ਨਵਾਂਸ਼ਹਿਰ 19 ਨਵੰਬਰ :- ਨਰੋਆ ਪੰਜਾਬ ਸੰਸਥਾ ਵੱਲੋਂ 'ਪੜ੍ਹਦਾ ਪੰਜਾਬ' ਮੁਹਿੰਮ ਤਹਿਤ 100 ਸਰਕਾਰੀ ਸਕੂਲਾਂ ਵਿਚ ਵਲੰਟੀਅਰ ਅਧਿਆਪਕ ਦੇਣ ਤੋਂ ਬਾਅਦ ਹੁਣ ਪਿੰਡਾਂ ਵਿਚ ਲਾਇਬੇ੍ਰਰੀਆਂ ਖੋਲ਼੍ਹਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਕੋਆਰਡੀਨੇਟਰਾਂ ਸੰਨੀ ਸਿੰਘ ਜ਼ਾਫਰਪੁਰ, ਗੰਗਵੀਰ ਰਠੌਰ, ਹਰਪ੍ਰਰੀਤ ਸਿੰਘ ਪਨੁੰਮਜਾਰਾ ਅਤੇ ਅਵਤਾਰ ਸਿੰਘ ਮਹੇ ਨੇ ਦੱਸਿਆ ਕਿ ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ ਵਿਚ ਸੰਸਥਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿਚ ਲਾਇਬੇ੍ਰਰੀਆਂ ਦੀ ਘਾਟ ਨੂੰ ਦੇਖਦਿਆਂ ਨਵਾਂਸ਼ਹਿਰ ਸਬ ਡਿਵੀਜ਼ਨ ਦੇ ਪਿੰਡਾਂ ਵਿਚ ਵੱਧ ਤੋਂ ਵੱਧ ਲਾਇਬੇ੍ਰਰੀਆਂ ਖੋਲ੍ਹੀਆਂ ਜਾਣ। ਜੇਕਰ ਪਿੰਡਾਂ ਵਿਚ ਸ਼ਰਾਬ ਦੇ ਠੇਕੇ ਖੁੱਲ੍ਹ ਸਕਦੇ ਹਨ ਤਾਂ ਲਾਇਬੇ੍ਰਰੀਆਂ ਕਿਉਂ ਨਹੀਂ? ਬਰਜਿੰਦਰ ਸਿੰਘ ਹੁਸੈਨਪੁਰ ਨੇ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ 'ਤੇ ਯਾਦ ਕਰਦਿਆਂ ਕਿਹਾ ਕਿ ਬਾਬਾ ਨਾਨਕ ਸਾਹਿਬ ਦੇ 20 ਰੁਪਏ ਦੇ ਸੌਦੇ ਦੀਆਂ ਬਰਕਤਾਂ ਰਹਿੰਦੀ ਦੁਨੀਆਂ ਤੱਕ ਰਹਿਣਗੀਆਂ। ਇਸ ਲਈ ਕਿਤਾਬਾਂ ਦਾ ਖਰਚਾ 'ਨਰੋਆ ਪੰਜਾਬ ਸੰਸਥਾ' ਚੁੱਕੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ, ਐੱਸਡੀਐੱਮ ਅਤੇ ਬੀਡੀਪੀਓ ਨੂੰ ਪੱਤਰ ਦੀਆਂ ਕਾਪੀਆਂ ਭੇਜੀਆਂ ਜਾ ਰਹੀਆਂ ਹਨ। ਜਿਸ ਵਿਚ ਲਿੱਖਿਆ ਹੈ ਕਿ ਪੰਜਾਬ ਵਿਚ ਪੁਸਤਕ ਸੱਭਿਆਚਾਰ ਪਣਪ ਨਹੀਂ ਸਕਿਆ ਅਤੇ ਇਥੇ ਲਾਇਬੇ੍ਰਰੀਆਂ ਦੀ ਬਹੁਤ ਘਾਟ ਹੈ। ਪੰਜਾਬ ਦੇ ਲੋਕ ਮਕਾਨਾਂ, ਗੱਡੀਆਂ, ਵਿਆਹ ਸ਼ਾਦੀ ਦੇ ਸਮਾਗਮਾਂ, ਖਾਣ ਪੀਣ ਅਤੇ ਹੋਰ ਬਹੁਤ ਸਾਰੀਆਂ ਵਸਤੂਆਂ ਅਤੇ ਸੇਵਾਵਾਂ 'ਤੇ ਬੇਲੋੜਾ ਖਰਚ ਕਰਦੇ ਹਨ। ਸਰਕਾਰਾਂ ਆਏ ਸਾਲ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਧਾ ਰਹੀਆਂ ਹਨ ਪਰ ਲਾਇਬੇ੍ਰਰੀਆਂ ਖੋਲ੍ਹਣ ਤੋਂ ਅਵੇਸਲੀਆਂ ਰਹੀਆਂ ਹਨ। ਪੰਜਾਬੀਆਂ ਦੀਆਂ ਕੋਠੀਆਂ 'ਚ ਬੀਅਰ ਬਾਰ ਤਾਂ ਬਣ ਰਹੇ ਹਨ। ਪਰ ਲਾਇਬੇ੍ਰਰੀ ਕੋਈ ਨਹੀਂ ਬਣਾ ਰਿਹਾ। ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਸਬ ਡਿਵੀਜ਼ਨ ਨਵਾਂਸ਼ਹਿਰ ਦੀਆਂ ਪੰਚਾਇਤਾਂ ਨੂੰ ਦਫਤਰੀ ਤੌਰ 'ਤੇ ਬਕਾਇਦਾ ਜਾਣੂ ਕਰਵਾਇਆ ਜਾਵੇ ਤੇ ਉਤਸ਼ਾਹਿਤ ਕੀਤਾ ਜਾਵੇ ਕਿ ਉਹ ਆਪਣੇ ਪਿੰਡਾਂ ਵਿਚ ਵੱਧ ਤੋਂ ਵੱਧ ਜਨਤਕ ਲਾਇਬੇ੍ਰਰੀਆਂ ਖੋਲ੍ਹਣ ਲਈ ਮਤੇ ਪਾਉਣ। ਜਿਹੜੀ ਵੀ ਪੰਚਾਇਤ ਮਤਾ ਪਾ ਕੇ ਸੰਸਥਾ ਤੋਂ ਮੰਗ ਕਰੇਗੀ ਉਸ ਪਿੰਡ ਵਿਚ ਜਨਤਕ ਲਾਇਬੇ੍ਰਰੀ ਖੋਲ੍ਹ ਦਿੱਤੀ ਜਾਵੇਗੀ। ਇਸ ਵਾਸਤੇ ਪਿੰਡ ਦੀ ਪੰਚਾਇਤ ਨੂੰ ਸਿਰਫ ਲੋੜੀਂਦੀ ਇਮਾਰਤ ਦੇਣੀ ਹੋਵੇਗੀ। ਉਥੇ ਲੋੜੀਂਦੀਆਂ ਪੁਸਤਕਾਂ ਮੰਗ ਅਨੁਸਾਰ 'ਨਰੋਆ ਪੰਜਾਬ' ਵਲੋਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਕੁਝ ਅਖਬਾਰਾਂ ਤੇ ਰਸਾਲੇ ਆਦਿ ਵੀ ਲਗਵਾ ਦਿੱਤੇ ਜਾਣਗੇ। ਪੁਸਤਕਾਂ ਦੇਣ ਵੇਲੇ ਪਿੰਡ ਦੇ ਲੋਕਾਂ ਖਾਸ ਤੌਰ 'ਤੇ ਨੌਜਵਾਨਾਂ ਦੀ ਮੰਗ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਪੱਤਰ ਵਿਚ ਇਹ ਵੀ ਉਮੀਦ ਜਤਾਈ ਗਈ ਹੈ ਕਿ ਸਰਕਾਰ ਪੂਰੇ ਪੰਜਾਬ ਵਿਚ ਲਾਇਬੇ੍ਰਰੀਆਂ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇਗੀ।ਨਰੋਆ ਪੰਜਾਬ ਸੰਸਥਾ ਵੱਲੋਂ ਇਸ ਪੱਤਰ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਗਟ ਸਿੰਘ ਮੰਤਰੀ ਸਕੂਲ ਸਿੱਖਿਆ, ਉੱਚ ਸਿੱਖਿਆ ਭਾਸ਼ਾ ਸੱਭਿਆਚਾਰ ਅਤੇ ਐਨਆਰਆਈ ਮਾਮਲੇ ਪੰਜਾਬ, ਇਸ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਦੇ ਮੁੱਖ ਸਕੱਤਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਅਤੇ ਨਵਾਂਸ਼ਹਿਰ ਦੇ ਸਮੂਹ ਸਰਪੰਚਾਂ ਨੂੰ ਵੀ ਭੇਜੀ ਗਈ ਹੈ। ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਇਕ ਵਿਅਕਤੀ ਨੇ ਪੰਜਾਬ ਵਿਚ ਜਨਤਕ ਲਾਇਬੇ੍ਰਰੀਆਂ ਬਣਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਕੇਸ ਵੀ ਦਾਇਰ ਕੀਤਾ ਸੀ। ਪਰ ਚੋਣ ਜਾਬਤਾ ਲੱਗਣ ਕਾਰਨ ਮਾਨਯੋਗ ਅਦਾਲਤ ਨੇ ਪਟੀਸ਼ਨਰ ਨੂੰ ਆਪਣੀ ਮੰਗ ਅਗਲੀ ਸਰਕਾਰ ਵਿਚ ਸਬੰਧਤ ਮੰਤਰੀ ਦੇ ਧਿਆਨ 'ਚ ਲਿਆਉਣ ਦੀ ਗੱਲ ਕਹੀ ਸੀ। ਪੰਜਾਬ ਲਾਇਬੇ੍ਰਰੀ ਐਸੋਸੀਏਸ਼ਨ ਵੀ ਪਿਛਲੇ ਕਈ ਸਾਲਾਂ ਤੋਂ ਜਨਤਕ ਲਾਇਬੇ੍ਰਰੀਆਂ ਖੋਲ੍ਹਣ ਦੀ ਮੰਗ ਕਰਦੀ ਆ ਰਹੀ ਹੈ ਪਰ ਸਰਕਾਰੀ ਪੱਧਰ 'ਤੇ ਕੋਈ ਯਤਨ ਨਹੀਂ ਹੋਇਆ। ਹਾਲਾਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਾਇਬੇ੍ਰਰੀਆਂ ਖੋਲ੍ਹਣ ਦਾ ਐਲਾਨ ਵੀ ਕੀਤਾ ਹੈ। ਨਰੋਆ ਪੰਜਾਬ ਸੰਸਥਾ ਨੇ ਨਵਾਂਸ਼ਹਿਰ ਵਿੱਚ ਇਹ ਕੰਮ ਆਪਣੇ ਵੱਲੋਂ ਸ਼ੁਰੂ ਕਰਕੇ ਇਕ ਨਵਾਂ ਸੰਦੇਸ਼ ਦਿੱਤਾ ਹੈ।
ਨਰੋਆ ਪੰਜਾਬ ਸੰਸਥਾ ਵੱਲੋਂ ਪਿੰਡਾਂ 'ਚ ਲਾਇਬੇ੍ਰਰੀਆਂ ਖੋਲ੍ਹਣ ਦਾ ਫੈਸਲਾ

Posted by
NawanshahrTimes.Com
ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ ਨਾਲ ਕਿਸਾਨਾਂ ਦੀ ਹੋਈ ਜਿੱਤ - ਸੋਨੀ
ਵਾਰਡ ਨੰਬਰ 70 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ
ਗੁਰੂਦੁਆਰਾ ਗੁਰੂ ਨਾਨਕ ਪਰਿਵਾਰ ਨੂੰ ਹਾਲ ਦੀ ਉਸਾਰੀ ਲਈ ਦਿੱਤਾ 2.50 ਲੱਖ ਰੁਪਏ ਦਾ ਚੈਕ
ਅੰਮ੍ਰਿਤਸਰ 19 ਨਵੰਬਰ 2021:- ਕੇਂਦਰ ਸਰਕਾਰ ਵਲੋਂ ਕਰੀਬ ਪਿਛਲੇ ਇਕ ਸਾਲ ਤੋਂ ਤਿੰਨੇ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਦੀ ਜਿੱਤ ਹੋਈ ਹੈ ਅਤੇ ਕੇਂਦਰ ਸਰਕਾਰ ਨੂੰ ਆਖਿਰ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰਨੇ ਪਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਹੀ ਇਤਿਹਾਸਕ ਦਿਨ ਹੈ ਅਤੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਨਾਂ ਕਾਨੂੰਨਾਂ ਨੂੰ ਰੱਦ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸਾਡੇ ਕਿਸਾਨ ਦਿੱਲੀ ਬਾਰਡਰ ਤੇ ਧਰਨਿਆਂ ਤੇ ਬੈਠੇ ਹੋਏ ਸੀ ਅਤੇ ਕਰੀਬ 700 ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਆਪਣੀ ਸ਼ਹੀਦੀ ਵੀ ਦਿੱਤੀ ਹੈ। ਉਨਾਂ ਕਿਹਾ ਕਿ ਕੇਂਦਰ ਨੂੰ ਇਹ ਪਹਿਲਾਂ ਹੀ ਕਾਲੇ ਕਾਨੂੰਨ ਵਾਪਿਸ ਲੈ ਲਏ ਜਾਣੇ ਚਾਹੀਦੇ ਸਨ। ਸ੍ਰੀ ਸੋਨੀ ਨੇ ਕਿਹਾ ਕਿ ਭਾਵੇਂ ਇਹ ਅੰਦੋਲਨ ਲੰਬਾ ਚਲਿਆ ਹੈ , ਪਰੰਤੂ ਆਖਿਰ ਕਿਸਾਨਾਂ ਦੀ ਹੀ ਜਿੱਤ ਹੋਈ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜਾਦੀ ਲਈ ਵੀ ਸਭ ਤੋਂ ਪਹਿਲਾਂ ਅੰਦੋਲਨ ਪੰਜਾਬ ਤੋਂ ਹੀ ਸ਼ੁਰੂ ਹੋਏ ਸਨ। ਸ੍ਰੀ ਸੋਨੀ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਤਾਂ ਪਹਿਲਾਂ ਹੀ ਇਹ ਤਿੰਨੇ ਕਾਨੂੰਨ ਮੁੱਢੋਂ ਹੀ ਰੱਦ ਕਰ ਦਿੱਤੇ ਸਨ। ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਫਿਰ ਸੱਤਾ ਵਿੱਚ ਆਵੇਗੀ। ਸ੍ਰੀ ਸੋਨੀ ਵਲੋਂ ਵਾਰਡ ਨੰਬਰ 70 ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੇ ਕੰਮ ਦੀ ਕੀਤੀ ਸ਼ੁਰੂਆਤ ਕਰਵਾਈ ਅਤੇ ਵਾਰਡ ਨੰਬਰ 70 ਵਿਖੇ ਹੀ ਗੁਰੂਦੁਆਰਾ ਗੁਰੂ ਨਾਨਕ ਪਰਿਵਾਰ ਨੂੰ ਹਾਲ ਦੀ ਉਸਾਰੀ ਲਈ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ 95 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦ ਹੀ ਮੁਕੰਮਲ ਕਰ ਦਿੱਤੇ ਜਾਣਗੇ। ਇਸ ਮੌਕੇ ਸ੍ਰੀ ਸੋਨੀ ਨੂੰ ਗੁਰੂਦੁਆਰਾ ਕਮੇਟੀ ਵਲੋਂ ਸਰੋਪਾ ਪਾ ਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ: ਲਖਵਿੰਦਰ ਸਿੰਘ, ਸ੍ਰੀ ਰਮਨ ਵਿਰਕ, ਸ: ਜਸਬੀਰ ਸਿੰਘ ਸਾਬੀ, ਸ: ਬਲਵਿੰਦਰ ਸਿੰਘ ਚੌਧਰ, ਸ੍ਰੀ ਕਮਲ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਪਟਿਆਲਾ ਪੁਲਿਸ ਵੱਲੋਂ ਘਰਾਂ ਚੋਂ ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ-ਭੁੱਲਰ
ਗਿਰੋਹ ਦੇ ਮੈਬਰਾ ਤੇ ਕਤਲ ਤੇ ਚੋਰੀ ਦੇ 12 ਦੇ ਕਰੀਬ ਕੇਸ ਦਰਜ-ਐਸ.ਐਸ.ਪੀ.
ਪਟਿਆਲਾ, 18 ਨਵੰਬਰ: ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਵਿੱਚ ਤੇਜ ਧਾਰ ਹਥਿਆਰਾਂ ਨਾਲ ਲੈਸ ਹੋਕੇ ਲੁੱਟਾ ਖੋਹਾਂ ਕਰਨ ਅਤੇ ਰਾਤ ਸਮੇ ਸੁੰਨੇ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਤੇਜਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਐਸ.ਐਸ.ਪੀ. ਸ. ਭੁੱਲਰ ਨੇ ਅੱਗੇ ਦੱਸਿਆ ਕਿ ਮਿਤੀ 15 ਨਵੰਬਰ ਨੂੰ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ 25 ਸਾਲਾ ਅਨਿਲ ਕੁਮਾਰ ਉਰਫ ਸਨੀ ਪੁੱਤਰ ਮੋਹਨ ਲਾਲ ਵਾਸੀ ਕਿਰਾਏਦਾਰ ਨੇੜੇ ਗੁਰਦੁਆਰਾ ਸਾਹਿਬ ਬਡੂੰਗਰ, 32 ਸਾਲਾ ਬਲਜਿੰਦਰ ਸਿੰਘ ਉਰਫ ਗੋਲਡੀ ਪੁੱਤਰ ਦਾਰਾ ਸਿੰਘ ਵਾਸੀ ਬਿੰਦਰਾ ਕਲੋਨੀ ਤ੍ਰਿਪੜੀ, 23 ਸਾਲਾ ਇੰਦਰਜੀਤ ਸਿੰਘ ਉਰਫ ਕਾਕਾ ਪੁੱਤਰ ਲੇਟ ਗੁਰਮੁੱਖ ਸਿੰਘ ਵਾਸੀ ਰਤਨ ਨਗਰ ਤ੍ਰਿਪੜੀ ਅਤੇ 32 ਸਾਲਾ ਕੁਲਦੀਪ ਕੁਮਾਰ ਪੁੱਤਰ ਲੇਟ ਗੋਵਰਦਨ ਦਾਸ ਵਾਸੀ ਆਦਰਸ਼ ਕਲੋਨੀ ਅਬਲੋਵਾਲ ਨੇ ਇੱਕ ਗਿਰੋਹ ਬਣਾਇਆ ਹੋਇਆ ਹੈ। ਸੂਚਨਾ ਮੁਤਾਬਕ ਇਹ ਤੇਜ ਧਾਰ ਹਥਿਆਰਾਂ ਨਾਲ ਲੈਸ ਹੋਕੇ ਲੁੱਟ ਖੋਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਪਟਿਆਲਾ ਦੇ ਵੱਖ ਵੱਖ ਏਰੀਆ 'ਚ ਰੈਕੀ ਕਰਕੇ ਸੁੰਨੇ ਘਰਾਂ ਵਿੱਚ ਚੋਰੀਆਂ ਕਰਦੇ ਹਨ। ਐਸ.ਐਸ.ਪੀ. ਨੇ ਹੋਰ ਦੱਸਿਆ ਕਿ ਇਸ ਸੂਚਨਾ 'ਤੇ ਮੁੱਕਦਮਾ ਨੰਬਰ 268 ਮਿਤੀ 15 ਨਵੰਬਰ 2021 ਅ/ਧ 399, 402 ਆਈ.ਪੀ.ਸੀ., ਥਾਣਾ ਅਨਾਜ ਮੰਡੀ ਵਿਖੇ ਦਰਜ ਕੀਤਾ।ਪੁਲਿਸ ਪਾਰਟੀ ਨੇ ਮਿਤੀ 16 ਨਵੰਬਰ 2021 ਨੂੰ ਬੰਨਾ ਰੋਡ ਚੌਂਕ ਫੈਕਟਰੀ ਏਰੀਆ ਤੋਂ ਉਕਤ ਦੋਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇਹਨਾ ਪਾਸੋਂ ਲੁੱਟਾਂ ਖੋਹਾਂ ਕਰਨ ਲਈ ਵਰਤੇ ਜਾਂਦੇ ਹਥਿਆਰ, ਰਾਡ ਲੋਹਾ ਅਤੇ ਤਿੰਨ ਚਾਕੂ ਬ੍ਰਮਾਦ ਕੀਤੇ ਗਏ। ਇਸਤੋਂ ਇਲਾਵਾ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤੀਆਂ ਜਾਂਦੀਆਂ ਦੋ ਸਕੂਟਰੀਆਂ ਵੀ ਬ੍ਰਮਾਦ ਕੀਤੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਇਹਨਾਂ ਕੋਲੋਂ ਚੋਰੀਆਂ ਤੇ ਲੁੱਟ ਖੋਹ ਕੀਤਾ ਸਮਾਨ ਬ੍ਰਾਮਦ ਕੀਤਾ ਗਿਆ।ਇਸ ਤੋਂ ਇਲਾਵਾ ਸੁਨੀਲ ਕੁਮਾਰ ਪੁੱਤਰ ਭੁਪਿੰਦਰ ਕੁਮਾਰ ਵਾਸੀ ਰਾਜਪੁਰਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਜੋਕਿ ਰਾਜਪੁਰਾ ਵਿਖੇ ਸੁਨੀਲ ਜਵੈਲਰ ਦੀ ਦੁਕਾਨ ਕਰਦਾ ਹੈ ਤੇ ਇਹ ਇਨ੍ਹਾਂ ਗ੍ਰਿਫ਼ਤਾਰ ਵਿਅਕਤੀਆਂ ਤੋਂ ਸੋਨੇ ਅਤੇ ਚਾਂਦੀ ਆਦਿ ਦਾ ਸਮਾਨ ਦੀ ਖਰੀਦ ਕਰਦਾ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਦੇ ਮੈਬਰਾਂ ਨੇ ਪਟਿਆਲਾ ਸ਼ਹਿਰ ਵਿੱਚ ਹੀ ਘਰਾ ਦੀਆਂ ਚੋਰੀਆਂ ਦੀਆਂ ਦਰਜਨ ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।ਬਲਜਿੰਦਰ ਗੋਲਡੀ ਪਹਿਲਾ ਵੀ ਕਤਲ ਦੇ ਮਾਮਲੇ 'ਚ ਜੇਲ ਜਾ ਚੁੱਕਾ ਹੈ ਤੇ ਅਨਿਲ ਕੁਮਾਰ ਦੇ ਉਪਰ ਵੀ 10 ਦੇ ਕਰੀਬ ਚੋਰੀ ਦੇ ਮੁੱਕਦਮੇ ਵੱਖ-ਵੱਖ ਥਾਣਿਆ ਵਿੱਚ ਦਰਜ ਹਨ ਅਤੇ ਇਹ ਕਈ ਵਾਰ ਜੇਲ ਵੀ ਜਾ ਚੱਕੇ ਹੈ। ਉਨ੍ਹਾਂ ਕਿਹਾ ਕਿ ਦੋਸੀਆਂ ਨੂੰ ਅਦਾਲਤ ਵਿੱਚ ਪੇਸ ਕਰਕੇ 19 ਨਵੰਬਰ ਤੱਕ ਦਹ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇੱਕ ਜਾਅਲੀ ਥਾਣੇਦਾਰ ਨਕਲੀ ਪਿਸਟਲ 09 ਐਮ.ਐਮ., ਕਵਰ ਤੇ ਬੁਲੇਟ ਮੋਟਰਸਾਇਕਲ ਸਮੇਤ ਕਾਬੂ -ਭੁੱਲਰ
ਪਟਿਆਲਾ, 18 ਨਵੰਬਰ: ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਥਾਣਾ ਕੋਤਵਾਲੀ ਪਟਿਆਲਾ ਪੁਲਿਸ ਨੇ ਅੱਜ ਇੱਕ ਜਾਅਲੀ ਥਾਣੇਦਾਰ ਨੂੰ ਨਕਲੀ ਪਿਸਟਲ 09 ਐਮ.ਐਮ., ਕਵਰ ਅਤੇ ਬੁਲੇਟ ਮੋਟਰਸਾਇਕਲ ਸਮੇਤ ਕਾਬੂ ਕੀਤਾ। ਐਸ.ਐਸ.ਪੀ ਸ. ਭੁੱਲਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਪੀ. ਸਿਟੀ ਹਰਪਾਲ ਸਿੰਘ, ਡੀ.ਐਸ.ਪੀ. ਸਿਟੀ-1 ਸ਼੍ਰੀ ਹੇਮੰਤ ਸ਼ਰਮਾ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਕੋਤਵਾਲੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਸਮੇਤ ਫੋਰਸ ਸ਼ੇਰਾਂ ਵਾਲਾ ਗੇਟ ਵਿਖੇ ਕੀਤੀ ਨਾਕਾਬੰਦੀ ਤੋਂ ਰਵੀ ਬਾਂਸਲ ਪੁੱਤਰ ਮਹਾਂਵੀਰ ਪ੍ਰਸ਼ਾਦ ਵਾਸੀ ਜੱਜ ਵਾਲੀ ਗਲੀ ਵਾਰਡ ਨੰਬਰ 06 ਖਨੌਰੀ, ਜਿਲ੍ਹਾ ਸੰਗਰੂਰ ਹਾਲ ਵਾਸੀ ਸਾਬਕਾ ਐਮ.ਸੀ. ਆਦਰਸ਼ ਕਲੋਨੀ ਨੇੜੇ ਥਾਪਰ ਕਾਲਜ ਪਟਿਆਲਾ ਨੂੰ ਸਮੇਤ ਬੁਲੇਟ ਮੋਟਰਸਾਇਕਲ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 401 ਮਿਤੀ 17.11.2021 ਅ/ਧ 419, 420, 17), 171 ਆਈ.ਪੀ.ਸੀ. 25/54/59 ਅਸਲਾ ਐਕਟ ਥਾਣਾ ਕੋਤਵਾਲੀ ਪਟਿਆਲਾ ਦਰਜ ਰਸਿਟਸਟਰ ਕੀਤਾ। ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਰਵੀ ਬਾਂਸਲ ਆਪਣੇ ਆਪ ਨੂੰ ਜਿਲ੍ਹਾ ਪਟਿਆਲਾ ਵਿੱਚ ਪੁਲਿਸ ਵਿੱਚ ਥਾਣੇਦਾਰ ਤਾਇਨਾਤ ਦੱਸ ਕੇ ਸ਼ਹਿਰ ਪਟਿਆਲਾ ਦੇ ਭੋਲੇ ਭਾਲੇ ਲੋਕਾਂ ਅਤੇ ਦੁਕਾਨਾਦਾਰਾਂ ਨਾਲ ਠੱਗੀਆਂ ਮਾਰ ਰਿਹਾ ਸੀ।ਇਸ ਪਾਸੋ ਮੌਕੇ ਤੋਂ ਇੱਕ ਨਕਲੀ ਪਿਸਟਲ 09 ਐਮ.ਐਮ. ਸਮੇਤ ਕਵਰ, ਇੱਕ ਚੈਨੀ ਸੋਨਾ ਵਜਨੀ ਕਰੀਬ ਸਵਾ ਤੋਲਾ ਬ੍ਰਾਮਦ ਹੋਈ, ਇਹ ਚੈਨੀ ਸ਼ਹਿਰ ਪਟਿਆਲਾ ਦੇ ਅੰਦਰ ਵੇਚਣ ਜਾ ਰਿਹਾ ਸੀ।
ਥਾਣਾ ਕੋਤਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ ਹੇਮੰਤ ਸ਼ਰਮਾ ਨੇਦੱਸਿਆ ਕਿ ਰਵੀ ਬਾਂਸਲ ਨੇ ਪੁੱਛਗਿੱਛ ਦੌਰਾਨ ਇੰਕਸਾਫ ਕੀਤਾ ਕਿ ਉਸ ਪਾਸੋ ਜੋ ਚੈਨੀ ਬ੍ਰਾਮਦ ਕੀਤੀ ਗਈ ਹੈ, ਉਹ ਚੈਨੀ ਉਸਨੇ ਕਰਨ ਜਿਊਲਰਜ ਪਟਿਆਲਾ ਪਾਸੋ ਚੈੱਕ ਦੇ ਕੇ ਹਾਸਲ ਕੀਤੀ ਸੀ ਪਰੰਤੂ ਇਹ ਚੈੱਕ ਡਿਸਆਨਰ ਹੋ ਗਿਆ ਸੀ।ਇਸ ਤੋਂ ਇਲਾਵਾ ਦਿਵਾਲੀ ਤੋਂ ਪਹਿਲਾਂ ਉਸ ਨੇ 02 ਚੈਨੀਆਂ ਕਰਨ ਜਿਊਲਰਜ ਕਿਲ੍ਹਾ ਚੌਂਕ ਪਟਿਆਲਾ ਪਾਸੋ ਅਤੇ 01 ਚੈਨੀ ਅਤੇ ਇੱਕ ਸ਼ਾਂਪ ਸ਼ਿਵ ਜਿਊਲਰਜ ਪਟਿਆਲਾ ਪਾਸੋ ਚੈੱਕ ਦੇ ਕੇ ਹਾਸਲ ਕੀਤੀਆਂ ਸਨ, ਇਹ ਚੈੱਕ ਵੀ ਡਿਸਆਨਰ ਹੋ ਗਏ ਸਨ। ਇਹ ਚੈਨੀਆਂ ਅਤੇ ਸ਼ਾਂਪ ਉਸ ਪਾਸੋ ਬ੍ਰਾਮਦ ਕੀਤੀਆਂ ਗਈਆਂ।ਇਸ ਬ੍ਰਾਮਦਾ ਸੋਨੇ ਦਾ ਕੁੱਲ ਵਜਨ ਸਾਢੇ ਛੇ ਤੋਲੇ ਜਿਸਦੀ ਬਜਾਰ ਵਿੱਚ ਕੀਮਤ ਕਰੀਬ ਸਾਢੇ ਤਿੰਨ ਲੱਖ ਰੁਪਏ ਹੈ।
ਡੀ.ਐਸ.ਪੀ. ਨੇ ਹੋਰ ਦੱਸਿਆ ਕਿ ਰਵੀ ਬਾਂਸਲ ਨੇ ਪੁੱਛਗਿੱਛ ਦੌਰਾਨ ਇਹ ਵੀ ਦੱਸਿਆ ਕਿ ਉਸ ਨੇ ਪਟਿਆਲਾ ਦੇ ਸ਼ਰਾਬ ਦੇ 04 ਠੇਕਿਆਂ ਤੋਂ ਧੋਖੇ ਨਾਲ ਵਧੀਆਂ ਬ੍ਰਾਂਡ ਦੀ ਅੰਗਰੇਜੀ ਸ਼ਰਾਬ ਦਿਵਾਲੀ ਤੋਂ ਪਹਿਲਾਂ ਲਈ ਸੀ, ਇਹ ਸ਼ਰਾਬ ਉਸਨੇ ਅੱਧੇ ਰੇਟਾਂ ਵਿੱਚ ਵੱਖ-ਵੱਖ ਜਗ੍ਹਾ ਵੇਚ ਦਿੱਤੀ ਸੀ।ਰਵੀ ਬਾਂਸਲ ਪਾਸੋਂ ਸ਼ਰਾਬ ਖ੍ਰੀਦਣ ਵਾਲੇ ਵਿਅਕਤੀਆਂ ਨੂੰ ਜਲਦ ਹੀ ਟਰੇਸ ਕਰਕੇ ਉਹਨਾਂ ਪਾਸੋਂ ਸ਼ਰਾਬ ਦੀ ਬ੍ਰਾਮਦਗੀ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਦੋਸ਼ੀ ਰਵੀ ਬਾਂਸਲ ਨੇ ਪੁੱਛਗਿੱਛ ਦੌਰਾਨ ਇਹ ਵੀ ਦੱਸਿਆ ਕਿ ਉਸਨੇ ਪਾਤੜਾਂ ਵਿਖੇ ਰੇਤੇ ਬੱਜਰੀ ਦੀ ਦੁਕਾਨ ਤੋ ਹੇਰਾਫੇਰੀ ਨਾਲ ਰੇਤਾਂ ਅਤੇ ਹੋਰ ਸਮਾਨ ਮੰਗਵਾ ਲਿਆ ਸੀ, ਜਿਸ ਸਬੰਧੀ ਉਸਦੇ ਵਿਰੁੱਧ ਥਾਣਾ ਪਾਤੜਾਂ ਵਿਖੇ ਮੁਕੱਦਮਾ ਨੰਬਰ 303 ਮਿਤੀ 03.07.2021 ਅ/ਧ 420 ਆਈ.ਪੀ.ਸੀ. ਥਾਣਾ ਪਾਤੜਾਂ ਦਰਜ ਰਜਿਸਟਰ ਹੈ। ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ।ਜਿਸ ਨੂੰ ਮਿਤੀ 19-11-2021 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਫੋਟੋ ਕੈਪਸ਼ਨ-ਫੜਿਆ ਵਿਅਕਤੀ ਪੁਲਿਸ ਪਾਰਟੀ ਦੇ ਨਾਲ।

ਆਮ ਜਨਤਾ ਦੀ ਸੁਵਿਧਾ ਲਈ 20 ਤੇ 21 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ 'ਚ ਪੈਂਦੇ ਪੋਲਿੰਗ ਬੂਥਾਂ 'ਤੇ ਸਪੈਸ਼ਲ ਕੈਂਪ ਲੱਗਣਗੇ-ਸੰਦੀਪ ਹੰਸ
-ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਮਿਤੀ 1 ਨਵੰਬਰ ਤੋਂ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
-ਹਰ ਯੋਗ ਨਾਗਰਿਕ ਦੀ ਵੋਟ ਬਣਾਉਣ ਲਈ ਵੋਟਰ ਜਾਗਰੂਕਤਾ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਸਿਆਸੀ ਪਾਰਟੀਆਂ-ਡਿਪਟੀ ਕਮਿਸ਼ਨਰ
ਪਟਿਆਲਾ, 18 ਨਵੰਬਰ:
ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਮਿਤੀ 1 ਨਵੰਬਰ 2021 ਤੋਂ ਲਗਾਤਾਰ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕਾਰਜਕ੍ਰਮ ਅਨੁਸਾਰ 1 ਨਵੰਬਰ ਤੋਂ 30 ਨਵੰਬਰ 2021 ਤੱਕ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ।ਇਸ ਸਮੇਂ ਦੌਰਾਨ ਆਮ ਜਨਤਾ ਦੀ ਸੁਵਿਧਾ ਲਈ ਮਿਤੀ 20 ਨਵੰਬਰ ਦਿਨ ਸ਼ਨੀਵਾਰ ਤੇ 21 ਨਵੰਬਰ ਐਤਵਾਰ ਨੂੰ ਜ਼ਿਲ੍ਹਾ ਪਟਿਆਲਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਪੈਂਦੇ ਪੋਲਿੰਗ ਬੂਥਾਂ 'ਤੇ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਚੋਣ ਹਲਕਿਆਂ 109-ਨਾਭਾ, 110 ਪਟਿਆਲਾ ਦਿਹਾਤੀ, 111 ਰਾਜਪੁਰਾ, 113-ਘਨੌਰ, 114-ਸਨੌਰ, 115-ਪਟਿਆਲਾ, 116-ਸਮਾਣਾ ਅਤੇ 117-ਸ਼ੁਤਰਾਣਾ ਵਿਚ ਸਾਰੇ ਪੋਲਿੰਗ ਬੂਥਾਂ ਨਾਲ ਸਬੰਧਤ ਬੀ.ਐਲ.ਓਜ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਆਪਣੇ ਪੋਲਿੰਗ ਬੂਥ 'ਤੇ ਬੈਠ ਕੇ ਆਮ ਜਨਤਾ ਪਾਸੋਂ ਫਾਰਮ ਨੰਬਰ 6,7,8, ਤੇ 8 ਓ ਪ੍ਰਾਪਤ ਕੀਤੇ ਜਾਣਗੇ।ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜ਼ਿਨ੍ਹਾਂ ਵਿਅਕਤੀਆਂ ਦੀ ਉਮਰ ਮਿਤੀ 1 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਜਾਂ ਕਿਸੇ ਹੋਰ ਇਲਾਕੇ ਤੋਂ ਸ਼ਿਫਟ ਹੋ ਕੇ ਆਇਆ ਹੈ ਜਾਂ ਕਿਸੇ ਵੋਟਰ ਦੀ ਉਸਦੇ ਸਬੰਧਤ ਬੂਥ ਵਿਚ ਭਾਵ ਜਿੱਥੇ ਉਸਦੀ ਰਿਹਾਇਸ਼ ਹੈ, ਵਿਚ ਉਸਦੀ ਵੋਟ ਨਹੀਂ ਬਣੀ ਹੋਈ ਤਾਂ ਉਹ ਇਸ ਸਪੈਸ਼ਲ ਕੈਂਪ ਵਿਚ ਆ ਕੇ ਆਪਣੀ ਨਵੀਂ ਵੋਟ ਬਣਾਉਣ ਲਈ ਨਿਰਧਾਰਤ ਫਾਰਮ ਨੰਬਰ 6 ਭਰਕੇ ਆਪਣੇ ਬੂਥ ਦੇ ਬੀ.ਐਲ.ਓ ਨੂੰ ਦੇ ਸਕਦਾ ਹੈ।
ਸ੍ਰੀ ਸੰਦੀਪ ਹੰਸ ਨੇ ਅੱਗੇ ਦੱਸਿਆ ਕਿ ਫਾਰਮ ਨੰਬਰ 6 ਨਾਲ ਬਿਨੈਕਾਰ ਵੱਲੋਂ ਆਪਣੀਆਂ 2 ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ, ਰਿਹਾਇਸ਼ ਦਾ ਪਰੂਫ ਅਤੇ ਜਨਮ ਮਿਤੀ ਦਾ ਸਬੂਤ ਫਾਰਮ ਨਾਲ ਲਾਜ਼ਮੀ ਤੌਰ 'ਤੇ ਲਗਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਵੋਟਰ ਸੂਚੀ ਵਿਚ ਵੋਟਰਾਂ ਦੇ ਗ਼ਲਤ ਦਰਜ ਵੇਰਵੇ ਜਿਵੇਂ ਕਿ ਨਾਮ, ਉਮਰ, ਪਿਤਾ ਦਾ ਨਾਂ, ਲਿੰਗ ਆਦਿ ਨੂੰ ਦਰੁਸਤ ਕਰਨ ਲਈ ਫਾਰਮ ਨੰਬਰ 8 ਮਰ ਚੁੱਕੇ/ ਸ਼ਿਫਟ ਹੋ ਚੁੱਕੇ ਵੋਟਰਾਂ ਲਈ ਫਾਰਮ ਨੰਬਰ 7 ਅਤੇ ਜਿਹਨਾਂ ਵੋਟਰਾਂ ਦਾ ਪਤਾ ਜਿਵੇਂ ਕਿ ਮਕਾਨ, ਗਲੀ, ਮੁਹੱਲਾ ਆਦਿ ਗਲਤ ਦਰਜ ਹਨ, ਨੂੰ ਦਰੁਸਤ ਕਰਨ ਲਈ ਫਾਰਮ ਨੰਬਰ 8 ਓ ਵਿਚ ਅਪਲਾਈ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਕਿਹਾ ਕਿ ਬਿਨੈਕਾਰ/ ਦਾਅਵੇਦਾਰ/ ਇਤਰਾਜਕਰਤਾ ਮਿਤੀ 30 ਨਵੰਬਰ 2021 ਤੱਕ ਆਪਣੇ ਏਰੀਏ ਦੇ ਪੋਲਿੰਗ ਬੂਥ ਦੇ ਬੀ.ਐਲ.ਓ ਜਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਚ ਆ ਕੇ ਵੀ ਫਾਰਮ ਭਰਕੇੇ ਦੇ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਵੋਟਰ ਸਰਵਿਸ ਪੋਰਟਲ www.nvsp.in ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ 'ਤੇ ਆਨ ਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ।
ਜਿਲ੍ਹਾ ਚੋਣ ਅਫ਼ਸਰ ਨੇ ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਅੰਦਰ ਸਮੂਹ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਯੋਗਤਾ ਮਿਤੀ 1 ਜਨਵਰੀ 2022 ਦੇ ਅਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਸੁਧਾਈ ਦੌਰਾਨ ਮਿਤੀ 20 ਨਵੰਬਰ ਦਿਨ ਸ਼ਨੀਵਾਰ ਤੇ 21 ਨਵੰਬਰ ਐਤਵਾਰ ਨੂੰ ਬੀ.ਐਲ.ਓਜ਼ ਵੱਲੋਂ ਵਿਸ਼ੇਸ਼ ਤੌਰ 'ਤੇ ਲਗਾਏ ਜਾਣ ਵਾਲੇ ਵੋਟਰ ਰਜਿਸਟਰੇਸ਼ਨ ਕੈਂਪਾਂ ਸਬੰਧੀ ਆਪਣੇ ਪੱਧਰ 'ਤੇ ਵੋਟਰ ਜਾਗਰੂਕਤਾ ਕਰਨ ਦੀ ਕਾਰਵਾਈ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਸਹਿਯੋਗ ਕਰਨ ਤਾਂ ਜ਼ੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ ।

ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਸਿਹਤਮੰਦ ਜੀਵਨ ਦਾ ਆਧਾਰ : ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹੈ "ਰਾਸ਼ਟਰੀ ਨਵਜਾਤ ਸ਼ਿਸ਼ੂ ਦੇਖਭਾਲ ਸਪਤਾਹ"
ਨਵਾਂਸ਼ਹਿਰ, 18 ਨਵੰਬਰ 2021:- ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਜੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ 15 ਨਵੰਬਰ ਤੋਂ 21 ਨਵੰਬਰ ਤੱਕ ਨਵਜੰਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਰਾਸ਼ਟਰੀ ਨਵਜਾਤ ਸਿਸ਼ੂ ਦੇਖਭਾਲ ਸਪਤਾਹ ਮਨਾ ਰਿਹਾ ਹੈ। ਇਸ ਸਪਤਾਹ ਦੌਰਾਨ ਨਵਜੰਮੇ ਬੱਚਿਆਂ ਦੀਆਂ ਬਿਮਾਰੀਆਂ ਨੂੰ ਘਟਾਉਣ, ਪੌਸ਼ਣ ਵਿੱਚ ਸੁਧਾਰ ਲਿਆਉਣ ਅਤੇ ਵਾਜਬ ਵਾਧੇ ਲਈ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਮਹੱਤਵ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ। ਇਸ ਵਾਰ ਰਾਸ਼ਟਰੀ ਨਵਜਾਤ ਸ਼ਿਸ਼ੂ ਦੇਖਭਾਲ ਸਪਤਾਹ ਦਾ ਥੀਮ "ਸੁਰੱਖਿਆ, ਗੁਣਵੱਤਾ ਅਤੇ ਬਿਹਤਰ ਦੇਖਭਾਲ - ਹਰੇਕ ਨਵਜਾਤ ਦਾ ਜਨਮ ਸਿੱਧ ਅਧਿਕਾਰ" ਹੈ।
ਇਸ ਸਬੰਧੀ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਨੇ ਰਾਸ਼ਟਰੀ ਨਵਜਾਤ ਸਿਸ਼ੂ ਦੇਖਭਾਲ ਸਪਤਾਹ ਦੇ ਸਬੰਧ ਵਿੱਚ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨਵਜੰਮੇ ਬੱਚਿਆਂ ਦੀ ਬਿਹਤਰ ਦੇਖਭਾਲ ਹੀ ਸਿਹਤਮੰਦ ਜੀਵਨ ਦਾ ਆਧਾਰ ਬਣਦੀ ਹੈ। ਨਵਜੰਮੇ ਬੱਚੇ ਦੇ ਜੀਵਨ ਦੇ ਪਹਿਲੇ ਚਾਰ ਹਫਤੇ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਜੇਕਰ ਇਸ ਸਮੇਂ ਦੌਰਾਨ ਬੱਚੇ ਦੀ ਬਿਮਾਰੀ ਦਾ ਸਮੇਂ ਸਿਰ ਇਲਾਜ ਨਾ ਹੋਵੇ ਤਾਂ ਇਹ ਬੱਚੇ ਦੇ ਵਿਕਾਸ ਅਤੇ ਵਾਧੇ ਵਿਚ ਦੇਰੀ ਸਮੇਤ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਵਜੰਮੇ ਬੱਚਿਆਂ ਦੀਆਂ ਮੌਤਾਂ ਵਿੱਚ ਅੰਦਾਜ਼ਨ 40 ਫੀਸਦੀ ਮੌਤਾਂ ਜਨਮ ਵਾਲੇ ਦਿਨ ਹੀ ਹੋ ਜਾਂਦੀਆਂ ਹਨ, ਜਦੋਂ ਕਿ ਲਗਭਗ ਤਿੰਨ-ਚੌਥਾਈ ਮੌਤਾਂ ਜਨਮ ਦੇ ਪਹਿਲੇ ਹਫਤੇ ਹੁੰਦੀਆਂ ਹਨ, ਇਸ ਲਈ ਨਵਜਾਤ ਬੱਚਿਆਂ ਦੀ ਸੁਰੱਖਿਅਤ ਅਤੇ ਮਿਆਰੀ ਦੇਖਭਾਲ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਬੱਚੇ ਨੂੰ ਜਨਮ ਤੋਂ ਇਕ ਘੰਟੇ ਦੇ ਅੰਦਰ-ਅੰਦਰ ਮਾਂ ਦਾ ਗਾੜ੍ਹਾ ਪੀਲਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ, ਕਿਉਂਕਿ ਇਹ ਬੱਚੇ ਦਾ ਪਹਿਲਾ ਟੀਕਾ ਹੁੰਦਾ ਹੈ ਅਤੇ ਇਸ ਨੂੰ ਛੇ ਮਹੀਨੇ ਤੱਕ ਜਾਰੀ ਰੱਖਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਬੱਚੇ ਦਾ ਟੀਕਾਕਰਨ ਹੋਣਾ ਜ਼ਰੂਰੀ ਹੈ ਤਾਂ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਇਆ ਜਾ ਸਕੇ। ਬੱਚੇ ਨੂੰ ਛੇ ਮਹੀਨੇ ਦੀ ਉਮਰ ਤੋਂ ਬਾਅਦ ਓਪਰੀ ਖੁਰਾਕ ਤਰਲ ਅਤੇ ਠੋਸ ਰੂਪ ਵਿਚ ਦੇਣੀ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਦੇ ਅਤੇ ਓਪਰੀ ਖੁਰਾਕ ਦਿੰਦੇ ਸਮੇ ਸਾਫ-ਸੁਫਾਈ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜੋ ਬੱਚੇ ਨੂੰ ਦਸਤ ਅਤੇ ਨਿਮੋਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਸਪਤਾਹ ਦੌਰਾਨ ਸਿਹਤ ਕਾਮੇ ਅਤੇ ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ ਦੀ ਦੇਖਭਾਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੇ। ਜੇਕਰ ਬੱਚੇ ਨੂੰ ਕਿਸੇ ਵੀ ਸਮੇਂ ਕੋਈ ਮੁਸ਼ਕਿਲ ਆਉਦੀ ਹੈ ਤਾਂ ਤਰੁੰਤ ਨੇੜੇ ਦੇ ਸਿਹਤ ਕੇਦਰ ਵਿਚ ਜਾ ਕੇ ਬੱਚੇ ਦਾ ਚੈਕਅੱਪ ਕਰਵਾਇਆ ਜਾਵੇ ਤਾਂ ਕਿ ਸਮੇ ਸਿਰ ਡਾਕਟਰੀ ਸਹਾਇਤਾ ਮਿਲ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ, ਡਾ ਹਰਪਿੰਦਰ ਸਿੰਘ, ਡਾ ਹਰਮੇਸ਼ ਪਾਹਵਾ ਅਤੇ ਐੱਲ ਐੱਚ ਵੀ ਬਲਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Posted by
NawanshahrTimes.Com
"ਹਰ ਘਰ ਦਸਤਕ ਮੁਹਿੰਮ" ਅਧੀਨ ਕੋਵਿਡ ਵਿਰੁੱਧ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਹਾਸਲ ਕੀਤਾ ਜਾਵੇਗਾ : ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ
ਨਵਾਂਸ਼ਹਿਰ, 18 ਨਵੰਬਰ 2021:- ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ "ਹਰ ਘਰ ਦਸਤਕ" ਮੁਹਿੰਮ ਵਿੱਢੀ ਹੋਈ ਹੈ।
ਇਸ ਸਬੰਧੀ ਸਿਵਲ ਸਰਜਨ ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ "ਹਰ ਘਰ ਦਸਤਕ" ਮੁਹਿੰਮ ਤਹਿਤ ਆਸ਼ਾ ਵਰਕਰਾਂ ਨੇ ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਉਨ੍ਹਾਂ ਲੋਕਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੂੰ ਜਾਂ ਤਾਂ ਹਾਲੇ ਤੱਕ ਪਹਿਲੀ ਡੋਜ ਨਹੀਂ ਮਿਲੀ ਹੈ ਜਾਂ ਫਿਰ ਉਹ ਲੋਕ ਜੋ ਦੂਜੀ ਡੋਜ ਲਗਵਾਉਣ ਲਈ ਯੋਗ ਹੋ ਗਏ ਹਨ ਪਰ ਉਨ੍ਹਾਂ ਨੇ ਲਗਵਾਈ ਨਹੀਂ ਹੈ।
ਡਾ ਗੁਪਤਾ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੇ ਏਰੀਆ ਵਿਚ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਪੂਰੇ ਨਵੰਬਰ ਮਹੀਨੇ ਚੱਲਣ ਵਾਲੀ ਹਰ ਘਰ ਦਸਤਕ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ 100 ਫੀਸਦੀ ਕਵਰ ਕੀਤਾ ਜਾਏਗਾ ਅਤੇ ਹਰ ਰੋਜ ਵੱਧ ਤੋਂ ਵੱਧ ਟੀਕੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਡਾ ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਚੱਲਦਿਆਂ ਸਿਹਤ ਵਿਭਾਗ ਵੱਲੋਂ 'ਹਰ ਘਰ ਦਸਤਕ' ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਿਲ੍ਹੇ ਵਿੱਚ ਕੋਈ ਵੀ ਯੋਗ ਵਿਅਕਤੀ ਕੋਵਿਡ-19 ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੁਹਿੰਮ ਤਹਿਤ 18 ਸਾਲ ਤੋਂ ਵੱਧ ਉਮਰ ਦੇ ਉਹ ਲੋਕ ਜਿਨ੍ਹਾਂ ਨੇ ਟੀਕਾਕਰਨ ਦੀ ਪਹਿਲੀ ਡੋਜ ਹਾਲੇ ਤੱਕ ਨਹੀਂ ਲਗਵਾਈ ਜਾਂ ਜਿਨ੍ਹਾਂ ਨੇ ਦੂਜੀ ਡੋਜ ਸਮਾਂ ਪੂਰਾ ਹੋਣ 'ਤੇ ਵੀ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿਚ ਲੋਕ ਅਜਿਹੇ ਹਨ ਜਿਨ੍ਹਾਂ ਨੇ ਸਮਾਂ ਬੀਤ ਜਾਣ ਦੇ ਬਾਵਜੂਦ ਦੂਜੀ ਖੁਰਾਕ ਨਹੀਂ ਲਈ ਹੈ। ਉਨ੍ਹਾਂ ਅਜਿਹੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਦੂਸਰਾ ਟੀਕਾ ਛੇਤੀ ਲਗਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਨੂੰ ਚਲਾਉਣ ਦਾ ਉਦੇਸ਼ ਕੋਵਿਡ ਤੋਂ ਵੈਕਸੀਨੇਸ਼ਨ ਦੇ ਜ਼ਰੀਏ ਲੋਕਾਂ ਦਾ ਬਚਾਅ ਕਰਨਾ ਹੈ।
Posted by
NawanshahrTimes.Com
ਵੋਟ ਬਣਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 20 ਤੇ 21 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ
ਕੋਈ ਵੀ ਵਿਅਕਤੀ ਫਾਰਮ ਭਰ ਕੇ ਆਪਦੇ ਨਾਮ, ਜਨਮ ਮਿਤੀ, ਫੋਟੋ ਆਦਿ ਵਿਚ ਵੀ ਕਰਵਾ ਸਕਦਾ ਸੋਧ
ਨਵਾਂਸ਼ਹਿਰ, 5 ਨਵੰਬਰ :- ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ 'ਤੇ ਤਿਆਰ ਕੀਤੀ ਜਾ ਰਹੀ ਵੋਟਰ ਸੂਚੀ ਦੀ ਸਰਸਰੀ ਸੁਧਾਈ-2022 ਲਈ 1 ਨਵੰਬਰ ਤੋਂ 30 ਨਵੰਬਰ 2021 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਬੂਥ ਪੱਧਰ'ਤੇ ਨਿਯੁਕਤ ਕੀਤੇ ਬੀ. ਐਲ. ਓਜ਼ ਵਲੋਂ ਵਿਸ਼ੇਸ਼ ਕੈਂਪ ਮਿਤੀ 6 ਨਵੰਬਰ 2021 (ਸਨਿੱਚਰਵਾਰ) ਅਤੇ 7 ਨਵੰਬਰ 2021 (ਐਤਵਾਰ) ਨੂੰ ਪਹਿਲਾ ਵੀ ਲਗਾਏ ਜਾ ਚੁੱਕੇ ਹਨ। ਜਿਹੜੇ ਵਿਅਕਤੀ ਆਪਣੀ ਨਵੀ ਵੋਟ ਬਣਾਉਣ ਚਾਹੁੰਦੇ ਹਨ ਅਤੇ ਇਹਨਾ ਕੈਂਪਾ ਦਾ ਲਾਭ ਨਹੀ ਲੈ ਸਕੇ, ਉਹਨਾ ਨੂੰ ਫਿਰ ਤੋਂ ਮੋਕਾ ਹੈ, ਕਿ ਉਹ ਮਿਤੀ 20 ਨਵੰਬਰ 2021 (ਸਨਿੱਚਰਵਾਰ) ਅਤੇ 21 ਨਵੰਬਰ 2021 (ਐਤਵਾਰ) ਨੂੰ ਆਪਣੇ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠਣਗੇ ਅਤੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੋਈ ਵੀ ਵਿਅਕਤੀ, ਜੋ 1 ਜਨਵਰੀ 2022 ਨੂੰ 18 ਸਾਲ ਪੂਰੀ ਕਰਦਾ ਹੈ, ਉਹ ਆਪਣੇ ਸਬੰਧਤ ਪੋਲਿੰਗ ਸਟੇਸ਼ਨ 'ਤੇ ਜਾ ਕੇ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਬੀ. ਐਲ. ਓ ਨੂੰ ਦੇ ਸਕਦਾ ਹੈ। ਇਸੇ ਤਰ੍ਹਾਂ ਕੋਈ ਵੀ ਵਿਅਕਤੀ ਫਾਰਮ ਭਰ ਕੇ ਆਪਦੇ ਨਾਮ, ਜਨਮ ਮਿਤੀ, ਫੋਟੋ ਆਦਿ ਵਿਚ ਸੋਧ ਵੀ ਕਰਵਾ ਸਕਦਾ ਹੈ ਅਤੇ ਜੋ ਵਿਅਕਤੀ ਕਿਸੇ ਦੂਸਰੀ ਥਾਂ 'ਤੇ ਸ਼ਿਫਟ ਹੋ ਗਏ ਹਨ, ਉਹ ਵੀ ਫਾਰਮ 7 ਭਰ ਕੇ ਵੋਟ ਕਟਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹੋਰ ਜਾਣਕਾਰੀ ਲਈ 1950 ਟੋਲ ਫ਼ਰੀ ਨੰਬਰ ਰਾਹੀਂ ਜਾਣਕਾਰੀ ਹਾਸਿਲ ਕੀਤੀ ਜਾ ਰਹੀ।

ਰਾਸ਼ਟਰਪਤੀ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਸਵੱਛ ਭਾਰਤ ਮਿਸ਼ਨ ਇਨਾਮ ਵੰਡ ਸਮਾਰੋਹ 'ਚ ਸ਼ਿਰਕਤ ਕਰਨਗੀਆਂ ਪਟਿਆਲਾ ਖੇਤਰ ਦੀਆਂ ਪੰਜ ਸ਼ਹਿਰੀ ਸਥਾਨਕ ਸੰਸਥਾਵਾਂ
-ਰਾਜਪੁਰਾ, ਕੁਰਾਲੀ, ਧਨੌਲਾ, ਖਨੌਰੀ ਤੇ ਮੂਣਕ ਸ਼ਹਿਰੀ ਸੰਸਥਾਵਾਂ ਦੀ ਕਾਰਗੁਜ਼ਾਰੀ ਨੂੰ
ਮਿਲਿਆ ਮਾਣ-ਜ਼ਸਨਪ੍ਰੀਤ ਕੌਰ ਗਿੱਲ
-2021 ਦੇ ਸਵੱਛ ਸਰਵੇਖਣ ਤੇ ਕੂੜਾ ਮੁਕਤ ਸਟਾਰ ਰੇਟਿੰਗ ਤਹਿਤ ਸਹੀ ਨਤੀਜੇ ਤੇ
ਦਰਜਾਬੰਦੀ ਦਾ ਐਲਾਨ 20 ਨਵੰਬਰ ਨੂੰ
ਪਟਿਆਲਾ, 17 ਨਵੰਬਰ:- ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ਹਿਰੀ ਲੋਕਲ
ਬਾਡੀਜ਼ ਪਟਿਆਲਾ ਖੇਤਰ ਦੇ ਦਫ਼ਤਰ ਲਈ ਇਹ ਬੜ੍ਹੇ ਮਾਣ ਵਾਲੀ ਗੱਲ ਹੈ, ਕਿ ਇਸ ਅਧੀਨ
ਆਉਂਦੀਆਂ ਪੰਜ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਭਾਰਤ
ਦੇ ਰਾਸ਼ਟਰਪਤੀ ਦੀ ਪ੍ਰਧਾਨਗੀ ਹੇਠ 20 ਨਵੰਬਰ 2021 ਨੂੰ ਹੋਣ ਵਾਲੇ ਸਵੱਛ ਭਾਰਤ ਮਿਸ਼ਨ
ਤਹਿਤ ਇਨਾਮ ਵੰਡ ਸਮਾਰੋਹ ਵਿੱਚ ਭਾਗ ਲੈਣ ਲਈ ਸੱਦਾ ਪੱਤਰ ਮਿਲਿਆ ਹੈ। ਇਹ ਜਾਣਕਾਰੀ
ਪੀ.ਡੀ.ਏ. ਪਟਿਆਲਾ ਦੇ ਅਸਟੇਟ ਅਫ਼ਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਦਿੱਤੀ, ਜੋ ਕਿ ਪਹਿਲਾਂ
ਪਟਿਆਲਾ ਵਿਖੇ ਡਿਪਟੀ ਡਾਇਰੈਕਟਰ ਸ਼ਹਿਰੀ ਲੋਕਲ ਬਾਡੀਜ਼ ਵਜੋਂ ਤਾਇਨਾਤ ਸਨ।
ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਸ਼ਹਿਰੀ ਲੋਕਲ ਬਾਡੀਜ਼ ਪਟਿਆਲਾ
ਖੇਤਰ, ਜਿਸ ਨੂੰ ਕਿ ਹੁਣ ਪੰਜਾਬ ਸਰਕਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)
ਦੇ ਦਫ਼ਤਰ 'ਚ ਤਬਦੀਲ ਕਰ ਦਿੱਤਾ ਗਿਆ ਹੈ, ਅਧੀਨ ਪਹਿਲਾਂ ਆਉਂਦੀਆਂ 5 ਸ਼ਹਿਰੀ
ਸੰਸਥਾਵਾਂ, ਰਾਜਪੁਰਾ, ਕੁਰਾਲੀ, ਧਨੌਲਾ, ਖਨੌਰੀ ਅਤੇ ਮੂਣਕ ਪਟਿਆਲਾ ਖੇਤਰ ਦੀ
ਨੁਮਾਇੰਦਗੀ ਕਰਨਗੀਆਂ ਜਦਕਿ ਪੂਰੇ ਰਾਜ 'ਚੋਂ 11 ਸ਼ਹਿਰ ਇਸ ਸਮਾਗਮ 'ਚ ਹਿਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸਵੱਛਤਾ ਦੀ ਸਮੁੱਚੀ ਸਥਿਤੀ ਨੂੰ
ਬਿਹਤਰ ਬਣਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ, ਹਰ ਸਾਲ ਰਾਸ਼ਟਰੀ ਪੱਧਰ 'ਤੇ ਸਵੱਛ ਸਰਵੇਖਣ
ਕਰਵਾਉਂਦੀ ਹੈ। ਉਨ੍ਹਾਂ ਦੱਸਿਆ ਕਿ ਸੇਵਾ ਪੱਧਰ ਦੇ ਮਾਪਦੰਡਾਂ ਵਿੱਚ ਪ੍ਰਾਪਤੀ, ਸੁਧਰੀ
ਸਫਾਈ ਦੀ ਦਸ਼ਾ ਅਤੇ ਬਿਹਤਰ ਜਨਤਕ ਫੀਡਬੈਕ ਦੇ ਆਧਾਰ 'ਤੇ ਸ਼ਹਿਰਾਂ ਨੂੰ ਰਾਸ਼ਟਰੀ, ਖੇਤਰੀ
ਅਤੇ ਰਾਜ ਪੱਧਰ 'ਤੇ ਦਰਜਾ ਦਿੱਤਾ ਜਾਣਾ ਹੈ। 2021 ਦੇ ਸਵੱਛ ਸਰਵੇਖਣ ਅਤੇ ਕੂੜਾ ਮੁਕਤ
ਸਟਾਰ ਰੇਟਿੰਗ ਦੇ ਤਹਿਤ ਸਹੀ ਨਤੀਜੇ ਅਤੇ ਦਰਜਾਬੰਦੀ ਦਾ ਐਲਾਨ 20 ਨਵੰਬਰ 2021 ਨੂੰ
ਭਾਰਤ ਦੇ ਰਾਸ਼ਟਰਪਤੀ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ
ਜਸ਼ਨਪ੍ਰੀਤ ਕੌਰ ਗਿੱਲ ਨੇ ਅੱਗੇ ਦੱਸਿਆ ਕਿ ਸੂਬੇ ਦੇ 6 ਖੇਤਰਾਂ 'ਚ ਪੈਂਦੀਆਂ ਸਾਰੀਆਂ
ਨਗਰ ਨਿਗਮਾਂ ਤੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਹਰ ਸਾਲ ਸਵੱਛ ਸਰਵੇਖਣ ਵਿੱਚ ਹਿੱਸਾ
ਲੈਂਦੀਆਂ ਹਨ। ਇਸ ਤਰ੍ਹਾਂ ਇਹ ਸਿਰਫ਼ ਸ਼ਹਿਰ ਤੋਂ ਸ਼ਹਿਰ ਵਿੱਚ ਮੁਕਾਬਲਾ ਹੀ ਨਹੀਂ ਬਲਕਿ
ਇਹ ਇੱਕ ਅੰਤਰਰਾਜੀ ਮੁਕਾਬਲਾ ਹੈ। ਇਸ ਮੁਕਾਬਲੇ 'ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ
ਰਾਜ ਦੇ ਗਿਆਰਾਂ ਸ਼ਹਿਰਾਂ ਦੀਆਂ ਮਿਊਂਸਪਲ ਕਮੇਟੀਆਂ ਇਨਾਮ ਵੰਡ ਸਮਾਰੋਹ ਵਿੱਚ ਭਾਗ ਲੈਣ
ਲਈ ਖੁਸ਼ਕਿਸਮਤ ਰਹੀਆਂ ਹਨ, ਜਿਨ੍ਹਾਂ 'ਚੋਂ ਪੰਜ ਸ਼ਹਿਰ (ਰਾਜਪੁਰਾ, ਕੁਰਾਲੀ, ਧਨੌਲਾ,
ਖਨੌਰੀ ਅਤੇ ਮੂਨਕ) ਪਟਿਆਲਾ ਖੇਤਰ ਦੀ ਨੁਮਾਇੰਦਗੀ ਕਰਦੇ ਹਨ।
ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ, ਜੋ ਕਿ ਸਵੱਛ ਸਰਵੇਖਣ-2021
ਦੌਰਾਨ ਪਟਿਆਲਾ ਖੇਤਰ ਦੀ ਡਿਪਟੀ ਡਾਇਰੈਕਟਰ ਸਨ, ਨੇ ਇਨਾਮ ਵੰਡ ਸਮਾਰੋਹ ਵਿੱਚ ਭਾਗ
ਲੈਣ ਵਾਲੇ ਅਤੇ ਪਟਿਆਲਾ ਖੇਤਰ ਸਮੇਤ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਇਸ ਖੇਤਰ ਦੇ ਪੰਜ
ਸ਼ਹਿਰਾਂ ਦੇ ਵਧੀਆ ਨਤੀਜਿਆਂ 'ਤੇ ਤਸੱਲੀ ਪ੍ਰਗਟਾਉਂਦਿਆਂ ਇਨ੍ਹਾਂ ਸ਼ਹਿਰਾਂ ਦੇ
ਅਧਿਕਾਰੀਆਂ ਤੇ ਵਸਨੀਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਜਸ਼ਨਪ੍ਰੀਤ ਕੌਰ ਗਿੱਲ ਨੇ ਇਨ੍ਹਾਂ ਮਿਉਂਸਪਲ ਕਮੇਟੀਆਂ ਦੇ ਕਾਰਜ ਸਾਧਕ ਅਫ਼ਸਰਾਂ ਦੀ
ਸ਼ਲਾਘਾ ਕਰਦਿਆਂ ਖੇਤਰੀ ਪੱਧਰ 'ਤੇ ਇਸ ਵੱਡੀ ਸਫ਼ਲਤਾ ਦਾ ਸਾਰਾ ਸਿਹਰਾ, ਕਾਰਜ ਸਾਧਕ
ਅਫ਼ਸਰ ਤੇ ਪਟਿਆਲਾ ਦੇ ਸਵੱਛ ਭਾਰਤ ਮਿਸ਼ਨ (ਸ਼ਹਿਰੀ) ਲਈ ਨੋਡਲ ਅਫ਼ਸਰ ਅਸ਼ਵਨੀ ਕੁਮਾਰ ਨੂੰ
ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਨੇ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ
ਵਿੱਚ ਖੇਤਰ ਦੇ ਸਾਰੇ ਯੂਐਲਬੀਜ਼ ਦਾ ਸਮਰਪਿਤ ਅਧਿਕਾਰੀ ਵਜੋਂ ਮਾਰਗਦਰਸ਼ਨ ਕੀਤਾ ਹੈ ਅਤੇ
ਰਾਜਪੁਰਾ, ਕੁਰਾਲੀ, ਧਨੌਲਾ, ਖਨੌਰੀ ਅਤੇ ਮੂਨਕ ਨੂੰ ਇਹ ਉਪਲਬਧੀ ਪ੍ਰਾਪਤ ਕਰਨ ਲਈ
ਅਗਵਾਈ ਕੀਤੀ।

ਭਾਸ਼ਾ ਵਿਭਾਗ ਵੱਲੋਂ ਮਾਂ ਬੋਲੀ ਦੀ ਪ੍ਰਫੁਲਤਾ ਲਈ 'ਨਾਟਕ ਮੇਲੇ' ਦਾ ਆਯੋਜਨ
ਪਟਿਆਲਾ, 17 ਨਵੰਬਰ:- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਕੈਬਨਿਟ ਮੰਤਰੀ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸ. ਪਰਗਟ ਸਿੰਘ ਅਤੇ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ, ਪੰਜਾਬ, ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿਚ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਰਸਾਰ ਅਤੇ ਇਸ ਦੀ ਪ੍ਰਫੁੱਲਤਾ ਲਈ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ੍ਰੀਮਤੀ ਕਰਮਜੀਤ ਕੌਰ ਵਲੋਂ 01 ਨਵੰਬਰ ਤੋਂ 30 ਨਵੰਬਰ 2021 ਤੱਕ ਪੰਜਾਬੀ ਮਾਹ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਓਪਨ ਏਅਰ ਥੀਏਟਰ, ਭਾਸ਼ਾ ਭਵਨ, ਪਟਿਆਲਾ ਵਿਖੇ 'ਨਾਟਕ ਮੇਲੇ' ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਰੂਪ ਰੇਖਾ ਸ੍ਰੀਮਤੀ ਚੰਦਨਦੀਪ ਕੌਰ, ਜ਼ਿਲ੍ਹਾ ਭਾਸ਼ਾ ਅਫਸਰ, ਪਟਿਆਲਾ ਵਲੋਂ ਤਿਆਰ ਕੀਤੀ ਗਈ।
ਸ੍ਰੀਮਤੀ ਚੰਦਨਦੀਪ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਸਵਾਗਤੀ ਸ਼ਬਦ ਕਹਿੰਦੇ ਹੋਏ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ, ਸ੍ਰੀ ਸਤੀਸ਼ ਕੁਮਾਰ ਵਰਮਾ, ਪ੍ਰਸਿੱਧ ਨਾਟਕਕਾਰ, ਵਿਸ਼ੇਸ਼ ਮਹਿਮਾਨ, ਸ੍ਰ. ਹਰਜੀਤ ਕੈਂਥ, ਡਾਇਰੈਕਟਰ 'ਆਦਿ ਮੰਚ' ਅਤੇ ਪ੍ਰਧਾਨਗੀ, ਸ੍ਰੀਮਤੀ ਪਰਮਿੰਦਰਪਾਲ ਕੌਰ, ਡਾਇਰੈਕਟਰ 'ਕਲਾਕ੍ਰਿਤੀ' ਵਲੋਂ ਕੀਤੀ ਗਈ। ਇਸ ਸਮਾਗਮ ਵਿਚ ਨਾਮਵਰ ਕਾਲਜਾਂ ਮੋਦੀ ਕਾਲਜ ਵਲੋਂ ਇਕਾਂਗੀ ਨਾਟਕ 'ਇਕੋ ਰਾਹ ਸਵਲੜਾ', ਖਾਲਸਾ ਕਾਲਜ ਵਲੋਂ ਨੁੱਕੜ ਨਾਟਕ 'ਵਹਿੰਗੀ' ਅਤੇ ਭੰਡਾਂ ਦੀ ਪੇਸ਼ਕਾਰੀ ਕੀਤੀ ਗਈ। ਸ੍ਰੀਮਤੀ ਕੰਵਲਜੀਤ ਕੌਰ, ਸਹਾਇਕ ਡਾਇਰੈਕਟਰ ਨੇ ਸਮਾਗਮ ਵਿਚ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਸ. ਤੇਜਿੰਦਰ ਸਿੰਘ ਗਿੱਲ ਨੇ ਬਾਖੂਬੀ ਨਿਭਾਈ।
ਇਸ ਤੋਂ ਇਲਾਵਾ ਸਤਨਾਮ ਸਿੰਘ, ਸਹਾਇਕ ਡਾਇਰੈਕਟਰ, ਹਰਭਜਨ ਕੌਰ, ਸਹਾਇਕ ਡਾਇਰੈਕਟਰ, ਸੁਖਪ੍ਰੀਤ ਕੌਰ, ਸਹਾਇਕ ਡਾਇਰੈਕਟਰ, ਪਰਵੀਨ ਕੁਮਾਰ, ਸਹਾਇਕ ਡਾਇਰੈਕਟਰ, ਅਸ਼ਰਫ ਮਹਿਮੂਦ ਨੰਦਨ, ਸਹਾਇਕ ਡਾਇਰੈਕਟਰ,ਹਰਵਿੰਦਰ ਕੌਰ, ਨਵਨੀਤ ਕੌਰ ਅਤੇ ਸੁਰੇਸ਼ ਕੁਮਾਰ ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਭਾਸ਼ਾ ਵਿਭਾਗ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਵਿਸ਼ੇਸ਼ ਰੁਚੀ ਦਿਖਾਈ ਗਈ।

Subscribe to:
Posts (Atom)