ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ
ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ  ਢਾਹਾਂ ਕਲੇਰਾਂ ਵਿਖੇ ਸਨਮਾਨ
ਧਾਰਮਿਕ ਖੇਤਰ ਵਿਚ ਟਰੱਸਟ ਦੀਆਂ ਪ੍ਰਾਪਤੀਆਂ ਸ਼ਲਾਘਾਯੋਗ : ਜਥੇਦਾਰ ਖਾਲਸਾ
ਬੰਗਾ : 17 ਦਸੰਬਰ-  ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਅਦਾਰੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਅੱਜ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦੇ ਪਹਿਲੀ ਵਾਰ ਪੁੱਜਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਨਿੱਘਾ ਸਵਾਗਤ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਅਗਵਾਈ ਵਿਚ ਸਮੂਹ ਟਰੱਸਟ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵੱਲੋਂ ਕੀਤਾ ਗਿਆ । ਸ. ਕਾਹਮਾ ਨੇ ਸਮੂਹ ਟਰੱਸਟ ਵੱਲੋਂ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜਥੇਦਾਰ ਖਾਲਸਾ ਹਮੇਸ਼ਾਂ ਧਾਰਮਿਕ ਅਤੇ ਸਮਾਜਿਕ ਕੰਮਾਂ ਵਿਚ ਮੋਹਰੀ ਹੋ ਕੇ ਕਾਰਜ ਕਰਦੇ ਹਨ ਅਤੇ ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵਿਚ ਜੂਨੀਅਰ ਮੀਤ ਪ੍ਰਧਾਨ ਬਣਨਾ ਸਾਡੇ ਇਲਾਕੇ ਲਈ ਬੜੇ ਸਨਮਾਨ ਵਾਲੀ ਗੱਲ ਹੈ । ਇਸ ਮੌਕੇ ਸ. ਕਾਹਮਾ ਨੇ ਜਥੇਦਾਰ ਖਾਲਸਾ ਨੂੰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਬਾਰੇ ਵਿਸਥਾਰ ਸਹਿਤ ਚਾਣਨਾ ਪਾਇਆ। ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੱਲਬਾਤ ਕਰਦੇ ਹੋਏ ਟਰੱਸਟ ਵੱਲੋਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਦੀ ਅਗਵਾਈ ਇਲਾਕੇ ਵਿਚ ਵਿਦਿਅਕ ਅਤੇ ਮੈਡੀਕਲ ਸੇਵਾਵਾਂ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਕੀਤੇ ਗਏ ਕਾਰਜਾਂ ਦੀ ਭਾਰੀ ਪ੍ਰਸੰਸਾ ਕੀਤੀ। ਇਸ ਮੌਕੇ  ਜਥੇਦਾਰ ਖਾਲਸਾ ਨੇ ਟਰੱਸਟ ਕੰਪਲੈਕਸ ਵਿਖੇ ਚੱਲਦੇ ਸੇਵਾ ਕਾਰਜਾਂ ਵਿਚ  ਵੱਧ ਤੋਂ ਵੱਧ ਸਹਿਯੋਗ ਦੇਣ ਦਾ ਵੀ ਭਰੋਸਾ ਦਿਵਾਇਆ। ਸਮੂਹ ਟਰੱਸਟ ਪ੍ਰਬੰਧਕਾਂ ਵੱਲੋਂ ਜਥੇਦਾਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਯਾਦ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਸਨਮਾਨ ਸਮਾਰੋਹ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਖਜ਼ਾਨਚੀ ਅਤੇ ਚੇਅਰਮੈਨ ਫਾਈਨਾਂਸ ਕਮੇਟੀ ਟਰੱਸਟ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਬਰਜਿੰਦਰ ਸਿੰਘ ਹੈਪੀ ਕਲੇਰਾਂ,  ਜਥੇਦਾਰ ਗੁਰਦੀਪ ਸਿੰਘ ਢਾਹਾਂ, ਮਹਿੰਦਰਪਾਲ ਸਿੰਘ ਸੁਪਰਡੈਂਟ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਫੋਟੋ ਕੈਪਸ਼ਨ : ¸ ਢਾਹਾਂ ਕਲੇਰਾਂ ਵਿਖੇ ਢਾਹਾਂ ਕਲੇਰਾਂ ਵਿਖੇ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਨੂੰ ਸਨਮਾਨਿਤ ਕਰਦੇ ਹੋਏ ਹਰਦੇਵ ਸਿੰਘ ਕਾਹਮਾ ਨਾਲ ਸਹਿਯੋਗ ਦੇ ਰਹੇ ਹਨ ਟਰੱਸਟ ਮੈਂਬਰ  ਅਤੇ ਪਤਵੰਤੇ ਸੱਜਣ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਸ਼ਾਨਦਾਰ 100% ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਸ਼ਾਨਦਾਰ 100% ਨਤੀਜਾ

ਬੰਗਾ : 11 ਦਸੰਬਰ -ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਦੂਜਾ ਸਾਲ  ਸ਼ੈਸ਼ਨ 2018-19 ਦਾ ਸ਼ਾਨਦਾਰ 100% ਨਤੀਜਾ ਆਇਆ ਹੈ ।   ਬੀ ਐਸ ਸੀ ਦੂਜਾ ਸਾਲ  ਸ਼ੈਸ਼ਨ 2018-19 ਦੀ ਪ੍ਰੀਖਿਆ ਵਿਚੋਂ ਸਾਰੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ।  ਮਨਪ੍ਰੀਤ ਕੌਰ ਪੁੱਤਰੀ ਉਜਾਗਰ ਸਿੰਘ ਪਿੰਡ ਨੰਗਲ ਗਲਾਨੀ ਜ਼ਿਲ੍ਹਾ ਰੋਪੜ ਨੇ 524 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੀ ਟੌਪਰ ਵਿਦਿਆਰਥੀ ਬਣੀ ਹੈ। ਇਸੇ ਤਰ੍ਹਾਂ ਦੂਜਾ ਸਥਾਨ ਪ੍ਰਿੰਅਕਾ ਲਖਵਾੜਾ ਪੁੱਤਰੀ ਅਜੇ ਲਖਵਾੜਾ ਪਿੰਡ ਢਾਹਾਂ ਨੇ 522 ਅੰਕ ਪ੍ਰਾਪਤ ਕਰਕੇ ਅਤੇ ਤੀਜਾ ਸਥਾਨ ਤਮੰਨਾ ਪੁੱਤਰੀ ਜਾਗੀਰ ਸਿੰਘ ਤੁੰਗਲ ਗੇਟ ਬੰਗਾ ਨੇ 516 ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਹੈ। ਹਰਦੇਵ ਸਿੰਘ ਕਾਹਮਾ ਪ੍ਰਧਾਨ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ  ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਕਾਲਜ ਦੇ ਬੀ.ਐਸ.ਸੀ. ਦੂਜਾ ਸਾਲ ਦੇ ਵਿਦਿਆਰਥੀਆਂ ਨੂੰ, ਉਹਨਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਹਨ। ਇਸ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਕਾਲਜ ਆਫ ਨਰਸਿੰਗ, ਸ੍ਰੀ ਸੰਜੇ ਕੁਮਾਰ, ਮੈਡਮ ਸੁਖਮਿੰਦਰ ਕੌਰ, ਕਲਾਸ ਇੰਚਾਰਜ ਅਕਵਿੰਦਰ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਸਰੋਜ ਬਾਲਾ, ਮੈਡਮ ਅਨੀਤਾ ਰਾਣੀ, ਮੈਡਮ ਸੋਨੀਆ ਰਾਣੀ, ਰਾਜਿੰਦਰਪਾਲ ਸਿੰਘ, ਮੈਡਮ ਸੰਦੀਪ ਕੌਰ, ਮੈਡਮ ਨਵਜੋਤ ਕੌਰ ਸਹੋਤਾ, ਮੈਡਮ ਰਾਜ ਕੁਮਾਰੀ, ਮੈਡਮ ਰਜਨੀਤ  ਕੌਰ, ਮੈਡਮ ਮਨਦੀਪ ਕੌਰ, ਮੈਡਮ ਰੂਬੀ ਕੌਰ, ਮੈਡਮ ਗੁਰਲੀਨ ਕੌਰ ਅਧਿਆਪਕ ਤੇ ਕਲਾਸ ਵਿਦਿਆਰਥੀ ਹਾਜ਼ਰ ਸਨ । ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਨਰਸਿੰਗ ਦੂਜਾ ਸਾਲ ਦੇ ਪਹਿਲੇ,  ਦੂਜੇ ਸਥਾਨ ਅਤੇ ਤੀਜੇ ਸਥਾਨ ਆਏ ਵਿਦਿਆਰਥੀ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ. ਸੀ. ਨਰਸਿੰਗ ਪਹਿਲਾ ਸਾਲ ਸ਼ੈਸ਼ਨ 2018-2019 ਦਾ ਸ਼ਾਨਦਾਰ 100%‚ਨਤੀਜਾ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ
ਬੀ.ਐਸ. ਸੀ. ਨਰਸਿੰਗ ਪਹਿਲਾ ਸਾਲ ਸ਼ੈਸ਼ਨ 2018-2019 ਦਾ ਸ਼ਾਨਦਾਰ 100%‚ਨਤੀਜਾ



ਦੂਜੇ ਅਤੇ ਤੀਜੇ ਸਥਾਨ ਤੇ ਰਹੇ ਦੋ-ਦੋ ਵਿਦਿਆਰਥੀ

ਬੰਗਾ : 11 ਦਸੰਬਰ :- ਪੇਂਡੂ ਇਲਾਕੇ ਦੇ ਪ੍ਰਸਿੱਧ ਨਰਸਿੰਗ ਕਾਲਜ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ  ਦੀ ਕਲਾਸ ਬੀ.ਐਸ. ਸੀ. ਪਹਿਲਾ ਸਾਲ ਦਾ ਸ਼ੈਸ਼ਨ 2018-2019 ਦਾ ਸ਼ਾਨਦਾਰ ਨਤੀਜਾ 100% ਆਇਆ ਹੈ । ਇਹ ਜਾਣਕਾਰੀ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ,  ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ,  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਦਰਸ਼ਨ ਸਿੰਘ ਮਾਹਿਲ ਪ੍ਰਬੰਧਕ ਮੈਂਬਰ, ਜਗਜੀਤ ਸਿੰਘ ਸੋਢੀ ਮੈਂਬਰ ਅਤੇ  ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ  ਨੇ ਪ੍ਰੈਸ ਨੂੰ ਦਿੱਤੀ। ਸ.ਹਰਦੇਵ ਸਿੰਘ ਕਾਹਮਾ ਨੇ ਵਿਸਥਾਰ ਨਾਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ. ਸੀ. ਪਹਿਲਾ ਸਾਲ  ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦਿੰਦੇ ਹੋਏ ਕਲਾਸ ਦੇ ਟੌਪਰ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਹੰਮਦ ਯੂਨਸ ਵਾਨੀ ਪੁੱਤਰ ਜਾਵੇਦ ਇਕਬਾਲ ਨੇ 628 ਅੰਕ ਲੈ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ।  ਜਦ ਕਿ 621 ਅੰਕ ਪ੍ਰਾਪਤ ਕਰਕੇ ਅਮਨਦੀਪ ਪੁੱਤਰੀ ਰਾਜ ਕੁਮਾਰ ਅਤੇ ਗੁਰਵੀਰ ਕੌਰ ਪੁੱਤਰੀ ਚਰਨਜੀਤ ਸਿੰਘ ਦੂਸਰੇ ਸਥਾਨ ਤੇ ਰਹੀਆਂ ਹਨ।  ਇਸੇ ਤਰ੍ਹਾਂ  620 ਅੰਕ ਲੈ ਕੇ ਸਿਮਰਨ ਪੁੱਤਰੀ ਦਰਸ਼ਨ ਸਿੰਘ ਅਤੇ ਸਿਮਰਨਜੀਤ ਕੌਰ ਪੁੱਤਰੀ ਬਲਦੇਵ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੀ ਐਸ ਸੀ ਪਹਿਲਾ ਸਾਲ  ਦੀ ਸਾਰੀ ਕਲਾਸ ਦੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ । ਸ. ਕਾਹਮਾ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਬੀ.ਐਸ. ਸੀ. ਪਹਿਲਾ ਸਾਲ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ,  ਮਲਕੀਅਤ ਸਿੰਘ ਬਾਹੜੋਵਾਲ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਜਗਜੀਤ ਸਿੰਘ ਸੋਢੀ ਮੈਂਬਰ, ਡਾ.ਸੁਰਿੰਦਰ ਜਸਪਾਲ  ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸੁਖਮਿੰਦਰ ਕੌਰ, ਮੈਡਮ ਰਮਨਦੀਪ ਕੌਰ ਕੰਗ ਇੰਚਾਰਜ, ਮੈਡਮ ਅਨੀਤਾ ਰਾਣੀ ਇੰਚਾਰਜ, ਮੈਡਮ ਹਰਪ੍ਰੀਤ ਕੌਰ, ਮੈਡਮ ਜਸਵੀਰ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਪਵਨਜੀਤ ਕੌਰ, ਮੈਡਮ ਰਾਬੀਆ ਹਾਟਾ, ਮੈਡਮ ਸੁਨੀਤਾ ਲਖਵਾੜਾ, ਮੈਡਮ ਸੀਮਾ ਪੂਨੀ, ਮੈਡਮ ਸਰਬਜੀਤ ਕੌਰ, ਮੈਡਮ ਪ੍ਰਵੀਨ ਕੁਮਾਰੀ, ਰਾਜਿੰਦਰਪਾਲ ਸਿੰਘ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ। ਫੋਟੋ ਕੈਪਸ਼ਨ :  ਗੁਰੂ ਨਾਨਕ ਕਾਲਜ ਆਫ਼ ਨਰਸਿੰਗ  ਢਾਹਾਂ ਕਲੇਰਾਂ ਦੀ ਕਲਾਸ ਬੀ ਐਸ ਸੀ ਪਹਿਲਾ ਸਾਲ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨਾਂ ਤੇ ਟੌਪਰ ਰਹੇ ਵਿਦਿਆਰਥੀਆਂ ਦੀ ਤਸਵੀਰਾਂ

ਮਹਾਨ ਗੁਰਮਤਿ ਸਮਾਗਮ 18, 19, 20 ਅਕਤੂਬਰ, 2019 ਨਵਾਂਸ਼ਹਿਰ

www.nawanshahrtimes.com

ਤਸਵੀਰਾਂ

ਮਹਾਨ ਗੁਰਮਤਿ ਸਮਾਗਮ 18, 19, 20 ਅਕਤੂਬਰ, 2019 ਨਵਾਂਸ਼ਹਿਰ