ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼

ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਕਰੋੜ ਦਾ ਨਿਵੇਸ਼ ਹੋਇਆ - ਅਮਨ ਅਰੋੜਾ






ਹੁਣ ਤੱਕ 40 ਹਜ਼ਾਰ ਸਰਕਾਰੀ ਨੌਕਰੀਆਂ ਅਤੇ 13 ਹਜ਼ਾਰ ਮੁਲਾਜ਼ਮ ਪੱਕੇ ਕੀਤੇ

ਅੰਮ੍ਰਿਤਸਰ 26 ਜਨਵਰੀ -     ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ  ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।   ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।

               ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਹੈ ਅਤੇ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਇਸੇ ਤਰਾਂ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਵਾਲੇ 65 ਸਾਲ ਤੋਂ ਵੱਧ ਉਮਰ ਵਾਲੇ ਸਾਬਕਾ ਸੈਨਿਕਾਂ/ ਜੰਗੀ ਵਿਧਵਾਵਾਂ ਜਿਨ੍ਹਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਦੇ ਘਰ ਭੇਜ ਦਿੱਤਾ ਸੀ, ਦੀ ਵਿੱਤੀ ਸਹਾਇਤਾ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

                ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।

               ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ 43 ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਸੂਬੇ ਦੇ ਨਾਗਰਿਕ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਇਹ ਸੇਵਾਵਾਂ ਹਾਸਲ ਕਰ ਸਕਦੇ ਹਨ। ਮਾਨ ਸਰਕਾਰ ਦੀ ਇਸ ਪਹਿਲ ਨਾਲ 4000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨਾਂ ਦੱਸਿਆ ਕਿ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੇਡਾ ਵੱਲੋਂ 85.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 4 ਕੰਪਰੈੱਸਡ ਬਾਇਓਗੈਸ (327) ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਲਾਨਾ 3.00 ਲੱਖ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ 79.25 ਟਨ ਪ੍ਰਤੀ ਦਿਨ 327 ਦੇ 7 ਹੋਰ ਕੰਪਰੈੱਸਡ ਬਾਇਓਗੈਸ ਪ੍ਰੋਜੈਕਟ ਮਾਰਚ, 2025 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ ਜੋ ਸਾਲਾਨਾ 2.60 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

                ਉਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸੇ ਤਰਾਂ ਪੰਜਾਬ ਦੇ ਰੌਸ਼ਨ ਭਵਿੱਖ ਲਈ ਮਾਨ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਵਿੱਚ ਵਿਆਪਕ ਸੁਧਾਰਾਂ ਅਤੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ 200 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀਆਂ ਦੋ ਨਾਮੀ ਵਿੱਦਿਅਕ ਸਿਖਲਾਈ ਸੰਸਥਾਵਾਂ ਤੋਂ ਅਤੇ 100 ਮੁੱਖ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਗਈ ਹੈ।

               ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਪ੍ਰਣ ਕਰਦੇ ਉਨਾਂ ਕਿਹਾ ਕਿ ਹੁਣ ਤੱਕ ਕਰੀਬ 550 ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨਾਂ ਸਰਕਾਰੀ ਅਦਾਰਿਆਂ ਦੀ ਮਜਬੂਤੀ ਲਈ ਕੀਤੀ ਪਹਿਲ ਦੀ ਗੱਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ।

               ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.52 ਪ੍ਰਤੀਸ਼ਤ ਦਾ ਵਾਧਾ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਦਾ ਵਾਧਾ ਹਾਸਿਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਤੁਹਾਡੀ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪਾਵਨ ਧਾਰਮਿਕ ਸਥਾਨਾਂ ਦੀ  ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਇਸੇ ਤਰਾਂ ਲੋਕ ਪੱਖੀ ਫੈਸਲੇ ਕਰਦੇ ਮਾਨ ਸਰਕਾਰ ਵੱਲੋਂ ਰਾਜ ਦੀਆਂ ਵੱਖ ਵੱਖ ਸੜਕਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੇ 12 ਟੋਲ-ਪਲਾਜਾ ਨੂੰ ਬੰਦ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਮ ਜਨਤਾ ਨੂੰ ਲਗਭਗ 185 ਕਰੋੜ ਰੁਪਏ ਦੀ ਬਚਤ ਹੋਵੇਗੀ। ਉਨਾਂ ਕਿਹਾ ਕਿ ਸਰਕਾਰ ਨੇ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਬਣੇ 'ਫਰਿਸ਼ਤੇ' ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸੰਸਾ ਪੱਤਰ ਦਿੱਤਾ ਜਾਵੇਗਾ।

               ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਅਤੇ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਅਤੇ ਸੈਰ-ਸਪਾਟਾ ਸੰਮੇਲਨ ਕਰਵਾਏ ਗਏ, ਜਿਸ ਸਦਕਾ ਸੂਬੇ ਵਿੱਚ ਬੀਤੇ 22 ਮਹੀਨਿਆਂ ਦੌਰਾਨ 4125 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਜਿਸ ਰਾਹੀਂ 64 ਹਜ਼ਾਰ 114 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਵਿੱਚ 3 ਲੱਖ 14 ਹਜ਼ਾਰ 572 ਦੇ ਕਰੀਬ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

               ਉਨਾਂ ਕਿਹਾ ਕਿ ਪੰਜਾਬੀਆਂ ਦੀ ਸਿਹਤ ਸੰਭਾਲ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਸਾਢੇ ਚਾਰ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਜੇਤੂ ਖਿਡਾਰੀਆਂ ਨੂੰ  8.69 ਕਰੋੜ ਰੁਪਏ ਆਨ ਲਾਈਨ ਟਰਾਂਸਫਰ ਕੀਤੇ ਗਏ।

               ਸ੍ਰੀ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਸ਼ਹੀਦਾਂ ਸਬੰਧੀ ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਨਾ ਕਰਨ ਉਤੇ ਇਤਰਾਜ਼ ਜਿਤਾਉਂਦੇ ਦੱਸਿਆ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਇਹ ਝਾਕੀਆਂ ਸੂਬੇ ਭਰ ਵਿੱਚ ਦਿਖਾਈਆਂ ਜਾ ਰਹੀਆਂ ਹਨ।  ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਿਧਾਇਕ ਡਾ. ਅਜੈ ਕੁਮਾਰ ਗੁਪਤਾ, ਵਿਧਾਇਕ ਮੈਡਮ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਸ੍ਰੀ ਪੀ.ਕੇ. ਸਿਨਹਾ, ਆਈ.ਜੀ. ਸ੍ਰੀ ਨਰਿੰਦਰ ਭਾਰਗਵ, ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਛਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਮੰਤਰੀ ਸ੍ਰੀਮਤੀ ਲਸ਼ਮੀਕਾਂਤਾ ਚਾਵਲਾ, ਸ੍ਰੀ ਮਨੀਸ਼ ਅਗਰਵਾਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਨਗਰ ਨਿਗਮ ਹੁਸ਼ਿਆਰਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

-ਮੇਅਰ ਸੁਰਿੰਦਰ ਕੁਮਾਰ ਨੇ ਲਹਿਰਾਇਆ ਰਾਸ਼ਟਰੀ ਝੰਡਾ
ਹੁਸ਼ਿਆਰਪੁਰ, 26 ਜਨਵਰੀ :ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ 75ਵਾਂ ਗਣਤੰਤਰ ਦਿਵਸ
ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਨੇ ਰਾਸ਼ਟਰੀ ਝੰਡਾ
ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਖਾਸ
ਸਮਾਗਮ ਵਿਚ ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ,
ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਚੇਅਰਮੈਨ ਵਿੱਤ ਅਤੇ ਠੇਕਾ
ਕਮੇਟੀ ਬਲਵਿੰਦਰ ਕੁਮਾਰ, ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ ਅਤੇ ਯੂਨੀਅਨਾਂ
ਦੇ ਪ੍ਰਧਾਨਾਂ ਅਤੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਕੌਂਸਲਰ ਵਿਸ਼ੇਸ਼ ਤੌਰ 'ਤੇ
ਹਾਜ਼ਰ ਹੋਏ।
ਮੇਅਰ ਸੁਰਿੰਦਰ ਕੁਮਾਰ ਨੇ ਨਿਗਮ ਵੱਲੋਂ ਸ਼ਹਿਰ ਵਾਸੀਆਂ ਦੇ ਨਾਮ ਸੰਦੇਸ਼ ਦਿੰਦੇ ਹੋਏ ਸਾਰਿਆਂ
ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਅਨੇਕਾਂ
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਵਿਧਾਨ ਨਿਰਮਾਤਾ ਬਾਬਾ
ਸਾਹਿਬ ਡਾ. ਬੀ.ਆਰ ਅੰਬੇਡਕਰ ਨੇ ਦਿਨ-ਰਾਤ ਅਣਥੱਕ ਮਿਹਨਤ ਕਰਕੇ ਆਜ਼ਾਦ ਭਾਰਤ ਨੂੰ ਇਕ ਲਿਖਿਤ
ਸਵਿਧਾਨ ਦਿੱਤਾ।
ਮੇਅਰ ਨੇ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਤੌਰ 'ਤੇ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ
ਸਾਫ-ਸੁਥਰਾ ਰੱਖਣ ਵਿਚ ਉਹ ਨਗਰ ਨਿਗਮ ਦਾ ਸਾਥ ਦੇਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਪਣੇ ਘਰ
ਤੋਂ ਹੀ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਕਰਕੇ ਸਫਾਈ ਸੇਵਕਾਂ ਨੂੰ ਦੇਣ ਦੇ ਲਈ ਕਿਹਾ। ਉਨ੍ਹਾਂ
ਦੱਸਿਆ ਕਿ ਸ਼ਹਿਰ ਦੇ ਅੰਦਰ 100 ਫੀਸਦੀ ਸੀਵਰੇਜ ਅਤੇ ਪਾਣੀ ਦੀਆਂ ਲਾਈਨਾਂ ਵਿਛਾਈਆਂ ਜਾ
ਰਹੀਆਂ ਹਨ ਅਤੇ ਸ਼ਹਿਰ ਦੇ ਬਾਹਰੀ ਇਲਾਕਿਆਂ ਵਿਚ ਸੀਵਰੇਜ ਪਾਣੀ ਦੀਆਂ ਪਾਈਪਾਂ ਜਲਦ ਹੀ ਅਮਰੁਤ
ਸਕੀਮ ਤਹਿਤ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਔਰਤਾਂ
ਦੀ ਸੁਵਿਧਾ ਲਈ ਬੱਸ ਸਟੈਂਡ ਅਤੇ ਸਰਕਾਰੀ ਹਸਪਤਾਲ ਦੇ ਬਾਹਰ ਪਿੰਕ ਪਖਾਨੇ ਬਣਾਏ ਗਏ ਹਨ।
ਸ਼ਹਿਰ ਵਾਸੀਆਂ ਨੂੰ 100 ਫੀਸਦੀ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਸੋਡੀਅਮ ਹਿਪੋਕਲੋਰਾਈਡ
ਦਵਾਈ ਦੀ ਲਗਾਤਾਰ ਖਰੀਦ ਕਰਕੇ ਰੋਜ਼ਾਨਾ ਟਿਊਬਵੈਲਾਂ ਵਿਚ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ
ਹੈ, ਸੀਵਰੇਜ ਬਲਾਕੇਜ ਨੂੰ ਤੁਰੰਤ ਹਟਾਉਣ ਲਈ 10 ਲੱਖ ਰੁਪਏ ਦੀਆਂ ਦੋ ਛੋਟੀਆਂ ਜੈਟਿੰਗ
ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਅਤੇ 15 ਲੱਖ ਰੁਪਏ ਦੀਆਂ ਹੋਰ ਜੈਟਿੰਗ ਮਸ਼ੀਨਾਂ ਖਰੀਦੀਆਂ
ਜਾ ਰਹੀਆਂ ਹਨ।
ਸ਼ਹਿਰ ਦੇ ਅੰਦਰ ਤੁਰੰਤ ਸਮੇਂ 'ਤੇ ਕੂੜੇ ਦੀ ਲਿਫਟਿੰਗ ਦੇ ਲਈ 200 ਨਵੀਆਂ ਹੱਥ ਰੇਹੜੀਆਂ
ਖਰੀਦੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸਥਾਨਾਂ ਅਤੇ ਹਿਮਾਚਲ ਪ੍ਰਦੇਸ਼ ਵਿਖੇ
ਸ਼ਹਿਰ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ 9 ਲੱਖ ਰੁਪਏ ਦੀਆਂ 8 ਸੀਟਰ ਦੋ ਮੋਬਾਇਲ ਪਖਾਨੇ ਵੈਨਾਂ
ਦੀ ਖਰੀਦ ਕੀਤੀ ਗਈ ਹੈ। ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ
ਲਈ 493 ਲੱਖ ਰੁਪਏ ਦੇ ਮਤੇ ਪਾਸ ਕੀਤੇ ਗਏ ਹਨ। ਜਿਨ੍ਹਾਂ ਮੁਹੱਲਿਆਂ ਅਤੇ ਘਰਾਂ ਵਿਚ ਪਾਣੀ
ਦੀ ਦਿੱਕਤ ਹੈ, ਉਨ੍ਹਾਂ ਘਰਾਂ ਵਿਚ ਤੁਰੰਤ ਪਾਣੀ ਪਹੁੰਚਾਉਣ ਲਈ ਨਗਰ ਨਿਗਮ ਵਲੋਂ ਦੋ ਨਵੇਂ
ਪਾਣੀ ਦੇ ਟੈਂਕਰ ਖਰੀਦੇ ਗਏ ਹਨ, ਜਿਨ੍ਹਾਂ ਦੀ ਕੀਮਤ 7 ਲੱਖ ਰੁਪਏ ਹੈ। ਸ਼ਹਿਰ ਵਾਸੀਆਂ ਨੂੰ
ਡੇਂਗੂ ਮਲੇਰੀਆ ਤੋਂ ਬਚਾਉਣ ਲਈ 10 ਲੱਖ ਰੁਪਏ ਦੀ ਦਵਾਈ ਖਰੀਦੀ ਗਈ ਹੈ, ਜਿਸ ਨਾਲ ਵਾਰਡ
ਵਾਈਜ਼ ਫਾਗਿੰਗ ਕਰਵਾਈ ਗਈ ਹੈ। ਸਫਾਈ ਦੇ ਕੰਮ ਨੂੰ ਪੁਖਤਾ ਕਰਨ ਲਈ ਅਤੇ ਸ਼ਹਿਰ ਨੂੰ ਸਵੱਛ ਕਰਨ
ਦੇ ਮੱਦੇਨਜ਼ਰ 150 ਸਫਾਈ ਸੇਵਕਾਂ ਅਤੇ 30 ਸੀਵਰਮੈਨਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਨੂੰ
ਮੁਹੱਲਿਆਂ ਅਤੇ ਸੜਕਾਂ 'ਤੇ ਸਫਾਈ ਲਈ ਤਾਇਨਾਤ ਕੀਤਾ ਗਿਆ ਹੈ। ਸ਼ਮਸ਼ਾਨਘਾਟ ਦੀ ਆਮ ਲੋਕਾਂ ਨੂੰ
ਪੁਖਤਾ ਸੁਵਿਧਾ ਦੇਣ ਦੇ ਲਈ ਇਸ ਦੇ ਰੱਖ-ਰਖਾਅ ਦਾ ਜਿੰਮਾ 31 ਦਸੰਬਰ 2027 ਤੱਕ ਸੋਸਾਇਟੀ
ਨੂੰ ਦਿੱਤਾ ਗਿਆ ਹੈ। ਆਮ ਲੋਕਾਂ ਨੂੰ ਸਵੱਛ ਪਬਲਿਕ ਪਖਾਨੇ ਦੀ ਸੁਵਿਧਾ ਦੇਣ ਲਈ ਇਨ੍ਹਾਂ ਨੂੰ
ਚਲਾਉਣ ਦਾ ਕੰਮ ਇਕ ਕੰਪਨੀ ਨੂੰ ਸਾਲ 2026 ਤੱਕ ਦਿੱਤਾ ਗਿਆ ਹੈ। ਮੇਅਰ ਸੁਰਿੰਦਰ ਕੁਮਾਰ ਨੇ
ਦੱਸਿਆ ਕਿ ਜਿਥੇ ਸੀਵਰੇਜ ਨਹੀਂ ਹੈ, ਉਥੇ ਸੀਵਰੇਜ ਲਾਈਨਾਂ ਵਿਛਾਉਣ ਲਈ 168.82 ਲੱਖ ਰੁਪਏ
ਦਾ ਖਰਚਾ ਮਨਜੂਰ ਕੀਤਾ ਗਿਆ ਹੈ। ਅਵਾਰਾ ਕੁੱਤਿਆਂ ਦੀ ਰੋਕਥਾਮ ਅਤੇ ਉਨ੍ਹਾਂ ਦੀ ਨਸਬੰਦੀ
ਕਰਵਾਉਣ ਲਈ ਪਸ਼ੂ ਪਾਲਣ ਵਿਭਾਗ ਦੇ ਨਾਲ ਇਕਰਰਨਾਮਾ ਕੀਤਾ ਗਿਆ ਹੈ। ਪਸ਼ੂ ਪਾਲਣ ਡਿਸਪੈਂਸਰੀ
ਵਿਚ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ ਨਾਲ ਹੌਲੀ-ਹੌਲੀ ਅਵਾਰਾ ਕੁੱਤਿਆਂ ਤੋਂ
ਛੁਟਕਾਰਾ ਮਿਲੇਗਾ। ਔਰਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ 100
ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ, ਜਿਸ 'ਤੇ 464 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ
ਸਮਝਦੇ ਹੋਏ ਸਿੰਗਲ ਯੂਜ਼ ਪਲਾਸਟਿਕ ਦਾ ਮੁਕੰਮਲ ਤੌਰ 'ਤੇ ਪ੍ਰਯੋਗ ਨਾ ਕੀਤਾ ਜਾਵੇ ਅਤੇ ਇਸ
ਪਲਾਸਟਿਕ ਰੂਪੀ ਰਾਖਸ਼ ਤੋਂ ਵਾਤਾਵਰਣ ਨੂੰ ਬਚਾਉਣ ਲਈ ਆਪਣਾ ਯੋਗਦਾਨ ਅਤੇ ਆਪਣੇ ਬੱਚਿਆਂ ਨੂੰ
ਭਵਿੱਖ ਵਿਚ ਇਕ ਸਵੱਛ ਅਤੇ ਤੰਦਰੁਸਤ ਵਾਤਾਵਰਣ ਦੇਣ ਲਈ ਨਗਰ ਨਿਗਮ ਨੂੰ ਸਹਿਯੋਗ ਦਿੱਤਾ
ਜਾਵੇ।
----

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ







-ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲ ਸੂੂਰਬੀਰਾਂ ਨੂੰ ਕੀਤਾ ਯਾਦ
-ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ
-ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਹਰੇਕ ਖੇਤਰ 'ਚ ਬਣਾ ਰਿਹੈ ਵੱਖਰੀ ਪਹਿਚਾਣ
-ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ
ਹੁਸ਼ਿਆਰਪੁਰ, 26 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਜਸਵੀਰ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਵੀ ਸੌਂਪੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ ਇਸ ਦੌਰਾਨ ਵਿਧਾਇਕ ਡਾ. ਰਵਜੋਤ ਸਿੰਘ, ਡੀ. ਆਈ. ਜੀ ਜਲੰਧਰ ਰੇਂਜ ਐਸ. ਭੂਪਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
  ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੇ ਵੱਖ-ਵੱਖ ਧਰਮਾਂ, ਜਾਤਾਂ ਤੇ ਸਭਿਆਚਾਰ ਵਾਲੇ ਦੇਸ਼ ਨੂੰ ਇਕ ਮਾਲਾ ਵਿਚ ਪਰੋਇਆ ਹੈ, ਜਿਸ ਦੇ ਸਿੱਟੇ ਵਜੋਂ ਅੱਜ ਸਾਡੇ ਦੇਸ਼ ਨੂੰ ਅਨੇਕਤਾ ਵਿਚ ਏਕਤਾ ਦੀ ਖੁਬਸੂਰਤ ਮਿਸਾਲ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਆਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲਿਆ ਨੂੰ ਵਿਸ਼ੇਸ਼ ਤੌਰ 'ਤੇ ਯਾਦ ਕੀਤਾ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਡੋਰ ਸਟੈਪ ਸੇਵਾਵਾਂ, ਮੁੱਖ ਮੰਤਰੀ ਤੀਰਥ ਯਾਤਰਾ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਬੀਤੇ ਦਿਨੀਂ ਸੂਬੇ ਭਰ ਵਿਚ ਲਗਾਏ ਵਿਸ਼ੇਸ਼ ਕੈਂਪਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵੀ 5000 ਤੋਂ ਵੱਧ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਹੈ।
  ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 46 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਅਤੇ ਇਸ ਸਾਲ 28 ਹੋਰ ਜਲਦ ਹੀ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ 5 ਕਰੋੜ 75 ਲੱਖ ਦੀ ਲਾਗਤ ਨਾਲ 30 ਬੈੱਡਾਂ ਦਾ ਹੋਰ ਵਾਧਾ ਕੀਤਾ ਗਿਆ ਹੈ ਅਤੇ 6 ਕਰੋੜ 77 ਲੱਖ ਰੁਪਏ ਸਿਵਲ ਹਸਪਤਾਲ ਦੇ ਕਾਇਆ ਕਲਪ 'ਤੇ ਖ਼ਰਚ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਪਿੰਡ ਬਜਵਾੜਾ ਵਿਚ 27 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 5 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ ਨਵੇਂ ਐਸ. ਡੀ. ਐਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਫਰਦ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੇ ਦੋ ਮੁੱਖ ਪੁਆਇੰਟਾਂ ਪ੍ਰਭਾਤ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚੇ ਤਿਰੰਗੇ ਝੰਡੇ ਸਥਾਪਿਤ ਕੀਤੇ ਗਏ ਹਨ। ਕਰੀਬ 30 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਅਤੇ ਕਿਲਾ ਬਰੂਨ ਵਿਖੇ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਡੰਪ ਨੂੰ ਹਟਾ ਕੇ ਉਥੇ ਬਹੁਤ ਹੀ ਵਧੀਆ ਫੂਡ ਸਟਰੀਟ ਦਾ ਨਿਰਮਾਣ ਕੀਤਾ ਗਿਆ ਹੈ, ਜਿਥੇ ਸ਼ਹਿਰ ਵਾਸੀ ਹੁਣ ਲਜ਼ੀਜ਼ ਪਕਵਾਨਾਂ ਦਾ ਅਨੰਦ ਮਾਣ ਰਹੇ ਹਨ। ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਚੱਲ ਰਹੀ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਪੰਜਾਬ ਸਰਕਾਰ ਵੱਲੋਂ 13 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ, ਜਿਸ ਨਾਲ ਮਾਤਾ ਚਿੰਤਪੁਰਨੀ ਜੀ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਲਾਭ ਹੋਇਆ ਹੈ।  
ਉਨ੍ਹਾਂ ਕਿਹਾ ਕਿ ਬਾਗਬਾਨੀ ਦੇ ਖੇਤਰ ਵਿਚ ਇਕ ਵੱਡਾ ਮਾਅਰਕਾ ਮਾਰਦਿਆਂ ਬਾਗਬਾਨੀ ਅਸਟੇਟ, ਛਾਉਣੀ ਕਲਾਂ, ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ 258 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ 'ਤੇ ਆਧਾਰਿਤ ਤਲਵਾੜਾ ਜਲ ਸਪਲਾਈ ਪ੍ਰੋਜੈਕਟ 'ਤੇ ਕੰਮ ਚੱਲ ਰਿਹਾ ਹੈ। ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੇ ਸੁਚਾਰੂ ਯਤਨਾਂ ਸਦਕਾ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਨਾਲੋਂ ਕਰੀਬ 54 ਫੀਸਦੀ ਦੀ ਕਟੌਤੀ ਦਰਜ ਕੀਤੀ ਗਈ ਹੈ ਅਤੇ ਇਸ ਸਾਲ ਇਨ੍ਹਾਂ ਘਟਨਾਵਾਂ ਨੂੰ ਜ਼ੀਰੋ ਕਰਨ ਦਾ ਟੀਚਾ ਰੱਖਿਆ ਗਿਆ ਹੈ।  
ਜ਼ਿਲ੍ਹੇ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਵਣ ਮੰਡਲ ਵੱਲੋਂ ਥਾਣਾ ਡੈਮ ਅਤੇ ਚੌਹਾਲ ਡੈਮ ਵਿਖੇ ਨੇਚਰ ਕੈਂਪ ਤਿਆਰ ਕੀਤੇ ਗਏ ਹਨ, ਜਿਥੇ ਸੈਲਾਨੀਆਂ ਦੇ ਰਹਿਣ ਲਈ ਏ. ਸੀ ਹੱਟਸ, ਅਟੈਚ ਬਾਥਰੂਮ, ਬੋਟਿੰਗ, ਜੰਗਲ ਸਫਾਰੀ, ਜੰਗਲ ਟ੍ਰੈਕਿੰਗ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਇਕ ਨਿਵੇਕਲੀ ਪਹਿਲ ਤਹਿਤ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਪੰਜਾਬ ਦੀ ਪਹਿਲੀ ਰੋਜ਼ਗਾਰ ਮੋਬਾਇਲ ਐਪ 'ਡੀ.ਬੀ.ਈ.ਈ ਆਨਲਾਈਨ' ਵੀ ਤਿਆਰ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਡੋਰ ਸਟੈਪ 'ਤੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਗਈ ਵਿਲੱਖਣ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਨੇ ਇਕ ਮਹੀਨੇ ਅੰਦਰ ਸਭ ਤੋਂ ਵੱਧ 96 ਫੀਸਦੀ ਡੋਰ ਸਟੈਪ ਸਰਵਿਸਜ਼ ਡਿਲੀਵਰੀ ਰੇਟ ਦੇ ਹਿਸਾਬ ਨਾਲ ਸੂਬੇ ਵਿਚ ਸਭ ਤੋਂ ਉੱਚੀ ਛਲਾਂਗ ਲਗਾਈ ਹੈ।
  ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਲੱਖਣ ਪ੍ਰੋਜੈਕਟਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ 'ਵਿੰਗਜ਼' ਪ੍ਰੋਜੈਕਟ ਤਹਿਤ ਸਪੈਸ਼ਲ ਅਤੇ ਬੌਧਿਕ ਤੌਰ 'ਤੇ ਕਮਜ਼ੋਰ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 3 ਮਹੀਨੇ ਦੀ ਵਿਸ਼ੇਸ਼ ਟ੍ਰੇਨਿੰਗ ਉਪਰੰਤ ਉਨ੍ਹਾਂ ਨੂੰ ਸਰਕਾਰੀ ਕਾਲਜ, ਆਈ. ਟੀ. ਆਈ, ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ਅਤੇ ਰੈੱਡ ਕਰਾਸ ਦਫ਼ਤਰ ਵਿਖੇ ਟੱਕ ਸ਼ਾਪਜ਼ ਖੋਲ੍ਹ ਕੇ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ, ਜਨ ਔਸ਼ਧੀ ਜੈਨੇਰਿਕ ਡਰੱਗ ਸਟੋਰ, ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿਖੇ ਦਾਖ਼ਲ ਲੋਕਾਂ ਲਈ ਨਵੇਂ ਸਕਿੱਲ ਪ੍ਰੋਗਰਾਮਾਂ, ਹੜ੍ਹਾਂ ਦੌਰਾਨ ਲੋਕਾਂ ਦੀ ਕੀਤੀ ਗਈ ਸਹਾਇਤਾ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਨਸ਼ਿਆਂ ਖਿਲਾਫ਼ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਜ਼ਿਲ੍ਹਾ ਪੁਲਿਸ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਾਜੇਸ਼ਵਰ ਦਿਆਲ ਬੱਬੀ, ਆਪ ਦੇ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨਜੀਤ ਕੌਰ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।


ਨਗਰ ਨਿਗਮ ਪਟਿਆਲਾ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

ਸਵੀਪਰ ਯੂਨੀਅਨ ਦੇ ਸਾਬਕਾ ਪ੍ਰਧਾਨ ਵੀਰ ਬਿੰਨੀ ਸਹੋਤਾ ਜੀ ਅਤੇ ਉਨ੍ਹਾਂ ਦੀ ਸਾਰੀ
ਟੀਮ ਵੱਲੋਂ ਭਾਰਤ ਰਤਨ ਡਾ ਬੀ ਆਰ ਅੰਬੇਡਕਰ ਜੀ ਦੇ ਸਰੂਪ ਦਫਤਰ ਨਗਰ ਨਿਗਮ ਪਟਿਆਲਾ
ਵਿਖੇ ਫੁੱਲਾਂ ਦੇ ਹਾਰ ਅਤੇ ਲੱਡੂ ਭੇਟ ਕਰਕੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ
ਗਿਆ ਇਸ ਮੌਕੇ ਤੇ ਉਨ੍ਹਾਂ ਨਾਲ ਡਰਾਇਵਰ ਯੂਨੀਅਨ ਦੇ ਪ੍ਰਧਾਨ ਵੀਰ ਸੀਤਾ ਰਾਮ ਸੇਲਵਾਨ
ਜੀ ਅਤੇ ਉਨ੍ਹਾਂ ਦੀ ਸਾਰੀ ਟੀਮ ਅਤੇ ਮਿਉਂਸਪਲ ਵਰਕਰ ਯੂਨੀਅਨ ਰਜਿ ਨੰਬਰ 5 ਸਬੰਧਤ
ਭਾਰਤੀਆਂ ਮਜਦੂਰ ਸੰਘ ਪਟਿਆਲਾ ਦੇ ਪ੍ਰਧਾਨ ਸ੍ਰੀ ਸ਼ਿਵ ਕੁਮਾਰ ਸ਼ਰਮਾ ਜੀ ਅਤੇ ਉਨ੍ਹਾਂ
ਦੇ ਨਾਲ ਹਰਪ੍ਰੀਤ ਸਿੰਘ ਗੁਰਮੇਲ ਸਿੰਘ ਗੋਲਡੀ ਕਲਿਆਣ ਅਤੇ ਚੇਤਨ ਖੋਸਲਾ ਜੀ ਸ਼ਾਮਲ ਹੋਏ
ਇਸ ਮੌਕੇ ਤੇ ਨੇਤਰ ਬਿਡਲਾਨ ਕਮਲਜੀਤ ਪ੍ਰਮਜੀਤ ਸੰਦੀਪ ਗਾਗਟ ਅਸ਼ੋਕ ਏਕਤਾ ਕੁਲਦੀਪ ਭੂਮਕ
ਹਿਮਾਸ਼ੂ ਰਾਹੁਲ ਵੇਦ ਰਿੰਕੂ ਵੇਦ ਮੁਕੇਸ਼ ਰਾਹੀਂ ਸੰਜੂ ਕਾਂਗੜਾ ਸੋਨੀ ਗੱਗੂ ਕਾਲੀ
ਮਿੰਡਾ ਸੈਮ ਅਤੇ ਸ਼ਾਮ ਲਾਲ ਆਦਿ ਹਾਜ਼ਰ ਰਹੇ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਸੱਦਾ



ਮੈ, ਪੰਜਾਬੀਆਂ ਦੇ ਸਿਦਕ ਤੇ ਸਿਰੜ ਤੋਂ ਪ੍ਰਭਾਵਤ ਹਾਂ-ਬਨਵਾਰੀ ਲਾਲ ਪੁਰੋਹਿਤ

ਪਟਿਆਲਾ, 26 ਜਨਵਰੀ: ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਰਾਜਾ ਭਲਿੰਦਰਾ ਸਿੰਘ ਖੇਡ ਸਟੇਡੀਅਮ, ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੂਬਾ ਨਿਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਇਸ ਦਿਨ ਨੂੰ ਆਪਣੇ ਰਾਸ਼ਟਰ ਤੇ ਆਪਣੀ ਪ੍ਰਭੁਤਾ ਦਾ ਜਸ਼ਨ ਮਨਾਉਣ ਤੇ ਸਨਮਾਨ ਕਰਨ ਦਾ ਦਿਨ ਕਰਾਰ ਦਿੱਤਾ।
ਇਸ ਤੋਂ ਪਹਿਲਾਂ ਰਾਜਪਾਲ ਨੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਉਤੇ ਵੀ ਜਾ ਕੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਦੇਸ਼ ਭਗਤ ਯੋਧਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਭਾਰੀ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਬੀ.ਐਨ. ਰਾਓ ਦਾ ਵਿਸ਼ੇਸ਼ ਜਿਕਰ ਕੀਤਾ ਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਆਪਣੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਵਿਖਾਏ ਰਾਹ 'ਤੇ ਤੁਰਨ ਦਾ ਪ੍ਰਣ ਕਰਨਾ ਚਾਹੀਦਾ ਹੈ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ 'ਤੇ ਜ਼ੋਰ ਦਿੱਤਾ ਹੈ।
ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ 'ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ।
ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ 'ਪੱਗੜੀ ਸੰਭਾਲ ਜੱਟਾ ਪੱਗੜੀ ਸੰਭਾਲ ਓਏ' ਦਾ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਸੂਬਾ ਨਿਵਾਸੀ ਪੰਜਾਬ ਦੀ ਉਨਤੀ, ਵਿਕਾਸ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਪਟਿਆਲਾ ਸ਼ਹਿਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਤੋਂ ਲੈਕੇ ਇਸ ਦੇ ਅਖੰਡ ਭਾਰਤ ਦਾ ਹਿੱਸਾ ਬਣੇ ਰਹਿਣ ਸਮੇਤ ਪੈਪਸੂ ਦੇ ਗਠਨ ਸਮੇਂ ਸਰਦਾਰ ਵੱਲਭ ਭਾਈ ਪਟੇਲ ਦੇ ਇਨ੍ਹਾਂ ਸ਼ਬਦਾਂ ਕਿ 'ਜੇਕਰ ਉਨ੍ਹਾਂ ਨੂੰ ਦੁਬਾਰਾ ਜਨਮ ਲੈਣ ਦਾ ਮੌਕਾ ਮਿਲੇ ਤਾਂ ਉਹ ਇੱਥੇ ਹੀ ਜਨਮ ਲੈਣਾ ਚਾਹੁਣਗੇ', ਦਾ ਵੀ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਨੇ 'ਸ਼ਹਿਰਾਂ ਵਿੱਚੋਂ ਸ਼ਹਿਰ ਸੁਣੀਂਦਾ ਪਟਿਆਲਾ' ਆਖਦਿਆਂ ਪਿਛਲੇ ਸਾਲ ਆਏ ਹੜ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੀਤੇ ਯਤਨਾਂ ਤੇ ਲੋਕਾਂ ਵੱਲੋਂ ਦਿਖਾਏ ਹੌਂਸਲੇ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ।
ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਸਤੇ ਸਮਾਨ ਅਧਿਕਾਰ ਦਿੱਤੇ ਹਨ ਪਰੰਤੂ ਅਧਿਕਾਰ ਤੇ ਕਰਤੱਵ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਤੇ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ 'ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਰਾਜਪਾਲ ਨੇ ਆਜ਼ਾਦੀ ਘੁਲਾਟੀਏ ਸ. ਅਵਤਾਰ ਸਿੰਘ ਸਮੇਤ ਫਰੀਡਮ ਫਾਈਟਰਜ਼ ਉਤਰਾਧਿਕਾਰੀ ਐਸੋਸੀਏਸ਼ਨ 234 ਤੇ 196 ਦੇ ਨੁਮਾਇੰਦਿਆਂ ਤੇ ਪਰਿਵਾਰਾਂ ਸਮੇਤ ਜੰਗੀ ਸ਼ਹੀਦਾਂ ਦੀਆਂ ਵੀਰ ਨਾਰੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਉਘੇ ਰੰਗਕਰਮੀ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਵਾਣੀ ਸਕੂਲ, ਪਟਿਆਲਾ ਸਕੂਲ ਫਾਰ ਦੀ ਡੈਫ਼ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਰਾਸ਼ਟਰ ਗਾਨ ਸੰਕੇਤ ਭਾਸ਼ਾ 'ਚ ਗਾਇਆ।
ਸਮਾਰੋਹ ਮੌਕੇ ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡਵੀਜਨ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰੀਤੀ ਮਲਹੋਤਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਵਾਇਸ ਚਾਂਸਲਰ ਪ੍ਰੋ. ਅਰਵਿੰਦ ਤੇ ਜੇ.ਐਸ. ਚੀਮਾ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਡਾ. ਆਰ.ਐਲ. ਮਿੱਤਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਜੀਵਨਜੋਤ ਕੌਰ, ਦੀਪਜੋਤ ਕੌਰ, ਕੰਨੂ ਗਰਗ, ਨਮਨ ਮਾਰਕੰਨ, ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾਂ, ਪਟਿਆਲਾ ਵਾਸੀ, ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।

ਆਈ.ਐਫ.ਐਸ. ਅਧਿਕਾਰੀ ਦੇ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ ਛੇ ਲੋਕਾਂ ਵਿਰੁੱਧ ਕੇਸ ਦਰਜ਼

ਅੰਮ੍ਰਿਤਸਰ 25 ਜਨਵਰੀ -   ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਈ.ਐਫ.ਐਸ. ਅਧਿਕਾਰੀ ਦੇ ਪਿੰਡ ਹੇਰ ਸਥਿਤ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ 6 ਲੋਕਾਂ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਧਾਰਾ 419, 420, 467, 468, 471, 120ਬੀ ਅਤੇ ਰਜਿਸਟਰੇਸ਼ਨ ਐਕਟ 1908 ਦੀ ਧਾਰਾ 82 ਅਧੀਨ ਕੇਸ ਦਰਜ ਕਰ ਲਿਆ ਹੈ। ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਅਨੁਸਾਰ ਉਕਤ ਕੇਸ ਵਿੱਚ ਖਰੀਦਦਾਰ ਸ਼ੇਰ ਸਿੰਘ, ਅਗਿਆਤ ਵੇਚਵਾਲ, ਵਸੀਕਾ ਨਵੀਸ ਅਸ਼ਵਨੀ ਕੁਮਾਰ, ਗਵਾਹ ਨੰਬਰਦਾਰ ਰੁਪਿੰਦਰ ਕੌਰ, ਗਵਾਹ ਜੇਮਸ ਹੰਸ, ਕਚਿਹਰੀ ਕੰਪਲੈਕਸ ਵਿੱਚ ਕੰਮ ਕਰਦੇ ਪ੍ਰਾਇਵੇਟ ਕਾਰਿੰਦਾ ਨਰਾਇਣ ਸਿੰਘ  ਉਰਫ਼ ਸ਼ੇਰਾ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

               ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਉਕਤ ਰਜਿਸਟਰੀ ਬਾਬਤ ਜੋ ਸ਼ਿਕਾਇਤ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਵਲੋਂ ਕੀਤੀ ਗਈ ਪੜਤਾਲ ਵੀ ਸ਼ਾਮਿਲ ਸੀ ਨੂੰ ਜਿਲ੍ਹਾ ਅਟਾਰਨੀ ਨੂੰ ਭੇਜਿਆ ਗਿਆ ਸੀ। ਜਿਨਾਂ ਨੇ ਸਬ ਰਜਿਸਟਰਾਰ ਜਗਤਾਰ ਸਿੰਘ ਦੀ ਰਿਪੋਰਟ ਅਤੇ ਨੱਥੀ ਕਾਗਜਾਂ ਨੂੰ ਗਹੁ ਨਾਲ ਵਾਚ ਕੇ ਕਾਨੂੰਨੀ ਰਾਇ ਦਿੰਦੇ ਹੋਏ ਉਪਰੋਕਤ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ਼ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ਼ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਦੌਰਾਨੇ ਤਫਤੀਸ਼ ਜੇਕਰ ਹੋਰ ਵੀ ਕੋਈ ਵਿਅਕਤੀ ਇਸ ਜਾਲਸਾਜੀ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਕੇਸ ਦਰਜ਼ ਕੀਤਾ ਜਾਵੇਗਾ।

               ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਕੋਲ ਸਬੰਧਤ ਧਿਰ ਵਲੋਂ ਦਰਖਾਸਤ ਦਿੱਤੀ ਗਈ ਸੀ ਕਿ ਪਿੰਡ ਹੇਰ ਜਿਲ੍ਹਾ ਅੰਮ੍ਰਿਤਸਰ ਵਿਖੇ ਸਥਿਤ ਜਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਗਈ ਹੈ। ਇਸ ਦਰਖਾਸਤ ਦੀ ਪੜਤਾਲ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਵੱਲੋਂ ਕੀਤੀ ਗਈ ਸੀ ਜਿਸ ਦੇ ਆਧਾਰ 'ਤੇ ਡਿਪਟੀ ਕਮਿਸ਼ਨਰ ਨੇ ਉਕਤ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ਼ ਕਰਨ ਦੀ ਸਿਫਾਰਿਸ਼ ਪੁਲਿਸ ਕਮਿਸ਼ਨਰ ਕੋਲ ਬੀਤੀ ਦਿਨੀ ਕੀਤੀ ਸੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ: ਡਿਪਟੀ ਕਮਿਸ਼ਨਰ

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 25 ਜਨਵਰੀ -   75ਵਾਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਮਾਣਯੋਗ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ, ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇੱਕ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ, ਸਕੂਲੀ ਬੱਚਿਆਂ ਵੱਲੋਂ ਪੀ.ਟੀ. ਸ਼ੋਅ ਅਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਦੇਸ਼ ਦਾ ਨਾਮ ਰੋਸ਼ਨ ਕਰਨ ਵਾਲਿਆਂ, ਖੇਡਾਂ ਵਿੱਚ ਮਲਾਂ ਮਾਰਨ ਵਾਲਿਆਂ ਅਤੇ ਚੰਗਾ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਸਵੈ-ਰੋਜਗਾਰ ਦੀ ਮੁਫਤ ਸਿਖਲਾਈ ਦਾ ਦੂਜਾ ਬੈਚ 29 ਜਨਵਰੀ ਤੋਂ: ਵਿਨੀਤ ਕੌੜਾ

ਨਵਾਂਸ਼ਹਿਰ, 25 ਜਨਵਰੀ - ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ
ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 2
ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ
ਹੋਏ ਡਿਪਟੀ ਡਾਇਰੈਕਟਰ ਡੇਅਰੀ, ਸ਼ਹੀਦ ਭਗਤ ਸਿੰਘ ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ
ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ
ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ। ਸਾਲ 2024 ਦਾ ਦੂਜਾ ਬੈਚ 29 ਜਨਵਰੀ 2024 ਨੂੰ ਸ਼ਹੀਦ
ਭਗਤ ਸਿੰਘ ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ)
ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ
ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।
ਇਸ ਸਿਖਲਾਈ ਲਈ 1000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 750/- ਰੁਪਏ ਦੀ ਫੀਸ ਅਨੂਸੁਚਿਤ
ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ
ਸਿਖਿਆਰਥੀਆਂ ਨੂੰ ਸਿਖਲਾਈ ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਵੈਟਰਨਰੀ ਪੋਲੀਕਲੀਨਿਕ, ਬੰਗਾ ਰੋਡ
ਮਾਹਲੋ ਸ਼ਹੀਦ ਭਗਤ ਸਿੰਘ ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਕੋਮਲ ਮਿੱਤਲ

-ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ 'ਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ


ਹੁਸ਼ਿਆਰਪੁਰ, 25 ਜਨਵਰੀ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਵੋਟਰਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਹ ਅੱਜ ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ। ਇਸ ਮੌਕੇ ਰੀਜਨਲ ਸੈਂਟਰ ਦੇ ਡਾਇਰੈਕਟਰ ਡਾ. ਐਚ.ਐਸ ਬੈਂਸ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ ਸਕੂਲਾਂ-ਕਾਲਜਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਕਵਿਤਾ ਅਤੇ ਨਾਟਕ ਰਾਹੀਂ ਭਾਰਤ ਦੇ ਮਜ਼ਬੂਤ ਲੋਕਤੰਤਰ ਅਤੇ ਵੋਟ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਨੂੰ ਸਫਲ ਬਣਾਉਣ ਵਿਚ ਵੋਟਰਾਂ ਦੀ ਭੂਮਿਕਾ ਅਹਿਮ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਹੋਰਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਤਿਉਹਾਰ ਵਿਚ ਸਾਡੀ ਸਾਰਿਆਂ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਬਿਨਾਂ ਕਿਸੇ ਲਾਲਚ ਵਿਚ ਆਏ ਆਪਣੇ ਵਿਵੇਕ ਦੇ ਆਧਾਰ 'ਤੇ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਪ੍ਰੋਗਰਾਮ ਦੌਰਾਨ ਰਾਸ਼ਟਰੀ ਵੋਟਰ ਦਿਵਸ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਸੀ.ਡੀ ਵੀ ਪ੍ਰੋਜੈਕਟਰ ਰਾਹੀਂ ਦਿਖਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਦੌਰਾਨ ਚੋਣ ਪ੍ਰਕ੍ਰਿਆ ਵਿਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਾਰਾ ਸਾਲ ਵੋਟ ਬਣਾਉਣ ਦੇ ਕੰਮ ਵਿਚ ਲੱਗੇ ਰਹਿੰਦੇ ਹਨ ਅਤੇ ਚੋਣਾਂ ਆਉਣ 'ਤੇ ਇਨ੍ਹਾਂ ਨੂੰ ਤਨਦੇਹੀ ਨਾਲ ਕਰਵਾਉਂਦੇ ਹਨ। ਇਸ ਮੌਕੇ ਉਨ੍ਹਾਂ ਨਵੇਂ ਵੋਟਰਾਂ ਨੂੰ ਵੋਟਰ ਪਹਿਚਾਣ ਪੱਤਰ ਦਿੱਤੇ ਅਤੇ ਨੌਜਵਾਨ ਵੋਟਰਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਹਾਜ਼ਰ ਅਧਿਕਾਰੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ 'ਤੇ ਸਹੁੰ ਵੀ ਚੁਕਾਈ ਗਈ।
ਕੋਮਲ ਮਿੱਤਲ ਨੇ ਇਸ ਦੌਰਾਨ ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਨੂੰ ਸਰਬੋਤਮ ਈ.ਆਰ.ਓ, ਸਹਾਇਕ ਪ੍ਰੋਫੈਸਰ ਪੀ.ਯੂ.ਐਸ.ਐਸ.ਜੀ.ਆਰ.ਸੀ ਵਿਨੇ ਕੁਮਾਰ ਨੂੰ ਸਰਬੋਤਮ ਨੋਡਲ ਅਫ਼ਸਰ ਫਾਰ ਕਾਲਜਿਜ਼ ਅਤੇ ਵਿਧਾਨ ਸਭਾ ਖੇਤਰ 39-ਮੁਕੇਰੀਆਂ ਦੇ ਬੂਥ 83 ਦੇ ਬੀ.ਐਲ.ਓ ਰਾਕੇਸ਼ ਕੁਮਾਰ ਨੂੰ ਸਰਬੋਤਮ ਬੀ.ਐਲ.ਓ ਵਜੋਂ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਚੋਣ ਪ੍ਰਕ੍ਰਿਆ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕੁਇਜ਼, ਸਲੋਗਨ, ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।  ਇਸ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ, ਗੀਤ, ਭੰਡ ਕਲਾ, ਵਾਰ ਗਾਇਨ, ਬੋਲੀਆਂ, ਭੰਗੜਾ ਅਤੇ ਗਿੱਧੇ ਦਾ ਵੀ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸਵੀਪ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੀਤ ਕੋਹਲੀ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ, ਡਿਪਟੀ ਡੀ.ਈ.ਓ ਧੀਰਜ ਵਸ਼ਿਸ਼ਟ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਬੀਰ ਸਿੰਘ, ਮੇਘਾ ਮਹਿਤਾ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਲਲਿਤਾ ਅਰੋੜਾ, ਪ੍ਰਿੰਸੀਪਲ ਰਾਕੇਸ਼ ਕੁਮਾਰ, ਪ੍ਰਿੰਸੀਪਲ ਹਰਜਿੰਦਰ ਕੌਰ, ਲੈਕਚਰਾਰ ਸੰਦੀਪ ਸੂਦ, ਅੰਕੁਸ਼ ਸ਼ਰਮਾ, ਰਵਿੰਦਰ ਕੁਮਾਰ, ਸਮਰਜੀਤ ਸਿੰਘ ਸ਼ੱਮੀ, ਯੋਗੇਸ਼ਵਰ ਸਲਾਰੀਆ, ਪ੍ਰਦੀਪ ਕੁਮਾਰ, ਰਾਜਨ ਮੋਂਗਾ, ਮੀਨਾਕਸ਼ੀ ਸ਼ਰਮਾ, ਲਵਪ੍ਰੀਤ ਕੌਰ ਆਦਿ ਵੀ ਮੌਜੂਦ ਸਨ।

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ


ਨਵਾਂਸ਼ਹਿਰ, 25 ਜਨਵਰੀ -   ਮਜ਼ਬੂਤ ਲੋਕਤੰਤਰ ਲਈ ਨੌਜਵਾਨ ਵੋਟਰਾਂ ਦਾ ਅਹਿਮ ਰੋਲ ਹੁੰਦਾ ਹੈ। ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਵੋਟ ਦਾ ਇਸਤੇਮਾਲ ਕਰਨ ਦੇ ਲਈ ਵੀ ਜਾਗਰੂਕ ਹੋਣਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਵਿਖੇ ਕਰਵਾਏ ਗਏ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੌਰਾਨ ਕੀਤਾ।         ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ 25 ਜਨਵਰੀ ਨੂੰ ਪੂਰੇ ਭਾਰਤ ਵਿਚ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਭ ਤੋ ਪਹਿਲਾ ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2011 ਨੂੰ ਮਨਾਇਆ ਗਿਆ ਸੀ। 25 ਜਨਵਰੀ 1950 ਨੂੰ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ। ਵੋਟਰਾਂ ਨੂੰ ਲੋਕਤੰਤਰਿਕ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਤ ਕਰਨ ਦੇ ਉਦੇਸ਼ ਨਾਲ ਹਰ ਸਾਲ ਭਾਰਤੀ ਚੋਣ ਕਮਿਸ਼ਨ ਵੱਲੋਂ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁਖ ਉਦੇਸ਼ ਲੋਕਾਂ ਨੂੰ, ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੀ ਮਹਤੱਤਾ ਅਤੇ ਅਧਿਕਾਰ ਤੋਂ ਜਾਗਰੂਕ ਕਰਾਉਣਾ ਹੈ। ਇਸ ਲਈ ਹੀ ਸੰਵਿਧਾਨ ਦੀ 61ਵੀ ਸੋਧ ਰਾਹੀ ਵੋਟਰ ਬਨਣ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕੀਤੀ ਗਈ ਤਾਂ ਕਿ ਦੇਸ਼ ਦੇ ਨੌਜਵਾਨ ਰਾਜਨੀਤਿਕ ਪ੍ਰਕਿਰਿਆ ਦਾ ਹਿੱਸਾ ਬਣ ਸਕਣ।

            ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੋਟ ਬਣਾਉਣ ਸਬੰਧੀ ਸੰਦੇਸ਼ ਦਿੰਦੇ ਹੋਏ ਸੱਭਿਆਚਾਰਕ ਪ੍ਰੋਗਰਾਮ ਵੀ ਕੀਤੇ ਗਏ ਅਤੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਵੋਟਾਂ ਬਣਾਉਣ ਦੇ ਵਿੱਚ ਮਹੱਤਵਪੂਰਨ ਨਿਭਾਉਣ ਦੇ ਲਈ ਐਸ.ਡੀ.ਐਮ. ਬਲਾਚੌਰ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਸੁਤੰਤਰ, ਨਿਰਪੱਖ ਅਤੇ ਨਿਰਡਰ ਹੋ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਵੋਟ ਦੇ ਹੱਕ ਦੀ ਵਰਤੋਂ ਸਬੰਧੀ ਸਹੁੰ ਚੁਕਾਈ। ਇਸ ਮੌਕੇ ਤੇ ਸਵੀਪ ਆਈਕਨ ਜਸਪਾਲ ਸਿੰਘ ਗਿੱਧਾ, ਪੀ.ਡਬਲਿਯੂ.ਡੀ. ਆਈਕਨ ਕਸ਼ਮੀਰ ਸਿੰਘ ਸਨਾਵਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਅਤੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਰਾਂਸਜੈਡਰ ਆਈਕਨ ਪ੍ਰੀਤੀ ਮਹੰਤ, ਸਵੀਪ ਨੋਡਲ ਅਫ਼ਸਰ ਸਤਨਾਮ ਸਿੰਘ, ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆ, ਕੋਆਡੀਨੇਟਰ ਹਰਦੀਪ ਕੌਰ, ਕਾਲਜ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ।