ਜਾਗਰੂਕਤਾ ਤੇ ਪਹੁੰਚ ਰਾਹੀਂ ਕਾਨੂੰਨੀ ਜਾਣਕਾਰੀ ਦੇ ਕੇ ਲੋਕਾਂ ਦੇ ਸਸ਼ਕਤੀਕਰਣ ਦੀ ਮੁਹਿੰਮ ਨੂੰ ਜ਼ਿਲ੍ਹੇ ’ਚ ਭਰਵਾਂ ਹੁੰਗਾਰਾ


ਪੈਰਾ ਲੀਗਲ ਵਾਲੰਟੀਅਰ, ਪੈਨਲ ਵਕੀਲ, ਪੰਚਾਇਤ ਸਕੱਤਰ, ਆਸ਼ਾ ਵਰਕਰ ਤੇ ਆਂਗਨਵਾੜੀ ਵਰਕਰ ਕਰ ਰਹੇ ਨੇ ਲੋਕਾਂ ਤੱਕ ਪਹੁੰਚ
ਨਵਾਂਸ਼ਹਿਰ, 3 ਨਵੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ 'ਤੇ ਰਾਜ ਭਰ 'ਚ 31 ਅਕਤੂਬਰ ਤੋਂ 13 ਨਵੰਬਰ 2022 ਤੱਕ ਨਾਗਰਿਕਾਂ 'ਚ ਕਾਨੂੰਨੀ ਜਾਗਰੂਕਤਾ ਪੈਦਾ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦੀ ਚਲਾਈ ਜਾ ਰਹੀ ਮੁਹਿੰਮ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ  ਵੱਖ-ਵੱਖ ਪਿੰਡਾਂ ਵਿੱਚ ਪੈਰਾ ਲੀਗਲ ਵਲੰਟੀਅਰਜ਼, ਪੈਨਲ ਵਕੀਲਾਂ, ਪੰਚਾਇਤ ਸਕੱਤਰਾਂ, ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ, ਸੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੇ ਸਹਿਯੋਗ ਨਾਲ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਅਤੇ ਘਰ-ਘਰ ਕਾਨੂੰਨੀ ਸੇਵਾਵਾਂ ਨੂੰ ਪ੍ਰਦਰਸ਼ਿਤ ਕਰਦੇ ਪੈਂਫ਼ਲਿਟ ਵੰਡ ਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਨ੍ਹਾਂ ਟੀਮਾਂ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਨਾਲ-ਨਾਲ 12 ਨਵੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੀ ਜਾਗਰੂਕਤ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸੀ ਜੇ ਐਮ ਅਸ਼ੀਸ਼ ਕੁਮਾਰ ਬਾਂਸਲ ਵੱਲੋਂ ਦੱਸਿਆ ਗਿਆ ਕਿ ਇਹ ਮੁਹਿੰਮ 31 ਅਕਤੂਬਰ ਤੋਂ 13 ਨਵੰਬਰ 2022 ਤੱਕ ਜਾਰੀ ਰਹੇਗੀ, ਜਿਸ ਦੌਰਾਨ ਜ਼ਿਲ੍ਹੇ ਦੇ ਸਾਰੇ 466 ਪਿੰਡਾਂ ਵਿੱਚ ਜਾਗਰੂਕਤਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਰੋਜ਼ਾਨਾ 30-35 ਪਿੰਡਾਂ ਵਿੱਚ ਟੀਮਾਂ ਜਾ ਕੇ ਜਾਗਰੂਕ ਕਰਦੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਂਦੀ  ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਟੈਲੀਫ਼ੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਦੇ ਟੋਲ ਫ੍ਰੀ ਨੰਬਰ 1968 'ਤੇ ਸੰਪਰਕ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਰਾਜਪੁਰਾ ਵਿਖੇ ਪਿਛਲੇ ਚਾਰ ਮਹੀਨਿਆਂ ਤੋਂ ਮੋਰਚੇ 'ਤੇ ਬੈਠੇ ਕਿਸਾਨਾਂ ਦਾ ਧਰਨਾ ਚੁਕਵਾਇਆ


ਰਾਜਪੁਰਾ, 2 ਨਵੰਬਰ:  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ 'ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਪ੍ਰਤੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ।ਕਿਸਾਨ ਆਗੂਆਂ, ਜਿਨ੍ਹਾਂ ਵਿੱਚ ਡਾ. ਦਰਸ਼ਨਪਾਲ, ਗੁਰਦਿੱਤ ਸਿੰਘ ਦਿੱਤੂਪੁਰ, ਹਰਜਿੰਦਰ ਸਿੰਘ ਸਮੇਤ ਹੋਰ ਕਿਸਾਨ ਸ਼ਾਮਲ ਸਨ, ਨਾਲ ਬੈਠਕ ਕਰਨ ਮਗਰੋਂ ਕੁਲਦੀਪ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਬੀਜ ਐਕਟ ਬਹੁਤ ਕਮਜੋਰ ਹੈ, ਇਸ ਲਈ ਮਾਨ ਸਰਕਾਰ ਵੱਲੋਂ ਇਸ ਵਿੱਚ ਬਹੁਤ ਜਲਦ ਸੋਧ ਕੀਤੀ ਜਾਵੇਗੀ ਅਤੇ ਨਕਲੀ ਬੀਜਾਂ ਤੇ ਨਕਲੀ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਰਵਾਈ ਕੀਤੀ ਜਾਵੇਗੀ। ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਬੈਠਕ ਵਿੱਚ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਐਸ.ਡੀ.ਐਮ. ਸੰਜੀਵ ਕੁਮਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਵੀ ਮੌਜੂਦ ਸਨ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੀ ਹਮਦਰਦ ਸਰਕਾਰ ਹੈ ਅਤੇ ਰਾਜਪੁਰਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਸੂਰਜਮੁਖੀ ਦੇ ਨਕਲੀ ਬੀਜ ਕਰਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਹੱਲ ਕਰਨ ਦੀ ਮੰਗ ਰੱਖੀ ਗਈ ਸੀ, ਜਿਸ ਨੂੰ ਅੱਜ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਕਿਸਾਨਾਂ ਨੇ ਆਪਣਾ ਧਰਨਾ ਰਾਜਪੁਰਾ ਦੇ ਚੌਂਕ ਵਿੱਚੋਂ ਚੁੱਕ ਦਿੱਤਾ ਹੈ।ਇਸ ਮੌਕੇ ਡਾ. ਦਰਸ਼ਨਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਹ ਧੰਨਵਾਦ ਕਰਦੇ ਹਨ, ਜਿਸ ਨੇ ਭਰੋਸਾ ਦਿੱਤਾ ਹੈ ਕਿ ਬੀਜ ਐਕਟ ਵਿੱਚ ਸੋਧ ਕੀਤੀ ਜਾਵੇਗੀ ਤਾਂ ਕਿ ਕੋਈ ਨਕਲੀ ਬੀਜ ਤੇ ਨਕਲੀ ਖਾਦ ਤੇ ਦਵਾਈਆਂ ਆਦਿ ਨਾ ਵੇਚ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਰਾਜਪੁਰਾ ਦਾ ਧਰਨਾ ਸਮਾਪਤ ਕਰ ਦਿੱਤਾ ਹੈ।

ਸਤਨਾਮ ਸਿੰਘ ਜਲਾਲਪੁਰ ਨੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦੀ ਮੌਜੂਦਗੀ ’ਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੀ ਤਰੱਕੀ ਲਈ ਯਤਨਸ਼ੀਲ
7 ਮਹੀਨਿਆਂ 'ਚ ਕੀਤੇ ਲੋਕ ਹਿੱਤੂ ਫ਼ੈਸਲੇ ਲੋਕਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੇ ਪ੍ਰਤੀਕ
ਨਵਾਂਸ਼ਹਿਰ, 2 ਨਵੰਬਰ : - ਸਤਨਾਮ ਸਿੰਘ ਜਲਾਲਪੁਰ ਨੇ ਅੱਜ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਪਰਸਨ ਦਾ ਅਹੁਦਾ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ 'ਚ ਸੰਭਾਲ ਲਿਆ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।
ਯਾਤਰਾ, ਸਭਿਆਚਾਰਕ ਮਾਮਲੇ, ਕਿਰਤ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਮੌਕੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਣ ਆਸ ਹੈ ਕਿ ਸਤਨਾਮ ਸਿੰਘ ਜਲਾਲਪੁਰ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮੇਹਨਤ ਅਤੇ ਲੋਕਾਂ ਦੀ ਸੇਵਾ ਕਰਕੇ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਮੰਤਰੀ ਪ੍ਰਭਾਰੀ ਹੋਣ ਕਾਰਨ ਉਹ ਆਸਵੰਦ ਹਨ ਕਿ ਸਤਨਾਮ ਸਿੰਘ ਜਲਾਲਪੁਰ ਜ਼ਿਲ੍ਹੇ ਨਾਲ ਸਬੰਧਤ ਸਰਕਾਰ ਦੇ ਪੱਧਰ 'ਤੇ ਹੱਲ ਹੋਣ ਵਾਲੀਆਂ ਅਹਿਮ ਮੁਸ਼ਕਿਲਾਂ ਵੀ ਉਨ੍ਹਾਂ ਦੇ ਧਿਆਨ 'ਚ ਲਿਆਂਦੇ ਰਹਿਣਗੇ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ 7 ਮਹੀਨੇ ਦੇ ਕਾਰਜਕਾਲ ਵਿੱਚ ਹੀ ਅਜਿਹੇ ਇਤਿਹਾਸਕ ਲੋਕ ਹਿੱਤ ਵਾਲੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਬਾਰੇ ਪਿਛਲੀਆਂ ਸਰਕਾਰਾਂ ਨੇ ਕਦੇ ਸੋਚਿਆ ਤੱਕ ਨਹੀਂ ਸੀ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, 8736 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ, ਪੰਜਾਬ ਦੀਆਂ ਮੰਡੀਆਂ 'ਚ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਅਤੇ ਮੁਸ਼ਕਿਲ ਦੇ ਚੁੱਕਣ ਅਤੇ ਤੁਰੰਤ ਅਦਾਇਗੀ ਦਾ ਫ਼ੈਸਲਾ ਅਤੇ ਪੰਜਾਬ ਦੇ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਿਹੇ ਫੈਸਲੇ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਹੋਏ ਹਨ।
ਕੈਬਿਨਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਲੋਕਾਂ ਨੇ ਜਿਨ੍ਹਾਂ ਆਸਾਂ ਅਤੇ ਉਮੀਦਾਂ ਨਾਲ ਬਣਾਈ ਸੀ, ਸਰਕਾਰ ਉਨ੍ਹਾਂ ਆਸਾਂ ਤੇ ਉਮੀਦਾਂ 'ਤੇ ਪੂਰਾ ਉਤਰ ਰਹੀ ਹੈ। ਲੋਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਲੋਕ ਹਿੱਤਾਂ ਨੂੰ ਸਾਹਮਣੇ ਰੱਖ ਕੇ ਹੀ ਸਰਕਾਰ ਵੱਲੋਂ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦਾ ਖੁਸਿਆ ਵਕਾਰ ਬਹਾਲ ਕਰਨ ਵਿੱਚ ਅਤੇ ਇਸ ਨੂੰ ਵਪਾਰ, ਸਨਅਤ ਅਤੇ ਨਿਵੇਸ਼ ਲਈ ਸਭ ਤੋਂ ਬੇਹਤਰੀਨ ਥਾਂ ਬਣਾਉਣ ਦੇ ਆਪਣੇ ਮੰਤਵ ਵਿੱਚ ਲਗਾਤਾਰ ਸਫ਼ਲਤਾਪੂਰਵਕ ਅੱਗੇ ਵਧ ਰਹੀ ਹੈ।
ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੇ ਧਿਆਨ 'ਚ ਜ਼ਿਲ੍ਹੇ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਨਸ਼ਾ ਤਸਕਰੀ ਆਦਿ ਲਿਆਂਦੀਆਂ ਗਈਆਂ ਹਨ, ਜਿਸ ਪ੍ਰਤੀ ਸਰਕਾਰ ਦੀ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਹੀ ਜੁਰਮ ਅਤੇ ਮੁਜਰਮਾਂ ਦੀ ਜੜ੍ਹ ਬਣਦੇ ਹਨ, ਇਸ ਲਈ ਸਰਕਾਰ ਵੀ ਸੂਬਾ ਪੱਧਰ 'ਤੇ ਨਸ਼ਿਆਂ ਅਤੇ ਗੈਂਗਸਟਰਾਂ ਖਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕਰ ਰਹੀ ਹੈ।
ਇਸ ਮੌਕੇ ਮੌਜੂਦ ਐਮ ਐਲ ਏ ਬਲਾਚੌਰ ਸੰਤੋਸ਼ ਕਟਾਰੀਆ ਨੇ ਵੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁੱਕਤ ਚੇਅਰਪਰਸਨ ਸਤਨਾਮ ਸਿੰਘ ਜਲਾਲਪੁਰ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੌਂਪੀ ਇਸ ਜ਼ਿੰਮੇਂਵਾਰੀ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਹੋਰ ਅੱਗੇ ਹੋ ਕੇ ਸੇਵਾ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਪੀ (ਐਚ) ਗੁਰਮੀਤ ਕੌਰ, ਐਸ ਡੀ ਐਮ ਬੰਗਾ ਡਾ. ਪੂਨਮ ਪ੍ਰੀਤ ਕੌਰ, ਆਪ ਦੇ ਦੋਆਬਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਨਵਾਂਸ਼ਹਿਰ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਬੰਗਾ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਕਰਨਾਣਾ, ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਸ਼ਰਮਾ, ਆਪ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨ ਅਗਨੀਹੋਤਰੀ, ਮੀਡੀਆ ਕੋਆਰਡੀਨੇਟਰ ਚੰਦਰ ਮੋਹਨ ਜੇ ਡੀ ਤੋਂ ਇਲਾਵਾ ਉਪ ਅਰਥ ਤੇ ਅੰਕੜਾ ਸਲਾਹਕਾਰ ਹਰਮੇਸ਼ ਕੁਮਾਰ ਤੇ ਜ਼ਿਲ੍ਹਾ ਅੰਕੜਾ ਦਫ਼ਤਰ ਦਾ ਸਮੂਹ ਸਟਾਫ਼ ਮੌਜੂਦ ਸੀ।

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ

ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ
ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 450 ਮਰੀਜ਼ਾਂ ਦੀ ਜਾਂਚ ਹੋਈ

ਬੰਗਾ  :- 2 ਨਵੰਬਰ : ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਅੱਟਾ ਵਿਖੇ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ 450 ਮਰੀਜ਼ਾਂ ਨੇ ਆਪਣਾ ਫਰੀ ਚੈਕਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਇਲਾਕੇ ਦੇ ਲੋੜਵੰਦਾਂ ਲਈ ਜੱਦੀ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ ਹੈ । ਉਹਨਾਂ ਨੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋ ਕੈਂਪ ਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਇਲਾਜ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ) ਨੇ ਸਵ: ਸ. ਸਾਧੂ ਸਿੰਘ ਸੋਹਲ ਜੀ ਯਾਦ ਵਿਚ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਸਫਲ ਕਰਨ ਲਈ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰੰਬਧਕਾਂ ਦਾ, ਸਮੂਹ ਡਾਕਟਰ ਸਾਹਿਬਾਨ, ਸਮੂਹ ਮੈਡੀਕਲ ਸਟਾਫ਼ ਅਤੇ ਪਿੰਡ ਅੱਟਾ ਦੇ ਸਮੂਹ ਨਗਰ ਨਿਵਾਸੀਆਂ ਦਾ ਹਾਰਦਿਕ ਧੰਨਵਾਦ ਕੀਤਾ।
          ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ ਦੀ ਅਗਵਾਈ ਹੇਠਾਂ ਮਾਹਿਰ ਡਾਕਟਰਾਂ ਡਾ ਕੁਲਦੀਪ ਸਿੰਘ, ਡਾ. ਮਨਦੀਪ ਕੌਰ, ਅਪਥੈਲਮਿਕ ਅਫਸਰ ਦਲਜੀਤ ਕੌਰ ਅਤੇ ਮੈਡੀਕਲ ਟੀਮ ਨੇ ਕੈਂਪ ਵਿਚ ਆਏ 450 ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦਾ ਸ਼ੂਗਰ ਟੈਸਟ ਫਰੀ ਕੀਤਾ ਗਿਆ ਅਤੇ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ ।
ਇਸ ਮੌਕੇ ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ), ਸ. ਸੁਰਜੀਤ ਸਿੰਘ ਸੋਹਲ (ਸਪੁੱਤਰ  ਸਵ: ਸ. ਸਾਧੂ ਸਿੰਘ ਸੋਹਲ), ਸ. ਦੁਮੱਣ ਸਿੰਘ ਸੋਹਲ (ਵੱਡੇ ਭਰਾ ਸਵ: ਸ. ਸਾਧੂ ਸਿੰਘ ਸੋਹਲ),  ਸ. ਕੁਲਦੀਪ ਸਿੰਘ ਸੋਹਲ ਯੂ.ਕੇ.(ਭਤੀਜਾ), ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਗੁਰਬਖਸ਼ ਸਿੰਘ, ਲੰਬੜਦਾਰ ਜਿੰਦਰ ਸਿੰਘ ਸੋਹਲ, ਪੰਚ ਅੰਗਰੇਜ਼ ਸਿੰਘ ਸੋਹਲ, ਚੂਹੜ ਸਿੰਘ ਫਲਵਾਹਾ, ਜਗਦੇਵ ਸਿੰਘ ਨੰਗਲ, ਸੋਹਨ ਸਿੰਘ ਸੋਹਨੀ, ਜੀਤਾ ਸੋਹਲ, ਮਨਜਿੰਦਰ ਸਿੰਘ ਕਲਸੀ, ਹਰਦਿਆਲ ਸਿੰਘ  ਅਤੇ ਹੋਰ ਸਮਾਜ ਸੇਵੀ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ।ਇਸ ਮੌਕੇ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ :  ਪਿੰਡ ਅੱਟਾ ਵਿਖੇ ਸਮਾਜ ਸੇਵਕ  ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਦੀ ਤਸਵੀਰ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਕ ਹਫਤੇ ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜਾਗਰੁਕਤਾ ਸੈਮੀਨਾਰ ਕਰਵਾਇਆ
ਬੰਗਾ 02 ਨਵੰਬਰ :-() ਪੰਜਾਬ ਐਂਡ ਸਿੰਧ ਬੈਂਕ ਢਾਹਾਂ ਕਲੇਰਾਂ ਵੱਲੋਂ ਵਿਜੀਲੈਂਸ ਜਾਗਰੁਕ ਹਫਤੇ  ਮੌਕੇ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਭ੍ਰਿਸ਼ਟਾਚਾਰ ਮੁਕਤ ਭਾਰਤ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਅਤੇ ਸੁੰਹ ਚੁਕਾਈ ਗਈ । ਇਸ ਮੌਕੇ  ਸੀਨੀਅਰ ਮੈਨੇਜਰ ਸ੍ਰੀ ਪ੍ਰਸ਼ੋਤਮ ਬੰਗਾ ਨੇ ਸੰਬੋਧਨ ਕਰਦੇ ਕਿਹਾ ਕਿ ਸਮਾਜ ਵਿਚ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।ਉਹਨਾਂ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਤੋਂ ਸ਼ੁਰੂਆਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਰਕਾਰੀ ਅਧਿਕਾਰੀਆਂ ਨੂੰ ਸਹਿਯੋਗ ਕਰਨਗੇ।  ਬੈਂਕ ਦੇ ਅਫਸਰ ਜੀਵਨਵੀਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ।ਉਹਨਾਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ। ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਅਤੇ ਸਾਡੇ ਸਮਾਜ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਮੌਕੇ ਸ੍ਰੀ ਮਨਿੰਦਰਪਾਲ ਸਿੰਘ ਅਫਸਰ ਪੰਜਾਬ ਐਂਡ ਸਿੰਧ ਬੈਂਕ, ਮੈਡਮ ਸਵਾਤੀ ਕੁਮਾਰੀ ਕੈਸ਼ੀਅਰ, ਸ. ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ ਤੋਂ ਇਲਾਵਾ ਕਾਲਜ ਵਿਦਿਆਰਥੀ ਹਾਜ਼ਰ ਸਨ ।
 

ਪਟਾਕੇ ਚਲਾਉਣ ਦੀ ਮਨਾਹੀ ਤੇ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 2 ਨਵੰਬਰ, 2022 : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ 'ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਸ਼ੋਰ ਪ੍ਰਦੂਸ਼ਣ 'ਤੇ ਰੋਕ ਅਤੇ ਨਿਯੰਤਰਣ ਲਈ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
            ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਜਥੇਬੰਦੀਆਂ ਦੇ ਲੀਡਰਾਂ ਤੇ ਅਹੁਦੇਦਾਰਾਂ ਵੱਲੋਂ ਕੀਤੇ ਜਾਣ ਵਾਲੇ ਜਲਸਿਆਂ, ਰੈਲੀਆਂ, ਰੋਸ ਧਰਨੇ ਆਦਿ, ਕਿਸੇ ਵੀ ਐਨ.ਜੀ.ਓਜ਼, ਪ੍ਰਾਈਵੇਟ, ਸਮਾਜਿਕ, ਮੰਦਿਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਸੰਸਥਾਵਾਂ, ਵਪਾਰਕ ਸੰਸਥਾਵਾਂ/ਅਦਾਰਿਆਂ ਆਦਿ ਦੇ ਪ੍ਰਬੰਧਕਾਂ/ਅਹੁਦੇਦਾਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ, ਸਮਾਗਮ ਆਦਿ ਮੌਕੇ 'ਤੇ ਕਿਸੇ ਵੀ ਬਿਲਡਿੰਗ, ਪਬਲਿਕ ਸਥਾਨਾਂ, ਖੁੱਲੇ੍ਹ ਸਥਾਨਾਂ, ਪੰਡਾਲਾਂ ਵਿਚ ਲਾਊਡ ਸਪੀਕਰ ਆਦਿ ਦੀ ਵਰਤੋਂ ਲਈ ਅਤੇ ਕਿਸੇ ਵੱਲੋਂ ਵੀ ਵਿਆਹ ਸ਼ਾਦੀਆਂ, ਖੁਸ਼ੀ ਦੇ ਮੌਕਿਆਂ ਅਤੇ ਹੋਰ ਵੱਖ-ਵੱਖ ਮੌਕਿਆ ਆਦਿ ਤੇ ਮੈਰਿਜ ਪੈਲੇਸਾਂ, ਕਲੱਬਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਆਦਿ ਵਿਚ ਡੀ. ਜੇ, ਆਰਕੈਸਟਰਾ, ਸੰਗੀਤਕ ਯੰਤਰ ਆਦਿ ਦੀ ਵਰਤੋਂ ਕਿਸੇ ਵੀ ਸਮੇਂ (ਦਿਨ ਜਾਂ ਰਾਤ), ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੁਆਇਸ) ਐਕਟ, 1956 ਵਿਚ ਦਰਜ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਏ ਜਾਣਗੇ। ਲਿਖਤੀ ਪ੍ਰਵਾਨਗੀ ਲੈਣ ਉਪਰੰਤ ਇਹ ਅੰਡਰਟੇਕਿੰਗ ਦੇਣੀ ਪਵੇਗੀ ਕਿ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਇਮਤਿਹਾਨ ਦੇ ਦਿਨਾਂ 'ਚ ਪ੍ਰੀਖਿਆ ਤੋਂ 15 ਦਿਨ ਪਹਿਲਾਂ ਕਿਸੇ ਵੀ ਲਾਊਡ ਸਪੀਕਰ ਆਦਿ ਦੀ ਪ੍ਰਵਾਨਗੀ ਨਾ ਦੇਣਾ ਸਬੰਧਤ ਉਪ ਮੰਡਲ ਮੈਜਿਸਟਰੇਟ ਯਕੀਨੀ ਬਣਾਉਣਗੇ।
           ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਲਾਊਡ ਸਪੀਕਰ ਅਤੇ ਕਿਸੇ ਵੀ ਹੋਰ ਸੰਗੀਤਕ ਯੰਤਰ ਆਦਿ ਚਲਾਉਣ ਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਉਕਤ ਕਿਸੇ ਵੀ ਆਵਾਜ਼ੀ ਅਤੇ ਸੰਗੀਤਕ ਯੰਤਰਾਂ ਆਦਿ ਦੇ ਕਿਸੇ ਵੀ ਬਿਲਡਿੰਗ ਵਿਚ ਅਤੇ ਸਥਾਨ 'ਤੇ ਚਲਾਉਣ/ਵਜਾਉਣ 'ਤੇ ਮੁਕੰਮਲ ਪਾਬੰਦੀ ਹੋਵੇਗੀ, ਸਿਵਾਏੇ ਸੱਭਿਆਚਾਰਕ ਤੇ ਧਾਰਮਿਕ ਮੌਕਿਆਂ 'ਤੇ ਰਾਤ 10 ਵਜੇ ਤੋਂ 12 ਵਜੇ ਤੱਕ, ਜਿਹੜੇ ਕਿ ਪੂਰੇ ਸਾਲ ਵਿੱਚ 15 ਦਿਨਾਂ ਤੋਂ ਵੱਧ ਨਹੀਂ ਹੋਣਗੇ ਅਤੇ ਆਵਾਜ਼ ਦਾ ਪੱਧਰ 10 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਿੱਜੀ ਮਲਕੀਅਤ ਵਾਲੇ ਸਾੳਂੂਡ ਸਿਸਟਮ ਅਤੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਦੀ ਆਵਾਜ਼ ਦਾ ਪੱਧਰ 5 ਡੀ ਬੀ (ਏ) ਤੋਂ ਜ਼ਿਆਦਾ ਨਹੀਂ ਹੋਵੇਗਾ।
           ਹੁਕਮਾਂ ਅਨੁਸਾਰ ਜ਼ਿਲ੍ਹੇ 'ਚ ਕਿਸੇ ਵੱਲੋਂ ਵੀ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸ਼ਿਕਾਇਤ ਪੇਸ਼ ਕੀਤੇ ਜਾਣ 'ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਵੱਲੋਂ ਆਪਣੇ ਪੱਧਰ 'ਤੇ ਸਬੰਧਤ ਉਪ ਕਪਤਾਨ ਪੁਲਿਸ ਅਤੇ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਪ੍ਰਾਪਤ ਹੋਈ ਸ਼ਿਕਾਇਤ ਸਬੰਧੀ ਮੌਕੇ 'ਤੇ ਜਾ ਕੇ ਲੋੜੀਂਦੀ ਪੜਤਾਲ ਕੀਤੀ ਜਾਵੇਗੀ ਅਤੇ ਸ਼ਿਕਾਇਤ ਸਹੀ  ਪਾਏ ਜਾਣ 'ਤੇ  ਅਦਾਲਤ  ਵੱਲੋਂ  ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ  ਉਕਤ  ਐਕਟ ਤਹਿਤ, ਸ਼ਿਕਾਇਤ  ਵਿੱਚ ਦਰਸਾਏ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਆਵਾਜ਼ੀ/ਸੰਗੀਤਕ ਯੰਤਰ ਨੂੰ ਹਟਵਾ ਕੇ ਆਪਣੇ ਕਬਜ਼ੇ ਵਿਚ ਲੈਣਗੇ। ਉਹ ਉਕਤ ਐਕਟ 'ਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਆਪਣੇ ਪੱਧਰ 'ਤੇ ਕਾਨੂੰਨੀ ਕਾਰਵਾਈ ਕਰਕੇ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦਾ ਨਿਪਟਾਰਾ ਕਰਨਗੇ।
            ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪ੍ਰਵਾਨਗੀ ਲੈਣ ਉਪਰੰਤ ਜਿਨ੍ਹਾਂ-ਜਿਨ੍ਹਾਂ ਥਾਵਾਂ 'ਤੇ ਇਹ ਲਾਊਡ ਸਪੀਕਰ, ਆਵਾਜ਼ੀ/ਸੰਗੀਤਕ ਯੰਤਰ ਆਦਿ ਚਲਾਏ ਜਾਣਗੇ, ਦੀ ਆਵਾਜ਼ ਪ੍ਰੋਗਰਾਮ/ਫੰਕਸ਼ਨ ਵਾਲੇ ਸਥਾਨ, ਧਾਰਮਿਕ ਸਥਾਨ ਅਤੇ ਬਿਲਡਿੰਗ ਆਦਿ ਦੀ ਚਾਰਦੀਵਾਰੀ ਦੇ ਦਾਇਰੇ ਅੰਦਰ ਰਹਿਣੀ ਚਾਹੀਦੀ ਹੈ, ਜੋ ਕਿ ਭਾਰਤ ਸਰਕਾਰ ਵੱਲੋਂ ਜਾਰੀ 'ਆਵਾਜ਼ੀ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000' ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਵਿਚ ਨਿਰਧਾਰਤ ਕੀਤੇ ਆਵਾਜ਼ੀ ਸਟੈਂਡਰਡ ਤੋਂ ਕਿਸੇ ਵੀ ਹਾਲਤ ਵਿਚ ਵੱਧ ਨਹੀਂ ਹੋਣੀ ਚਾਹੀਦੀ ਹੈ।
            ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਪਾਬੰਦੀ ਅਤੇ ਰੋਕ ਇਸ ਲਈ ਵੀ ਲਗਾਉਣਾ ਜ਼ਰੂਰੀ ਹੈ ਕਿਉਂਕਿ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿਚ ਬਹੁਤ ਉੱਚੀ ਆਵਾਜ਼ ਵਿਚ ਲਾਊਡ ਸਪੀਕਰ, ਡੀ.ਜੇ. ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਕਈ ਪ੍ਰੋਫੈਸ਼ਨਲ ਗਾਇਕ ਸਭਿਆਚਾਰਕ ਪੋ੍ਰਗਰਾਮਾਂ ਵਿਚ ਭਾਗ ਲੈਂਦੇ ਹਨ ਅਤੇ ਰਾਤ ਦੇਰ ਤੱਕ ਲਾਊਡ ਸਪੀਕਰ/ਡੀ.ਜੇ ਆਦਿ ਦੀ ਵਰਤੋਂ ਕਰਦੇ ਹਨ, ਜਿਸ ਦੇ ਨਾਲ ਆਸ ਪਾਸ ਦੇ ਰਹਿਣ ਵਾਲੇ ਲੋਕਾਂ, ਮਰੀਜ਼ਾਂ ਨੂੰ ਅਤੇ ਪੜ੍ਹਨ ਵਾਲੇ ਬੱਚਿਆਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਨਾਲ ਉਹਨਾਂ ਦੀ ਸਿਹਤ ਲਈ ਵੀ ਖਤਰਾ ਪੈਦਾ ਹੰੁਦਾ ਹੈ। ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਲਾਗੂ ਰਹਿਣਗੇ।

ਜ਼ਿਲ੍ਹੇ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ 'ਤੇ ਪਟਾਕੇ ਚਲਾਉਣ ਦੀ ਮਨਾਹੀ
ਨਵਾਂਸ਼ਹਿਰ, 2 ਨਵੰਬਰ :- ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਵਿੱਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਦਿਵਸ ਜਾਂ ਕੋਈ ਵੀ ਖੁਸ਼ੀ ਦੇ ਤਿਉਹਾਰ ਮੌਕੇ ਪਟਾਕੇ ਚਲਾਉਣ 'ਤੇ ਮਨਾਹੀ ਦੇ ਹੁਕਮ ਕੀਤੇ ਹਨ।
        ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਹ ਹੁਕਮ 28 ਅਕਤੂਬਰ ਤੋਂ 27 ਦਸੰਬਰ 2022 ਤੱਕ ਤੱਕ ਲਾਗੂ ਰਹਿਣਗੇ।

ਪੰਜਾਬੀ ਮਾਹ ਨੂੰ ਸਮਰਪਿਤ ਦਫ਼ਤਰ ਭਾਸ਼ਾ ਵਿਭਾਗ ਨੇ ਕੱਢੀ ਚੇਤਨਾ ਰੈਲੀ

ਹੁਸ਼ਿਆਰਪੁਰ, 2 ਨਵੰਬਰ:   ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਅਤੇ ਡਾ. ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਅਤੇ ਪ੍ਰਿੰਸੀਪਲ ਸ਼੍ਰੀ ਅਸ਼ਵਨੀ ਦੱਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਘੰਟਾ ਘਰ ਹੁਰਾਂ ਦੇ ਭਾਸ਼ਾ ਮੰਚ ਦੇ ਸਹਿਯੋਗ ਨਾਲ  ਚੇਤਨਾ ਰੈਲੀ ਕੱਢੀ ਗਈ।ਰੈਲੀ ਤੋਂ ਪਹਿਲਾਂ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਜਸਵੰਤ ਰਾਏ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬ ਸਰਕਾਰ ਵਲੋਂ ਨਵੰਬਰ ਮਹੀਨੇ ਵਿੱਚ ਮੁਖ ਦਫ਼ਤਰ ਤੋਂ ਇਲਾਵਾ ਸਾਰੇ ਜ਼ਿਲ੍ਹਾ ਹੈੱਡਕਵਾਟਰਾਂ 'ਤੇ ਸਮਾਗਮ ਰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਜ਼ੁਬਾਨ ਨੂੰ ਗੁਰੂਆਂ, ਭਗਤਾਂ, ਸੂਫ਼ੀਆਂ ਦੀ ਕਲਮ ਛੋਹ ਪ੍ਰਾਪਤ ਹੈ ਅਤੇ ਇਸਦਾ ਮਾਣ ਸਤਿਕਾਰ ਕਰਨਾ ਸਾਡਾ ਪਹਿਲਾ ਫ਼ਰਜ਼ ਹੈ।ਕਿਸੇ ਵੀ ਕੰਮ ਨੂੰ ਸਭ ਤੋਂ ਵੱਧ ਪ੍ਰਪੱਕਤਾ ਨਾਲ ਮਾਂ ਬੋਲੀ ਵਿੱਚ ਹੀ ਸਿੱਖਿਆ ਅਤੇ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ 14 ਕਰੋੜ ਲੋਕਾਂ ਦੀ ਮਾਂ ਬੋਲੀ ਪੰਜਾਬੀ ਨੂੰ ਬੋਲਣ ਵਾਲੇ ਲੋਕ ਅੱਜ ਦੁਨੀਆ ਦੇ ਕੋਨੇ ਕੋਨੇ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਨਸਿਕਤਾ ਅਜਿਹੀ ਬਣਾ ਲੈਣੀ ਚਾਹੀਦੀ ਹੈ ਕਿ ਅਸੀਂ ਪੰਜਾਬੀ ਬੋਲਣ, ਪੰਜਾਬੀ ਪੜ੍ਹਨ ਅਤੇ ਪੰਜਾਬੀ ਲਿਖਣ ਵਿੱਚ ਮਾਣ ਮਹਿਸੂਸ ਕਰੀਏ।ਮਾਂ ਬੋਲੀ ਬਾਰੇ ਦੁਨੀਆ ਦੀ ਪ੍ਰਸਿੱਧ ਪੁਸਤਕ 'ਮੇਰਾ ਦਾਗਿਸਤਾਨ' ਵਿੱਚੋਂ ਉਨ੍ਹਾਂ ਬਹੁਤ ਸਾਰੀਆਂ ਉਦਾਹਰਣਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ।

                ਇਸ ਮੌਕੇ ਵਿਦਿਆਰਥੀਆਂ ਦਾ ਪੰਜਾਬੀ ਸਲੋਗਨ ਲਿਖਣ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਛੇਵੀਂ  ਤੋਂ ਅੱਠਵੀਂ ਵਰਗ ਵਿੱਚ ਗੁਰਿੰਦਰ, ਗਗਨਦੀਪ ਅਤੇ ਅਕਸ਼ਿਤ ਸ਼ਰਮਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿੱਚੋਂ ਮੋਨਿਕਾ, ਸਿਮਰਨ ਅਤੇ ਤਜਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਦਾ ਭਾਸ਼ਾ ਵਿਭਾਗ ਵਲੋਂ ਪ੍ਰਮਾਣ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਉਪਰੰਤ ਸੈਸ਼ਨ ਚੌਕ ਤੱਕ ਵਿਦਿਆਰਥੀਆਂ ਨਾਲ ਭਰਵੇਂ ਰੂਪ ਵਿੱਚ ਪੰਜਾਬੀ ਮਾਹ ਚੇਤਨਾ ਰੈਲੀ ਵੀ ਕੱਢੀ ਗਈ। ਸਮਾਪਤੀ 'ਤੇ ਹਾਜ਼ਰੀਨ ਦਾ ਧੰਨਵਾਦ ਪ੍ਰਿੰਸੀਪਲ ਦੱਤਾ ਨੇ ਕੀਤਾ।ਇਸ ਮੌਕੇ ਪੰਜਾਬੀ ਮਾਸਟਰ ਸੁਰਜੀਤ ਰਾਜਾ, ਮੈਡਮ ਕਮਲਜੀਤ ਕੌਰ, ਸੁਨੀਤਾ ਰਾਣੀ, ਸੀਮਾ ਸੈਣੀ, ਗੁਰਪ੍ਰੀਤ ਕੌਰ, ਰਕਸ਼ਾ, ਮਨੀਸ਼ਾ, ਸੰਦੀਪ ਕੌਰ, ਨਿਰਦੇਸ਼ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।ਪੰਜਾਬੀ ਮਾਹ ਨੂੰ ਸਮਰਪਿਤ ਦਫ਼ਤਰ ਭਾਸ਼ਾ ਵਿਭਾਗ ਨੇ ਕੱਢੀ ਚੇਤਨਾ ਰੈਲੀ

ਹੁਸ਼ਿਆਰਪੁਰ, 2 ਨਵੰਬਰ:

          ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪ੍ਰਮੁੱਖ ਸਕੱਤਰ ਮੈਡਮ ਜਸਪ੍ਰੀਤ ਤਲਵਾੜ ਅਤੇ ਡਾ. ਵੀਰਪਾਲ ਕੌਰ ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਅਤੇ ਪ੍ਰਿੰਸੀਪਲ ਸ਼੍ਰੀ ਅਸ਼ਵਨੀ ਦੱਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਘੰਟਾ ਘਰ ਹੁਰਾਂ ਦੇ ਭਾਸ਼ਾ ਮੰਚ ਦੇ ਸਹਿਯੋਗ ਨਾਲ  ਚੇਤਨਾ ਰੈਲੀ ਕੱਢੀ ਗਈ।ਰੈਲੀ ਤੋਂ ਪਹਿਲਾਂ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਜਸਵੰਤ ਰਾਏ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬ ਸਰਕਾਰ ਵਲੋਂ ਨਵੰਬਰ ਮਹੀਨੇ ਵਿੱਚ ਮੁਖ ਦਫ਼ਤਰ ਤੋਂ ਇਲਾਵਾ ਸਾਰੇ ਜ਼ਿਲ੍ਹਾ ਹੈੱਡਕਵਾਟਰਾਂ 'ਤੇ ਸਮਾਗਮ ਰਚਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਜ਼ੁਬਾਨ ਨੂੰ ਗੁਰੂਆਂ, ਭਗਤਾਂ, ਸੂਫ਼ੀਆਂ ਦੀ ਕਲਮ ਛੋਹ ਪ੍ਰਾਪਤ ਹੈ ਅਤੇ ਇਸਦਾ ਮਾਣ ਸਤਿਕਾਰ ਕਰਨਾ ਸਾਡਾ ਪਹਿਲਾ ਫ਼ਰਜ਼ ਹੈ।ਕਿਸੇ ਵੀ ਕੰਮ ਨੂੰ ਸਭ ਤੋਂ ਵੱਧ ਪ੍ਰਪੱਕਤਾ ਨਾਲ ਮਾਂ ਬੋਲੀ ਵਿੱਚ ਹੀ ਸਿੱਖਿਆ ਅਤੇ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ 14 ਕਰੋੜ ਲੋਕਾਂ ਦੀ ਮਾਂ ਬੋਲੀ ਪੰਜਾਬੀ ਨੂੰ ਬੋਲਣ ਵਾਲੇ ਲੋਕ ਅੱਜ ਦੁਨੀਆ ਦੇ ਕੋਨੇ ਕੋਨੇ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਮਾਨਸਿਕਤਾ ਅਜਿਹੀ ਬਣਾ ਲੈਣੀ ਚਾਹੀਦੀ ਹੈ ਕਿ ਅਸੀਂ ਪੰਜਾਬੀ ਬੋਲਣ, ਪੰਜਾਬੀ ਪੜ੍ਹਨ ਅਤੇ ਪੰਜਾਬੀ ਲਿਖਣ ਵਿੱਚ ਮਾਣ ਮਹਿਸੂਸ ਕਰੀਏ।ਮਾਂ ਬੋਲੀ ਬਾਰੇ ਦੁਨੀਆ ਦੀ ਪ੍ਰਸਿੱਧ ਪੁਸਤਕ 'ਮੇਰਾ ਦਾਗਿਸਤਾਨ' ਵਿੱਚੋਂ ਉਨ੍ਹਾਂ ਬਹੁਤ ਸਾਰੀਆਂ ਉਦਾਹਰਣਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ।

                ਇਸ ਮੌਕੇ ਵਿਦਿਆਰਥੀਆਂ ਦਾ ਪੰਜਾਬੀ ਸਲੋਗਨ ਲਿਖਣ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਛੇਵੀਂ  ਤੋਂ ਅੱਠਵੀਂ ਵਰਗ ਵਿੱਚ ਗੁਰਿੰਦਰ, ਗਗਨਦੀਪ ਅਤੇ ਅਕਸ਼ਿਤ ਸ਼ਰਮਾ ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿੱਚੋਂ ਮੋਨਿਕਾ, ਸਿਮਰਨ ਅਤੇ ਤਜਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆਂ ਦਾ ਭਾਸ਼ਾ ਵਿਭਾਗ ਵਲੋਂ ਪ੍ਰਮਾਣ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਉਪਰੰਤ ਸੈਸ਼ਨ ਚੌਕ ਤੱਕ ਵਿਦਿਆਰਥੀਆਂ ਨਾਲ ਭਰਵੇਂ ਰੂਪ ਵਿੱਚ ਪੰਜਾਬੀ ਮਾਹ ਚੇਤਨਾ ਰੈਲੀ ਵੀ ਕੱਢੀ ਗਈ। ਸਮਾਪਤੀ 'ਤੇ ਹਾਜ਼ਰੀਨ ਦਾ ਧੰਨਵਾਦ ਪ੍ਰਿੰਸੀਪਲ ਦੱਤਾ ਨੇ ਕੀਤਾ।ਇਸ ਮੌਕੇ ਪੰਜਾਬੀ ਮਾਸਟਰ ਸੁਰਜੀਤ ਰਾਜਾ, ਮੈਡਮ ਕਮਲਜੀਤ ਕੌਰ, ਸੁਨੀਤਾ ਰਾਣੀ, ਸੀਮਾ ਸੈਣੀ, ਗੁਰਪ੍ਰੀਤ ਕੌਰ, ਰਕਸ਼ਾ, ਮਨੀਸ਼ਾ, ਸੰਦੀਪ ਕੌਰ, ਨਿਰਦੇਸ਼ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਭ੍ਰਿਸ਼ਟਾਚਾਰ ਦੇ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਦੇ ਨਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਹੁਸ਼ਿਆਰਪੁਰ, 1 ਨਵੰਬਰ: ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵਲੋਂ ਆਯੋਜਿਤ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ 'ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ' ਥੀਮ ਤਹਿਤ ਅੱਜ ਐਸ.ਡੀ. ਕਾਲਜ ਹੁਸ਼ਿਆਰਪੁਰ ਅਤੇ ਜੀ.ਜੀ.ਐਸ.ਡੀ. ਕਾਲਜ ਹਰਿਆਣਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ।  ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਜ ਵਿਚ ਪ੍ਰਚਲਿਤ ਭ੍ਰਿਸ਼ਟ ਕਾਰਵਾਈ ਦੀ ਅਸਰਦਾਰ ਰੋਕਥਾਮ ਲਈ ਬੇਝਿੱਜਕ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਐਸ.ਡੀ. ਕਾਲਜ ਹੁਸ਼ਿਆਰਪੁਰ ਵਿਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੌਜੂਦ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਪ੍ਰਤੀਨਿਧੀਆਂ ਆਦਿ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਤੋਂ ਸ਼ੁਰੂਆਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਇਸ ਤਰ੍ਹਾਂ ਦੀ ਕਾਰਵਾਈ ਸਾਹਮਣੇ ਆਉਣ 'ਤੇ ਸਮਰੱਥ ਅਥਾਰਟੀ ਨੂੰ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਨੇਕ ਨੀਤੀ ਅਤੇ ਵਿਧੀ ਵਿਧਾਨ ਦਾ ਪਾਲਣ ਕਰਦੇ ਹੋਏ ਸਾਰੇ ਕੰਮ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਐਸ.ਡੀ. ਕਾਲਜ ਹੁਸ਼ਿਆਰਪੁਰ ਅਤੇ ਜੀ.ਜੀ.ਐਸ.ਡੀ. ਐਸ.ਡੀ. ਕਾਲਜ ਹਰਿਆਣਾ ਵਿਖੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਐਸ.ਐਸ.ਪੀ. ਸ਼੍ਰੀ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਮਾਜ ਦੇ ਹਰ ਹਿੱਸੇ ਨੂੰ ਇਸ ਬੁਰਾਈ ਤੋਂ ਪੂਰੀ ਤਰ੍ਹਾਂ ਸਫ਼ਾਈ ਲਈ ਆਪਣਾ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਕੇਂਦਰਿਤ ਕਰਕੇ ਉਨ੍ਹਾਂ ਨੂੰ ਭ੍ਰਿਸ਼ਟ ਕਾਰਵਾਈ ਵਿਰੁੱਧ ਖੜ੍ਹਨ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਮੌਕੇ 'ਤੇ ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਪ੍ਰਤੀਨਿਧੀਆਂ ਅਤੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਨੂੰ ਇਕ ਮੰਚ 'ਤੇ ਲਿਆਉਣ ਦਾ ਉਦੇਸ਼ ਹੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਇਸ ਤਰ੍ਹਾਂ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ, ਤਾਂ ਉਹ ਵਿਭਾਗ ਦੇ ਟੋਲ ਫਰੀ ਨੰਬਰ 1800-1800-100, ਐਂਟੀ ਕਰੱਪਸ਼ਨ ਲਾਈਨ ਨੰਬਰ 95012-00200 ਜਾਂ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਵਿਚ ਇਸ ਦੀ ਜਾਣਕਾਰੀ ਦੇ ਸਕਦੇ ਹਨ।
ਐਸ.ਐਮ.ਓ. ਡਾ. ਲਖਵੀਰ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰੰਦ ਕੀਤੀ ਜਾਵੇ, ਤਾਂ ਜੋ 'ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ' ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤਯੋਗ ਨਹੀਂ ਹੈ, ਜਿਸ ਦੇ ਖਾਤਮੇ ਲਈ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡੀ.ਐਸ.ਡੀ. ਵਿਜੀਲੈਂਸ ਸ਼੍ਰੀ ਮਨੀਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀਆਂ ਤੇ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਜੀ.ਜੀ.ਐਸ.ਡੀ. ਕਾਲਜ ਹਰਿਆਣਾ ਵਿਚ ਆਯੋਜਿਤ ਸੈਮੀਨਾਰ ਦੌਰਾਨ ਵਿਸ਼ੇਸ਼ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ਼ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐਸ.ਪੀ. (ਡੀ) ਮਨਪ੍ਰੀਤ ਸਿੰਘ ਢਿੱਲੋਂ, ਡੀ.ਐਸ.ਪੀ. (ਦਿਹਾਤੀ) ਸੁਰਿੰਦਰ ਪਾਲ, ਸ਼੍ਰੀ ਸਨਾਤਨ ਧਰਮ ਪ੍ਰਤੀਨਿੱਧੀ ਸਭਾ ਦੇ ਖੇਤਰੀ ਜਨਰਲ ਸਕੱਤਰ ਪ੍ਰੋ: ਗੁਰਦੀਪ ਸ਼ਰਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਕੌਂਸਲਰ ਸੰਜੇ ਕਪਿਲਾ, ਗੁਰੂ ਨਾਨਕ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਪਰਮਜੀਤ ਸਿੰਘ, ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਹੁੁਸ਼ਿਆਰਪੁਰ ਦੇ ਪ੍ਰਧਾਨ ਹੇਮਾ ਸ਼ਰਮਾ, ਉਪ ਪ੍ਰਧਾਨ ਚਤੁਰ ਭੂਸ਼ਨ ਜੋਸ਼ੀ, ਸਕੱਤਰ ਗੋਪਾਲ ਸ਼ਰਮਾ, ਕੈਸ਼ੀਅਰ ਨੈਸ਼ਨਲ ਅਵਾਰਡੀ ਪ੍ਰਮੋਦ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ: ਪ੍ਰਸ਼ਾਂਤ ਸੇਠੀ, ਐਸ.ਡੀ ਕਾਲਜੀਏਟ ਸਕੂਲ ਦੀ ਪ੍ਰਿੰਸੀਪਲ ਡਾ. ਰਾਧਿਕਾ ਰਤਨ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।

’ਹੱਕ ਹਮਾਰਾ ਭੀ ਤੋਂ ਹੈ’ ਮੁਹਿੰਮ ਦਾ ਕੇਂਦਰੀ ਜੇਲ੍ਹ ਤੋਂ ਹੋਇਆ ਆਗਾਜ਼

ਹੁਸ਼ਿਆਰਪੁਰ, 1 ਨਵੰਬਰ:   ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਸ਼੍ਰੀਮਤੀ ਅਮਰਜੋਤ ਭੱਟੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਸ਼੍ਰੀਮਤੀ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ ਨਾਲਸਾ ਵਲੋਂ ਚਲਾਈ ਗਈ ਮੁਹਿੰਮ 'ਹੱਕ ਹਮਾਰਾ ਭੀ ਤੋਂ ਹੈ' @75' ਦਾ ਆਗਾਜ਼ ਕਰਦਿਆਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ  ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ  'ਹੱਕ ਹਮਾਰਾ ਭੀ ਤੋਂ ਹੈ' ਮੁਹਿੰਮ ਦੀ ਪਹਿਲੇ ਦਿਨ ਕੰਮ ਕਰਨ ਦੀ ਸ਼ੁਰੂਆਤ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 8 ਟੀਮਾਂ ਬਣਾਈਆਂ ਗਈਆਂ, ਜਿਸ ਵਿੱਚ 8 ਪੈਨਲ ਐਡਵੋਕੇਟਾਂ ਅਤੇ 8 ਪੈਰਾਲੀਗਲ ਵਲੰਟੀਅਰਾਂ ਨੂੰ ਸ਼ਾਮਿਲ ਕੀਤਾ ਗਿਆ । ਇਨ੍ਹਾਂ ਪੈਨਲ ਐਡਵੋਕੇਟਾਂ ਅਤੇ ਪੈਰਾਲੀਗਲ ਵਲੰਟੀਅਰਾਂ ਦੀ ਸਹਾਇਤਾ ਨਾਲ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੇ ਕਾਰਡ ਭਰੇ ਜਾਣਗੇ ਅਤੇ ਇਹ ਸਾਰੀ ਜਾਣਕਾਰੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ ਰਾਹੀਂ ਨਾਲਸਾ ਨਾਲ ਸਾਂਝੀ ਕੀਤੀ ਜਾਵੇਗੀ।

            ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਦਾ ਵੀ ਦੌਰਾ ਕੀਤਾ ਗਿਆ ਅਤੇ ਬੱਚਿਆਂ ਦੀ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀ ਬੱਚਿਆ ਦੇ ਕਾਰਡ ਭਰਨ ਲਈ 2 ਟੀਮਾਂ ਬਣਾਈਆਂ ਗਈਆਂ, ਇਸ ਵਿੱਚ ਇੱਕ ਟੀਮ ਵਿੱਚ ਇੱਕ ਜੁਵੇਨਾਇਲ ਐਡਵੋਕੇਟ ਅਤੇ ਇੱਕ ਪੈਰਾਲੀਗਲ ਵਲੰਟੀਅਰ ਨੂੰ ਸ਼ਾਮਿਲ ਕੀਤਾ ਗਿਆ। ਇਨ੍ਹਾਂ ਟੀਮਾਂ ਦੁਆਰਾ 'ਹੱਕ ਹਮਾਰਾ ਭੀ ਤੋਂ ਹੈ' ਮੁਹਿੰਮ ਤਹਿਤ ਜੁਵੇਨਾਇਲ ਜੇਲ੍ਹ ਵਿੱਚ ਬੰਦ ਬੱਚਿਆਂ ਦੇ ਕਾਰਡ ਭਰੇ ਜਾਣਗੇ।  ਉਪਰੋਕਤ ਤੋਂ ਇਲਾਵਾ ਪਿੰਡਾਂ ਵਿੱਚ ਲੋਕਾ ਨੂੰ ਜਾਗਰੂਕ ਕਰਨ ਲਈ ਨਾਲਸਾ ਵਲੋਂ ਚਲਾਈ ਗਈ ਮੁਹਿੰਮ 'ਕਾਨੂੰਨੀ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਰਾਹੀਂ ਨਾਗਰਿਕਤਾ ਦਾ ਸ਼ਕਤੀਕਰਨ' ਦੇ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟਾਂ ਅਤੇ ਸ਼ੋਸਲ ਵਰਕਰਾਂ ਅਤੇ ਨਾਲ ਹੀ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਰਾਹੀਂ ਵੱਧ ਤੋਂ ਵੱਧ ਪਿੰਡਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਨਾਲਸਾ ਵਲੋਂ ਚਲਾਈ ਗਈ ਮੁਹਿੰਮ ਸਬੰਧੀ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।                               

ਮੀਤ ਹੇਅਰ ਵੱਲੋਂ ਸਮੂਹ ਪੰਜਾਬੀਆਂ ਨੂੰ ਆਪਣੇ ਬੱਚਿਆਂ ਨਾਲ ਘਰਾਂ ਅੰਦਰ ਗੱਲਬਾਤ ਮਾਂ ਬੋਲੀ ਪੰਜਾਬੀ 'ਚ ਹੀ ਕਰਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਬੋਲੀ ਬਾਰੇ ਜਲਦ ਕਰਨਗੇ ਵੱਡਾ ਐਲਾਨ-ਮੀਤ ਹੇਅਰ
ਭਾਸ਼ਾ ਭਵਨ ਪਟਿਆਲਾ ਵਿਖੇ ਰਾਜ ਪੱਧਰੀ ਪੰਜਾਬੀ ਮਾਹ-2022 ਦੇ ਆਗ਼ਾਜ਼ ਮੌਕੇ 18 ਸਰਵੋਤਮ ਸਾਤਿਹਕ ਪੁਸਤਕ ਪੁਰਸਕਾਰਾਂ ਦੀ ਵੰਡ
ਪਟਿਆਲਾ, 1 ਨਵੰਬਰ: ਪੰਜਾਬ ਦੇ ਭਾਸ਼ਾਵਾਂ ਤੇ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੀਂ ਪੀੜ੍ਹੀ ਦੇ ਪੰਜਾਬੀ ਮਾਂ ਬੋਲੀ ਅਤੇ ਸੱਭਿਆਚਾਰ ਤੋਂ ਦੂਰ ਜਾਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਘਰਾਂ ਅੰਦਰ ਆਪਣੇ ਬੱਚਿਆਂ ਨਾਲ ਗੱਲਬਾਤ ਮਾਂ ਬੋਲੀ ਪੰਜਾਬੀ ਵਿੱਚ ਹੀ ਕਰਨ ਨੂੰ ਤਰਜੀਹ ਦੇਣ।ਅੱਜ ਇੱਥੇ ਭਾਸ਼ਾ ਭਵਨ ਵਿਖੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੀ ਸ਼ੁਰੂਆਤ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਮਾਂ ਬੋਲੀ ਪੰਜਾਬੀ ਦੀ ਪ੍ਰਫੁਲਤਾ ਬਾਰੇ ਵੱਡਾ ਐਲਾਨ ਕਰਨਗੇ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਪ੍ਰਮੁੱਖ ਸਕੱਤਰ ਜਸਪ੍ਰੀਤ ਕੌਰ ਤਲਵਾੜ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਭਾਸ਼ਾ ਮੰਤਰੀ ਨੇ ਪੰਜਾਬੀ ਮਾਂ ਬੋਲੀ ਦੇ ਅਮੀਰ ਵਿਰਸੇ, ਮੁਹਾਵਰੇ, ਅਖਾਣਾਂ ਤੇ ਬੁਝਾਰਤਾਂ ਦਾ ਜਿਕਰ ਕਰਦਿਆਂ ਕਿਹਾ ਕਿ ਅੱਜ ਦੀ ਨਵੀਂ ਪੀੜ੍ਹੀ ਅਮੀਰ ਸ਼ਬਦ ਭੰਡਾਰ ਨਾਲੋਂ ਟੁੱਟ ਰਹੀ ਹੈ ਜਦਕਿ ਪਹਿਲਾਂ ਅਸੀਂ ਆਪਣੇ ਬਜੁਰਗਾਂ ਜਰੀਏ ਇਸ ਨਾਲ ਬਾਵਾਸਤਾ ਹੁੰਦੇ ਰਹਿੰਦੇ ਸੀ। ਉਨ੍ਹਾਂ ਕਿਹਾ ਕਿ ਤਰੱਕੀ ਲਈ ਦੂਜੀਆਂ ਭਾਸ਼ਾਵਾਂ ਜਰੂਰ ਸਿੱਖਣੀਆਂ ਚਾਹੀਦੀਆਂ ਹਨ, ਪਰ ਜਿਸ ਮਾਂ ਭਾਸ਼ਾ 'ਚ ਅਸੀਂ ਸੁਪਨੇ ਲੈਂਦੇ ਹਾਂ ਉਸਨੂੰ ਵੀ ਨਹੀਂ ਵਿਸਾਰਨਾ ਚਾਹੀਦਾ। ਇਸ ਤੋਂ ਬਿਨ੍ਹਾਂ ਮਾਂਪਿਆਂ ਤੇ ਅਧਿਆਪਕਾਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਪੰਜਾਬੀ ਭਾਸ਼ਾ ਦੇ ਅਮੀਰ ਸਾਹਿਤਕ ਭੰਡਾਰ ਦੀਆਂ ਮਿਸਾਲਾਂ ਵੀ ਦਿੱਤੀਆਂ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਹ ਦੀ ਸ਼ੁਰੂਆਤ ਅਤੇ ਸਰਵੋਤਮ ਸਾਹਿਤਕ ਪੁਸਤਕਾਂ ਦੇ ਪੁਰਸਕਾਰ ਜੇਤੂ ਸਾਹਿਤਕਾਰਾਂ ਸਮੇਤ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਭਾਸ਼ਾ ਵਿਭਾਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਮਹੀਨਾ ਸਾਡੇ ਸੱਭਿਆਚਾਰ ਤੇ ਮਾਂ ਬੋਲੀ ਨੂੰ ਅਮੀਰ ਕਰਨ ਵਾਲੇ ਨਾਟਕਕਾਰਾਂ, ਕਵੀਆਂ ਤੇ ਸਾਹਿਤਕਾਰਾਂ ਨੂੰ ਸਮਰਪਿਤ ਕਰਕੇ ਮਨਾਇਆ ਜਾਵੇਗਾ, ਇਸ ਨਾਲ ਪੰਜਾਬ ਦੇ ਲੋਕ ਅਤੇ ਬੱਚੇ ਇਨ੍ਹਾਂ ਤੋਂ ਜਾਣੂ ਹੋਣਗੇ ਤੇ ਸੱਭਿਆਚਾਰ ਦੇ ਨੇੜੇ ਲੱਗਣਗੇ।ਮੀਤ ਹੇਅਰ ਨੇ ਐਲਾਨ ਕੀਤਾ ਕਿ ਬਰਨਾਲਾ ਸਮੇਤ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਸਾਹਿਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਿਸੇਸ਼ ਇਮਾਰਤਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਪ੍ਰਫੁਲਤਾ ਲਈ ਮਾਨ ਸਰਕਾਰ ਨੇ ਸੀ ਤੇ ਡੀ ਵਰਗ ਦੇ ਸਰਕਾਰੀ ਮੁਲਾਜਮਾਂ ਦੀ ਭਰਤੀ ਲਈ ਪੰਜਾਬੀ ਦਾ ਵਿਸ਼ੇਸ਼ ਇਮਤਿਹਾਨ ਪਾਸ ਕਰਨਾ ਲਾਜਮੀ ਬਣਾਇਆ ਹੈ।ਪੰਜਾਬੀ ਮਾਹ ਦੀ ਸ਼ੁਰੂਆਤ ਮੌਕੇ ਅਠਾਰਾਂ ਵੱਖ-ਵੱਖ ਵੰਨਗੀਆਂ ਦੇ ਲਿਖਾਰੀਆਂ ਨੂੰ ਸਰਵੋਤਮ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਪ੍ਰੋ. ਗੁਲਜਾਰ ਸਿੰਘ ਸੰਧੂ ਨੇ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਸਰਬਜੀਤ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ।ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਜਸਪ੍ਰੀਤ ਕੌਰ ਤਲਵਾੜ ਨੇ ਆਏ ਮਹਿਮਾਨਾਂ ਨੂੰ ਜੀ-ਆਇਆਂ ਕਿਹਾ ਅਤੇ ਭਾਸ਼ਾ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਵਿਭਾਗ ਦੀਆਂ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਤ ਕਰਨ ਸਬੰਧੀ ਯੋਜਨਾਵਾਂ ਅਤੇ ਸਰਗਰਮੀਆਂ ਬਾਰੇ ਚਾਨਣਾ ਪਾਇਆ। ਮੀਤ ਹੇਅਰ ਨੇ ਭਾਸ਼ਾ ਵਿਭਾਗ ਦੇ ਸੰਪਾਦਨ ਭਾਗ ਦੁਆਰਾ ਤਿਆਰ ਕੀਤੀਆਂ ਪੁਸਤਕਾਂ 'ਮਾਲਵੇ ਦਾ ਕਿੱਸਾ-ਸਾਹਿਤ' ਅਤੇ 'ਪੰਜਾਬ ਦੀਆਂ ਲੋਕ ਕਹਾਣੀਆਂ' ਵੀ ਲੋਕ ਅਰਪਣ ਕੀਤੀਆਂ।ਇਸ ਸਮਾਗਮ ਦੌਰਾਨ ਉਸ ਵੇਲੇ ਮਾਹੌਲ ਬਹੁਤ ਭਾਵੁਕ ਹੋ ਗਿਆ, ਜਿਸ ਸਮੇਂ ਗੁਰਮੀਤ ਸਿੰਘ ਮੀਤ ਹੇਅਰ ਮੰਚ ਤੋਂ ਉਤਰ ਕੇ ਲੇਖਕਾਂ ਦਾ ਆਸ਼ੀਰਵਾਦ ਲੈਣ ਲਈ ਪੰਡਾਲ ਵਿਚ ਜਾ ਪੁੱਜੇ। ਹਾਜ਼ਰ ਸਮੂਹ ਲੇਖਕਾਂ ਵੱਲੋਂ ਨਾਮਵਰ ਲੇਖਕ ਓਮ ਪ੍ਰਕਾਸ਼ ਗਾਸੋ ਨੇ ਮੀਤ ਹੇਅਰ ਨੂੰ ਮੰਚ 'ਤੇ ਆ ਕੇ ਅਸੀਸਾਂ ਤੇ ਸ਼ੁਭ ਕਾਮਨਾਵਾਂ ਦਿੱਤੀਆਂ।
        ਸਰਵੋਤਮ ਪੁਸਤਕ ਪੁਰਸਕਾਰ  ਇਸ ਮੌਕੇ ਸਾਲ 2018 ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ)-ਸ਼੍ਰੀ ਰਾਮ ਮੂਰਤ ਸਿੰਘ ਦੀ ਪੁਸਤਕ ਪਖਾਣ ਕੋਸ਼, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ)-ਸ੍ਰੀ ਗੁਰਮੁੱਖ ਸਿੰਘ ਦੀ ਪੁਸਤਕ ਸਮਕਾਲੀ ਦ੍ਰਿਸ਼ ਸਭਿਆਚਾਰ ਅਤੇ ਪੰਜਾਬੀ ਪਛਾਣ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ)-ਸ਼੍ਰੀ ਭੁਪਿੰਦਰ ਸਿੰਘ (ਖੋਜੀ ਕਾਫਿਰ) ਦੀ ਪੁਸਤਕ ਬਾਬਾ ਸੋਹਣ ਸਿੰਘ ਭਕਨਾ, ਐੱਮ.ਐਂਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ)-ਸ੍ਰੀ ਰਾਜਿੰਦਰ ਸਿੰਘ ਦੀ ਪੁਸਤਕ ਖਾਲਸਾ ਪੰਥ ਬਨਾਮ ਡੇਰਾਵਾਦ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫਰਨਾਮਾ)-ਸ਼੍ਰੀ ਸੁਲੱਖਣ ਸਰਹੱਦੀ ਦੀ ਪੁਸਤਕ ਸਾਡਾ ਆਸਟ੍ਰੇਲੀਆ, ਪ੍ਰਿੰ.ਤੇਜਾ ਸਿੰਘ ਪੁਰਸਕਾਰ (ਸੰਪਾਦਨ)-ਸ਼੍ਰੀ ਰਾਕੇਸ਼ ਕੁਮਾਰ ਦੀ ਪੁਸਤਕ ਭਗਤ ਸਿੰਘ ਅਤੇ ਉਸਦੇ ਕ੍ਰਾਂਤੀਕਾਰ ਸਾਥੀਆਂ ਦਾ ਫਿਰੋਜ਼ਪੁਰ ਸ਼ਹਿਰ ਵਿਚ ਗੁਪਤ ਟਿਕਾਣਾ, ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ)-ਸ਼੍ਰੀ ਸਤਪਾਲ ਭੀਖੀ ਦੀ ਪੁਸਤਕ ਪੀਲ÷ ਾਂ, ਨਾਨਕ ਸਿੰਘ ਪੁਰਸਕਾਰ (ਨਾਵਲ)- ਸੰਤਵੀਰ ਦੀ ਪੁਸਤਕ ਜਿੰਦਗੀ ਦੀ ਸਵੇਰ, ਸ਼੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ)-ਜਗਜੀਤ ਸਿੰਘ ਲੱਡਾ ਦੀ ਪੁਸਤਕ ਰੁੱਖ ਦੇਣ ਸੁੱਖ ਨੂੰ ਦਿੱਤਾ ਗਿਆ।
ਸਾਲ 2019 ਲਈ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ)-ਡਾ. ਓਮ ਪ੍ਰਕਾਸ਼ ਵਸ਼ਿਸਟ ਦੀ ਪੁਸਤਕ ਕੋਸ਼ ਅਧਿਐਨ ਮਾਡਲ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ)-ਡਾ. ਧਨਵੰਤ ਕੌਰ ਦੀ ਪੁਸਤਕ ਡਾਇਸਪੋਰਾ ਸਿਧਾਂਤ ਅਤੇ ਪੰਜਾਬੀ ਕਹਾਣੀ, ਈਸ਼ਵਰ ਚੰਦਰ ਨੰਦਾ ਪੁਰਸਕਾਰ (ਨਾਟਕ/ਇਕਾਂਗੀ)- ਪ੍ਰੀਤ ਮਹਿੰਦਰ ਦੀ ਪੁਸਤਕ ਅੰਧ-ਰੂਪ, ਐੱਮ.ਐਂਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ)-ਸ੍ਰੀ ਗੱਜਣਵਾਲਾ ਸੁਖਮਿੰਦਰ ਸਿੰਘ ਦੀ ਪੁਸਤਕ ਗੁਰੂ ਸਾਹਿਬਾਨ ਦੇ ਮੁਸਲਮਾਨ ਮੁਰੀਦ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫਰਨਾਮਾ)-ਡਾ. ਗੁਰਮਿੰਦਰ ਸਿੱਧੂ ਦੀ ਪੁਸਤਕ ਚੇਤਿਆਂ ਦਾ ਸੰਦੂਕ, ਪ੍ਰਿੰ.ਤੇਜਾ ਸਿੰਘ ਪੁਰਸਕਾਰ (ਸੰਪਾਦਨ)-ਸੁਖਦੇਵ ਸਿੰਘ ਦੀ ਪੁਸਤਕ ਸੁਰ ਪੀਰੋ, ਗਿਆਨੀ ਗੁਰਮੁੱਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ)-ਸਲੱਖਣ ਸਰਹੱਦੀ ਦੀ ਪੁਸਤਕ ਦਰਦ ਬੋਲਦਾ ਹੈ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ)-ਪਵਿੱਤਰ ਕੌਰ ਮਾਟੀ ਦੀ ਪੁਸਤਕ ਸ਼ਾਹ ਰਗ ਤੋਂ ਵੀ ਨੇੜੇ, ਸ਼੍ਰੀ ਗੁਰੂ ਹਰਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ)-ਡਾ. ਸੁਦਰਸ਼ਨ ਗਾਸੋਂ ਦੀ ਪੁਸਤਕ ਜੀ ਕਰਦੈ ਬੱਦਲ ਬਣ ਜਾਵਾਂ ਨੂੰ ਦਿੱਤਾ ਗਿਆ।     
           ਮੰਚ ਸੰਚਾਲਨ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਅਤੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਸੂਫੀ ਗਾਇਕ ਮਾਣਕ ਅਲੀ ਨੇ ਆਪਣੀ ਖੂਬਸੂਰਤ ਗਾਇਕੀ ਨਾਲ ਰੰਗ ਬੰਨ੍ਹਿਆ। ਅੰਤ ਵਿਚ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਏ.ਡੀ.ਸੀ. ਈਸ਼ਾ ਸਿੰਘਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਆਪ ਦੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਅੰਗਰੇਜ਼ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ, ਨਾਮਵਰ ਲੇਖਕ ਦੀਪਕ ਮਨਮੋਹਨ, ਜ਼ਿਲ÷ ਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ, ਸਹਾਇਕ ਨਿਰਦੇਸ਼ਕਾ ਹਰਭਜਨ ਕੌਰ, ਸਤਨਾਮ ਸਿੰਘ, ਅਮਰਿੰਦਰ ਸਿੰਘ, ਆਲੋਕ ਚਾਵਲਾ, ਪ੍ਰਵੀਨ ਕੁਮਾਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਨਾਮਵਰ ਸਾਹਿਤਕਾਰ, ਬੁੱਧੀਜੀਵੀ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਭਾਸ਼ਾ ਅਫ਼ਸਰ ਅਤੇ ਖੋਜ ਅਫ਼ਸਰ ਹਾਜਰ ਸਨ।