ਜ਼ਿਲ੍ਹਾ ਸਿੱਖਿਆ ਅਫਸਰ (ਸੈ) ਕੁਲਵਿੰਦਰ ਸਿੰਘ ਸਰਾਏ ਵਲੋਂ ਸਿੱਖਿਆ ਸੁਧਾਰਾਂ ਲਈ ਕੀਤੀ ਪਲੇਠੀ ਮੀਟਿੰਗ

ਨਵਾਂਸ਼ਹਿਰ 10 ਦਸੰਬਰ (ਵਿਸ਼ੇਸ਼ ਪ੍ਰਤੀਨਿਧੀ) ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਕੁਲਵਿੰਦਰ ਸਿੰਘ ਸਰਾਏ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਮਰੀਕ ਸਿੰਘ ਵੱਲੋਂ ਨਵਾਂਸ਼ਹਿਰ ਦੇ ਅਧੀਨ ਆਉਂਦੇ ਸਾਰੇ ਬਲਾਕਾਂ ਦੇ ਡੀ ਐਮ ਤੇ ਬੀ ਐਮ ਨਾਲ ਪਲੇਠੀ ਮੀਟਿੰਗ ਕੀਤੀ ਗਈ ਜਿਸ ਵਿੱਚ ਸਿੱਖਿਆ ਅਧਿਕਾਰੀਆਂ ਨੇ ਰੂਬਰੂ ਹੁੰਦਿਆਂ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਗਿਆ। ਉਹਨਾਂ ਨੇ  ਗੁਣਾਤਮਕ ਪੱਖੋਂ ਸਿਖਿਆ ਸੁਧਾਰ ਕਰਨ ਤੇ ਜ਼ੋਰ ਦਿੱਤਾ ਅਤੇ ਮਿਤੀ 13  ਦਸੰਬਰ ਤੋਂ ਸ਼ੁਰੂ ਹੋਣ ਵਾਲੀਆਂ ਦਸਵੀਂ/ਬਾਰ੍ਹਵੀਂ ਦੀਆਂ ਬੋਰਡ ਦੀਆਂ ਪਹਿਲੀ ਟਰਮ ਦੀਆਂ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਸਿੱਖਿਆ ਅਫਸਰ ਨੇ ਬੱਚਿਆਂ ਨੂੰ ਅਧਿਆਪਕਾਂ ਰਾਹੀਂ ਸੁਨੇਹਾ ਦਿੰਦੇ ਹੋਏ ਨਕਲ ਰਹਿਤ ਇਮਤਿਹਾਨ ਦੇਣ ਦੀ ਕਿਹਾ ਗਿਆ।  ਇਸ ਮੌਕੇ ਤੇ ਸਿੱਖਿਆ ਸੁਧਾਰ ਟੀਮ ਦੇ ਸੁਰਿੰਦਰਪਾਲ ਅਗਨੀਹੋਤਰੀ, ਸਿੱਖਿਆ ਸਪੋਕਸਮੈਨ ਪ੍ਰਮੋਦ ਭਾਰਤੀ, ਬਲਾਕਾਂ ਦੇ ਡੀ ਐਮ, ਵਰਿੰਦਰ ਬੰਗਾ, ਨਰੇਸ਼ ਭ੍ਰਿਗੂ, ਜਤਿੰਦਰ ਕੁਮਾਰ ਸ਼ਰਮਾ, ਨਿਰਮਲ ਕੁਮਾਰ ਔੜ, ਸੁਮਿਤ ਕੁਮਾਰ, ਠਾਕੁਰ ਦਾਸ ਮੁਕੰਦਪੁਰ, ਸੁਰਜੀਤ ਸਿੰਘ ਬੰਗਾ, ਬੀ ਐਮ ਸੁਖਵੀਰ ਸਿੰਘ ਬੰਗਾ, ਜਸਵੀਰ ਸਿੰਘ ਬਲਾਚੌਰ, ਸਤਨਾਮ ਸਿੰਘ, ਪਵਨ ਕੁਮਾਰ, ਲਖਵੀਰ ਬਲਾਚੌਰ, ਬਲਵੀਰ ਰਾਹੀ, ਜਸਵਿੰਦਰ ਸਿੰਘ ਸੰਧੂ ਬੀ ਐਮ ਅੰਗਰੇਜ਼ੀ ਆਦਿ ਹਾਜ਼ਰ ਸਨ ।

ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਸਾਰ 'ਚ ਪੰਜਾਬੀ ਯੂਨੀਵਰਸਿਟੀ ਦਾ ਅਹਿਮ ਯੋਗਦਾਨ : ਰਾਜਪਾਲ

39ਵੀਂ ਕਾਨਵੋਕੇਸ਼ਨ ਮੌਕੇ ਪ੍ਰੋ. ਗਗਨਦੀਪ ਕੰਗ ਨੂੰ ਆਨਰਸ ਕਾਜ਼ਾ ਦੀ ਡਿਗਰੀ ਨਾਲ ਨਿਵਾਜਿਆ
ਪਟਿਆਲਾ, 9 ਦਸੰਬਰ:- ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 39ਵੀਂ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਬਹੁਤ ਘੱਟ ਯੂਨੀਵਰਸਿਟੀਆਂ ਹੁੰਦੀਆਂ ਹਨ ਜੋ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਸਾਰ ਸੰਬੰਧੀ ਮੰਤਵ ਉੱਪਰ ਏਨਾ ਨਿੱਠ ਕੇ ਕਾਰਜ ਕਰਦੀਆਂ ਹਨ, ਜਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਸਥਾਪਿਤ ਹੋਈ ਇਸ ਯੂਨੀਵਰਸਿਟੀ ਵੱਲੋਂ ਵੱਖ-ਵੱਖ ਫ਼ੈਕਲਟੀਜ਼ ਵਿੱਚ ਗਿਆਨ ਪੈਦਾ ਕਰਨ ਦਾ ਕਾਰਜ ਸਲਾਹੁਣਯੋਗ ਢੰਗ ਨਾਲ ਕੀਤਾ ਜਾ ਰਿਹਾ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਵੱਕਾਰੀ ਡਿਗਰੀਆਂ ਪ੍ਰਾਪਤ ਕਰ ਕੇ ਵਿਦਿਆਰਥੀਆਂ ਉੱਪਰ ਇਕ ਜ਼ਿੰਮੇਵਾਰੀ ਵੀ ਬਣ ਜਾਂਦੀ ਹੈ ਕਿ ਜਿਸ ਸਮਾਜ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਵਿੱਦਿਅਕ ਸਹੂਲਤਾਂ ਨਾਲ ਉਹ ਇਸ ਡਿਗਰੀ ਪ੍ਰਾਪਤ ਕਰਨ ਦੇ ਕਾਬਿਲ ਹੋਏ ਹਨ ਹੁਣ ਬਦਲੇ ਵਿੱਚ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਪ੍ਰਾਪਤ ਵਿੱਦਿਆ ਦੀ ਵਰਤੋਂ ਉਸ ਸਮਾਜ ਦੀ ਬਿਹਤਰੀ ਲਈ ਕਰਨ। ਵੱਖ-ਵੱਖ ਸਿੱਖਿਆ ਸ਼ਾਸਤਰੀਆਂ ਅਤੇ ਦਾਰਸ਼ਨਿਕ ਦੇ ਹਵਾਲੇ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮੰਤਵ ਸਾਡੇ ਚਰਿੱਤਰ ਦਾ ਨਿਰਮਾਣ ਕਰਨਾ ਹੁੰਦਾ ਹੈ। ਵਿਦਿਆਰਥੀਆਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਆਪਣੇ ਚਰਿੱਤਰ ਨਿਰਮਾਣ ਵਿੱਚ ਕਿਸੇ ਕਿਸਮ ਦਾ ਕੋਈ ਸਮਝੌਤਾ ਨਾ ਕਰਨ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਸ਼ਹੀਦਾਂ ਦੇ ਸੁਪਨਿਆਂ ਵਾਲੇ ਰਾਸ਼ਟਰ ਦੇ ਨਿਰਮਾਣ ਲਈ ਚੰਗੇ ਚਰਿੱਤਰ ਵਾਲੇ ਲੋਕਾਂ ਦੀ ਹੀ ਲੋੜ ਹੈ। ਪੰਜਾਬੀ ਯੂਨੀਵਰਸਿਟੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ
ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਾਡੀਆਂ ਵਿੱਤੀ ਮੁਸ਼ਕਿਲਾਂ ਹੱਲ ਹੋਣ ਜਾ ਰਹੀਆਂ ਹਨ ਤਾਂ ਸਾਡੇ ਕੋਲ ਮਿਆਰੀ ਕਾਰਜ ਕੀਤੇ ਜਾਣ ਲਈ ਕੋਈ ਵੀ ਬਹਾਨਾ ਬਚਿਆ ਨਹੀਂ ਹੋਣਾ ਚਾਹੀਦਾ। ਪੰਜਾਬੀ ਮੂਲ ਦੀ ਪਹਿਲੀ ਭਾਰਤੀ ਔਰਤ, ਪ੍ਰੋ. ਗਗਨਦੀਪ ਕੰਗ, ਜਿਸ ਨੂੰ ਰੋਇਲ ਸੋਸਾਇਟੀ ਦੀ ਮੈਂਬਰ ਹੋਣ ਦਾ ਮਾਣ ਪ੍ਰਾਪਤ ਹੈ, ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਉਨ੍ਹਾਂ ਨੂੰ ਆਪਣੀ ਇਸ ਕਾਨਵੋਕੇਸ਼ਨ ਮੌਕੇ ਉਨ੍ਹਾਂ ਨੂੰ ਆਨਰਸ ਕਾਜ਼ਾ ਦੀ ਡਿਗਰੀ ਨਾਲ ਨਿਵਾਜਿਆ ਗਿਆ।
ਪ੍ਰੋ. ਗਗਨਦੀਪ ਕੰਗ ਨੇ ਕਿਹਾ ਕਿ ਇੱਕੀਵੀਂ ਸਦੀ ਦੀ ਦੁਨੀਆ ਦੀ ਸ਼ਨਾਖ਼ਤ ਤੇਜ਼ੀ ਨਾਲ ਹੋ ਰਹੀਆਂ ਤਬਦੀਲੀਆਂ ਨਾਲ ਬੱਝੀ ਹੋਈ ਹੈ ਅਤੇ ਪੂਰੀ ਦੁਨੀਆ ਦੇ ਵੱਖ-ਵੱਖ ਸਮਾਜਾਂ ਸਾਹਮਣੇ ਦਰਪੇਸ਼ ਪੇਚੀਦਾ ਚਣੌਤੀਆਂ ਅਤੇ ਮੌਕੇ ਵਧ ਰਹੇ ਹਨ। ਅਹਿਮ ਖ਼ਿਆਲਾਂ ਦੇ ਜੋੜਮੇਲ ਨਾਲ ਉਪਜਦਾ ਗਿਆਨ ਸਾਡੀਆਂ ਨਜ਼ਰਾਂ ਵਿੱਚ ਦੁਨੀਆ ਤਾਮੀਰ ਕਰ ਰਿਹਾ ਹੈ। ਸੂਝਭਰੇ ਫ਼ੈਸਲਿਆਂ ਲਈ ਲੋੜੀਂਦੇ ਤੱਥਮੂਲਕ ਅੰਦਾਜ਼ੇ ਲਗਾਉਣ ਅਤੇ ਸਿੱਟੇ ਕੱਢਣ ਲਈ ਸੋਚਣ ਦੀ ਸਮਰੱਥਾ ਦਰਕਾਰ ਹੈ ਅਤੇ ਇਹੋ ਸਾਡੀ ਵਿਦਿਆ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਤੁਸੀਂ ਤਬਦੀਲ ਹੋ ਰਹੇ ਇੰਡੀਆ ਦਾ ਹਿੱਸਾ ਹੋਣ ਜਾ ਰਹੇ ਹੋ ਅਤੇ ਤੁਹਾਡੀ ਪੜ੍ਹਾਈ ਨੇ ਤੁਹਾਨੂੰ ਇਨ੍ਹਾਂ ਵੰਗਾਰਾਂ ਅਤੇ ਮੌਕਿਆਂ ਲਈ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਦਰਸਾ ਦਿੱਤਾ ਹੈ ਕਿ ਜੇ ਦੁਨੀਆ ਨੂੰ ਦਰਪੇਸ਼ ਮੁਸ਼ਕਲਾਂ ਉੱਤੇ ਸਮਾਧਾਨ ਨੇ ਰਫ਼ਤਾਰ ਪੱਖੋਂ ਮਾਤ ਪਾਉਣੀ ਹੈ ਤਾਂ ਸਾਨੂੰ ਇੱਕਜੁਟ ਹੋ ਕੇ ਕੰਮ ਕਰਨਾ ਪਵੇਗਾ, ਲੋਕਾਂ ਵਿੱਚ ਅਸਰਦਾਰ ਤਾਲਮੇਲ ਬਣਾਉਣਾ ਪਵੇਗਾ। ਇਸ ਦੁਨੀਆ ਵਿੱਚ ਅਸਰਦਾਰ ਤਾਲਮੇਲ ਸਿਰਫ਼ ਦਰਦਮੰਦੀ ਰਾਹੀਂ ਹੀ ਮੁਮਕਿਨ ਹੈ, ਜਿਸ ਦਾ ਮਾਅਨਾ ਦੂਜਿਆਂ ਦੇ ਅਹਿਸਾਸ ਨੂੰ ਸਮਝਣਾ ਅਤੇ ਹੁੰਗਾਰਾ ਭਰਨਾ ਹੈ। ਕੁਝ ਮਾਅਨਾਖ਼ੇਜ਼ ਕਰਨਾ ਹੀ ਸਾਡੀ ਜ਼ਿੰਦਗੀ ਨੂੰ ਵਿਲੱਖਣ ਬਣਾਉਣਾ ਹੈ। ਅਸੀਂ ਕੰਪਿਊਟਰਨੁਮਾ ਸੰਦਾਂ ਨਾਲ ਬਹੁਤ ਸਮਾਂ ਗੁਜ਼ਾਰਦੇ ਹਾਂ, ਕੀ ਸਾਡੇ ਕੋਲ ਸੰਭਾਵਨਾਵਾਂ ਅਤੇ ਮੌਕਿਆਂ ਵਿੱਚੋਂ ਇਹ ਗੁੰਜਾਇਸ਼ ਫਰੋਲਣ ਦਾ ਸਮਾਂ ਹੈ ਕਿ ਅਸੀਂ ਕੀ ਹੋ ਸਕਦੇ ਹਾਂ? ਉਨ੍ਹਾਂ ਕਿਹਾ ਕਿ ਤੁਹਾਡੀ ਤਿਆਰੀ ਦਾ ਸਮਾਂ ਪੂਰਾ ਹੋ ਗਿਆ ਹੈ, ਹੁਣ ਅਮਲ ਕਰਨ ਦਾ ਵੇਲਾ ਹੈ। ਇਸ ਲਈ ਮੈਂ ਆਸ ਕਰਦੀ ਹਾਂ ਕਿ ਤੁਸੀਂ ਆਪਣੀ ਰੋਜ਼ਮਰ੍ਹਾ ਦੀ ਕਾਰਗੁਜ਼ਾਰੀ ਨੂੰ ਮਾਅਨਾਖ਼ੇਜ਼ ਬਣਾਉਣ ਲਈ ਉਹ ਰਾਹ ਲੱਭ ਲਵੋਗੇ ਜਦੋਂ ਤੁਸੀਂ ਆਪਣੇ ਸੰਗੀਆਂ ਦੀ ਇਮਦਾਦ ਲਈ ਦੋ ਕਦਮ ਪੁੱਟ ਕੇ ਹੱਥ ਵਧਾਉਂਦੇ ਹੋ, ਜਦੋਂ ਤੁਸੀਂ ਦੂਜਿਆਂ ਨਾਲ ਹੋ ਰਹੀ ਨਾਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋ, ਜਦੋਂ ਤੁਸੀਂ ਸੱਚ ਵਜੋਂ ਪੇਸ਼ ਕੀਤੇ ਜਾ ਰਹੇ ਕੁਫ਼ਰ ਨੂੰ ਲਲਕਾਰਦੇ ਹੋ ਅਤੇ ਜਦੋਂ ਤੁਸੀਂ ਅਜਿਹੇ ਪੇਸ਼ੇਵਾਰ ਜੀਵਨ ਦਾ ਫ਼ੈਸਲਾ ਕਰਦੇ ਹੋ ਜਿਸ ਦਾ ਮਕਸਦ ਮਾਇਆ ਕਮਾਉਣ ਦੀ ਥਾਂ ਜ਼ਿੰਦਗੀ ਨੂੰ ਕੁਝ ਬਿਹਤਰ ਕਰਨਾ ਹੋਵੇ।ਦੂਜਾ ਸੁਨੇਹਾ ਮੈਂ ਇਹ ਦੇਣਾ ਹੈ ਕਿ ਜੱਦੋਜਹਿਦ ਨੂੰ ਆਪਣਾ ਸੰਗੀ ਬਣਾਓ। ਤੀਜੀ ਗੱਲ, ਜੋ ਮੇਰੀ ਸਮਝ ਵਿੱਚ ਸਾਡੇ ਸਭ ਲਈ ਅਹਿਮ ਹੈ। ਇਹ ਗੱਲ ਹੈ, ਅੱਗੇ ਦੀ ਤਿਆਰੀ ਅਤੇ ਵਿਓਂਤਬੰਦੀ ਕਰਨਾ। ਇਸ ਲਈ ਇਹ ਸਮਝ ਲੈਣਾ ਅਹਿਮ ਹੈ ਕਿ ਜ਼ਿੰਦਗੀ ਜਿਊਣ ਲਈ ਮੁਕੰਮਲ ਮਹਿਫ਼ੂਜ਼ੀਅਤ ਦਾ ਕੋਈ ਰਾਹ ਨਹੀਂ ਹੁੰਦਾ, ਕੋਈ ਯਕੀਨੀ ਤਰੀਕਾ ਨਹੀਂ ਹੁੰਦਾ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹੀ ਯੂਨੀਵਰਸਿਟੀ ਦੇ ਅੰਬੈਸਡਰ ਹਨ। ਇਸ ਲਈ ਉਹ ਜਿੱਥੇ ਵੀ ਜਾਣਗੇ ਯੂਨੀਵਰਸਿਟੀ ਦੀਆਂ ਕਦਰਾਂ-ਕੀਮਤਾਂ ਉਨ੍ਹਾਂ ਦੇ ਨਾਲ ਹੀ ਬਣੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਉਮੀਦ ਕਰਦੀ ਹੈ ਕਿ ਵਿਦਿਆਰਥੀ ਹਮੇਸ਼ਾ ਇਸ ਨਾਲ ਜੁੜੇ ਰਹਿਣਗੇ। ਕਾਨਵੋਕੇਸ਼ਨ ਦੇ ਇਸ ਪਹਿਲੇ ਦਿਨ 2020-21 ਦੌਰਾਨ ਪੀ-ਐੱਚ.ਡੀ. ਦੀਆਂ ਡਿਗਰੀਆਂ ਮੁਕੰਮਲ ਕਰਨ ਵਾਲਿਆਂ ਨੂੰ ਡਿਗਰੀਆਂ ਤੋਂ ਇਲਾਵਾ  ਵੱਖ-ਵੱਖ ਕੋਰਸਾਂ ਵਿੱਚੋਂ ਸਰਵੋਤਮ ਰਹਿਣ ਵਾਲਿਆਂ ਨੂੰ ਮੈਡਲ ਅਤੇ ਚਾਂਸਲਰ ਮੈਡਲ ਪ੍ਰਦਾਨ ਕੀਤੇ ਗਏ।

​ ਵਿਧਾਇਕ ਅੰਗਦ ਸਿੰਘ ਨੇ 1.02 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਵੱਡੇ ਸੜਕੀ ਕੰਮਾਂ ਦਾ ਨੀਂਹ ਪੱਥਰ ਰੱਖਿਆ

ਨਵਾਂਸ਼ਹਿਰ, 8 ਦਸੰਬਰ  :  ਵਿਧਾਇਕ ਅੰਗਦ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ 1.02 ਕਰੋੜ ਰੁਪਏ ਦੇ ਤਿੰਨ ਵੱਡੇ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟ ਵਿੱਚ ਪਿੰਡ ਚਰਾਣ ਵਿੱਚ 33.70 ਲੱਖ ਰੁਪਏ, ਪਿੰਡ ਧੈਂਗੜਪੁਰ ਵਿੱਚ 13.20 ਲੱਖ ਰੁਪਏ ਅਤੇ ਮਹਦੀਪੁਰ ਵਿੱਚ 56 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।  ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |   ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡ ਵਾਸੀਆਂ ਦੀ ਸਹੂਲਤ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮਿਆਰੀ ਸਮੱਗਰੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕੰਮਾਂ 'ਤੇ ਲਗਾਤਾਰ ਨਜ਼ਰ ਰੱਖਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਅੰਗਦ ਸਿੰਘ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਸਲੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ  ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ
ਬੰਗਾ : 8 ਦਸੰਬਰ : ( ) ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸਜਾਏ ਗਏ। ਜਿਸ  ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ  ਕੀਤਾ ਅਤੇ ਗੁਰਇਤਿਹਾਸ ਬਾਰੇ ਚਾਨਣਾ ਪਾਇਆ । ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਨੇ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਜੀ ਵਿਦਵਾਨ, ਸੂਰਬੀਰ ਅਤੇ ਨਿਰਭੈ ਸੁਭਾਅ ਦੇ ਮਾਲਕ ਸਨ ਅਤੇ ਉਨ੍ਹਾਂ ਨੇ ਸੱਚ ਦੇ ਮਾਰਗ 'ਤੇ ਚੱਲਦਿਆਂ ਸ਼ਹੀਦੀ ਪ੍ਰਾਪਤ ਕੀਤੀ। ਸਮਾਗਮ ਵਿਚ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਵਰਿੰਦਰ ਸਿੰਘ ਬਰਾੜ ਐਚ ਆਰ, ਪ੍ਰਵੀਨ ਸਿੰਘ ਢਾਹਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀਆਂ ਭਰੀਆਂ । ਇਸ ਮੌਕੇ ਚਾਹ-ਪਕੌੜਿਆਂ ਦਾ ਲੰਗਰ ਸਮੂਹ ਸੰਗਤਾਂ ਲਈ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਹੋਏ ਗੁਰਮਤਿ ਸਮਾਗਮ ਵਿਚ (ਖੱਬੇ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਂਦੇ ਹੋਏ ਅਤੇ (ਸੱਜੇ) ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਬਾਣੀ ਕੀਰਤਨ ਕਰਦਾ ਹੋਇਆ

Virus-free. www.avast.com

ਪਟਿਆਲਾ ਪੁਲਿਸ ਵੱਲੋ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ-ਐਸ.ਐਸ.ਪੀ.

ਪਟਿਆਲਾ, 8 ਦਸੰਬਰ:- ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ 'ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ 'ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।
ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਬ੍ਰਮਾਦ ਹੋਏ ਹਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ 5 ਦਸੰਬਰ ਨੂੰ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ 21 ਸਾਲਾ ਮਨੋਜ ਕੁਮਾਰ ਉਰਫ ਮੌਂਟੀ ਪੁੱਤਰ ਮਦਨ ਲਾਲ ਵਾਸੀ ਗੋਪਾਲ ਕਲੋਨੀ ਵੱਡੀ ਸਬਜੀ ਮੰਡੀ ਸਨੌਰ ਰੋਡ ਦੀ ਬੈਕ ਸਾਈਡ, 23 ਸਾਲਾ ਰਮਨਦੀਪ ਸਿੰਘ ਉਰਫ ਕਾਲੂ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਸੈਲਰ ਪਿੰਡ ਬੋਲੜ ਥਾਣਾ ਸਨੌਰ, 24 ਸਾਲਾ ਮੁਹੰਮਦ ਇਸਲਾਮ ਉਰਫ ਖੋਪਾ ਪੁੱਤਰ ਮੁਹੰਮਦ ਅਸਗਰ ਵਾਸੀ ਸਫ਼ਾਬਾਦੀ ਗੇਟ ਨੇ ਗਿਰੋਹ ਬਣਾਇਆ ਹੋਇਆ ਹੈੇ।
ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੜਕਾਂ ਤੇ ਬਜਾਰਾਂ ਵਿੱਚ ਆਉਣ ਜਾਣ ਵਾਲੇ ਰਾਹੀਆਂ ਤੋਂ ਪਰਸ ਅਤੇ ਮੋਬਾਇਲ ਵਗੈਰਾ ਦੀ ਖੋਹ ਕਰਦੇ ਹਨ। ਇਸ ਸੂਚਨਾ ਦੇ ਅਧਾਰ 'ਤੇ ਮਿਤੀ  5 ਦਸੰਬਰ 2021 ਨੂੰ ਪੁਲਿਸ ਪਾਰਟੀ ਵੱਲੋਂ ਟੀ-ਪੁਆਇੰਟ ਸਮਸ਼ਾਨਘਾਟ ਰੋਡ ਤ੍ਰਿਪੜੀ ਤੋਂ ਉਕਤਾਨ ਨੂੰ ਮੁੱਕਦਮਾ ਨੰਬਰ 304 ਮਿਤੀ 4-12-2021 ਅ/ਧ 379-ਬੀ, 34, 411 ਆਈਪੀਸੀ ਥਾਣਾ ਤ੍ਰਿਪੜੀ ਪਟਿਆਲਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੋਂ 12 ਦੇ ਕਰੀਬ ਪਰਸ ਅਤੇ ਮੋਬਾਇਲ ਸਨੈਚਿੰਗ ਦੀਆਂ ਵਾਰਦਾਤਾਂ ਕੀਤੀਆਂ ਹਨ।
ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਸਬੰਧੀ ਵੱਖ ਵੱਖ ਮੁੱਕਦਮੇ ਪਟਿਆਲਾ ਦੇ ਅਲੱਗ ਅਲੱਗ ਥਾਣਿਆਂ 'ਚ ਦਰਜ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਦੀ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।

Virus-free. www.avast.com

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦਾ ਜੱਥਾ ਦਵਾਈਆਂ ਅਤੇ ਜ਼ਰੂਰੀ ਸਮਾਨ ਲੈ ਕੇ ਪਹੁੰਚਿਆਂ ਸਿੰਘੂ ਬਾਰਡਰ ਦਿੱਲੀ

ਨਵਾਂਸ਼ਹਿਰ, 7 ਦਸੰਬਰ :- ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਜਿੱਥੇ ਇਲਾਕੇ ਵਿੱਚ ਬਹੁਤ ਸਾਰੇ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉੱਥੇ ਸਿੰਘੂ ਬਾਰਡਰ ਦਿੱਲੀ ਵਿਖੇ ਦਵਾਈਆਂ ਦੇ ਲੰਗਰਾਂ ਦੀ ਸੇਵਾ ਪਿਛਲੇ ਕਈ ਮਹੀਨਿਆਂ ਤੋਂ ਕੀਤੀ ਜਾ ਰਹੀ ਹੈ । ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਮੈਂਬਰਾਂ ਦਾ ਜੱਥਾ ਬਹੁਤ ਵੱਡੀ ਗਿਣਤੀ ਵਿਚ ਦਵਾਈਆਂ ਅਤੇ ਹੋਰ ਜਰੂਰੀ ਸਾਮਾਨ ਲੈ ਕੇ ਸਿੰਘੂ ਬਾਰਡਰ ਦਿੱਲੀ ਪਹੁੰਚਿਆਂ । ਸੁਸਾਇਟੀ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਅਤੇ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨ ਭਰਾਵਾਂ ਲਈ ਦਵਾਈਆਂ ਦੀ ਸੇਵਾ ਕਿਸਾਨ ਮੋਰਚੇ ਦੇ ਪਹਿਲੇ ਦਿਨ ਤੋਂ ਕੀਤੀ ਜਾ ਰਹੀ ਹੈ। ਜੋ ਪਹਿਲਾਂ ਖੁੱਲ੍ਹੇ ਪੰਡਾਲ ਲਗਾ ਕੇ ਕੀਤੀ ਜਾਂਦੀ ਰਹੀ, ਉਸ ਤੋਂ ਬਾਅਦ ਟਰਾਲੀ - ਟਰਾਲੀ ਜਾ ਕੇ ਵੀ ਕੀਤੀ ਜਾਂਦੀ ਰਹੀ ਜੋ ਹੁਣ ਲਾਈਫ ਕੇਅਰ ਫਾਉਂਡੇਸ਼ਨ ਡੇਰਾ-ਬੱਸੀ ਵੱਲੋਂ ਅਵਤਾਰ ਸਿੰਘ ਬੈਨੀਪਾਲ ਦੀ ਮਿਹਨਤ ਸਦਕਾ ਬਣਾਏ ਗਏ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਵਿਖੇ ਦਵਾਈਆਂ ਦੀ ਸੇਵਾ ਲਗਾਤਾਰ ਜਾਰੀ ਹੈ ਅਤੇ ਜੋ ਕਿ ਮੋਰਚੇ ਦੀ ਪੂਰੀ ਤਰ੍ਹਾਂ  ਸਮਾਪਤੀ ਤੱਕ ਲਗਾਤਾਰ ਜਾਰੀ ਰਹੇਗੀ । ਉਹਨਾਂ ਦੱਸਿਆ ਕਿਸਾਨ ਮਜ਼ਦੂਰ ਏਕਤਾ ਹਸਪਤਾਲ ਵਿਖੇ ਮਰੀਜ਼ਾਂ ਲਈ ਬੈੱਡਾ ਦਾ ਪ੍ਰਬੰਧ, 24 ਘੰਟੇ ਐਮਰਜੰਸੀ ਸੇਵਾਵਾਂ, ਫੀਜੀਓ-ਥੈਰੇਪੀ, ਖੂਨ ਜਾਂਚ -ਟੈਸਟ, ਦਵਾਈਆਂ ਆਦਿ ਸੇਵਾਵਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਜਿਨ੍ਹਾਂ ਲਈ ਡਾਕਟਰਾਂ ਅਤੇ ਨਰਸਾਂ ਦੀ ਬਹੁਤ ਵੱਡੀ ਟੀਮ ਸੇਵਾ ਵਿੱਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਅਸੀਂ ਤਿੰਨ ਕਾਲੇ ਕਾਨੂੰਨਾਂ ਦੇ ਰੱਦ ਹੋਣ ਦੀ ਵਧਾਈ ਦਿੰਦੇ ਹਾਂ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਜਲਦ ਤੋਂ ਜਲਦ ਜੋ ਮੰਗਾਂ ਰਹ ਗਈਆ ਹਨ ਉਹ ਵੀ ਪੂਰੀਆ ਹੋਣ, ਕਿਸਾਨ ਭਰਾ ਮੋਰਚੇ 'ਤੇ ਫਤਿਹ ਪਾਉਣ। ਉਨ੍ਹਾਂ ਸਾਰੇ ਦਾਨੀ ਸੱਜਣਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਚਰਨਜੀਤ ਸਿੰਘ ਮੁਬਾਰਕਪੁਰ, ਮਨਪ੍ਰੀਤ ਸਿੰਘ,  ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਅਟਵਾਲ, ਕੁਲਵਿੰਦਰ ਸਿੰਘ, ਰਾਜਵਿੰਦਰ ਕੌਰ, ਹਰਲੀਨ ਕੌਰ, ਜਸਮੀਨ ਕੌਰ, ਗੁਰਪ੍ਰੀਤ ਕੌਰ, ਸਤਵਿੰਦਰ ਕੌਰ, ਸਤਵੰਤ ਕੌਰ ਆਦਿ ਹਾਜ਼ਰ ਸਨ

ਨਵਾਂਸ਼ਹਿਰ ਵਿਖੇ ਮਨਾਇਆ ਗਿਆ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ

                                          
ਵਿਸ਼ੇਸ਼ ਗਤੀਵਿਧੀਆਂ ਰਾਹੀਂ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ 6 ਬੱਚੇ ਅਤੇ 4 ਹੋਰ ਦਿਵਿਆਂਗਜਨ ਸਨਮਾਨਿਤ
ਨਵਾਂਸ਼ਹਿਰ, 7 ਦਸੰਬਰ : -ਸਮਾਜਿਕ ਸੁਰੱਖਿਅਤ ਵਿਭਾਗ ਵੱਲੋਂ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਨਾਲ ਮਿਲ ਕੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਾ. ਇੰਦਰ ਮੋਹਨ ਗੁਪਤਾ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਵੱਲੋਂ ਦਿਵਿਆਂਗਜ਼ਨਾਂ ਦੀ ਭਲਾਈ ਲਈ ਸਿਹਤ ਵਿਭਾਗ ਦੇ ਪੱਧਰ `ਤੇ ਕੀਤੇ ਜਾ ਰਹੇ ਕੰਮਾਂ ਅਤੇ ਸੇਵਾਂਵਾਂ ਦੇ ਸਬੰਧ ਵਿਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਵੱਖ-ਵੱਖ  ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਹੋਣ ਵਾਲੇ  ਬੱਚਿਆਂ ਨੂੰ ਵਧਾਈ ਦਿੱਤੀ ਗਈ ।     ਇਸ ਮੋਕੇ 'ਤੇ ਸਰਦਾਰ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫਾਰ ਸਪੈਸ਼ਲ ਚਿਲਡਰਨਜ ਦੇ ਵਿਦਿਆਰਥੀਆਂ ਵੱਲੋਂ  ਸੱਭਿਆਚਾਰਕ ਪ੍ਰੋਗਰਾਮ ਅਤੇ ਸਵਾਗਤੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ `ਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਲਈ ਮੈਡੀਕਲ ਕੈਂਪ, ਯੂ.ਡੀ.ਆਈ.ਡੀ. ਰਜਿਸਟ੍ਰੇਸ਼ਨ ਕੈਂਪ ਅਤੇ ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।   ਇਸ ਮੌਕੇ ਸ੍ਰੀਮਤੀ ਸੰਤੋਸ਼ ਵਿਰਦੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਦਿਵਿਆਂਗਜਨਾਂ ਦੇ ਸਬੰਧ ਵਿਚ ਚਲਾਈਆਂ ਜਾ ਰਹੀਆਂ ਭਲਾਈ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ  ਦਿਵਿਆਂਗਜਨ ਬੱਚਿਆਂ ਦੀ ਸ਼ਲਾਘਾ ਕੀਤੀ ਗਈ ।  ਸੰਜੀਵ ਕੁਮਾਰ ਜਿਲ੍ਹਾ ਰੋਜਗ਼ਾਰ ਅਤੇ ਉਤਪਤੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੇ ਸੰਬੋਧਨ ਵਿਚ ਵਿਭਾਗ ਵੱਲੋਂ ਦਿਵਿਆਂਗਜਨਾਂ ਲਈ ਰੋਜ਼ਗਾਰ ਦੀ ਦ੍ਰਿਸ਼ਟੀ ਤੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ।  ਇਸ ਪ੍ਰੋਗਰਾਮ ਵਿਚ ਹਾਜ਼ਰ ਦਿਵਿਆਂਗਜਨਾਂ ਵਿਚੋਂ ਵੱਖ-ਵੱਖ ਪੱਧਰਾਂ ਜਿਵੇਂ ਕਿ ਸਪੋਰਟਸ, ਮਿਊਜਿਕ ਅਤੇ ਹੋਰ ਵਿਸ਼ੇਸ਼ ਗਤੀਵਿਧੀਆਂ ਰਾਹੀਂ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ 6 ਬੱਚਿਆਂ ਅਤੇ 4 ਹੋਰ ਦਿਵਿਆਂਗਜਨਾਂ ਵਿਅਕਤੀਆਂ  ਨੂੰ  ਵਿਸ਼ੇਸ਼ ਰੂਪ ਵਿਚ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਲਗਾਏ ਗਏ ਕੈਂਪ ਦੇ ਦੌਰਾਨ ਰੋਜ਼ਗਾਰ ਰਜਿਸਟ੍ਰੇਸ਼ਨ ਲਈ 3 ਕੇਸ , ਦਿਵਿਆਂਗਜ਼ਨ ਪੈਨਸ਼ਨ ਲਈ 4 ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਂਣ ਲਈ 24 ਕੇਸ ਪ੍ਰਾਪਤ ਕੀਤੇ ਗਏ।
       ਇਸ ਮੌਕੇ ਦਿਵਿਆਂਗਜਨ ਸਟੇਟ ਐਵਾਰਡੀ ਮਿਸ ਪੂਜਾ ਸ਼ਰਮਾ ਤੇ ਕਸ਼ਮੀਰ ਸਨਾਵਾ ਸਟੇਟ ਐਵਾਰਡੀ ਅਤੇ ਚੇਅਰਮੈਨ ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ, ਸ੍ਰੀਮਤੀ ਲੱਛਮੀ ਪ੍ਰਿੰਸੀਪਲ ਮਾਸਟਰ ਤਾਰਾ ਸਿੰਘ ਕਾਹਮਾ ਸਕੂਲ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ, ਪਲੇਸਮੈਂਟ ਅਫਸਰ ਰੋਜ਼ਗਾਰ ਦਫਤਰ, ਕਲੈਰੀਕਲ ਸਟਾਫ਼, ਸਰਵ ਸਿੱਖਿਆ ਅਭਿਆਨ ਅਤੇ ਦਫਤਰ ਸਿਵਲ ਸਰਜਨ ਸ.ਭ.ਸ.ਨਗਰ ਅਤੇ ਐਸ.ਐਮ.ਓ. ਨਵਾਂਸ਼ਹਿਰ ਆਪਣੇ ਡਾਕਟਰਾਂ ਦੀ ਸਮੁੱਚੀ ਟੀਮ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਮੂਹ ਬਲਾਕਾਂ ਦੀਆਂ ਸੁਪਰਵਾਇਜ਼ਰਾਂ ਹਾਜ਼ਰ  ਸਨ।

ਪਟਿਆਲਾ ਪੁਲਿਸ ਨੇ ਭਾਦਸੋਂ ਏਰੀਆ 'ਚ ਹੋਏ ਵਿਦੇਸ਼ ਵੱਸਦੇ ਵਿਅਕਤੀ ਦੀ ਮਾਤਾ ਦੇ ਕਤਲ ਦੀ ਗੁੱਥੀ ਸੁਲਝਾਈ, 3 ਗ੍ਰਿਫ਼ਤਾਰ

ਪਟਿਆਲਾ, 7 ਦਸੰਬਰ:- ਪਟਿਆਲਾ ਪੁਲਿਸ ਨੇ ਪਿਛਲੇ ਦਿਨੀਂ ਭਾਦਸੋਂ ਇਲਾਕੇ 'ਚ ਇੱਕ ਵਿਦੇਸ਼ ਵੱਸਦੇ ਵਿਅਕਤੀ ਦੀ ਮਾਤਾ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਪਟਿਆਲਾ ਸ. ਹਰਚਰਨ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋਂ ਮਿਤੀ 21 ਨਵਬੰਰ 2021 ਨੂੰ ਪਿੰਡ ਪੇਧਨ ਵਿਖੇ ਇੱਕ ਮਹਿਲਾ ਅਮਰਜੀਤ ਕੌਰ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ 3 ਵਿਅਕਤੀਆਂ, ਗੋਰਖ ਨਾਥ ਉਰਫ ਗੋਰਾ ਪੁੱਤਰ ਰਾਮ ਕਰਨ, ਡਿੰਪਲ ਕੁਮਾਰ ਪੁੱਤਰ ਪੂਰਨ ਚੰਦ ਵਾਸੀਆਨ ਪਿੰਡ ਪੇਧਨ ਤੇ ਪੁਸ਼ਪਿੰਦਰਪਾਲ ਪੁੱਤਰ ਜਸਵੀਰ ਚੰਦ ਵਾਸੀ ਪਿੰਡ ਸ਼ਾਮਲਾ ਤਹਿਸੀਲ ਨਾਭਾ ਨੂੰ ਕਾਬੂ ਕੀਤਾ ਗਿਆ।
ਐਸ.ਐਸ.ਪੀ. ਲੇ ਅੱਗੇ ਦੱਸਿਆ ਕਿ ਐਸ.ਪੀ. ਜਾਂਜ ਡਾ. ਮਹਿਤਾਬ ਸਿੰਘ ਤੇ ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਅਤੇ ਡੀ.ਐਸ.ਪੀ. ਨਾਭਾ ਰਾਜੇਸ਼ ਛਿੱਬਰ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਥਾਣਾ ਭਾਦਸੋਂ ਦੇ ਮੁਖੀ ਸੁਖਦੇਵ ਸਿੰਘ ਦੀਆਂ ਟੀਮਾਂ ਨੇ ਇਸ ਮਾਮਲੇ ਨੂੰ ਹੱਲ ਕੀਤਾ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਮਿਤੀ 25 ਨਵੰਬਰ 2021 ਨੂੰ ਹਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਪੇਧਨ ਥਾਣਾ ਭਾਦਸੋਂ, ਜੋ ਕਿ 2005 ਤੋਂ ਹੀ ਕੈਨੇਡਾ ਰਹਿੰਦਾ ਹੈ, ਨੇ ਪੁਲਿਸ ਕੋਲ ਬਿਆਨ ਲਿਖਵਾਇਆ ਸੀ ਕਿ ਜਦੋਂ ਉਸਦੀ ਮਾਤਾ ਅਮਰਜੀਤ ਕੌਰ ਦੀ ਮਿਤੀ 21 ਨਵੰਬਰ ਨੂੰ ਮੌਤ ਦੀ ਇਤਲਾਹ ਮਿਲੀ, ਜਿਸ 'ਤੇ ਉਹ ਕੈਨੇਡਾ ਤੋਂ ਆਪਣੇ ਪਿੰਡ ਪੇਧਨ ਵਿਖੇ ਆਇਆ, ਜਿੱਥੇ ਉਸ ਨੇ ਆਪਣੀ ਮਾਤਾ ਦੇ ਸਿਰ ਵਿੱਚ ਸੱਟਾਂ ਦੇਖ ਕੇ ਪੁਲਿਸ ਨੂੰ ਪੋਸਟਮਾਰਟਮ ਕਰਵਾਉਣ ਲਈ ਬਿਆਨ ਲਿਖਵਾਇਆ, ਜਿਸ 'ਤੇ ਪੁਲਿਸ ਨੇ 26 ਨਵੰਬਰ ਨੂੰ ਰਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਅਤੇ ਇਸ ਤੋਂ ਅਮਰਜੀਤ ਕੌਰ ਦੇ ਸਿਰ ਵਿੱਚ 7 ਸੱਟਾਂ ਲੱਗਣੀਆਂ ਪਾਈਆਂ ਗਈਆਂ, ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 154 ਮਿਤੀ 27 ਨਵੰਬਰ 2021 ਨੂੰ ਆਈ.ਪੀ.ਸੀ. ਦੀ ਧਾਰਾ 302 ਤਹਿਤ ਥਾਣਾ ਭਾਦਸੋਂ ਵਿਖੇ ਦਰਜ ਕੀਤਾ।
ਸ. ਭੁੱਲਰ ਨੇ ਦੱਸਿਆ ਕਿ ਮਿਤੀ 21 ਨਵੰਬਰ ਨੂੰ ਪਿੰਡ ਪੇਧਨ ਵਿਖੇ ਗਿਣੀ ਮਿੱਥੀ ਸਾਜਿਸ਼ ਅਧੀਨ ਸਾਜਿਸ਼ਕਰਤਾ ਗੋਰਖ ਨਾਥ ਉਰਫ ਗੋਰਾ, ਜੋ ਕਿ ਮ੍ਰਿਤਕਾ ਦੀ 21 ਕਿੱਲੇ ਜਮੀਨ ਠੇਕੇ 'ਤੇ ਵਾਹੁੰਦਾ ਸੀ, ਨੇ ਇਹੀ ਰੌਲਾ ਪਾਇਆ ਕਿ ਅਮਰਜੀਤ ਕੌਰ ਦੀ ਮੌਤ ਪਰਦਾ ਠੀਕ ਕਰਨ ਸਮੇ ਗਿਰ ਕੇ ਸਿਲਾਈ ਮਸ਼ੀਨ ਉਸਦੇ ਵਿੱਚ ਸਿਰ ਵੱਜਣ ਕਰਕੇ ਹੋਈ ਹੈ। ਇਸ ਤਰ੍ਹਾਂ ਸੀ.ਆਈ.ਏ ਸਟਾਫ ਦੀ ਟੀਮ ਨੇ ਇਸ ਕਤਲ ਦੀ ਜਾਂਚ ਸ਼ੁਰੂ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਮ੍ਰਿਤਕਾ ਅਮਰਜੀਤ ਕੌਰ ਆਪਣੇ ਘਰ ਵਿੱਚ ਇਕੱਲੀ ਰਹਿ ਰਹੀ ਸੀ, ਇਸਦੇ ਪਤੀ ਬਲਜਿੰਦਰ ਸਿੰਘ ਦੀ 2016 'ਚ ਮੌਤ ਹੋ ਗਈ ਸੀ ਅਤੇ ਇਸਦੇ 2 ਲੜਕੇ ਸਨ।ਇੱਕ ਲੜਕੇ ਜਸਪ੍ਰੀਤ ਸਿੰਘ ਦੀ ਸਾਲ 2000 ਵਿੱਚ ਐਕਸੀਡੈਟ ਕਾਰਨ ਮੌਤ ਹੋ ਚੁੱਕੀ ਸੀ ਅਤੇ ਹਰਪ੍ਰੀਤ ਸਿੰਘ ਸਾਲ 2005 ਤੋਂ ਆਪਣੇ ਪਰਿਵਾਰ ਨਾਲ ਕੈਨੇਡਾ ਵਿਖੇ ਰਹਿ ਰਿਹਾ ਹੈ।
ਮ੍ਰਿਤਕਾ ਦੀ ਜਮੀਨ ਠੇਕੇ 'ਤੇ ਵਾਹੁਣ ਵਾਲੇ ਗੋਰਖ ਨਾਥ ਗੋਰਾ ਨੇ ਮ੍ਰਿਤਕ ਅਮਰਜੀਤ ਕੌਰ ਦਾ ਏ.ਟੀ.ਐਮ ਕਾਰਡ ਚੋਰੀ ਕਰ ਲਿਆ ਸੀ ਅਤੇ ਉਸਨੇ ਅਤੇ ਡਿੰਪਲ ਨੇ ਇੱਕ ਮਹੀਨੇ ਦੌਰਾਨ ਵੱਖ ਵੱਖ ਥਾਵਾਂ ਤੋਂ ਕਰੀਬ ਢਾਈ ਲੱਖ ਰੁਪਏ ਵੀ ਕਢਵਾ ਲਏ ਸਨ ਤੇ ਹੁਣ ਇਨ੍ਹਾਂ ਨੂੰ ਡਰ ਸੀ ਕਿ ਅਮਰਜੀਤ ਕੌਰ ਨੂੰ ਇਸ ਬਾਰੇ ਪਤਾ ਲੱਗ ਜਾਵੇਗਾ ਜਿਸ 'ਤੇ ਗੋਰਖ ਨਾਥ ਨੇ ਅਮਰਜੀਤ ਕੌਰ ਨੂੰ ਮਾਰਨ ਦੀ ਸਾਜਿਸ਼ ਰਚੀ ਅਤੇ ਮਿਤੀ 21 ਨਵੰਬਰ ਨੂੰ ਗਿਣੀ ਮਿੱਥੀ ਸਾਜਿਸ਼ ਅਧੀਨ ਡਿੰਪਲ ਕੁਮਾਰ ਅਤੇ ਪੁਸ਼ਪਿੰਦਰਪਾਲ ਨੇ ਅਮਰਜੀਤ ਕੌਰ ਦਾ ਕਤਲ ਕਰ ਦਿੱਤਾ ਸੀ।
ਇਸ ਕਤਲ ਦੇ ਮੁੱਖ ਸਾਜਿਸ਼ਕਰਤਾ ਗੋਰਖ ਨਾਥ ਉਰਫ ਗੋਰਾ ਉਕਤ ਨੇ ਅਮਰਜੀਤ ਕੌਰ ਦੇ ਕਤਲ ਹੋ ਜਾਣ ਤੋ ਬਾਅਦ ਕਤਲ ਵਾਲੀ ਥਾਂ ਤੇ ਪਏ ਕੱਪੜੇ, ਪਰਦੇ ਅਤੇ ਬੈਡਸ਼ੀਟ ਵਗੈਰਾ ਜਿਨ੍ਹਾਂ 'ਤੇ ਖ਼ੂਨ ਦੇ ਛਿੱਟੇ ਅਤੇ ਦਾਗ ਪੈ ਗਏ ਸਨ, ਨੂੰ ਅੱਗ ਲਗਾ ਕੇ ਸਾੜ ਦਿੱਤਾ ਸੀ ਅਤੇ ਕਤਲ ਹੋਣ ਵਾਲੀ ਜਗਾ ਦੀ ਸਾਫ਼ ਸਫ਼ਾਈ ਕਰਕੇ ਕਤਲ ਦੇ ਸਾਰੇ ਸਬੂਤ ਖ਼ਤਮ ਕਰ ਦਿੱਤੇ ਸਨ।
ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸੀ.ਆਈ.ਏ ਸਟਾਫ ਪਟਿਆਲਾ ਦੀ ਟੀਮ ਨੂੰ ਕੁੱਝ ਅਹਿਮ ਸੁਰਾਗ ਲੱਗੇ, ਜਿਸਦੇ ਆਧਾਰ 'ਤੇ ਹੀ ਇਨ੍ਹਾਂ ਦੀ ਅਤੇ ਗੋਰਖ ਨਾਥ ਦੇ ਜਵਾਈ ਪੁਸ਼ਪਿੰਦਰਪਾਲ ਨੂੰ ਮਿਤੀ 7 ਦਸੰਬਰ ਨੂੰ ਥਾਣਾ ਭਾਦਸੋਂ ਇਲਾਕੇ 'ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਨੇ ਇਸ ਸਾਰੀ ਵਾਰਦਾਤ ਰਾਤ ਨੂੰ ਅੰਜਾਮ ਦੇਣ ਦੀ ਵਜਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਬਾਰੇ ਸਾਰਾ ਇੰਕਸਾਫ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਹੱਲ ਕਰਨ ਵਾਲੇ ਮੁਲਾਜਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਈ.ਵੀ.ਐਮ. ਅਤੇ ਵੀ.ਵੀ.ਪੈਟ ਤੇ ਵੋਟ ਪਾਉਣ ਸਬੰਧੀ ਦਿੱਤੀ ਪ੍ਰੈਕਟੀਕਲ ਜਾਣਕਾਰੀ

ਨਵਾਂਸ਼ਹਿਰ:- 7 ਦਸੰਬਰ :- ਜਿਲਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਨਿਰਦੇਸ਼ਾ ਤਹਿਤ ਡਾਕਟਰ ਬਲਜਿੰਦਰ ਸਿੰਘ ਢਿੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-047 ਨਵਾਂਸ਼ਹਿਰ ਜੀ ਦੀ ਅਗਵਾਈ ਵਿੱਚ ਸਵੀਪ ਟੀਮ ਵੱਲੋਂ ਅੱਜ ਟਰੱਕ ਯੂਨੀਅਨ ਨਵਾਂਸ਼ਹਿਰ ਸਮੇਤ ਪਿੰਡ ਉੜਾਪੜ,ਚੱਕਦਾਨਾ ਵਿਖੇ ਵੋਟ ਪਾਉਣ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੁਰਜੀਤ ਮਝੂਰ ਨੋਡਲ ਅਫ਼ਸਰ, ਜਗਤਰਾਮ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵੱਲੋਂ ਵੋਟਰ ਮਸ਼ੀਨ ਤੇ ਵੋਟ ਪਾ ਕੇ ਵੀ.ਵੀ.ਪੈਟ ਤੇ ਦੇਖਣ ਉਪਰੰਤ ਪਾਈ ਗਈ ਡੰਮੀ ਵੋਟ ਪੁਆਉਦੇ ਹੋਏ ਲੋਕਾਂ ਨੂੰ ਆਪਣੀ ਵੋਟ ਦੀ ਮਹੱਤਤਾ ਦੱਸਦੇ ਹੋਏ ਬਿਨਾ ਕਿਸੇ ਡਰ-ਦਬਾਓ ਅਤੇ ਲਾਲਚ ਤੋਂ ਉਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ,ਅਜੀਤ ਸਿੰਘ,ਕਸ਼ਮੀਰ ਸਿੰਘ,ਬਾਵਾ ਸਿੰਘ,ਮਹਿੰਦਰ ਸਿੰਘ ਅਤੇ ਗੁਰਨਾਮ ਸਿੰਘ ਸਮੇਤ ਹੋਰ ਪਿੰਡ ਵਾਸੀ ਅਤੇ ਸਵੀਪ ਟੀਮ ਹਾਜਰ ਸੀ।

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਕੁਹਾਲੀ ਦਾ ਕੀਤਾ ਦੌਰਾ

 ਅੰਮ੍ਰਿਤਸਰ, 7 ਦਸੰਬਰ:

 ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਭਾਰਤ-ਪਾਕਿ ਸਰਹੱਦ ਨੇੜੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੁਹਾਲੀ ਦਾ ਦੌਰਾ ਕੀਤਾ। ਉਨ੍ਹਾਂ ਇੱਥੇ ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦਾ ਸਾਗ ਦਾ ਆਨੰਦ ਲਿਆ।

ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਮੁਸਕਲਾਂ ਬਾਰੇ ਜਾਣੂੰ ਹੋਏ ਕਿ ਕਿਵੇਂ 15 ਏਕੜ ਜਮੀਨ ਵਾਲੇ ਕਿਸਾਨ ਵੀ ਸਖਤ ਮਿਹਨਤ ਦੇ ਬਾਵਜੂਦ ਨਿੱਜੀ ਲੋੜਾਂ ਦੀ ਪੂਰਤੀ ਲਈ ਸੰਘਰਸ ਕਰ ਰਹੇ ਹਨ।

 ਕਿਸਾਨਾਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਪਰਿਵਾਰਾਂ ਦਾ ਜਮੀਨਾਂ 'ਤੇ ਕਬਜਾ ਘਟਦਾ ਜਾ ਰਿਹਾ ਹੈ ਅਤੇ ਖੇਤੀ ਖਰਚੇ ਵੱਧਦੇ ਜਾ ਰਹੇ ਹਨ। ਉਨ੍ਹਾਂ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਝੋਨੇ ਦੀ ਪਰਾਲੀ ਦੇ ਵਧੀਆ ਅਤੇ ਪ੍ਰਭਾਵਸਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਬਾਰੇ ਵੀ ਕਿਸਾਨਾਂ ਦੇ ਸੁਝਾਅ ਲਏ।ਮੁੱਖ ਮੰਤਰੀ ਨੇ ਵਿਆਹ ਸਾਦੀ ਦੇ ਸਮਾਗਮਾਂ 'ਤੇ ਕਰਜੇ ਲੈ ਕੇ ਵੱਧ ਖਰਚ ਨਾ ਕਰਨ ਅਤੇ ਸਾਦੇ ਵਿਆਹ ਦੀਆਂ ਰਸਮਾਂ ਦੀ ਵਕਾਲਤ ਕੀਤੀ।  ਮੁੱਖ ਮੰਤਰੀ ਨੇ ਬਜੁਰਗਾਂ ਦੀ ਸਿਹਤ ਅਤੇ ਬੱਚਿਆਂ ਦੀ ਪੜ੍ਹਾਈ ਦਾ ਵੀ ਹਾਲ-ਚਾਲ ਪੁੱਛਿਆ।