‘ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ’ ਸੀਨੀਅਰ ਸਿਟੀਜ਼ਨਜ਼ ਦੀ ਸ਼ਮੂਲੀਅਤ ਨਾਲ ਮਨਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ

ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਸਿਟੀਜ਼ਨਜ਼ ਨੂੰ ਆਪਣੇ ਨਿਰਾਸ਼ਾ 'ਚ ਰਹਿ ਰਹੇ ਸਾਥੀਆਂ ਦੀ ਮੱਦਦ ਕਰਨ ਦੀ ਅਪੀਲ

ਉਨ੍ਹਾਂ ਨੂੰ ਆਪਣੇ ਤਜਰਬੇ ਸਮਾਜ ਦੀ ਬੇਹਤਰੀ ਲਈ ਅਰਪਿਤ ਕਰਨ ਲਈ ਆਖਿਆ

ਬਜ਼ੁਰਗ ਆਪਣੀ ਮੁਸ਼ਕਿਲ ਦੇ ਹੱਲ ਲਈ ਹੈਲਪਲਾਈਨ 14567 ਡਾਇਲ ਕਰਨ
ਨਵਾਂਸ਼ਹਿਰ, 15 ਜੂਨ,: - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੀਨੀਅਰ ਸਿਟੀਜ਼ਨਜ਼ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਨਿਰਾਸ਼ਾ ਦੇ ਆਲਮ ਵਿੱਚ ਰਹਿ ਰਹੇ ਅਆਪਣਣੇ ਬਜ਼ੁਰਗ ਸਾਥੀਆਂ ਦੀ ਬਾਂਹ ਫੜਨ ਅਤੇ ਉਨ੍ਹਾਂ ਦੀ ਪਰਿਵਾਰਿਕ ਮੁਸ਼ਕਿਲਾਂ ਨੂੰ ਦੂਰ ਕਰਕੇ, ਉਨ੍ਹਾਂ ਨੂੰ ਰਹਿਣ ਲਈ ਹਾਂ-ਪੱਖੀ ਮਾਹੌਲ ਦੇਣ ਵਿੱਚ ਮੱਦਦ ਕਰਨ।
ਅੱਜ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' (ਵਰਲਡ ਐਲਡਰ ਅਬਿਊਜ਼ ਅਵੇਅਰਨੈਸ ਡੇਅ) ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹੇ ਦੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਭਾਗੀਦਾਰੀ ਨਾਲ ਕਰਵਾਏ ਗਏ ਗਆਂਏ ਸਮਾਰੋਹ ਦੀ ਪ੍ਰਧਾਨਗੀ  ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗ ਕਿਸੇ ਵੀ ਸਮਾਜ ਦਾ ਕੀਮਤੀ ਸਰਮਾਇਆ ਹੁੰਦੇ ਹਨ। ਉਨ੍ਹਾਂ ਕੋਲ ਜ਼ਿੰਦਗੀ ਦੀਆਂ ਔਕੜਾਂ ਨਾਲ ਜੂਝਦੇ ਹੋਏ, ਹਰ ਮੁਸ਼ਕਿਲ ਦੇ ਹੱਲ ਦੇ ਏਨੇ ਕੁ ਤਜਰਬੇ ਹੋ ਜਾਂਦੇ ਹਨ ਕਿ ਉਹ ਆਪਣੇ ਇਸ ਤਜਰਬੇ ਨੂੰ ਸਮਾਜ ਦੀ ਬੇਹਤਰੀ ਲਈ ਵੀ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਕਿਸੇ ਵੀ ਪਾਰਕ, ਗਲੀ ਜਾਂ ਛੱਪੜ ਜਾਂ ਕਿਸੇ ਹੋਰ ਥਾਂ ਨੂੰ ਅਪਣਾ ਸਕਦੇ ਹਨ ਅਤੇ ਉਨ੍ਹਾਂ ਨੂੰ ਹੋਰ ਬੇਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜ਼ੁਰਗਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹੈਲਪ ਲਾਈਨ ਨੰ. 14567 ਸ਼ੁਰੂ ਕੀਤਾ ਗਿਆ ਹੈ, ਜਿਹੜਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਹੈਲਪ ਲਾਈਨ 'ਤੇ ਕੀਤੀ ਗਈ ਸ਼ਿਕਾਇਤ ਸਬੰਧਤ ਜ਼ਿਲ੍ਹਿਆਂ ਨੂੰ ਹੱਲ ਲਈ ਭੇਜੀ ਜਾਵੇਗੀ। ਉਨ੍ਹਾਂ ਇਸ ਹੈਲਪ ਲਾਈਨ ਦਾ ਲਾਭ ਲੈਣ ਦੀ ਅਪੀਲ ਕੀਤੀ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਕੌਰ ਨੇ ਇਸ ਦਿਵਸ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਹ ਦਿਨ ਬਜ਼ੁਰਗਾਂ ਦੇੇ ਕਿਸੇ ਵੀ ਕਿਸਮ ਦੇ ਸੋਸ਼ਣ ਨੂੰ ਰੋਕਣ ਅਤੇ ਜਾਗਰੂਕਤਾ ਲਈ ਸੰਯੁਕਤ ਰਾਸ਼ਟਰ ਵੱਲੋਂ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਹੈਲਪਏਜ ਇੰਡੀਆ ਦੀ ਮੱਦਦ ਨਾਲ ਬਜ਼ੁਰਗਾਂ ਲਈ ਹੈਲਪ ਲਾਈਨ ਨੰ. 14567 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਹਿੱਤਾਂ ਦੀ ਸਾਂਭ-ਸੰਭਾਲ ਲਈ 'ਮੇਂਟੀਨੈਂਸ ਤੇ ਵੈਲਫ਼ੇਅਰ ਆਫ਼ ਸੀਨੀਅਰ ਸਿਟੀਜ਼ਨਜ਼ ਐਕਟ 2007' ਬਾਰੇ ਵੀ ਜਾਣਕਾਰੀ ਦਿੱਤੀ। ਇਸ ਐਕਟ ਤਹਿਤ ਬਜ਼ੁਰਗ ਐਸ ਡੀ ਐਮ ਦਫ਼ਤਰ ਵਿੱਚ ਆਪਣੀ ਸ਼ਿਕਾਇਤ ਦੇ ਸਕਦੇ ਹਨ, ਜਿਸ 'ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਹੀਂ ਪਹਿਲਾਂ ਪਰਿਵਾਰਿਕ ਤੌਰ 'ਤੇ ਸ਼ਿਕਾਇਤ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਹੱਲ ਨਾ ਹੋਣ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਹੈਲਪ ਲਾਈਨ ਦੇ ਜ਼ਿਲ੍ਹੇ ਲਈ ਤਾਇਨਾਤ ਫ਼ੀਲਡ ਰਿਸਪੌਂਸ ਅਫ਼ਸਰ ਵਿਜੇ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਿ੍ਰਧ ਘਰਾਂ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਜੇ ਡੀ ਵਰਮਾ ਨੇ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਦੇ ਬਜ਼ੁਰਗਾਂ ਪ੍ਰਤੀ ਹਮਦਰਦਾਨਾ ਵਤੀਰੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਐਸੋਸੀਏਸ਼ਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਮੈਂਬਰਾਂ ਜਸਪਾਲ ਸਿੰਘ ਗਿੱਦਾ, ਗੁਰਚਰਨ ਅਰੋੜਾ, ਐਸ ਕੇ ਬਰੂਟਾ ਤੇ ਰਾਮ ਸ਼ਰਨ ਚੌਧਰੀ ਨੇ ਵੀ ਆਪਣੇ ਵਿਚਾਰ ਰੱਖੇ।

ਫ਼ੋਟੋ ਕੈਪਸ਼ਨ: ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮੌਕੇ ਡੀ ਸੀ ਐਨ ਪੀ ਐਸ ਰੰਧਾਵਾ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਤੀਨਿਧ।

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਬੰਗਾ : 15 ਜੂਨ : () ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ  ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ, ਸੱਚੇ ਪਾਤਸ਼ਾਹ ਧੰਨ ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਸੰਗਰਾਂਦ ਦਾ ਦਿਹਾੜਾ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਸਾਧ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਜੀ ਦੇ ਜੀਵਨ ਅਤੇ ਲਾਸਾਨੀ ਗੁਰ ਇਤਿਹਾਸ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ । ਇਸ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ,  ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਵਰਿੰਦਰ ਸਿੰਘ ਬਰਾੜ ਐੱਚ. ਆਰ. ਐਡਿਮਨ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਤੋਂ ਇਲਾਵਾ ਸਮੂਹ ਟਰੱਸਟ ਸਟਾਫ, ਹਸਪਤਾਲ ਸਟਾਫ, ਨਰਸਿੰਗ ਕਾਲਜ ਸਟਾਫ਼, ਨਰਸਿੰਗ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ। ਇਸ ਮੌਕੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲੱਗੀਆਂ ।

b


a


ਬਾਗਬਾਨੀ ਵਿਭਾਗ ਵੱਲੋਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਦੀ ਸਮੀਖਿਆ

ਬਾਗ਼ਬਾਨੀ ਨਾਲ ਸਬੰਧਤ ਕਰਜ਼ਿਆਂ 'ਤੇ 3 ਫ਼ੀਸਦੀ ਵਿਆਜ ਦੀ ਛੋਟ ਦਾ ਲਾਭ ਲੈਣ ਦੀ ਅਪੀਲ
ਨਵਾਂਸ਼ਹਿਰ, 14 ਜੂਨ :- 'ਐਗਰੀਕਲਚਰ ਇੰਨਫਰਾਸਟਰਕਚਰ ਫੰਡ' (ਏ ਆਈ ਐਫ਼) ਸਕੀਮ ਅਧੀਨ ਖੇਤੀਬਾੜੀ/ਬਾਗ਼ਬਾਨੀ ਕਰਜ਼ਾ ਲੈਣ ਵਾਲੇ ਕਿਸਾਨ ਤਿੰਨ ਫ਼ੀਸਦੀ ਵਿਆਜ ਛੋਟ ਹਾਸਲ ਕਰ ਸਕਦੇ ਹਨ। ਇਸ ਯੋਜਨਾ ਤਹਿਤ ਫਲਾਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਵਾਸਤੇ ਪੈਕ ਹਾਊਸ, ਕੋਲਡ ਸਟੋਰ, ਰਾਈਪਨਿੰਗ ਚੈਂਬਰ, ਵੇਅਰਹਾਊਸ, ਸੀਲੋਜ਼, ਈ-ਮਾਰਕੀਟਿੰਗ ਆਦਿ ਲਈ ਬੈਂਕਾਂ ਤੋਂ ਲਏ ਜਾਂਦੇ 2 ਕਰੋੜ ਤੱਕ ਦੇ ਕਰਜ਼ੇ ਦੇ ਵਿਆਜ਼ 'ਤੇ 3 ਫ਼ੀਸਦੀ ਛੋਟ ਦਿੱਤੀ ਜਾਂਦੀ ਹੈ ਜੋ ਕਿ 7 ਸਾਲ ਦੇ ਸਮੇਂ ਤੱਕ ਲਾਗੂ ਹੁੰਦੀ ਹੈ।  
ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਾਗ਼ਬਾਨੀ, ਸ਼ਹੀਦ ਭਗਤ ਸਿੰਘ ਨਗਰ, ਜਗਦੀਸ਼ ਸਿੰਘ ਕਾਹਮਾ ਨੇ ਦੱਸਿਆ ਕਿ ਡਾਇਰੈਕਟਰ ਬਾਗ਼ਬਾਨੀ-ਕਮ-ਸਟੇਟ ਨੋਡਲ ਅਫ਼ਸਰ ਏ.ਆਈ.ਐਫ. ਸ਼੍ਰੀਮਤੀ ਸ਼ੈਲਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਐਗਰੀਕਲਚਰ ਇੰਨਫਰਾਸਟਰਕਚਰ ਫੰਡ' ਸਕੀਮ ਬਾਰੇ ਜਾਗਰੂਕਤਾ ਅਤੇ ਇਸ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਬਾਗ਼ਬਾਨੀ ਦਫ਼ਤਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਕੇ.ਪੀ.ਐ.ਜੀ. ਐਡਵਾਈਜ਼ਰੀ ਸਰਵਿਸ ਦੇ ਐਸੋਸੀਏਟ ਡਾਇਰੈਕਟਰ ਰਵਦੀਪ ਕੌਰ ਅਤੇ ਮਨਜੀਤ ਕੌਰ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਬਾਰੇ ਹਾਜ਼ਰ ਬੈਂਕਾਂ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਫਲਾਂ ਅਤੇ ਹੋਰ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਵਾਸਤੇ ਪੈਕ ਹਾਊਸ, ਕੋਲਡ ਸਟੋਰ, ਰਾਈਪਨਿੰਗ ਚੈਂਬਰ, ਵੇਅਰਹਾਊਸ, ਸੀਲੋਜ਼, ਈ-ਮਾਰਕੀਟਿੰਗ ਆਦਿ ਲਈ ਬੈਂਕਾਂ ਤੋਂ ਲਏ ਜਾਂਦੇ 2 ਕਰੋੜ ਤੱਕ ਦੇ ਕਰਜ਼ੇ ਦੇ ਵਿਆਜ਼ 'ਤੇ 3% ਛੋਟ ਦਿੱਤੀ ਜਾਂਦੀ ਹੈ ਜੋ ਕਿ 7 ਸਾਲ ਦੇ ਸਮੇਂ ਤੱਕ ਲਾਗੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜਾਣਕਾਰੀ ਦੀ ਘਾਟ ਕਾਰਨ ਬੈਂਕਾਂ ਇਸ ਸਕੀਮ ਦਾ ਲਾਭ ਕਿਸਾਨਾਂ ਤੱਕ ਨਹੀਂ ਪਹੁੰਚਾ ਸਕਦੀਆਂ, ਜਿਸ ਕਾਰਨ ਇਸ ਫੰਡ ਨਾਲ ਸਬੰਧਤ ਫਾਇਲਾਂ ਦਾ ਨਿਪਟਾਰਾ ਨਹੀਂ ਹੁੰਦਾ, ਜਿਸ ਕਰਕੇ ਭਾਰਤ ਸਰਕਾਰ ਵੱਲੋਂ ਇਹ ਸਕੀਮ ਅਖੀਰਲੇ ਲਾਭਪਾਤਰੀ ਤੱਕ ਲਾਗੂ ਹੋਣ ਵਿੱਚ ਅਧੂਰੀ ਰਹਿ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਵੱਲੋਂ ਕਰਜ਼ਾ ਲੈਣ ਉਪਰੰਤ ਬੈਂਕ ਵਲੋਂ ਜਾਰੀ ਕਰਜ਼ਾ ਦਸਤਾਵੇਜ਼ ਅਤੇ ਡੀ.ਪੀ.ਆਰ. ਦੀ ਪੀ.ਡੀ.ਐਫ. ਨੂੰ 'ਏ.ਆਈ.ਐਫ.' ਦੇ ਪੋਰਟਲ 'ਤੇ ਜਾ ਕੇ ਆਨ ਲਾਇਨ ਕਰ ਦਿੱਤਾ ਜਾਵੇ ਤਾਂ ਆਪਣੇ ਆਪ ਹੀ ਲੋਨ 'ਤੇ 3 ਫ਼ੀਸਦੀ ਵਿਆਜ਼ ਨੂੰ ਘੱਟ ਕਰਨ ਲਈ ਲੋੜੀਂਦੀ ਕਾਰਵਾਈ ਚਾਲੂ ਹੋ ਜਾਵੇਗੀ।
ਡਾ. ਜਗਦੀਸ਼ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾਂ ਨੂੰ ਬਾਗ਼ਬਾਨੀ ਦੀਆਂ ਸਕੀਮਾਂ ਅਪਨਾਉਣ ਲਈ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤਾ ਦਾ ਵੱਧ ਚੜ੍ਹ ਕੇ ਲਾਭ ਲੈਣਾ ਚਾਹੀਦਾ ਹੈ, ਤਾਂ ਜੋ ਨਵੀਆਂ ਤਕਨੀਕਾਂ ਅਤੇ ਬੈਂਕਾਂ ਨਾਲ ਜੁੜੇ ਹੋਏ ਲਾਭਾਂ ਦਾ ਫਾਇਦਾ ਉਠਾ ਕੇ ਆਪਣੀ ਆਮਦਨ ਵਧਾ ਸਕਣ। ਇਸ ਮੌਕੇ ਡਾ. ਰਾਜੇਸ਼ ਕੁਮਰ ਬਾਗਬਾਨੀ ਵਿਕਾਸ ਅਫ਼ਸਰ, ਸੁਦੇਸ਼ ਕੁਮਾਰ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਡਾ. ਬਲਜੀਤ ਸਿੰਘ ਕੇ.ਵੀ.ਕੇ, ਡਾ. ਕਮਲਦੀਪ ਸਿੰਘ ਸੰਘਾ ਪ੍ਰੋਜੈਕਟ ਡਾਇਰੈਕਟਰ ਆਤਮਾ, ਦਵਿੰਦਰ ਕੁਮਾਰ ਏ.ਜੀ.ਐਮ.ਨਾਬਾਰਡ, ਸਵਰਨ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਹਾਜ਼ਰ ਹੋਏ।

ਪਟਿਆਲਾ ਤੋਂ ਪੀ.ਆਰ.ਟੀ.ਸੀ. ਦੀ ਸੁਪਰ ਲਗਜ਼ਰੀ ਬੱਸ ਨਵੀਂ ਦਿੱਲੀ ਹਵਾਈ ਅੱਡੇ ਲਈ ਅੱਜ (15 ਜੂਨ ਨੂੰ) ਹੋਵੇਗੀ ਰਵਾਨਾ

ਪਟਿਆਲਾ, 14 ਜੂਨ: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਨਵੀਂ ਦਿੱਲੀ ਹਵਾਈ ਅੱਡੇ ਲਈ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਤਹਿਤ ਪਟਿਆਲਾ ਬੱਸ ਅੱਡੇ ਤੋਂ ਵੀ ਪਹਿਲੇ ਦਿਨ ਸ਼ਾਮ 4 ਵਜੇ ਇੱਕ ਬੱਸ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਹੋਵੇਗੀ। ਜਦੋਂਕਿ 16 ਜੂਨ ਤੋਂ ਰੋਜ਼ਾਨਾ ਦੁਪਹਿਰ 12.40 ਵਜੇ ਅਤੇ ਦੂਜੀ ਬੱਸ ਸ਼ਾਮ 4 ਵਜੇ ਨਵੀਂ ਦਿੱਲੀ ਹਵਾਈ ਅੱਡੇ ਲਈ ਜਾਵੇਗੀ। ਇਨ੍ਹਾਂ ਬੱਸਾਂ ਦਾ ਕਿਰਾਇਆ 835 ਰੁਪਏ ਪ੍ਰਤੀ ਸਵਾਰੀ ਹੋਵੇਗਾ ਅਤੇ ਇਸ ਦੀ ਬੂਕਿੰਗ ਆਨਲਾਈਨ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਕਰਵਾਈ ਜਾ ਸਕੇਗੀ।
ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਦੁਪਹਿਰ 12 ਵਜੇ ਪਟਿਆਲਾ ਤੋਂ ਜਾਣ ਵਾਲੀ ਬੱਸ ਨਵੀਂ ਦਿੱਲੀ ਹਵਾਈ ਅੱਡੇ 'ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਅਤੇ ਇਹ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ। ਜਦੋਂਕਿ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲਣ ਵਾਲੀ ਦੂਜੀ ਬੱਸ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਉੱਥੋਂ ਅਗਲੀ ਸਵੇਰ 06.00 ਵਜੇ ਵਾਪਸੀ ਲਈ ਰਵਾਨਾ ਹੋਵੇਗੀ।
ਐਮ.ਡੀ. ਨੇ ਨਵੀਂ ਦਿੱਲੀ ਹਵਾਈ ਅੱਡੇ ਜਾਣ ਵਾਲੀਆਂ ਸਵਾਰੀਆਂ ਅਤੇ ਐਨ.ਆਰ.ਆਈਜ.  ਸਮੇਤ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

ਨਵਾਂਸ਼ਹਿਰ ਤੋਂ ਦਿੱਲੀ ਏਅਰਪੋਰਟ ਦਾ ਸਫ਼ਰ 16 ਤੋਂ, ਹੁਸ਼ਿਆਰਪੁਰ ਤੋਂ ਜਾਣ ਵਾਲੀ ਵੋਲਵੋ ’ਤੇ ਕਰਨਗੇ ਨਵਾਂਸ਼ਹਿਰ ਦੇ ਲੋਕ ਸੁਆਰੀ

ਯਾਤਰਾ ਲਈ ਪ੍ਰੀ-ਬੁਕਿੰਗ ਜ਼ਰੂਰੀ, ਬੁਕਿੰਗ ਆਨਲਾਈਨ
ਨਵਾਂਸ਼ਹਿਰ, 14 ਜੂਨ :- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਵੋਲਵੋ ਬੱਸਾਂ ਰਾਹੀਂ ਦਿੱਲੀ ਦੇ ਕੌਮਾਂਤਰੀ ਏਅਰਪੋਰਟ ਤੱਕ ਜਾਣ ਦੀ ਜਲੰਧਰ ਤੋਂ ਬੁੱਧਵਾਰ (15 ਜੂਨ) ਨੂੰ ਕੀਤੀ ਜਾ ਰਹੀ ਅਰਾਮਦਾਇਕ ਸਫ਼ਰ ਸਹੂਲਤ ਦੀ ਸ਼ੁਰੂਆਤ ਦਾ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ) ਦੇ  ਲੋਕ ਵੀ 16 ਜੂਨ ਤੋਂ ਆਨੰਦ ਲੈ ਸਕਣਗੇ। ਜ਼ਿਲ੍ਹੇ ਵੱਲੋਂ ਆਪਣੀ ਵੋਲਵੋ ਦਾ ਪ੍ਰਬੰਧ ਹੋਣ ਤੱਕ ਹੁਸ਼ਿਆਰਪੁਰ ਦੀ ਵੋਲਵੋ ਰਾਹੀਂ ਨਵਾਂਸ਼ਹਿਰ ਨੂੰ ਦਿੱਲੀ ਏਅਰਪੋਰਟ ਨਾਲ ਸੜ੍ਹਕੀ ਮਾਰਗ ਨਾਲ ਜੋੜਨ ਲਈ ਚਲਾਈ ਜਾਣ ਵਾਲੀ ਇਹ ਬੱਸ ਸਵੇਰੇ 7:55 ਵਜੇ ਨਵਾਂਸ਼ਹਿਰ ਦੇ ਬੱਸ ਅੱਡੇ ਤੋਂ ਰਵਾਨਾ ਹੋਵੇਗੀ ਜਦਕਿ ਬਲਾਚੌਰ ਅੱਡੇ ਤੋਂ ਇਸ ਦੇ ਜਾਣ ਦਾ ਸਮਾਂ 8:20 ਵਜੇ ਸਵੇਰੇ ਹੋਵੇਗਾ।  ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਅਨੁਸਾਰ ਵੋਲਵੋ ਰਾਹੀਂ ਦਿੱਲੀ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀਆਂ ਨੂੰ ਪਨਬਸਆਨਲਾਈਨ ਡੋਟ ਕੋਮ ਵੈਬਸਾਈਟ 'ਤੇ ਜਾ ਕੇ ਆਪਣੀ ਅਗਾਊਂ ਬੁਕਿੰਗ ਕਰਵਾਉਣੀ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਬੱਸ ਵਿੱਚ ਸੀਟ ਅਲਾਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਲੋਕ ਪਹਿਲਾਂ ਪ੍ਰਾਈਵੇਟ ਬੱਸਾਂ 'ਤੇ 2500 ਤੋਂ 3000 ਰੁਪਏ ਪ੍ਰਤੀ ਸੁਆਰੀ ਦੇ ਹਿਸਾਬ ਨਾਲ ਦਿੱਲੀ ਦੇ ਏਅਰਪੋਰਟ ਤੱਕ ਦਾ ਸਫ਼ਰ ਕਰਦੇ ਸੀ ਪਰੰਤੂ ਹੁਣ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਵੋਲਵੋ ਬੱਸਾਂ ਰਾਹੀਂ ਦਿੱਲੀ ਏਅਰਪੋਰਟ ਤੱਕ ਦੀ ਸਫ਼ਰ ਸਹੂਲਤ ਦੇਣ ਦਾ ਐਲਾਨ ਕਰਨ ਬਾਅਦ ਨਵਾਂਸ਼ਹਿਰ ਤੋਂ ਲੋਕ ਇਹ ਸਫ਼ਰ 1070 ਰੁਪਏ ਪ੍ਰਤੀ ਸੁਆਰੀ ਅਤੇ ਬਲਾਚੌਰ ਤੋਂ ਇਹ ਸਫ਼ਰ 990 ਰੁਪਏ ਪ੍ਰਤੀ ਸੁਆਰੀ ਦੇ ਹਿਸਾਬ ਨਾਲ ਕਰ ਸਕਣਗੇ। ਰੋਜ਼ਾਨਾ ਦਾ ਇਹ ਸਫ਼ਰ ਉਕਤ ਰਵਾਨਗੀ ਦੇ ਸਮੇਂ ਤੋਂ ਇਲਾਵਾ ਵਾਪਸੀ ਲਈ ਦਿੱਲੀ ਏਅਰਪੋਰਟ ਤੋਂ 12:15 ਵਜੇ ਹੋਵੇਗਾ ਅਤੇ ਉੁਸ ਲਈ ਵੀ ਪਨਬਸਆਨਾਲਾਈਨ ਡੋਟ ਕੋਮ 'ਤੇ ਜਾ ਕੇ ਬੁਕਿੰਗ ਕਰਵਾਈ ਜਾ ਸਕੇਗੀ। ਹੁਸ਼ਿਆਰਪੁਰ ਤੋਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਇਹ ਵੋਲਵੋ ਬੱਸ ਸਵੇਰੇ 6:40 ਵਜੇ ਚੱਲ ਕੇ ਵਾਇਆ ਗੜ੍ਹਸ਼ੰਕਰ, ਨਵਾਂਸ਼ਹਿਰ, ਬਲਾਚੌਰ ਤੋਂ ਹੁੰਦੇ ਹੋਏ ਚੰਡੀਗੜ੍ਹ ਰਾਹੀਂ ਸ਼ਾਮ 4:30 ਵਜੇ ਤੱਕ ਦਿੱਲੀ ਪੁੱਜੇਗੀ।
ਜੀ ਐਮ ਜਸਸਬੀਰ ਸਿੰਘ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਲੋਕ ਵਿਦੇਸ਼ ਹੋਣ ਕਾਰਨ, ਜ਼ਿਲ੍ਹੇ ਦੇ ਲੋਕਾਂ ਨੂੰ ਇਸ ਦਾ ਸਭ ਤੋਂ ਵੱਧ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਏਅਰਪੋਰਟ 'ਤੇ ਜਾਣ ਵਾਲੀ ਇਸ ਬੱਸ ਬਾਰੇ ਮੁਕੰਮਲ ਜਾਣਕਾਰੀ ਉਕਤ ਆਨਲਾਈਨ ਵੈਬਸਾਈਟ 'ਤੇ ਮੌਜੂਦ ਹੈ।

ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ : ਪ੍ਰੋ. ਬਡੂੰਗਰ

ਪਟਿਆਲਾ   14  ਜੂਨ: -  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ  ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ  । ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ  ਅਕਾਲ ਚਲਾਣਾ ਕਰ ਜਾਣ ਕਾਰਨ, ਇਕ ਨਾਮਵਰ ਵਿਦਵਾਨ ਸਿੱਖ ਪੰਥ ਕੋਲੋਂ ਦੂਰ ਹੋ ਗਿਆ ਹੈ  । ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਇੱਕ  ਬੇਬਾਕ ਬੁਲਾਰੇ, ਸਿੱਖ ਰਹਿਤ ਮਰਿਯਾਦਾ ਤੇ ਪਹਿਰਾ ਦੇਣ ਵਾਲੇ ਜਿਨ੍ਹਾਂ ਨੇ ਸੈਂਕੜੇ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜ ਕੇ ਜ਼ਿੰਦਗੀ ਵਿਚ ਕਾਮਯਾਬ ਬਣਾਇਆ ਤੇ ਆਪਣੀ ਸਾਰੀ ਉਮਰ ਪੰਥਕ ਕਾਰਜਾਂ ਨੂੰ ਸਮਰਪਿਤ ਕੀਤੀ । ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ 66 ਸਾਲਾਂ ਦੇ ਸਨ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਚੋਣ ਜਿੱਤ ਕੇ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ ਤੇ ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਜੁਟੇ ਹੋਏ ਸਨ। ਉਨ੍ਹਾਂ ਦੱਸਿਆ   ਕਿ  1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ,  ਸਾਲ 1995 ਤੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਅਤੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿਚ ਜੀਵਨ ਭਰ ਦਾ ਵਡਮੁੱਲਾ ਯੋਗਦਾਨ ਰਿਹਾ  ।  

ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਕਾਊਂਟਡਾਉਨ ਦੇ ਤਹਿਤ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਦਿੱਤਾ ਸੁਨੇਹਾ

ਕੇਂਦਰੀ ਸਿੱਖਿਆ ਰਾਜ ਮੰਤਰੀ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ

ਅੰਮ੍ਰਿਤਸਰ 13 ਜੂਨ :- ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਦੀ ਅੰਮ੍ਰਿਤਸਰ ਫੇਰੀ ਦੇ ਦੂਜੇ ਦਿਨ ਉਨ੍ਹਾਂ ਨੇ ਗੋਲ ਬਾਗ਼ ਪਾਰਕ ਵਿਚ ਆਯੋਜਿਤ ਕੀਤੇ ਗਏ ਯੋਗਾ ਸੈਸ਼ਨ ਵਿੱਚ ਹਿੱਸਾ ਲਿਆ। ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਕਾਊਂਟਡਾਊਨ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਡਾ. ਸੁਭਾਸ਼ ਸਰਕਾਰ ਨੇ ਕਿਹਾ ਕਿ ਇਹ ਪ੍ਰੋਗਰਾਮ ਜਨਤਾ ਨੂੰ ਯੋਗ  ਦੇ ਜ਼ਰੀਏ ਸਿਹਤਮੰਦ ਰਹਿਣ ਦਾ ਸੁਨੇਹਾ ਦੇਣ ਲਈ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਯੋਗ ਨੂੰ ਅਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ ਹੈ ਅਤੇ ਯੋਗ ਅਭਿਆਸ ਰੋਜ਼ਾਨਾ ਕੀਤਾ ਜਾਣਾ ਚਾਹੀਦਾ ਹੈ। ਕੇਂਦਰੀ ਸਿੱਖਿਆ ਰਾਜ ਮੰਤਰੀ ਨੇ ਕਿਹਾ ਕਿ ਜੇ ਸੰਭਵ ਹੋ ਸਕੇ ਤਾਂ ਹਰ ਵਿਅਕਤੀ ਨੂੰ ਇਕੱਠੇ ਅਪਣੇ ਪਰਿਵਾਰ ਨਾਲ ਯੋਗਾ ਕਰਨੀ ਚਾਹੀਦੀ ਹੈ।   ਇਸ ਮੌਕੇ ਮਾਣਯੋਗ ਮੰਤਰੀ ਨੇ ਸਵੱਛ ਭਾਰਤ ਅਭਿਆਨ ਨੂੰ ਹੁੰਗਾਰਾ ਦਿੰਦਿਆਂ ਖੁਦ ਹੱਥ ਵਿਚ ਝਾੜੂ ਫੜ ਕੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ। ਉਹਨਾਂ ਕਿਹਾ ਕਿ ਸਾਲ 2014 ਤੋਂ ਸਵੱਛ ਭਾਰਤ ਅਭਿਆਨ ਇਕ ਜਨ ਅੰਦੋਲਨ ਦੀ ਤਰਾਂ ਦੇਸ਼ ਭਰ ਵਿਚ ਚਲ ਰਿਹਾ ਹੈ। ਡਾ. ਸੁਭਾਸ਼ ਸਰਕਾਰ ਵਲੋਂ ਅਪੀਲ ਕੀਤੀ ਗਈ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖ ਕੂੜੇਦਾਨਾਂ ਵਿੱਚ ਸੁੱਟਿਆ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਕੇਂਦਰੀ ਸਿੱਖਿਆ ਰਾਜ ਮੰਤਰੀ ਨੇ ਕੇਂਦਰ ਸਰਕਾਰ ਦੀਆਂ ਵੱਖੋ ਵੱਖ ਸਕੀਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਵਿਕਾਸ ਕੌਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੇ ਸੰਬੰਧ ਵਿੱਚ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੀਟਿੰਗ ਵਿੱਚ ਡੀ.ਸੀ. ਹਰਪ੍ਰੀਤ ਸਿੰਘ ਸੂਦਨ, ਏਡੀਸੀ ਰਣਬੀਰ ਸਿੰਘ ਮੂਧਲ ਤੇ ਮਿਉਂਸਪਲ ਕਾਰਪੋਰੇਸ਼ਨ ਦੇ ਜੁਆਇੰਟ ਕਮਿਸ਼ਨਰ ਹਰਦੀਪ ਸਿੰਘ ਸਣੇ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਡਾ. ਸੁਭਾਸ਼ ਸਰਕਾਰ ਵਲੋਂ ਬੰਡਾਲਾ ਵਿੱਚ ਸਥਿਤ ਹੈਲਥ ਐਂਡ ਵੈਲਨੈਸ ਸੈਂਟਰ ਦਾ ਦੌਰਾ ਵੀ ਕੀਤਾ ਗਿਆ ਅਤੇ ਆਯੁਸ਼ਮਾਨ ਭਾਰਤ ਸਣੇ ਕੇਂਦਰ ਸਰਕਾਰ ਦੀਆਂ ਸਿਹਤ ਸੰਬੰਧੀ ਯੋਜਨਾਵਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸਦੇ ਨਾਲ ਵੀ ਮਾਨਯੋਗ ਮੰਤਰੀ ਵੱਲੋਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਫਾਇਦਾ ਚੁੱਕ ਰਹੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ ਗਈ।

ਥਾਣਾ ਅਰਬਨ ਅਸਟੇਟ ਦੀ ਪੁਲਿਸ ਵੱੱਲੋ ਮਿਤੀ 12-06-2022 ਨੂੰ ਹੋਏ ਅੰਨੇ ਕਤਲ ਕੇਸ ਨੂੰ ਟਰੇਸ ਕੀਤਾ ਗਿਆ, ਦੋ ਦੋਸ਼ੀ ਗ੍ਰਿਫਤਾਰ ਪਟਿਆਲਾ 13 ਜੂਨ : ਸ਼੍ਰੀ ਮਹਿਤਾਬ ਸਿੰਘ ਆਈ.ਪੀ.ਐਸ, ਕਪਤਾਨ ਪੁਲਿਸ ਡਿਟੈਕਟਿਵ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਮੁਖਮਿੰਦਰ ਸਿੰਘ ਛੀਨਾਂ, ਆਈ.ਜੀ ਪਟਿਆਲਾ ਰੇਂਜ ਪਟਿਆਲਾ ਜੀ ਅਤੇ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦਿਆ ਸ਼੍ਰੀ ਮੋਹਿਤ ਅਗ�

ਥਾਣਾ ਅਰਬਨ ਅਸਟੇਟ ਦੀ ਪੁਲਿਸ ਵੱੱਲੋ ਮਿਤੀ 12-06-2022 ਨੂੰ ਹੋਏ ਅੰਨੇ ਕਤਲ ਕੇਸ ਨੂੰ ਟਰੇਸ ਕੀਤਾ ਗਿਆ, ਦੋ ਦੋਸ਼ੀ ਗ੍ਰਿਫਤਾਰ
ਪਟਿਆਲਾ 13 ਜੂਨ : ਸ਼੍ਰੀ ਮਹਿਤਾਬ ਸਿੰਘ ਆਈ.ਪੀ.ਐਸ, ਕਪਤਾਨ ਪੁਲਿਸ ਡਿਟੈਕਟਿਵ ਨੇ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਮੁਖਮਿੰਦਰ ਸਿੰਘ ਛੀਨਾਂ, ਆਈ.ਜੀ ਪਟਿਆਲਾ ਰੇਂਜ ਪਟਿਆਲਾ ਜੀ ਅਤੇ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਟਿਆਲਾ ਪੁਲਿਸ ਵੱਲੋਂ ਕਾਰਵਾਈ ਕਰਦਿਆ ਸ਼੍ਰੀ ਮੋਹਿਤ ਅਗਰਵਾਲ, ਪੀ.ਪੀ.ਐਸ ਡੀ.ਐਸ.ਪੀ ਸਿਟੀ-2 ਪਟਿਆਲਾ ਅਤੇ ਇੰਸ: ਜੀ.ਐਸ ਸਿਕੰਦ ਮੁੱਖ ਅਫਸਰ ਥਾਣਾ ਅਰਬਨ ਅਸਟੇਟ ਪਟਿਆਲਾ ਨੇ ਕੱਲ ਮਿਤੀ 12-06-2022 ਨੂੰ ਦਰਜ ਹੋਏ ਮੁਕੱਦਮਾ ਨੰਬਰ 57 ਮਿਤੀ 12-06-2022 ਅ/ਧ 364 ਆਈ.ਪੀ.ਸੀ ਥਾਣਾ ਅਰਬਨ ਅਸਟੇਟ ਪਟਿਆਲਾ ਦੀ ਗੁੱਥੀ ਨੂੰ ਬੜੀ ਬਰੀਕੀ ਅਤੇ ਟੈਕਨੀਕਲ ਢੰਗ ਨਾਲ ਤਫਤੀਸ਼ ਕਰਕੇ ਸਿਰਫ 8 ਘੰਟਿਆਂ ਵਿੱਚ ਹੀ ਸੁਲਝਾ ਲਿਆ ਗਿਆ ਹੈ।
ਜਿੰਨਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਕਦਮਾ ਉਕਤ ਬਲਦੇਵ ਸਿੰਘ ਪੁੱਤਰ ਫਕੀਰੀਆ ਸਿੰਘ ਵਾਸੀ ਬਲਬੀਰ ਕਲੋਨੀ ਚੌਰਾ ਦੇ ਬਿਆਨ ਪਰ ਦਰਜ ਰਸਿਜਟਰ ਕੀਤਾ ਗਿਆ ਸੀ ਕਿ ਉਸਦਾ ਲੜਕਾ ਕਾਸਿਮ ਮੁਹੰਮਦ ਉਰਫ ਲਵਲੀ ਉਮਰ ਕਰੀਬ 30 ਸਾਲ, ਜੋ ਮਿਤੀ 11-06-2022 ਨੂੰ ਵਕਤ ਕਰੀਬ 07:30 ਪੀ.ਐਮ ਪਰ ਆਪਣੇ ਦੋਸਤ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿ ਕੇ ਆਪਣੀ ਕਾਰ ਨੰਬਰ ਛ੍ਹ-01-ਅਅ-9078 ਮਾਰਕਾ ਆਲਟੋ ਪਰ ਸਵਾਰ ਹੋ ਕਰ ਘਰ ਤੋਂ ਚਲਾ ਗਿਆ ਸੀ। ਪਰੰਤੂ ਉਹ ਹੁਣ ਤੱਕ ਘਰ ਵਾਪਸ ਨਹੀ ਆਇਆ ਅਤੇ ਉਸਦਾ ਫੋਨ ਵੀ ਬੰਦ ਆ ਰਿਹਾ ਹੈ। ਜਿਸਦੀ ਤਲਾਸ਼ ਕਰਨ ਪਰ ਉਸਦੀ ਕਾਰ ਬਾਇਪਾਸ ਰੋਡ ਨੇੜੇ ਤਿਕੋਨੀ ਮਾਰਕਿਟ ਸਾਹਮਣੇ ਫੇਸ-2 ਅਰਬਨ ਅਸ਼ਟੇਟ ਪਟਿਆਲਾ ਸੜਕ ਪਰ ਇੱਕ ਸਾਇਡ ਖੜੀ ਮਿਲੀ। ਜੋ ਕਾਰ ਦੀ ਪਿਛਲੀ ਸੱਜੀ ਤਾਕੀ ਅਤੇ ਕਾਰ ਦੀ ਪਿਛਲੀ ਸੀਟ ਪਰ ਕਾਫੀ ਖੂਨ ਲੱਗਿਆ ਹੋਇਆ ਸੀ। ਜੋ ਇਤਲਾਹ ਮੋਸੂਲ਼ ਹੋਣ ਉਪਰੰਤ ਪਹਿਲੀ ਨਜਰੇ ਬਿਆਨ ਲਿਖ ਕਰ ਅ/ਧ 364 ਆਈ.ਪੀ.ਸੀ ਬਰਖਿਲਾਫ ਨਾ-ਮਾਲੂਮ ਵਿਅਕਤੀ/ਵਿਅਕਤੀਆਨ ਦੇ ਦਰਜ ਰਜਿਸਟਰ ਕੀਤਾ ਗਿਆ ਸੀ।
ਮੁਕੱਦਮਾ ਦੀ ਤਫਤੀਸ਼ ਦੌਰਾਨ ਪਾਇਆ ਗਿਆ ਕਿ ਮ੍ਰਿਤਕ ਦੀ ਪਤਨੀ ਰਜੀਆ ਬੇਗਮ ਉਰਫ ਸੋਨੀਆ ਨੇ ਆਪਣੇ ਪ੍ਰੇਮੀ ਸੁਖਦੀਪ ਸਿੰਘ ਉਰਫ ਦੀਪ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਨੂਰਖੇੜੀਆ ਨਾਲ ਮਿਲ ਕੇ ਮ੍ਰਿਤਕ ਨੂੰ ਰਸਤੇ ਤੋ ਹਟਾਉਣ ਦੀ ਨਿਯਤ ਨਾਲ ਕਤਲ ਕਰ ਦਿੱਤਾ ਹੈ, ਜਿਸ ਪਰ ਮੁਕੱਦਮਾ ਵਿਚ ਅ/ਧ 302 ਆਈ.ਪੀ.ਸੀ ਦਾ ਵਾਧਾ ਜੁਰਮ ਕਰਕੇ ਦੋਵਾ ਦੋਸ਼ੀਆਨ ਨੂੰ ਅੱਜ ਮਿਤੀ 13-06-2022 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦੋਵੇ ਦੋਸ਼ੀਆਨ ਪਾਸੋ ਪੁੱਛ ਗਿੱਛ ਕਰਨ ਉਪਰੰਤ ਪਾਇਆ ਗਿਆ ਕਿ ਉਹਨਾਂ ਵੱਲੋ ਮ੍ਰਿਤਕ ਕਾਸਿਮ ਮੁਹੰਮਦ ਦਾ ਕਤਲ ਕਰਕੇ ਉਸਦੀ ਲਾਸ਼ ਨੂਰਖੇੜੀਆ ਘਨੌਰ ਰੋਡ ਵਿਖੇ ਦੱਬੀ ਗਈ ਸੀ, ਜੋ ਅੱਜ ਮ੍ਰਿਤਕ ਦੀ ਲਾਸ਼ ਨੂੰ ਦੋਸ਼ੀ ਦੇ ਸ਼ਨਾਖਤ ਕਰਨ ਅਨੁਸਾਰ ਦੱਬੀ ਜਗਾ ਤੋ ਮੈਜਿਸਟ੍ਰੇਟ ਸਾਹਿਬ ਦੀ ਹਾਜ਼ਰੀ ਵਿੱਚ ਕੱਢਵਾ ਕੇ ਬਰਾਮਦ ਕਰ ਲਿਆ ਗਿਆ ਹੈ।