ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਲਈ ਕਿਹਾ

ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਅਤੇ ਆਬਕਾਰੀ ਅਧਿਕਾਰੀ ਸ਼ੁਰੂ ਕਰਨਗੇ ਰੈੱਡ ਅਲਰਟ ਚੈਕਿੰਗ ਮੁਹਿੰਮ
 ਨਵਾਂਸ਼ਹਿਰ, 3 ਦਸੰਬਰ: - ਸੂਬੇ ਵਿੱਚ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਜ਼ਿਲ੍ਹੇ 'ਚ ਤਿਆਰੀਆਂ ਵਜੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪੁਲਿਸ ਨੂੰ ਕਿਹਾ ਕਿ ਉਹ ਆਪਣੇ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਆਉਂਦੇ ਸਾਰੇ ਲਾਇਸੰਸਸ਼ੁਦਾ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ।ਇਸ ਮੀਟਿੰਗ ਵਿੱਚ ਸੀਨੀਅਰ ਕਪਤਾਨ ਪੁਲਿਸ (ਐਸ ਐਸ ਪੀ) ਕੰਵਰਦੀਪ ਕੌਰ ਵੀ ਮੌਜੂਦ ਸਨ। 
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2637 ਲਾਇਸੰਸ ਧਾਰਕ ਹਨ ਅਤੇ ਉਨ੍ਹਾਂ ਕੋਲ 3246 ਰਜਿਸਟਰਡ ਹਥਿਆਰ ਹਨ, ਜੋ ਕਿ ਚੋਣਾਂ ਦੇ ਮੱਦੇਨਜ਼ਰ ਜਮ੍ਹਾਂ ਹੋਣੇ ਲਾਜ਼ਮੀ ਹਨ। ਉਨ੍ਹਾਂ ਐਸ ਐਸ ਪੀ ਨੂੰ ਕਿਹਾ ਕਿ ਉਹ ਐਸ.ਐਚ.ਓਜ਼ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਆਦੇਸ਼ ਦੇਣ ਅਤੇ ਸਾਰੇ ਅਸਲਾ ਧਾਰਕਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਵਾਉਣ ਤਾਂ ਜੋ ਉਹ ਅੱਜ ਤੋਂ ਹੀ ਆਪਣੇ ਹਥਿਆਰ ਜਮ੍ਹਾਂ ਕਰਵਾ ਸਕਣ।  ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਅਤੇ ਆਬਕਾਰੀ ਵਿਭਾਗਾਂ ਨੂੰ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਵਿਸ਼ੇਸ਼ 'ਰੈੱਡ ਅਲਰਟ' ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜ਼ਿਲੇ ਵਿੱਚ ਪੈਂਦੇ ਸਮੂਹ ਅੰਤਰ ਜ਼ਿਲ੍ਹਾ ਨਾਕਿਆਂ 'ਤੇ ਸਾਂਝੀ ਚੈਕਿੰਗ ਮੁਹਿੰਮ ਚਲਾ ਕੇ ਇਸ 'ਤੇ ਨਜ਼ਰ ਰੱਖਣ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ।  ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅਗਲੇ ਸ਼ੁੱਕਰਵਾਰ ਤੱਕ ਸੰਵੇਦਨਸ਼ੀਲ ਬੂਥਾਂ ਦੀ ਮੈਪਿੰਗ ਮੁਕੰਮਲ ਕਰਨ ਲਈ ਕਿਹਾ।  ਉਨ੍ਹਾਂ ਸਾਰੇ ਪੋਲਿੰਗ ਬੂਥਾਂ 'ਤੇ ਰੈਂਪ, ਵ੍ਹੀਲ ਚੇਅਰ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾ ਕੇ ਦਿਵਿਆਂਗ (ਪੀ ਡਬਲਯੂ ਡੀ) ਵੋਟਰਾਂ ਦੀ ਸਹੂਲਤ ਲਈ ਇੱਕ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ।  ਇਸ ਤੋਂ ਇਲਾਵਾ, ਉਨ੍ਹਾਂ ਨੇ ਪੀ ਡਬਲਯੂ ਡੀ ਵੋਟਰਾਂ ਦੀ ਸਹਾਇਤਾ ਲਈ ਵਲੰਟੀਅਰ ਨਿਯੁਕਤ ਕਰਨ ਲਈ ਵੀ ਕਿਹਾ।  ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ ਟੀਮਾਂ, ਸੀ-ਵਿਜੀਲ ਟੀਮਾਂ, ਖਰਚਾ ਨਿਗਰਾਨ, ਐਮ.ਸੀ.ਸੀ., ਵੀਡੀਓ ਸਰਵੇਲੈਂਸ ਟੀਮਾਂ, ਲੇਖਾ ਟੀਮਾਂ ਬਣਾਉਣ ਲਈ ਵੀ ਕਿਹਾ ਤਾਂ ਜੋ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਟੀਮਾਂ ਨੂੰ ਤੇਜ਼ੀ ਨਾਲ ਫੀਲਡ ਵਿੱਚ ਭੇਜਿਆ ਜਾ ਸਕੇ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ.ਪੀ (ਐਚ) ਮਨਵਿੰਦਰ ਬੀਰ ਸਿੰਘ, ਐਸ.ਡੀ.ਐਮਜ਼ ਵਿਰਾਜ ਐਸ. ਤਿੜਕੇ ਬੰਗਾ,  ਬਲਜਿੰਦਰ ਸਿੰਘ ਢਿੱਲੋਂ ਨਵਾਂਸ਼ਹਿਰ, ਦੀਪਕ ਰੋਹੀਲਾ ਬਲਾਚੌਰ, ਡੀ.ਐਸ.ਪੀਜ਼ ਤਰਲੋਚਨ ਸਿੰਘ ਬਲਾਚੌਰ ਤੇ ਦਵਿੰਦਰ ਸਿੰਘ ਘੁੰਮਣ ਨਵਾਂਸ਼ਹਿਰ, ਡੀ.ਡੀ.ਪੀ.ਓ ਦਵਿੰਦਰ ਸ਼ਰਮਾ, ਡਿਪਟੀ ਡੀ.ਈ.ਓ ਅਮਰੀਕ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Virus-free. www.avast.com

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ  ਸ਼ਰਧਾ ਭਾਵਨਾ ਨਾਲ  ਮਨਾਇਆ ਗਿਆ
ਬੰਗਾ : 3 ਦਸੰਬਰ : ( ) ਪੰਜਾਬ ਦੇ ਪੇਂਡੂ ਖੇਤਰ ਵਿਚ ਵਿੱਦਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ।
ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਅਤੇ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਪਾਏ ਗਏ। ਇਸ ਮੌਕੇ ਸਜੇ ਪੰਡਾਲ ਵਿਚ ਭਾਈ ਮਨਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਨੇ ਨਿਰੋਲ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮਹਾਨ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਜੀ  ਨੇ ਇਕੱਤਰ ਸੰਗਤਾਂ ਨੂੰ ਅਕਾਲ ਪੁਰਖ ਦੀ ਰਜ਼ਾ ਵਿਚ ਰਹਿਣ ਅਤੇ ਹਮੇਸ਼ਾਂ ਸੱਚ ਦੇ ਰਾਹ ਚੱਲਣ ਲਈ ਪ੍ਰੇਰਿਆ। ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਨਰਸਿੰਗ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀਆਂ ਜਥਿਆਂ ਨੇ ਵੀ ਹਾਜ਼ਰੀ ਭਰੀ ।
       ਮਹਾਨ ਗੁਰਮਤਿ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਨੇ ਟਰੱਸਟ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਸਮੁੱਚੇ ਟਰੱਸਠ ਵੱਲੋਂ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈਆਂ ਦਿੰਦਿਆਂ ਹੋਇਆ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਇਲਾਕੇ ਵਿਚ ਵਧੀਆ ਵਿੱਦਿਅਕ ਅਤੇ ਸਿਹਤ ਸਹੂਲਤਾਂ ਦੇਣ  ਲਈ ਟਰੱਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਸਮੂਹ ਦਾਨੀ ਸੰਗਤਾਂ ਦਾ  ਧੰਨਵਾਦ ਵੀ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ ਟਰੱਸਟੀ, ਇੰਦਰਜੀਤ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ, ਤਰਲੋਚਨ ਸਿੰਘ ਵਾਰੀਆ, ਜਥੇਦਾਰ ਬੁੱਧ ਸਿੰਘ ਬਲਾਕੀਪੁਰ, ਪ੍ਰਵੀਨ ਬੰਗਾ, ਨਵਦੀਪ ਸਿੰਘ ਅਨੋਖਰਵਾਲ, ਗੁਰਦੀਪ ਸਿੰਘ ਢਾਹਾਂ, ਕੁਲਵੰਤ ਸਿੰਘ ਕਲੇਰਾਂ, ਲੰਬੜਦਾਰ ਸਵਰਨ ਸਿੰਘ ਕਾਹਮਾ, ਸੰਦੀਪ ਕੁਮਾਰ ਸਾਬਕਾ ਸਰਪੰਚ, ਮਹਿੰਦਰ ਸਿੰਘ ਕਲਸੀ, ਸਤਵਿੰਦਰ ਸਿੰਘ ਰਾਜੂ ਨੌਰਾ, ਦਾਰਾ ਸਿੰਘ, ਤੇਜਾ ਸਿੰਘ, ਗਿਆਨ ਸਿੰਘ, ਜਸਵੀਰ ਸਿੰਘ ਬਹਿਰਾਮ, ਸੰਤੋਖ ਸਿੰਘ ਖੋਥੜਾ, ਬਲਦੇਵ ਸਿੰਘ ਜੱਸੋਮਾਜਾਰਾ, ਡਾ. ਸੁਖਵਿੰਦਰ ਕਲਸੀ, ਸਤਵੰਤ ਸਿੰਘ ਚਾਹਲਪੁਰ, ਢਾਡੀ ਅਮਰਜੀਤ ਸਿੰਘ ਭਰੋਲੀ, ਜਸਵੀਰ ਸਿੰਘ ਨੌਰਾ, ਮਾਸਟਰ ਜੀਤ ਸਿੰਘ, ਜਸਪਾਲ ਸਿੰਘ ਗਿੱਦਾ ਉਪਕਾਰ ਸੁਸਾਇਟੀ, ਸਤਵਿੰਦਰ ਮੱਲ ਕਲੇਰਾਂ, ਡਾ. ਅਵਤਾਰ ਸਿੰਘ ਦੇਨੋਵਾਲ, ਭੁਪਿੰਦਰ ਸਿੰਘ ਢਾਹਾਂ, ਹਰਦਿਆਲ ਸਿੰਘ ਢਾਹਾਂ, ਜਸਵੀਰ ਸਿੰਘ ਲੰਬੜਦਾਰ, ਭਾਈ ਗੁਰਮੀਤ ਸਿੰਘ, ਸਰਪੰਚ ਸੰਤੋਖ ਚੰਦ ਲਾਲਪੁਰ, ਅਜੈਬ ਸਿੰਘ ਕਲੇਰਾਂ, ਸੁੱਖਾ ਸਿੰਘ ਢਾਹਾਂ, ਚਰਨਜੀਤ ਸਿੰਘ ਮੋਰੋ, ਗੁਰਨੇਕ ਸਿੰਘ ਮੋਰੋ, ਮਾਸਟਰ ਨਿਰਮਲ ਸਿੰਘ ਖਟਕੜ ਖੁਰਦ, ਬਹਾਦਰ ਸਿੰਘ ਮਜਾਰੀ, ਪਰਮਜੀਤ ਸਿੰਘ ਝਿੱਕਾ, ਗੁਰਦਿਆਲ ਸਿੰਘ ਬਿੰਦਰਾ, ਢਾਡੀ ਨੱਛਤਰ ਸਿੰਘ ਕਲੇਰਾਂ, ਦਿਲਬਾਗ ਸਿੰਘ, ਤੀਰਥ ਸਿੰਘ ਚਾਹਲਪੁਰ, ਸੁਖਦੇਵ ਸਿੰਘ ਮੇਹਲੀਆਣਾ, ਰਸ਼ਪਾਲ ਸਿੰਘ ਲਾਦੀਆਂ, ਕੁਲਵੰਤ ਸਿੰਘ ਗੋਬਿੰਦਪੁਰੀ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਜੋਗਾ ਸਿੰਘ ਕਟਾਣਾ, ਸਾਧੂ ਸਿੰਘ ਭਰੋਲੀ, ਜਗਜੀਤ ਸਿੰਘ ਜੱਗੀ ਫਰਾਲਾ, ਗੁਰਜੀਵਨ ਸਿੰਘ ਗਦਾਣੀ, ਜੋਗਾ ਸਿੰਘ ਸਾਧੜਾ, ਮਾਸਟਰ ਤਰਲੋਕ ਸਿੰਘ ਫਲੋਰਾ, ਬਲਬੀਰ ਸਿੰਘ ਅਜ਼ੀਮਲ, ਬਾਬਾ ਦਲਜੀਤ ਸਿੰਘ ਕਰੀਹਾ, ਜੋਗਾ ਸਿੰਘ ਕੈਨੇਡੀਅਨ, ਕਸ਼ਮੀਰ ਸਿੰਘ ਰਾਣਾ, ਗੁਰਪ੍ਰੀਤ ਸਿੰਘ ਜੀਂਦੋਵਾਲ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਵਰਿੰਦਰ ਸਿੰਘ ਬਰਾੜ ਐਚ ਆਰ, ਸੁਰਜੀਤ ਸਿੰਘ ਜਗਤਪੁਰ, ਪ੍ਰਵੀਨ ਸਿੰਘ, ਨਰਿੰਦਰ ਸਿੰਘ ਢਾਹਾਂ, ਰਣਜੀਤ ਸਿੰਘ, ਡਾ, ਰਵਿੰਦਰ ਖਜੂਰੀਆ ਮੈਡੀਕਲ ਸੁਪਰਡੈਂਟ, ਡਾ. ਸੁਰਿਦੰਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਮੈਡਮ ਵਨੀਤਾ ਚੋਟ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈੰਟ, ਮੈਡਮ ਸੁਖਮਿੰਦਰ ਕੌਰ, ਬੀਬੀ ਜੀਤ ਕੌਰ ਇਸਤਰੀ ਸਤਿਸੰਗ ਸਭਾ ਬੰਗਾ, ਬੇਬੇ ਨਾਨਕੀ ਸੇਵਾ ਸੁਸਾਇਟੀ ਕਾਹਮਾ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਤੇ ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰ, ਮੈਂਬਰ ਅਤੇ ਇਲਾਕਾ ਸਾਧ ਸੰਗਤਾਂ ਹਾਜ਼ਰ ਸਨ। ਸਮਾਗਮ ਵਿਚ ਜੋੜਿਆਂ ਦੀ ਸੇਵਾ ਭਾਈ ਤੇਜਪਾਲ ਸਿੰਘ ਭਾਈ ਘਨ੍ਹਈਆ ਸੇਵਕ ਦਲ ਜਾਡਲਾ ਵੱਲੋਂ ਨਿਭਾਈ ਗਈ। ਇਸ ਮੌਕੇ ਸਮੂਹ ਸੰਗਤਾਂ ਨੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਬੜੇ ਸਤਿਕਾਰ ਨਾਲ ਛਕਿਆ।
ਫੋਟੋ ਕੈਪਸ਼ਨ : ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਨਾਨਕ ਦੇਵ ਜੀ ਦੇ 552ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ

Virus-free. www.avast.com

ਡੀ ਸੀ ਨੇ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ

ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ
 ਨਵਾਂਸ਼ਹਿਰ, 2 ਦਸੰਬਰ, 2021 : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵੋਟਰ ਖਾਸ ਕਰਕੇ ਪਹਿਲੀ ਵਾਰ ਬਣੇ ਵੋਟਰਾਂ ਤੱਕ ਪਹੁੰਚ ਕਰਨ ਲਈ ਚਲਾਏ ਜਾ ਰਹੇ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਐਸਵੀਈਈਪੀ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਿਆਂ, ਮੰਦਰਾਂ ਅਤੇ ਮੰਦਰਾਂ ਵਿੱਚ ਪਬਲਿਕ ਐਡਰੈਸ ਸਿਸਟਮ ਦੀ ਵਰਤੋਂ ਕਰਕੇ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਰਾਹੀਂ ਲੋਕਾਂ, ਖਾਸ ਕਰਕੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
 ਉਨ੍ਹਾਂ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ ਲੋਕਾਂ ਅਤੇ ਨੌਜਵਾਨਾਂ ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਫਿਰ ਜ਼ਮੀਨੀ ਪੱਧਰ 'ਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਆਪਣੀ ਵੋਟ ਦੀ ਵਰਤੋਂ ਕਰਨ ਬਾਰੇ ਜਾਣੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਿਆਂ, ਮੰਦਰਾਂ ਰਾਹੀਂ ਵਿਸ਼ੇਸ਼ ਘੋਸ਼ਣਾਵਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 18-19 ਸਾਲ ਦੀ ਉਮਰ ਦੇ ਨੌਜਵਾਨ ਵੋਟਰਾਂ ਵਜੋਂ ਆਪਣਾ ਨਾਮ ਦਰਜ ਕਰਵਾ ਸਕਣ।  ਉਨ੍ਹਾਂ ਕਿਹਾ ਕਿ ਲੋਕਤੰਤਰ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਸਾਰੇ ਭਾਗੀਦਾਰ ਖਾਸ ਕਰਕੇ ਨੌਜਵਾਨ ਵੋਟਰ, ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ।  ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਅਤੇ ਨੌਜੁਆਨਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਹੋਵੇਗੀ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਢੁਕਵੇਂ ਵਿਵਹਾਰ ਦੇ ਸੰਦੇਸ਼ ਵੀ ਜਨਤਕ ਅਨਾਊਂਸਮੈਂਟ ਰਾਹੀਂ ਦਿੱਤੇ ਜਾ ਰਹੇ ਹਨ।  ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਬੂਥ ਲੈਵਲ 'ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪਿੰਡਾਂ ਵਿੱਚ ਮੋਬਾਈਲ ਵੈਨਾਂ ਨੂੰ ਰਵਾਨਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਸੈਂਪਲਿੰਗ ਟੀਮਾਂ ਦੀ ਗਿਣਤੀ ਵਧਾ ਕੇ 40 ਕਰਨ ਦੇ ਆਦੇਸ਼, ਰੋਜ਼ਾਨਾ 2500 ਕੋਵਿਡ ਨਮੂਨੇ ਲੈਣ ਦਾ ਟੀਚਾ ਤੈਅ ਕੀਤਾ

ਸਿਹਤ ਵਿਭਾਗ ਨੂੰ ਹਰ ਰੋਜ਼ ਕੋਵਿਡ ਰੋਕਥਾਮ ਟੀਕੇ ਦੀਆਂ 5500 ਖੁਰਾਕਾਂ ਦੇਣੀਆਂ ਯਕੀਨੀ ਬਣਾਉਣ ਦੇ ਆਦੇਸ਼
ਨਵਾਂਸ਼ਹਿਰ, 2 ਦਸੰਬਰ, 2021: - ਕੋਵਿਡ ਦੇ ਨਵੇਂ ਰੂਪ, ਓਮੀਕਰੋਨ ਦੇ ਸਾਹਮਣੇ ਆਉਣਾ ਬਾਅਦ ਇਹਤਿਆਤਨ ਕਦਮ ਚੁੱਕਦਿਆਂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਸਥਿਤੀ 'ਤੇ ਸਖ਼ਤ ਨਿਗਰਾਨੀ ਰੱਖਣ ਲਈ ਜ਼ਿਲ੍ਹੇ ਵਿੱਚ ਰੋਜ਼ਾਨਾ 2500 ਕੋਵਿਡ ਨਾਲ ਸਬੰਧਤ ਨਮੂਨੇ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ।   ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਸਿਹਤ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ 40 ਨਵੀਆਂ ਸੈਂਪਲਿੰਗ ਟੀਮਾਂ ਗਠਿਤ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਨਵੀਆਂ ਸੈਂਪਲਿੰਗ ਟੀਮਾਂ ਜ਼ਿਆਦਾ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ, ਬੱਸ ਸਟੈਂਡ ਅਤੇ ਹੋਰ ਥਾਵਾਂ 'ਤੇ ਸੈਂਪਲਿੰਗ ਕਰਨਗੀਆਂ।  ਉਨ੍ਹਾਂ ਦੱਸਿਆ ਕਿ ਵਾਇਰਸ ਨੂੰ ਰੋਕਣ ਦਾ ਇੱਕੋ ਇੱਕ ਤਰੀਕਾ ਵੱਧ ਤੋਂ ਵੱਧ ਟੈਸਟ ਕਰਨਾ ਹੈ।  ਇਸ ਤੋਂ ਇਲਾਵਾ ਸ਼੍ਰੀ ਸਾਰੰਗਲ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ (ਟੀਕਾਕਰਣ) ਦੀਆਂ 5500 ਖੁਰਾਕਾਂ ਰੋਜ਼ਾਨਾ ਦੇਣੀਆਂ ਯਕੀਨੀ ਬਣਾਉਣ ਅਤੇ ਖਾਸ ਤੌਰ 'ਤੇ ਦੂਜੀ ਖੁਰਾਕ ਦੇਣ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ।  ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਉਹ ਜਲਦੀ ਤੋਂ ਜਲਦੀ ਟੀਕਾਕਰਣ ਮੁਹਿੰਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਜੀਅ ਤੋੜ ਯਤਨ ਕਰਨ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਹਾਲ ਹੀ ਵਿੱਚ ਯੂ.ਕੇ., ਦੱਖਣੀ ਅਫਰੀਕਾ, ਜ਼ਿੰਬਾਬਵੇ, ਬ੍ਰਾਜ਼ੀਲ, ਬੰਗਲਾਦੇਸ਼, ਇਜ਼ਰਾਈਲ ਅਤੇ ਹੋਰਾਂ ਕੋਵਿਡ ਖ਼ਤਰੇ ਵਾਲੇ ਦੇਸ਼ਾਂ ਤੋਂ ਆਇਆ ਹੋਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਦੇ ਨਵੇਂ ਰੂਪ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਕੋਵਿਡ ਤੋਂ ਬਚਾਅ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।  ਉਨ੍ਹਾਂ ਲੋਕਾਂ ਨੂੰ ਸੁਰੱਖਿਆ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ, ਜਿਸ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਹੱਥ ਸਾਬਣ ਨਾਲ ਧੋਣੇ ਜਾਂ ਸੈਨੇਟਾਈਜ਼ ਆਦਿ ਸ਼ਾਮਲ ਹਨ।

ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ : 2 ਦਸੰਬਰ :- ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲੇ ਵਿਸ਼ੇਸ਼ ਤੌਰ ਤੇ ਪੁੱਜੇ ।  ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰਸੱਟ ਢਾਹਾਂ ਕਲੇਰਾ ਨੇ ਸਮੂਹ ਅਦਾਰਿਆਂ ਵੱਲੋ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਅਤੇ ਢਾਹਾਂ ਕਲੇਰਾਂ ਵਿਖੇ ਚੱਲ ਰਹੇ ਵੱਖ ਵੱਖ ਮੈਡੀਕਲ ਤੇ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਵਾਇਆ । ਇਸ ਮੌਕੇ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਅਨੰਦਪੁਰ ਸਾਹਿਬ ਵਾਲਿਆਂ ਨੂੰ ਯਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਜੀ ਵੱਲੋ ਆਪਣੇ ਸਾਥੀਆਂ ਨਾਲ ਦੇਸ ਵਿਦੇਸ ਦੀਆਂ ਸੰਗਤਾਂ ਦੇ ਸਹਿਯੋਗ ਸਥਾਪਿਤ ਕੀਤੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਢਾਹਾਂ ਕਲੇਰਾਂ ਪੁੱਜਣ ਤੇ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਵ ਸ੍ਰੀ ਮਲਕੀਅਤ ਸਿੰਘ ਬਾਹੜੋਵਾਲ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਸਤਵਿੰਦਰ ਸਿੰਘ ਨੌਰਾ ਪੋਤਰਾ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਜੋਗਾ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਵੱਖ ਵੱਖ ਅਦਾਰਿਆਂ ਦਾ ਸਟਾਫ਼ ਬਾਬਾ ਸਤਨਾਮ ਸਿੰਘ ਜੀ ਦਾ ਨਿੱਘਾ ਸਵਾਗਤ ਕਰਨ ਲਈ ਹਾਜ਼ਰ ਸੀ। ਵਰਨਣਯੋਗ ਹੈ ਕਿ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਟਰੱਸਟ ਢਾਹਾਂ ਕਲੇਰਾਂ ਦੇ ਪਹਿਲੇ ਪ੍ਰੋਜੈਕਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ  ਸਾਲ 1981 ਵਿਚ ਨੀਂਹ ਪੱਥਰ ਰੱਖਣ ਮੌਕੇ ਪਹਿਲੇ ਸਮਾਗਮ ਵਿਚ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਅਗਵਾਈ ਵਿਚ ਲੰਗਰਾਂ ਦੀ ਸੇਵਾ ਕਰਨ ਵਾਲੇ ਸਿੰਘਾਂ ਵਿਚ ਸੰਤ ਬਾਬਾ ਸਤਨਾਮ ਸਿੰਘ ਜੀ ਪ੍ਰਮੁੱਖ ਸਨ।
ਫੋਟੋ ਕੈਪਸ਼ਨ :- ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ ਕਰਦੇ ਹੋਏ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਅਤੇ ਹੋਰ ਪਤਵੰਤੇ

ਜਿਲ੍ਹਾ ਪੱਧਰੀ ਮਾਤ ਭਾਸ਼ਾ ਨੂੰ ਸਮਰਪਿੱਤ ਵਿੱਦਿਅਕ ਮੁਕਾਬਲੇ ਕਰਵਾਏ


ਨਵਾਂ ਸ਼ਹਿਰ,  01 ਦਸੰਬਰ : ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਅੰਦਰ ਮਾਤ ਭਾਸ਼ਾ ਨੂੰ ਪ੍ਰਫੁੱਲਤ ਕਰਨ ਹਿੱਤ ਮਿਤੀ 22 ਨਵੰਬਰ ਤੋਂ 30 ਨਵੰਬਰ ਤੱਕ ਮੁਕਾਬਲੇ ਕਰਵਾਏ ਗਏ।ਜਿਸ ਦੇ ਤਹਿਤ ਅੱਜ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਗੜੋਆ ਵਿਖੇ ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਅਸ਼ੋਕ ਕੁਮਾਰ ਬੀ ਪੀ ਈ ਓ ਨਵਾਂ ਸ਼ਹਿਰ,ਅਨੀਤਾ ਕੁਮਾਰੀ ਬੀ ਪੀ ਈ ਓ ਬਲਾਚੌਰ ਅਤੇ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਕਿਹਾ ਕਿ ਪੱਜਾਬੀ ਭਾਸ਼ਾ ਗੁਰੂਆਂ,ਪੀਰਾੰ ਅਤੇ ਦਾਨਿਸ਼ਵਰਾਂ ਦੀ ਵਰਸੋਈ ਹੋਈ ਬੋਲੀ ਹੈ। ਜਿਸ ਦੀ ਹੋਂਦ ਨੂੰ ਬਰਕਾਰ ਰੱਖਣ ਲਈ  ਮਰਜੀਵੜਿਆ ਨੇ ਕੁਰਬਾਨੀਆਂ ਦਿੱਤੀਆਂ ਹਨ।ਪ੍ਰੰਤੂ ਅਜੋਕੇ ਦੌਰ ਵਿੱਚ ਇਸ ਭਾਸ਼ਾ ਪ੍ਰਤੀ ਸਾਡੇ ਆਪਣਿਆਂ ਦੇ ਗੈਰ ਸੰਜੀਦਾ ਵਿਵਹਾਰ ਵੀ ਸੋਚਣ ਲਈ ਮਜਬੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਦਿਵਸ ਮੌਕੇ ਸਾਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਪੰਜਾਬੀ ਜ਼ਰੂਰ ਪੜ੍ਹਾਵਾਗੇ ਅਤੇ ਆਪ ਵੀ ਪੜ੍ਹਾਗੇ। ਅੱਜ ਦੇ ਹੋਏ ਮੁਕਬਲਿਆਂ ਵਿੱਚ ਸੁੰਦਰ ਲਿਖਾਈ ਮੁਕਾਬਲਾ ਜੈੱਲ ਪੈਂਨ ਵਿੱਚ ਸਿਮਰਨ ਸਪਸ ਬੈਰਸੀਆ,ਭਾਸ਼ਣ ਮੁਕਾਬਲੇ ਵਿੱਚ ਵੰਸ਼ਿਕਾ ਸਪਸ ਮਹਿੰਦੀਪੁਰ,ਕਵਿਤਾ ਗਾਇਨ ਸੁਖਰਾਜ ਸੰਧੂ ਸਪਸ ਖਾਨਖਾਨਾ,ਪੜ੍ਹਨ ਮੁਕਾਬਲੇ  ਜਸਵੀਨ ਸਪਸ ਸਲੋਹ,ਕਹਾਣੀ ਸੁਣਾਉਣ ਵਿੱਚ ਨਵਦੀਪ ਕੌਰ ਸਪਸ ਚਾਂਦਪੁਰ ਰੁੜਕੀ,ਆਮ ਗਿਆਨ ਮੁਕਾਬਲੇ ਵਿੱਚ ਇੰਦਰਜੀਤ ਸਿੰਘ ਦਿਆਲ,ਬੋਲ ਲਿਖਤ ਅਮੋਲਕ ਸੱਲਣ ਸਪਸ ਮਹਿਰਮਪੁਰ,ਚਿੱਤਰਕਲਾਂ ਭੁਪਿੰਦਰ ਕੌਰ ਸਪਸ ਲੰਗੜੋਆ,ਪ੍ਰੀਆ ਕੁਮਾਰੀ ਸੁੰਦਰ ਲਿਖਾਈ ਕਲਮ ਨਾਲ,ਅਧਿਆਪਕ ਸੁੰਦਰ ਲਿਖਾਈ ਵਿੱਚ ਪਰਵੀਨ ਭੰਬਰਾ ਸਪਸ ਛੂਛੇਵਾਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਨੀਲ ਕਮਲ,ਰਮਨ ਕੁਮਾਰ ਸਕੂਲ ਹੈੱਡ,ਗੁਰਦਿਆਲ ਮਾਨ ਜਿਲ੍ਹਾ ਮੀਡੀਆ ਇੰਨਚਾਰਜ,ਗਿਆਨ ਕਟਾਰੀਆ,ਤਿਲਕ ਰਾਜ,ਪਰਮਜੀਤ ਕੌਰ ਸੰਧਵਾ,ਸੁਰਿੰਦਰ ਕੌਰ,ਗਗਨਦੀਪ ਗਾਂਧੀ,ਰਾਜ ਕੁਮਾਰ ਗੜ੍ਹੀ ਭਾਰਟੀ ਅਤੇ ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਜ਼ ਵੀ ਹਾਜਿਰ ਸਨ।
ਕੈਪਸ਼ਨ: ਜੇਤੂ ਬੱਚਿਆਂ ਨੂੰ ਜਿਲ੍ਹਾ ਅਧਿਕਾਰੀ ਅਤੇ ਟੀਮ ਮੈਬਰਜ਼ ਸਨਮਾਨਿਤ ਕਰਦੇ ਹੋਏ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੋਵਿਡ ਪਾਬੰਦੀਆਂ 15 ਦਸੰਬਰ ਤੱਕ ਵਧਾਈਆਂ

ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ
ਨਵਾਂਸ਼ਹਿਰ, 01 ਦਸੰਬਰ - ਜ਼ਿਲ੍ਹਾ ਮੈਜਿਸਟ੍ਰੇਟ, ਵਿਸ਼ੇਸ਼ ਸਾਰੰਗਲ ਨੇ  ਕੋਵਿਡ-19 ਮਹਾਂਮਾਰੀ  ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਦਸੰਬਰ ਤੱਕ ਵਧਾ ਦਿੱਤਾ ਹੈ।   ਉਨ੍ਹਾਂ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰਬੰਧਨ ਦਿਸ਼ਾ-ਨਿਰਦੇਸ਼ਾਂ, ਮਿਆਰੀ ਸੰਚਾਲਨ ਪ੍ਰਕਿਰਿਆ (ਐਸਓਪੀ) ਅਤੇ ਘੱਟੋ ਘੱਟ 6 ਫੁੱਟ ਦੀ ਦੂਰੀ ਦੇ ਸਮਾਜਿਕ ਦੂਰੀ ਦੇ ਮਾਪਦੰਡਾਂ ਸਮੇਤ ਕੋਵਿਡ ਉਚਿਤ ਵਿਵਹਾਰ ਬਾਰੇ ਐਮ ਐਚ ਏ / ਰਾਜ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਸਲਾਹਾਂ (2 ਗਜ ਦੀ ਡੋਰੀ), ਬਾਜ਼ਾਰਾਂ ਵਿੱਚ ਭੀੜ ਨੂੰ ਨਿਯੰਤ੍ਰਿਤ ਕਰਨਾ, ਜਨਤਕ ਟਰਾਂਸਪੋਰਟ ਅਤੇ ਕੋਵਿਡ ਦੇ ਉਚਿਤ ਵਿਵਹਾਰ ਜਿਵੇਂ ਕਿ ਮਾਸਕ ਪਹਿਨਣ ਅਤੇ ਜਨਤਕ ਥਾਵਾਂ 'ਤੇ ਨਾ ਥੁੱਕਣ ਲਈ ਰਾਸ਼ਟਰੀ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਲਈ ਨਿਰਧਾਰਤ ਜੁਰਮਾਨਾ ਲਗਾਉਣ।

ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

-ਵਿਭਾਗ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ 'ਚ ਕੰਮ ਪੂਰਾ ਕਰਨ ਦੀ ਹਦਾਇਤ
ਘਨੌਰ, 1 ਦਸੰਬਰ:- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ, 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਤੇ ਇਸ ਨੂੰ ਮੁਕੰਮਲ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।
ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ।
ਘਨੌਰ ਨੂੰ ਅਪਗ੍ਰੇਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂਂ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ।ਉਨ੍ਹਾਂ ਦੱਸਿਆ ਕਿ ਹੁਣ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ।
ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਇੱਕ ਮੰਤਰੀ ਵਜੋਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਹੋਣ।
ਵੜਿੰਗ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ 'ਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਚੜ੍ਹਨ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ।ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ। ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਟਿਕਟ ਕਾਊਂਟਰ ਵੀ ਸ਼ਾਮਲ ਹੋਣਗੇ।
ਇਸ ਮੌਕੇ ਬੋਲਦਿਆਂ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਬੱਸ ਅੱਡੇ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਲਈ ਟਰਾਂਸਪੋਰਟ ਮੰਤਰੀ ਦੇ ਨਿੱਜੀ ਦਖਲ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ। ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਘਨੌਰ ਦਾ ਹਰ ਨਾਗਰਿਕ ਰਾਜਾ ਵੜਿੰਗ ਦਾ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਸਦਕਾ ਕਾਂਗਰਸ ਪਾਰਟੀ 2022 ਵਿੱਚ ਵੱਡੀ ਜਿੱਤ ਦਰਜ ਕਰਦਿਆਂ ਮੁੜ ਸੱਤਾ ਵਿੱਚ ਆਵੇਗੀ।
ਸ. ਮਦਨ ਲਾਲ ਜਲਾਲਪੁਰ ਨੇ ਹਲਕੇ ਦੇ ਕਿਸਾਨਾਂ ਦੀ ਦੱਸਿਆ ਕਿ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਨੇ ਹੋਰ ਦੱਸਿਆ ਕਿ ਹਲਕੇ ਵਿੱਚ ਨਵੀਂ ਆਈ.ਟੀ.ਆਈ., 1600 ਕਰੋੜ ਰੁਪਏ ਦਾ ਆਈ.ਟੀ ਪਾਰਕ ਪ੍ਰਾਜੈਕਟ, 255 ਏਕੜ ਵਿੱਚ ਕੁਆਰਕ ਸਿਟੀ, ਪੀਣ ਵਾਲੇ ਪਾਣੀ ਦੇ ਪ੍ਰਜੈਕਟ 375 ਕਰੋੜ ਰੁਪਏ, ਸੀਵਰੇਜ ਟਰੀਟਮੈਂਟ ਪਲਾਂਟ, ਹਸਪਤਾਲ ਦੇ ਨਵੀਨੀਕਰਨ, ਨਵਾਂ ਸ਼ੰਭੂ ਬਲਾਕ ਸਮੇਤ ਹੋਰ ਅਨੇਕਾਂ ਵਿਕਾਸ ਪ੍ਰਾਜੈਕਟ ਮੁਕੰਮਲ ਕਰਵਾ ਕੇ ਘਨੌਰ ਹਲਕੇ ਨੂੰ ਪੰਜਾਬ ਵਿਚੋਂ ਇਕ ਨੰਬਰ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਨਵ-ਨਿਯੁਕਤ ਡਾਇਰੈਕਟਰ ਸ. ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਘਨੌਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ।ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਊਂਟਸਰ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਨੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਜਾ ਰਹੇ ਕਰਾਂਤੀਕਾਰੀ ਕਾਰਜਾਂ ਦਾ ਵਰਨਣ ਕਰਦਿਆਂ ਸ. ਵੜਿੰਗ ਦੀ ਸ਼ਲਾਘਾ ਕੀਤੀ।
ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰਸਟ ਸਮਾਣਾ ਸ਼ੰਕਰ ਜਿੰਦਲ, ਚੇਅਰਮੈਨ ਬਲਾਕ ਸੰਮਤੀ ਡਿੰਪਲ ਚਪੜ, ਚੇਅਰਮੈਨ ਮਾਰਕੀਟ ਕਮੇਟੀ ਬਲਜੀਤ ਸਿੰਘ ਗਿੱਲ, ਹਰਦੀਪ ਸਿੰਘ ਲਾਡਾ, ਹੈਪੀ ਸਿਹਰਾ, ਹਰਪ੍ਰੀਤ ਸਿੰਘ ਚਮਾਰੂ, ਰਾਜੇਸ਼ ਨੰਦਾ, ਕੌਂਸਲਰ, ਪੰਚ, ਸਰਪੰਚ ਤੇ ਇਲਾਕੇ ਦੇ ਹੋਰ ਪਤਵੰਤਿਆਂ ਸਮੇਤ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਿਤੇਸ਼ ਸਿੰਗਲਾ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਤੇਜਿੰਦਰ ਸਿੰਘ ਮੁਲਤਾਨੀ ਵੀ ਮੌਜੂਦ ਸਨ।

ਪਟਿਆਲਾ ਪੁਲਿਸ ਵੱਲੋਂ ਗਹਿਣੇ ਚੋਰੀ ਕਰਨ ਵਾਲੇ ਗਿਰੋਹ ਦੀਆਂ ਚਾਰ ਔਰਤਾਂ ਗ੍ਰਿਫ਼ਤਾਰ

ਪਟਿਆਲਾ, 1 ਦਸੰਬਰ: -ਪਟਿਆਲਾ ਪੁਲਿਸ ਵੱਲੋਂ ਮੇਲਿਆਂ, ਧਾਰਮਿਕ ਇਕੱਠਾ, ਗੁਰਦੁਆਰਿਆਂ ਅਤੇ ਬੱਸਾਂ ਵਿੱਚੋਂ ਔਰਤਾਂ ਅਤੇ ਮਰਦਾਂ ਦੇ ਗਲੇ, ਹੱਥਾਂ ਅਤੇ ਕੰਨਾਂ ਵਿੱਚ ਪਾਏ ਹੋਏ ਸੋਨੇ ਦੇ ਗਹਿਣਿਆਂ ਨੂੰ ਕੱਟਣ ਅਤੇ ਪਰਸਾਂ ਦੀਆਂ ਚੋਰੀਆਂ ਕਰਨ ਵਾਲੇ ਗਿਰੋਹ ਦੀਆਂ ਚਾਰ ਮਹਿਲਾਵਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਗਹਿਣਿਆਂ ਅਤੇ ਪਰਸਾਂ ਆਦਿ ਨੂੰ ਕੱਟਣ ਲਈ ਵਰਤੇ ਜਾਂਦੇ ਕਟਰ ਅਤੇ ਹੋਰ ਔਜ਼ਾਰਾਂ ਵੀ ਬਰਾਮਦ ਕੀਤੇ ਗਏ ਹਨ ।
  ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. (ਡੀ) ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀ.ਐਸ.ਪੀ (ਡੀ) ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਤੇ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਅਗਵਾਈ ਵਿੱਚ ਕਾਰਵਾਈ ਕਰਦਿਆ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੇ 30-11-2021 ਨੂੰ ਮੁਖ਼ਬਰੀ ਦੇ ਆਧਾਰ 'ਤੇ ਸੀਮਾ ਰਾਣੀ ਉਰਫ਼ ਰਾਣੋ, ਦੇਬੋ, ਸੁਖਵੰਤ ਕੌਰ ਉਰਫ਼ ਸੁੱਖੋ ਅਤੇ ਸੀਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤਾਂ ਨੇ ਇੱਕ ਗਿਰੋਹ ਬਣਾਇਆ ਹੋਇਆ ਹੈ, ਜੋਕਿ ਭੀੜ ਭੜਕੇ ਵਾਲੀਆਂ ਥਾਵਾਂ ਅਤੇ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਮਰਦਾਂ ਅਤੇ ਔਰਤਾਂ ਵਿੱਚ ਕਿਸੇ ਨੂੰ ਟਾਰਗੈਟ ਬਣਾ ਲੈਂਦੇ ਹਨ ਅਤੇ ਮੌਕਾ ਵੇਖਕੇ ਉਸਦਾ ਪਰਸ ਜਾਂ ਗਲੇ ਅਤੇ ਕੰਨਾ ਵਿੱਚ ਪਾਏ ਹੋਏ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਨੂੰ ਕਟਰ ਅਤੇ ਹੋਰ ਔਜ਼ਾਰਾਂ ਦੀ ਮਦਦ ਨਾਲ ਸਨੈਚ ਕਰ ਲੈਂਦੇ ਹਨ। ਗੁਪਤ ਸੂਚਨਾ ਦੇ ਅਧਾਰ ਤੇ ਮੁਕੱਦਮਾ ਨੂੰ 279 ਮਿਤੀ 30-11-2021 ਅ/ਧ 379,356,511 ਆਈ.ਪੀ.ਸੀ ਥਾਣਾ ਅਨਾਜ ਮੰਡੀ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਮਿਤੀ 30-11-2021 ਨੂੰ ਸਰਹਿੰਦ ਰੋਡ ਪਟਿਆਲਾ ਬਾਈਪਾਸ ਤੋਂ ਉਕਤ ਦੋਸ਼ਣਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ।
  ਉਨ੍ਹਾਂ ਦੱਸਿਆ ਕਿ ਉਕਤ ਔਰਤਾਂ ਖਿਲਾਫ ਪਹਿਲਾਂ ਵੀ ਪੰਜਾਬ, ਹਰਿਆਣਾ, ਹਿਮਾਚਲ ਆਦਿ ਰਾਜਾਂ ਵਿੱਚ ਚੋਰੀ, ਸਨੈਚਿੰਗ ਅਤੇ ਐਨ.ਡੀ.ਪੀ.ਐਸ ਐਕਟ ਅਧੀਨ ਦਰਜਨਾਂ ਮੁਕੱਦਮੇ ਦਰਜ ਹਨ ਅਤੇ ਇਹ ਪਹਿਲਾਂ ਜੇਲ੍ਹ ਵੀ ਜਾ ਚੁੱਕੀਆਂ ਹਨ। ਜੋ ਇਨ੍ਹਾਂ ਔਰਤਾਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।

ਨਵਾਂਸ਼ਹਿਰ ਨੂੰ ਸਿਹਤ ਪੱਖੋਂ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾਵੇਗਾ - ਵਿਧਾਇਕ ਅੰਗਦ ਸਿੰਘ

ਹਲਕਾ ਨਵਾਂਸ਼ਹਿਰ, 01 ਦਸੰਬਰ :- ਹਲਕਾ ਨਵਾਂਸ਼ਹਿਰ ਦੇ ਐੱਮ.ਐੱਲ.ਏ. ਅੰਗਦ ਸਿੰਘ ਵੱਲੋਂ ਜਿੰਮ ਅਤੇ ਖੇਡਾਂ ਦਾ ਸਮਾਨ ਵੱਖ-ਵੱਖ ਪਿੰਡਾਂ ਵਿੱਚ ਵੰਡਿਆ ਜਾ ਰਿਹਾ ਹੈ ਇਸੇ ਤਹਿਤ ਵਿਧਾਨ ਸਭਾ ਹਲਕੇ ਨਵਾਂਸ਼ਹਿਰ ਦੇ ਤਿੰਨ ਪਿੰਡ ਸੌਨਾ, ਬਘੌਰਾਂ ਅਤੇ ਭਾਨਮਾਜਰਾ ਵਿੱਚ ਜਿੰਮ ਅਤੇ ਖੇਡਾਂ ਦਾ ਸਮਾਂ ਵੰਡਿਆ। ਇਸ ਵੰਡ ਸਮਾਗਮ ਵਿੱਚ ਅੰਗਦ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਦੀ ਸਿਹਤ ਦਾ ਖਾਸ ਧਿਆਨ ਰੱਖਦਿਆਂ ਅਤੇ ਨੌਜਵਾਨਾਂ ਪ੍ਰਤੀ ਆਪਣਾ ਫਰਜ਼ ਅਦਾ ਕਰਦਿਆਂ ਹੋਇਆ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਿਮ ਅਤੇ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਇਹ ਸਭ ਤੁਹਾਡੇ ਸਾਰਿਆਂ ਵੱਲੋਂ ਦਿੱਤੇ ਪਿਆਰ ਅਤੇ ਵਿਸ਼ਵਾਸ਼ ਸਦਕਾ ਹੀ ਹੋ ਰਿਹਾ ਹੈ। ਵੰਡ ਸਮਾਗਮ ਦੌਰਨਾ ਅੰਗਦ ਸਿੰਘ ਨੇ ਕਿਹਾ ਕਿ ਹਲਕੇ ਦੇ ਨੌਜਵਾਨਾਂ ਨੇ ਮੇਰੇ ਨਾਲ ਮੁਲਾਕਾਤ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੇ ਮੈਨੂੰ ਜਿੰਮ ਅਤੇ ਕਸਰਤ ਦੇ ਸਾਮਾਨ ਨੂੰ ਲੈ ਕੇ ਗੱਲਬਾਤ ਕੀਤੀ ਸੀ। ਮੈਂ ਨੌਜਵਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਆਪਣੀ ਸਿਹਤ ਦਾ ਧਿਆਨ ਰੱਖਣ। ਆਪਣੀ ਸਿਹਤ ਬਣਾ ਕੇ ਨੌਜਵਾਨ ਆਪਣੇ ਦੇਸ਼ ਅਤੇ ਪੰਜਾਬ ਦਾ ਨਾਮ ਉਪ ਤੱਕ ਲੈ ਕੇ ਜਾ ਸਕਦੇ ਹਨ। ਪਿੰਡ ਸੌਨਾ ਵਿਖੇ ਵੰਡ ਸਮਾਗਮ ਵਿੱਚ ਸਿੱਧੂ ਸਰਪੰਚ, ਬਲਵੀਰ ਸਿੰਘ ਪੰਚ, ਜਸਬੀਰ ਸਿੰਘ ਪੰਚ, ਜਗੀਰ ਕੌਰ ਪੰਚ, ਬਲਦੇਵ ਸਿੰਘ ਮਾਸਟਰ, ਗੁਰਵਿੰਦਰ ਸਿੰਘ, ਬਾਬਾ ਵੀਰ ਸਿੰਘ, ਲਖਵੀਰ ਸਿੰਘ, ਕ੍ਰਿਸ਼ਨ ਲਾਲ, ਸੁਰਿੰਦਰ ਪਾਲ ਸਿੰਘ ਨੇ ਸ਼ਮੂਲੀਅਤ ਕੀਤੀ। ਪਿੰਡ ਬਘੋਰਾਂ ਵਿਖੇ ਵੰਡ ਸਮਾਗਮ ਦੌਰਾਨ ਜੋਗਿੰਦਰ ਸਿੰਘ ਬਲਾਕ ਪ੍ਰਧਾਨ, ਪ੍ਰੀਤਮ ਭਗਤ, ਜੋਗਾ ਸਿੰਘ ਮੈਂਬਰ ਪੰਚਾਇਤ, ਬਲਵੀਰ ਸਿੰਘ ਅਟਵਾਲ, ਸਤਨਾਮ ਸਿੰਘ, ਨਰਿੰਦਰ ਸਿੰਘ ਪਿੰਡ ਬਰਵਾ, ਮਨਿੰਦਰ ਸਿੰਘ ਮੈਂਬਰ ਪੰਚਾਇਤ, ਕੁਲਵਿੰਦਰ ਸਿੰਘ, ਜੁਝਾਰ ਸਿੰਘ ਪ੍ਰਧਾਨ ਦਸਮੇਸ਼ ਖੇਡ ਕਲੱਬ ਭਗੌਰਾਂ ਹਾਜ਼ਰ ਰਹੇ। ਹਲਕੇ ਦੇ ਪਿੰਡ ਭਾਨ ਮਜ਼ਾਰਾ ਵਿਖੇ ਜਿਮ ਅਤੇ ਸਪੋਰਟਸ ਦੇ ਸਮਾਨ ਵੰਡ ਦੌਰਾਨ ਚਮਨ ਲਾਲ ਸਿੰਘ (ਚੇਅਰਮੈਨ ਮਾਰਕੀਟ ਕਮੇਟੀ), ਸੁਚਾ ਸਿੰਘ ਸਾਬਕਾ ਸਰਪੰਚ, ਬਖਸ਼ਿਸ਼ ਸਿੰਘ, ਸੰਤੋਖ ਸਿੰਘ, ਤੁਰ ਸਿੰਘ, ਪਰਮਜੀਤ ਸਿੰਘ, ਚੂਹੜ ਸਿੰਘ, ਲੱਖਾਂ ਗੋਤ ਦੇ ਜਠਾਰੇ (ਕਮੇਟੀ) ਮੌਜੂਦ ਸਨ।