ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਤਹਿਤ 1.65 ਕਰੋੜ ਰੁਪਏ ਦੇ ਫੰਡ ਜਾਰੀ -ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ


ਨਵਾਂਸ਼ਹਿਰ, 24 ਦਸੰਬਰ : : (ਐਨ ਟੀ) ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਚਾਲੂ ਵਿੱਤੀ ਵਰੇ 2020-21 ਦੌਰਾਨ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਉਂਦੀਆਂ ਸਕੀਮਾਂ ਤਹਿਤ 16514000 ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 25443 ਲਾਭਪਾਤਰੀਆਂ ਨੂੰ ਲਾਭ ਮਿਲੇਗਾ, ਜਿਨਾਂ ਵਿਚ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ 6 ਮਹੀਨੇ ਤੋਂ 3 ਸਾਲ ਤੱਕ ਦੀ ਉਮਰ ਦੇ 12185 ਬੱਚੇ, 3 ਤੋਂ 6 ਸਾਲ ਤੱਕ ਦੇ 7206 ਬੱਚੇ, 2574 ਗਰਭਵਤੀ ਔਰਤਾਂ ਅਤੇ 3478 ਦੁੱਧ ਪਿਲਾਊ ਮਾਵਾਂ ਸ਼ਾਮਿਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀ ਝਿੱਕੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਜਨਰਲ ਕੰਪੋਨੈਂਟ ਤਹਿਤ 4954000 ਅਤੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਐਸ. ਸੀ. ਐਸ. ਪੀ ਕੰਪੋਨੈਂਟ ਤਹਿਤ 11560000 ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। 
ਫੋਟੋ : -ਸਤਵੀਰ ਸਿੰਘ ਪੱਲੀ ਝਿੱਕੀ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ

ਨਵਾਂਸ਼ਹਿਰ ਵਿਖੇ ‘ਖੇਲੋ ਇੰਡੀਆ’ ਤਹਿਤ ਬਣੇਗਾ ਵਿਸ਼ਵ ਪੱਧਰੀ ਖੇਡ ਕੰਪਲੈਕਸ, ‘ਸਟੇਟ ਆਫ ਦ ਆਰਟ ਸਪੋਰਟਸ ਕੰਪਲੈਕਸ’ ਲਈ ਭਾਰਤ ਸਰਕਾਰ ਵੱਲੋਂ ਮਿਲੀ ਮਨਜ਼ੂਰੀ


ਨਵਾਂਸ਼ਹਿਰ, 24 ਦਸੰਬਰ : (ਐਨ ਟੀ) ਨਵਾਂਸ਼ਹਿਰ ਵਿਖੇ 'ਖੇਲੋ ਇੰਡੀਆ' ਤਹਿਤ ਵਿਸ਼ਾਲ 'ਸਟੇਟ ਆਫ ਦ ਆਰਟ ਸਪੋਰਟਸ ਕੰਪਲੈਕਸ' ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਮਿਲ ਗਈ ਹੈ ਅਤੇ ਇਸ ਪ੍ਰਾਜੈਕਟ ਲਈ 4.50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਜਾਰੀ ਕਰ ਦਿੱਤੀ ਗਈ ਹੈ। ਇਲਾਕਾ ਵਾਸੀਆਂ ਲਈ ਇਹ ਵੱਡੀ ਖੁਸ਼ਖ਼ਬਰੀ ਨਵਾਂਸ਼ਹਿਰ ਦੇ ਨੌਜਵਾਨ ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ। ਉਨਾਂ ਦੱਸਿਆ ਕਿ ਇਸ ਵੱਕਾਰੀ 'ਡਰੀਮ ਪ੍ਰਾਜੈਕਟ' ਲਈ ਪਿਛਲੇ ਦੋ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਨੂੰ ਹੁਣ ਬੂਰ ਪਿਆ ਹੈ, ਜਿਸ ਨਾਲ ਆਉਂਦੇ ਦੋ ਸਾਲਾਂ ਵਿਚ ਇਥੇ ਸਾਰੀਆਂ ਆਧੁਨਿਕ ਖੇਡ ਸੁਵਿਧਾਵਾਂ ਨਾਲ ਲੈਸ ਇਕ ਵਿਸ਼ਵ ਪੱਧਰੀ ਖੇਡ ਕੰਪਲੈਕਸ ਬਣ ਕੇ ਤਿਆਰ ਹੋ ਜਾਵੇਗਾ ਅਤੇ ਨਵਾਂਸ਼ਹਿਰ ਇਕ ਖੇਡ ਹੱਬ ਵਜੋਂ ਉੱਭਰੇਗਾ। ਉਨਾਂ ਕਿਹਾ ਕਿ ਇਹ ਖੇਡ ਕੰਪਲੈਕਸ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਇਸ ਧਰਤੀ ਦੇ ਨੌਜਵਾਨਾਂ ਲਈ ਹੀ ਨਹੀਂ, ਸਗੋਂ ਇਸ ਖਿੱਤੇ ਦੇ ਹੋਰਨਾਂ ਨੌਜਵਾਨਾਂ ਲਈ ਵੀ ਇਕ ਵਰਦਾਨ ਸਿੱਧ ਹੋਵੇਗਾ। ਉਨਾਂ ਕਿਹਾ ਕਿ ਇਥੋਂ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸਾਹ ਅਤੇ ਊਰਜਾ ਹੈ, ਪਰੰਤੂ ਖੇਡ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਉਨਾਂ ਨੂੰ ਆਪਣੀ ਪ੍ਰਤਿਭਾ ਉਜਾਗਰ ਕਰਨ ਦਾ ਮੌਕਾ ਨਹੀਂ ਸੀ ਮਿਲਦਾ ਅਤੇ ਹੁਣ ਉਨਾਂ ਨੂੰ ਇਕ ਵਿਸ਼ਾਲ ਮੰਚ ਮੁਹੱਈਆ ਹੋਣ ਜਾ ਰਿਹਾ ਹੈ। ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਕਰੀਬ 18 ਕਰੋੜ ਰੁਪਏ ਵਾਲਾ ਇਹ ਖੇਡ ਕੰਪਲੈਕਸ ਗੰਨਾ ਮਿੱਲ ਦੇ ਸਾਹਮਣੇ ਗੁੱਜਰਪੁਰ ਵਿਖੇ 9 ਏਕੜ ਦੇ ਕਰੀਬ ਜਗਾ 'ਤੇ ਬਣੇਗਾ। ਉਨਾਂ ਦੱਸਿਆ ਕਿ ਇਸ ਵਿਸ਼ਾਲ ਕੰਪਲੈਕਸ ਵਿਚ ਇਨਡੋਰ ਸਟੇਡੀਅਮ, ਸਿੰਥੈਟਿਕ ਟਰੈਕ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਜਿਮਨੇਜ਼ੀਅਮ ਤੋਂ ਇਲਾਵਾ ਬੈਡਮਿੰਟਨ, ਸਕੂਐਸ਼, ਬਾਕਸਿੰਗ, ਜਿਮਨਾਸਟਿਕ, ਵਾਲੀਬਾਲ, ਬਾਸਕਿਟਬਾਲ, ਜੂਡੋ, ਬਿਲੀਅਰਡਜ਼, ਟੇਬਲ ਟੈਨਿਸ ਆਦਿ ਦਰਜਨ ਦੇ ਕਰੀਬ ਇਨਡੋਰ ਖੇਡਾਂ ਦੀ ਸਹੂਲਤ ਉਪਲਬੱਧ ਹੋਵੇਗੀ। ਉਨਾਂ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਮਿਲੀ 4.50 ਕਰੋੜ ਰੁਪਂਏ ਦੀ ਰਾਸ਼ੀ ਨਾਲ ਇਥੇ ਪਹਿਲਾਂ ਬਹੁਮੰਤਵੀ ਖੇਡ ਹਾਲ ਦੀ ਉਸਾਰੀ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੂਰੇ ਸੂਬੇ ਵਿਚ ਕੇਵਲ ਨਵਾਂਸ਼ਹਿਰ ਨੂੰ ਹੀ ਇਨਡੋਰ ਖੇਡ ਹਾਲ ਅਲਾਟ ਹੋਇਆ ਹੈ। ਉਨਾਂ ਇਸ ਕਾਮਯਾਬੀ ਲਈ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਸਬੰਧੀ ਉਨਾਂ ਨੂੰ ਹੁਸਨ ਲਾਲ ਅਤੇ ਸੰਜੇ ਮਹਾਜਨ ਵਰਗੇ ਪੰਜਾਬ ਸਰਕਾਰ ਦੇ ਸੀਨੀਅਰ ਆਈ. ਏ. ਐਸ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਹਿਯੋਗ ਮਿਲਿਆ। ਉਨਾਂ ਇਸ ਪ੍ਰਾਜੈਕਟ ਲਈ ਆਪਣੇ ਸਾਥੀਆਂ ਅਤੇ ਨਵਾਂਸ਼ਹਿਰ ਵਾਸੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੱਲਾਸ਼ੇਰੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਉਨਾਂ ਕਿਹਾ ਕਿ ਉਹ ਨਵਾਂਸ਼ਹਿਰ ਦੇ ਨੌਜਵਾਨਾਂ ਲਈ 'ਸਰਵਿਸ ਬੇਸਡ ਇੰਡਸਟਰੀ' ਲਿਆਉਣ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਜੋ ਉਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋ ਸਕਣ। ਉਨਾਂ ਇਹ ਵੀ ਦੱਸਿਆ ਕਿ ਸਰਕਾਰੀ ਕਾਲਜ ਜਾਡਲਾ ਦੀ ਨਵੀਂ ਇਮਾਰਤ ਵਿਚ ਅਗਲੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ। ਉਨਾਂ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲ ਨਵਾਂਸ਼ਹਿਰ ਦੀ ਵੀ ਜਲਦ ਹੀ ਨੁਹਾਰ ਬਦਲੀ ਜਾ ਰਹੀ ਹੈ। ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਦਾ ਕਾਇਆ ਕਲਪ ਕੀਤਾ ਗਿਆ ਹੈ ਅਤੇ ਹਲਕਾ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਜ਼ਿਲਾ ਪ੍ਰ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਕੁਲਦੀਪ ਰਾਣਾ, ਜੋਗਿੰਦਰ ਸਿੰਘ ਭਗੌਰਾਂ, ਚੌਧਰੀ ਹਰਬੰਸ ਲਾਲ, ਸਰਪੰਚ ਬੰਟੀ ਸਾਹਬਪੁਰ, ਸਰਪੰਚ ਲਖਵੀਰ ਸਿੰਘ, ਗਿਆਨੀ ਜਗਦੀਸ਼ ਬੁਰਜ ਟਹਿਲ ਦਾਸ, ਨਰੇਸ਼ ਸੂਰੀ, ਰਾਜਿੰਦਰ ਚੋਪੜਾ, ਰੋਮੀ ਖੋਸਲਾ, ਸਤਨਾਮ ਸਿੰਘ ਲਾਦੀਆਂ, ਯਾਦਵਿੰਦਰ ਸਿੰਘ, ਸਚਿਨ ਦੀਵਾਨ, ਲਲਿਤ ਸ਼ਰਮਾ, ਸਰਪੰਚ ਸੰਦੀਪ ਕੁਮਾਰ, ਰਣਜੀਤ ਰਾਣਾ, ਅਮਰਜੀਤ ਬਿਟਾ, ਬੌਬੀ ਚੋਪੜਾ, ਪਰਵੀਨ ਭਾਟੀਆ, ਚੇਤ ਰਾਮ ਰਤਨ, ਮੰਨਾ ਭਗੂਰੀਆ, ਰਾਜੇਸ਼ ਗਾਬਾ, ਅਜੀਤ ਸਿੰਘ ਸੋਇਤਾ, ਮਾਸਟਰ ਸਰਬਜੀਤ ਸਿੰਘ, ਮਾਸਟਰ ਚਮਨ ਲਾਲ, ਚੇਅਰਮੈਨ ਹਰਜੀਤ ਜਾਡਲੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :-ਨਵਾਂਸ਼ਹਿਰ ਵਿਖੇ ਖੇਡ ਕੰਪਲੈਕਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਅੰਗਦ ਸਿੰਘ ਨਾਲ ਹਨ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ ਤੇ ਹੋਰ ਸ਼ਖਸੀਅਤਾਂ

ਆਮ ਆਦਮੀ ਪਾਰਟੀ ਵੱਲੋਂ ਹਲਕਾ ਬੰਗਾ ਵਿਚ ਸਰਕਲ ਇੰਚਾਰਜ ਨਿਯੁਕਤ


ਬੰਗਾ 24 ਦਸੰਬਰ (ਐਨ ਟੀ)   ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ  ਬੰਗਾ ਵਿਚ ਅਲੱਗ ਅਲੱਗ ਸਰਕਲ ਇੰਚਾਰਜ ਨਿਯੁਕਤ ਕੀਤੇ ਗਏ। ਜਿਨ੍ਹਾਂ ਨੂੰ ਦੇਸ਼ ਭਗਤ ਸਿੰਘ ਯਾਦਗਾਰੀ ਹਾਲ ਜਲੰਧਰ ਵਿਚ ਕਰਵਾਏ ਗਏ  ਸਮਾਗਮ ਵਿਚ ਸੌਹ ਚੁੱਕ ਸਮਾਗਮ ਵਿਚ ਨਿਰਪੱਖਤਾ ਨਾਲ ਕੰਮ ਕਰਨ ਸਬੰਧੀ ਸੌਂਹ ਚੁਕਾਈ ਗਈ। ਇਸ ਸੌਂਹ ਚੁੱਕ ਸਮਾਗਮ ਵਿਚ ਹੋਰ ਜ਼ਿਲਿਆਂ ਦੇ ਸਰਕਲ ਇੰਚਾਰਜ਼ਾ ਨੂੰ ਵੀ ਸੌਹ ਚੁਕਾਈ ਗਈ। ਆਮ ਆਦਮੀ ਪਾਰਟੀ ਆਉਣ ਵਾਲੀਆਂ 2020 ਵਿਚ ਵਿਧਾਨ ਸਭਾ ਦੀਆਂ ਇਲੈਕਸ਼ਨਾਂ ਲਈ ਪੂਰੀ ਤਿਆਰੀ ਨਾਲ ਸੰਗਠਨ ਮਜਬੂਤ ਕਰ ਰਹੀ ਹੈ। ਇਸ ਮੌਕੇ ਜ਼ਿਲਾ ਐੱਸ.ਬੀ.ਐੱਸ. ਨਗਰ ਪ੍ਰਧਾਨ ਪ੍ਰਧਾਨ ਸ਼ਿਵਚਰਨ ਚੇਚੀ, ਜ਼ਿਲਾ ਸਕੱਤਰ ਮਨੋਹਰ ਲਾਲ ਗਾਭਾ, ਬਲਾਕ ਪ੍ਰਧਾਨ ਰਣਵੀਰ ਰਾਣਾ, ਬਲਾਕ ਪ੍ਰਧਾਨ ਅਮਰਦੀਪ ਬੰਗਾ, ਬਲਾਕ ਪ੍ਰਧਾਨ ਰਮਨ ਫਰਾਲਾ, ਸ਼ਿਵ ਕੌੜਾ, ਬਲਬੀਰ ਕਰਨਾਣਾ, ਦੱਤਾ ਜੀ ਅਤੇ ਨਵ ਨਿਯੁਕਤ  ਸਰਕਲ ਇੰਚਾਰਜ ਜਸਵਿੰਦਰ ਸਿੰਘ ਭੱਟੀ, ਮੁਲਖ ਰਾਜ ਚਾਹਲ ਕਲਾ, ਲਛਮਣ ਗੁੜਪੁੜ, ਮਾਸਟਰ ਇੰਦਰਜੀਤ ਕਰਨਾਣਾ, ਸੁਰਿੰਦਰ ਢੀਂਡਸਾ, ਜਗਨ ਨਾਥ, ਦਿਨੇਸ਼ ਸੱਦੀ, ਨਰੇਸ਼ ਆਨੰਦ, ਜਸਵੀਰ ਸਿੰਘ, ਕੁਲਜੀਤ ਸਿੰਘ ਸ਼ੇਰਗਿੱਲ, ਨਰਿੰਦਰ ਰੱਤੂ, ਨਰੇਸ਼ ਕੁਮਾਰ, ਜਗਤਾਰ ਮੰਡੇਰ  ਆਦਿ ਸ਼ਾਮਿਲ ਸਨ।

ਰੋਜ਼ਗਾਰ ਦੇ ਮੌਕਿਆਂ ਲਈ ਨੌਜਵਾਨ ਆਪਣੇ ਆਪ ਨੂੰ www.pgrkam.comਤੇ ਰਜਿਸਟਰ ਕਰਨ - ਡਿਪਟੀ ਕਮਿਸ਼ਨਰ


ਅੰਮਿ੍ਰਤਸਰ 23 ਦਸੰਬਰ:- (ਐਨ ਟੀ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਪਿਤ ਕੀਤਾ ਗਿਆ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਨੌਜਵਾਨਾਂ ਨੂੰ ਕੈਰੀਅਰ ਅਤੇ ਰੋਜਗਾਰ ਸਬੰਧੀ ਕਈ ਤਰਾਂ ਦੀ ਸਹੂਲਤਾਂ ਬਿਲਕੁਲ ਮੁਫਤ ਮੁਹੱਈਆ ਕਰਵਾ ਰਿਹਾ ਹੈ। ਸ: ਗੁਰਪ੍ਰੀਤ ਸਿੰਘ ਖਹਿਰਾ ਕਮਿਸ਼ਨਰ, ਅੰਮਿ੍ਰਤਸਰ ਜੀ ਨੇ ਦੱਸਿਆ ਕਿ ਰੋਜਗਾਰ ਬਿਊਰੋ ਸਮੇਂ ਸਮੇਂ ਸਿਰ ਰੋਜਗਾਰ ਕੈਂਪ, ਮੈਗਾ ਰੋਜਗਾਰ ਮੇਲੇ ਅਤੇ ਸਵੈ ਰੋਜਗਾਰ ਮੇਲੇ ਆਯੋਜਿਤ ਕਰਕੇ ਨੌਜਵਾਨਾਂ ਨੂੰ  ਰੋਜਗਾਰ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ। ਇਸ ਤੋਂ ਇਲਾਵਾ ਬਿਊਰੋ ਵਿਖੇ ਹੋਰ ਕਈ ਤਰਾਂ ਦੀ ਸਹੂਲਤਾਂ ਜਿਵੇਂ ਕਿ ਕੈਰੀਅਰ ਕੌਂਸਲਿੰਗ, ਮੁਫਤ ਇੰਟਰਨੈਟ ਵੀ ਉਪਲੱਬਧ ਹਨ। ਰੋਜਗਾਰ ਬਿਊਰੋ ਵੱਲੋਂ ਮਿਤੀ 29 ਦਸੰਬਰ 2020 ਅਤੇ 30 ਦਸੰਬਰ 2020 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਅੰਮਿ੍ਰਤਸਰ ਜਿਲੇ ਦੀਆਂ ਨਾਮਵਰ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਜਿਲੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਰੋਜਗਾਰ ਬਿਊਰੋ ਵਿਖੇ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਲੈਣ ਅਤੇ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਘਰ ਬੈਠੇ ਹੀ ਆਪਣੇ ਆਪ ਨੂੰ www.pgrkam.comਤੇ ਰਜਿਸਟਰ ਕਰਵਾਉਣ ਤੇ ਪੰਜਾਬ ਸਰਕਾਰ ਦੇ ਇਸ ਮਿਸ਼ਨ ਨੂੰ ਪੂਰਾ ਕਰਨ ਵਿੱਚ ਆਪਣਾ ਬਣਦਾ ਯੋਗਦਾਨ ਦੇਣ।

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਰਾਸ਼ਟਰਪਤੀ ਨੂੰ ਮਿਲੇਗੀ-ਪਰਨੀਤ ਕੌਰ

ਕਿਸਾਨ ਸੰਘਰਸ਼ 'ਚ ਫ਼ੌਤ ਹੋਏ ਸਫੇੜਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਮੂਲੀਅਤ
 

ਸਨੌਰ/ਡਕਾਲਾ/ਪਟਿਆਲਾ, 23 ਦਸੰਬਰ: (ਐਨ ਟੀ) ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਰਾਸ਼ਟਰਪਤੀ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਗੰਭੀਰਤਾ ਨਾਲ ਸੁਨਣੀ ਚਾਹੀਦੀ ਹੈ। ਸ੍ਰੀਮਤੀ ਪਰਨੀਤ ਕੌਰ ਅੱਜ ਪਿੰਡ ਸਫੇੜਾ ਵਿਖੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਗੋਲਡੀ ਨਮਿਤ ਅੰਤਿਮ ਅਰਦਾਸ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ, ਜੋ ਕਿ ਸਿੰਘੂ ਬਾਰਡਰ ਤੋਂ ਵਾਪਸ ਪਰਤਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਦੌਰਾਨ ਸੰਸਦ ਮੈਂਬਰ ਨੇ ਮ੍ਰਿਤਕ ਕਿਸਾਨ ਲਾਭ ਸਿੰਘ, ਜਿਸ ਨਮਿਤ ਅੰਤਿਮ ਅਰਦਾਸ ਵੀਰਵਾਰ ਨੂੰ ਹੈ, ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮਿਲਕੇ ਦੁੱਖ ਸਾਂਝਾ ਕਰਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਟਰਾਲੀ ਹਾਦਸੇ 'ਚ ਜਖ਼ਮੀ ਹੋਏ ਕਿਸਾਨਾਂ ਕੁਲਵੰਤ ਸਿੰਘ, ਹਰਦੇਵ ਸਿੰਘ, ਸਰਪੰਚ ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਤੇ ਗੁਰਮੇਲ ਸਿੰਘ ਦਾ ਹਾਲ-ਚਾਲ ਵੀ ਜਾਣਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ ਅਤੇ ਹੋਰ ਮੌਜੂਦ ਸਨ। ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਿਸਾਨੀ ਸੰਘਰਸ਼ 'ਚ ਕਿਸੇ ਕਾਰਨ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜਖ਼ਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਪਣੇ ਪਰਿਵਾਰ ਅਤੇ ਕਾਂਗਰਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਗੋਲਡੀ ਪੁੱਤਰ ਬਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਉਹ ਖ਼ੁਦ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ 'ਚ ਇਸ ਪਰਿਵਾਰ ਦੇ ਨਾਲ ਖੜ੍ਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ, ਆੜਤੀਆਂ ਉਪਰ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ 'ਚ ਸਾਥ ਦੇਣ ਵਾਲਿਆਂ ਨੂੰ ਵੀ ਤੰਗ ਪ੍ਰੇਸ਼ਾਨ ਕਰ ਰਹੀ ਹੈ ਅਤੇ ਝੂਠੇ ਕੇਸਾਂ 'ਚ ਫਸਾ ਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇਗੀ ਪਰੰਤੂ ਜੋ ਵੀ ਕੋਈ ਕਿਸਾਨਾਂ ਦੇ ਨਾਲ ਖੜ੍ਹਾ ਹੈ ਤਾਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਮੋਦੀ ਸਰਕਾਰ ਨੂੰ ਇਹ ਗੱਲ ਵੀ ਸਮਝ ਲੈਣੀ ਚਾਹੀਦੀ ਹੈ ਕਿ ਅੱਜ ਦੇਸ਼ ਦਾ ਹਰ ਵਿਅਕਤੀ ਕਿਸਾਨਾਂ ਦੇ ਨਾਲ ਖੜ੍ਹਾ ਹੈ।
ਸ੍ਰੀਮਤੀ ਪਰਨੀਤ ਕੌਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹ ਖ਼ੁਦ ਕਿਸਾਨਾਂ ਦੇ ਨਾਲ ਖੜੇ ਹਨ, ਕਿਉਂਕਿ ਕਿਸਾਨ ਆਪਣੇ ਘਰ ਛੱਡਕੇ ਬਿਨ੍ਹਾਂ ਗੱਲ ਤੋਂ ਦਿੱਲੀ ਦੀ ਸਰਹੱਦ 'ਤੇ ਨਹੀਂ ਬੈਠੇ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਜਰੂਰ ਸੁਨਣੀ ਚਾਹੀਦੀ ਹੈ। ਪਰਨੀਤ ਕੌਰ ਨੇ ਹੋਰ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਬਾਰੇ ਕਿਸਾਨਾਂ ਦੇ ਸ਼ੰਕੇ ਸੱਚੇ ਹਨ ਇਸ ਲਈ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਅਤੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਨਰਿੰਦਰ ਮੋਦੀ ਨੂੰ ਆਪਣੇ ਦੇਸ਼ ਵਾਸੀਆਂ ਤੇ ਸੰਵਿਧਾਨਕ ਤਰੀਕੇ ਨਾਲ ਅਮਨ ਸ਼ਾਂਤੀ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਆਪਣੇ ਨਾਗਰਿਕਾਂ ਦੀ ਗੱਲ ਜਰੂਰ ਮੰਨਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਉਹੋ ਕਿਸਾਨ ਹਨ, ਜਿਨ੍ਹਾਂ ਨੇ ਦੇਸ਼ ਦਾ ਅੰਨ ਭੰਡਾਰ ਭਰਿਆ ਅਤੇ ਦੇਸ਼ ਨੂੰ ਔਖੇ ਵੇਲੇ ਦੂਸਰੇ ਮੁਲਕਾਂ ਦੇ ਅੱਗੇ ਹੱਥ ਅੱਡਣ ਤੋਂ ਰੋਕਿਆ ਪਰੰਤੂ ਅਫ਼ਸੋਸ ਦੀ ਗੱਲ ਹੈ ਕਿ ਅੱਜ ਕੇਂਦਰ ਸਰਕਾਰ ਨੇ ਇਨ੍ਹਾਂ ਦਾ ਹੱਥ ਹੀ ਛੱਡ ਦਿੱਤਾ ਹੈ।
ਇਸ ਮੌਕੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਲੋਕ ਸਭਾ ਮੈਂਬਰ ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਅਮਨ ਰਣਜੀਤ ਸਿੰਘ ਨੈਣਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਮਦਨਜੀਤ ਸਿੰਘ ਡਕਾਲਾ, ਮਨਿੰਦਰ ਸਿੰਘ ਫਰਾਂਸਵਾਲਾ, ਨਰਿੰਦਰ ਸ਼ਰਮਾ, ਹਰਵੀਰ ਸਿੰਘ ਥਿੰਦ, ਹਰਜੋਤ ਸਿੰਘ ਜੋਤੀ, ਗੌਰਵ ਸੰਧੂ, ਯੂਥ ਪ੍ਰਧਾਨ ਪ੍ਰਣਵ ਗੋਇਲ, ਅਮਨ ਥਿੰਦ, ਰਜਿੰਦਰ ਸਨੌਰ, ਬੱਬੀ ਗੋਇਲ, ਰਾਜੀਵ ਗੋਇਲ, ਹਰਮੇਸ਼ ਡਕਾਲਾ, ਤਿਲਕ ਰਾਜ ਟਰੱਕ ਯੂਨੀਅਨ ਪ੍ਰਧਾਨ, ਲਵਪ੍ਰੀਤ ਸਿੰਘ, ਪ੍ਰਭਜਿੰਦਰ ਸਿੰਘ ਅਤੇ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪਿੰਡ ਸਫੇੜਾ ਵਿਖੇ ਗੁਰਪ੍ਰੀਤ ਸਿੰਘ ਗੋਲਡੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਰੋਹ 'ਚ ਸ਼ਿਰਕਤ ਕਰਦੇ ਹੋਏ
ਕੈਪਸ਼ਨ-ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪਿੰਡ ਸਫੇੜਾ ਵਿਖੇ ਜਖ਼ਮੀ ਕੁਲਵੰਤ ਸਿੰਘ ਹੋਰਨਾਂ ਦਾ ਹਾਲ-ਚਾਲ ਜਾਣਦੇ ਹੋਏ। ਉਨ੍ਹਾਂ ਦੇ ਨਾਲ ਹਰਿੰਦਰਪਾਲ ਸਿੰਘ ਹੈਰੀਮਾਨ ਵੀ ਨਜ਼ਰ ਆ ਰਹੇ ਹਨ।

ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ


ਨਵਾਂਸ਼ਹਿਰ  22 ਦਸੰਬਰ (ਐਨ ਟੀ)  ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਕੀਤੀ ਹੈ। ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸ ਸੁਖਵਿੰਦਰ ਸਿੰਘ ਥਾਂਦੀ ਨੇ ਜਾਣਕਾਰੀ ਦਿੰਦੇ  ਦੱਸਿਆ ਕਿ ਗੁਰਦੁਆਰਾ ਟਿੱਬੀ ਸਾਹਿਬ, ਭੱਠਾ ਸਾਹਿਬ, ਕੋਤਵਾਲੀ ਸਾਹਿਬ, ਚਮਕੌਰ ਸਾਹਿਬ, ਫਤਿਹਗੜ ਸਾਹਿਬ ਅਤੇ ਗੁਰਦੁਆਰਾ ਮਾਛੀਵਾੜਾ ਸਾਹਿਬ ਦੇ ਦਰਸ਼ਨ ਦੀਦਾਰੇ ਜਥੇ ਦੇ 60 ਮੈਂਬਰ ਵੱਲੋਂ  ਕੀਤੇ ਗਏ। ਇਸ ਮੌਕੇ ਅਮਰਜੀਤ ਸਿੰਘ ਖਾਲਸਾ ਅਤੇ ਜਸਪ੍ਰੀਤ ਸਿੰਘ ਜੱਸ ਨੇ ਸਾਹਿਬਜਾਦਿਆਂ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਸਾ ਨਦੀ ਤੇ ਵਿਛੜੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਜੀ 7 ਸਾਲ ਦੀ ਉਮਰ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ 5 ਸਾਲ ਦੀ ਉਮਰ ਵਿੱਚ ਗਿਰਫਤਾਰ ਕੀਤੇ ਗਏ ਸਨ। . ਉਹਨਾਂ ਨੂੰ ਸਰਹਿੰਦ ਦੇ ਨਵਾਬ ਵਜ਼ੀਰ ਖ਼ਾਨ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਜੀ ਨੂੰ ਇਕ ਠੰਡੇ ਬੁਰਜ ਵਿੱਚ ਕੈਦ ਕਰ ਦਿੱਤਾ ਅਤੇ ਫਿਰ ਕਈ ਦਿਨਾਂ ਤਕ ਨਵਾਬ ਅਤੇ ਕਾਜੀ ਨੇ ਉਸ ਨੂੰ ਦਰਬਾਰ ਵਿਚ ਬੁਲਾਇਆ ਅਤੇ ਧਰਮ ਬਦਲਣ ਲਈ ਕਈ ਤਰ੍ਹਾਂ ਦੇ ਲਾਲਚ ਅਤੇ ਧਮਕੀਆਂ ਦਿੱਤੀਆਂ। ਦੋਵਾਂ ਸਾਹਿਬਜ਼ਾਦੇ ਨੇ ਗਰਜ ਨਾਲ ਉੱਤਰ ਦਿੱਤਾ ਕਿ ਅਸੀਂ ਅਕਾਲ ਪੁਰਖ (ਪ੍ਰਮਾਤਮਾ) ਅਤੇ ਆਪਣੇ ਗੁਰੂ ਪਿਤਾ ਅੱਗੇ ਸਿਰ ਝੁਕਾਉਂਦੇ ਹਾਂ, ਕਿਸੇ ਹੋਰ ਨੂੰ ਸਲਾਮ ਨਹੀਂ ਕਰਦੇ। ਸਾਡੀ ਲੜਾਈ ਅਨਿਆਂ, ਗ਼ਲਤ ਕੰਮਾਂ ਅਤੇ ਜ਼ੁਲਮਾਂ ਵਿਰੁੱਧ ਹੈ। ਅਸੀਂ ਤੁਹਾਡੇ ਜ਼ੁਲਮ ਦੇ ਵਿਰੁੱਧ ਆਪਣੀਆਂ ਜਾਨਾਂ ਦੇਵਾਂਗੇ ਪਰ ਝੁਕਣ ਨਹੀਂ ਦੇਵਾਂਗੇ. ਉਹਨਾਂ ਸੰਗਤਾਂ ਨੂੰ ਦੱਸਿਆ ਕਿ ਅੰਤ ਵਿੱਚ ਵਜ਼ੀਰ ਖਾਂ ਨੇ ਉਹਨਾਂ ਨੂੰ ਜਿੰਦਾ ਦੀਵਾਰ ਦੀਆਂ ਨੀਂਹਾਂ ਵਿੱਚ ਚਿਣਵਾ ਦਿੱਤਾ। ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਬਾਅਦ,ਦਾਦੀ ਮਾਤਾ ਗੁਜਰ ਕੌਰ ਜੀ ਨੇ ਬੜੇ ਸਬਰ ਨਾਲ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕੀਤੀ ਅਤੇ ਆਪਣਾ ਜੀਵਨ ਤਿਆਗ ਦਿੱਤਾ। 26 ਦਸੰਬਰ, 1761 ਨੂੰ, ਪੋਹ ਦੇ ਮਹੀਨੇ ਵਿੱਚ, ਮਾਤਾ ਗੁਜਰ ਕੌਰ ਜੀ ਅਤੇ ਦੋ ਛੋਟੇ ਸਾਹਿਬਜ਼ਾਦ ਦਾ ਗੁਰੂ ਜੀ ਦੇ ਪ੍ਰੇਮੀ ਦੀਵਾਨ ਟੋਡਰ ਮੱਲ ਵੱਲੋ ਅੰਤਮ ਸੰਸਕਾਰ ਕੀਤਾ ਗਿਆ। ਚਮਕੌਰ ਦੀ ਲੜਾਈ ਵਿਚ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ ਤਿੰਨ ਪਿਆਰੇ ਸ਼ਹੀਦ ਹੋਏ ਸਨ। ਇਸ ਮੌਕੇ ਅਸ਼ਬੀਰ ਸਿੰਘ, ਜਸਪ੍ਰੀਤ ਸਿੰਘ ਜੱਸ, ਜਤਿੰਦਰ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ, ਸੁਰੇਂਦਰ ਪਾਲ ਸਿੰਘ, ਗੁਰਸਿਮਰਨ ਸਿੰਘ, ਇੰਦਰਜੀਤ ਸਿੰਘ, ਨਿਤੀਸ਼, ਰਾਜਵਿੰਦਰ ਕੌਰ, ਮਨਜੀਤ ਕੌਰ, ਅਮਰਜੀਤ ਕੌਰ, ਪ੍ਰਭਲੀਨ ਕੌਰ, ਮੁਸਕਾਨ, ਚਰਨਜੋਤ ਸਿੰਘ ਅਤੇ ਹਰਮਨਜੀਤ ਸਿੰਘ ਸ਼ਾਮਲ ਸਨ।

ਸਿਵਲ ਸਰਜਨ ਡਾਕਟਰ ਭਾਟੀਆ ਨੇ ਮਰਨ ਉਪਰੰਤ ਸਰੀਰ ਦਾਨ ਕਰਨ ਵਾਲਿਆਂ ਨੂੰ ਪਹਿਚਾਣ ਪੱਤਰ ਦਿੱਤੇ



ਨਵਾਂਸ਼ਹਿਰ  22 ਦਸੰਬਰ (ਐਨ ਟੀ) ਅੱਜ ਡਾ: ਰਾਜੇਂਦਰ ਭਾਟੀਆ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਪਿੰਡ ਮਹਿੰਦੀਪੁਰ ਦੇ ਮੁਕੰਦ ਲਾਲ ਅਤੇ ਸ਼ਾਹਬਾਜ਼ਪੁਰ ਦੇ ਬਲਜਿੰਦਰ ਸਿੰਘ, ਜਿਨ੍ਹਾਂ ਨੇ  ਮਰਨ ਉਪਰੰਤ ਸ਼ਰੀਰ ਦਾਨ ਕਰਨ ਲਈ ਫਾਰਮ ਭਰੇ, ਮੌਕੇ ਤੇ ਕਾਰਡ ਸੌਂਪੇ।  ਇਸ ਮੌਕੇ ਸਿਵਲ ਸਰਜਨ ਡਾਕਟਰ ਰਜਿੰਦਰ ਪ੍ਰਸ਼ਾਦ ਭਾਟੀਆ ਨੇ ਕਿਹਾ ਕਿ ਜੇ ਅਸੀਂ ਇਸ ਮ੍ਰਿਤਕ ਸਰੀਰ ਨੂੰ ਅਗਨੀ ਨੂੰ ਭੇਟ ਕਰਨ ਦੀ ਬਜਾਏ ਸਰਕਾਰੀ ਮੈਡੀਕਲ ਕਾਲਜ ਨੂੰ ਦਾਨ ਕਰਦੇ ਹਾਂ, ਤਾਂ ਇਹ ਮ੍ਰਿਤਕ ਸਰੀਰ ਡਾਕਟਰੀ ਦੀ ਪੜ੍ਹਾਈ ਕਰ ਰਹੇ,  ਰਹੇ ਵਿਦਿਆਰਥੀਆਂ ਲਈ ਇਹ ਬਹੁਤ ਲਾਭਕਾਰੀ ਹੈ.  ਇਸ ਰਾਸ਼ਟਰੀ ਸੇਵਾ ਦੇ ਕੰਮ ਵਿਚ ਸਹਾਇਤਾ ਲਈ ਧੰਨਵਾਦ ਕੀਤਾ। ਇਸ ਮੌਕੇ ਦੁਆਬਾ ਸੇਵਾ ਸੰਮਤੀ ਦੇ ਜਨਰਲ ਸੱਕਤਰ ਰਤਨ ਕੁਮਾਰ ਜੈਨ ਅਤੇ ਉੱਪ-ਪ੍ਰਧਾਨ ਯਸ਼ਪਾਲ ਸਿੰਘ ਹਾਫਿਜ਼ਬਾਦੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਮਰਜ਼ੀ ਨਾਲ ਮਰਨ ਉਪਰੰਤ ਆਪਣਾ ਸਰੀਰ ਦਾਨ ਕਰਨਾ ਚਾਹੁੰਦੇ ਹਨ ਉਨ੍ਹਾਂ ਦਾ ਫਾਰਮ ਭਰ ਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਭੇਜਿਆ ਗਿਆ ਸੀ ਅੱਜ ਮਰਨ ਉਪਰੰਤ ਸਰੀਰ ਦਾਨ ਕਰਨ ਵਾਲਿਆਂ ਦੇ ਪਹਿਚਾਣ ਪੱਤਰ ਆਏ ਜਿਨ੍ਹਾਂ ਨੂੰ ਸਿਵਲ ਸਰਜਨ ਨੇ ਆਪਣੇ ਹੱਥਾਂ ਨਾਲ ਦਿੱਤੇ  ਅਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਪਣੇ ਸਰੀਰ ਦਾਨ ਕਰਕੇ ਰਾਸ਼ਟਰੀ ਸੇਵਾ ਦਾ ਸਮਰਥਨ ਕੀਤਾ।ਇਸ ਮੌਕੇ ਤੇ ਸਰੀਰ ਦਾਨ ਕਰਨ ਵਾਲੇ ਸ੍ਰੀ ਮੁਕੰਦਲਾਲ ਅਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ  ਇਹ ਫਾਰਮ  ਤਰਕਸ਼ੀਲ ਸੁਸਾਇਟੀ  ਦੇ ਜ਼ੋਨ ਨਵਾਂਸ਼ਹਿਰ ਦੇ ਪ੍ਰੈਸ ਸਕੱਤਰ ਸੁਖਵਿੰਦਰ ਗੋਗਾ ਜੀ ਦੀ ਪ੍ਰੇਰਣਾ ਸਦਕਾ ਅਤੇ ਸਮਾਜ ਸੇਵਾ ਵਿਚ ਯੋਗਦਾਨ ਲਈ ਭਰਿਆ ਗਿਆ ਹੈ, ਇਸ ਮੌਕੇ ਤਰਕਸ਼ੀਲ ਸੁਸਾਇਟੀ ਜ਼ੋਨ ਨਵਾਂਸ਼ਹਿਰ ਦੀ ਪ੍ਰਿੰਸੀਪਲ ਡਾ: ਜੋਗਿੰਦਰ ਕੁਲੇਵਾਲ ਮੋਹਨ ਬੀਕਾ ਸਿਮਰਨਜੀਤ ਕੌਰ ਅਤੇ ਦੁਆਬਾ ਸੇਵਾ ਸੰਮਤੀ ਦੇ ਸੇਵਾਮੁਕਤ ਸੁਪਰਡੈਂਟ  ਵੀ ਮੌਜੂਦ ਸਨ ।

ਲੰਦਨ ਤੋਂ ਆਏ 264 ਯਾਤਰੀਆਂ ਦੇ ਆਰ ਟੀ ਪੀ ਸੀ ਆਰ ਟੈਸਟ ਕੀਤੇ-ਸੋਨੀ

8  ਯਾਤਰੀ ਪਾਏ ਗਏ ਪਾਜਟਿਵ, ਡਾਕਟਰੀ ਅਮਲੇ ਨੇ ਸਾਰੀ ਰਾਤ ਜਾਗ ਕੇ ਪੂਰਾ ਕੀਤਾ ਕੰਮ

ਅੰਮਿ੍ਰਤਸਰ, 22 ਦਸੰਬਰ (ਐਨ ਟੀ)-ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਦੱਸਿਆ ਕਿ ਲੰਦਨ ਤੋਂ ਬੀਤੀ ਰਾਤ ਅੰਮਿ੍ਰਤਸਰ ਲਈ ਆਈ ਉਡਾਨ ਵਿਚ ਆਏ 264 ਯਾਤਰੀਆਂ ਦੇ ਆਰ ਟੀ ਪੀ ਸੀ ਆਰ ਟੈਸਟ ਕੀਤੇ ਗਏ ਹਨ, ਜਿਸ ਵਿਚੋਂ 8 ਯਾਤਰੀ ਪਾਜਟਿਵ ਪਾੲੈ ਗਏ ਹਨ ਜਿੰਨਾਂ ਵਿੱਚੋਂ 6 ਪੁਰਸ਼ ਅਤੇ 2 ਮਹਿਲਾਵਾ ਹਨ। ਇਨ੍ਹਾਂ ਪਾਜਟਿਵ ਪਾਏ ਗਏ ਯਾਤਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇੰਸਟੀਟਿਊਸ਼ਨਲ ਕੁਆਰਟੀਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਲੰਦਨ ਵਿਚ ਫੈਲੇ ਕੋਰਨਾ ਦੇ ਨਵੇਂ ਸੰਸਕਰਣ ਕਾਰਨ ਕੇਂਦਰ ਸਰਕਾਰ ਵੱਲੋਂ ਲੰਦਨ ਤੋਂ ਹਵਾਈ ਸੇਵਾ 31 ਦਸੰਬਰ ਤੱਕ ਬੰਦ ਕਰ ਦਿੱਤੀ ਗਈ ਹੈ, ਪਰ ਇਹ ਜਹਾਜ਼ ਉਸ ਵੇਲੇ ਤੱਕ ਲੰਦਨ ਤੋਂ ਉਡਾਨ ਭਰ ਚੁੱਕਾ ਹੋਣ ਕਾਰਨ ਇਸ ਦੇ ਸਾਰੇ ਯਾਤਰੀਆਂ ਦੇ ਆਰ ਟੀ ਪੀ ਸੀ ਆਰ ਟੈਸਟ ਕਰਵਾਉਣ ਦੀਆਂ ਹਦਾਇਤਾਂ ਕੇਂਦਰ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਸਨ, ਜਿਸ ਦੇ ਮੱਦੇਨਜ਼ਰ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਵਾਈ ਅੱਡੇ ਉਤੇ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ। ਉਨਾਂ ਦੱਸਿਆ ਕਿ ਇਸ ਕੰਮ ਲਈ 4 ਟੀਮਾਂ ਹਵਾਈ ਅੱਡੇ ਉਤੇ ਤਾਇਨਾਤ ਕੀਤੀਆਂ ਗਈਆਂ, ਜਿੰਨਾ ਨੇ ਸਾਰੀ ਰਾਤ ਨਿੰਰਤਰ ਟੈਸਟਿੰਗ ਦਾ ਕੰਮ ਕੀਤਾ, ਪਰ ਟੈਸਟ ਦੀ ਇਹ ਪ੍ਰੀਕ੍ਰਿਆ ਜੋ ਕਿ ਅੰਦਾਜ਼ਨ 24 ਘੰਟੇ ਦਾ ਸਮਾਂ ਲੈ ਲੈਂਦੀ ਹੈ, ਨੂੰ 12-13 ਘੰਟਿਆਂ ਵਿਚ ਪੂਰਾ ਕੀਤਾ ਹੈ। ਉਨਾਂ ਸਿਹਤ ਵਿਭਾਗ ਵੱਲੋਂ ਕੋਰੋਨਾ ਕਾਲ ਵਿਚ ਲਗਾਤਾਰ ਕੀਤੀ ਜਾ ਰਹੀ ਅਣਥੱਕ ਸੇਵਾ ਦੀ ਸਰਾਹਨਾ ਕਰਦੇ ਕਿਹਾ ਕਿ ਸਾਡੇ ਡਾਕਟਰ ਤੇ ਹੋਰ ਅਮਲਾ ਆਪਣੇ ਫਰਜ਼ਾਂ ਨੂੰ ਬਾਖੂਬੀ ਨਿਭਾਅ ਰਿਹਾ ਹੈ। ਉਨਾਂ ਕਿਹਾ ਕਿ ਇਸ ਕੰਮ ਵਿਚ ਕਿਧਰੇ ਕੋਈ ਕੁਤਾਹੀ ਨਹੀਂ ਹੋਈ, ਪਰ ਕਿਉਂਕਿ ਮੁਸਾਫਰਾਂ ਨੂੰ ਆਪਣੀ ਮੰਜਿਲ ਉਤੇ ਛੇਤੀ ਜਾਣ ਦੀ ਕਾਹਲ ਹੁੰਦੀ ਹੈ, ਸੋ ਉਸ ਵਿਚ ਵਿਘਨ ਪਿਆ ਹੋਣ ਕਾਰਨ ਮੁਸਾਫਰ ਵੀ ਕਾਹਲੇ ਪਏ। ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਦੀ ਮਨਸ਼ਾ ਕਿਸੇ ਨੂੰ ਪਰੇਸ਼ਾਨ ਕਰਨ ਦੀ ਨਹੀ ਹੁੰਦੀ, ਪਰ ਆਪਣੇ ਨਾਗਰਿਕਾਂ ਨੂੰ ਕੋਰੋਨਾ ਦੇ ਨਵੇਂ ਖ਼ਤਰੇ ਤੋਂ ਬਚਾਉਣ ਵਿਚ ਕੋਈ ਕੁਤਾਹੀ ਨਹÄ ਵਰਤੀ ਜਾ ਸਕਦੀ। ਇਸ ਲਈ ਬਿਨਾਂ ਆਰ ਟੀ ਪੀ ਸੀ ਆਰ ਟੈਸਟ ਦੀ ਰਿਪੋਰਟ ਦੇ ਮੁਸਾਫਿਰਾਂ ਨੂੰ ਜਾਣ ਦੀ ਆਗਿਆ ਨਹੀ ਸੀ ਦਿੱਤੀ ਜਾ ਸਕਦੀ।    ਦੱਸਣਯੋਗ ਹੈ ਕਿ ਐਸ:ਡੀ:ਐਮ ਅਜਨਾਲਾ ਸ੍ਰੀ ਦੀਪਕ ਭਾਟੀਆ ਦੀ ਅਗਵਾਈ ਹੇਠ ਮੈਡੀਕਲ ਟੀਮਾਂ ਵੱਲੋਂ ਪੂਰੀ ਰਾਤ ਯਾਤਰੀਆਂ ਦੇ ਟੈਸਟ ਕੀਤੇ ਗਏ ਅਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ।

ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇ ਚੈੱਕ ਕੀਤੇ ਭੇਟ

ਪੰਜਾਬ ਦਾ ਭਵਿੱਖ ਤਬਾਹ ਕਰਨ 'ਤੇ ਤੁਲੀਆਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ-ਅਰੁਨਾ ਚੌਧਰੀ


ਨਵਾਂਸ਼ਹਿਰ/ਬਲਾਚੌਰ, 22 ਦਸੰਬਰ :   ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਪਿੰਡ ਕਾਹਮਾ ਅਤੇ ਹਸਨਪੁਰ ਖੁਰਦ ਦੇ ਕਿਸਾਨਾਂ ਦੇ ਪਰਿਵਾਰਾਂ ਨਾਲ ਅੱਜ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀ੍ਰਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨਾਲ ਪੰਜਾਬ ਦਾ ਭਵਿੱਖ ਤਬਾਹ ਕਰਨ 'ਤੇ ਤੁਲੀ ਹੋਈ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਚਾਹੁੰਦੀ ਹੈ, ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ ਪਰੰਤੂ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਇਸ ਦੀ ਆਰਥਿਕਤਾ ਖੇਤੀ 'ਤੇ ਟਿਕੀ ਹੋਈ ਹੈ ਅਤੇ ਜੇਕਰ ਖੇਤੀ ਹੀ ਖ਼ਤਮ ਹੋ ਗਈ ਤਾਂ ਪੰਜਾਬ ਦਾ ਭਵਿੱਖ ਵੀ ਖ਼ਤਮ ਹੋ ਜਾਵੇਗਾ। ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਰਾਜ ਕੁਮਾਰ ਪੁੱਤਰ ਚੈਨ ਰਾਮ ਵਾਸੀ ਪਿੰਡ ਕਾਹਮਾ, ਤਹਿਸੀਲ ਨਵਾਂਸ਼ਹਿਰ ਅਤੇ ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਸਨਪੁਰ ਖੁਰਦ, ਤਹਿਸੀਲ ਬਲਾਚੌਰ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਉਨਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਇਨਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਇਹ ਉਨਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੀ ਤੁੱਛ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸਰਪੰਚ ਕਾਹਮਾ ਪ੍ਰਮਿੰਦਰਜੀਤ ਕੌਰ, ਸਰਪੰਚ ਹਸਨਪੁਰ ਖੁਰਦ ਰੇਖਾ ਦੇਵੀ, ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਤੋਂ ਇਲਾਵਾ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।  
ਕੈਪਸ਼ਨ 1:-ਪਿੰਡ ਹਸਨਪੁਰ ਖੁਰਦ (ਬਲਾਚੌਰ) ਵਿਖੇ ਕਿਸਾਨ ਸੁਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਅਰੁਨਾ ਚੌਧਰੀ।  ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਤੇ ਹੋਰ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਯੂਥ ਅਕਾਲੀ ਦਲ ਦੇ ਨਵੇਂ ਸਰਕਲ ਪ੍ਰਧਾਨ ਨਿਯੁਕਤ


ਨਵਾਂਸ਼ਹਿਰ 22 ਦਸੰਬਰ  : ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਯੂਥ ਅਕਾਲੀ ਦਲ ਦਾ ਵਿਸਥਾਰ ਕਰਦਿਆਂ  ਯੂਥ ਆਗੂਆਂ ਨੂੰ  ਸਰਕਲ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ  ਦਿੰਦਿਆਂ ਸਰਦਾਰ ਰੋਮਾਣਾ ਜੀ  ਨੇ ਦੱਸਿਆ ਸੂਬੇ ਦੇ ਲੋਕਾਂ ਅੰਦਰ ਯੂਥ ਵਿੰਗ ਦੀ ਮੋਜੂਦਗੀ ਵਧੇਰੈ ਅਸਰਦਾਰ ਬਣਾਉਣ ਲਈ ਹੋਣਹਾਰ ਨੋਜਵਾਨ ਆਗੁਆਂ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਜਿਸ  ਮੌਕੇ  ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸ.ਸਰਬਜੋਤ ਸਿੰਘ ਸਾਬੀ ਜੀ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ  ਯੂਥ ਅਕਾਲੀ ਦਲ ਨੂੰ ਭਾਰੀ ਹੁੰਗਾਰਾ ਮਿਲੇਗਾ। ਨਵੇਂ ਸਰਕਲ ਪ੍ਰਧਾਨਾਂ  ਜ਼ਿਲ੍ਹਾ ਐਸ ਬੀ ਐਸ ਨਗਰ ਦੀ ਤਹਿਸੀਲ ਬੰਗਾ ਦੇ ਸਰਕਲ ਔੜ ਤੋਂ ਗੁਰਵਿੰਦਰ ਸਿੰਘ , ਮੁਕੰਦਪੁਰ ਤੋਂ  ਹਰਪ੍ਰੀਤ ਸਿੰਘ , ਗੁਣਾਚੌਰ ਤੋਂ  ਮਨਮੀਤ ਸਿੰਘ ਬੀਸਲਾ , ਢਾਹਾਂ ਤੋਂ  ਰਨਦੀਪ ਸਿੰਘ , ਬੰਗਾ ਸਿਟੀ ਤੋਂ  ਰਮਨ ਕੁਮਾਰ , ਬਹਿਰਾਮ ਤੋਂ  ਗੁਰਮਿੰਦਰ ਸਿੰਘ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ । ਹਲਕਾ ਬਲਾਚੋਰ ਦੇ ਸਰਕਲ ਪੋਜੇਵਾਲ ਬੀਰਬਲ ਸਿੰਘ, ਮਜਾਰੀ ਤੋਂ  ਕੁਲਜੀਤ ਸਿੰਘ, ਗੜੀ ਕਾਨੂੰਗੋ ਤੋਂ ਯਾਦਵਿੰਦਰ ਸਿੰਘ, ਬਲਾਚੋਰ ਸਿਟੀ ਤੋਂ  ਮਨਜੀਤ ਸਿੰਘ, ਕਾਠਗੜ ਤੋਂ  ਜੋਗਿੰਦਰ ਸਿੰਘ, ਰੱਤੇਵਾਲ ਤੋਂ ਕਮਲਜੀਤ ਸਿੰਘ ਨੂੰ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ । ਸ. ਰੋਮਾਣਾ ਨੇ ਆਸ ਪ੍ਰਗਟ ਕੀਤੀ ਕਿ ਉਪਰੋਕਤ ਸਾਰੇ ਆਗੂ ਨੌਜਵਾਨਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਉਜਾਗਰ ਕਰਨ ਅਤੇ ਹੱਲ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰਨਗੇ ਅਤੇ ਹੇਠਲੇ ਪੱਧਰ ਤੱਕ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿਚ ਅਹਿਮ ਭੁਮਿਕਾ ਨਿਭਾਉਣਗੇ । ਇਸ ਮੌਕੇ ਤੇ ਸ. ਸੁਖਦੀਪ ਸਿੰਘ ਸ਼ੁਕਾਰ ਅਤੇ ਪਰਮਿੰਦਰ ਸਿੰਘ ਬੁਹਾਰਾ ਵੀ ਹਾਜ਼ਰ ਸਨ।