਾਹਾਂ ਕਲੇਰਾਂ ਵਿਖੇ ਹੋਵੇਗਾ। ਇਹ ਜਾਣਕਾਰੀ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਆਸਟਰੇਲੀਆ ਵਾਲੇ, ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਅਤੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਮਹਾਨ ਗੁਰਮਤਿ ਸਮਾਗਮ ਵਿੱਚ ਸਮੇਂ ਸਿਰ ਪੁੱਜ ਕੇ ਆਪਣਾ ਜੀਵਨ ਸਫਲਾ ਕਰਨ ਅਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਹਨਾਂ ਕਿਹਾ ਕਿ ਟਰੱਸਟ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਇਲਾਕੇ ਵਿਚ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਹਨਾਂ ਵਿਚ  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਅਲਾਈਡ ਹੈਲਥ ਕੇਅਰ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੂੰ ਸਿੱਖਿਆ ਮਿਲ ਰਹੀ ਅਤੇ ਲੋੜਵੰਦ ਮਰੀਜ਼ਾਂ ਨੂੰ ਆਧੁਨਿਕ ਮਿਆਰੀ ਇਲਾਜ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ । ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਭਾਈ ਜੋਗਾ ਸਿੰਘ, ਮਹਿੰਦਰ ਪਾਲ ਸਿੰਘ, ਪ੍ਰੇਮ ਪ੍ਰਕਾਸ਼ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ ।
ਤਸਵੀਰ : ਢਾਹਾਂ ਕਲੇਰਾਂ  27 ਨਵੰਬਰ ਨੂੰ ਹੋ ਰਹੇ ਵਿਖੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ ਕਰਨ ਮੌਕੇ  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ,  ਜਗਜੀਤ ਸਿੰਘ ਸੋਢੀ , ਦਵਿੰਦਰ ਸਿੰਘ ਢਿੱਲੋਂ 

Uploaded Image

ਦਰਦ ਦੇ ਮਰੀਜ਼ਾਂ ਲਈ ਵੱਡੀ ਰਾਹਤ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 19 ਨਵੰਬਰ ਨੂੰ ਲੱਗੇਗਾ ਐਡਵਾਂਸ ਦਰਦ ਨਿਵਾਰਕ ਕਲੀਨਿਕ

ਦਰਦ ਦੇ ਮਰੀਜ਼ਾਂ ਲਈ ਵੱਡੀ ਰਾਹਤ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 19 ਨਵੰਬਰ ਨੂੰ ਲੱਗੇਗਾ ਐਡਵਾਂਸ ਦਰਦ ਨਿਵਾਰਕ ਕਲੀਨਿਕ
ਬੰਗਾ 15 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 19 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਐਡਵਾਂਸ ਦਰਦ ਨਿਵਾਰਕ ਕਲੀਨਿਕ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਹਸਪਤਾਲ ਦੇ ਮੁੱਖ ਪ੍ਰਬੰਧਕ ਸ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ  ਦਿੱਤੀ। ਉਨ੍ਹਾਂ ਦੱਸਿਆ ਕਿ ਟਰੱਸਟ ਦਾ ਮੁੱਖ ਮਕਸਦ ਇਲਾਕੇ ਦੇ ਲੋਕਾਂ ਨੂੰ ਰਿਆਇਤੀ ਤੇ ਮਿਆਰੀ ਸਿਹਤ ਸਹੂਲਤਾਂ ਦੇਣਾ ਹੈ। ਇਸੇ ਸੇਵਾ ਲੜੀ ਤਹਿਤ ਇਸ ਵਾਰ ਦਰਦ ਤੋਂ ਪੀੜਤ ਮਰੀਜ਼ਾਂ ਲਈ ਵਿਸ਼ੇਸ਼ ਕਲੀਨਿਕ ਹਸਪਤਾਲ ਦੇ ਮੈਡੀਕਲ ਸੁਪਰਡੈਂਟਟ ਡਾ. ਜਸਦੀਪ ਸਿੰਘ ਸੈਣੀ ਐਮ.ਬੀ.ਬੀ.ਐਸ., ਐਮ.ਐਸ., ਐਮ.ਸੀ.ਐਚ. (ਦਿਮਾਗ ਤੇ ਰੀੜ੍ਹ ਦੀ ਹੱਡੀ ਦੇ ਮਾਹਿਰ) ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ । ਇਸ ਮੌਕੇ ਮਰੀਜ਼ਾਂ ਦੀ ਪਿੱਠ ਦਾ ਦਰਦ, ਗਰਦਨ ਦਾ ਦਰਦ ਤੇ ਅਕੜਾਅ, ਸ਼ਿਆਟਿਕਾ (ਕਮਰ ਤੋਂ ਲੱਤ ਵਿੱਚ ਜਾਣ ਵਾਲਾ ਦਰਦ), ਹੱਥਾਂ-ਪੈਰਾਂ ਵਿੱਚ ਸੁੰਨਪਨ, ਝਨਝਨਾਹਟ, ਜਲਣ ਤੇ  ਨਸਾਂ ਦੀ ਕਮਜ਼ੋਰੀ, ਰੀੜ੍ਹ ਦੀ ਹੱਡੀ ਵਿੱਚ ਫ੍ਰੈਕਚਰ ਤੇ ਹੱਡੀਆਂ ਦੀ ਬਣਤਰ ਵਿੱਚ ਅਸਧਾਰਨਤਾ, ਹੱਡੀਆਂ ਵਿੱਚ ਦਰਦ ਅਤੇ  ਹੋਰ ਸਰੀਰਿਕ ਦਰਦਾਂ ਦੇ ਮਰੀਜ਼ਾਂ ਦੀ ਫਰੀ ਜਾਂਚ ਕੀਤੀ ਜਾਵੇਗੀ ।  ਸ. ਢਾਹਾਂ ਨੇ ਦੱਸਿਆ ਕਿ ਇਸ ਮੌਕੇ ਮਰੀਜ਼ਾਂ ਨੂੰ ਵੱਡੀਆਂ ਰਿਆਇਤਾਂ ਦਿੱਤੀਆਂ ਜਾਣਗੀਆਂ ਜਿਹਨਾਂ ਵਿਚ -ਮੁਫ਼ਤ ਡਾਕਟਰ ਰਜਿਸਟ੍ਰੇਸ਼ਨ, ਮੁਫਤ ਨਿਊਰੋਪੈਥੀ ਟੈਸਟ, ਮੁਫ਼ਤ ਯੂਰਿਕ ਐਸਿਡ ਟੈਸਟ, ਰੀੜ੍ਹ ਦੀ ਹੱਡੀ ਦੇ ਐਕਸ-ਰੇ 'ਤੇ 10 ਫ਼ੀਸਦੀ ਛੋਟ,  ਮਾਈਲੋਮਾ ਪ੍ਰੋਫਾਈਲ ਤੇ ਐਚ.ਐਲ.ਏ.ਬੀ. 27 ਲੈਵਲ ਟੈਸਟ 'ਤੇ 25 ਫ਼ੀਸਦੀ ਛੋਟ, ਆਰ.ਏ. ਫੈਕਟਰ, ਸੀ.ਆਰ.ਪੀ., ਏ.ਐਨ.ਏ. ਟਾਈਟਰ ਤੇ ਐਂਟੀ ਸੀ.ਸੀ.ਪੀ. ਟੈਸਟਾਂ 'ਤੇ 50 ਫ਼ੀਸਦੀ ਛੋਟ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਬਹੁਤ ਵਾਰ ਲੋਕ ਸਿਰਫ਼ ਦਰਦ ਦੀ ਗੋਲੀ ਖਾ ਕੇ ਸਾਰ ਲੈਂਦੇ ਹਨ, ਪਰ ਅੰਦਰੂਨੀ ਕਾਰਨ ਦਾ ਪਤਾ ਨਹੀਂ ਲੱਗਦਾ, ਇਸ ਲਈ ਇਹ ਸਾਰੇ ਟੈਸਟ ਦਰਦ ਦੇ ਅਸਲ ਕਾਰਨ ਨੂੰ ਲੱਭਣ ਲਈ ਜ਼ਰੂਰੀ ਹਨ।  ਸ. ਕੁਲਵਿੰਦਰ ਸਿੰਘ ਢਾਹਾਂ ਨੇ ਇਲਾਕੇ ਦੇ ਦਰਦਾਂ ਤੋਂ ਪੀੜ੍ਹਤ ਮਰੀਜਾਂ ਨੂੰ ਅਪੀਲ ਕੀਤੀ ਕਿ 19 ਨਵੰਬਰ ਨੂੰ ਆਪਣੀਆਂ ਪੁਰਾਣੀਆਂ ਰਿਪੋਰਟਾਂ ਵੀ ਨਾਲ ਲੈ ਕੇ ਆਉਣ ਤਾਂ ਜੋ ਡਾਕਟਰ ਸਾਹਿਬ ਸਹੀ ਤਰੀਕੇ ਨਾਲ ਜਾਂਚ ਕਰ ਸਕਣ। ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਵੀ ਹਾਜ਼ਰ ਸਨ।  
ਤਸਵੀਰ  : ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਐਡਵਾਂਸ ਦਰਦ ਨਿਵਾਰਕ ਕਲੀਨਿਕ ਦੀ ਜਾਣਕਾਰੀ ਦਿੰਦੇ ਹੋਏ
Uploaded Image

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਤੀਜਾ ਸਮੈਸਟਰ) ਦਾ 100 ਫੀਸਦੀ ਸ਼ਾਨਦਾਰ ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਤੀਜਾ ਸਮੈਸਟਰ) ਦਾ 100 ਫੀਸਦੀ ਸ਼ਾਨਦਾਰ ਨਤੀਜਾ
ਬੰਗਾ 14 ਨਵੰਬਰ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ - ਤੀਜਾ ਸਮੈਸਟਰ (ਬੈਚ 2024-2028) ਵਿੱਚ ਵਿਦਿਆਰਥੀਆਂ  ਨੇ ਸ਼ਾਨਦਾਰ 100 ਫੀਸਦੀ ਨਤੀਜਾ ਪ੍ਰਾਪਤ ਕਰਕੇ  ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਦੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।  ਉਨ੍ਹਾਂ ਦੱਸਿਆ ਕਿ ਟੌਪਰ ਵਿਦਿਆਰਥਣਾਂ ਨੇ ਆਪਣੀ ਲਗਨ ਅਤੇ ਅਨੁਸ਼ਾਸਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜਿਹਨਾਂ ਵਿਚ ਹਰਦੀਪ ਕੌਰ ਸਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ, ਜ਼ਿਲ੍ਹਾ ਜਲੰਧਰ ਨੇ ਐਸ.ਜੀ.ਪੀ.ਏ. 8.0 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸੁਰਜੀਤ ਸਿੰਘ-ਸੁਖਜਿੰਦਰ ਕੌਰ, ਫਿਲੌਰ, ਜਲੰਧਰ ਨੇ ਐਸ.ਜੀ.ਪੀ.ਏ. 7.82 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਜਦ ਤੀਜਾ ਸਥਾਨ ਦੋ ਵਿਦਿਆਰਥਣਾਂ ਜੈਸਮੀਨ ਸਪੁੱਤਰੀ ਵਿਜੇ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਕੋਮਲਦੀਪ ਕੌਰ ਸਪੁੱਤਰੀ ਸਰਬਜੀਤ ਸਿੰਘ -ਬਲਵਿੰਦਰ ਕੌਰ ਜ਼ਿਲ੍ਹਾ ਰੂਪਨਗਰ ਨੇ ਇਕੋ ਜਿੰਨੇ ਐਸ.ਜੀ.ਪੀ.ਏ. 7.41 ਅੰਕਾਂ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਨਰਸਿੰਗ ਸਿੱਖਿਆ, ਸਿਖਲਾਈ ਅਤੇ ਸਹੀ ਮਾਰਗਦਰਸ਼ਨ ਦੇਣ ਲਈ ਵਚਨਬੱਧ ਹੈ। ਸਾਡੇ ਵਿਦਿਆਰਥੀਆਂ ਦੀ ਇਹ ਸਫ਼ਲਤਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਆਉਣ ਵਾਲੇ ਵਿਦਿਆਰਥੀਆਂ ਲਈ ਇੱਕ ਮਿਸਾਲ ਹੈ।
ਇਸ ਮੌਕੇ ਨਰਸਿੰਗ ਅਧਿਆਪਕ ਇੰਚਾਰਜ ਸਰਬਜੀਤ ਕੌਰ, ਮਨਦੀਪ ਕੌਰ, ਤਰਨਪ੍ਰੀਤ ਕੌਰ, ਇਸ਼ਾ ਵੀ ਹਾਜ਼ਰ ਸਨ।
ਤਸਵੀਰ :- ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ ਦੀ ਕਲਾਸ  ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਤੀਜਾ ਸਮੈਸਟਰ) ਦੇ ਟੌਪਰ ਵਿਦਿਆਰਥੀ

Uploaded Image

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦਾ ਅਪਰੇਸ਼ਨ ਕੈਂਪ ਅਤੇ ਔਰਤਾਂ ਦੀ ਫਰੀ ਕੋਲਪੋਸਕੋਪੀ ਜਾਂਚ 16 ਨਵੰਬਰ ਤੋਂ ਆਰੰਭ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਸਪਤਾਲ ਢਾਹਾਂ ਕਲੇਰਾਂ ਵਿਖੇ 15 ਦਿਨਾਂ ਪੇਟ ਦੇ ਰੋਗਾਂ ਦਾ ਅਪਰੇਸ਼ਨ ਕੈਂਪ ਅਤੇ ਔਰਤਾਂ ਦੀ ਫਰੀ ਕੋਲਪੋਸਕੋਪੀ ਜਾਂਚ 16 ਨਵੰਬਰ ਤੋਂ ਆਰੰਭ
ਬੰਗਾ 12 ਨਵੰਬਰ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਦਿਨਾਂ ਔਰਤਾਂ ਦੀ ਫਰੀ ਕੋਲਪੋਸਕੋਪੀ ਜਾਂਚ ਅਤੇ ਪੇਟ ਦੇ ਅਪਰੇਸ਼ਨਾਂ ਦਾ ਰਿਆਇਤੀ ਅਪਰੇਸ਼ਨ ਕੈਂਪ 16 ਨਵੰਬਰ ਤੋਂ 30 ਨਵੰਬਰ ਤੱਕ ਲੱਗ ਰਿਹਾ ਹੈ । ਇਹ ਜਾਣਕਾਰੀ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਦਿੱਤੀ । ਉੁਹਨਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਹਸਪਤਾਲ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਪੇਟ ਦੇ ਰੋਗਾਂ ਨਾਲ ਸਬੰਧਿਤ ਬਿਮਾਰੀਆਂ ਦੇ ਅਪਰੇਸ਼ਨ ਰਿਆਇਤੀ ਪੈਕਜ ਦਰਾਂ ਤੇ ਕਰਨ ਅਤੇ ਔਰਤਾਂ ਦੀ ਫਰੀ ਕੋਲਪੋਸਕੋਪੀ ਜਾਂਚ ਕਰਨ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ ਤੱਕ ਦਿੱਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਔਰਤਾਂ ਦੇ ਵਿਭਾਗ ਵਿਚ ਮਾਹਿਰ ਡਾ. ਸ਼ਵੇਤਾ ਬਾਗਰੀਆ ਵੱਲੋਂ ਲਕੋਰੀਆ, ਅਸਧਾਰਨ ਖੂਨ, ਪੇਟ ਦਰਦ ਤੇ ਬੱਚੇਦਾਨੀ ਦੇ ਮੂੰਹ ਦੀ ਜਾਂਚ ਕੀਤੀ ਜਾਵੇਗੀ । ਇਸ ਮੌਕੇ ਗਰਭਵਤੀ ਔਰਤਾਂ ਤੇ ਪੀ.ਸੀ. ਉ.ਡੀ. ਅਤੇ ਪੀ.ਸੀ.ਉ. ਐਸ ਦੇ ਮਰੀਜ਼ਾਂ ਦੀ ਮੁਫ਼ਤ ਅਲਟਰਾਸਾਊਂਡ ਸਕੈਨ ਕੀਤੀ ਜਾਵੇਗੀ । ਜਦ ਕਿ ਬੱਚੇਦਾਨੀ ਦੀਆਂ ਰਸੌਲੀਆਂ ਅਤੇ ਪੈਪ-ਸਮੀਅਰ ਟੈਸਟ 'ਤੇ 50% ਛੋਟ ਅਤੇ ਗਰਭਵਤੀ ਔਰਤਾਂ ਤੇ ਪੀ. ਸੀ. ਉ. ਡੀ. ਅਤੇ ਪੀ. ਸੀ. ਉ. ਐਸ. ਟੈਸਟਾਂ 'ਤੇ 50% ਛੋਟ ਦਿੱਤੀ ਜਾਵੇਗੀ । ਇਸੇ ਤਰ੍ਹਾਂ ਹਸਪਤਾਲ ਦੇ ਸਰਜਰੀ ਵਿਭਾਗ ਵਿਚ ਵੀ 16 ਤੋਂ 30 ਨਵੰਬਰ ਤੱਕ ਪੇਟ ਦੀਆਂ ਸਮੱਸਿਆਵਾਂ ਦੇ ਆਪਰੇਸ਼ਨਾਂ 'ਤੇ ਵਿਸ਼ੇਸ਼ ਰਿਆਇਤੀ ਦਰਾਂ ਤੇ ਕੀਤੇ ਜਾਣਗੇ । ਜਿਸ ਵਿਚ ਹਸਪਤਾਲ ਦੇ ਮਾਹਿਰ ਲੈਪਰੋਸਕੋਪਿਕ ਅਤੇ ਜਨਰਲ ਸਰਜਨ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਪਿੱਤੇ ਦੀ ਪੱਥਰੀ, ਹਰਨੀਆ, ਬਵਾਸੀਰ, ਭਗੰਦਰ, ਫਿਸ਼ਰ, ਅਪੈਂਡਿਕਸ, ਹਾਈਡਰੋਸੀਲ ਤੇ ਫੁੱਲੀਆਂ ਨਸਾਂ ਦੇ ਆਪਰੇਸ਼ਨ ਸਿਰਫ਼ 15,000/- ਵਿੱਚ ਕੀਤੇ ਜਾਣਗੇ । ਇਸ ਮੌਕੇ  ਅਲਟਰਾਸਾਊਂਡ 300/- ਵਿੱਚ, ਲੈਬ ਟੈਸਟ ਸੀ.ਬੀ.ਸੀ., ਐਲ.ਐਫ.ਟੀ. ਅਤੇ ਲਿਪਡ ਪ੍ਰੋਫਾਈਲ ਟੈਸਟ 'ਤੇ 50% ਛੋਟ ਦਿੱਤੀ ਜਾਵਗੀ । ਡਾ. ਸੈਣੀ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਔਰਤਾਂ ਦੇ ਵੱਡੇ ਅਪਰੇਸ਼ਨਾਂ ਅਤੇ ਪੇਟ ਦੇ ਰੋਗਾਂ ਅਪਰੇਸ਼ਨ ਕਰਨ ਲਈ ਆਧੁਨਿਕ ਮਾਡੂਲਰ ਅਪਰੇਸ਼ਨ ਥੀਏਟਰ ਹਨ ਅਤੇ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਤਜਰਬੇਕਾਰ ਨਰਸਿੰਗ ਸਟਾਫ ਅਤੇ ਵਧੀਆ ਵਾਰਡ ਹਨ । ਉਹਨਾਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾ ਰਹੇ 15 ਦਿਨਾਂ ਰਿਆਇਤੀ ਪੇਟ ਦੇ ਅਪਰੇਸ਼ਨਾਂ ਦੇ ਕੈਂਪ ਅਤੇ ਫਰੀ ਕੋਲਪੋਸਕੋਪੀ ਜਾਂਚ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ । ਇਸ ਮੌਕੇ ਡਾ. ਮਾਨਵਦੀਪ ਸਿੰਘ ਐਮ. ਐਸ. ਅਤੇ ਡਾ. ਸ਼ਵੇਤਾ ਬਗੜੀਆ ਐਮ.ਐਸ.ਵੀ ਹਾਜ਼ਰ ਸਨ ।  
ਤਸਵੀਰ :- ਔਰਤਾਂ ਦੀ ਫਰੀ ਜਾਂਚ ਅਤੇ ਪੇਟ ਦੇ ਰੋਗਾਂ ਦੇ ਰਿਆਇਤੀ ਅਪਰੇਸ਼ਨਾਂ ਬਾਰੇ ਜਾਣਕਾਰੀ ਜਾਣਕਾਰੀ ਦੇਣ ਮੌਕੇ ਡਾਕਟਰ ਸਿੰਘ ਸੈਣੀ, ਡਾ. ਸ਼ਵੇਤਾ ਬਗੜੀਆ ਐਮ.ਐਸ ਅਤੇ ਮਾਨਵਦੀਪ ਸਿੰਘ ਬੈਂਸ
Uploaded Image

*ਢਾਹਾਂ ਕਲੇਰਾਂ ਸੀਨੀਅਰ ਸੈਕੰਡਰੀ ਸਕੂਲ 'ਚ ਬਣੇਗਾ 2 ਕਰੋੜ ਦਾ ਸ਼ਾਨਦਾਰ ਮਲਟੀਪਰਪਜ਼ ਹਾਲ, ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਨੇ ਲਾਇਆ ਪਹਿਲਾ ਟੱਕ*

*ਢਾਹਾਂ ਕਲੇਰਾਂ ਸੀਨੀਅਰ ਸੈਕੰਡਰੀ ਸਕੂਲ  'ਚ ਬਣੇਗਾ 2 ਕਰੋੜ ਦਾ ਸ਼ਾਨਦਾਰ ਮਲਟੀਪਰਪਜ਼ ਹਾਲ, ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਨੇ ਲਾਇਆ ਪਹਿਲਾ ਟੱਕ*

*ਸਬ ਹੈਡਿੰਗ/ਬਾਕਸ ਲਈ : *
 ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਮੁੱਖ ਉਦੇਸ਼ - ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ


ਬੰਗਾ 11 ਨਵੰਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ਾਲ ਮਲਟੀਪਰਪਜ਼ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਪੂਰੇ ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਹੋਈ । ਇਸ ਮਲਟੀਪਰਪਜ਼ ਹਾਲ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਸਤਨਾਮ ਸਿੰਘ ਜੀ, ਮੁੱਖ ਸੇਵਾਦਾਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ, ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਟੱਕ ਲਗਾ ਕੇ ਕੀਤੀ । ਇਸ ਮੌਕੇ ਬਾਬਾ ਜੀ ਨੇ ਮਲਟੀਪਰਪਜ਼ ਹਾਲ ਦੀ ਨਿਰਵਿਘਨ ਉਸਾਰੀ ਅਤੇ ਸੰਪੂਰਨਤਾ ਲਈ ਅਰਦਾਸ ਕੀਤੀ ਤੇ ਸਮੂਹ ਸਕੂਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ ।
       ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾ ਹੀ ਵਚਨਬੱਧ ਰਿਹਾ ਹੈ । ਅਜੋਕੇ ਸਮੇਂ ਵਿੱਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਧਾਰਮਿਕ, ਸੱਭਿਆਚਾਰਕ ਅਤੇ ਹੋਰ ਸਿੱਖਿਆ ਸਹਾਇਕ ਗਤੀਵਿਧੀਆਂ ਦੀ ਜ਼ਰੂਰਤ ਹੁੰਦੀ ਹੈ । ਇਸ ਲਈ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਵਿਸ਼ਾਲ ਮਲਟੀਪਰਪਜ਼ ਹਾਲ ਤਿਆਰ ਕੀਤਾ ਜਾਵੇਗਾ, ਜਿਸ ਵਿਚ 6 ਲੈਬਾਂ ਵੀ ਹੋਣਗੀਆਂ ਅਤੇ ਇਨ੍ਹਾਂ ਦੀ ਉਸਾਰੀ ਉੱਤੇ 2 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ । ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸੰਤ ਬਾਬਾ ਸਤਨਾਮ ਸਿੰਘ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਕਾਰਜ ਵਿੱਚ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ । ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਜੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।
       ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ,  ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸਤਵਿੰਦਰ ਸਿੰਘ ਰਾਜੂ ਨੌਰਾ, ਕਰਨਵੀਰ ਸਿੰਘ ਢਾਹਾਂ ਯੂ.ਐਸ.ਏ., ਗਿਆਨੀ ਜਗਬੀਰ ਸਿੰਘ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਟੋਰ ਨੌਰਾ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ.ਐਮ.ਐਸ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਵੱਖ-ਵੱਖ ਸੰਸਥਾਵਾਂ ਦੇ ਵਿਭਾਗਾਂ ਦੇ ਮੁਖੀ, ਸਮੂਹ ਸਕੂਲ ਸਟਾਫ, ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਸ੍ਰੀ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਨੇ ਮਲਟੀਪਰਪਜ਼ ਹਾਲ ਦਾ ਟੱਕ ਲਾਉਣ ਮੌਕੇ ਅਰਦਾਸ ਕਰਦੇ ਹੋਏ, ਨਾਲ ਹਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਟਰੱਸਟੀ, ਸਕੂਲ ਪ੍ਰਿੰਸੀਪਲ, ਸਟਾਫ ਅਤੇ ਹੋਰ ਪਤਵੰਤੇ

Uploaded Image

*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ 2026 ਦਾ ਆਯੋਜਿਨ*

*ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿਖੇ ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ  2026 ਦਾ ਆਯੋਜਿਨ*
ਬੰਗਾ 7 ਨਵੰਬਰ () ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਦੀਵਾਲੀ ਦਾ ਤਿਉਹਾਰ ਦੀ ਖੁਸ਼ੀ ਵਿਚ “ਜਸ਼ਨ-ਏ-ਚਿਰਾਗ਼ਾਂ" ਦੀਵਾਲੀ ਫੈਸਟ 2026 ਦਾ ਆਯੋਜਨ ਕੀਤਾ ਗਿਆ ।  ਇਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸੀਨੀਅਰ ਮੈਂਬਰ ਦਰਸ਼ਨ ਸਿੰਘ ਮਾਹਿਲ ਅਤੇ  ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਾਂਝੇ ਤੌਰ ਤੇ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ  ਵਿਦਿਆਰਥੀਆਂ  ਦੇ ਸਰਬਪੱਖੀ ਵਿਕਾਸ ਲਈ ਅਜਿਹੇ ਫੈਸਟ ਦਾ ਆਯੋਜਨ ਕਰਨਾ ਸਕੂਲ ਦਾ ਸ਼ਲਾਘਾਯੋਗ ਉੱਦਮ ਹੈ । ਜਿਸ ਨਾਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਂਝੇ ਤੌਰ ਤੇ ਕੰਮ ਕਰਨ ਅਤੇ ਸਮਾਜ ਸੇਵਾ ਦੀ ਸਿੱਖਿਆ ‍ਮਿਲਦੀ ਹੈ ।  ਸਕੂਲ ਵਿਚ ਆਯੋਜਿਤ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਅੰਦਰ ਪ੍ਰਬੰਧਕੀ  ਕੰਮ ਕਰਨ , ਕਾਰੋਬਾਰ ਕਰਨ ਦੀ ਸਮਰੱਥਾ ਦਾ ਵਿਕਾਸ ਹੁੰਦਾ ਹੈ । ਸ. ਢਾਹਾਂ ਨੇ ਬੱਚਿਆਂ ਦੀ ਇਸ ਮਿਹਨਤ ਦੀ ਖੂਬ ਤਾਰੀਫ਼ ਕੀਤੀ ਅਤੇ ਸਾਰਿਆਂ ਨੂੰ ਸੁਰੱਖਿਅਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ।  ਸਮਾਗਮ ਦੌਰਾਨ ਪ੍ਰਧਾਨ ਅਤੇ ਹੋਰ ਪ੍ਰਮੁੱਖ ਮਹਿਮਾਨ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ । ਇਸ ਮੌਕੇ ਪ੍ਰਿੰਸੀਪਲ ਵਨੀਤਾ ਚੋਟ ਨੇ “ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ-2026  ਦੇ ਆਯੋਜਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ।  ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ । ਮਹਿਮਾਨਾਂ ਨੇ ਵਿਦਿਆਰਥੀਆਂ ਦੇ ਇਸ ਸਿਰਜਣਾਤਮਕ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਫੇਟ ਵਿਚ ਰੰਗਾ-ਰੰਗ ਸੱਭਿਆਚਾਰਕ ਸਮਾਗਮ ਮੌਕੇ ਵਿਦਿਆਰਥੀਆਂ ਨੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ ।  ਇਸ ਮੌਕੇ  ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਬੀਬੀ ਬਲਵਿੰਦਰ ਕੌਰ ਖਜ਼ਾਨਚੀ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਡਾ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਅਲਾਈਡ ਕਾਲਜ ਆਫ ਹੈਲਥ ਕੇਅਰ ਢਾਹਾਂ ਕਲੇਰਾਂ,  ਬੀਬੀ ਜਿੰਦਰ ਕੌਰ ਢਾਹਾਂ, ਬੀਬੀ ਬਲਜਿੰਦਰ ਕੌਰ ਸੋਢੀ, ਬੀਬੀ ਰਸ਼ਪਾਲ ਕੌਰ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਢਾਹਾਂ ਕਲੇਰਾਂ ਵਿਖੇ  ਆਯੋਜਿਨ “ਜਸ਼ਨ-ਏ-ਚਿਰਾਗ਼ਾਂ - ਦੀਵਾਲੀ ਫੈਸਟ -2026 ਦੀਆਂ ਝਲਕੀਆਂ

Uploaded Image

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਨੇ ਇੰਟਰ ਸਕੂਲ ਮੁਕਾਬਲੇ ਵਿੱਚ ਆਲ ਉਵਰ ਟਰਾਫੀ ਜਿੱਤ ਕੇ ਰਚਿਆ ਇਤਿਹਾਸ

ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਨੇ ਇੰਟਰ ਸਕੂਲ ਮੁਕਾਬਲੇ ਵਿੱਚ ਆਲ ਉਵਰ ਟਰਾਫੀ ਜਿੱਤ ਕੇ ਰਚਿਆ ਇਤਿਹਾਸ
ਬੰਗਾ 2 ਨਵੰਬਰ ()  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਦੇ ਵਿਦਿਆਰਥੀਆਂ ਨੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਰਵਾਏ ਗਏ ਇੰਟਰ ਸਕੂਲ ਸੱਭਿਆਚਾਰਕ, ਅਕਾਦਮਿਕ ਅਤੇ  ਵਿਰਾਸਤੀ ਮੁਕਾਬਲਿਆਂ ਵਿੱਚ  ਓਵਰਆਲ ਵਿਜੇਤਾ ਦੀ ਸਭ ਤੋਂ ਵੱਡੀ ਟਰਾਫੀ ਜਿੱਤ ਕੇ ਇਤਹਾਸ ਰਚਿਆ ਹੈ। ਇਸ ਮੁਕਾਬਲੇ ਵਿੱਚ ਸਕੂਲ ਦੇ 40 ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਸੋਲੋ ਅਤੇ ਗਰੁੱਪ ਮੁਕਾਬਿਲਆਂ ਵਿਚ ਭਾਗ ਲਿਆ ਅਤੇ ਲਗਭਗ ਹਰ ਮੁਕਾਬਲੇ ਵਿੱਚ ਹੀ ਇਨਾਮ ਜਿੱਤੇ। ਇਹ ਜਾਣਕਾਰੀ ਪ੍ਰਿੰਸੀਪਲ ਵਨੀਤਾ ਚੋਟ ਨੇ ਦਿੰਦੇ ਕਿ ਇਸ ਇੰਟਰ ਸਕੂਲ ਮੁਕਬਾਲੇ ਵਿਚ ਵਿਦਿਆਰਥੀਆਂ ਨੇ 17 ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਿਹਨਾਂ ਵਿਚ ਰੰਗੋਲੀ, ਸ਼ੁੱਧ ਗੁਰਬਾਣੀ ਉਚਾਰਨ, ਬਿਜ਼ਨਸ ਮਾਡਲ, ਆਨ-ਦ-ਸਪਾਟ ਪੇਂਟਿੰਗ, ਕਲੇ ਮਾਡਲਿੰਗ, ਮਿੱਟੀ ਦੇ ਖਿਡੌਣੇ ਬਣਾਉਣਾ, ਮੱਕੀ ਦੀ ਰੋਟੀ ਬਣਾਉਣਾ, ਸ਼ਬਦ ਗਾਇਨ, ਕੰਪਿਊਟਰ ਟਾਈਪਿੰਗ, ਦਮਾਲਾ ਸਜਾਉਣਾ, ਭਾਸ਼ਣ, ਮਹਿੰਦੀ ਡਿਜ਼ਾਈਨ, ਫੁਲਕਾਰੀ, ਕਵਿਤਾ ਉਚਾਰਨ, ਕੋਲਾਜ ਮੇਕਿੰਗ, ਪੰਜਾਬੀ ਮਾਡਲ ਅਤੇ ਸੋਲੋ ਭੰਗੜਾ ਦੇ ਮੁਕਾਬਲੇ ਸ਼ਾਮਿਲ ਹਨ । ਜਦ ਕਿ ਕੁਇਜ਼, ਸਾਜ਼ ਵਜਾੳਣ, ਸਲਾਦ ਸਜਾਵਟ, ਗੀਤ-ਗ਼ਜ਼ਲ ਅਤੇ ਲੋਕ ਗੀਤ ਦੇ ਮੁਕਾਬਲੇ ਵਿਚ  ਦੂਜਾ ਸਥਾਨ ਪ੍ਰਾਪਤ ਕੀਤਾ ।  ਇਸੇ ਤਰ੍ਹਾਂ ਕਵੀਸ਼ਰੀ, ਕਾਰਟੂਨਿੰਗ, ਰਵਾਇਤੀ ਭਾਂਡਿਆਂ ਦੀ ਪ੍ਰਦਰਸ਼ਨੀ,  ਆਟੇ ਦੀ ਚਿੜੀ ਬਣਾਉਣੀ, ਦਸਤਾਰ ਸਜਾਉਣੀ ਅਤੇ ਪੋਸਟਰ ਮੇਕਿੰਗ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।  
          ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਨੇ ਇੰਟਰ ਸਕੂਲ ਮੁਕਾਬਲੇ ਵਿੱਚ ਆਲ ਉਵਰ ਟਰਾਫੀ ਜਿੱਤਣ ਵਾਲੇ ਸਕੂਲ ਦੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਉਹਨਾਂ ਕਿਹਾ ਕਿ ਮੌਜੂਦਾ ਸਮੇਂ ਸਿਰਫ ਸਕੂਲੀ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਹਨਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ, ਬੋਲਣ ਦੀ ਕਲਾ ਸਿੱਖਣੀ ਅਤੇ ਉਹਨਾਂ ਸੱਭਿਆਚਾਰ ਨਾਲ ਜੁੜਨਾ ਬਹੁਤ ਜ਼ਰੂਰੀ ਹੈ । ਇਹ ਆਲ ਉਵਰ ਟਰਾਫੀ ਦੀ ਜਿੱਤ ਸਾਡੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੀ ਸਖਤ ਮਿਹਨਤ ਦਾ ਸ਼ਾਨਦਾਰ ਖੁਸ਼ੀ ਭਰਿਆ ਨਤੀਜਾ ਹੈ ਜਿਸ ਨਾਲ ਸਾਡਾ ਸਿਰ ਮਾਣ ਨਾਲ ਉੱਚਾ ਹੋਇਆ ਹੈ ।  ਸਕੂਲ ਵਿਚ ਜੇਤੂਆਂ ਦੀ ਹੌਂਸਲਾ ਅਫਜ਼ਾਈ ਅਤੇ ਸਨਮਾਨ ਕਰਨ ਮੌਕੇ  ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਬਲਜੀਤ ਕੌਰ ਭੋਗਲ, ਸੰਦੀਪ ਕੌਰ, ਗੁਰਪ੍ਰੀਤ ਕੌਰ, ਪ੍ਰਭਪ੍ਰੀਤ ਕੌਰ , ਜਸਵੀਰ ਕੌਰ, ਕੋਮਲ, ਕੁਲਜੀਤ ਸਿੰਘ ਡੀ.ਪੀ.ਈ ਵੀ ਹਾਜ਼ਰ ਸਨ ।
ਤਸਵੀਰ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਨੇ ਇੰਟਰ ਸਕੂਲ ਮੁਕਾਬਲੇ ਵਿੱਚ ਆਲ ਉਵਰ ਟਰਾਫੀ ਜਿੱਤਣ ਵਾਲੇ ਵਿਦਿਆਰਥੀਆਂ ਦੀ  ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਯਾਦਗਾਰੀ ਤਸਵੀਰ 

Uploaded Image